1 ਇਤਿਹਾਸ Chapter 15 PANIRV Bible Verse Images

1 ਇਤਿਹਾਸ 15 Bible Verse Pictures. Choose from a large collection of inspirational, motivational and encouraging Bible verses with pictures of nature. Download and share 1 ਇਤਿਹਾਸ 15 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


1 ਇਤਿਹਾਸ 15:1 (PANIRV)
Square Portrait Landscape 4K UHD
ਦਾਊਦ ਨੇ ਆਪਣੇ ਲਈ ਆਪਣੇ ਨਗਰ ਵਿੱਚ ਮਹਿਲ ਬਣਾਵੇ, ਉਸ ਨੇ ਪਰਮੇਸ਼ੁਰ ਦੇ ਸੰਦੂਕ ਲਈ ਇੱਕ ਸਥਾਨ ਬਣਵਾਇਆ ਅਤੇ ਉਸ ਦੇ ਲਈ ਇੱਕ ਤੰਬੂ ਖੜਾ ਕੀਤਾ।

1 ਇਤਿਹਾਸ 15:2 (PANIRV)
Square Portrait Landscape 4K UHD
ਉਸ ਵੇਲੇ ਦਾਊਦ ਨੇ ਆਖਿਆ, “ਲੇਵੀਆਂ ਤੋਂ ਬਿਨ੍ਹਾਂ ਕੋਈ ਪਰਮੇਸ਼ੁਰ ਦੇ ਸੰਦੂਕ ਦੇ ਚੁੱਕਣ ਜੋਗ ਨਹੀਂ, ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਸੰਦੂਕ ਨੂੰ ਚੁੱਕਣ ਲਈ ਅਤੇ ਸਦਾ ਤੱਕ ਉਸ ਦੇ ਅੱਗੇ ਸੇਵਾ ਕਰਨ ਲਈ ਚੁਣਿਆ ਹੈ।”

1 ਇਤਿਹਾਸ 15:3 (PANIRV)
Square Portrait Landscape 4K UHD
ਦਾਊਦ ਨੇ ਸਾਰੇ ਇਸਰਾਏਲ ਨੂੰ ਯਰੂਸ਼ਲਮ ਵਿੱਚ ਸੱਦ ਕੇ ਇਕੱਠਾ ਕੀਤਾ ਤਾਂ ਕਿ ਉਹ ਯਹੋਵਾਹ ਦੇ ਸੰਦੂਕ ਨੂੰ ਉਸ ਸਥਾਨ ਵਿੱਚ ਲੈ ਆਉਣ, ਜਿਹੜਾ ਉਸ ਨੇ ਉਹ ਦੇ ਲਈ ਤਿਆਰ ਕੀਤਾ ਸੀ।

1 ਇਤਿਹਾਸ 15:4 (PANIRV)
Square Portrait Landscape 4K UHD
ਅਤੇ ਦਾਊਦ ਨੇ ਹਾਰੂਨ ਦੇ ਵੰਸ਼ ਨੂੰ ਅਤੇ ਲੇਵੀਆਂ ਨੂੰ ਇਕੱਠਾ ਕੀਤਾ,

1 ਇਤਿਹਾਸ 15:5 (PANIRV)
Square Portrait Landscape 4K UHD
ਕਹਾਥੀਆਂ ਵਿੱਚੋਂ ਸਰਦਾਰ ਊਰੀਏਲ ਤੇ ਉਹ ਦੇ ਭਰਾ, ਇੱਕ ਸੌ ਵੀਹ

1 ਇਤਿਹਾਸ 15:6 (PANIRV)
Square Portrait Landscape 4K UHD
ਮਰਾਰੀਆਂ ਵਿੱਚੋਂ ਉਹ ਦੇ ਸਰਦਾਰ ਅਸਾਯਾਹ ਤੇ ਉਹ ਦੇ ਭਰਾ, ਦੋ ਸੌ ਵੀਹ

1 ਇਤਿਹਾਸ 15:7 (PANIRV)
Square Portrait Landscape 4K UHD
ਗੇਰਸ਼ੋਮੀਆਂ ਵਿੱਚੋਂ ਸਰਦਾਰ ਯੋਏਲ ਤੇ ਉਹ ਦਾ ਭਰਾ, ਇੱਕ ਸੌ ਤੀਹ

1 ਇਤਿਹਾਸ 15:8 (PANIRV)
Square Portrait Landscape 4K UHD
ਅਲੀਸਾਫ਼ਾਨ ਦੇ ਪੁੱਤਰਾਂ ਵਿੱਚੋਂ ਸਰਦਾਰ ਸ਼ਮਅਯਾਹ ਤੇ ਉਹ ਦੇ ਭਰਾ, ਦੋ ਸੌ

1 ਇਤਿਹਾਸ 15:9 (PANIRV)
Square Portrait Landscape 4K UHD
ਹਬਰੋਨ ਦੇ ਪੁੱਤਰਾਂ ਵਿੱਚੋਂ ਸਰਦਾਰ ਅਲੀਏਲ ਤੇ ਉਹ ਦੇ ਭਰਾ, ਅੱਸੀ

1 ਇਤਿਹਾਸ 15:10 (PANIRV)
Square Portrait Landscape 4K UHD
ਉੱਜ਼ੀਏਲ ਦੇ ਪੁੱਤਰਾਂ ਵਿੱਚੋਂ ਸਰਦਾਰ ਅੰਮੀਨਾਦਾਬ ਤੇ ਉਹ ਦੇ ਭਰਾ, ਇੱਕ ਸੌ ਬਾਰਾਂ

1 ਇਤਿਹਾਸ 15:11 (PANIRV)
Square Portrait Landscape 4K UHD
ਅਤੇ ਦਾਊਦ ਨੇ ਸਾਦੋਕ ਤੇ ਅਬਯਾਥਾਰ ਜਾਜਕਾਂ ਨੂੰ ਅਤੇ ਊਰੀਏਲ, ਅਸਾਯਾਹ ਤੇ ਯੋਏਲ, ਸ਼ਮਅਯਾਹ ਤੇ ਅਲੀਏਲ ਤੇ ਅੰਮੀਨਾਦਾਬ ਲੇਵੀਆਂ ਨੂੰ ਸੱਦਿਆ

1 ਇਤਿਹਾਸ 15:12 (PANIRV)
Square Portrait Landscape 4K UHD
ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਲੇਵੀਆਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਹੋ। ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰੋ, ਨਾਲੇ ਤੁਸੀਂ ਤੇ ਤੁਹਾਡੇ ਭਰਾ ਵੀ ਤਾਂ ਕਿ ਤੁਸੀਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਉਸ ਸਥਾਨ ਉੱਤੇ ਲੈ ਆਓ, ਜਿਹੜਾ ਮੈਂ ਉਸ ਲਈ ਤਿਆਰ ਕੀਤਾ ਹੈ।

1 ਇਤਿਹਾਸ 15:13 (PANIRV)
Square Portrait Landscape 4K UHD
ਤੁਸੀਂ ਲੋਕਾਂ ਨੇ ਪਹਿਲੀ ਵਾਰੀ ਸੰਦੂਕ ਨਾ ਚੁੱਕਿਆ, ਇਸ ਲਈ ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਉੱਤੇ ਕ੍ਰੋਧਿਤ ਹੋਇਆ, ਕਿਉਂਕਿ ਅਸੀਂ ਉਸ ਦੀ ਭਾਲ ਠਹਿਰਾਈ ਹੋਈ ਰੀਤੀ ਨਾਲ ਨਾ ਕੀਤੀ।

1 ਇਤਿਹਾਸ 15:14 (PANIRV)
Square Portrait Landscape 4K UHD
ਤਦ ਜਾਜਕਾਂ ਅਤੇ ਲੇਵੀਆਂ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਲਿਆਉਣ ਲਈ, ਆਪਣੇ ਆਪ ਨੂੰ ਪਵਿੱਤਰ ਕੀਤਾ।

1 ਇਤਿਹਾਸ 15:15 (PANIRV)
Square Portrait Landscape 4K UHD
ਲੇਵੀਆਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਚੋਬਾਂ ਨਾਲ ਆਪਣੇ ਮੋਢੇ ਉੱਤੇ ਚੁੱਕਿਆ, ਜਿਵੇਂ ਮੂਸਾ ਨੇ ਯਹੋਵਾਹ ਦੀ ਬਾਣੀ ਦੇ ਅਨੁਸਾਰ ਆਗਿਆ ਦਿੱਤੀ ਸੀ।

1 ਇਤਿਹਾਸ 15:16 (PANIRV)
Square Portrait Landscape 4K UHD
ਦਾਊਦ ਨੇ ਲੇਵੀਆਂ ਦੇ ਸਰਦਾਰਾਂ ਨੂੰ ਆਗਿਆ ਦਿੱਤੀ ਜੋ ਆਪਣੇ ਭਰਾਵਾਂ ਵਿੱਚੋਂ ਗਵੱਈਯਾਂ ਨੂੰ ਠਹਿਰਾਉਣ, ਤਾਂ ਕਿ ਉਹ ਜੈ ਕਾਰ ਤੇ ਵਜੰਤਰ ਅਰਥਾਤ ਤੰਬੂਰੇ, ਸਤਾਰਾਂ, ਮਜੀਰੇ ਛੇੜਨ, ਉੱਚੀਆਂ ਸੁਰਾਂ ਕਰ ਕੇ ਅਨੰਦਤਾਈ ਦੇ ਨਾਲ ਗਾਉਣ।

1 ਇਤਿਹਾਸ 15:17 (PANIRV)
Square Portrait Landscape 4K UHD
ਸੋ ਲੇਵੀਆਂ ਨੇ ਯੋਏਲ ਦੇ ਪੁੱਤਰ ਹੇਮਾਨ ਨੂੰ ਠਹਿਰਾਇਆ, ਨਾਲੇ ਉਹ ਦੇ ਭਰਾਵਾਂ ਵਿੱਚੋਂ ਬਰਕਯਾਹ ਦੇ ਪੁੱਤਰ ਆਸਾਫ਼ ਨੂੰ ਅਤੇ ਉਨ੍ਹਾਂ ਦੇ ਮਰਾਰੀ ਭਰਾਵਾਂ ਵਿੱਚੋਂ ਕੂਸ਼ਾਯਾਹ ਦੇ ਪੁੱਤਰ ਏਥਾਨ ਨੂੰ

1 ਇਤਿਹਾਸ 15:18 (PANIRV)
Square Portrait Landscape 4K UHD
ਅਤੇ ਉਨ੍ਹਾਂ ਦੇ ਭਰਾਵਾਂ ਨੂੰ ਜਿਹੜੇ ਦੂਜੇ ਦਰਜੇ ਦੇ ਸਨ, ਜ਼ਕਰਯਾਹ, ਬੇਨ, ਯਅਜ਼ੀਏਲ, ਸ਼ਮੀਰਾਮੋਥ, ਯਹੀਏਲ, ਉੱਨੀ, ਅਲੀਆਬ, ਬਨਾਯਾਹ, ਮਅਸੇਯਾਹ, ਮੱਤਿਥਯਾਹ, ਅਲੀਫਲੇਹੂ, ਮਿਕਨੇਯਾਹ, ਓਬੇਦ-ਅਦੋਮ ਅਤੇ ਯਈਏਲ ਦਰਬਾਨਾਂ ਨੂੰ

1 ਇਤਿਹਾਸ 15:19 (PANIRV)
Square Portrait Landscape 4K UHD
ਅਤੇ ਹੇਮਾਨ, ਆਸਾਫ਼ ਤੇ ਏਥਾਨ ਗਵੱਯੇ ਪਿੱਤਲ ਦੇ ਛੈਣਿਆਂ ਨਾਲ ਵਜਾਉਣ ਲਈ ਠਹਿਰਾਏ ਗਏ

1 ਇਤਿਹਾਸ 15:20 (PANIRV)
Square Portrait Landscape 4K UHD
ਅਤੇ ਜ਼ਕਰਯਾਹ, ਅਜ਼ੀਏਲ, ਸ਼ਮੀਰਾਮੋਥ, ਯਹੀਏਲ, ਉੱਨੀ, ਅਲੀਆਬ, ਮਅਸੇਯਾਹ, ਬਨਾਯਾਹ ਅਤੇ ਅਲਾਮੋਥ ਸੁਰ ਉੱਤੇ ਸਿਤਾਰਾਂ ਨਾਲ

1 ਇਤਿਹਾਸ 15:21 (PANIRV)
Square Portrait Landscape 4K UHD
ਅਤੇ ਮੱਤਿਥਯਾਹ ਤੇ ਅਲੀਫਲੇਹੂ ਤੇ ਮਿਕਨੇਯਾਹ ਤੇ ਓਬੇਦ-ਅਦੋਮ ਤੇ ਯਈਏਲ ਤੇ ਅਜ਼ਜ਼ਯਾਹ, ਕਿ ਉਹ ਸ਼ਮੀਨੀਥ ਸੂਰ ਉੱਤੇ ਬਰਬਤਾਂ ਨਾਲ ਅਗਵਾਈ ਕਰਨ

1 ਇਤਿਹਾਸ 15:22 (PANIRV)
Square Portrait Landscape 4K UHD
ਅਤੇ ਲੇਵੀਆਂ ਦਾ ਸਰਦਾਰ ਕਾਨਨਯਾਹ ਗਾਉਣ ਲਈ। ਉਹ ਗਾਉਣਾ ਸਿਖਾਉਂਦਾ ਸੀ ਕਿਉਂ ਜੋ ਉਹ ਵੱਡਾ ਗੁਣੀ ਸੀ

1 ਇਤਿਹਾਸ 15:23 (PANIRV)
Square Portrait Landscape 4K UHD
ਅਤੇ ਬਰਕਯਾਹ ਤੇ ਅਲਕਾਨਾਹ ਸੰਦੂਕ ਦੇ ਦਰਬਾਨ ਸਨ

1 ਇਤਿਹਾਸ 15:24 (PANIRV)
Square Portrait Landscape 4K UHD
ਅਤੇ ਸ਼ਬਨਯਾਹ, ਯੋਸ਼ਾਫ਼ਾਤ ਨਥਨਏਲ, ਅਮਾਸਈ, ਜ਼ਕਰਯਾਹ, ਬਨਾਯਾਹ ਅਤੇ ਅਲੀਅਜ਼ਰ ਜਾਜਕ ਤੁਰ੍ਹੀਆਂ ਉੱਤੇ ਪਰਮੇਸ਼ੁਰ ਦੇ ਸੰਦੂਕ ਦੇ ਅੱਗੇ ਵਜਾਉਂਦੇ ਸਨ ਅਤੇ ਓਬੇਦ-ਅਦੋਮ ਤੇ ਯਿਹਯਾਹ ਸੰਦੂਕ ਦੇ ਦਰਬਾਨ ਸਨ।

1 ਇਤਿਹਾਸ 15:25 (PANIRV)
Square Portrait Landscape 4K UHD
ਸੋ ਦਾਊਦ ਤੇ ਇਸਰਾਏਲ ਦੇ ਬਜ਼ੁਰਗ ਤੇ ਹਜ਼ਾਰਾਂ ਦੇ ਸਰਦਾਰ ਤੁਰ ਪਏ ਤਾਂ ਜੋ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਓਬੇਦ-ਅਦੋਮ ਦੇ ਘਰੋਂ ਅਨੰਦ ਨਾਲ ਚੁੱਕ ਲਿਆਉਣ।

1 ਇਤਿਹਾਸ 15:26 (PANIRV)
Square Portrait Landscape 4K UHD
ਅਤੇ ਅਜਿਹਾ ਹੋਇਆ, ਕਿ ਜਿਸ ਵੇਲੇ ਪਰਮੇਸ਼ੁਰ ਨੇ ਉਨ੍ਹਾਂ ਲੇਵੀਆਂ ਦੀ ਸਹਾਇਤਾ ਕੀਤੀ ਜਿਹੜੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕੀ ਲਈ ਜਾਂਦੇ ਸਨ ਤਾਂ ਉਨ੍ਹਾਂ ਨੇ ਸੱਤ ਬਲ਼ਦ ਅਤੇ ਸੱਤ ਮੇਂਢੇ ਬਲੀਦਾਨ ਲਈ ਚੜਾਏ।

1 ਇਤਿਹਾਸ 15:27 (PANIRV)
Square Portrait Landscape 4K UHD
ਦਾਊਦ, ਸਾਰੇ ਲੇਵੀ ਜਿਹੜੇ ਸੰਦੂਕ ਨੂੰ ਚੁੱਕੀ ਲਈ ਜਾਂਦੇ ਸਨ, ਗਵੱਯਾ ਅਤੇ ਗਵੱਈਯਾਂ ਦੇ ਨਾਲ ਕਨਨਯਾਹ ਜਿਹੜਾ ਗਾਉਣ ਵਾਲਿਆਂ ਦਾ ਆਗੂ ਸੀ, ਸਭ ਨੇ ਕਤਾਨ ਦੇ ਚੋਲੇ ਪਹਿਨੇ ਹੋਏ ਸਨ, ਅਤੇ ਦਾਊਦ ਨੇ ਕਤਾਨ ਦਾ ਏਫ਼ੋਦ ਪਹਿਨਿਆ ਹੋਇਆ ਸੀ।

1 ਇਤਿਹਾਸ 15:28 (PANIRV)
Square Portrait Landscape 4K UHD
ਅਤੇ ਸਾਰੇ ਇਸਰਾਏਲ ਨੇ ਜੈਕਾਰਾ ਬੁਲਾਉਂਦੇ, ਤੁਰ੍ਹੀਆਂ ਤੇ ਨਰਸਿੰਗੇ ਫੂਕਦੇ-ਫੂਕਦੇ ਅਤੇ ਮਜੀਰਿਆਂ, ਸਿਤਾਰਾਂ ਤੇ ਬੀਨਾਂ ਨੂੰ ਉੱਚੀ ਅਵਾਜ਼ ਨਾਲ ਵਜਾਉਂਦਿਆਂ ਹੋਇਆਂ, ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕ ਲਿਆਏ।

1 ਇਤਿਹਾਸ 15:29 (PANIRV)
Square Portrait Landscape 4K UHD
ਜਦੋਂ ਯਹੋਵਾਹ ਦਾ ਸੰਦੂਕ ਦਾਊਦ ਦੇ ਸ਼ਹਿਰ ਵਿੱਚ ਪਹੁੰਚਿਆ, ਤਾਂ ਸ਼ਾਊਲ ਦੀ ਧੀ ਮੀਕਲ ਨੇ ਬਾਰੀ ਵਿੱਚੋਂ ਦੀ ਝਾਤੀ ਮਾਰੀ ਅਤੇ ਦੇਖਿਆ ਕਿ ਦਾਊਦ ਰਾਜਾ ਨੱਚਦਾ ਅਤੇ ਕੁੱਦਦਾ ਹੈ, ਤਾਂ ਉਸ ਨੇ ਆਪਣੇ ਮਨ ਵਿੱਚ ਉਹ ਨੂੰ ਤੁੱਛ ਜਾਣਿਆ।

Available Bible Translations

American Standard Version (ASV)
1 Chronicles 15 (ASV) »
King James Version (KJV)
1 Chronicles 15 (KJV) »
GOD’S WORD® (GW)
1 Chronicles 15 (GW) »
Berean Bible (BSB)
1 Chronicles 15 (BSB) »
World English Bible (WEB)
1 Chronicles 15 (WEB) »
French Bible (LSG)
1 Chroniques 15 (LSG) »
German Bible (LUTH1912)
1 Chronik 15 (LUTH1912) »
Arabic Bible (AVD)
١ أخبار 15 (AVD) »
Portuguese Bible (BSL)
1 Crônicas 15 (BSL) »
Vietnamese Bible (VIE)
1 Sử Ký 15 (VIE) »
Spanish Bible (RVA)
1 Crónicas 15 (RVA) »
Italian Bible (RIV)
1 Cronache 15 (RIV) »
Chinese Simplified (CUVS)
历 代 志 上 15 (CUVS) »
Chinese Traditional (CUVT)
歷 代 志 上 15 (CUVT) »
Albanian Bible (ALB)
1 Kronikave 15 (ALB) »
Swedish Bible (SV1917)
1 Krönikeboken 15 (SV1917) »
Ukrainian Bible (UKR)
1 хроніки 15 (UKR) »
Hungarian Bible (KAR)
1 Krónika 15 (KAR) »
Bulgarian Bible (BULG)
1 Летописи 15 (BULG) »
Japanese Bible (JPN)
歴代志上 15 (JPN) »
Norwegian Bible (NORSK)
1 Krønikebok 15 (NORSK) »

1 ਇਤਿਹਾਸ (PANIRV) Chapter Selection

PANIRV Book Selection List