1 ਕੁਰਿੰਥੀਆਂ Chapter 9 PANIRV Bible Verse Images

1 ਕੁਰਿੰਥੀਆਂ 9 Bible Verse Pictures. Choose from a large collection of inspirational, motivational and encouraging Bible verses with pictures of nature. Download and share 1 ਕੁਰਿੰਥੀਆਂ 9 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


1 ਕੁਰਿੰਥੀਆਂ 9:1 (PANIRV)
Square Portrait Landscape 4K UHD
ਕੀ ਮੈਂ ਅਜ਼ਾਦ ਨਹੀਂ? ਕੀ ਮੈਂ ਰਸੂਲ ਨਹੀਂ? ਕੀ ਮੈਂ ਯਿਸੂ ਸਾਡੇ ਪ੍ਰਭੂ ਨੂੰ ਨਹੀਂ ਵੇਖਿਆ? ਕੀ ਤੁਸੀਂ ਪ੍ਰਭੂ ਵਿੱਚ ਮੇਰਾ ਕੰਮ ਨਹੀਂ ਹੋ?

1 ਕੁਰਿੰਥੀਆਂ 9:2 (PANIRV)
Square Portrait Landscape 4K UHD
ਭਾਵੇਂ ਮੈਂ ਹੋਰਨਾਂ ਲਈ ਰਸੂਲ ਨਹੀਂ, ਪਰ ਤੁਹਾਡੇ ਲਈ ਤਾਂ ਹਾਂ ਕਿਉਂ ਜੋ ਤੁਸੀਂ ਪ੍ਰਭੂ ਦੇ ਵਿੱਚ ਮੇਰੀ ਰਸੂਲਗੀ ਦੀ ਮੋਹਰ ਹੋ।

1 ਕੁਰਿੰਥੀਆਂ 9:3 (PANIRV)
Square Portrait Landscape 4K UHD
ਉਨ੍ਹਾਂ ਨੂੰ ਜਿਹੜੇ ਮੇਰੀ ਜਾਂਚ ਕਰਦੇ ਹਨ, ਇਹੋ ਮੇਰਾ ਉੱਤਰ ਹੈ।

1 ਕੁਰਿੰਥੀਆਂ 9:4 (PANIRV)
Square Portrait Landscape 4K UHD
ਭਲਾ, ਸਾਨੂੰ ਖਾਣ-ਪੀਣ ਦਾ ਹੱਕ ਨਹੀਂ?

1 ਕੁਰਿੰਥੀਆਂ 9:5 (PANIRV)
Square Portrait Landscape 4K UHD
ਭਲਾ, ਸਾਨੂੰ ਅਧਿਕਾਰ ਨਹੀਂ ਜੋ ਕਿਸੇ ਮਸੀਹੀ ਭੈਣ ਨਾਲ ਵਿਆਹ ਕਰਕੇ ਨਾਲ ਲਈ ਫਿਰੀਏ, ਜਿਵੇਂ ਹੋਰ ਰਸੂਲ ਅਤੇ ਪ੍ਰਭੂ ਦੇ ਭਰਾ ਅਤੇ ਕੈਫ਼ਾਸ ਕਰਦੇ ਹਨ?

1 ਕੁਰਿੰਥੀਆਂ 9:6 (PANIRV)
Square Portrait Landscape 4K UHD
ਅਥਵਾ ਕੀ ਸਿਰਫ਼ ਮੈਨੂੰ ਅਤੇ ਬਰਨਬਾਸ ਨੂੰ ਹੀ ਹੱਕ ਨਹੀਂ ਕਿ ਮਿਹਨਤ ਕਰਨੀ ਛੱਡ ਦੇਈਏ?

1 ਕੁਰਿੰਥੀਆਂ 9:7 (PANIRV)
Square Portrait Landscape 4K UHD
ਆਪਣੇ ਕੋਲੋਂ ਕੌਣ ਖ਼ਰਚ ਕਰਕੇ ਫੌਜ ਦੀ ਨੌਕਰੀ ਕਰਦਾ ਹੈ? ਕੌਣ ਅੰਗੂਰੀ ਬਾਗ਼ ਲਾ ਕੇ ਉਹ ਦਾ ਫਲ ਨਹੀਂ ਖਾਂਦਾ ਅਥਵਾ ਕੌਣ ਇੱਜੜ ਦੀ ਪਾਲਨਾ ਕਰ ਕੇ ਇੱਜੜ ਦਾ ਕੁਝ ਦੁੱਧ ਨਹੀਂ ਪੀਂਦਾ?

1 ਕੁਰਿੰਥੀਆਂ 9:8 (PANIRV)
Square Portrait Landscape 4K UHD
ਕੀ ਮੈਂ ਲੋਕਾਂ ਵਾਂਗੂੰ ਇਹ ਗੱਲਾਂ ਆਖਦਾ ਹਾਂ ਅਥਵਾ ਕੀ ਬਿਵਸਥਾ ਵੀ ਇਹੋ ਨਹੀਂ ਕਹਿੰਦੀ?

1 ਕੁਰਿੰਥੀਆਂ 9:9 (PANIRV)
Square Portrait Landscape 4K UHD
ਕਿਉਂ ਜੋ ਮੂਸਾ ਦੀ ਬਿਵਸਥਾ ਵਿੱਚ ਇਹ ਲਿਖਿਆ ਹੋਇਆ ਹੈ, ਜੋ ਤੂੰ ਗਾਹੁੰਦੇ ਬਲ਼ਦ ਦੇ ਮੂੰਹ ਨੂੰ ਛਿੱਕਲੀ ਨਾ ਚੜ੍ਹਾਈਂ। ਕੀ ਪਰਮੇਸ਼ੁਰ ਬਲ਼ਦਾਂ ਦੀ ਹੀ ਚਿੰਤਾ ਕਰਦਾ ਹੈ?

1 ਕੁਰਿੰਥੀਆਂ 9:10 (PANIRV)
Square Portrait Landscape 4K UHD
ਅਥਵਾ ਉਹ ਸਾਡੇ ਲਈ ਹੀ ਇਹ ਆਖਦਾ ਹੈ? ਖ਼ਾਸ ਕਰਕੇ ਸਾਡੇ ਲਈ ਇਹ ਲਿਖਿਆ ਗਿਆ ਸੀ ਕਿਉਂਕਿ ਚਾਹੀਦਾ ਹੈ ਕਿ ਜਿਹੜਾ ਵਾਹੀ ਕਰਦਾ ਹੈ ਉਹ ਆਸ ਨਾਲ ਵਾਹੀ ਕਰੇ ਅਤੇ ਜਿਹੜਾ ਗਾਹੁੰਦਾ ਹੈ ਉਹ ਹਿੱਸਾ ਲੈਣ ਦੀ ਆਸ ਨਾਲ ਗਾਹੇ।

1 ਕੁਰਿੰਥੀਆਂ 9:11 (PANIRV)
Square Portrait Landscape 4K UHD
ਜੇ ਅਸੀਂ ਤੁਹਾਡੇ ਲਈ ਆਤਮਿਕ ਪਦਾਰਥ ਬੀਜੇ ਤਾਂ ਕੀ ਇਹ ਕੋਈ ਵੱਡੀ ਗੱਲ ਹੈ ਜੋ ਅਸੀਂ ਤੁਹਾਡੇ ਸਰੀਰਕ ਪਦਾਰਥ ਵੱਢੀਏ?

1 ਕੁਰਿੰਥੀਆਂ 9:12 (PANIRV)
Square Portrait Landscape 4K UHD
ਜੇ ਹੋਰਨਾਂ ਲੋਕਾਂ ਨੂੰ ਤੁਹਾਡੇ ਉੱਤੇ ਇਹ ਹੱਕ ਹੈ ਤਾਂ ਕੀ ਸਾਨੂੰ ਇਸ ਤੋਂ ਵੱਧ ਕੇ ਨਹੀਂ? ਪਰ ਅਸੀਂ ਆਪਣੇ ਇਸ ਅਧਿਕਾਰ ਨੂੰ ਵਰਤਿਆ ਨਹੀਂ ਪਰੰਤੂ ਸਭ ਕੁਝ ਝੱਲ ਲੈਂਦੇ ਹਾਂ ਤਾਂ ਜੋ ਅਸੀਂ ਮਸੀਹ ਦੀ ਖੁਸ਼ਖਬਰੀ ਵਿੱਚ ਕੋਈ ਰੁਕਾਵਟ ਨਾ ਪਾਈਏ।

1 ਕੁਰਿੰਥੀਆਂ 9:13 (PANIRV)
Square Portrait Landscape 4K UHD
ਕੀ ਤੁਸੀਂ ਇਹ ਨਹੀਂ ਜਾਣਦੇ, ਜਿਹੜੇ ਪਵਿੱਤਰ ਸੇਵਾ ਕਰਦੇ ਹਨ ਉਹ ਹੈਕਲ ਦੇ ਚੜ੍ਹਾਵੇ ਵਿੱਚੋਂ ਹੀ ਖਾਂਦੇ ਹਨ ਅਤੇ ਜਿਹੜੇ ਜਗਵੇਦੀ ਦੀ ਸੇਵਾ ਕਰਦੇ ਹਨ ਉਹ ਜਗਵੇਦੀ ਵਿੱਚ ਹਿੱਸੇਦਾਰ ਹਨ।

1 ਕੁਰਿੰਥੀਆਂ 9:14 (PANIRV)
Square Portrait Landscape 4K UHD
ਇਸੇ ਪ੍ਰਕਾਰ ਪ੍ਰਭੂ ਨੇ ਖੁਸ਼ਖਬਰੀ ਦੇ ਪ੍ਰਚਾਰਕਾਂ ਲਈ ਵੀ ਇਹ ਠਹਿਰਾਇਆ ਹੈ, ਜੋ ਉਹ ਖੁਸ਼ਖਬਰੀ ਤੋਂ ਹੀ ਗੁਜ਼ਾਰਾ ਕਰਨ।

1 ਕੁਰਿੰਥੀਆਂ 9:15 (PANIRV)
Square Portrait Landscape 4K UHD
ਪਰ ਮੈਂ ਇਨ੍ਹਾਂ ਰੀਤਾਂ ਵਿੱਚੋਂ ਕਿਸੇ ਨੂੰ ਵਰਤਿਆ ਨਹੀਂ ਅਤੇ ਮੈਂ ਇਹ ਗੱਲਾਂ ਇਸ ਕਰਕੇ ਨਹੀਂ ਲਿਖੀਆਂ ਜੋ ਮੇਰੇ ਲਈ ਇਉਂ ਹੋਵੇ ਕਿਉਂ ਜੋ ਮੇਰੇ ਲਈ ਇਸ ਨਾਲੋਂ ਮਰਨਾ ਹੀ ਚੰਗਾ ਹੈ ਜੋ ਮੇਰੇ ਇਸ ਘਮੰਡ ਨੂੰ ਕੋਈ ਵਿਅਰਥ ਕਰੇ।

1 ਕੁਰਿੰਥੀਆਂ 9:16 (PANIRV)
Square Portrait Landscape 4K UHD
ਭਾਵੇਂ ਮੈਂ ਖੁਸ਼ਖਬਰੀ ਸੁਣਾਵਾਂ ਤਾਂ ਵੀ ਮੇਰਾ ਕੋਈ ਘਮੰਡ ਨਹੀਂ ਇਸ ਕਰਕੇ ਜੋ ਇਹ ਤਾਂ ਮੇਰੇ ਲਈ ਜ਼ਰੂਰੀ ਹੈ। ਹਾਏ ਮੇਰੇ ਉੱਤੇ ਜੇ ਮੈਂ ਖੁਸ਼ਖਬਰੀ ਨਾ ਸੁਣਾਵਾਂ!

1 ਕੁਰਿੰਥੀਆਂ 9:17 (PANIRV)
Square Portrait Landscape 4K UHD
ਇਸ ਲਈ ਕੀ ਜੇ ਮੈਂ ਇਹ ਕੰਮ ਆਪਣੀ ਹੀ ਮਰਜ਼ੀ ਨਾਲ ਕਰਦਾ ਹਾਂ ਤਾਂ ਮੇਰੇ ਲਈ ਫਲ ਹੈ ਪਰ ਜੇ ਆਪਣੀ ਮਰਜ਼ੀ ਤੋਂ ਬਿਨ੍ਹਾਂ ਤਾਂ ਭੰਡਾਰੀਪਣ ਮੈਨੂੰ ਸੌਂਪਿਆ ਗਿਆ ਹੈ।

1 ਕੁਰਿੰਥੀਆਂ 9:18 (PANIRV)
Square Portrait Landscape 4K UHD
ਤਾਂ ਮੇਰੇ ਲਈ ਕੀ ਫਲ ਹੈ? ਇਹ, ਕਿ ਜਦ ਮੈਂ ਖੁਸ਼ਖਬਰੀ ਸੁਣਾਵਾਂ ਤਾਂ ਖੁਸ਼ਖਬਰੀ ਨੂੰ ਮੁਫ਼ਤ ਰੱਖਾਂ ਤਾਂ ਜੋ ਖੁਸ਼ਖਬਰੀ ਵਿੱਚ ਜੋ ਮੇਰਾ ਹੱਕ ਹੈ ਮੈਂ ਉਹ ਨੂੰ ਪੂਰਾ ਨਾ ਕਰਾਂ।

1 ਕੁਰਿੰਥੀਆਂ 9:19 (PANIRV)
Square Portrait Landscape 4K UHD
ਭਾਵੇਂ ਮੈਂ ਸਭਨਾਂ ਤੋਂ ਅਜ਼ਾਦ ਸੀ ਤਾਂ ਵੀ ਆਪਣੇ ਆਪ ਨੂੰ ਸਭਨਾਂ ਦਾ ਦਾਸ ਕੀਤਾ ਤਾਂ ਜੋ ਮੈਂ ਬਹੁਤਿਆਂ ਨੂੰ ਪ੍ਰਭੂ ਵੱਲ ਖਿੱਚ ਲਿਆਵਾਂ।

1 ਕੁਰਿੰਥੀਆਂ 9:20 (PANIRV)
Square Portrait Landscape 4K UHD
ਅਤੇ ਯਹੂਦੀਆਂ ਲਈ ਮੈਂ ਯਹੂਦੀ ਜਿਹਾ ਬਣਿਆ ਤਾਂ ਜੋ ਯਹੂਦੀ ਨੂੰ ਖਿੱਚ ਲਿਆਵਾਂ ਅਤੇ ਭਾਵੇਂ ਆਪ ਬਿਵਸਥਾ ਅਧੀਨ ਨਹੀਂ ਹਾਂ ਤਾਂ ਵੀ ਬਿਵਸਥਾ ਅਧੀਨਾਂ ਲਈ ਮੈਂ ਅਧੀਨ ਜਿਹਾ ਬਣਿਆ ਤਾਂ ਜੋ ਮੈਂ ਬਿਵਸਥਾ ਅਧੀਨਾਂ ਨੂੰ ਖਿੱਚ ਲਿਆਵਾਂ।

1 ਕੁਰਿੰਥੀਆਂ 9:21 (PANIRV)
Square Portrait Landscape 4K UHD
ਮੈਂ ਜੋ ਪਰਮੇਸ਼ੁਰ ਦੇ ਭਾਣੇ ਬਿਵਸਥਾ ਹੀਣ ਨਹੀਂ ਹਾਂ ਸਗੋਂ ਮਸੀਹ ਦੇ ਭਾਣੇ ਬਿਵਸਥਾ ਅਧੀਨ ਹਾਂ ਬਿਵਸਥਾ ਹੀਣਾਂ ਲਈ ਮੈਂ ਬਿਵਸਥਾ ਹੀਣ ਜਿਹਾ ਬਣਿਆ ਤਾਂ ਜੋ ਮੈਂ ਬਿਵਸਥਾ ਹੀਣਾਂ ਨੂੰ ਖਿੱਚ ਲਿਆਵਾਂ।

1 ਕੁਰਿੰਥੀਆਂ 9:22 (PANIRV)
Square Portrait Landscape 4K UHD
ਮੈਂ ਕਮਜ਼ੋਰਾਂ ਲਈ ਕਮਜ਼ੋਰ ਬਣਿਆ ਤਾਂ ਜੋ ਕਮਜ਼ੋਰਾਂ ਨੂੰ ਖਿੱਚ ਲਿਆਵਾਂ। ਮੈਂ ਸਭਨਾਂ ਲਈ ਸਭ ਕੁਝ ਬਣਿਆ ਹਾਂ ਤਾਂ ਜੋ ਮੈਂ ਹਰ ਤਰ੍ਹਾਂ ਨਾਲ ਕਈਆਂ ਨੂੰ ਬਚਾਵਾਂ।

1 ਕੁਰਿੰਥੀਆਂ 9:23 (PANIRV)
Square Portrait Landscape 4K UHD
ਅਤੇ ਮੈਂ ਸਭ ਕੁਝ ਖੁਸ਼ਖਬਰੀ ਦੇ ਨਮਿੱਤ ਕਰਦਾ ਹਾਂ ਤਾਂ ਜੋ ਮੈਂ ਹੋਰਨਾਂ ਨਾਲ ਰਲ ਕੇ ਉਸ ਵਿੱਚ ਸਾਂਝੀ ਹੋ ਜਾਂਵਾਂ।

1 ਕੁਰਿੰਥੀਆਂ 9:24 (PANIRV)
Square Portrait Landscape 4K UHD
ਕੀ ਤੁਸੀਂ ਇਹ ਨਹੀਂ ਜਾਣਦੇ ਕਿ ਦੌੜ ਵਿੱਚ ਜਿਹੜੇ ਦੌੜਦੇ ਹਨ ਤਾਂ ਸਭ ਦੌੜਦੇ ਹਨ ਪਰ ਇਨਾਮ ਇੱਕੋ ਲੈ ਜਾਂਦਾ ਹੈ? ਇਉਂ ਤੁਸੀਂ ਵੀ ਦੌੜੋ ਤਾਂ ਜੋ ਤੁਸੀਂ ਹੀ ਇਨਾਮ ਲੈ ਜਾਓ।

1 ਕੁਰਿੰਥੀਆਂ 9:25 (PANIRV)
Square Portrait Landscape 4K UHD
ਹਰੇਕ ਪਹਿਲਵਾਨ ਸਭਨੀਂ ਗੱਲੀਂ ਸੰਜਮੀ ਹੁੰਦਾ ਹੈ। ਸੋ ਉਹ ਤਾਂ ਨਾਸਵਾਨ ਇਨਾਮ ਨੂੰ, ਪਰ ਅਸੀਂ ਅਵਿਨਾਸ਼ੀ ਇਨਾਮ ਨੂੰ ਲੈਣ ਲਈ ਇਹ ਕਰਦੇ ਹਾਂ।

1 ਕੁਰਿੰਥੀਆਂ 9:26 (PANIRV)
Square Portrait Landscape 4K UHD
ਸੋ ਮੈਂ ਆਪਣੇ ਨਿਸ਼ਾਨੇ ਦੇ ਵੱਲ ਦੌੜਦਾ ਹਾਂ, ਮੈਂ ਅਜਿਹਾ ਨਹੀਂ ਲੜਦਾ ਜਿਵੇਂ ਹਵਾ ਵਿੱਚ ਮੁੱਕੇ ਮਾਰਦਾ ਹੋਵੇ।

1 ਕੁਰਿੰਥੀਆਂ 9:27 (PANIRV)
Square Portrait Landscape 4K UHD
ਸਗੋਂ ਆਪਣੇ ਸਰੀਰ ਨੂੰ ਮਾਰਦਾ ਕੁੱਟਦਾ ਅਤੇ ਉਹ ਨੂੰ ਆਪਣੇ ਵੱਸ ਵਿੱਚ ਲਿਆਉਂਦਾ ਹਾਂ ਕਿਤੇ ਅਜਿਹਾ ਨਾ ਹੋਵੇ ਜੋ ਕਿਤੇ ਮੈਂ ਹੋਰਨਾਂ ਨੂੰ ਉਪਦੇਸ਼ ਕਰ ਕੇ ਆਪ ਪਰਮੇਸ਼ੁਰ ਅੱਗੇ ਨਿਕੰਮਾ ਹੋ ਜਾਂਵਾਂ।

Available Bible Translations

American Standard Version (ASV)
1 Corinthians 9 (ASV) »
King James Version (KJV)
1 Corinthians 9 (KJV) »
GOD’S WORD® (GW)
1 Corinthians 9 (GW) »
Berean Bible (BSB)
1 Corinthians 9 (BSB) »
World English Bible (WEB)
1 Corinthians 9 (WEB) »
French Bible (LSG)
1 Corinthiens 9 (LSG) »
German Bible (LUTH1912)
1 Korinther 9 (LUTH1912) »
Portuguese Bible (BSL)
1 Coríntios 9 (BSL) »
Vietnamese Bible (VIE)
1 Cô-rinh-tô 9 (VIE) »
Spanish Bible (RVA)
1 Corintios 9 (RVA) »
Italian Bible (RIV)
1 Corinzi 9 (RIV) »
Chinese Simplified (CUVS)
哥 林 多 前 书 9 (CUVS) »
Chinese Traditional (CUVT)
歌 林 多 前 書 9 (CUVT) »
Albanian Bible (ALB)
1 Korintasve 9 (ALB) »
Swedish Bible (SV1917)
1 Korinthierbrevet 9 (SV1917) »
Ukrainian Bible (UKR)
1 коринтян 9 (UKR) »
Hungarian Bible (KAR)
1 Korinthus 9 (KAR) »
Bulgarian Bible (BULG)
1 Коринтяни 9 (BULG) »
Norwegian Bible (NORSK)
1 Korinter 9 (NORSK) »

1 ਕੁਰਿੰਥੀਆਂ (PANIRV) Chapter Selection

1 2 3 4 5 6 7 8 9 10 11 12 13 14 15 16

PANIRV Book Selection List