1 ਇਤਿਹਾਸ Chapter 19 PANIRV Bible Verse Images

1 ਇਤਿਹਾਸ 19 Bible Verse Pictures. Choose from a large collection of inspirational, motivational and encouraging Bible verses with pictures of nature. Download and share 1 ਇਤਿਹਾਸ 19 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


1 ਇਤਿਹਾਸ 19:1 (PANIRV)
Square Portrait Landscape 4K UHD
ਇਹ ਦੇ ਪਿੱਛੋਂ ਅਜਿਹਾ ਹੋਇਆ ਜੋ ਅੰਮੋਨੀਆਂ ਦਾ ਰਾਜਾ ਮਰ ਗਿਆ ਅਤੇ ਉਸ ਦਾ ਪੁੱਤਰ ਹਾਨੂਨ ਉਸ ਦੀ ਥਾਂ ਸਿੰਘਾਸਣ ਉੱਤੇ ਬੈਠਾ।

1 ਇਤਿਹਾਸ 19:2 (PANIRV)
Square Portrait Landscape 4K UHD
ਅਤੇ ਦਾਊਦ ਨੇ ਆਖਿਆ, ਮੈਂ ਨਾਹਾਸ਼ ਦੇ ਪੁੱਤਰ ਹਾਨੂਨ ਨਾਲ ਦਯਾ ਦਾ ਵਿਹਾਰ ਕਰਾਂਗਾ ਕਿਉਂ ਜੋ ਉਹ ਦੇ ਪਿਤਾ ਨੇ ਮੇਰੇ ਨਾਲ ਉਸੇ ਤਰ੍ਹਾਂ ਕੀਤਾ ਸੀ, ਸੋ ਦਾਊਦ ਨੇ ਦੂਤਾਂ ਨੂੰ ਭੇਜ ਦਿੱਤਾ ਜੋ ਉਸ ਦੇ ਪਿਤਾ ਦਾ ਅਫ਼ਸੋਸ ਕਰਨ ਅਤੇ ਦਾਊਦ ਦੇ ਸੇਵਕ ਅੰਮੋਨੀਆਂ ਦੇ ਦੇਸ਼ ਵਿੱਚ ਹਾਨੂਨ ਕੋਲ ਆ ਪਹੁੰਚੇ ਕਿ ਉਸ ਨੂੰ ਤਸੱਲੀ ਦੇਣ

1 ਇਤਿਹਾਸ 19:3 (PANIRV)
Square Portrait Landscape 4K UHD
ਤਦ ਅੰਮੋਨੀਆਂ ਦੇ ਪ੍ਰਧਾਨਾਂ ਨੇ ਹਾਨੂਨ ਨੂੰ ਆਖਿਆ, “ਮਹਾਰਾਜ ਤੁਹਾਨੂੰ ਇਸ ਤਰ੍ਹਾਂ ਕਿਉਂ ਲੱਗਦਾ ਹੈ ਕਿ ਦਾਊਦ ਨੇ ਤੁਹਾਡੇ ਪਿਤਾ ਦਾ ਅਫ਼ਸੋਸ ਕਰਨ ਲਈ ਤੁਹਾਡੇ ਕੋਲ ਲੋਕ ਭੇਜੇ ਹਨ? ਕੀ ਉਹ ਦੇ ਸੇਵਕ ਤੁਹਾਡੇ ਕੋਲ ਇਸ ਲਈ ਨਹੀਂ ਆਏ ਕਿ ਖੋਜ ਕਰਨ, ਨਾਸ ਕਰਨ ਅਤੇ ਦੇਸ ਦਾ ਭੇਤ ਲੈਣ?”

1 ਇਤਿਹਾਸ 19:4 (PANIRV)
Square Portrait Landscape 4K UHD
ਗੱਲ ਕਾਹਦੀ, ਹਾਨੂਨ ਨੇ ਦਾਊਦ ਦੇ ਸੇਵਕਾਂ ਨੂੰ ਫੜ੍ਹ ਕੇ ਉਨ੍ਹਾਂ ਦੀਆਂ ਦਾੜ੍ਹੀਆਂ ਮੁਨਵਾ ਦਿੱਤੀਆਂ, ਅਤੇ ਉਨ੍ਹਾਂ ਦੇ ਬਸਤਰ ਅੱਧ ਵਿਚਕਾਰੋਂ ਲੱਕ ਤੱਕ ਫਾੜ ਸੁੱਟੇ ਅਤੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ।

1 ਇਤਿਹਾਸ 19:5 (PANIRV)
Square Portrait Landscape 4K UHD
ਤਾਂ ਕਈਆਂ ਨੇ ਜਾ ਕੇ ਦਾਊਦ ਨੂੰ ਇਨ੍ਹਾਂ ਪੁਰਸ਼ਾਂ ਦਾ ਸਾਰਾ ਹਾਲ ਸੁਣਾਇਆ ਅਤੇ ਉਸ ਨੇ ਉਨ੍ਹਾਂ ਨੂੰ ਮਿਲਣ ਲਈ ਲੋਕਾਂ ਨੂੰ ਭੇਜਿਆ, ਕਿਉਂ ਜੋ ਉਹ ਲੋਕ ਵੱਡੇ ਸ਼ਰਮਿੰਦੇ ਕੀਤੇ ਗਏ ਸਨ ਅਤੇ ਰਾਜਾ ਨੇ ਉਨ੍ਹਾਂ ਨੂੰ ਆਖਿਆ ਕਿ ਜਦ ਤੱਕ ਤੁਹਾਡੀਆਂ ਦਾੜ੍ਹੀਆਂ ਨਾ ਵਧਣ ਤਦ ਤੱਕ ਯਰੀਹੋ ਸ਼ਹਿਰ ਵਿੱਚ ਰਹੋ।

1 ਇਤਿਹਾਸ 19:6 (PANIRV)
Square Portrait Landscape 4K UHD
ਜਦੋਂ ਅੰਮੋਨੀਆਂ ਨੇ ਇਹ ਵੇਖਿਆ ਕਿ ਅਸੀਂ ਦਾਊਦ ਦੀ ਨਿਗਾਹ ਵਿੱਚ ਬੁਰੇ ਠਹਿਰੇ ਹਾਂ, ਤਾਂ ਹਾਨੂਨ ਅਤੇ ਅੰਮੋਨੀਆਂ ਨੇ ਇੱਕ ਹਜ਼ਾਰ ਤੋੜੇ ਚਾਂਦੀ ਭੇਜੀ ਕਿ ਮਸੋਪੋਤਾਮੀਆ, ਨਹਰੈਮ, ਮਅਕਾਹ ਅਤੇ ਸੋਬਾਹ ਤੋਂ ਰੱਥਾਂ ਅਤੇ ਸਵਾਰਾਂ ਨੂੰ ਕਿਰਾਏ ਤੇ ਲੈ ਆਉਣ।

1 ਇਤਿਹਾਸ 19:7 (PANIRV)
Square Portrait Landscape 4K UHD
ਸੋ ਉਨ੍ਹਾਂ ਨੇ ਬੱਤੀ ਹਜ਼ਾਰ ਰੱਥਾਂ, ਮਅਕਾਹ ਦੇ ਪਾਤਸ਼ਾਹ ਅਤੇ ਉਸ ਦੀ ਸੈਨਾਂ ਨੂੰ ਕਿਰਾਏ ਤੇ ਲਿਆ। ਇਹਨਾਂ ਨੇ ਆ ਕੇ ਮੇਦਬਾ ਦੇ ਅੱਗੇ ਡੇਰੇ ਲਾ ਦਿੱਤੇ ਅਤੇ ਅੰਮੋਨੀ ਆਪੋ ਆਪਣੇ ਨਗਰਾਂ ਤੋਂ ਇਕੱਠੇ ਹੋਏ ਅਤੇ ਯੁੱਧ ਕਰਨ ਨੂੰ ਆਏ।

1 ਇਤਿਹਾਸ 19:8 (PANIRV)
Square Portrait Landscape 4K UHD
ਜਦੋਂ ਇਹ ਗੱਲ ਦਾਊਦ ਨੇ ਸੁਣੀ ਤਾਂ ਉਸ ਨੇ ਯੋਆਬ ਅਤੇ ਸੂਰਮਿਆਂ ਦੀ ਸਾਰੀ ਸੈਨਾਂ ਨੂੰ ਭੇਜਿਆ।

1 ਇਤਿਹਾਸ 19:9 (PANIRV)
Square Portrait Landscape 4K UHD
ਤਾਂ ਅੰਮੋਨੀਆਂ ਨੇ ਨਿੱਕਲ ਕੇ ਸ਼ਹਿਰ ਦੇ ਫਾਟਕ ਦੇ ਅੱਗੇ ਲੜਾਈ ਲਈ ਕਤਾਰ ਬੰਨ੍ਹੀ, ਅਤੇ ਉਹ ਪਾਤਸ਼ਾਹ ਜਿਹੜੇ ਆਏ ਸਨ, ਅਲੱਗ ਮੈਦਾਨ ਵਿੱਚ ਸਨ।

1 ਇਤਿਹਾਸ 19:10 (PANIRV)
Square Portrait Landscape 4K UHD
ਜਦ ਯੋਆਬ ਨੇ ਵੇਖਿਆ ਕਿ ਉਨ੍ਹਾਂ ਦੇ ਵਿਰੁੱਧ ਦੋਹੀਂ ਪਾਸੀਂ, ਅੱਗੇ-ਪਿੱਛੇ ਲੜਾਈ ਲਈ ਕਤਾਰ ਬੰਨ੍ਹੀ ਗਈ ਹੈ ਤਾਂ ਉਸ ਨੇ ਇਸਰਾਏਲ ਵਿੱਚੋਂ ਚੰਗੇ-ਚੰਗੇ ਸੂਰਮਿਆਂ ਵਿੱਚੋਂ ਕੁਝ ਨੂੰ ਚੁਣ ਲਿਆ ਅਤੇ ਅਰਾਮੀਆਂ ਦੇ ਸਾਹਮਣੇ ਕਤਾਰ ਬੰਨ੍ਹੀ।

1 ਇਤਿਹਾਸ 19:11 (PANIRV)
Square Portrait Landscape 4K UHD
ਅਤੇ ਬਾਕੀ ਲੋਕਾਂ ਨੂੰ ਉਸ ਨੇ ਆਪਣੇ ਭਰਾ ਅਬੀਸ਼ਈ ਦੇ ਹਵਾਲੇ ਕਰ ਦਿੱਤਾ ਅਤੇ ਉਨ੍ਹਾਂ ਨੇ ਅੰਮੋਨੀਆਂ ਦੇ ਸਾਹਮਣੇ ਕਤਾਰ ਬੰਨ੍ਹੀ

1 ਇਤਿਹਾਸ 19:12 (PANIRV)
Square Portrait Landscape 4K UHD
ਅਤੇ ਉਸ ਨੇ ਆਖਿਆ, ਜੇਕਰ ਅਰਾਮੀ ਮੇਰੇ ਉੱਤੇ ਪਰਬਲ ਹੋਣ ਤਾਂ ਤੂੰ ਮੇਰੀ ਸਹਾਇਤਾ ਕਰੀਂ ਅਤੇ ਜੇ ਅੰਮੋਨੀ ਤੇਰੇ ਉੱਤੇ ਪਰਬਲ ਹੋਣ ਤਾਂ ਮੈਂ ਆ ਕੇ ਤੇਰੀ ਸਹਾਇਤਾ ਕਰਾਂਗਾ

1 ਇਤਿਹਾਸ 19:13 (PANIRV)
Square Portrait Landscape 4K UHD
ਸੋ ਤਕੜੇ ਰਹੋ ਅਤੇ ਆਓ ਅਸੀਂ ਆਪਣੇ ਲੋਕਾਂ ਦੇ ਲਈ ਅਤੇ ਆਪਣੇ ਪਰਮੇਸ਼ੁਰ ਦੇ ਨਗਰਾਂ ਲਈ ਬਹਾਦੁਰੀ ਨਾਲ ਲੜੀਏ ਅਤੇ ਜੋ ਯਹੋਵਾਹ ਨੂੰ ਚੰਗਾ ਲੱਗੇ, ਉਹ ਉਸੇ ਤਰ੍ਹਾਂ ਹੀ ਕਰੇ।

1 ਇਤਿਹਾਸ 19:14 (PANIRV)
Square Portrait Landscape 4K UHD
ਫਿਰ ਯੋਆਬ ਅਤੇ ਉਹ ਲੋਕ ਜੋ ਉਸ ਦੇ ਨਾਲ ਸਨ ਅਰਾਮੀਆਂ ਦੇ ਉੱਤੇ ਹਮਲਾ ਕਰਨ ਨੂੰ ਅੱਗੇ ਵਧੇ ਅਤੇ ਅਰਾਮੀ ਉਨ੍ਹਾਂ ਦੇ ਅੱਗਿਓਂ ਭੱਜ ਗਏ।

1 ਇਤਿਹਾਸ 19:15 (PANIRV)
Square Portrait Landscape 4K UHD
ਜਦੋਂ ਅੰਮੋਨੀਆਂ ਨੇ ਦੇਖਿਆ ਕਿ ਅਰਾਮੀ ਭੱਜ ਗਏ ਹਨ, ਤਾਂ ਉਹ ਵੀ ਉਸ ਦੇ ਭਰਾ ਅਬੀਸ਼ਈ ਦੇ ਅੱਗੋਂ ਭੱਜ ਗਏ ਅਤੇ ਸ਼ਹਿਰ ਵਿੱਚ ਜਾ ਵੜੇ, ਤਾਂ ਯੋਆਬ ਯਰੂਸ਼ਲਮ ਨੂੰ ਮੁੜ ਆਇਆ।

1 ਇਤਿਹਾਸ 19:16 (PANIRV)
Square Portrait Landscape 4K UHD
ਜਦੋਂ ਅਰਾਮੀਆਂ ਨੇ ਵੇਖਿਆ ਕਿ ਅਸੀਂ ਇਸਰਾਏਲੀਆਂ ਦੇ ਅੱਗੇ ਹਾਰ ਗਏ ਹਾਂ, ਤਾਂ ਉਹ ਦੂਤਾਂ ਨੂੰ ਭੇਜ ਕੇ ਉਨ੍ਹਾਂ ਦਰਿਆ ਦੇ ਪਾਰ ਵਾਲਿਆਂ ਅਰਾਮੀਆਂ ਨੂੰ ਸੱਦ ਲਿਆਏ, ਅਤੇ ਹਦਦਅਜ਼ਰ ਦਾ ਸੈਨਾਪਤੀ ਸ਼ੋਫਕ ਉਨ੍ਹਾਂ ਦਾ ਸੈਨਾਪਤੀ ਸੀ

1 ਇਤਿਹਾਸ 19:17 (PANIRV)
Square Portrait Landscape 4K UHD
ਇਹ ਖ਼ਬਰ ਦਾਊਦ ਤੱਕ ਪਹੁੰਚੀ ਅਤੇ ਉਸ ਨੇ ਸਾਰੇ ਇਸਰਾਏਲ ਨੂੰ ਇਕੱਠਾ ਕੀਤਾ ਅਤੇ ਯਰਦਨ ਨਦੀ ਦੇ ਪਾਰ ਲੰਘ ਕੇ ਉਨ੍ਹਾਂ ਉੱਤੇ ਚੜਾਈ ਕੀਤੀ ਅਤੇ ਉਨ੍ਹਾਂ ਦੇ ਸਾਹਮਣੇ ਲੜਾਈ ਦਾ ਪਿੜ ਬੰਨਿਆ। ਜਦੋਂ ਦਾਊਦ ਨੇ ਅਰਾਮੀਆਂ ਦੇ ਸਨਮੁਖ ਲੜਾਈ ਦਾ ਪਿੜ ਬੰਨਿਆ, ਤਾਂ ਉਹ ਉਸ ਨਾਲ ਯੁੱਧ ਨੂੰ ਜੁੱਟ ਪਏ

1 ਇਤਿਹਾਸ 19:18 (PANIRV)
Square Portrait Landscape 4K UHD
ਅਤੇ ਅਰਾਮੀ ਇਸਰਾਏਲ ਦੇ ਅੱਗੋਂ ਭੱਜ ਗਏ ਅਤੇ ਦਾਊਦ ਨੇ ਅਰਾਮੀਆਂ ਦੇ ਸੱਤ ਹਜ਼ਾਰ ਰੱਥਾਂ ਦੇ ਸਵਾਰਾਂ ਨੂੰ ਅਤੇ ਚਾਲ੍ਹੀ ਹਜ਼ਾਰ ਸਿਪਾਹੀਆਂ ਨੂੰ ਜਾਨੋਂ ਮਾਰ ਸੁੱਟਿਆ, ਸੈਨਾਂ ਦੇ ਸੈਨਾਪਤੀ ਸ਼ੋਫਕ ਨੂੰ ਵੀ ਜਾਨੋਂ ਮਾਰ ਮੁਕਾਇਆ

1 ਇਤਿਹਾਸ 19:19 (PANIRV)
Square Portrait Landscape 4K UHD
ਅਤੇ ਜਦੋਂ ਹਦਦਅਜ਼ਰ ਦੇ ਨੌਕਰਾਂ ਨੇ ਵੇਖਿਆ ਕਿ ਅਸੀਂ ਇਸਰਾਏਲ ਤੋਂ ਹਾਰ ਗਏ ਹਾਂ, ਤਾਂ ਦਾਊਦ ਨਾਲ ਸਮਝੌਤਾ ਕਰ ਕੇ ਉਸ ਦੇ ਅਧੀਨ ਹੋ ਗਏ। ਅਖ਼ੀਰ, ਅਰਾਮੀਆਂ ਨੇ ਅੰਮੋਨੀਆਂ ਦੀ ਫੇਰ ਸਹਾਇਤਾ ਨਾ ਕੀਤੀ।

Available Bible Translations

American Standard Version (ASV)
1 Chronicles 19 (ASV) »
King James Version (KJV)
1 Chronicles 19 (KJV) »
GOD’S WORD® (GW)
1 Chronicles 19 (GW) »
Berean Bible (BSB)
1 Chronicles 19 (BSB) »
World English Bible (WEB)
1 Chronicles 19 (WEB) »
French Bible (LSG)
1 Chroniques 19 (LSG) »
German Bible (LUTH1912)
1 Chronik 19 (LUTH1912) »
Arabic Bible (AVD)
١ أخبار 19 (AVD) »
Portuguese Bible (BSL)
1 Crônicas 19 (BSL) »
Vietnamese Bible (VIE)
1 Sử Ký 19 (VIE) »
Spanish Bible (RVA)
1 Crónicas 19 (RVA) »
Italian Bible (RIV)
1 Cronache 19 (RIV) »
Chinese Simplified (CUVS)
历 代 志 上 19 (CUVS) »
Chinese Traditional (CUVT)
歷 代 志 上 19 (CUVT) »
Albanian Bible (ALB)
1 Kronikave 19 (ALB) »
Swedish Bible (SV1917)
1 Krönikeboken 19 (SV1917) »
Ukrainian Bible (UKR)
1 хроніки 19 (UKR) »
Hungarian Bible (KAR)
1 Krónika 19 (KAR) »
Bulgarian Bible (BULG)
1 Летописи 19 (BULG) »
Japanese Bible (JPN)
歴代志上 19 (JPN) »
Norwegian Bible (NORSK)
1 Krønikebok 19 (NORSK) »

1 ਇਤਿਹਾਸ (PANIRV) Chapter Selection

PANIRV Book Selection List