ਗਿਣਤੀ 8 PANIRV
ਗਿਣਤੀ Chapter 8 PANIRV Bible Verse Images
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.
Creative Commons License
- Title: Indian Revised Version (IRV) Punjabi - 2019
- Creator: Bridge Connectivity Solutions Pvt. Ltd. (BCS)
- Source: Digital Bible Library
- License: CC BY-SA 4.0
Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).
In addition, we would like to give very special thanks to eBible.org for making the Punjabi Indian Revised Version Bible available in MySQL format.
Square Portrait Landscape 4K UHD
ਹਾਰੂਨ ਨਾਲ ਗੱਲ ਕਰ ਅਤੇ ਉਹ ਨੂੰ ਆਖ ਕਿ ਜਦ ਤੂੰ ਦੀਵੇ ਬਾਲੇਂ ਤਾਂ ਉਹ ਸੱਤ ਦੀਵੇ ਸ਼ਮਾਦਾਨ ਦੇ ਸਾਹਮਣੇ ਚਾਨਣ ਦੇਣ।
Square Portrait Landscape 4K UHD
ਤਾਂ ਹਾਰੂਨ ਨੇ ਉਸੇ ਤਰ੍ਹਾਂ ਹੀ ਕੀਤਾ। ਉਹ ਨੇ ਉਸ ਦੇ ਦੀਵੇ ਸ਼ਮਾਦਾਨ ਦੇ ਸਾਹਮਣੇ ਬਾਲੇ, ਜਿਵੇਂ ਯਹੋਵਾਹ ਨੂੰ ਮੂਸਾ ਨੂੰ ਹੁਕਮ ਦਿੱਤਾ ਸੀ।
Square Portrait Landscape 4K UHD
ਸ਼ਮਾਦਾਨ ਦੀ ਬਣਾਵਟ ਇਸ ਤਰ੍ਹਾਂ ਸੀ, ਉਹ ਹੇਠਾਂ ਤੋਂ ਲੈ ਕੇ ਉੱਪਰ ਫੁੱਲਾਂ ਤੱਕ ਸੋਨੇ ਨਾਲ ਬਣਾਇਆ ਗਿਆ ਸੀ। ਉਹ ਉਸ ਨਮੂਨੇ ਉੱਤੇ ਸੀ ਜਿਹੜਾ ਯਹੋਵਾਹ ਨੇ ਮੂਸਾ ਨੂੰ ਵਿਖਾਇਆ, ਉਸੇ ਤਰ੍ਹਾਂ ਉਸ ਨੇ ਸ਼ਮਾਦਾਨ ਨੂੰ ਬਣਾਇਆ।
Square Portrait Landscape 4K UHD
ਉਨ੍ਹਾਂ ਨੂੰ ਪਵਿੱਤਰ ਕਰਨ ਲਈ ਅਜਿਹਾ ਕਰੀਂ ਕਿ ਉਨ੍ਹਾਂ ਉੱਤੇ ਪਾਪ ਤੋਂ ਸ਼ੁੱਧ ਕਰਨ ਵਾਲਾ ਪਾਣੀ ਛਿੜਕ ਦੇ ਅਤੇ ਉਨ੍ਹਾਂ ਦੇ ਸਾਰੇ ਸਰੀਰ ਉੱਤੇ ਉਸਤਰਾ ਫਿਰਾ ਦੇ ਅਤੇ ਉਹ ਆਪਣੇ ਬਸਤਰ ਧੋਣ, ਇਸ ਤਰ੍ਹਾਂ ਉਹ ਸ਼ੁੱਧ ਹੋਣ।
Square Portrait Landscape 4K UHD
ਫੇਰ ਉਹ ਇੱਕ ਮੇਂਢਾ ਲੈਣ ਨਾਲੇ ਉਸ ਦੀ ਮੈਦੇ ਦੀ ਭੇਟ, ਬਰੀਕ ਮੈਦਾ ਤੇਲ ਨਾਲ ਰਲਿਆ ਹੋਇਆ ਅਤੇ ਤੂੰ ਦੂਜਾ ਮੇਂਢਾ ਪਾਪ ਬਲੀ ਲਈ ਲਵੀਂ।
Square Portrait Landscape 4K UHD
ਫੇਰ ਲੇਵੀਆਂ ਨੂੰ ਮੰਡਲੀ ਦੇ ਤੰਬੂ ਦੇ ਅੱਗੇ ਹਾਜ਼ਰ ਕਰੀਂ, ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਇਕੱਠਾ ਕਰੀਂ।
Square Portrait Landscape 4K UHD
ਤਦ ਤੂੰ ਲੇਵੀਆਂ ਨੂੰ ਯਹੋਵਾਹ ਦੇ ਅੱਗੇ ਹਾਜ਼ਰ ਕਰੀਂ ਅਤੇ ਇਸਰਾਏਲੀ ਲੇਵੀਆਂ ਉੱਤੇ ਆਪਣੇ ਹੱਥ ਧਰਨ।
Square Portrait Landscape 4K UHD
ਅਤੇ ਹਾਰੂਨ ਉਨ੍ਹਾਂ ਲੇਵੀਆਂ ਨੂੰ ਯਹੋਵਾਹ ਅੱਗੇ ਇਸਰਾਏਲੀਆਂ ਵੱਲੋਂ ਹਿਲਾਉਣ ਦੀ ਭੇਟ ਕਰਕੇ ਚੜ੍ਹਾਵੇ ਤਾਂ ਜੋ ਉਹ ਯਹੋਵਾਹ ਦੀ ਸੇਵਾ ਦਾ ਕੰਮ ਕਰਨ।
Square Portrait Landscape 4K UHD
ਫੇਰ ਲੇਵੀ ਆਪਣੇ ਹੱਥ ਵਹਿੜਿਆਂ ਦੇ ਸਿਰਾਂ ਉੱਤੇ ਧਰਨ ਅਤੇ ਤੂੰ ਇੱਕ ਨੂੰ ਪਾਪ ਬਲੀ ਲਈ ਅਤੇ ਦੂਜੇ ਨੂੰ ਹੋਮ ਦੀ ਭੇਟ ਲਈ ਚੜ੍ਹਾ ਤਾਂ ਜੋ ਉਹ ਲੇਵੀਆਂ ਦਾ ਪ੍ਰਾਸਚਿਤ ਹੋਵੇ।
Square Portrait Landscape 4K UHD
ਤਦ ਲੇਵੀਆਂ ਨੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਅੱਗੇ ਖੜ੍ਹਾ ਕਰੀਂ ਅਤੇ ਤੂੰ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਲਈ ਯਹੋਵਾਹ ਅੱਗੇ ਚੜ੍ਹਾਈਂ।
Square Portrait Landscape 4K UHD
ਇਸ ਤਰ੍ਹਾਂ ਤੂੰ ਲੇਵੀਆਂ ਨੂੰ ਇਸਰਾਏਲੀਆਂ ਵਿੱਚੋਂ ਵੱਖਰਾ ਕਰੀਂ, ਇਸ ਤਰ੍ਹਾਂ ਲੇਵੀ ਮੇਰੇ ਹੋਣਗੇ।
Square Portrait Landscape 4K UHD
ਅਤੇ ਇਸ ਤੋਂ ਬਾਅਦ ਲੇਵੀ ਮੰਡਲੀ ਦੇ ਤੰਬੂ ਵਿੱਚ ਜਾ ਕੇ ਸੇਵਾ ਕਰਨ ਅਤੇ ਇਸ ਤਰ੍ਹਾਂ ਉਨ੍ਹਾਂ ਨੂੰ ਸ਼ੁੱਧ ਕਰੀਂ ਅਤੇ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਕਰਕੇ ਚੜ੍ਹਾਵੀਂ।
Square Portrait Landscape 4K UHD
ਕਿਉਂਕਿ ਉਹ ਇਸਰਾਏਲੀਆਂ ਵਿੱਚੋਂ ਮੈਨੂੰ ਪੂਰੀ ਤਰ੍ਹਾਂ ਨਾਲ ਸਮਰਪਤ ਕੀਤੇ ਗਏ ਹਨ, ਮੈਂ ਉਹਨਾਂ ਨੂੰ ਸਾਰੇ ਇਸਰਾਏਲ ਵਿੱਚੋਂ ਸਾਰੇ ਪਹਿਲੌਠਿਆਂ ਦੇ ਬਦਲੇ ਆਪਣੇ ਲਈ ਲੈ ਲਿਆ ਹੈ।
Square Portrait Landscape 4K UHD
ਕਿਉਂ ਜੋ ਇਸਰਾਏਲੀਆਂ ਦੇ ਸਾਰੇ ਪਹਿਲੌਠੇ ਮੇਰੇ ਹਨ, ਭਾਵੇਂ ਆਦਮੀ ਦਾ ਭਾਵੇਂ ਪਸ਼ੂ ਦਾ। ਜਿਸ ਦਿਨ ਤੋਂ ਮੈਂ ਮਿਸਰ ਦੇਸ ਦੇ ਸਾਰਿਆਂ ਪਹਿਲੌਠਿਆਂ ਨੂੰ ਮਾਰਿਆ, ਮੈਂ ਉਨ੍ਹਾਂ ਨੂੰ ਆਪਣੇ ਲਈ ਪਵਿੱਤਰ ਕੀਤਾ।
Square Portrait Landscape 4K UHD
ਇਸ ਤਰ੍ਹਾਂ ਮੈਂ ਲੇਵੀਆਂ ਨੂੰ ਇਸਰਾਏਲੀਆਂ ਦੇ ਸਾਰੇ ਪਹਿਲੌਠਿਆਂ ਦੇ ਥਾਂ ਲੈ ਲਿਆ ਹੈ।
Square Portrait Landscape 4K UHD
ਮੈਂ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਇਸਰਾਏਲੀਆਂ ਵਿੱਚੋਂ ਲੇਵੀ ਦਾਨ ਦਿੱਤੇ ਹਨ ਕਿ ਉਹ ਮੰਡਲੀ ਦੇ ਤੰਬੂ ਵਿੱਚ ਇਸਰਾਏਲੀਆਂ ਲਈ ਸੇਵਾ ਕਰਨ, ਇਸਰਾਏਲੀਆਂ ਲਈ ਪ੍ਰਾਸਚਿਤ ਕਰਨ ਤਾਂ ਜੋ ਜਦ ਇਸਰਾਏਲੀ ਪਵਿੱਤਰ ਸਥਾਨ ਦੇ ਨੇੜੇ ਆਉਣ ਤਾਂ ਕੋਈ ਬਵਾ ਉਹਨਾਂ ਉੱਤੇ ਨਾ ਪਵੇ।
Square Portrait Landscape 4K UHD
ਮੂਸਾ, ਹਾਰੂਨ ਅਤੇ ਇਸਰਾਏਲ ਦੀ ਸਾਰੀ ਮੰਡਲੀ ਨੇ ਲੇਵੀਆਂ ਨਾਲ ਇਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
Square Portrait Landscape 4K UHD
ਤਦ ਲੇਵੀਆਂ ਨੇ ਆਪਣੇ ਆਪ ਨੂੰ ਪਵਿੱਤਰ ਕੀਤਾ ਅਤੇ ਆਪਣੇ ਬਸਤਰ ਧੋਤੇ। ਤਦ ਹਾਰੂਨ ਨੇ ਉਨ੍ਹਾਂ ਨੂੰ ਯਹੋਵਾਹ ਅੱਗੇ ਹਿਲਾਉਣ ਦੀ ਭੇਟ ਕਰਕੇ ਚੜ੍ਹਾਇਆ ਅਤੇ ਹਾਰੂਨ ਨੇ ਉਨ੍ਹਾਂ ਦੀ ਪਵਿੱਤਰਤਾਈ ਲਈ ਪ੍ਰਾਸਚਿਤ ਕੀਤਾ।
Square Portrait Landscape 4K UHD
ਇਸ ਤੋਂ ਬਾਅਦ ਉਹ ਲੇਵੀ ਸੇਵਾ ਦੇ ਕੰਮ ਲਈ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਅੱਗੇ ਮੰਡਲੀ ਦੇ ਤੰਬੂ ਵਿੱਚ ਆਏ। ਜਿਵੇਂ ਯਹੋਵਾਹ ਨੇ ਮੂਸਾ ਨੂੰ ਲੇਵੀਆਂ ਦੇ ਵਿਖੇ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਉਹਨਾਂ ਨੇ ਉਨ੍ਹਾਂ ਨਾਲ ਕੀਤਾ।
Square Portrait Landscape 4K UHD
ਲੇਵੀਆਂ ਲਈ ਨਿਯਮ ਇਹ ਹੈ ਕਿ ਪੱਚੀ ਸਾਲ ਜਾਂ ਇਸ ਤੋਂ ਵੱਧ ਉਮਰ ਵਿੱਚ ਉਹ ਮੰਡਲੀ ਦੇ ਤੰਬੂ ਵਿੱਚ ਸੇਵਾ ਦੇ ਕੰਮ ਵਿੱਚ ਲੱਗੇ ਰਹਿਣ,
Square Portrait Landscape 4K UHD
ਅਤੇ ਜਦ ਉਹ ਪੰਜਾਹ ਸਾਲ ਦੇ ਹੋ ਜਾਣ ਤਦ ਉਹ ਸੇਵਾ ਦੇ ਕੰਮ ਤੋਂ ਰਹਿਤ ਕੀਤੇ ਜਾਣ ਅਤੇ ਉਹ ਹੋਰ ਸੇਵਾ ਦਾ ਕੰਮ ਨਾ ਕਰਨ।
Square Portrait Landscape 4K UHD
ਪਰ ਉਹ ਆਪਣੇ ਭਰਾਵਾਂ ਦੇ ਨਾਲ ਸੇਵਾ ਮੰਡਲੀ ਦੇ ਤੰਬੂ ਦੀ ਰਖਵਾਲੀ ਦਾ ਕੰਮ ਕਰਿਆ ਕਰਨ ਅਤੇ ਉਹ ਆਪ ਸੇਵਾ ਦਾ ਕੰਮ ਨਾ ਕਰਨ। ਲੇਵੀਆਂ ਨੂੰ ਜੋ-ਜੋ ਕੰਮ ਦਿੱਤੇ ਜਾਣ ਉਹਨਾਂ ਦੇ ਵਿਖੇ ਅਜਿਹਾ ਹੀ ਕਰੀਂ।
Available Bible Translations
Numbers 8 (ASV) »
Numbers 8 (KJV) »
Numbers 8 (GW) »
Numbers 8 (BSB) »
Numbers 8 (WEB) »
Nombres 8 (LSG) »
Numeri 8 (LUTH1912) »
गिनती 8 (HINIRV) »
গননা 8 (BENIRV) »
எண்ணாகமம் 8 (TAMIRV) »
गणना 8 (MARIRV) »
సంఖ్యాకాండం 8 (TELIRV) »
ગણના 8 (GUJIRV) »
ಅರಣ್ಯಕಾಂಡ 8 (KANIRV) »
اَلْعَدَد 8 (AVD) »
במדבר 8 (HEB) »
Números 8 (BSL) »
Dân Số 8 (VIE) »
Números 8 (RVA) »
Numeri 8 (RIV) »
民 数 记 8 (CUVS) »
民 數 記 8 (CUVT) »
Numrat 8 (ALB) »
4 Mosebok 8 (SV1917) »
Числа 8 (RUSV) »
Числа 8 (UKR) »
4 Mózes 8 (KAR) »
Числа 8 (BULG) »
民数記 8 (JPN) »
4 Mosebok 8 (NORSK) »