ਅੱਯੂਬ 38 PANIRV
ਅੱਯੂਬ Chapter 38 PANIRV Bible Verse Images
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.
Creative Commons License
- Title: Indian Revised Version (IRV) Punjabi - 2019
- Creator: Bridge Connectivity Solutions Pvt. Ltd. (BCS)
- Source: Digital Bible Library
- License: CC BY-SA 4.0
Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).
In addition, we would like to give very special thanks to eBible.org for making the Punjabi Indian Revised Version Bible available in MySQL format.
Square Portrait Landscape 4K UHD
ਤਦ ਯਹੋਵਾਹ ਨੇ ਅੱਯੂਬ ਨੂੰ ਵਾਵਰੋਲੇ ਦੇ ਵਿੱਚੋਂ ਉੱਤਰ ਦਿੱਤਾ ਅਤੇ ਆਖਿਆ,
Square Portrait Landscape 4K UHD
“ਇਹ ਕੌਣ ਹੈ ਜਿਹੜਾ ਗਿਆਨਹੀਣ ਗੱਲਾਂ ਨਾਲ ਮੇਰੀ ਸਲਾਹ ਨੂੰ ਹਨੇਰੇ ਵਿੱਚ ਰੱਖਦਾ ਹੈ?
Square Portrait Landscape 4K UHD
ਪੁਰਖ ਵਾਂਗੂੰ ਆਪਣੀ ਕਮਰ ਕੱਸ ਲੈ! ਮੈਂ ਤੈਥੋਂ ਸਵਾਲ ਕਰਦਾ ਹਾਂ, ਅਤੇ ਤੂੰ ਮੈਨੂੰ ਉੱਤਰ ਦੇ!”
Square Portrait Landscape 4K UHD
“ਜਦ ਮੈਂ ਧਰਤੀ ਦੀ ਨੀਂਹ ਰੱਖੀ ਤਾਂ ਤੂੰ ਕਿੱਥੇ ਸੀ? ਜੇ ਤੂੰ ਸਮਝ ਰੱਖਦਾ ਹੈ ਤਾਂ ਜਵਾਬ ਦੇ!
Square Portrait Landscape 4K UHD
ਕਿਸ ਨੇ ਉਹ ਦਾ ਨਾਪ ਠਹਿਰਾਇਆ, ਤੂੰ ਤਾਂ ਜ਼ਰੂਰ ਹੀ ਜਾਣਦਾ ਹੋਵੇਂਗਾ, ਜਾਂ ਕਿਸ ਨੇ ਉਹ ਦੇ ਉੱਤੇ ਜ਼ਰੀਬ ਖਿੱਚੀ?
Square Portrait Landscape 4K UHD
ਕਿਸ ਦੇ ਉੱਤੇ ਉਹ ਦੀਆਂ ਟੇਕਾਂ ਰੱਖੀਆਂ ਗਈਆਂ, ਜਾਂ ਕਿਸ ਨੇ ਉਹ ਦੇ ਸਿਰੇ ਦਾ ਪੱਥਰ ਧਰਿਆ,
Square Portrait Landscape 4K UHD
ਜਦ ਸਵੇਰ ਦੇ ਤਾਰੇ ਮਿਲ ਕੇ ਜੈਕਾਰੇ ਗਜਾਉਂਦੇ ਸਨ, ਅਤੇ ਪਰਮੇਸ਼ੁਰ ਦੇ ਸਾਰੇ ਪੁੱਤਰ ਨਾਰੇ ਮਾਰਦੇ ਸਨ?”
Square Portrait Landscape 4K UHD
“ਜਾਂ ਕਿਸ ਨੇ ਸਮੁੰਦਰ ਨੂੰ ਦਰਵਾਜ਼ਿਆਂ ਦੇ ਪਿੱਛੇ ਬੰਦ ਕੀਤਾ, ਜਦ ਉਹ ਕੁੱਖੋਂ ਫੁੱਟ ਨਿੱਕਲਿਆ?
Square Portrait Landscape 4K UHD
ਜਦ ਮੈਂ ਬੱਦਲ ਨੂੰ ਉਹ ਦਾ ਲਿਬਾਸ ਪਹਿਨਾਇਆ, ਅਤੇ ਘੁੱਪ ਹਨੇਰੇ ਵਿੱਚ ਉਸ ਨੂੰ ਲਪੇਟ ਦਿੱਤਾ,
Square Portrait Landscape 4K UHD
ਅਤੇ ਉਹ ਦੀਆਂ ਹੱਦਾਂ ਠਹਿਰਾਈਆਂ, ਅਤੇ ਅਰਲ ਤੇ ਕਵਾੜ ਲਾਏ?
Square Portrait Landscape 4K UHD
ਅਤੇ ਆਖਿਆ, ਐਥੇ ਤੱਕ ਹੀ ਆਈਂ, ਅੱਗੇ ਨਾ ਵਧੀਂ, ਅਤੇ ਐਥੇ ਹੀ ਤੇਰੀਆਂ ਠਾਠਾਂ ਮਾਰਦੀਆਂ ਲਹਿਰਾਂ ਰੁੱਕ ਜਾਣ!”
Square Portrait Landscape 4K UHD
“ਕੀ ਤੂੰ ਆਪਣਿਆਂ ਦਿਨਾਂ ਵਿੱਚ ਕਦੀ ਸਵੇਰੇ ਉੱਤੇ ਹੁਕਮ ਦਿੱਤਾ? ਕੀ ਤੂੰ ਸਾਜਰੇ ਨੂੰ ਉਹ ਦਾ ਥਾਂ ਸਿਖਾਇਆ,
Square Portrait Landscape 4K UHD
ਭਈ ਉਹ ਧਰਤੀ ਦੀਆਂ ਹੱਦਾਂ ਨੂੰ ਫੜ੍ਹ ਲਵੇ, ਅਤੇ ਦੁਸ਼ਟ ਉਹ ਦੇ ਵਿੱਚੋਂ ਝਾੜੇ ਜਾਣ?
Square Portrait Landscape 4K UHD
ਉਹ ਬਦਲ ਜਾਂਦਾ ਹੈ ਜਿਵੇਂ ਚੀਕਣੀ ਮਿੱਟੀ ਮੋਹਰ ਦੇ ਹੇਠੋਂ, ਤਦ ਸਾਰੀਆਂ ਵਸਤਾਂ ਜਾਣੋ ਬਸਤਰ ਪਹਿਨੇ ਵਿਖਾਈ ਦਿੰਦੀਆਂ ਹਨ,
Square Portrait Landscape 4K UHD
ਅਤੇ ਦੁਸ਼ਟਾਂ ਤੋਂ ਉਹਨਾਂ ਦਾ ਚਾਨਣ ਰੋਕ ਲਿਆ ਜਾਂਦਾ ਹੈ, ਅਤੇ ਉੱਚੀ ਬਾਂਹ ਭੰਨੀ ਜਾਂਦੀ ਹੈ।”
Square Portrait Landscape 4K UHD
“ਕੀ ਤੂੰ ਸਮੁੰਦਰ ਦੇ ਸੋਤਿਆਂ ਵਿੱਚ ਵੜਿਆ, ਜਾਂ ਡੂੰਘਿਆਈ ਦੇ ਗੁੱਝੇ ਹਿੱਸਿਆਂ ਵਿੱਚ ਚਲਿਆ ਹੈਂ?
Square Portrait Landscape 4K UHD
ਕੀ ਮੌਤ ਦੇ ਫਾਟਕ ਤੇਰੇ ਲਈ ਪਰਗਟ ਕੀਤੇ ਗਏ, ਜਾਂ ਘੋਰ ਅੰਧਕਾਰ ਦੇ ਫਾਟਕਾਂ ਨੂੰ ਤੂੰ ਵੇਖਿਆ ਹੈ?
Square Portrait Landscape 4K UHD
ਕੀ ਤੂੰ ਧਰਤੀ ਦੇ ਵਿਸਤਾਰ ਨੂੰ ਸਮਝ ਲਿਆ ਹੈ? ਤੂੰ ਦੱਸ, ਜੇ ਤੂੰ ਇਹ ਸਭ ਕੁਝ ਜਾਣਦਾ ਹੈ!”
Square Portrait Landscape 4K UHD
“ਚਾਨਣ ਦੀ ਵੱਸੋਂ ਦਾ ਰਾਹ ਕਿੱਧਰ ਹੈ, ਅਤੇ ਹਨੇਰੇ ਦਾ ਸਥਾਨ ਕਿੱਥੇ ਹੈ?
Square Portrait Landscape 4K UHD
ਕੀ ਤੂੰ ਉਹ ਨੂੰ ਉਹ ਦੇ ਸਥਾਨ ਤੱਕ ਪਹੁੰਚਾ ਸਕਦਾ ਹੈਂ, ਅਤੇ ਉਹ ਦੇ ਘਰ ਦੇ ਰਾਹਾਂ ਨੂੰ ਜਾਣਦਾ ਹੈਂ।
Square Portrait Landscape 4K UHD
ਤੂੰ ਜ਼ਰੂਰ ਹੀ ਇਹ ਸਭ ਕੁਝ ਜਾਣਦਾ ਹੋਵੇਂਗਾ, ਕਿਉਂ ਜੋ ਤੂੰ ਉਸ ਵੇਲੇ ਜੰਮਿਆ ਸੀ, ਅਤੇ ਤੇਰੇ ਦਿਨਾਂ ਦੀ ਗਿਣਤੀ ਬਹੁਤੀ ਹੈ!”
Square Portrait Landscape 4K UHD
“ਕੀ ਤੂੰ ਬਰਫ਼ ਦੇ ਖ਼ਜ਼ਾਨਿਆਂ ਕੋਲ ਗਿਆ, ਅਤੇ ਗੜਿਆਂ ਦੇ ਖ਼ਜ਼ਾਨਿਆਂ ਨੂੰ ਵੇਖਿਆ,
Square Portrait Landscape 4K UHD
ਜਿਹਨਾਂ ਨੂੰ ਮੈਂ ਦੁੱਖ ਦੇ ਵੇਲੇ ਲਈ ਅਤੇ ਲੜਾਈ ਤੇ ਯੁੱਧ ਦੇ ਦਿਨਾਂ ਲਈ ਬਚਾ ਕੇ ਰੱਖਿਆ ਹੈ?
Square Portrait Landscape 4K UHD
ਚਾਨਣ ਦੀ ਵੰਡ ਦਾ ਰਾਹ ਕਿਹੜਾ ਹੈ, ਜਾਂ ਪੂਰਬੀ ਹਵਾ ਧਰਤੀ ਉੱਤੇ ਕਿਵੇਂ ਖਿਲਾਰੀ ਜਾਂਦੀ ਹੈ?
Square Portrait Landscape 4K UHD
ਕਿਸ ਨੇ ਹੜ੍ਹਾਂ ਲਈ ਨਾਲੀ ਪੁੱਟੀ, ਜਾਂ ਕੜਕਣ ਵਾਲੀ ਬਿਜਲੀ ਲਈ ਰਾਹ ਬਣਾਇਆ,
Square Portrait Landscape 4K UHD
ਤਾਂ ਜੋ ਮਨੁੱਖਾਂ ਤੋਂ ਖ਼ਾਲੀ ਧਰਤੀ ਉੱਤੇ ਮੀਂਹ ਵਰ੍ਹਾਵੇ, ਉਜਾੜ ਉੱਤੇ ਜਿੱਥੇ ਕੋਈ ਆਦਮੀ ਨਹੀਂ,
Square Portrait Landscape 4K UHD
ਭਈ ਉਜੜੇ ਅਤੇ ਸੁੰਨੇ ਦੇਸ ਨੂੰ ਰਜਾਵੇ, ਅਤੇ ਹਰਾ ਘਾਹ ਉਗਾਵੇ?
Square Portrait Landscape 4K UHD
ਕੀ ਮੀਂਹ ਦਾ ਕੋਈ ਪਿਤਾ ਹੈ, ਜਾਂ ਤ੍ਰੇਲ ਦੀਆਂ ਬੂੰਦਾਂ ਕਿਸ ਤੋਂ ਜੰਮੀਆਂ ਹਨ?
Square Portrait Landscape 4K UHD
ਕਿਸ ਦੇ ਗਰਭ ਤੋਂ ਬਰਫ਼ ਜੰਮੀ, ਜਾਂ ਅਕਾਸ਼ ਦਾ ਕੱਕਰ ਕਿਸ ਤੋਂ ਜੰਮਿਆ?
Square Portrait Landscape 4K UHD
ਪਾਣੀ ਪੱਥਰ ਵਾਂਗੂੰ ਜੰਮ ਜਾਂਦੇ, ਅਤੇ ਡੂੰਘਿਆਈ ਦੀ ਤਹਿ ਉੱਤੇ ਜਮਾਓ ਹੋ ਜਾਂਦਾ ਹੈ।”
Square Portrait Landscape 4K UHD
“ਕੀ ਤੂੰ ਕੱਚਪਚਿਆਂ ਦੇ ਬੰਧਨਾਂ ਨੂੰ ਬੰਨ੍ਹ ਸਕਦਾ, ਜਾਂ ਸਪਤ੍ਰਿਖ ਦੇ ਰੱਸਿਆਂ ਨੂੰ ਖੋਲ੍ਹ ਸਕਦਾ ਹੈਂ?
Square Portrait Landscape 4K UHD
ਕੀ ਤੂੰ ਰੁੱਤਾਂ ਨੂੰ ਸਮੇਂ ਸਿਰ ਬਦਲ ਸਕਦਾ ਹੈਂ, ਜਾਂ ਭਾਲੂ ਦੀ ਉਹ ਦੇ ਬੱਚਿਆਂ ਸਮੇਤ ਅਗਵਾਈ ਕਰ ਸਕਦਾ ਹੈਂ?
Square Portrait Landscape 4K UHD
ਕੀ ਤੂੰ ਅਕਾਸ਼ ਦੀਆਂ ਬਿਧੀਆਂ ਨੂੰ ਜਾਣਦਾ ਹੈਂ? ਕੀ ਤੂੰ ਉਹ ਦਾ ਰਾਜ ਧਰਤੀ ਉੱਤੇ ਕਾਇਮ ਕਰ ਸਕਦਾ ਹੈਂ?”
Square Portrait Landscape 4K UHD
ਕੀ ਤੂੰ ਆਪਣੀ ਅਵਾਜ਼ ਨੂੰ ਬੱਦਲ ਤੱਕ ਉੱਚੀ ਕਰ ਸਕਦਾ ਹੈਂ, ਜੋ ਪਾਣੀ ਦੀ ਵਾਫ਼ਰੀ ਤੈਨੂੰ ਕੱਜ ਲਵੇ?
Square Portrait Landscape 4K UHD
ਕੀ ਤੂੰ ਬਿਜਲੀਆਂ ਨੂੰ ਘੱਲ ਸਕਦਾ ਹੈਂ ਕਿ ਉਹ ਚਲੀਆਂ ਜਾਣ, ਅਤੇ ਉਹ ਤੈਨੂੰ ਆਖਣ, “ਅਸੀਂ ਹਾਜ਼ਰ ਹਾਂ?”
Square Portrait Landscape 4K UHD
ਵਿਵੇਕ ਵਿੱਚ ਬੁੱਧੀ ਕਿਸ ਨੇ ਰੱਖੀ, ਜਾਂ ਮਨ ਵਿੱਚ ਕਿਸ ਨੇ ਸਮਝ ਬਖ਼ਸ਼ੀ?
Square Portrait Landscape 4K UHD
ਕੌਣ ਬੱਦਲਾਂ ਨੂੰ ਬੁੱਧੀ ਨਾਲ ਗਿਣ ਸਕਦਾ ਹੈ, ਅਤੇ ਅਕਾਸ਼ ਦੀਆਂ ਮਸ਼ਕਾਂ ਨੂੰ ਕੌਣ ਡੋਲ੍ਹ ਸਕਦਾ ਹੈ,
Square Portrait Landscape 4K UHD
ਜਦ ਧੂੜ ਮਿਲ ਕੇ ਘਾਣੀ ਬਣ ਜਾਂਦੀ ਹੈ, ਅਤੇ ਡਲੇ ਘੁਲ ਜਾਂਦੇ ਹਨ?
Square Portrait Landscape 4K UHD
“ਕੀ ਤੂੰ ਬੱਬਰ ਸ਼ੇਰਨੀ ਲਈ ਸ਼ਿਕਾਰ ਮਾਰ ਸਕਦਾ ਹੈਂ, ਅਤੇ ਬੱਬਰ ਸ਼ੇਰ ਦੇ ਬੱਚਿਆਂ ਦੀ ਭੁੱਖ ਨੂੰ ਮਿਟਾ ਸਕਦਾ ਹੈਂ,
Square Portrait Landscape 4K UHD
ਜਦ ਉਹ ਆਪਣੀਆਂ ਖੁੰਧਰਾਂ ਵਿੱਚ ਦਬਕੇ ਬੈਠੇ ਹਨ, ਅਤੇ ਝਾੜੀਆਂ ਵਿੱਚ ਛਹਿ ਲਾ ਕੇ ਰਹਿੰਦੇ ਹਨ?
Square Portrait Landscape 4K UHD
ਕੌਣ ਪਹਾੜੀ ਕਾਂ ਲਈ ਉਹ ਦਾ ਚੋਗਾ ਤਿਆਰ ਕਰਦਾ ਹੈ, ਜਦ ਉਹ ਦੇ ਬੱਚੇ ਪਰਮੇਸ਼ੁਰ ਅੱਗੇ ਚਿੱਲਾਉਂਦੇ ਹਨ, ਅਤੇ ਚੋਗੇ ਤੋਂ ਬਿਨ੍ਹਾਂ ਉੱਡਦੇ ਫਿਰਦੇ ਹਨ?”
Available Bible Translations
Job 38 (ASV) »
Job 38 (KJV) »
Job 38 (GW) »
Job 38 (BSB) »
Job 38 (WEB) »
Job 38 (LSG) »
Hiob 38 (LUTH1912) »
अय्यूब 38 (HINIRV) »
ইয়োব 38 (BENIRV) »
யோபு 38 (TAMIRV) »
ईयोब 38 (MARIRV) »
యోబు 38 (TELIRV) »
અયૂબ 38 (GUJIRV) »
ಯೋಬನು 38 (KANIRV) »
أَيُّوبَ 38 (AVD) »
איוב 38 (HEB) »
Jó 38 (BSL) »
Gióp 38 (VIE) »
Job 38 (RVA) »
Giobbe 38 (RIV) »
约 伯 记 38 (CUVS) »
約 伯 記 38 (CUVT) »
Jobi 38 (ALB) »
Job 38 (SV1917) »
Иов 38 (RUSV) »
Йов 38 (UKR) »
Jób 38 (KAR) »
Йов 38 (BULG) »
ヨブ記 38 (JPN) »
Job 38 (NORSK) »