1 ਇਤਿਹਾਸ Chapter 9 PANIRV Bible Verse Images

1 ਇਤਿਹਾਸ 9 Bible Verse Pictures. Choose from a large collection of inspirational, motivational and encouraging Bible verses with pictures of nature. Download and share 1 ਇਤਿਹਾਸ 9 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


1 ਇਤਿਹਾਸ 9:1 (PANIRV)
Square Portrait Landscape 4K UHD
ਸਾਰਾ ਇਸਰਾਏਲ ਕੁਲਪੱਤ੍ਰੀਆਂ ਦੇ ਨਾਲ ਗਿਣਿਆ ਹੋਇਆ ਸੀ ਅਤੇ ਵੇਖੋ, ਉਨ੍ਹਾਂ ਦੇ ਨਾਮ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿਖੇ ਹੋਏ ਹਨ ਅਤੇ ਯਹੂਦਾਹ ਨੂੰ ਆਪਣਿਆਂ ਅਪਰਾਧਾਂ ਦੇ ਕਾਰਨ ਬਾਬਲ ਨੂੰ ਗ਼ੁਲਾਮ ਕਰ ਕੇ ਲੈ ਗਏ।

1 ਇਤਿਹਾਸ 9:2 (PANIRV)
Square Portrait Landscape 4K UHD
ਪਹਿਲੇ ਵਾਸੀ ਜਿਹੜੇ ਆਪਣੀ ਮਲਕੀਅਤ ਵਿੱਚ ਤੇ ਆਪਣੇ ਸ਼ਹਿਰਾਂ ਵਿੱਚ ਵੱਸਦੇ ਸਨ ਇਸਰਾਏਲੀ, ਜਾਜਕ, ਲੇਵੀ ਤੇ ਨਥੀਨੀਮ ਸਨ

1 ਇਤਿਹਾਸ 9:3 (PANIRV)
Square Portrait Landscape 4K UHD
ਅਤੇ ਯਹੂਦੀਆਂ ਵਿੱਚੋਂ, ਬਿਨਯਾਮੀਨੀਆਂ ਵਿੱਚੋਂ, ਇਫ਼ਰਾਈਮੀਆਂ ਵਿੱਚੋਂ ਅਤੇ ਮਨੱਸ਼ੀਆਂ ਵਿੱਚੋਂ ਯਰੂਸ਼ਲਮ ਵਿੱਚ ਇਹ ਵੱਸਦੇ ਸਨ,

1 ਇਤਿਹਾਸ 9:4 (PANIRV)
Square Portrait Landscape 4K UHD
ਊਥਈ ਅੰਮੀਹੂਦ ਦਾ ਪੁੱਤਰ ਆਮਰੀ ਦਾ ਪੁੱਤਰ, ਇਮਰੀ ਦਾ ਪੁੱਤਰ, ਬਾਨੀ ਦਾ ਪੁੱਤਰ, ਪਰਸ ਦੇ ਪੁੱਤਰਾਂ ਵਿੱਚੋਂ, ਯਹੂਦਾਹ ਦਾ ਪੁੱਤਰ,

1 ਇਤਿਹਾਸ 9:5 (PANIRV)
Square Portrait Landscape 4K UHD
ਅਤੇ ਸ਼ੀਲੋਨੀਆਂ ਵਿੱਚੋਂ, ਅਸਾਯਾਹ ਪਹਿਲੌਠਾ ਤੇ ਉਹ ਦਾ ਪੁੱਤਰ

1 ਇਤਿਹਾਸ 9:6 (PANIRV)
Square Portrait Landscape 4K UHD
ਅਤੇ ਜ਼ਰਹ ਦੇ ਪੁੱਤਰਾਂ ਵਿੱਚੋਂ, ਯਊਏਲ ਤੇ ਉਨ੍ਹਾਂ ਦੇ ਭਰਾ ਛੇ ਸੌ ਨੱਬੇ

1 ਇਤਿਹਾਸ 9:7 (PANIRV)
Square Portrait Landscape 4K UHD
ਅਤੇ ਬਿਨਯਾਮੀਨ ਦੇ ਪੁੱਤਰਾਂ ਵਿੱਚੋਂ ਸੱਲੂ ਮਸ਼ੁੱਲਾਮ ਦਾ ਪੁੱਤਰ, ਹੋਦਵਯਾਹ ਦਾ ਪੁੱਤਰ, ਹਸਨੂਆਹ ਦਾ ਪੁੱਤਰ,

1 ਇਤਿਹਾਸ 9:8 (PANIRV)
Square Portrait Landscape 4K UHD
ਤੇ ਯਿਬਨਯਾਹ ਯਰੋਹਾਮ ਦਾ ਪੁੱਤਰ ਤੇ ਏਲਾਹ ਉੱਜ਼ੀ ਦਾ ਪੁੱਤਰ, ਮਿਕਰੀ ਦਾ ਪੁੱਤਰ ਤੇ ਮਸ਼ੁੱਲਾਮ ਸ਼ਫਟਯਾਹ ਦਾ ਪੁੱਤਰ, ਰਊਏਲ ਦਾ ਪੁੱਤਰ, ਯਿਬਨੀਯਾਹ ਦਾ ਪੁੱਤਰ

1 ਇਤਿਹਾਸ 9:9 (PANIRV)
Square Portrait Landscape 4K UHD
ਅਤੇ ਉਨ੍ਹਾਂ ਦੇ ਭਰਾ ਆਪਣੀਆਂ ਪੀੜ੍ਹੀਆਂ ਅਨੁਸਾਰ ਨੌ ਸੌ ਛਿਪੰਜਾ ਸਨ। ਇਹ ਸਾਰੇ ਮਨੁੱਖ ਆਪਣੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ।

1 ਇਤਿਹਾਸ 9:10 (PANIRV)
Square Portrait Landscape 4K UHD
ਅਤੇ ਜਾਜਕਾਂ ਵਿੱਚੋਂ ਯਦਾਯਾਹ ਤੇ ਯਹੋਯਾਰੀਬ ਤੇ ਯਾਕੀਨ

1 ਇਤਿਹਾਸ 9:11 (PANIRV)
Square Portrait Landscape 4K UHD
ਅਤੇ ਅਜ਼ਰਯਾਹ ਹਿਲਕੀਯਾਹ ਦਾ ਪੁੱਤਰ, ਮਸ਼ੁੱਲਾਮ ਦਾ ਪੁੱਤਰ, ਸਾਦੋਕ ਦਾ ਪੁੱਤਰ, ਮਰਾਯੋਥ ਦਾ ਪੁੱਤਰ, ਅਹੀਟੂਬ ਦਾ ਪੁੱਤਰ, ਪਰਮੇਸ਼ੁਰ ਦੇ ਭਵਨ ਦਾ ਪ੍ਰਧਾਨ

1 ਇਤਿਹਾਸ 9:12 (PANIRV)
Square Portrait Landscape 4K UHD
ਅਤੇ ਅਦਾਯਾਹ ਯਰੋਹਾਮ ਦਾ ਪੁੱਤਰ, ਪਸ਼ਹੂਰ ਦਾ ਪੁੱਤਰ, ਮਲਕੀਯਾਹ ਦਾ ਪੁੱਤਰ ਅਤੇ ਮਅਸਈ ਅਦੀਏਲ ਦਾ ਪੁੱਤਰ, ਯਹਜ਼ੇਰਾਹ ਦਾ ਪੁੱਤਰ, ਮਸ਼ੁੱਲਾਮ ਦਾ ਪੁੱਤਰ, ਮਸ਼ਿੱਲੇਮੀਥ ਦਾ ਪੁੱਤਰ, ਇੰਮੇਰ ਦਾ ਪੁੱਤਰ

1 ਇਤਿਹਾਸ 9:13 (PANIRV)
Square Portrait Landscape 4K UHD
ਅਤੇ ਉਨ੍ਹਾਂ ਦੇ ਭਰਾ ਆਪਣੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਇੱਕ ਹਜ਼ਾਰ ਸੱਤ ਸੌ ਸੱਠ ਸਨ ਜਿਹੜੇ ਪਰਮੇਸ਼ੁਰ ਦੇ ਭਵਨ ਦੀ ਸੇਵਾ ਦੇ ਕਾਰਜ ਲਈ ਬਹੁਤ ਕੁਸ਼ਲ ਸਨ।

1 ਇਤਿਹਾਸ 9:14 (PANIRV)
Square Portrait Landscape 4K UHD
ਅਤੇ ਲੇਵੀਆਂ ਵਿੱਚੋਂ, ਸ਼ਮਅਯਾਹ ਹਸ਼ੂਬ ਦਾ ਪੁੱਤਰ, ਅਜ਼ਰੀਕਾਮ ਦਾ ਪੁੱਤਰ, ਹਸ਼ਬਯਾਹ ਦਾ ਪੁੱਤਰ, ਮਰਾਰੀ ਦੇ ਪੁੱਤਰਾਂ ਵਿੱਚੋਂ

1 ਇਤਿਹਾਸ 9:15 (PANIRV)
Square Portrait Landscape 4K UHD
ਅਤੇ ਬਕਬੱਕਰ, ਹਰਸ਼ ਤੇ ਗਾਲਾਲ ਤੇ ਮੱਤਨਯਾਹ ਮੀਕਾ ਦਾ ਪੁੱਤਰ, ਜ਼ਿਕਰੀ ਦਾ ਪੁੱਤਰ, ਆਸਾਫ਼ ਦਾ ਪੁੱਤਰ

1 ਇਤਿਹਾਸ 9:16 (PANIRV)
Square Portrait Landscape 4K UHD
ਅਤੇ ਓਬਦਯਾਹ ਸ਼ਮਅਯਾਹ ਦਾ ਪੁੱਤਰ, ਗਾਲਾਲ ਦਾ ਪੁੱਤਰ, ਯਦੂਥੂਨ ਦਾ ਪੁੱਤਰ ਅਤੇ ਬਰਕਯਾਹ ਆਸਾ ਦਾ ਪੁੱਤਰ, ਅਲਕਾਨਾਹ ਦੇ ਪੁੱਤਰ ਜਿਹੜੇ ਨਟੋਫਾਥੀਆਂ ਦੇ ਪਿੰਡਾਂ ਵਿੱਚ ਵੱਸਦੇ ਸਨ।

1 ਇਤਿਹਾਸ 9:17 (PANIRV)
Square Portrait Landscape 4K UHD
ਅਤੇ ਕਰਬਾਨ ਇਹ ਸਨ, ਸ਼ੱਲੂਮ ਤੇ ਅੱਕੂਬ ਤੇ ਤਲਮੋਨ ਤੇ ਅਹੀਮਾਨ ਤੇ ਉਨ੍ਹਾਂ ਦਾ ਭਰਾ ਸ਼ੱਲੂਮ ਮੁਖੀਆ ਸੀ

1 ਇਤਿਹਾਸ 9:18 (PANIRV)
Square Portrait Landscape 4K UHD
ਅਤੇ ਹੁਣ ਤੱਕ ਓਹ ਪਾਤਸ਼ਾਹ ਦੇ ਫਾਟਕ ਕੋਲ ਚੜਦੇ ਪਾਸੇ ਰਹਿੰਦੇ ਸਨ। ਓਹ ਲੇਵੀਆਂ ਦੇ ਡੇਰੇ ਵਿੱਚ ਦਰਬਾਨ ਸਨ

1 ਇਤਿਹਾਸ 9:19 (PANIRV)
Square Portrait Landscape 4K UHD
ਅਤੇ ਸ਼ੱਲੂਮ ਕੋਰੇ ਦਾ ਪੁੱਤਰ, ਅਬਯਾਸਾਫ ਦਾ ਪੁੱਤਰ, ਕੋਰਹ ਦਾ ਪੁੱਤਰ ਤੇ ਉਹ ਦੇ ਭਰਾ ਜਿਹੜੇ ਉਹ ਦੇ ਪਿਤਾ ਦੇ ਘਰਾਣੇ ਦੇ ਕਾਰਹੀ ਸਨ ਉਪਾਸਨਾ ਦੇ ਕੰਮ ਉੱਤੇ ਸਨ ਤੇ ਤੰਬੂ ਦੇ ਦਰਵਾਜ਼ੇ ਦੇ ਰਾਖੇ ਸਨ ਅਤੇ ਉਨ੍ਹਾਂ ਦੇ ਪਿਤਾ ਦਾਦੇ ਯਹੋਵਾਹ ਦੇ ਡੇਰੇ ਦੇ ਦਰਵਾਜ਼ੇ ਦੇ ਰਾਖੇ ਹੋਏ ਸਨ

1 ਇਤਿਹਾਸ 9:20 (PANIRV)
Square Portrait Landscape 4K UHD
ਅਤੇ ਫ਼ੀਨਹਾਸ ਅਲਆਜ਼ਾਰ ਦਾ ਪੁੱਤਰ ਪਹਿਲੇ ਸਮੇਂ ਵਿੱਚ ਉਨ੍ਹਾਂ ਦਾ ਹਾਕਮ ਸੀ ਤੇ ਯਹੋਵਾਹ ਉਹ ਦੇ ਨਾਲ ਸੀ

1 ਇਤਿਹਾਸ 9:21 (PANIRV)
Square Portrait Landscape 4K UHD
ਅਤੇ ਮਸ਼ਲਮਯਾਹ ਦਾ ਪੁੱਤਰ ਜ਼ਕਰਯਾਹ ਮੰਡਲੀ ਦੇ ਤੰਬੂ ਦੇ ਫਾਟਕ ਦਾ ਦਰਬਾਨ ਸੀ

1 ਇਤਿਹਾਸ 9:22 (PANIRV)
Square Portrait Landscape 4K UHD
ਜਿੰਨੇ ਦਰਵਾਜ਼ਿਆਂ ਦੇ ਦਰਬਾਨ ਹੋਣ ਲਈ ਚੁਣੇ ਗਏ ਦੋ ਸੌ ਬਾਰਾਂ ਸਨ। ਇਹ ਆਪਣੀਆਂ ਕੁਲਪੱਤ੍ਰੀਆਂ ਅਨੁਸਾਰ ਆਪਣਿਆਂ ਪਿੰਡਾਂ ਵਿੱਚ ਗਿਣੇ ਹੋਏ ਸਨ ਜਿਨ੍ਹਾਂ ਨੂੰ ਦਾਊਦ ਤੇ ਸਮੂਏਲ ਅਗੰਮ ਗਿਆਨੀ ਨੇ ਉਨ੍ਹਾਂ ਦੀ ਮਿੱਥੀ ਹੋਈ ਜ਼ਿੰਮੇਵਾਰੀ ਉੱਤੇ ਥਾਪਿਆ

1 ਇਤਿਹਾਸ 9:23 (PANIRV)
Square Portrait Landscape 4K UHD
ਐਉਂ ਓਹ ਤੇ ਉਨ੍ਹਾਂ ਦੇ ਪੁੱਤਰ ਯਹੋਵਾਹ ਦੇ ਭਵਨ ਦੀ ਅਰਥਾਤ ਤੰਬੂ ਦੇ ਭਵਨ ਦੀ ਰਾਖੀ ਪਹਿਰਿਆਂ ਅਨੁਸਾਰ ਕਰਦੇ ਸਨ

1 ਇਤਿਹਾਸ 9:24 (PANIRV)
Square Portrait Landscape 4K UHD
ਚਾਰੋਂ ਪਾਸੇ ਪੂਰਬ, ਪੱਛਮ, ਉੱਤਰ, ਦੱਖਣ ਵੱਲ ਦਰਬਾਨ ਸਨ

1 ਇਤਿਹਾਸ 9:25 (PANIRV)
Square Portrait Landscape 4K UHD
ਅਤੇ ਉਨ੍ਹਾਂ ਦੇ ਭਰਾ ਜਿਹੜੇ ਉਨ੍ਹਾਂ ਦੇ ਪਿੰਡਾਂ ਵਿੱਚ ਸਨ ਹਰ ਹਫ਼ਤੇ ਵਾਰੋ-ਵਾਰੀ ਉਨ੍ਹਾਂ ਦੇ ਨਾਲ ਬੈਠਣ ਆਉਂਦੇ ਸਨ

1 ਇਤਿਹਾਸ 9:26 (PANIRV)
Square Portrait Landscape 4K UHD
ਕਿਉਂ ਜੋ ਉਹ ਚਾਰ ਮੁੱਖ ਦਰਬਾਨ ਜਿਹੜੇ ਲੇਵੀ ਸਨ, ਇੱਕ ਜ਼ਿੰਮੇਵਾਰ ਅਹੁਦੇ ਵਿੱਚ ਸਨ ਅਤੇ ਪਰਮੇਸ਼ੁਰ ਦੇ ਭਵਨ ਦੀਆਂ ਕੋਠੜੀਆਂ ਉੱਤੇ ਅਤੇ ਖਜ਼ਾਨਿਆਂ ਉੱਤੇ ਸਨ

1 ਇਤਿਹਾਸ 9:27 (PANIRV)
Square Portrait Landscape 4K UHD
ਅਤੇ ਓਹ ਪਰਮੇਸ਼ੁਰ ਦੇ ਭਵਨ ਦੇ ਆਲੇ-ਦੁਆਲੇ ਟਿਕਿਆ ਕਰਦੇ ਸਨ ਕਿਉਂ ਜੋ ਉਹ ਦੀ ਜ਼ਿੰਮੇਵਾਰੀ ਉਨ੍ਹਾਂ ਉੱਤੇ ਸੀ ਅਤੇ ਹਰ ਪਰਭਾਤ ਵੇਲੇ ਉਸ ਦਾ ਖੋਲ੍ਹਣਾ ਉਨ੍ਹਾਂ ਦੇ ਜਿਮੇਂ ਲੱਗਾ ਹੋਇਆ ਸੀ।

1 ਇਤਿਹਾਸ 9:28 (PANIRV)
Square Portrait Landscape 4K UHD
ਅਤੇ ਉਨ੍ਹਾਂ ਵਿੱਚੋਂ ਕਈ ਉਪਾਸਨਾ ਦੇ ਭਾਂਡਿਆਂ ਉੱਤੇ ਥਾਪੇ ਹੋਏ ਸਨ ਕਿਉਂਕਿ ਓਹ ਉਨ੍ਹਾਂ ਨੂੰ ਗਿਣ ਕੇ ਅੰਦਰ ਲਿਆਉਂਦੇ ਤੇ ਗਿਣ ਕੇ ਬਾਹਰ ਲੈ ਜਾਂਦੇ ਸਨ

1 ਇਤਿਹਾਸ 9:29 (PANIRV)
Square Portrait Landscape 4K UHD
ਅਤੇ ਕਈ ਉਨ੍ਹਾਂ ਵਿੱਚੋਂ ਵੀ ਸਮਾਨ ਉੱਤੇ, ਪਵਿੱਤਰ ਸਥਾਨ ਦੇ ਸਾਰੇ ਭਾਂਡਿਆਂ ਉੱਤੇ, ਮੈਦੇ, ਦਾਖ਼ਰਸ, ਤੇਲ, ਧੂਪ ਅਤੇ ਮਸਾਲੇ ਉੱਤੇ ਥਾਪੇ ਹੋਏ ਸਨ

1 ਇਤਿਹਾਸ 9:30 (PANIRV)
Square Portrait Landscape 4K UHD
ਅਤੇ ਜਾਜਕ ਦੇ ਪੁੱਤਰਾਂ ਵਿੱਚੋਂ ਕਈ ਸੁਗੰਧੀਆਂ ਦੇ ਮਸਾਲਿਆਂ ਦਾ ਕੰਮ ਕਰਦੇ ਸਨ

1 ਇਤਿਹਾਸ 9:31 (PANIRV)
Square Portrait Landscape 4K UHD
ਅਤੇ ਮੱਤਿਥਯਾਹ ਲੇਵੀਆਂ ਵਿੱਚੋਂ ਜਿਹੜਾ ਕਾਰਹੀ ਸ਼ੱਲੂਮ ਦਾ ਪਹਿਲੌਠਾ ਸੀ ਤਵਿਆਂ ਦੀਆਂ ਰੋਟੀਆਂ ਉੱਤੇ ਜ਼ਿੰਮੇਵਾਰੀ ਰੱਖਦਾ ਸੀ

1 ਇਤਿਹਾਸ 9:32 (PANIRV)
Square Portrait Landscape 4K UHD
ਅਤੇ ਕਹਾਥੀਆਂ ਦੇ ਭਰਾਵਾਂ ਵਿੱਚੋਂ ਕਈ ਚੜਾਵੇ ਦੀ ਰੋਟੀ ਉੱਤੇ ਜ਼ਿੰਮੇਵਾਰ ਸਨ ਕਿ ਹਰ ਸਬਤ ਉਹ ਨੂੰ ਤਿਆਰ ਕਰਨ।

1 ਇਤਿਹਾਸ 9:33 (PANIRV)
Square Portrait Landscape 4K UHD
ਅਤੇ ਇਹ ਉਹ ਗਵੱਯੇ ਸਨ ਜਿਹੜੇ ਲੇਵੀਆਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ ਅਤੇ ਕੋਠੜੀਆਂ ਦੇ ਵਿੱਚ ਰਹਿ ਕੇ ਦੂਜੇ ਦੇ ਕੰਮ ਤੋਂ ਅੱਡ ਸਨ, ਕਿਉਂ ਜੋ ਉਹ ਰਾਤ-ਦਿਨ ਆਪਣੇ ਕੰਮ ਵਿੱਚ ਰੁੱਝੇ ਰਹਿੰਦੇ ਸਨ

1 ਇਤਿਹਾਸ 9:34 (PANIRV)
Square Portrait Landscape 4K UHD
ਇਹ ਲੇਵੀਆਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ ਤੇ ਆਪਣੀਆਂ ਪੀੜ੍ਹੀਆਂ ਵਿੱਚ ਮੁਖੀਏ ਰਹੇ। ਇਹ ਯਰੂਸ਼ਲਮ ਵਿੱਚ ਵੱਸਦੇ ਸਨ।

1 ਇਤਿਹਾਸ 9:35 (PANIRV)
Square Portrait Landscape 4K UHD
ਗਿਬਓਨ ਵਿੱਚ ਗਿਬਓਨ ਦਾ ਪਿਤਾ ਯਈਏਲ ਵੱਸਦਾ ਸੀ, ਉਹ ਦੀ ਪਤਨੀ ਦਾ ਨਾਮ ਮਅਕਾਹ ਸੀ।

1 ਇਤਿਹਾਸ 9:36 (PANIRV)
Square Portrait Landscape 4K UHD
ਉਹ ਦਾ ਪਹਿਲੌਠਾ ਪੁੱਤਰ ਅਬਦੋਨ ਸੀ ਫੇਰ ਸੂਰ ਤੇ ਕੀਸ਼ ਤੇ ਬਆਲ ਤੇ ਨੇਰ ਤੇ ਨਾਦਾਬ

1 ਇਤਿਹਾਸ 9:37 (PANIRV)
Square Portrait Landscape 4K UHD
ਅਤੇ ਗਦੋਰ ਤੇ ਅਹਯੋ ਤੇ ਜ਼ਕਰਯਾਹ ਤੇ ਮਿਕਲੋਥ

1 ਇਤਿਹਾਸ 9:38 (PANIRV)
Square Portrait Landscape 4K UHD
ਅਤੇ ਮਿਕਲੋਥ ਤੋਂ ਸ਼ਿਮਆਮ ਜੰਮਿਆ ਅਤੇ ਉਹ ਵੀ ਯਰੂਸ਼ਲਮ ਵਿੱਚ ਆਪਣੇ ਭਰਾਵਾਂ ਦੇ ਨਾਲ ਆਹਮੋ-ਸਾਹਮਣੇ ਵੱਸਦੇ ਸਨ।

1 ਇਤਿਹਾਸ 9:39 (PANIRV)
Square Portrait Landscape 4K UHD
ਅਤੇ ਨੇਰ ਤੋਂ ਕੀਸ਼ ਜੰਮਿਆ ਅਤੇ ਕੀਸ਼ ਤੋਂ ਸ਼ਾਊਲ ਜੰਮਿਆ ਅਤੇ ਸ਼ਾਊਲ ਤੋਂ ਯੋਨਾਥਾਨ, ਮਲਕੀਸ਼ੂਆ, ਅਬੀਨਾਦਾਬ ਅਤੇ ਅਸ਼ਬਅਲ ਜੰਮੇ

1 ਇਤਿਹਾਸ 9:40 (PANIRV)
Square Portrait Landscape 4K UHD
ਅਤੇ ਯੋਨਾਥਾਨ ਦਾ ਪੁੱਤਰ ਮਰੀਬ-ਬਅਲ ਸੀ ਅਤੇ ਮਰੀਬ-ਬਅਲ ਤੋਂ ਮੀਕਾਹ ਜੰਮਿਆ

1 ਇਤਿਹਾਸ 9:41 (PANIRV)
Square Portrait Landscape 4K UHD
ਅਤੇ ਮੀਕਾਹ ਦੇ ਪੁੱਤਰ, ਪੀਥੋਨ ਤੇ ਮਲਕ ਤੇ ਤਹਰੇਆ

1 ਇਤਿਹਾਸ 9:42 (PANIRV)
Square Portrait Landscape 4K UHD
ਅਤੇ ਆਹਾਜ਼ ਤੋਂ ਯਾਰਾਹ ਜੰਮਿਆ ਤੇ ਯਾਰਾਹ ਤੋਂ ਆਲਮਥ ਤੇ ਅਜ਼ਮਾਵਥ ਤੇ ਜ਼ਿਮਰੀ ਜੰਮੇ ਅਤੇ ਜ਼ਿਮਰੀ ਤੋਂ ਮੋਸਾ ਜੰਮਿਆ

1 ਇਤਿਹਾਸ 9:43 (PANIRV)
Square Portrait Landscape 4K UHD
ਅਤੇ ਮੋਸਾ ਤੋਂ ਬਿਨਆ ਜੰਮਿਆ ਅਤੇ ਰਫ਼ਾਯਾਹ ਉਹ ਦਾ ਪੁੱਤਰ, ਅਲਾਸਾਹ ਉਹ ਦਾ ਪੁੱਤਰ, ਆਸੇਲ ਉਹ ਦਾ ਪੁੱਤਰ

1 ਇਤਿਹਾਸ 9:44 (PANIRV)
Square Portrait Landscape 4K UHD
ਅਤੇ ਆਸੇਲ ਦੇ ਛੇ ਪੁੱਤਰ ਸਨ ਜਿਨ੍ਹਾਂ ਦੇ ਨਾਮ ਇਹ ਸਨ, ਅਜ਼ਰੀਕਾਮ, ਬੋਕਰੂ ਤੇ ਇਸਮਾਏਲ ਤੇ ਸ਼ਅਰਯਾਹ ਤੇ ਓਬਦਯਾਹ ਤੇ ਹਾਨਾਨ। ਇਹ ਸਾਰੇ ਆਸੇਲ ਦੇ ਪੁੱਤਰ ਸਨ।

Available Bible Translations

American Standard Version (ASV)
1 Chronicles 9 (ASV) »
King James Version (KJV)
1 Chronicles 9 (KJV) »
GOD’S WORD® (GW)
1 Chronicles 9 (GW) »
Berean Bible (BSB)
1 Chronicles 9 (BSB) »
World English Bible (WEB)
1 Chronicles 9 (WEB) »
French Bible (LSG)
1 Chroniques 9 (LSG) »
German Bible (LUTH1912)
1 Chronik 9 (LUTH1912) »
Arabic Bible (AVD)
١ أخبار 9 (AVD) »
Portuguese Bible (BSL)
1 Crônicas 9 (BSL) »
Vietnamese Bible (VIE)
1 Sử Ký 9 (VIE) »
Spanish Bible (RVA)
1 Crónicas 9 (RVA) »
Italian Bible (RIV)
1 Cronache 9 (RIV) »
Chinese Simplified (CUVS)
历 代 志 上 9 (CUVS) »
Chinese Traditional (CUVT)
歷 代 志 上 9 (CUVT) »
Albanian Bible (ALB)
1 Kronikave 9 (ALB) »
Swedish Bible (SV1917)
1 Krönikeboken 9 (SV1917) »
Ukrainian Bible (UKR)
1 хроніки 9 (UKR) »
Hungarian Bible (KAR)
1 Krónika 9 (KAR) »
Bulgarian Bible (BULG)
1 Летописи 9 (BULG) »
Japanese Bible (JPN)
歴代志上 9 (JPN) »
Norwegian Bible (NORSK)
1 Krønikebok 9 (NORSK) »

1 ਇਤਿਹਾਸ (PANIRV) Chapter Selection

PANIRV Book Selection List