1 ਕੁਰਿੰਥੀਆਂ Chapter 10 PANIRV Bible Verse Images

1 ਕੁਰਿੰਥੀਆਂ 10 Bible Verse Pictures. Choose from a large collection of inspirational, motivational and encouraging Bible verses with pictures of nature. Download and share 1 ਕੁਰਿੰਥੀਆਂ 10 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


1 ਕੁਰਿੰਥੀਆਂ 10:1 (PANIRV)
Square Portrait Landscape 4K UHD
ਹੇ ਭਰਾਵੋ, ਮੈਂ ਨਹੀਂ ਚਾਹੁੰਦਾ ਜੋ ਤੁਸੀਂ ਇਸ ਤੋਂ ਅਣਜਾਣ ਰਹੋ ਕਿ ਸਾਡੇ ਪਿਉ-ਦਾਦੇ ਬੱਦਲ ਦੇ ਹੇਠ ਸਨ ਅਤੇ ਉਹ ਸਾਰੇ ਸਮੁੰਦਰ ਦੇ ਵਿੱਚੋਂ ਦੀ ਲੰਘ ਗਏ।

1 ਕੁਰਿੰਥੀਆਂ 10:2 (PANIRV)
Square Portrait Landscape 4K UHD
ਅਤੇ ਸਭਨਾਂ ਨੂੰ ਉਸ ਬੱਦਲ ਅਤੇ ਉਸ ਸਮੁੰਦਰ ਵਿੱਚ ਮੂਸਾ ਦਾ ਬਪਤਿਸਮਾ ਮਿਲਿਆ।

1 ਕੁਰਿੰਥੀਆਂ 10:3 (PANIRV)
Square Portrait Landscape 4K UHD
ਸਭਨਾਂ ਨੇ ਇੱਕੋ ਆਤਮਿਕ ਭੋਜਨ ਖਾਧਾ।

1 ਕੁਰਿੰਥੀਆਂ 10:4 (PANIRV)
Square Portrait Landscape 4K UHD
ਅਤੇ ਸਭਨਾਂ ਨੇ ਇੱਕੋ ਆਤਮਿਕ ਜਲ ਪੀਤਾ ਕਿਉਂ ਜੋ ਉਹਨਾਂ ਨੇ ਉਸ ਆਤਮਿਕ ਚੱਟਾਨ ਤੋਂ ਜਲ ਪੀਤਾ, ਜਿਹੜਾ ਉਹਨਾਂ ਦੇ ਮਗਰ-ਮਗਰ ਚੱਲਦਾ ਸੀ ਅਤੇ ਉਹ ਚੱਟਾਨ ਮਸੀਹ ਸੀ।

1 ਕੁਰਿੰਥੀਆਂ 10:5 (PANIRV)
Square Portrait Landscape 4K UHD
ਪਰੰਤੂ ਪਰਮੇਸ਼ੁਰ ਉਹਨਾਂ ਵਿੱਚੋਂ ਬਹੁਤਿਆਂ ਨਾਲ ਖੁਸ਼ ਨਹੀਂ ਸੀ, ਇਸ ਲਈ ਉਹ ਉਜਾੜ ਵਿੱਚ ਹੀ ਮਰ ਗਏ।

1 ਕੁਰਿੰਥੀਆਂ 10:6 (PANIRV)
Square Portrait Landscape 4K UHD
ਅਤੇ ਇਹ ਗੱਲਾਂ ਸਾਡੇ ਲਈ ਨਸੀਹਤ ਬਣੀਆਂ ਕਿ ਅਸੀਂ ਮਾੜੀਆਂ ਗੱਲਾਂ ਦੀਆਂ ਕਾਮਨਾਂ ਨਾ ਕਰੀਏ ਜਿਵੇਂ ਉਹਨਾਂ ਨੇ ਕੀਤੀਆਂ ਸਨ।

1 ਕੁਰਿੰਥੀਆਂ 10:7 (PANIRV)
Square Portrait Landscape 4K UHD
ਅਤੇ ਤੁਸੀਂ ਮੂਰਤੀ ਪੂਜਕ ਨਾ ਹੋਵੇ ਜਿਵੇਂ ਉਹਨਾਂ ਵਿੱਚੋਂ ਕਈ ਬਣ ਗਏ ਸਨ। ਜਿਸ ਪ੍ਰਕਾਰ ਲਿਖਿਆ ਹੋਇਆ ਹੈ “ਜੋ ਉਹ ਲੋਕ ਖਾਣ-ਪੀਣ ਨੂੰ ਬੈਠੇ ਅਤੇ ਹੱਸਣ ਖੇਡਣ ਨੂੰ ਉੱਠੇ।”

1 ਕੁਰਿੰਥੀਆਂ 10:8 (PANIRV)
Square Portrait Landscape 4K UHD
ਅਤੇ ਅਸੀਂ ਹਰਾਮਕਾਰੀ ਨਾ ਕਰੀਏ ਜਿਵੇਂ ਉਹਨਾਂ ਨੇ ਕੀਤੀ ਅਤੇ ਇੱਕੋ ਦਿਨ ਵਿੱਚ ਤੇਈ ਹਜ਼ਾਰ ਮਰ ਗਏ।

1 ਕੁਰਿੰਥੀਆਂ 10:9 (PANIRV)
Square Portrait Landscape 4K UHD
ਅਤੇ ਅਸੀਂ ਪ੍ਰਭੂ ਨੂੰ ਨਾ ਪਰਤਾਈਏ ਜਿਵੇਂ ਉਹਨਾਂ ਨੇ ਪਰਤਾਇਆ ਸੀ ਅਤੇ ਸੱਪਾਂ ਤੋਂ ਨਾਸ ਹੋਏ।

1 ਕੁਰਿੰਥੀਆਂ 10:10 (PANIRV)
Square Portrait Landscape 4K UHD
ਅਤੇ ਤੁਸੀਂ ਬੁੜ-ਬੁੜ ਵੀ ਨਾ ਕਰੋ ਜਿਵੇਂ ਉਹਨਾਂ ਵਿੱਚੋਂ ਕਈਆਂ ਨੇ ਬੁੜ-ਬੁੜ ਕੀਤੀ ਅਤੇ ਮੌਤ ਦੇ ਦੂਤ ਦੁਆਰਾ ਨਸ਼ਟ ਕੀਤੇ ਗਏ।

1 ਕੁਰਿੰਥੀਆਂ 10:11 (PANIRV)
Square Portrait Landscape 4K UHD
ਇਹ ਗੱਲਾਂ ਉਹਨਾਂ ਉੱਤੇ ਨਸੀਹਤ ਦੇ ਲਈ ਵਾਪਰੀਆਂ ਅਤੇ ਸਾਨੂੰ ਮੱਤ ਦੇਣ ਲਈ ਲਿਖੀਆਂ ਹੋਈਆਂ ਹਨ, ਅਸੀਂ ਸੰਸਾਰ ਦੇ ਅੰਤ ਵਿੱਚ ਰਹਿ ਰਹੇ ਹਾਂ।

1 ਕੁਰਿੰਥੀਆਂ 10:12 (PANIRV)
Square Portrait Landscape 4K UHD
ਗੱਲ ਇਹ ਹੈ ਜੋ ਕੋਈ ਆਪਣੇ ਆਪ ਨੂੰ ਮਜ਼ਬੂਤ ਸਮਝਦਾ ਹੈ, ਸੋ ਸੁਚੇਤ ਰਹੇ ਜੋ ਉਹ ਕਿਤੇ ਡਿੱਗ ਨਾ ਪਵੇ।

1 ਕੁਰਿੰਥੀਆਂ 10:13 (PANIRV)
Square Portrait Landscape 4K UHD
ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ, ਪਰੰਤੂ ਪਰਮੇਸ਼ੁਰ ਵਫ਼ਾਦਾਰ ਹੈ ਜੋ ਤੁਹਾਡੀ ਸ਼ਕਤੀਓਂ ਬਾਹਰ ਤੁਹਾਨੂੰ ਪਰਤਾਵੇ ਵਿੱਚ ਨਹੀਂ ਪੈਣ ਦੇਵੇਗਾ ਸਗੋਂ ਪਰਤਾਵੇ ਦੇ ਨਾਲ ਹੀ ਬਚ ਜਾਣ ਦਾ ਰਸਤਾ ਵੀ ਕੱਢ ਦੇਵੇਗਾ ਤਾਂ ਜੋ ਤੁਸੀਂ ਸਹਿ ਸਕੋ।

1 ਕੁਰਿੰਥੀਆਂ 10:14 (PANIRV)
Square Portrait Landscape 4K UHD
ਇਸ ਕਰਕੇ ਮੇਰੇ ਪਿਆਰਿਓ, ਤੁਸੀਂ ਮੂਰਤੀ ਪੂਜਾ ਤੋਂ ਦੂਰ ਰਹੋ।

1 ਕੁਰਿੰਥੀਆਂ 10:15 (PANIRV)
Square Portrait Landscape 4K UHD
ਮੈਂ ਤੁਹਾਨੂੰ ਬੁੱਧਵਾਨ ਸਮਝ ਕੇ ਤੁਹਾਡੇ ਨਾਲ ਬੋਲਦਾ ਹਾਂ। ਜੋ ਮੈਂ ਆਖਦਾ ਹਾਂ ਸੋ ਤੁਸੀਂ ਉਹ ਦੀ ਜਾਂਚ ਕਰੋ।

1 ਕੁਰਿੰਥੀਆਂ 10:16 (PANIRV)
Square Portrait Landscape 4K UHD
ਉਹ ਬਰਕਤ ਦਾ ਪਿਆਲਾ ਜਿਹ ਦੇ ਉੱਤੇ ਅਸੀਂ ਬਰਕਤ ਮੰਗਦੇ ਹਾਂ ਕੀ ਉਹ ਮਸੀਹ ਦੇ ਲਹੂ ਵਿੱਚ ਸਾਂਝ ਨਹੀਂ? ਉਹ ਰੋਟੀ ਜਿਸ ਨੂੰ ਅਸੀਂ ਤੋੜਦੇ ਹਾਂ ਕੀ ਉਹ ਮਸੀਹ ਦੇ ਸਰੀਰ ਵਿੱਚ ਸਾਂਝ ਨਹੀਂ?

1 ਕੁਰਿੰਥੀਆਂ 10:17 (PANIRV)
Square Portrait Landscape 4K UHD
ਰੋਟੀ ਇੱਕੋ ਹੈ ਇਸ ਲਈ ਅਸੀਂ ਜੋ ਬਹੁਤੇ ਹਾਂ ਸੋ ਮਿਲ ਕੇ ਇੱਕ ਸਰੀਰ ਹਾਂ ਕਿਉਂ ਅਸੀਂ ਸਾਰੇ ਇੱਕ ਰੋਟੀ ਵਿੱਚ ਸਾਂਝੀ ਹਾਂ।

1 ਕੁਰਿੰਥੀਆਂ 10:18 (PANIRV)
Square Portrait Landscape 4K UHD
ਤੁਸੀਂ ਉਹਨਾਂ ਵੱਲ ਧਿਆਨ ਕਰੋ ਜਿਹੜੇ ਸਰੀਰ ਦੇ ਸਬੰਧ ਕਰਕੇ ਇਸਰਾਏਲੀ ਹਨ। ਜੋ ਚੜ੍ਹਾਵੇ ਦੇ ਖਾਣ ਵਾਲੇ ਹਨ ਕੀ ਉਹ ਜਗਵੇਦੀ ਵਿੱਚ ਸਾਂਝ ਨਹੀਂ ਰੱਖਦੇ?

1 ਕੁਰਿੰਥੀਆਂ 10:19 (PANIRV)
Square Portrait Landscape 4K UHD
ਸੋ ਮੈਂ ਕੀ ਆਖਦਾ ਹਾਂ? ਕੀ ਮੂਰਤੀ ਦਾ ਚੜ੍ਹਾਵਾ ਕੁਝ ਹੈ? ਅਥਵਾ ਮੂਰਤੀ ਕੁਝ ਹੈ?

1 ਕੁਰਿੰਥੀਆਂ 10:20 (PANIRV)
Square Portrait Landscape 4K UHD
ਮੈਂ ਸਗੋਂ ਇਹ ਆਖਦਾ ਹਾਂ ਭਈ ਜਿਹੜੀਆਂ ਵਸਤਾਂ ਪਰਾਈਆਂ ਕੌਮਾਂ ਚੜ੍ਹਾਵੇ ਚੜ੍ਹਾਂਉਂਦੀਆਂ ਹਨ ਸੋ ਭੂਤਾਂ ਲਈ ਚੜ੍ਹਾਵੇ ਚੜ੍ਹਾਂਉਂਦੀਆਂ ਹਨ, ਪਰਮੇਸ਼ੁਰ ਲਈ ਨਹੀਂ, ਅਤੇ ਮੈਂ ਨਹੀਂ ਚਾਹੁੰਦਾ ਜੋ ਤੁਸੀਂ ਭੂਤਾਂ ਦੇ ਸਾਂਝੀ ਬਣੋ!

1 ਕੁਰਿੰਥੀਆਂ 10:21 (PANIRV)
Square Portrait Landscape 4K UHD
ਤੁਸੀਂ ਪ੍ਰਭੂ ਦਾ ਪਿਆਲਾ ਨਾਲੇ ਭੂਤਾਂ ਦਾ ਪਿਆਲਾ ਦੋਵੇਂ ਨਹੀਂ ਪੀ ਸਕਦੇ। ਤੁਸੀਂ ਪ੍ਰਭੂ ਦੀ ਮੇਜ਼ ਨਾਲੇ ਭੂਤਾਂ ਦੀ ਮੇਜ਼ ਦੋਹਾਂ ਦੇ ਸਾਂਝੀ ਨਹੀਂ ਹੋ ਸਕਦੇ।

1 ਕੁਰਿੰਥੀਆਂ 10:22 (PANIRV)
Square Portrait Landscape 4K UHD
ਅਥਵਾ ਕੀ ਅਸੀਂ ਪ੍ਰਭੂ ਦਾ ਕ੍ਰੋਧ ਭੜਕਾਉਂਦੇ ਹਾਂ? ਕੀ ਅਸੀਂ ਉਸ ਨਾਲੋਂ ਜਿਆਦਾ ਬਲਵਾਨ ਹਾਂ?।

1 ਕੁਰਿੰਥੀਆਂ 10:23 (PANIRV)
Square Portrait Landscape 4K UHD
ਸਾਰੀਆਂ ਵਸਤਾਂ ਉੱਚਿਤ ਹਨ ਪਰ ਸਭ ਲਾਭਦਾਇਕ ਨਹੀਂ। ਸਾਰੀਆਂ ਵਸਤਾਂ ਉੱਚਿਤ ਹਨ ਪਰ ਸਭ ਗੁਣਕਾਰ ਨਹੀਂ।

1 ਕੁਰਿੰਥੀਆਂ 10:24 (PANIRV)
Square Portrait Landscape 4K UHD
ਕੋਈ ਆਪਣੇ ਹੀ ਨਹੀਂ, ਸਗੋਂ ਦੂਜੇ ਦੇ ਭਲੇ ਲਈ ਜਤਨ ਕਰੋ।

1 ਕੁਰਿੰਥੀਆਂ 10:25 (PANIRV)
Square Portrait Landscape 4K UHD
ਜੋ ਕੁਝ ਕਸਾਈਆਂ ਦੀ ਹੱਟੀ ਵਿੱਚ ਵਿਕਦਾ ਹੈ, ਸੋ ਖਾਓ ਅਤੇ ਵਿਵੇਕ ਦੇ ਕਾਰਨ ਕੋਈ ਗੱਲ ਨਾ ਪੁੱਛੋ।

1 ਕੁਰਿੰਥੀਆਂ 10:26 (PANIRV)
Square Portrait Landscape 4K UHD
ਕਿਉਂ ਜੋ ਧਰਤੀ ਅਤੇ ਉਸ ਦੀ ਭਰਪੂਰੀ ਪ੍ਰਭੂ ਦੀ ਹੈ।

1 ਕੁਰਿੰਥੀਆਂ 10:27 (PANIRV)
Square Portrait Landscape 4K UHD
ਜੇ ਅਵਿਸ਼ਵਾਸੀਆਂ ਵਿੱਚੋਂ ਕੋਈ ਤੁਹਾਨੂੰ ਘਰ ਸੱਦਾ ਦੇਵੇ ਅਤੇ ਤੁਹਾਡਾ ਮਨ ਜਾਣ ਨੂੰ ਕਰੇ ਤਾਂ ਜੋ ਕੁਝ ਤੁਹਾਡੇ ਅੱਗੇ ਰੱਖਿਆ ਜਾਵੇ ਖਾ ਲਵੋ ਅਤੇ ਵਿਵੇਕ ਦੇ ਕਾਰਨ ਕੋਈ ਗੱਲ ਨਾ ਪੁਛੋ।

1 ਕੁਰਿੰਥੀਆਂ 10:28 (PANIRV)
Square Portrait Landscape 4K UHD
ਪਰ ਜੇ ਕੋਈ ਤੁਹਾਨੂੰ ਆਖੇ ਕਿ ਇਹ ਚੜ੍ਹਾਵੇ ਕਰਕੇ ਚੜਾਈ ਗਈ ਸੀ ਤਾਂ ਉਸ ਦੱਸਣ ਵਾਲੇ ਦੇ ਕਾਰਨ ਅਤੇ ਵਿਵੇਕ ਦੇ ਕਾਰਨ ਨਾ ਖਾਓ।

1 ਕੁਰਿੰਥੀਆਂ 10:29 (PANIRV)
Square Portrait Landscape 4K UHD
ਵਿਵੇਕ ਜੋ ਮੈਂ ਕਹਿੰਦਾ ਹਾਂ ਸੋ ਤੇਰਾ ਨਹੀਂ ਸਗੋਂ ਦੂਜੇ ਦਾ ਇਸ ਲਈ ਜੋ ਮੇਰੀ ਅਜ਼ਾਦੀ ਦੂਜੇ ਦੇ ਵਿਵੇਕ ਤੋਂ ਕਿਉਂ ਜਾਂਚੀ ਜਾਂਦੀ ਹੈ?

1 ਕੁਰਿੰਥੀਆਂ 10:30 (PANIRV)
Square Portrait Landscape 4K UHD
ਜੇ ਮੈਂ ਧੰਨਵਾਦ ਕਰ ਕੇ ਭੋਜਨ ਖਾਂਦਾ ਹਾਂ ਤਾਂ ਜਿਸ ਦੇ ਲਈ ਮੈਂ ਧੰਨਵਾਦ ਕਰਦਾ ਹਾਂ ਉਸ ਦੇ ਕਾਰਨ ਮੇਰੀ ਨਿੰਦਿਆ ਕਿਉਂ ਹੁੰਦੀ ਹੈ?

1 ਕੁਰਿੰਥੀਆਂ 10:31 (PANIRV)
Square Portrait Landscape 4K UHD
ਸੋ ਭਾਵੇਂ ਤੁਸੀਂ ਖਾਂਦੇ ਭਾਵੇਂ ਪੀਂਦੇ ਭਾਵੇਂ ਕੁਝ ਵੀ ਕਰਦੇ ਹੋ, ਸਭ ਕੁਝ ਪਰਮੇਸ਼ੁਰ ਦੀ ਵਡਿਆਈ ਲਈ ਕਰੋ।

1 ਕੁਰਿੰਥੀਆਂ 10:32 (PANIRV)
Square Portrait Landscape 4K UHD
ਤੁਸੀਂ ਨਾ ਯਹੂਦੀਆਂ, ਨਾ ਯੂਨਾਨੀਆਂ, ਨਾ ਪਰਮੇਸ਼ੁਰ ਦੀ ਕਲੀਸਿਯਾ ਦੇ ਲਈ ਠੋਕਰ ਦੇ ਕਾਰਨ ਬਣੋ।

1 ਕੁਰਿੰਥੀਆਂ 10:33 (PANIRV)
Square Portrait Landscape 4K UHD
ਜਿਵੇਂ ਮੈਂ ਸਭਨਾਂ ਗੱਲਾਂ ਵਿੱਚ ਸਭਨਾਂ ਨੂੰ ਪਰਸੰਨ ਰੱਖਦਾ ਹਾਂ ਅਤੇ ਆਪਣੇ ਹੀ ਨਹੀਂ ਸਗੋਂ ਬਹੁਤਿਆਂ ਦੇ ਭਲੇ ਲਈ ਜਤਨ ਕਰਦਾ ਹਾਂ, ਜੋ ਉਹ ਬਚਾਏ ਜਾਣ ਤੁਸੀਂ ਮੇਰੀ ਰੀਸ ਕਰੋ ਜਿਵੇਂ ਮੈਂ ਵੀ ਮਸੀਹ ਦੀ ਰੀਸ ਕਰਦਾ ਹਾਂ।

Available Bible Translations

American Standard Version (ASV)
1 Corinthians 10 (ASV) »
King James Version (KJV)
1 Corinthians 10 (KJV) »
GOD’S WORD® (GW)
1 Corinthians 10 (GW) »
Berean Bible (BSB)
1 Corinthians 10 (BSB) »
World English Bible (WEB)
1 Corinthians 10 (WEB) »
French Bible (LSG)
1 Corinthiens 10 (LSG) »
German Bible (LUTH1912)
1 Korinther 10 (LUTH1912) »
Portuguese Bible (BSL)
1 Coríntios 10 (BSL) »
Vietnamese Bible (VIE)
1 Cô-rinh-tô 10 (VIE) »
Spanish Bible (RVA)
1 Corintios 10 (RVA) »
Italian Bible (RIV)
1 Corinzi 10 (RIV) »
Chinese Simplified (CUVS)
哥 林 多 前 书 10 (CUVS) »
Chinese Traditional (CUVT)
歌 林 多 前 書 10 (CUVT) »
Albanian Bible (ALB)
1 Korintasve 10 (ALB) »
Ukrainian Bible (UKR)
1 коринтян 10 (UKR) »
Hungarian Bible (KAR)
1 Korinthus 10 (KAR) »
Norwegian Bible (NORSK)
1 Korinter 10 (NORSK) »

1 ਕੁਰਿੰਥੀਆਂ (PANIRV) Chapter Selection

1 2 3 4 5 6 7 8 9 10 11 12 13 14 15 16

PANIRV Book Selection List