1 ਕੁਰਿੰਥੀਆਂ Chapter 15 PANIRV Bible Verse Images

1 ਕੁਰਿੰਥੀਆਂ 15 Bible Verse Pictures. Choose from a large collection of inspirational, motivational and encouraging Bible verses with pictures of nature. Download and share 1 ਕੁਰਿੰਥੀਆਂ 15 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


1 ਕੁਰਿੰਥੀਆਂ 15:1 (PANIRV)
Square Portrait Landscape 4K UHD
ਹੁਣ ਹੇ ਭਰਾਵੋ, ਮੈਂ ਤੁਹਾਨੂੰ ਉਹ ਖੁਸ਼ਖਬਰੀ ਯਾਦ ਦਿਲਾਉਂਦਾ ਹਾਂ ਜਿਹੜੀ ਮੈਂ ਤੁਹਾਨੂੰ ਸੁਣਾਈ ਸੀ, ਜਿਸ ਨੂੰ ਤੁਸੀਂ ਕਬੂਲ ਵੀ ਕੀਤਾ ਅਤੇ ਜਿਸ ਨੂੰ ਤੁਸੀਂ ਮਜ਼ਬੂਤੀ ਨਾਲ ਫੜੀ ਵੀ ਰੱਖਿਆ ਹੈ।

1 ਕੁਰਿੰਥੀਆਂ 15:2 (PANIRV)
Square Portrait Landscape 4K UHD
ਅਤੇ ਜਿਸ ਦੇ ਰਾਹੀਂ ਤੁਸੀਂ ਬਚਾਏ ਵੀ ਜਾਂਦੇ ਹੋ, ਜੇ ਤੁਸੀਂ ਉਸ ਖੁਸ਼ਖਬਰੀ ਦੇ ਬਚਨ ਨੂੰ ਜਿਹੜਾ ਮੈਂ ਤੁਹਾਨੂੰ ਸੁਣਾਇਆ ਸੀ ਫੜ੍ਹੀ ਰੱਖੋ, ਨਹੀਂ ਤਾਂ ਤੁਹਾਡਾ ਵਿਸ਼ਵਾਸ ਵਿਅਰਥ ਗਿਆ।

1 ਕੁਰਿੰਥੀਆਂ 15:3 (PANIRV)
Square Portrait Landscape 4K UHD
ਕਿਉਂ ਜੋ ਮੈਂ ਮੁੱਖ ਗੱਲਾਂ ਵਿੱਚੋਂ ਉਹ ਗੱਲ ਤੁਹਾਨੂੰ ਸੌਂਪ ਦਿੱਤੀ ਜਿਹੜੀ ਮੈਨੂੰ ਪ੍ਰਾਪਤ ਹੋਈ ਜੋ ਮਸੀਹ ਪਵਿੱਤਰ ਗ੍ਰੰਥਾਂ ਦੇ ਅਨੁਸਾਰ ਸਾਡੇ ਪਾਪਾਂ ਦੇ ਕਾਰਨ ਮਰਿਆ।

1 ਕੁਰਿੰਥੀਆਂ 15:4 (PANIRV)
Square Portrait Landscape 4K UHD
ਅਤੇ ਉਹ ਦਫ਼ਨਾਇਆ ਗਿਆ ਅਤੇ ਪਵਿੱਤਰ ਗ੍ਰੰਥ ਦੇ ਅਨੁਸਾਰ ਤੀਜੇ ਦਿਨ ਜੀ ਉੱਠਿਆ।

1 ਕੁਰਿੰਥੀਆਂ 15:5 (PANIRV)
Square Portrait Landscape 4K UHD
ਅਤੇ ਇਹ ਜੋ ਕੈਫ਼ਾ ਨੂੰ ਅਤੇ ਫੇਰ ਉਨ੍ਹਾਂ ਬਾਰਾਂ ਨੂੰ ਦਰਸ਼ਣ ਦਿੱਤਾ।

1 ਕੁਰਿੰਥੀਆਂ 15:6 (PANIRV)
Square Portrait Landscape 4K UHD
ਅਤੇ ਮਗਰੋਂ ਪੰਜ ਸੌ ਜ਼ਿਆਦਾ ਭਰਾਵਾਂ ਨੂੰ ਇੱਕੋ ਵਾਰੀ ਦਰਸ਼ਣ ਦਿੱਤਾ ਅਤੇ ਉਹਨਾਂ ਵਿੱਚੋਂ ਬਹੁਤੇ ਅਜੇ ਜਿਉਂਦੇ ਹਨ ਪਰ ਕਈ ਸੌ ਗਏ।

1 ਕੁਰਿੰਥੀਆਂ 15:7 (PANIRV)
Square Portrait Landscape 4K UHD
ਪਿੱਛੋਂ ਯਾਕੂਬ ਨੂੰ ਦਰਸ਼ਣ ਦਿੱਤਾ ਅਤੇ ਫੇਰ ਸਭਨਾਂ ਰਸੂਲਾਂ ਨੂੰ।

1 ਕੁਰਿੰਥੀਆਂ 15:8 (PANIRV)
Square Portrait Landscape 4K UHD
ਅਤੇ ਸਭ ਦੇ ਪਿੱਛੋਂ ਮੈਨੂੰ ਵੀ ਦਰਸ਼ਣ ਦਿੱਤਾ ਜਿਵੇਂ ਇੱਕ ਅਧੂਰੇ ਜੰਮੇ ਨੂੰ।

1 ਕੁਰਿੰਥੀਆਂ 15:9 (PANIRV)
Square Portrait Landscape 4K UHD
ਮੈਂ ਤਾਂ ਸਭਨਾਂ ਰਸੂਲਾਂ ਨਾਲੋਂ ਛੋਟਾ ਹਾਂ, ਰਸੂਲ ਸਦਾਉਣ ਦੇ ਯੋਗ ਨਹੀਂ ਕਿਉਂ ਜੋ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਸਤਾਇਆ ਸੀ।

1 ਕੁਰਿੰਥੀਆਂ 15:10 (PANIRV)
Square Portrait Landscape 4K UHD
ਪਰ ਮੈਂ ਜੋ ਕੁਝ ਹਾਂ, ਪਰਮੇਸ਼ੁਰ ਦੀ ਕਿਰਪਾ ਨਾਲ ਹੀ ਹਾਂ ਅਤੇ ਉਹ ਦੀ ਕਿਰਪਾ ਜੋ ਮੇਰੇ ਉੱਤੇ ਹੋਈ, ਸੋ ਅਕਾਰਥ ਨਾ ਹੋਈ ਪਰ ਮੈਂ ਉਨ੍ਹਾਂ ਸਭਨਾਂ ਨਾਲੋਂ ਵਧੀਕ ਮਿਹਨਤ ਕੀਤੀ ਪਰੰਤੂ ਮੈਂ ਤਾਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਨੇ ਜੋ ਮੇਰੇ ਨਾਲ ਸੀ।

1 ਕੁਰਿੰਥੀਆਂ 15:11 (PANIRV)
Square Portrait Landscape 4K UHD
ਭਾਵੇਂ ਅਸੀਂ ਤੁਹਾਨੂੰ ਪ੍ਰਚਾਰ ਕੀਤਾ ਜਾਂ ਦੂਸਰੇ ਰਸੂਲਾਂ ਨੇ ਬਚਨ ਸੁਣਾਇਆ ਪਰ ਤੁਸੀਂ ਵਿਸ਼ਵਾਸ ਕੀਤੀ।

1 ਕੁਰਿੰਥੀਆਂ 15:12 (PANIRV)
Square Portrait Landscape 4K UHD
ਹੁਣ ਜੇ ਮਸੀਹ ਦਾ ਇਹ ਪ੍ਰਚਾਰ ਕਰਦੇ ਹਾਂ ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਤਾਂ ਕਈ ਤੁਹਾਡੇ ਵਿੱਚੋਂ ਕਿਵੇਂ ਆਖਦੇ ਹਨ ਕਿ ਮੁਰਦਿਆਂ ਦਾ ਜੀ ਉੱਠਣਾ ਹੈ ਹੀ ਨਹੀਂ।

1 ਕੁਰਿੰਥੀਆਂ 15:13 (PANIRV)
Square Portrait Landscape 4K UHD
ਪਰ ਜੇ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ ਤਾਂ ਮਸੀਹ ਵੀ ਨਹੀਂ ਜੀ ਉੱਠਿਆ।

1 ਕੁਰਿੰਥੀਆਂ 15:14 (PANIRV)
Square Portrait Landscape 4K UHD
ਅਤੇ ਜੇ ਮਸੀਹ ਨਹੀਂ ਜੀ ਉੱਠਿਆ ਤਾਂ ਸਾਡਾ ਪ੍ਰਚਾਰ ਵਿਅਰਥ ਹੈ ਅਤੇ ਤੁਹਾਡੀ ਵਿਸ਼ਵਾਸ ਬੇਕਾਰ ਹੈ।

1 ਕੁਰਿੰਥੀਆਂ 15:15 (PANIRV)
Square Portrait Landscape 4K UHD
ਨਾਲੇ ਅਸੀਂ ਵੀ ਪਰਮੇਸ਼ੁਰ ਦੇ ਝੂਠੇ ਗਵਾਹ ਠਹਿਰੇ ਕਿਉਂ ਜੋ ਅਸੀਂ ਪਰਮੇਸ਼ੁਰ ਦੀ ਸਾਖੀ ਦਿੱਤੀ ਜੋ ਉਹ ਨੇ ਮਸੀਹ ਨੂੰ ਜ਼ਿੰਦਾ ਕੀਤਾ, ਜਿਸ ਨੂੰ ਉਸ ਨੇ ਨਹੀਂ ਜ਼ਿੰਦਾ ਕੀਤਾ ਤਾਂ ਫਿਰ ਮੁਰਦੇ ਨਹੀਂ ਜੀ ਉੱਠਦੇ।

1 ਕੁਰਿੰਥੀਆਂ 15:16 (PANIRV)
Square Portrait Landscape 4K UHD
ਕਿਉਂਕਿ ਜੇ ਮੁਰਦੇ ਨਹੀਂ ਜੀ ਉੱਠਦੇ ਤਾਂ ਮਸੀਹ ਨਹੀਂ ਜੀ ਉੱਠਿਆ ਹੈ।

1 ਕੁਰਿੰਥੀਆਂ 15:17 (PANIRV)
Square Portrait Landscape 4K UHD
ਅਤੇ ਜੇ ਮਸੀਹ ਨਹੀਂ ਜੀ ਉੱਠਿਆ ਤਾਂ ਤੁਹਾਡੀ ਵਿਸ਼ਵਾਸ ਵਿਅਰਥ ਹੈ। ਤੁਸੀਂ ਅਜੇ ਆਪਣੇ ਪਾਪਾਂ ਵਿੱਚ ਹੋ।

1 ਕੁਰਿੰਥੀਆਂ 15:18 (PANIRV)
Square Portrait Landscape 4K UHD
ਤਦ ਜਿਹੜੇ ਮਸੀਹ ਵਿੱਚ ਹੋ ਕੇ ਸੌਂ ਗਏ ਹਨ ਉਹ ਵੀ ਨਾਸ ਹੋਏ।

1 ਕੁਰਿੰਥੀਆਂ 15:19 (PANIRV)
Square Portrait Landscape 4K UHD
ਜੇ ਕੇਵਲ ਇਸੇ ਜੀਵਨ ਵਿੱਚ ਅਸੀਂ ਮਸੀਹ ਉੱਤੇ ਆਸ ਰੱਖੀ ਹੋਈ ਹੈ ਤਾਂ ਅਸੀਂ ਸਭਨਾਂ ਮਨੁੱਖਾਂ ਨਾਲੋਂ ਤਰਸ ਯੋਗ ਹਾਂ।

1 ਕੁਰਿੰਥੀਆਂ 15:20 (PANIRV)
Square Portrait Landscape 4K UHD
ਪਰ ਹੁਣ ਮਸੀਹ ਤਾਂ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਸੁੱਤਿਆਂ ਹੋਇਆਂ ਦਾ ਪਹਿਲਾ ਫਲ ਹੈ!

1 ਕੁਰਿੰਥੀਆਂ 15:21 (PANIRV)
Square Portrait Landscape 4K UHD
ਜਾਂ ਮਨੁੱਖ ਦੇ ਰਾਹੀਂ ਮੌਤ ਹੋਈ ਤਾਂ ਮਨੁੱਖ ਹੀ ਦੇ ਰਾਹੀਂ ਮੁਰਦਿਆਂ ਦਾ ਜੀ ਉੱਠਣਾ ਵੀ ਹੋਇਆ।

1 ਕੁਰਿੰਥੀਆਂ 15:22 (PANIRV)
Square Portrait Landscape 4K UHD
ਜਿਸ ਤਰ੍ਹਾਂ ਆਦਮ ਵਿੱਚ ਸੱਭੇ ਮਰਦੇ ਹਨ ਉਸੇ ਤਰ੍ਹਾਂ ਮਸੀਹ ਵਿੱਚ ਸੱਭੇ ਜਿਉਂਦੇ ਹੋ ਜਾਣਗੇ।

1 ਕੁਰਿੰਥੀਆਂ 15:23 (PANIRV)
Square Portrait Landscape 4K UHD
ਪਰ ਹਰੇਕ ਆਪੋ-ਆਪਣੀ ਵਾਰੀ ਸਿਰ। ਪਹਿਲਾ ਫਲ ਮਸੀਹ, ਫਿਰ ਜਿਹੜੇ ਮਸੀਹ ਦੇ ਹਨ ਉਹ ਦੇ ਆਉਣ ਦੇ ਵੇਲੇ।

1 ਕੁਰਿੰਥੀਆਂ 15:24 (PANIRV)
Square Portrait Landscape 4K UHD
ਉਹ ਦੇ ਮਗਰੋਂ ਅੰਤ ਹੈ। ਤਦ ਉਹ ਰਾਜ ਨੂੰ ਪਰਮੇਸ਼ੁਰ ਅਤੇ ਪਿਤਾ ਦੇ ਹੱਥ ਸੌਂਪ ਦੇਵੇਗਾ, ਜਦ ਉਹ ਨੇ ਹਰੇਕ ਹਕੂਮਤ ਅਤੇ ਹਰੇਕ ਇਖ਼ਤਿਆਰ ਅਤੇ ਸਮਰੱਥਾ ਨੂੰ ਨਾਸ ਕਰ ਦਿੱਤਾ ਹੋਵੇਗਾ।

1 ਕੁਰਿੰਥੀਆਂ 15:25 (PANIRV)
Square Portrait Landscape 4K UHD
ਕਿਉਂਕਿ ਜਿੰਨਾਂ ਚਿਰ ਉਹ ਸਾਰੇ ਵੈਰੀਆਂ ਨੂੰ ਆਪਣੇ ਪੈਰਾਂ ਹੇਠਾਂ ਨਾ ਕਰ ਲਵੇ ਉਨੀਂ ਦੇਰ ਉਸ ਨੇ ਰਾਜ ਕਰਨਾ ਹੈ।

1 ਕੁਰਿੰਥੀਆਂ 15:26 (PANIRV)
Square Portrait Landscape 4K UHD
ਆਖਰੀ ਵੈਰੀ ਜਿਹ ਦਾ ਨਾਸ ਹੋਣਾ ਹੈ ਸੋ ਮੌਤ ਹੈ।

1 ਕੁਰਿੰਥੀਆਂ 15:27 (PANIRV)
Square Portrait Landscape 4K UHD
“ਉਸ ਨੇ ਸਭ ਕੁਝ ਉਹ ਦੇ ਪੈਰਾਂ ਹੇਠ ਕਰ ਦਿੱਤਾ”। ਪਰ ਜਾਂ ਉਹ ਕਹਿੰਦਾ ਹੈ ਜੋ ਸਭ ਕੁਝ ਹੇਠ ਕੀਤਾ ਗਿਆ ਹੈ ਤਾਂ ਪ੍ਰਗਟ ਹੈ ਕਿ ਜਿਸ ਨੇ ਸਭ ਕੁਝ ਮਸੀਹ ਦੇ ਹੇਠ ਕਰ ਦਿੱਤਾ ਉਹ ਆਪ ਹੇਠ ਹੋਣ ਤੋਂ ਰਹਿਤ ਹੈ।

1 ਕੁਰਿੰਥੀਆਂ 15:28 (PANIRV)
Square Portrait Landscape 4K UHD
ਅਤੇ ਜਾਂ ਸਭ ਕੁਝ ਉਹ ਦੇ ਅਧੀਨ ਕੀਤਾ ਗਿਆ ਹੋਵੇਗਾ ਤਾਂ ਪ੍ਰਭੂ ਆਪ ਵੀ ਉਸ ਦੇ ਅਧੀਨ ਹੋਵੇਗਾ ਜਿਸ ਨੇ ਸਭ ਕੁਝ ਉਹ ਦੇ ਅਧੀਨ ਕਰ ਦਿੱਤਾ ਜੋ ਪਰਮੇਸ਼ੁਰ ਸਭਨਾਂ ਵਿੱਚ ਸਭ ਕੁਝ ਹੋਵੇ।

1 ਕੁਰਿੰਥੀਆਂ 15:29 (PANIRV)
Square Portrait Landscape 4K UHD
ਨਹੀਂ ਤਾਂ ਜਿਹੜੇ ਮੁਰਦਿਆਂ ਦੇ ਲਈ ਬਪਤਿਸਮਾ ਲੈਂਦੇ ਹਨ, ਉਹ ਕੀ ਕਰਨਗੇ? ਜੇ ਮੁਰਦੇ ਮੂਲੋਂ ਜੀ ਨਹੀਂ ਉੱਠਦੇ ਤਾਂ ਉਨ੍ਹਾਂ ਦੇ ਲਈ ਉਹ ਕਿਉਂ ਬਪਤਿਸਮਾ ਲੈਂਦੇ ਹਨ?

1 ਕੁਰਿੰਥੀਆਂ 15:30 (PANIRV)
Square Portrait Landscape 4K UHD
ਅਸੀਂ ਵੀ ਹਰ ਘੜੀ ਦੁੱਖ ਵਿੱਚ ਕਿਉਂ ਪਏ ਰਹਿੰਦੇ ਹਾਂ?

1 ਕੁਰਿੰਥੀਆਂ 15:31 (PANIRV)
Square Portrait Landscape 4K UHD
ਹੇ ਭਰਾਵੋ, ਤੁਹਾਡੇ ਹੱਕ ਵਿੱਚ ਜਿਹੜਾ ਘਮੰਡ ਮੈਂ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਕਰਦਾ ਹਾਂ ਉਹ ਦੀ ਸਹੁੰ ਹੈ ਜੋ ਮੈਂ ਹਰ ਰੋਜ਼ ਮਰਦਾ ਹਾਂ।

1 ਕੁਰਿੰਥੀਆਂ 15:32 (PANIRV)
Square Portrait Landscape 4K UHD
ਜੇ ਆਦਮੀ ਦੀ ਤਰ੍ਹਾਂ ਮੈਂ ਅਫ਼ਸੁਸ ਵਿੱਚ ਬੁਰਿਆਰਾਂ ਨਾਲ ਲੜਿਆ ਤਾਂ ਮੈਨੂੰ ਕੀ ਲਾਭ ਹੈ? ਜੇ ਮੁਰਦੇ ਨਹੀਂ ਜੀ ਉੱਠਦੇ ਤਾਂ ਆਓ ਅਸੀਂ ਖਾਈਏ ਪੀਵੀਏ ਕਿਉਂ ਜੋ ਕੱਲ ਤਾਂ ਅਸੀਂ ਮਰਨਾ ਹੈ

1 ਕੁਰਿੰਥੀਆਂ 15:33 (PANIRV)
Square Portrait Landscape 4K UHD
ਧੋਖਾ ਨਾ ਖਾਓ, ਬੁਰੀ ਸੰਗਤ ਚੰਗੇ ਚਾਲ-ਚਲਣ ਨੂੰ ਵਿਗਾੜ ਦਿੰਦੀ ਹੈ।

1 ਕੁਰਿੰਥੀਆਂ 15:34 (PANIRV)
Square Portrait Landscape 4K UHD
ਤੁਸੀਂ ਧਾਰਮਿਕਤਾ ਲਈ ਸਮਝ ਰੱਖੋ ਅਤੇ ਪਾਪ ਨਾ ਕਰੋ ਕਿਉਂ ਜੋ ਕਈਆਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ। ਮੈਂ ਤੁਹਾਡੀ ਸ਼ਰਮ ਲਈ ਇਹ ਆਖਦਾ ਹਾਂ।

1 ਕੁਰਿੰਥੀਆਂ 15:35 (PANIRV)
Square Portrait Landscape 4K UHD
ਪਰ ਕੋਈ ਆਖੇ ਕਿ ਮੁਰਦੇ ਕਿਵੇਂ ਜੀ ਉੱਠਦੇ ਅਤੇ ਕਿਹੋ ਜਿਹੇ ਸਰੀਰ ਨਾਲ ਆਉਂਦੇ ਹਨ?

1 ਕੁਰਿੰਥੀਆਂ 15:36 (PANIRV)
Square Portrait Landscape 4K UHD
ਨਦਾਨਾਂ, ਜੋ ਕੁਝ ਤੂੰ ਬੀਜਦਾ ਹੈਂ ਜੇਕਰ ਉਹ ਨਾ ਮਰੇ ਤਾਂ ਜੰਮੇਗਾ ਨਹੀਂ।

1 ਕੁਰਿੰਥੀਆਂ 15:37 (PANIRV)
Square Portrait Landscape 4K UHD
ਅਤੇ ਜਿਹੜਾ ਤੂੰ ਬੀਜਦਾ ਹੈ ਤੂੰ ਉਹ ਰੂਪ ਨਹੀਂ ਬੀਜਦਾ ਜੋ ਹੋਵੇਗਾ ਪਰ ਨਿਰਾ ਇੱਕ ਦਾਣਾ ਭਾਵੇਂ ਕਣਕ ਦਾ ਭਾਵੇਂ ਹੋਰ ਕਿਸੇ ਦਾ।

1 ਕੁਰਿੰਥੀਆਂ 15:38 (PANIRV)
Square Portrait Landscape 4K UHD
ਪਰੰਤੂ ਪਰਮੇਸ਼ੁਰ ਜਿਵੇਂ ਉਹ ਨੂੰ ਭਾਇਆ ਉਹ ਉਸ ਨੂੰ ਰੂਪ ਦਿੰਦਾ ਹੈ ਅਤੇ ਹਰ ਪ੍ਰਕਾਰ ਦੇ ਬੀਜ ਨੂੰ ਆਪੋ ਆਪਣਾ ਰੂਪ

1 ਕੁਰਿੰਥੀਆਂ 15:39 (PANIRV)
Square Portrait Landscape 4K UHD
ਸਭ ਮਾਸ ਇੱਕੋ ਜਿਹਾ ਮਾਸ ਨਹੀਂ ਸਗੋਂ ਮਨੁੱਖਾਂ ਦਾ ਹੋਰ ਹੈ ਅਤੇ ਪਸ਼ੂਆਂ ਦਾ ਮਾਸ ਹੋਰ ਅਤੇ ਪੰਛੀਆਂ ਦਾ ਮਾਸ ਹੋਰ ਅਤੇ ਮੱਛੀਆਂ ਦਾ ਹੋਰ।

1 ਕੁਰਿੰਥੀਆਂ 15:40 (PANIRV)
Square Portrait Landscape 4K UHD
ਸਵਰਗੀ ਸਰੀਰ ਵੀ ਹਨ ਅਤੇ ਜ਼ਮੀਨੀ ਸਰੀਰ ਵੀ ਪਰ ਸਵਰਗੀ ਪ੍ਰਤਾਪ ਹੋਰ ਹੈ ਅਤੇ ਜ਼ਮੀਨੀ ਦਾ ਹੋਰ ਹੈ।

1 ਕੁਰਿੰਥੀਆਂ 15:41 (PANIRV)
Square Portrait Landscape 4K UHD
ਸੂਰਜ ਦਾ ਪ੍ਰਤਾਪ ਹੈ ਅਤੇ ਚੰਦਰਮਾ ਦਾ ਹੋਰ ਹੈ ਅਤੇ ਤਾਰਿਆਂ ਦਾ ਪ੍ਰਤਾਪ ਹੋਰ ਕਿਉਂ ਜੋ ਪ੍ਰਤਾਪ ਕਰਕੇ ਇੱਕ ਤਾਰਾ ਦੂਏ ਤਾਰੇ ਤੋਂ ਭਿੰਨ ਹੈ।

1 ਕੁਰਿੰਥੀਆਂ 15:42 (PANIRV)
Square Portrait Landscape 4K UHD
ਇਸੇ ਤਰ੍ਹਾਂ ਮੁਰਦਿਆਂ ਦਾ ਜੀ ਉੱਠਣਾ ਵੀ ਹੈ। ਉਹ ਨਾਸਵਾਨ ਬੀਜਿਆ ਜਾਂਦਾ ਹੈ ਪਰ ਅਵਿਨਾਸ਼ੀ ਉੱਠਦਾ ਹੈ।

1 ਕੁਰਿੰਥੀਆਂ 15:43 (PANIRV)
Square Portrait Landscape 4K UHD
ਉਹ ਬੇਪਤ ਬੀਜਿਆ ਜਾਂਦਾ ਹੈ ਪਰੰਤੂ ਮਹਿਮਾ ਵਿੱਚ ਜੀ ਉੱਠਦਾ ਹੈ। ਉਹ ਨਿਰਬਲ ਬੀਜਿਆ ਜਾਂਦਾ ਹੈ ਪਰ ਸਮਰੱਥਾ ਨਾਲ ਜੀ ਉੱਠਦਾ ਹੈ।

1 ਕੁਰਿੰਥੀਆਂ 15:44 (PANIRV)
Square Portrait Landscape 4K UHD
ਉਹ ਪ੍ਰਾਣਕ ਸਰੀਰ ਹੋ ਕੇ ਬੀਜਿਆ ਜਾਂਦਾ ਹੈ ਪਰ ਉਹ ਆਤਮਿਕ ਸਰੀਰ ਹੋ ਕੇ ਜੋ ਉੱਠਦਾ ਹੈ। ਜੇ ਪ੍ਰਾਣਕ ਸਰੀਰ ਹੈ ਤਾਂ ਆਤਮਿਕ ਸਰੀਰ ਵੀ ਹੈ।

1 ਕੁਰਿੰਥੀਆਂ 15:45 (PANIRV)
Square Portrait Landscape 4K UHD
ਇਉਂ ਲਿਖਿਆ ਹੋਇਆ ਵੀ ਹੈ ਜੋ ਪਹਿਲਾ ਮਨੁੱਖ ਆਦਮ ਜੀਉਂਦਾ ਪ੍ਰਾਣੀ ਹੋਇਆ, ਬਾਅਦ ਵਾਲਾ ਆਦਮ ਜੀਵਨ ਦਾਤਾ ਆਤਮਾ ਹੋਇਆ।

1 ਕੁਰਿੰਥੀਆਂ 15:46 (PANIRV)
Square Portrait Landscape 4K UHD
ਪਰ ਪਹਿਲਾ ਉਹ ਨਹੀਂ ਜਿਹੜਾ ਆਤਮਿਕ ਹੈ ਸਗੋਂ ਉਹ ਜਿਹੜਾ ਪ੍ਰਾਣਕ ਹੈ, ਫੇਰ ਇਹ ਦੇ ਮਗਰੋਂ ਉਹ ਜਿਹੜਾ ਆਤਮਿਕ ਹੈ।

1 ਕੁਰਿੰਥੀਆਂ 15:47 (PANIRV)
Square Portrait Landscape 4K UHD
ਪਹਿਲਾ ਮਨੁੱਖ ਮਿੱਟੀ ਦਾ ਬਣਿਆ। ਦੂਜਾ ਮਨੁੱਖ ਸਵਰਗ ਤੋਂ ਹੈ।

1 ਕੁਰਿੰਥੀਆਂ 15:48 (PANIRV)
Square Portrait Landscape 4K UHD
ਜਿਵੇਂ ਉਹ ਮਿੱਟੀ ਦਾ ਸੀ ਤਿਵੇਂ ਉਹ ਵੀ ਜਿਹੜੇ ਮਿੱਟੀ ਦੇ ਹਨ ਅਤੇ ਜਿਵੇਂ ਉਹ ਸਵਰਗ ਦਾ ਹੈ ਤਿਵੇਂ ਉਹ ਵੀ ਜਿਹੜੇ ਸਵਰਗ ਦੇ ਹਨ।

1 ਕੁਰਿੰਥੀਆਂ 15:49 (PANIRV)
Square Portrait Landscape 4K UHD
ਅਤੇ ਜਿਸ ਤਰ੍ਹਾਂ ਅਸੀਂ ਮਿੱਟੀ ਵਾਲੇ ਦਾ ਸਰੂਪ ਧਾਰਿਆ ਹੈ ਇਸੇ ਤਰ੍ਹਾਂ ਸਵਰਗ ਵਾਲੇ ਦਾ ਵੀ ਸਰੂਪ ਧਾਰਾਂਗੇ।

1 ਕੁਰਿੰਥੀਆਂ 15:50 (PANIRV)
Square Portrait Landscape 4K UHD
ਹੁਣ ਹੇ ਭਰਾਵੋ, ਮੈਂ ਇਹ ਆਖਦਾ ਹਾਂ ਜੋ ਮਾਸ ਅਤੇ ਲਹੂ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋ ਸਕਦੇ, ਨਾ ਵਿਨਾਸ਼ ਅਵਿਨਾਸ਼ ਦਾ ਅਧਿਕਾਰੀ ਹੁੰਦਾ ਹੈ।

1 ਕੁਰਿੰਥੀਆਂ 15:51 (PANIRV)
Square Portrait Landscape 4K UHD
ਵੇਖੋ, ਮੈਂ ਤੁਹਾਨੂੰ ਇੱਕ ਭੇਤ ਦੱਸਦਾ ਹਾਂ ਜੋ ਅਸੀਂ ਸਾਰੇ ਨਹੀਂ ਸੌਂਵਾਂਗੇ।

1 ਕੁਰਿੰਥੀਆਂ 15:52 (PANIRV)
Square Portrait Landscape 4K UHD
ਪਰ ਸਾਰੇ ਪਲ ਭਰ ਵਿੱਚ ਅੱਖ ਦੀ ਝਮਕ ਵਿੱਚ ਆਖਰੀ ਤੁਰ੍ਹੀ ਫੂਕਦਿਆਂ ਸਾਰ ਬਦਲ ਜਾਂਵਾਂਗੇ। ਤੁਰ੍ਹੀ ਫੂਕੀ ਜਾਵੇਗੀ ਅਤੇ ਮੁਰਦੇ ਅਵਿਨਾਸ਼ੀ ਹੋ ਕੇ ਜੀ ਉੱਠਣਗੇ ਅਤੇ ਅਸੀਂ ਬਦਲ ਜਾਂਵਾਂਗੇ।

1 ਕੁਰਿੰਥੀਆਂ 15:53 (PANIRV)
Square Portrait Landscape 4K UHD
ਕਿਉਂ ਜੋ ਜ਼ਰੂਰ ਹੈ ਕਿ ਨਾਸਵਾਨ ਅਵਿਨਾਸ਼ ਨੂੰ ਪਹਿਨ ਲਵੇ ਅਤੇ ਇਹ ਮਰਨਹਾਰ ਅਮਰਤਾ ਨੂੰ ਪਹਿਨ ਲਵੇ।

1 ਕੁਰਿੰਥੀਆਂ 15:54 (PANIRV)
Square Portrait Landscape 4K UHD
ਪਰ ਜਾਂ ਇਹ ਨਾਸਵਾਨ ਅਵਿਨਾਸ਼ ਨੂੰ ਅਤੇ ਇਹ ਮਰਨਹਾਰ ਅਮਰਤਾ ਨੂੰ ਪਹਿਨ ਲਵੇਗਾ ਤਾਂ ਉਹ ਗੱਲ ਜਿਹੜੀ ਲਿਖੀ ਹੋਈ ਹੈ ਪੂਰੀ ਹੋ ਜਾਵੇਗੀ, ਮੌਤ ਫਤਹ ਦੀ ਬੁਰਕੀ ਹੋ ਗਈ।

1 ਕੁਰਿੰਥੀਆਂ 15:55 (PANIRV)
Square Portrait Landscape 4K UHD
ਹੇ ਮੌਤ, ਤੇਰੀ ਫਤਹ ਕਿੱਥੇ ਹੈ? ਹੇ ਮੌਤ, ਤੇਰਾ ਡੰਗ ਕਿੱਥੇ ਹੈ?।

1 ਕੁਰਿੰਥੀਆਂ 15:56 (PANIRV)
Square Portrait Landscape 4K UHD
ਮੌਤ ਦਾ ਡੰਗ ਪਾਪ ਹੈ ਅਤੇ ਪਾਪ ਦਾ ਜ਼ੋਰ ਬਿਵਸਥਾ ਹੈ।

1 ਕੁਰਿੰਥੀਆਂ 15:57 (PANIRV)
Square Portrait Landscape 4K UHD
ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਸਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਫਤਹ ਬਖ਼ਸ਼ਦਾ ਹੈ!

1 ਕੁਰਿੰਥੀਆਂ 15:58 (PANIRV)
Square Portrait Landscape 4K UHD
ਸੋ ਹੇ ਮੇਰੇ ਪਿਆਰੇ ਭਰਾਵੋ, ਤੁਸੀਂ ਸਥਿਰ ਅਤੇ ਅਡੋਲ ਹੋਵੋ ਅਤੇ ਪ੍ਰਭੂ ਦੇ ਕੰਮ ਵਿੱਚ ਸਦਾ ਵੱਧਦੇ ਜਾਓ ਕਿਉਂ ਜੋ ਤੁਸੀਂ ਜਾਣਦੇ ਹੋ ਜੋ ਪ੍ਰਭੂ ਵਿੱਚ ਤੁਹਾਡੀ ਮਿਹਨਤ ਵਿਅਰਥ ਨਹੀਂ ਹੈ।

Available Bible Translations

American Standard Version (ASV)
1 Corinthians 15 (ASV) »
King James Version (KJV)
1 Corinthians 15 (KJV) »
GOD’S WORD® (GW)
1 Corinthians 15 (GW) »
Berean Bible (BSB)
1 Corinthians 15 (BSB) »
World English Bible (WEB)
1 Corinthians 15 (WEB) »
French Bible (LSG)
1 Corinthiens 15 (LSG) »
German Bible (LUTH1912)
1 Korinther 15 (LUTH1912) »
Portuguese Bible (BSL)
1 Coríntios 15 (BSL) »
Vietnamese Bible (VIE)
1 Cô-rinh-tô 15 (VIE) »
Spanish Bible (RVA)
1 Corintios 15 (RVA) »
Italian Bible (RIV)
1 Corinzi 15 (RIV) »
Chinese Simplified (CUVS)
哥 林 多 前 书 15 (CUVS) »
Chinese Traditional (CUVT)
歌 林 多 前 書 15 (CUVT) »
Albanian Bible (ALB)
1 Korintasve 15 (ALB) »
Ukrainian Bible (UKR)
1 коринтян 15 (UKR) »
Hungarian Bible (KAR)
1 Korinthus 15 (KAR) »
Norwegian Bible (NORSK)
1 Korinter 15 (NORSK) »

1 ਕੁਰਿੰਥੀਆਂ (PANIRV) Chapter Selection

1 2 3 4 5 6 7 8 9 10 11 12 13 14 15 16

PANIRV Book Selection List