1 ਇਤਿਹਾਸ Chapter 17 PANIRV Bible Verse Images

1 ਇਤਿਹਾਸ 17 Bible Verse Pictures. Choose from a large collection of inspirational, motivational and encouraging Bible verses with pictures of nature. Download and share 1 ਇਤਿਹਾਸ 17 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


1 ਇਤਿਹਾਸ 17:1 (PANIRV)
Square Portrait Landscape 4K UHD
ਜਦੋਂ ਦਾਊਦ ਆਪਣੇ ਮਹਿਲ ਵਿੱਚ ਰਹਿਣ ਲੱਗਿਆ, ਤਾਂ ਦਾਊਦ ਨੇ ਨਾਥਾਨ ਨਬੀ ਨੂੰ ਆਖਿਆ, “ਵੇਖ, ਮੈਂ ਤਾਂ ਦਿਆਰ ਦੀ ਲੱਕੜ ਦੇ ਬਣਾਏ ਹੋਏ ਮਹਿਲ ਵਿੱਚ ਰਹਿੰਦਾ ਹਾਂ ਪਰ ਯਹੋਵਾਹ ਦੇ ਨੇਮ ਦਾ ਸੰਦੂਕ ਤੰਬੂ ਵਿੱਚ ਰਹਿੰਦਾ ਹੈ।”

1 ਇਤਿਹਾਸ 17:2 (PANIRV)
Square Portrait Landscape 4K UHD
ਤਾਂ ਨਾਥਾਨ ਨੇ ਦਾਊਦ ਨੂੰ ਆਖਿਆ ਕਿ ਜੋ ਕੁਝ ਤੇਰੇ ਮਨ ਵਿੱਚ ਹੈ ਤੂੰ ਉਸੇ ਤਰ੍ਹਾਂ ਕਰ, ਕਿਉਂ ਜੋ ਪਰਮੇਸ਼ੁਰ ਤੇਰੇ ਨਾਲ ਹੈ।

1 ਇਤਿਹਾਸ 17:3 (PANIRV)
Square Portrait Landscape 4K UHD
ਫਿਰ ਉਸੇ ਰਾਤ ਯਹੋਵਾਹ ਦਾ ਬਚਨ ਨਾਥਾਨ ਨੂੰ ਆਇਆ,

1 ਇਤਿਹਾਸ 17:4 (PANIRV)
Square Portrait Landscape 4K UHD
ਕਿ ਤੂੰ ਜਾ, ਅਤੇ ਮੇਰੇ ਦਾਸ ਦਾਊਦ ਨੂੰ ਆਖ ਕਿ ਯਹੋਵਾਹ ਇਹ ਆਖਦਾ ਹੈ, “ਤੂੰ ਮੇਰੇ ਨਿਵਾਸ ਲਈ ਕੋਈ ਭਵਨ ਨਾ ਬਣਾ

1 ਇਤਿਹਾਸ 17:5 (PANIRV)
Square Portrait Landscape 4K UHD
ਕਿਉਂਕਿ ਜਿਸ ਦਿਨ ਤੋਂ ਮੈਂ ਇਸਰਾਏਲ ਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਹਾਂ, ਅੱਜ ਤੱਕ ਕਿਸੇ ਭਵਨ ਵਿੱਚ ਨਹੀਂ ਰਿਹਾ, ਸਗੋਂ ਤੰਬੂ ਤੋਂ ਤੰਬੂ ਅਤੇ ਡੇਰੇ ਤੋਂ ਡੇਰੇ ਵਿੱਚ ਫਿਰਦਾ ਰਿਹਾ ਹਾਂ।

1 ਇਤਿਹਾਸ 17:6 (PANIRV)
Square Portrait Landscape 4K UHD
ਅਤੇ ਜਿੱਥੇ-ਜਿੱਥੇ ਮੈਂ ਸਾਰੇ ਇਸਰਾਏਲੀਆਂ ਦੇ ਨਾਲ ਫਿਰਦਾ ਰਿਹਾ ਹਾਂ, ਤਾਂ ਕੀ ਭਲਾ ਮੈਂ ਇਸਰਾਏਲ ਦੇ ਨਿਆਂਈਆਂ ਵਿੱਚੋਂ ਜਿਨ੍ਹਾਂ ਨੂੰ ਮੈਂ ਆਪਣੀ ਪਰਜਾ ਨੂੰ ਚਰਾਉਣ ਦੀ ਆਗਿਆ ਕੀਤੀ, ਕਿਸੇ ਨੂੰ ਕਦੀ ਆਖਿਆ ਕਿ ਤੁਸੀਂ ਮੇਰੇ ਲਈ ਦਿਆਰ ਦਾ ਭਵਨ ਕਿਉਂ ਨਹੀਂ ਬਣਾਇਆ?”

1 ਇਤਿਹਾਸ 17:7 (PANIRV)
Square Portrait Landscape 4K UHD
ਇਸ ਲਈ ਹੁਣ ਤੂੰ ਮੇਰੇ ਦਾਸ ਦਾਊਦ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਹ ਆਖਦਾ ਹੈ, ਮੈਂ ਤੈਨੂੰ ਉਸ ਸਥਾਨ ਤੋਂ ਕੱਢ ਕੇ ਜਿੱਥੇ ਤੂੰ ਭੇਡਾਂ-ਬੱਕਰੀਆਂ ਚਾਰਦਾ ਸੀ, ਆਪਣੀ ਪਰਜਾ ਇਸਰਾਏਲ ਦਾ ਪ੍ਰਧਾਨ ਬਣਾ ਦਿੱਤਾ,

1 ਇਤਿਹਾਸ 17:8 (PANIRV)
Square Portrait Landscape 4K UHD
ਜਿੱਥੇ-ਜਿੱਥੇ ਤੂੰ ਗਿਆ ਮੈਂ ਤੇਰੇ ਨਾਲ ਰਿਹਾ ਅਤੇ ਤੇਰੇ ਅੱਗੋਂ ਤੇਰੇ ਸਾਰੇ ਵੈਰੀਆਂ ਨੂੰ ਮਿਟਾ ਦਿੱਤਾ, ਮੈਂ ਜਗਤ ਦੇ ਵੱਡੇ ਨਾਮੀ ਲੋਕਾਂ ਵਾਂਗੂੰ ਤੇਰਾ ਨਾਮ ਵੀ ਵੱਡਾ ਕਰਾਂਗਾ,

1 ਇਤਿਹਾਸ 17:9 (PANIRV)
Square Portrait Landscape 4K UHD
ਮੈਂ ਆਪਣੀ ਇਸਰਾਏਲੀ ਪਰਜਾ ਦੇ ਲਈ ਇੱਕ ਥਾਂ ਠਹਿਰਾਵਾਂਗਾ ਅਤੇ ਉਸ ਨੂੰ ਟਿਕਾਵਾਂਗਾ ਤਾਂ ਕਿ ਉਹ ਆਪਣੇ ਹੀ ਥਾਂ ਵਿੱਚ ਵੱਸਣ ਅਤੇ ਫੇਰ ਕਦੀ ਇੱਧਰ-ਉੱਧਰ ਨਾ ਭਟਕਣ ਅਤੇ ਅਪਰਾਧੀਆਂ ਦੇ ਪੁੱਤਰ ਪਹਿਲਾਂ ਦੀ ਤਰ੍ਹਾਂ ਉਨ੍ਹਾਂ ਦਾ ਫੇਰ ਵਿਗਾੜ ਨਾ ਕਰਨਗੇ,

1 ਇਤਿਹਾਸ 17:10 (PANIRV)
Square Portrait Landscape 4K UHD
ਨਾ ਉਸ ਦਿਨ ਵਾਂਗੂੰ ਜਿਸ ਵਿੱਚ ਮੈਂ ਨਿਆਂਈਆਂ ਨੂੰ ਹੁਕਮ ਦਿੱਤਾ ਸੀ ਕਿ ਮੇਰੀ ਪਰਜਾ ਇਸਰਾਏਲ ਉੱਤੇ ਹੋਵੋ ਅਤੇ ਮੈਂ ਤੇਰੇ ਸਾਰੇ ਵੈਰੀਆਂ ਨੂੰ ਦਬਾਵਾਂਗਾ, ਮੈਂ ਤੈਨੂੰ ਇਹ ਵੀ ਆਖਦਾ ਹਾਂ, “ਯਹੋਵਾਹ ਤੇਰੇ ਲਈ ਇੱਕ ਘਰਾਣਾ ਬਣਾਵੇਗਾ।

1 ਇਤਿਹਾਸ 17:11 (PANIRV)
Square Portrait Landscape 4K UHD
ਜਦੋਂ ਤੇਰੀ ਅਵਸਥਾ ਪੂਰੀ ਹੋਵੇਗੀ ਅਤੇ ਤੈਨੂੰ ਆਪਣੇ ਪੁਰਖਿਆਂ ਦੇ ਕੋਲ ਜਾਣਾ ਪਵੇਗਾ, ਤਾਂ ਅਜਿਹਾ ਹੋਵੇਗਾ ਕਿ ਮੈਂ ਤੇਰੇ ਪਿੱਛੋਂ ਤੇਰੇ ਪੁੱਤਰਾਂ ਵਿੱਚੋਂ ਤੇਰੇ ਅੰਸ ਨੂੰ ਸਥਿਰ ਕਰਾਂਗਾ ਅਤੇ ਮੈਂ ਉਹ ਦੇ ਰਾਜ ਨੂੰ ਪੱਕਾ ਕਰਾਂਗਾ,

1 ਇਤਿਹਾਸ 17:12 (PANIRV)
Square Portrait Landscape 4K UHD
ਉਹ ਮੇਰੇ ਲਈ ਇੱਕ ਭਵਨ ਬਣਾਵੇਗਾ ਅਤੇ ਮੈਂ ਉਸ ਦੀ ਰਾਜ ਗੱਦੀ ਸਦੀਪਕ ਕਾਲ ਤੱਕ ਸਥਿਰ ਰੱਖਾਂਗਾ,

1 ਇਤਿਹਾਸ 17:13 (PANIRV)
Square Portrait Landscape 4K UHD
ਮੈਂ ਉਸ ਦਾ ਪਿਤਾ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ, ਮੈਂ ਉਸ ਦੇ ਉੱਤੋਂ ਆਪਣੀ ਦਯਾ ਹਟਾ ਨਾ ਲਵਾਂਗਾ, ਜਿਵੇਂ ਮੈਂ ਉਸ ਤੋਂ ਹਟਾ ਲਈ ਜਿਹੜਾ ਤੇਰੇ ਨਾਲੋਂ ਪਹਿਲਾਂ ਸੀ,

1 ਇਤਿਹਾਸ 17:14 (PANIRV)
Square Portrait Landscape 4K UHD
ਸਗੋਂ ਮੈਂ ਉਹ ਨੂੰ ਆਪਣੇ ਭਵਨ ਵਿੱਚ ਅਤੇ ਆਪਣੇ ਰਾਜ ਵਿੱਚ ਸਦਾ ਤੱਕ ਸਥਿਰ ਕਰਾਂਗਾ, ਉਸ ਦੀ ਰਾਜ ਗੱਦੀ ਸਦੀਪਕ ਕਾਲ ਤੱਕ ਅਟੱਲ ਰਹੇਗੀ।”

1 ਇਤਿਹਾਸ 17:15 (PANIRV)
Square Portrait Landscape 4K UHD
ਤਾਂ ਨਾਥਾਨ ਨੇ ਇਨ੍ਹਾਂ ਸਾਰੀਆਂ ਗੱਲਾਂ ਅਤੇ ਇਸ ਦਰਸ਼ਣ ਦੇ ਅਨੁਸਾਰ ਦਾਊਦ ਨੂੰ ਆਖਿਆ।

1 ਇਤਿਹਾਸ 17:16 (PANIRV)
Square Portrait Landscape 4K UHD
ਤਦ ਦਾਊਦ ਰਾਜਾ ਅੰਦਰ ਗਿਆ ਅਤੇ ਯਹੋਵਾਹ ਦੇ ਹਜ਼ੂਰ ਬੈਠ ਕੇ ਆਖਿਆ, “ਹੇ ਪ੍ਰਭੂ ਯਹੋਵਾਹ, ਮੈਂ ਕੌਣ ਹਾਂ ਅਤੇ ਮੇਰਾ ਘਰਾਣਾ ਕੀ ਹੈ, ਜੋ ਤੂੰ ਮੈਨੂੰ ਐਥੋਂ ਤੱਕ ਪਹੁੰਚਾ ਦਿੱਤਾ ਹੈ?

1 ਇਤਿਹਾਸ 17:17 (PANIRV)
Square Portrait Landscape 4K UHD
ਹੇ ਪਰਮੇਸ਼ੁਰ ਇਹ ਤਾਂ ਤੇਰੇ ਲਈ ਇੱਕ ਛੋਟੀ ਜਿਹੀ ਗੱਲ ਸੀ ਪਰ ਤੂੰ ਆਪਣੇ ਦਾਸ ਦੇ ਘਰਾਣੇ ਦੇ ਲਈ ਬਹੁਤ ਦੂਰ ਦੀ ਖ਼ਬਰ ਪਹਿਲਾਂ ਹੀ ਦੱਸ ਦਿੱਤੀ ਅਤੇ ਹੇ ਯਹੋਵਾਹ ਪਰਮੇਸ਼ੁਰ ਮੇਰੇ ਉੱਤੇ ਅਜਿਹੀ ਕਿਰਪਾ ਦ੍ਰਿਸ਼ਟ ਕੀਤੀ ਕਿ ਜਿਵੇਂ ਮੈਂ ਵੱਡੀ ਪਦਵੀ ਵਾਲਾ ਮਨੁੱਖ ਹਾਂ!”

1 ਇਤਿਹਾਸ 17:18 (PANIRV)
Square Portrait Landscape 4K UHD
ਦਾਊਦ ਉਸ ਵਡਿਆਈ ਦੇ ਲਈ ਕੀ ਆਖੇ ਜਿਹੜੀ ਤੂੰ ਆਪਣੇ ਦਾਸ ਨੂੰ ਦਿੱਤੀ? ਕਿਉਂ ਜੋ ਤੂੰ ਤਾਂ ਆਪਣੇ ਦਾਸ ਨੂੰ ਜਾਣਦਾ ਹੈਂ?

1 ਇਤਿਹਾਸ 17:19 (PANIRV)
Square Portrait Landscape 4K UHD
ਹੇ ਯਹੋਵਾਹ ਆਪਣੇ ਸੇਵਕ ਦੇ ਲਈ ਇਹ ਸਾਰਾ ਵਡਿਆਈ ਵਾਲਾ ਕੰਮ ਆਪਣੇ ਮਨ ਦੇ ਅਨੁਸਾਰ ਕੀਤਾ, ਤਾਂ ਕਿ ਸਾਰੀਆਂ ਵਡਿਆਈਆਂ ਪਰਗਟ ਹੋਣ

1 ਇਤਿਹਾਸ 17:20 (PANIRV)
Square Portrait Landscape 4K UHD
ਹੇ ਯਹੋਵਾਹ, ਤੇਰੇ ਤੁੱਲ ਕੋਈ ਨਹੀਂ ਹੈ ਅਤੇ ਤੇਰੇ ਤੋਂ ਬਿਨ੍ਹਾਂ ਜਿੱਥੋਂ ਤੱਕ ਅਸੀਂ ਆਪਣੇ ਕੰਨਾਂ ਨਾਲ ਸੁਣਿਆ, ਹੋਰ ਕੋਈ ਪਰਮੇਸ਼ੁਰ ਨਹੀਂ ਹੈ

1 ਇਤਿਹਾਸ 17:21 (PANIRV)
Square Portrait Landscape 4K UHD
ਅਤੇ ਸਾਰੇ ਸੰਸਾਰ ਵਿੱਚ ਹੋਰ ਕਿਹੜੀ ਕੌਮ ਹੈ ਜਿਹੜੀ ਤੇਰੀ ਪਰਜਾ ਇਸਰਾਏਲ ਦੇ ਤੁੱਲ ਹੋਵੇ, ਜਿਸ ਦੇ ਬਚਾਉਣ ਨੂੰ ਪਰਮੇਸ਼ੁਰ ਆਪ ਗਿਆ ਤਾਂ ਕਿ ਉਸ ਨੂੰ ਆਪਣੀ ਪਰਜਾ ਬਣਾਵੇ, ਵੱਡੇ-ਵੱਡੇ ਤੇ ਡਰਾਉਣੇ ਕੰਮਾਂ ਨਾਲ ਆਪਣਾ ਨਾਮ ਉੱਚਾ ਕਰੇ ਅਤੇ ਆਪਣੀ ਪਰਜਾ ਦੇ ਅੱਗੋਂ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਵਿੱਚੋਂ ਛੁਡਾ ਲਿਆਇਆ, ਕੌਮਾਂ ਨੂੰ ਕੱਢ ਦਿੱਤਾ।

1 ਇਤਿਹਾਸ 17:22 (PANIRV)
Square Portrait Landscape 4K UHD
ਕਿਉਂ ਜੋ ਤੂੰ ਆਪਣੀ ਪਰਜਾ ਇਸਰਾਏਲ ਨੂੰ ਸਦੀਪਕ ਕਾਲ ਤੱਕ ਆਪਣੀ ਪਰਜਾ ਬਣਾਇਆ ਅਤੇ ਹੇ ਯਹੋਵਾਹ, ਤੂੰ ਆਪ ਉਨ੍ਹਾਂ ਦਾ ਪਰਮੇਸ਼ੁਰ ਬਣਿਆ।

1 ਇਤਿਹਾਸ 17:23 (PANIRV)
Square Portrait Landscape 4K UHD
ਸੋ ਹੁਣ ਹੇ ਯਹੋਵਾਹ, ਉਹ ਬਚਨ ਜਿਹੜਾ ਤੂੰ ਆਪਣੇ ਦਾਸ ਅਤੇ ਉਹ ਦੇ ਘਰਾਣੇ ਲਈ ਆਖਿਆ ਸੀ, ਸਦਾ ਤੱਕ ਅਟੱਲ ਹੋਵੇ ਅਤੇ ਤੂੰ ਆਪਣੇ ਬਚਨ ਦੇ ਅਨੁਸਾਰ ਕਰ

1 ਇਤਿਹਾਸ 17:24 (PANIRV)
Square Portrait Landscape 4K UHD
ਹਾਂ, ਉਹ ਸਥਿਰ ਹੋਵੇ ਅਤੇ ਤੇਰੇ ਨਾਮ ਦੀ ਵਡਿਆਈ ਸਦੀਪਕ ਕਾਲ ਤੱਕ ਪ੍ਰਸਿੱਧ ਹੋਵੇ, ਅਤੇ ਆਖਿਆ ਜਾਵੇ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਹੈ, ਹਾਂ, ਇਸਰਾਏਲ ਦੇ ਲਈ ਪਰਮੇਸ਼ੁਰ ਹੈ, ਅਤੇ ਤੇਰੇ ਦਾਸ ਦਾਊਦ ਦਾ ਘਰਾਣਾ ਤੇਰੇ ਸਾਹਮਣੇ ਅਟੱਲ ਰਹੇ

1 ਇਤਿਹਾਸ 17:25 (PANIRV)
Square Portrait Landscape 4K UHD
ਕਿਉਂ ਜੋ ਹੇ ਪਰਮੇਸ਼ੁਰ, ਤੂੰ ਆਪਣੇ ਦਾਸ ਦੇ ਕੰਨ ਖੋਲ੍ਹ ਦਿੱਤੇ ਕਿ ਤੂੰ ਉਹ ਦੇ ਲਈ ਘਰਾਣਾ ਬਣਾਵੇਂਗਾ, ਇਸੇ ਕਾਰਨ ਤੇਰੇ ਦਾਸ ਨੇ ਤੇਰੇ ਅੱਗੇ ਪ੍ਰਾਰਥਨਾ ਕਰਨ ਦਾ ਹੌਂਸਲਾ ਕੀਤਾ।

1 ਇਤਿਹਾਸ 17:26 (PANIRV)
Square Portrait Landscape 4K UHD
ਹੇ ਯਹੋਵਾਹ, ਤੂੰ ਹੀ ਪਰਮੇਸ਼ੁਰ ਹੈਂ, ਅਤੇ ਤੂੰ ਹੀ ਆਪਣੇ ਦਾਸ ਨਾਲ ਭਲਿਆਈ ਦਾ ਵਾਇਦਾ ਕੀਤਾ ਹੈ।

1 ਇਤਿਹਾਸ 17:27 (PANIRV)
Square Portrait Landscape 4K UHD
ਸੋ ਹੁਣ ਤੈਨੂੰ ਚੰਗਾ ਲੱਗਿਆ ਹੈ, ਜੋ ਤੂੰ ਆਪਣੇ ਦਾਸ ਦੇ ਘਰ ਨੂੰ ਅਸੀਸ ਦੇ, ਤਾਂ ਕਿ ਉਹ ਤੇਰੇ ਅੱਗੇ ਸਦੀਪਕ ਕਾਲ ਤੱਕ ਅਟੱਲ ਰਹੇ, ਕਿਉਂ ਜੋ ਯਹੋਵਾਹ ਤੂੰ ਅਸੀਸ ਦਿੱਤੀ ਹੈ, ਅਤੇ ਉਹ ਸਦਾ ਤੱਕ ਮੁਬਾਰਕ ਰਹੇ।

Available Bible Translations

American Standard Version
1 Chronicles 17 (ASV) »
King James Version
1 Chronicles 17 (KJV) »
GOD’S WORD® (GW)
1 Chronicles 17 (GW) »
World English Bible
1 Chronicles 17 (WEB) »
Louis Segond 1910
1 Chroniques 17 (LSG) »
इंडियन रिवाइज्ड वर्जन - हिंदी
1 इतिहास 17 (HINIRV) »
ভারতীয় সংশোধিত সংস্করণ - বাংলা
1 বংশাৱলি 17 (BENIRV) »
இந்தியன் ரீவைஸ்டு வேர்ஷன் - தமிழ்
1 நாளாகமம் 17 (TAMIRV) »
इंडियन रिवाइज्ड वर्जन - मराठी
1 इतिहास 17 (MARIRV) »
ఇండియన్ రేవిజ్డ్ వెర్షన్ - తెలుగు
1 దినవృత్తాంతాలు 17 (TELIRV) »
ઇન્ડિયન રિવાયઝ્ડ વર્ઝન - ગુજરાતી
1 કાળવૃતાંત 17 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
1 ಪೂರ್ವಕಾಲವೃತ್ತಾಂತ 17 (KANIRV) »
الكتاب المقدس باللغة العربية، فان دايك
١ أخبار 17 (AVD) »
תנ ך עברי מודרני
דברי הימים א 17 (HEB) »
Bíblia Sagrada Português
1 Crônicas 17 (BSL) »
Kinh Thánh: Tiếng Việt
1 Sử Ký 17 (VIE) »
Reina Valera Antigua
1 Crónicas 17 (RVA) »
圣 经 简体中文和合本
历 代 志 上 17 (CUVS) »
聖 經 繁體中文和合本
歷 代 志 上 17 (CUVT) »
Bibla e Shenjtë
1 Kronikave 17 (ALB) »
Библия на русском
1 Паралипоменон 17 (RUSV) »
Українська Біблія
1 хроніки 17 (UKR) »
Szent Biblia - Magyar
1 Krónika 17 (KAR) »
Българска Библия
1 Летописи 17 (BULG) »
De Heilige Schrift
1 Kronieken 17 (NLD) »

1 ਇਤਿਹਾਸ (PANIRV) Chapter Selection

PANIRV Book Selection List