1 ਇਤਿਹਾਸ Chapter 11 PANIRV Bible Verse Images

1 ਇਤਿਹਾਸ 11 Bible Verse Pictures. Choose from a large collection of inspirational, motivational and encouraging Bible verses with pictures of nature. Download and share 1 ਇਤਿਹਾਸ 11 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


1 ਇਤਿਹਾਸ 11:1 (PANIRV)
Square Portrait Landscape 4K UHD
ਸਾਰੇ ਇਸਰਾਏਲੀ ਹਬਰੋਨ ਵਿੱਚ ਦਾਊਦ ਕੋਲ ਇਕੱਠੇ ਹੋਏ ਅਤੇ ਉਸ ਨੂੰ ਆਖਿਆ, ਵੇਖੋ, ਅਸੀਂ ਤਾਂ ਤੁਹਾਡੀ ਹੀ ਹੱਡੀ ਅਤੇ ਮਾਸ ਹਾਂ

1 ਇਤਿਹਾਸ 11:2 (PANIRV)
Square Portrait Landscape 4K UHD
ਇਸ ਤੋਂ ਇਲਾਵਾ ਪਿਛਲੇ ਸਮੇਂ ਵਿੱਚ ਵੀ ਜਦੋਂ ਸ਼ਾਊਲ ਸਾਡਾ ਰਾਜਾ ਸੀ ਤਦ ਤੁਸੀਂ ਹੀ ਇਸਰਾਏਲ ਦੀ ਅਗਵਾਈ ਕੀਤੀ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤਹਾਨੂੰ ਆਖਿਆ ਕਿ ਤੂੰ ਮੇਰੀ ਪਰਜਾ ਇਸਰਾਏਲ ਦਾ ਚਰਵਾਹਾ ਹੋਵੇਂਗਾ ਅਤੇ ਤੂੰ ਹੀ ਮੇਰੀ ਪਰਜਾ ਇਸਰਾਏਲ ਉੱਤੇ ਪ੍ਰਧਾਨ ਹੋਵੇਂਗਾ।

1 ਇਤਿਹਾਸ 11:3 (PANIRV)
Square Portrait Landscape 4K UHD
ਇਸਰਾਏਲ ਦੇ ਸਾਰੇ ਬਜ਼ੁਰਗ ਹਬਰੋਨ ਵਿੱਚ ਰਾਜਾ ਦੇ ਕੋਲ ਆਏ ਅਤੇ ਦਾਊਦ ਨੇ ਹਬਰੋਨ ਵਿੱਚ ਯਹੋਵਾਹ ਦੇ ਅੱਗੇ ਉਨ੍ਹਾਂ ਦੇ ਨਾਲ ਵਾਇਦਾ ਕੀਤਾ ਤਾਂ ਉਨ੍ਹਾਂ ਨੇ ਦਾਊਦ ਨੂੰ ਇਸਰਾਏਲ ਦਾ ਰਾਜਾ ਹੋਣ ਲਈ ਮਸਹ ਕੀਤਾ, ਜਿਵੇਂ ਯਹੋਵਾਹ ਦਾ ਬਚਨ ਸਮੂਏਲ ਦੇ ਰਾਹੀਂ ਆਇਆ।

1 ਇਤਿਹਾਸ 11:4 (PANIRV)
Square Portrait Landscape 4K UHD
ਅਤੇ ਦਾਊਦ ਅਤੇ ਸਾਰੇ ਇਸਰਾਏਲ ਯਰੂਸ਼ਲਮ ਨੂੰ ਜਿਸ ਨੂੰ ਯਬੂਸ ਵੀ ਆਖਦੇ ਹਨ, ਗਏ ਅਤੇ ਉੱਥੇ ਉਸ ਭੂਮੀ ਦੇ ਵਸਨੀਕ ਯਬੂਸੀ ਲੋਕ ਸਨ

1 ਇਤਿਹਾਸ 11:5 (PANIRV)
Square Portrait Landscape 4K UHD
ਅਤੇ ਯਬੂਸ ਦੇ ਵਸਨੀਕਾਂ ਨੇ ਦਾਊਦ ਨੂੰ ਆਖਿਆ ਕਿ ਤੇਰਾ ਆਉਣਾ ਇੱਥੇ ਨਾ ਹੋਵੇਗਾ, ਪਰ ਦਾਊਦ ਨੇ ਸੀਯੋਨ ਦਾ ਗੜ੍ਹ ਆਪਣੇ ਵੱਸ ਕਰ ਲਿਆ ਅਤੇ ਉਹ ਦਾਊਦ ਦਾ ਨਗਰ ਹੋਇਆ

1 ਇਤਿਹਾਸ 11:6 (PANIRV)
Square Portrait Landscape 4K UHD
ਅਤੇ ਦਾਊਦ ਨੇ ਆਖਿਆ, ਜੋ ਕੋਈ ਪਹਿਲਾਂ ਯਬੂਸੀਆਂ ਨੂੰ ਮਾਰ ਲਵੇਗਾ, ਉਹੋ ਪ੍ਰਧਾਨ ਸਰਦਾਰ ਹੋਵੇਗਾ, ਤਾਂ ਸਰੂਯਾਹ ਦੇ ਪੁੱਤਰ ਯੋਆਬ ਨੇ ਪਹਿਲਾਂ ਚੜਾਈ ਕੀਤੀ ਅਤੇ ਮੁਖੀਆ ਹੋਇਆ।

1 ਇਤਿਹਾਸ 11:7 (PANIRV)
Square Portrait Landscape 4K UHD
ਦਾਊਦ ਉਸ ਗੜ੍ਹ ਵਿੱਚ ਰਹਿਣ ਲੱਗਾ, ਇਸ ਲਈ ਉਹ ਉਸ ਨੂੰ ਦਾਊਦ ਦਾ ਸ਼ਹਿਰ ਕਰਕੇ ਆਖਦੇ ਸਨ

1 ਇਤਿਹਾਸ 11:8 (PANIRV)
Square Portrait Landscape 4K UHD
ਅਤੇ ਉਸ ਨੇ ਸ਼ਹਿਰ ਨੂੰ ਚਾਰੇ ਪਾਸਿਓਂ ਬਣਾਇਆ, ਅਰਥਾਤ ਮਿੱਲੋ ਤੋਂ ਲੈ ਕੇ ਚੁਫ਼ੇਰੇ ਤੱਕ ਸ਼ਹਿਰਪਨਾਹ ਬਣਾਈ, ਅਤੇ ਯੋਆਬ ਨੇ ਰਹਿੰਦੇ ਸ਼ਹਿਰ ਨੂੰ ਸਵਾਰਿਆ,

1 ਇਤਿਹਾਸ 11:9 (PANIRV)
Square Portrait Landscape 4K UHD
ਅਤੇ ਦਾਊਦ ਬਹੁਤ ਵੱਧਦਾ ਗਿਆ, ਕਿਉਂ ਜੋ ਸੈਨਾਂ ਦਾ ਪਰਮੇਸ਼ੁਰ ਯਹੋਵਾਹ ਉਸ ਦੇ ਅੰਗ-ਸੰਗ ਸੀ।

1 ਇਤਿਹਾਸ 11:10 (PANIRV)
Square Portrait Landscape 4K UHD
ਦਾਊਦ ਦੇ ਸਾਥੀ ਸੂਰਬੀਰਾਂ ਦੇ ਮੁਖੀਏ ਜਿਹੜੇ ਉਹ ਦੇ ਰਾਜ ਵਿੱਚ ਉਹ ਦੇ ਪੱਖ ਵਿੱਚ ਰਹੇ ਸਨ, ਅਤੇ ਜਿਨ੍ਹਾਂ ਨੇ ਸਾਰੇ ਇਸਰਾਏਲ ਨਾਲ ਉਸ ਨੂੰ ਰਾਜਾ ਬਣਾਉਣ ਲਈ ਜੋਰ ਦਿੱਤਾ, ਜਿਹ ਦੀ ਯਹੋਵਾਹ ਨੇ ਇਸਰਾਏਲ ਦੇ ਲਈ ਆਗਿਆ ਦਿੱਤੀ ਸੀ, ਇਹ ਹਨ

1 ਇਤਿਹਾਸ 11:11 (PANIRV)
Square Portrait Landscape 4K UHD
ਅਤੇ ਦਾਊਦ ਦੇ ਸੂਰਮਿਆਂ ਦੀ ਗਿਣਤੀ ਇਹ ਹੈ, ਹਕਮੋਨੀ ਦਾ ਪੁੱਤਰ ਯਾਸ਼ਾਬਆਮ ਸੂਬੇਦਾਰਾਂ ਦਾ ਮੁਖੀਆ ਜਿਸ ਨੇ ਤਿੰਨ ਸੌ ਮਨੁੱਖਾਂ ਉੱਤੇ ਆਪਣਾ ਬਰਛਾ ਚਲਾਇਆ ਅਤੇ ਉਨ੍ਹਾਂ ਨੂੰ ਇੱਕੋ ਵਾਰ ਮਾਰ ਸੁੱਟਿਆ

1 ਇਤਿਹਾਸ 11:12 (PANIRV)
Square Portrait Landscape 4K UHD
ਉਹ ਦੇ ਪਿੱਛੋਂ ਦੋਦੋ ਦਾ ਪੁੱਤਰ ਅਲਆਜ਼ਾਰ ਅਹੋਹੀ ਜਿਹੜਾ ਉਨ੍ਹਾਂ ਤਿੰਨਾਂ ਸੂਰਮਿਆਂ ਵਿੱਚੋਂ ਇੱਕ ਸੀ,

1 ਇਤਿਹਾਸ 11:13 (PANIRV)
Square Portrait Landscape 4K UHD
ਉਹ ਦਾਊਦ ਦੇ ਨਾਲ ਫਸਦੰਮੀਮ ਵਿੱਚ ਸੀ, ਅਤੇ ਉੱਥੇ ਫ਼ਲਿਸਤੀ ਯੁੱਧ ਕਰਨ ਨੂੰ ਇਕੱਠੇ ਹੋਏ ਸਨ ਅਤੇ ਉੱਥੇ ਇੱਕ ਟੁੱਕੜਾ ਪੈਲੀ ਦਾ ਜੌਂਵਾਂ ਨਾਲ ਭਰਿਆ ਹੋਇਆ ਸੀ ਅਤੇ ਲੋਕ ਫ਼ਲਿਸਤੀਆਂ ਦੇ ਅੱਗੋਂ ਭੱਜ ਗਏ,

1 ਇਤਿਹਾਸ 11:14 (PANIRV)
Square Portrait Landscape 4K UHD
ਪਰ ਉਨ੍ਹਾਂ ਉਸ ਪੈਲੀ ਦੇ ਵਿਚਕਾਰ ਖੜ੍ਹੇ ਹੋ ਕੇ ਉਸ ਨੂੰ ਬਚਾਇਆ, ਅਤੇ ਫ਼ਲਿਸਤੀਆਂ ਨੂੰ ਵੱਢ ਸੁੱਟਿਆ, ਸੋ ਯਹੋਵਾਹ ਨੇ ਉਨ੍ਹਾਂ ਨੂੰ ਇਸ ਜਿੱਤ ਤੋਂ ਵੱਡਾ ਛੁਟਕਾਰਾ ਦਿੱਤਾ।

1 ਇਤਿਹਾਸ 11:15 (PANIRV)
Square Portrait Landscape 4K UHD
ਅਤੇ ਉਨ੍ਹਾਂ ਤੀਹ ਸਰਦਾਰਾਂ ਵਿੱਚੋਂ ਇਹ ਤਿੰਨ ਨਿੱਕਲ ਕੇ ਪਰਬਤ ਤੇ ਅਦੁੱਲਾਮ ਦੀ ਗੁਫ਼ਾ ਵਿੱਚ ਦਾਊਦ ਕੋਲ ਆਏ ਅਤੇ ਫ਼ਲਿਸਤੀਆਂ ਦੀ ਸੈਨਾਂ ਨੇ ਰਫ਼ਾਈਮ ਦੀ ਘਾਟੀ ਵਿੱਚ ਛਾਉਣੀ ਪਾਈ ਹੋਈ ਸੀ

1 ਇਤਿਹਾਸ 11:16 (PANIRV)
Square Portrait Landscape 4K UHD
ਦਾਊਦ ਉਸ ਵੇਲੇ ਗੜ੍ਹ ਵਿੱਚ ਸੀ ਅਤੇ ਫ਼ਲਿਸਤੀਆਂ ਦੀ ਛਾਉਣੀ ਉਸ ਸਮੇਂ ਬੈਤਲਹਮ ਵਿੱਚ ਸੀ

1 ਇਤਿਹਾਸ 11:17 (PANIRV)
Square Portrait Landscape 4K UHD
ਅਤੇ ਦਾਊਦ ਨੇ ਤਰਸਦਿਆਂ ਹੋਇਆਂ ਆਖਿਆ, ਕਾਸ਼! ਕਿ ਕੋਈ ਮੈਨੂੰ ਬੈਤਲਹਮ ਦੇ ਉਸ ਖੂਹ ਦਾ ਇੱਕ ਘੁੱਟ ਪਾਣੀ ਪਿਲਾਵੇ, ਜਿਹੜਾ ਫਾਟਕ ਦੇ ਕੋਲ ਹੈ

1 ਇਤਿਹਾਸ 11:18 (PANIRV)
Square Portrait Landscape 4K UHD
ਤਦ ਉਨ੍ਹਾਂ ਤਿੰਨਾਂ ਨੇ ਫ਼ਲਿਸਤੀਆਂ ਦੇ ਡੇਰੇ ਦੇ ਵਿੱਚੋਂ ਦੀ ਲੰਘ ਕੇ ਬੈਤਲਹਮ ਦੇ ਖੂਹ ਤੋਂ ਪਾਣੀ ਭਰਿਆ ਜਿਹੜਾ ਫਾਟਕ ਉੱਤੇ ਸੀ ਅਤੇ ਦਾਊਦ ਨੂੰ ਲਿਆ ਦਿੱਤਾ, ਪਰ ਉਸ ਨੇ ਨਾ ਪੀਤਾ ਸਗੋਂ ਉਸ ਨੂੰ ਯਹੋਵਾਹ ਦੇ ਅੱਗੇ ਡੋਲ੍ਹ ਦਿੱਤਾ

1 ਇਤਿਹਾਸ 11:19 (PANIRV)
Square Portrait Landscape 4K UHD
ਅਤੇ ਆਖਿਆ, ਹੇ ਪਰਮੇਸ਼ੁਰ, ਇਹ ਮੇਰੇ ਤੋਂ ਦੂਰ ਹੋਵੇ, ਜੋ ਮੈਂ ਇਹ ਕੰਮ ਕਰਾਂ, ਕੀ ਮੈਂ ਇਨ੍ਹਾਂ ਲੋਕਾਂ ਦਾ ਲਹੂ ਪੀਵਾਂ, ਜਿਨ੍ਹਾਂ ਨੇ ਆਪਣੀਆਂ ਜਾਨਾਂ ਨੂੰ ਹਥੇਲੀ ਉੱਤੇ ਧਰਿਆ ਹੈ? ਕਿਉਂ ਜੋ ਉਹ ਆਪਣੀ ਜਾਨ ਨੂੰ ਤਲੀ ਉੱਤੇ ਰੱਖ ਕੇ ਇਸ ਨੂੰ ਲਿਆਏ, ਇਸ ਲਈ ਉਸ ਨੇ ਉਹ ਨੂੰ ਪੀਣ ਤੋਂ ਇਨਕਾਰ ਕੀਤਾ। ਇਸ ਤਰ੍ਹਾਂ ਦੇ ਕੰਮ ਇਨ੍ਹਾਂ ਤਿੰਨ ਸੂਰਮਿਆਂ ਨੇ ਕੀਤੇ।

1 ਇਤਿਹਾਸ 11:20 (PANIRV)
Square Portrait Landscape 4K UHD
ਅਤੇ ਯੋਆਬ ਦਾ ਭਰਾ ਅਬੀਸ਼ਈ ਉਨ੍ਹਾਂ ਤਿੰਨਾਂ ਵਿੱਚੋਂ ਮੁਖੀਆ ਸੀ ਕਿਉਂ ਜੋ ਉਸ ਨੇ ਤਿੰਨ ਸੌ ਜਣਿਆਂ ਉੱਤੇ ਆਪਣਾ ਬਰਛਾ ਚਲਾਇਆ ਅਤੇ ਉਨ੍ਹਾਂ ਨੂੰ ਮਾਰ ਸੁੱਟਿਆ, ਤਾਂ ਉਹ ਇਨ੍ਹਾਂ ਤਿੰਨਾਂ ਦੇ ਵਿੱਚੋਂ ਨਾਮੀ ਬਣਿਆ।

1 ਇਤਿਹਾਸ 11:21 (PANIRV)
Square Portrait Landscape 4K UHD
ਉਨ੍ਹਾਂ ਤਿੰਨਾਂ ਦੇ ਵਿੱਚ ਇਹ ਉਨ੍ਹਾਂ ਦੋਹਾਂ ਨਾਲੋਂ ਜ਼ਿਆਦਾ ਪਤਵੰਤਾ ਸੀ ਅਤੇ ਉਨ੍ਹਾਂ ਦਾ ਪ੍ਰਧਾਨ ਹੋਇਆ ਪਰ ਉਹ ਉਨ੍ਹਾਂ ਪਹਿਲੇ ਤਿੰਨਾਂ ਦੇ ਦਰਜੇ ਤੱਕ ਨਾ ਪਹੁੰਚਿਆ।

1 ਇਤਿਹਾਸ 11:22 (PANIRV)
Square Portrait Landscape 4K UHD
ਅਤੇ ਯਹੋਯਾਦਾ ਦਾ ਪੁੱਤਰ ਬਨਾਯਾਹ ਜਿਹੜਾ ਇੱਕ ਕਬਸਿਏਲੀ ਸੂਰਮੇ ਦਾ ਪੁੱਤਰ ਸੀ ਜਿਸ ਨੇ ਵੱਡੀ ਬਹਾਦੁਰੀ ਦੇ ਕੰਮ ਕੀਤੇ ਸਨ, ਉਸ ਨੇ ਮੋਆਬ ਦੇ ਦੋ ਸ਼ੇਰ ਵਰਗੇ ਜੁਆਨਾਂ ਨੂੰ ਅਤੇ ਬਰਫ਼ ਦੀ ਰੁੱਤ ਵਿੱਚ ਇੱਕ ਟੋਏ ਦੇ ਵਿੱਚ ਜਾ ਕੇ ਇੱਕ ਸ਼ੇਰ ਨੂੰ ਮਾਰ ਸੁੱਟਿਆ

1 ਇਤਿਹਾਸ 11:23 (PANIRV)
Square Portrait Landscape 4K UHD
ਅਤੇ ਉਸ ਨੇ ਪੰਜ ਹੱਥ ਦੇ ਇੱਕ ਲੰਮੇ ਮਿਸਰੀ ਜੁਆਨ ਨੂੰ ਜਾਨ ਤੋਂ ਮਾਰ ਦਿੱਤਾ, ਉਸ ਮਿਸਰੀ ਦੇ ਹੱਥ ਵਿੱਚ ਜੁਲਾਹੇ ਦੇ ਸ਼ਤੀਰ ਵਰਗਾ ਇੱਕ ਬਰਛਾ ਸੀ ਪਰ ਉਹ ਇੱਕ ਲਾਠੀ ਲੈ ਕੇ ਉਹ ਦੇ ਕੋਲ ਉਤਰਿਆ ਅਤੇ ਉਹ ਨੇ ਬਰਛਾ ਮਿਸਰੀ ਦੇ ਹੱਥੋਂ ਖੋਹ ਲਿਆ, ਅਤੇ ਉਸੇ ਦੇ ਬਰਛੇ ਨਾਲ ਉਸ ਨੂੰ ਮਾਰ ਸੁੱਟਿਆ।

1 ਇਤਿਹਾਸ 11:24 (PANIRV)
Square Portrait Landscape 4K UHD
ਯਹੋਯਾਦਾ ਦੇ ਪੁੱਤਰ ਬਨਾਯਾਹ ਨੇ ਇਹੋ ਜਿਹੇ ਕੰਮ ਕੀਤੇ, ਅਤੇ ਉਨ੍ਹਾਂ ਤਿੰਨਾਂ ਸੂਰਮਿਆਂ ਵਿੱਚ ਉਸ ਦਾ ਨਾਮ ਸੀ

1 ਇਤਿਹਾਸ 11:25 (PANIRV)
Square Portrait Landscape 4K UHD
ਵੇਖੋ, ਉਹ ਉਨ੍ਹਾਂ ਤੀਹਾਂ ਨਾਲੋਂ ਵੱਧ ਪਤਵੰਤਾ ਸੀ ਤਾਂ ਵੀ ਉਹ ਪਹਿਲੇ ਤਿੰਨਾਂ ਦੇ ਦਰਜੇ ਤੱਕ ਨਾ ਪਹੁੰਚਿਆ ਅਤੇ ਦਾਊਦ ਨੇ ਉਸ ਨੂੰ ਆਪਣੇ ਰਾਖਿਆਂ ਦਾ ਪ੍ਰਧਾਨ ਨਿਯੁਕਤ ਕੀਤਾ।

1 ਇਤਿਹਾਸ 11:26 (PANIRV)
Square Portrait Landscape 4K UHD
ਫੌਜਾਂ ਦੇ ਸੂਰਮੇ ਇਹ ਸਨ, ਯੋਆਬ ਦਾ ਭਰਾ ਅਸਾਹੇਲ, ਬੈਤਲਹਮੀ ਦੋਦੋ ਦਾ ਪੁੱਤਰ ਅਲਹਨਾਨ

1 ਇਤਿਹਾਸ 11:27 (PANIRV)
Square Portrait Landscape 4K UHD
ਹਰੋਰੀ ਸ਼ੰਮੋਥ, ਪਲੋਨੀ ਹਲਸ

1 ਇਤਿਹਾਸ 11:28 (PANIRV)
Square Portrait Landscape 4K UHD
ਤਕੋਈ ਇੱਕੇਸ਼ ਦਾ ਪੁੱਤਰ ਈਰਾ, ਅਬੀਅਜ਼ਰ ਅੰਨਥੋਥੀ,

1 ਇਤਿਹਾਸ 11:29 (PANIRV)
Square Portrait Landscape 4K UHD
ਹੁਸ਼ਾਥੀ ਸਿਬਕੀ, ਅਹੋਹੀ ਈਲਈ,

1 ਇਤਿਹਾਸ 11:30 (PANIRV)
Square Portrait Landscape 4K UHD
ਨਟੋਫਾਥੀ ਮਹਰਈ, ਨਟੋਫਾਥੀ ਬਆਨਾਹ ਦਾ ਪੁੱਤਰ ਹੇਲਦ

1 ਇਤਿਹਾਸ 11:31 (PANIRV)
Square Portrait Landscape 4K UHD
ਗਿਬਅਹ ਦਾ ਬਿਨਯਾਮੀਨੀ ਰੀਬਈ ਦਾ ਪੁੱਤਰ ਈਥਈ, ਬਨਾਯਾਹ ਪਿਰਾਥੋਨੀ,

1 ਇਤਿਹਾਸ 11:32 (PANIRV)
Square Portrait Landscape 4K UHD
ਗਾਸ਼ ਦੀਆਂ ਨਦੀਆਂ ਦੇ ਕੋਲ ਦਾ ਹੂਰਈ, ਅਰਬਾਥੀ ਅਬੀਏਲ,

1 ਇਤਿਹਾਸ 11:33 (PANIRV)
Square Portrait Landscape 4K UHD
ਬਹਰੂਮੀ ਅਜ਼ਮਾਵਥ, ਅਲਯਹਬਾ ਸ਼ਅਲਬੋਨੀ

1 ਇਤਿਹਾਸ 11:34 (PANIRV)
Square Portrait Landscape 4K UHD
ਗਿਜ਼ੋਨੀ ਹਾਸੇਮ ਦਾ ਪੁੱਤਰ, ਹਰਾਰੀ ਸ਼ਾਗੇ ਦਾ ਪੁੱਤਰ ਯੋਨਾਥਾਨ

1 ਇਤਿਹਾਸ 11:35 (PANIRV)
Square Portrait Landscape 4K UHD
ਹਰਾਰੀ ਸਾਕਾਰ ਦਾ ਪੁੱਤਰ ਅਹੀਆਮ, ਊਰ ਦਾ ਪੁੱਤਰ ਅਲੀਫਾਲ

1 ਇਤਿਹਾਸ 11:36 (PANIRV)
Square Portrait Landscape 4K UHD
ਮਕੇਰਾਥੀ ਹੇਫ਼ਰ, ਪਲੋਨੀ ਅਹੀਯਾਹ

1 ਇਤਿਹਾਸ 11:37 (PANIRV)
Square Portrait Landscape 4K UHD
ਕਰਮਲੀ ਹਸਰੋ, ਅਜ਼ਬਈ ਦਾ ਪੁੱਤਰ ਨਅਰਈ

1 ਇਤਿਹਾਸ 11:38 (PANIRV)
Square Portrait Landscape 4K UHD
ਨਾਥਾਨ ਦਾ ਭਰਾ ਯੋਏਲ, ਹਗਰੀ ਦਾ ਪੁੱਤਰ ਮਿਬਹਾਰ

1 ਇਤਿਹਾਸ 11:39 (PANIRV)
Square Portrait Landscape 4K UHD
ਅੰਮੋਨੀ ਸਲਕ, ਬੇਰੋਥੀ ਨਹਰਈ, ਸਰੂਯਾਹ ਦੇ ਪੁੱਤਰ ਯੋਆਬ ਦਾ ਸ਼ਸਤਰ ਦਾ ਚੁੱਕਣ ਵਾਲਾ

1 ਇਤਿਹਾਸ 11:40 (PANIRV)
Square Portrait Landscape 4K UHD
ਈਰਾ ਯਿਥਰੀ ਅਤੇ ਗਾਰੇਬ ਯਿਥਰੀ

1 ਇਤਿਹਾਸ 11:41 (PANIRV)
Square Portrait Landscape 4K UHD
ਹਿੱਤੀ ਊਰਿੱਯਾਹ, ਅਹਲਈ ਦਾ ਪੁੱਤਰ ਜ਼ਾਬਾਦ

1 ਇਤਿਹਾਸ 11:42 (PANIRV)
Square Portrait Landscape 4K UHD
ਰਊਬੇਨੀ ਸ਼ੀਜ਼ਾ ਦਾ ਪੁੱਤਰ ਅਦੀਨਾ ਰਊਬੇਨੀਆਂ ਦਾ ਮੁਖੀਆ ਤੇ ਉਹ ਦੇ ਨਾਲ ਤੀਹ

1 ਇਤਿਹਾਸ 11:43 (PANIRV)
Square Portrait Landscape 4K UHD
ਮਅਕਾਹ ਦਾ ਪੁੱਤਰ ਹਾਨਾਨ, ਮਿਥਨੀ ਯੋਸ਼ਾਫ਼ਾਤ

1 ਇਤਿਹਾਸ 11:44 (PANIRV)
Square Portrait Landscape 4K UHD
ਅਸ਼ਤਾਰਾਥੀ ਉੱਜ਼ੀਯਾਹ, ਅਰੋਏਰੀ ਹੋਥਾਮ ਦੇ ਪੁੱਤਰ ਸ਼ਾਮਾ ਤੇ ਯਈਏਲ

1 ਇਤਿਹਾਸ 11:45 (PANIRV)
Square Portrait Landscape 4K UHD
ਸ਼ਿਮਰੀ ਦਾ ਪੁੱਤਰ ਯਦੀਏਲ, ਤੇ ਉਹ ਦਾ ਭਰਾ ਯੋਹਾ, ਤੀਸੀ

1 ਇਤਿਹਾਸ 11:46 (PANIRV)
Square Portrait Landscape 4K UHD
ਮਹਵੀ ਅਲੀਏਲ ਤੇ ਅਲਨਾਮ ਦੇ ਪੁੱਤਰ ਯਿਰੀਬਈ ਤੇ ਯੋਸ਼ਵਯਾਹ ਅਤੇ ਯਿਥਮਾਹ ਮੋਆਬੀ

1 ਇਤਿਹਾਸ 11:47 (PANIRV)
Square Portrait Landscape 4K UHD
ਅਲੀਏਲ ਤੇ ਓਬੇਦ ਤੇ ਯਅਸੀਏਲ ਮਸੋਬਾਯਾਥੀ।

Available Bible Translations

American Standard Version (ASV)
1 Chronicles 11 (ASV) »
King James Version (KJV)
1 Chronicles 11 (KJV) »
GOD’S WORD® (GW)
1 Chronicles 11 (GW) »
Berean Bible (BSB)
1 Chronicles 11 (BSB) »
World English Bible (WEB)
1 Chronicles 11 (WEB) »
French Bible (LSG)
1 Chroniques 11 (LSG) »
German Bible (LUTH1912)
1 Chronik 11 (LUTH1912) »
Arabic Bible (AVD)
١ أخبار 11 (AVD) »
Portuguese Bible (BSL)
1 Crônicas 11 (BSL) »
Vietnamese Bible (VIE)
1 Sử Ký 11 (VIE) »
Spanish Bible (RVA)
1 Crónicas 11 (RVA) »
Italian Bible (RIV)
1 Cronache 11 (RIV) »
Chinese Simplified (CUVS)
历 代 志 上 11 (CUVS) »
Chinese Traditional (CUVT)
歷 代 志 上 11 (CUVT) »
Albanian Bible (ALB)
1 Kronikave 11 (ALB) »
Swedish Bible (SV1917)
1 Krönikeboken 11 (SV1917) »
Ukrainian Bible (UKR)
1 хроніки 11 (UKR) »
Hungarian Bible (KAR)
1 Krónika 11 (KAR) »
Bulgarian Bible (BULG)
1 Летописи 11 (BULG) »
Japanese Bible (JPN)
歴代志上 11 (JPN) »
Norwegian Bible (NORSK)
1 Krønikebok 11 (NORSK) »

1 ਇਤਿਹਾਸ (PANIRV) Chapter Selection

PANIRV Book Selection List