ਅਜ਼ਰਾ 7 PANIRV
ਅਜ਼ਰਾ Chapter 7 PANIRV Bible Verse Images
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.
Creative Commons License
- Title: Indian Revised Version (IRV) Punjabi - 2019
- Creator: Bridge Connectivity Solutions Pvt. Ltd. (BCS)
- Source: Digital Bible Library
- License: CC BY-SA 4.0
Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).
In addition, we would like to give very special thanks to eBible.org for making the Punjabi Indian Revised Version Bible available in MySQL format.
Square Portrait Landscape 4K UHD
ਇਨ੍ਹਾਂ ਗੱਲਾਂ ਦੇ ਬਾਅਦ ਫ਼ਾਰਸ ਦੇ ਰਾਜਾ ਅਰਤਹਸ਼ਸ਼ਤਾ ਦੇ ਰਾਜ ਵਿੱਚ ਅਜ਼ਰਾ ਸਰਾਯਾਹ ਦਾ ਪੁੱਤਰ, ਉਹ ਅਜ਼ਰਯਾਹ ਦਾ ਪੁੱਤਰ, ਉਹ ਹਿਲਕੀਯਾਹ ਦਾ ਪੁੱਤਰ,
Square Portrait Landscape 4K UHD
ਉਹ ਸ਼ੱਲੂਮ ਦਾ ਪੁੱਤਰ, ਉਹ ਸਾਦੋਕ ਦਾ ਪੁੱਤਰ, ਉਹ ਅਹੀਟੂਬ ਦਾ ਪੁੱਤਰ,
Square Portrait Landscape 4K UHD
ਉਹ ਅਮਰਯਾਹ ਦਾ ਪੁੱਤਰ, ਉਹ ਅਜ਼ਰਯਾਹ ਦਾ ਪੁੱਤਰ, ਉਹ ਮਰਾਯੋਥ ਦਾ ਪੁੱਤਰ,
Square Portrait Landscape 4K UHD
ਉਹ ਜ਼ਰਹਯਾਹ ਦਾ ਪੁੱਤਰ, ਉਹ ਉੱਜ਼ੀ ਦਾ ਪੁੱਤਰ, ਉਹ ਬੁੱਕੀ ਦਾ ਪੁੱਤਰ,
Square Portrait Landscape 4K UHD
ਉਹ ਅਬੀਸ਼ੂਆ ਦਾ ਪੁੱਤਰ, ਉਹ ਫ਼ੀਨਹਾਸ ਦਾ ਪੁੱਤਰ, ਉਹ ਅਲਆਜ਼ਾਰ ਦਾ ਪੁੱਤਰ, ਉਹ ਹਾਰੂਨ ਪ੍ਰਧਾਨ ਜਾਜਕ ਦਾ ਪੁੱਤਰ।
Square Portrait Landscape 4K UHD
ਇਹ ਅਜ਼ਰਾ ਬਾਬਲ ਤੋਂ ਗਿਆ ਅਤੇ ਉਹ ਮੂਸਾ ਦੀ ਬਿਵਸਥਾ ਵਿੱਚ ਜੋ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਦਿੱਤੀ ਸੀ, ਬਹੁਤ ਨਿਪੁੰਨ ਸ਼ਾਸਤਰੀ ਸੀ ਅਤੇ ਯਹੋਵਾਹ, ਉਸ ਦੇ ਪਰਮੇਸ਼ੁਰ ਦਾ ਹੱਥ ਉਸ ਦੇ ਉੱਤੇ ਸੀ, ਇਸ ਲਈ ਰਾਜਾ ਨੇ ਉਸ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ।
Square Portrait Landscape 4K UHD
ਅਤੇ ਇਸਰਾਏਲੀਆਂ, ਜਾਜਕਾਂ, ਲੇਵੀਆਂ, ਗਾਇਕਾਂ, ਦਰਬਾਨਾਂ ਤੇ ਨਥੀਨੀਮੀਆਂ ਵਿੱਚੋਂ ਕੁਝ ਲੋਕ ਅਰਤਹਸ਼ਸ਼ਤਾ ਰਾਜਾ ਦੇ ਸੱਤਵੇਂ ਸਾਲ ਵਿੱਚ ਯਰੂਸ਼ਲਮ ਨੂੰ ਆਏ
Square Portrait Landscape 4K UHD
ਅਤੇ ਅਜ਼ਰਾ, ਰਾਜਾ ਦੇ ਸੱਤਵੇਂ ਸਾਲ ਦੇ ਪੰਜਵੇ ਮਹੀਨੇ ਯਰੂਸ਼ਲਮ ਵਿੱਚ ਪਹੁੰਚਿਆ।
Square Portrait Landscape 4K UHD
ਪਹਿਲੇ ਮਹੀਨੇ ਦੇ ਪਹਿਲੇ ਦਿਨ, ਉਹ ਬਾਬਲ ਤੋਂ ਚੱਲਿਆ ਅਤੇ ਪੰਜਵੇ ਮਹੀਨੇ ਦੇ ਪਹਿਲੇ ਦਿਨ ਉਹ ਯਰੂਸ਼ਲਮ ਵਿੱਚ ਪਹੁੰਚ ਗਿਆ ਇਸ ਲਈ ਕਿ ਉਸ ਦੇ ਪਰਮੇਸ਼ੁਰ ਦੀ ਭਲਿਆਈ ਦਾ ਹੱਥ ਉਸ ਦੇ ਉੱਤੇ ਸੀ
Square Portrait Landscape 4K UHD
ਕਿਉਂ ਜੋ ਅਜ਼ਰਾ ਨੇ ਯਹੋਵਾਹ ਦੀ ਬਿਵਸਥਾ ਦੀ ਖੋਜ ਕਰਨ ਅਤੇ ਉਸ ਦੇ ਉੱਤੇ ਚੱਲਣ ਅਤੇ ਇਸਰਾਏਲ ਨੂੰ ਬਿਧੀਆਂ ਤੇ ਨਿਯਮਾਂ ਦੀ ਸਿੱਖਿਆ ਦੇਣ ਉੱਤੇ ਮਨ ਲਗਾਇਆ ਸੀ।
Square Portrait Landscape 4K UHD
ਜੋ ਚਿੱਠੀ ਅਰਤਹਸ਼ਸ਼ਤਾ ਰਾਜਾ ਨੇ ਅਜ਼ਰਾ ਜਾਜਕ ਤੇ ਸ਼ਾਸਤਰੀ ਨੂੰ ਦਿੱਤੀ, ਜੋ ਯਹੋਵਾਹ ਦੀਆਂ ਆਗਿਆ ਦੇ ਬਚਨਾਂ ਦਾ ਅਤੇ ਇਸਰਾਏਲ ਦੇ ਲਈ ਬਿਧੀਆਂ ਦਾ ਸ਼ਾਸਤਰੀ ਸੀ - ਉਹ ਦੀ ਨਕਲ ਇਹ ਹੈ:
Square Portrait Landscape 4K UHD
“ਅਰਤਹਸ਼ਸ਼ਤਾ, ਰਾਜਿਆਂ ਦੇ ਰਾਜਾ ਵੱਲੋਂ, ਅਜ਼ਰਾ ਜਾਜਕ ਨੂੰ ਜੋ ਸਵਰਗੀ ਪਰਮੇਸ਼ੁਰ ਦੀ ਬਿਵਸਥਾ ਦਾ ਨਿਪੁੰਨ ਸ਼ਾਸਤਰੀ ਹੈ -
Square Portrait Landscape 4K UHD
ਮੈਂ ਇਹ ਆਗਿਆ ਦਿੰਦਾ ਹਾਂ ਕਿ ਇਸਰਾਏਲ ਦੇ ਜੋ ਲੋਕ ਅਤੇ ਉਨ੍ਹਾਂ ਦੇ ਜਾਜਕ ਅਤੇ ਲੇਵੀ ਜੋ ਮੇਰੇ ਰਾਜ ਵਿੱਚ ਹਨ, ਉਨ੍ਹਾਂ ਵਿੱਚੋਂ ਜਿੰਨੇ ਆਪਣੀ ਇੱਛਾ ਨਾਲ ਯਰੂਸ਼ਲਮ ਨੂੰ ਜਾਣਾ ਚਾਹੁੰਦੇ ਹਨ, ਉਹ ਤੇਰੇ ਨਾਲ ਜਾਣ।
Square Portrait Landscape 4K UHD
ਤੂੰ ਰਾਜਾ ਅਤੇ ਉਸ ਦੇ ਸੱਤ ਮੰਤਰੀਆਂ ਵੱਲੋਂ ਇਸ ਲਈ ਭੇਜਿਆ ਜਾਂਦਾ ਹੈ ਕਿ ਤੂੰ ਆਪਣੇ ਪਰਮੇਸ਼ੁਰ ਦੀ ਬਿਵਸਥਾ ਅਨੁਸਾਰ, ਜੋ ਤੇਰੇ ਹੱਥ ਵਿੱਚ ਹੈ, ਯਹੂਦਾਹ ਤੇ ਯਰੂਸ਼ਲਮ ਦੇ ਬਾਰੇ ਪੁੱਛ-ਗਿੱਛ ਕਰੇਂ।
Square Portrait Landscape 4K UHD
ਅਤੇ ਉਹ ਚਾਂਦੀ ਅਤੇ ਸੋਨਾ ਜੋ ਰਾਜਾ ਅਤੇ ਉਸ ਦੇ ਮੰਤਰੀਆਂ ਨੇ ਆਪਣੀ ਖੁਸ਼ੀ ਨਾਲ ਇਸਰਾਏਲ ਦੇ ਪਰਮੇਸ਼ੁਰ ਨੂੰ, ਜਿਸ ਦਾ ਭਵਨ ਯਰੂਸ਼ਲਮ ਵਿੱਚ ਹੈ ਭੇਟ ਕੀਤਾ ਹੈ, ਲੈ ਜਾਵੇਂ।
Square Portrait Landscape 4K UHD
ਨਾਲੇ ਜਿੰਨਾਂ ਚਾਂਦੀ ਤੇ ਸੋਨਾ ਬਾਬਲ ਦੇ ਸਾਰੇ ਸੂਬੇ ਵਿੱਚੋਂ ਤੈਨੂੰ ਮਿਲੇਗਾ, ਅਤੇ ਖੁਸ਼ੀ ਦੀ ਭੇਟ ਜੋ ਲੋਕ ਤੇ ਜਾਜਕ ਆਪਣੇ ਪਰਮੇਸ਼ੁਰ ਦੇ ਭਵਨ ਲਈ ਜੋ ਯਰੂਸ਼ਲਮ ਵਿੱਚ ਹੈ, ਮਨ ਤੋਂ ਦੇਣ ਉਸ ਨੂੰ ਲੈ ਜਾਵੇਂ।
Square Portrait Landscape 4K UHD
ਅਤੇ ਉਸ ਪੈਸੇ ਨਾਲ ਤੂੰ ਫੁਰਤੀ ਕਰਕੇ ਵਹਿੜੇ ਤੇ ਭੇਡੂ ਤੇ ਲੇਲੇ ਅਤੇ ਉਨ੍ਹਾਂ ਦੀਆਂ ਮੈਦੇ ਦੀਆਂ ਭੇਟਾਂ ਤੇ ਪੀਣ ਦੀਆਂ ਭੇਟਾਂ ਮੁੱਲ ਲਈਂ ਤੇ ਉਨ੍ਹਾਂ ਨੂੰ ਆਪਣੇ ਪਰਮੇਸ਼ੁਰ ਦੀ ਜਗਵੇਦੀ ਉੱਤੇ ਜੋ ਯਰੂਸ਼ਲਮ ਦੇ ਭਵਨ ਵਿੱਚ ਹੈ ਚੜ੍ਹਾਈਂ
Square Portrait Landscape 4K UHD
ਅਤੇ ਬਚੇ ਹੋਏ ਚਾਂਦੀ ਤੇ ਸੋਨੇ ਨਾਲ, ਜੋ ਕੁਝ ਤੈਨੂੰ ਅਤੇ ਤੇਰੇ ਭਰਾਵਾਂ ਨੂੰ ਚੰਗਾ ਲੱਗੇ ਆਪਣੇ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਿਓ।
Square Portrait Landscape 4K UHD
ਪਰਮੇਸ਼ੁਰ ਦੇ ਭਵਨ ਦੀ ਉਪਾਸਨਾ ਦੇ ਲਈ ਜਿਹੜੇ ਭਾਂਡੇ ਤੈਨੂੰ ਸੌਂਪੇ ਜਾਂਦੇ ਹਨ, ਉਨ੍ਹਾਂ ਨੂੰ ਪਰਮੇਸ਼ੁਰ ਦੇ ਸਨਮੁਖ ਦੇ ਦੇਵੀਂ।
Square Portrait Landscape 4K UHD
ਅਤੇ ਹੋਰ ਜੋ ਕੁਝ ਵੀ ਤੇਰੇ ਪਰਮੇਸ਼ੁਰ ਦੇ ਭਵਨ ਦੇ ਲਈ ਜ਼ਰੂਰੀ ਹੋਵੇ, ਜੋ ਤੈਨੂੰ ਦੇਣਾ ਪਵੇ, ਉਹ ਸ਼ਾਹੀ ਖਜ਼ਾਨੇ ਵਿੱਚੋਂ ਦੇ ਦੇਵੀਂ।
Square Portrait Landscape 4K UHD
“ਮੈਂ ਰਾਜਾ ਅਰਤਹਸ਼ਸ਼ਤਾ, ਆਪ ਦਰਿਆ ਪਾਰ ਦੇ ਸਾਰੇ ਖ਼ਜ਼ਾਨਚੀਆਂ ਨੂੰ ਆਗਿਆ ਦਿੰਦਾ ਹਾਂ, ਕਿ ਜੋ ਕੁਝ ਅਜ਼ਰਾ ਜਾਜਕ ਸਵਰਗੀ ਪਰਮੇਸ਼ੁਰ ਦੀ ਬਿਵਸਥਾ ਦਾ ਸ਼ਾਸਤਰੀ ਤੁਹਾਡੇ ਤੋਂ ਚਾਹੇ, ਉਹ ਤੁਰੰਤ ਪੂਰਾ ਕੀਤਾ ਜਾਵੇ।
Square Portrait Landscape 4K UHD
ਚਾਂਦੀ ਡੇਢ ਸੌ ਮਣ ਤੱਕ, ਕਣਕ ਸਾਢੇ ਸੱਤ ਸੌ ਮਣ ਤੱਕ, ਦਾਖ਼ਰਸ ਅਤੇ ਤੇਲ ਪੰਝੱਤਰ ਮਣ ਤੱਕ ਅਤੇ ਲੂਣ ਜਿੰਨ੍ਹੀਂ ਲੋੜ ਹੋਵੇ, ਦਿੱਤਾ ਜਾਵੇ।
Square Portrait Landscape 4K UHD
ਜੋ ਕੁਝ ਵੀ ਸਵਰਗੀ ਪਰਮੇਸ਼ੁਰ ਨੇ ਆਗਿਆ ਦਿੱਤੀ ਹੈ, ਠੀਕ ਉਸੇ ਤਰ੍ਹਾਂ ਹੀ ਸਵਰਗੀ ਪਰਮੇਸ਼ੁਰ ਦੇ ਭਵਨ ਦੇ ਲਈ ਕੀਤਾ ਜਾਵੇ, ਤਾਂ ਜੋ ਰਾਜਾ ਤੇ ਰਾਜਕੁਮਾਰਾਂ ਦੇ ਰਾਜ ਦੇ ਵਿਰੁੱਧ ਪਰਮੇਸ਼ੁਰ ਦਾ ਕ੍ਰੋਧ ਨਾ ਭੜਕੇ!
Square Portrait Landscape 4K UHD
ਅਤੇ ਅਸੀਂ ਤੁਹਾਨੂੰ ਚਿਤਾਉਣੀ ਦਿੰਦੇ ਹਾਂ ਕਿ ਜਾਜਕਾਂ ਤੇ ਲੇਵੀਆਂ ਤੇ ਗਾਇਕਾਂ ਤੇ ਦਰਬਾਨਾਂ ਤੇ ਨਥੀਨੀਮਾਂ ਅਤੇ ਪਰਮੇਸ਼ੁਰ ਦੇ ਭਵਨ ਦੇ ਸੇਵਕਾਂ ਵਿੱਚੋਂ ਕਿਸੇ ਤੋਂ ਵੀ ਲਗਾਨ, ਚੁੰਗੀ ਅਤੇ ਨਜ਼ਰਾਨਾ ਲੈਣ ਦੀ ਆਗਿਆ ਨਹੀਂ ਹੈ।
Square Portrait Landscape 4K UHD
ਅਤੇ ਹੇ ਅਜ਼ਰਾ, ਤੂੰ ਆਪਣੇ ਪਰਮੇਸ਼ੁਰ ਦੇ ਉਸ ਗਿਆਨ ਅਨੁਸਾਰ ਜੋ ਤੇਰੇ ਵਿੱਚ ਹੈ, ਹਾਕਮਾਂ ਅਤੇ ਨਿਆਂਈਆਂ ਨੂੰ ਨਿਯੁਕਤ ਕਰੀਂ ਤਾਂ ਜੋ ਦਰਿਆ ਪਾਰ ਦੇ ਸਾਰੇ ਲੋਕਾਂ ਦਾ ਜਿਹੜੇ ਤੇਰੇ ਪਰਮੇਸ਼ੁਰ ਦੀ ਬਿਵਸਥਾ ਨੂੰ ਜਾਣਦੇ ਹੋਣ, ਨਿਆਂ ਕਰਨ ਅਤੇ ਜਿਹੜੇ ਨਾ ਜਾਣਦੇ ਹੋਣ ਉਹਨਾਂ ਨੂੰ ਤੁਸੀਂ ਸਿਖਾਉ।
Square Portrait Landscape 4K UHD
ਅਤੇ ਜੋ ਕੋਈ ਤੇਰੇ ਪਰਮੇਸ਼ੁਰ ਦੀ ਬਿਵਸਥਾ ਅਤੇ ਰਾਜਾ ਦੇ ਨਿਯਮ ਨਾ ਮੰਨੇ, ਉਸ ਨੂੰ ਤੁਰੰਤ ਸਜ਼ਾ ਦਿੱਤੀ ਜਾਵੇ, ਭਾਵੇਂ ਮੌਤ ਜਾਂ ਦੇਸ਼ ਨਿਕਾਲਾ ਜਾਂ ਮਾਲ ਦੀ ਜ਼ਬਤੀ ਜਾਂ ਕੈਦ ਦੀ ਸਜ਼ਾ।”
Square Portrait Landscape 4K UHD
ਧੰਨ ਹੈ ਯਹੋਵਾਹ! ਸਾਡੇ ਪੁਰਖਿਆਂ ਦਾ ਪਰਮੇਸ਼ੁਰ, ਜਿਸ ਨੇ ਇਹੋ ਜਿਹੀ ਗੱਲ ਰਾਜਾ ਦੇ ਮਨ ਵਿੱਚ ਪਾਈ ਕਿ ਉਹ ਯਹੋਵਾਹ ਦੇ ਭਵਨ ਦਾ ਸਤਿਕਾਰ ਕਰੇ ਜੋ ਯਰੂਸ਼ਲਮ ਵਿੱਚ ਹੈ।
Square Portrait Landscape 4K UHD
ਅਤੇ ਰਾਜਾ ਤੇ ਉਸ ਦੇ ਮੰਤਰੀਆਂ ਦੇ ਸਨਮੁਖ ਅਤੇ ਰਾਜਾ ਦੇ ਸਾਰੇ ਬਲਵੰਤ ਹਾਕਮਾਂ ਦੇ ਅੱਗੇ, ਮੇਰੇ ਉੱਤੇ ਕਿਰਪਾ ਦੀ ਨਜ਼ਰ ਕੀਤੀ ਹੈ। ਇਸ ਲਈ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੱਥੋਂ, ਜੋ ਮੇਰੇ ਉੱਤੇ ਸੀ ਬਲ ਪਾਇਆ ਅਤੇ ਮੈਂ ਇਸਰਾਏਲ ਵਿੱਚੋਂ ਆਗੂਆਂ ਨੂੰ ਇਕੱਠਾ ਕੀਤਾ ਤਾਂ ਜੋ ਉਹ ਮੇਰੇ ਨਾਲ ਅੱਗੇ ਚੱਲਣ।
Available Bible Translations
Ezra 7 (ASV) »
Ezra 7 (KJV) »
Ezra 7 (GW) »
Ezra 7 (BSB) »
Ezra 7 (WEB) »
Esdras 7 (LSG) »
Esra 7 (LUTH1912) »
एज्रा 7 (HINIRV) »
ইজ্ৰা 7 (BENIRV) »
எஸ்றா 7 (TAMIRV) »
एज्रा 7 (MARIRV) »
ఎజ్రా 7 (TELIRV) »
એઝરા 7 (GUJIRV) »
ಎಜ್ರನು 7 (KANIRV) »
عَزْرَا 7 (AVD) »
עזרא 7 (HEB) »
Esdras 7 (BSL) »
Ê-xơ-ra 7 (VIE) »
Esdras 7 (RVA) »
Esdra 7 (RIV) »
以 斯 拉 记 7 (CUVS) »
以 斯 拉 記 7 (CUVT) »
Esdra 7 (ALB) »
Esra 7 (SV1917) »
Ездра 7 (RUSV) »
Ездра 7 (UKR) »
Ezsdrás 7 (KAR) »
Ездра 7 (BULG) »
エズラ記 7 (JPN) »
Esra 7 (NORSK) »