1 ਰਾਜਿਆਂ Chapter 13 PANIRV Bible Verse Images

1 ਰਾਜਿਆਂ 13 Bible Verse Pictures. Choose from a large collection of inspirational, motivational and encouraging Bible verses with pictures of nature. Download and share 1 ਰਾਜਿਆਂ 13 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


1 ਰਾਜਿਆਂ 13:1 (PANIRV)
Square Portrait Landscape 4K UHD
ਵੇਖੋ, ਪਰਮੇਸ਼ੁਰ ਦਾ ਇੱਕ ਬੰਦਾ ਯਹੋਵਾਹ ਦੇ ਬਚਨ ਅਨੁਸਾਰ ਯਹੂਦਾਹ ਤੋਂ ਬੈਤਏਲ ਵਿੱਚ ਆਇਆ ਅਤੇ ਯਾਰਾਬੁਆਮ ਧੂਪ ਧੁਖਾਉਣ ਲਈ ਜਗਵੇਦੀ ਦੇ ਕੋਲ ਖੜ੍ਹਾ ਸੀ।

1 ਰਾਜਿਆਂ 13:2 (PANIRV)
Square Portrait Landscape 4K UHD
ਉਹ ਯਹੋਵਾਹ ਦੇ ਬਚਨ ਨਾਲ ਜਗਵੇਦੀ ਦੇ ਵਿਰੁੱਧ ਉੱਚੀ ਦਿੱਤੀ ਬੋਲਿਆ ਅਤੇ ਆਖਿਆ, ਹੇ ਜਗਵੇਦੀ, ਹੇ ਜਗਵੇਦੀ! ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ ਕਿ ਵੇਖ, ਦਾਊਦ ਦੇ ਘਰਾਣੇ ਵਿੱਚੋਂ ਯੋਸ਼ੀਯਾਹ ਨਾਮੇ ਇੱਕ ਮੁੰਡਾ ਜੰਮੇਗਾ ਅਤੇ ਉਹ ਉੱਚਿਆਂ ਥਾਵਾਂ ਦੇ ਜਾਜਕਾਂ ਨੂੰ ਜੋ ਤੇਰੇ ਉੱਤੇ ਧੂਪ ਧੁਖਾਉਂਦੇ ਹਨ ਤੇਰੇ ਹੀ ਉੱਤੇ ਚੜ੍ਹਾਵੇਗਾ ਅਤੇ ਆਦਮੀਆਂ ਦੀਆਂ ਹੱਡੀਆਂ ਤੇਰੇ ਉੱਤੇ ਸਾੜੀਆਂ ਜਾਣਗੀਆਂ।

1 ਰਾਜਿਆਂ 13:3 (PANIRV)
Square Portrait Landscape 4K UHD
ਅਤੇ ਉਸ ਨੇ ਉਸੇ ਦਿਨ ਇੱਕ ਨਿਸ਼ਾਨੀ ਦਿੱਤੀ ਕਿ ਉਹ ਨਿਸ਼ਾਨੀ ਜਿਹੜੀ ਯਹੋਵਾਹ ਬੋਲਿਆ ਹੈ ਇਹ ਹੈ ਕਿ ਵੇਖੋ ਜਗਵੇਦੀ ਪਾਟ ਜਾਵੇਗੀ ਅਤੇ ਉਹ ਸੁਆਹ ਜਿਹੜੀ ਉਹ ਦੇ ਉੱਤੇ ਹੋਵੇਗੀ ਢਿਲਕ ਜਾਵੇਗੀ।

1 ਰਾਜਿਆਂ 13:4 (PANIRV)
Square Portrait Landscape 4K UHD
ਤਾਂ ਇਸ ਤਰ੍ਹਾਂ ਹੋਇਆ ਕਿ ਜਦ ਪਾਤਸ਼ਾਹ ਨੇ ਪਰਮੇਸ਼ੁਰ ਦੇ ਬੰਦੇ ਦਾ ਬਚਨ ਸੁਣਿਆ ਜੋ ਉਸ ਨੇ ਬੈਤਏਲ ਵਿੱਚ ਜਗਵੇਦੀ ਦੇ ਵਿਰੁੱਧ ਉੱਚੀ ਦਿੱਤੀ ਆਖਿਆ ਸੀ ਤਾਂ ਯਾਰਾਬੁਆਮ ਨੇ ਜਗਵੇਦੀ ਤੋਂ ਆਪਣੀ ਬਾਂਹ ਲੰਮੀ ਕਰਕੇ ਆਖਿਆ, ਇਸ ਨੂੰ ਫੜ ਲਓ ਤਾਂ ਉਸ ਦੀ ਉਹ ਬਾਂਹ ਜਿਹੜੀ ਲੰਮੀ ਕੀਤੀ ਸੀ ਸੁੱਕ ਗਈ ਸੋ ਉਹ ਉਸ ਨੂੰ ਆਪਣੀ ਵੱਲ ਖਿੱਚ ਨਾ ਸਕਿਆ।

1 ਰਾਜਿਆਂ 13:5 (PANIRV)
Square Portrait Landscape 4K UHD
ਤਾਂ ਜਗਵੇਦੀ ਵੀ ਪਾਟ ਗਈ ਅਤੇ ਸੁਆਹ ਉਸ ਜਗਵੇਦੀ ਤੋਂ ਢਿਲਕ ਪਈ ਉਸ ਨਿਸ਼ਾਨੀ ਦੇ ਅਨੁਸਾਰ ਜੋ ਉਸ ਪਰਮੇਸ਼ੁਰ ਦੇ ਬੰਦੇ ਨੇ ਯਹੋਵਾਹ ਦੇ ਬਚਨ ਨਾਲ ਦਿੱਤੀ ਸੀ।

1 ਰਾਜਿਆਂ 13:6 (PANIRV)
Square Portrait Landscape 4K UHD
ਤਾਂ ਪਾਤਸ਼ਾਹ ਨੇ ਉਸ ਪਰਮੇਸ਼ੁਰ ਦੇ ਬੰਦੇ ਨੂੰ ਉੱਤਰ ਵਿੱਚ ਆਖਿਆ ਕਿ ਹੁਣ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਅਰਦਾਸ ਕਰ ਅਤੇ ਮੇਰੇ ਲਈ ਬੇਨਤੀ ਕਰ ਕਿ ਮੇਰਾ ਹੱਥ ਫੇਰ ਮੇਰੇ ਲਈ ਚੰਗਾ ਕੀਤਾ ਜਾਵੇ ਤਾਂ ਉਸ ਪਰਮੇਸ਼ੁਰ ਦੇ ਬੰਦੇ ਨੇ ਯਹੋਵਾਹ ਅੱਗੇ ਅਰਦਾਸ ਕੀਤੀ ਅਤੇ ਪਾਤਸ਼ਾਹ ਦਾ ਹੱਥ ਉਹ ਦੇ ਲਈ ਚੰਗਾ ਕੀਤਾ ਗਿਆ ਅਤੇ ਅੱਗੇ ਵਰਗਾ ਹੋ ਗਿਆ।

1 ਰਾਜਿਆਂ 13:7 (PANIRV)
Square Portrait Landscape 4K UHD
ਤਾਂ ਪਾਤਸ਼ਾਹ ਉਸ ਪਰਮੇਸ਼ੁਰ ਦੇ ਬੰਦੇ ਨੂੰ ਬੋਲਿਆ ਕਿ ਮੇਰੇ ਨਾਲ ਮਹਿਲ ਨੂੰ ਚੱਲ ਅਤੇ ਭੋਜਣ ਕਰ ਅਤੇ ਮੈਂ ਤੈਨੂੰ ਦਾਨ ਦਿਆਂਗਾ।

1 ਰਾਜਿਆਂ 13:8 (PANIRV)
Square Portrait Landscape 4K UHD
ਪਰ ਉਸ ਪਰਮੇਸ਼ੁਰ ਦੇ ਬੰਦੇ ਨੇ ਪਾਤਸ਼ਾਹ ਨੂੰ ਆਖਿਆ, ਜੇ ਤੂੰ ਮੈਨੂੰ ਆਪਣਾ ਅੱਧਾ ਮਹਿਲ ਵੀ ਦੇ ਦੇਵੇਂ ਤਾਂ ਵੀ ਮੈਂ ਤੇਰੇ ਨਾਲ ਨਹੀਂ ਜਾਂਵਾਂਗਾ ਨਾ ਇੱਥੇ ਰੋਟੀ ਖਾਵਾਂਗਾ ਅਤੇ ਨਾ ਹੀ ਪਾਣੀ ਪੀਵਾਂਗਾ।

1 ਰਾਜਿਆਂ 13:9 (PANIRV)
Square Portrait Landscape 4K UHD
ਕਿਉਂ ਜੋ ਯਹੋਵਾਹ ਦੇ ਬਚਨ ਅਨੁਸਾਰ ਮੈਨੂੰ ਹੁਕਮ ਦਿੱਤਾ ਗਿਆ ਹੈ ਕਿ ਨਾ ਰੋਟੀ ਖਾਵੀਂ ਨਾ ਪਾਣੀ ਪੀਵੀਂ ਨਾ ਇਸੇ ਰਾਹ ਮੁੜੀਂ ਜਿਸ ਵਿੱਚੋਂ ਦੀ ਤੂੰ ਆਇਆ।

1 ਰਾਜਿਆਂ 13:10 (PANIRV)
Square Portrait Landscape 4K UHD
ਸੋ ਉਹ ਦੂਜੇ ਰਾਹ ਥਾਣੀ ਮੁੜ ਗਿਆ ਉਸ ਰਾਹੋਂ ਨਹੀਂ ਜਿਸ ਥਾਣੀ ਉਹ ਬੈਤਏਲ ਨੂੰ ਆਇਆ ਸੀ।

1 ਰਾਜਿਆਂ 13:11 (PANIRV)
Square Portrait Landscape 4K UHD
ਬੈਤਏਲ ਵਿੱਚ ਇੱਕ ਬੁੱਢਾ ਨਬੀ ਵੱਸਦਾ ਸੀ। ਉਸ ਦੇ ਪੁੱਤਰਾਂ ਨੇ ਆਣ ਕੇ ਉਹ ਸਾਰੇ ਕੰਮ ਦੱਸੇ ਜਿਹੜੇ ਪਰਮੇਸ਼ੁਰ ਦੇ ਬੰਦੇ ਨੇ ਉਸ ਦਿਨ ਬੈਤਏਲ ਵਿੱਚ ਕੀਤੇ ਅਤੇ ਉਹ ਗੱਲਾਂ ਜੋ ਉਹ ਪਾਤਸ਼ਾਹ ਨੂੰ ਬੋਲਿਆ ਆਪਣੇ ਪਿਤਾ ਨੂੰ ਦੱਸੀਆਂ।

1 ਰਾਜਿਆਂ 13:12 (PANIRV)
Square Portrait Landscape 4K UHD
ਤਾਂ ਉਨ੍ਹਾਂ ਦਾ ਪਿਤਾ ਉਨ੍ਹਾਂ ਨੂੰ ਬੋਲਿਆ, ਉਹ ਕਿਸ ਰਾਹ ਗਿਆ? ਕਿਉਂ ਜੋ ਉਸ ਦੇ ਪੁੱਤਰਾਂ ਨੇ ਵੇਖ ਲਿਆ ਸੀ ਕਿ ਉਹ ਪਰਮੇਸ਼ੁਰ ਦਾ ਬੰਦਾ ਜਿਹੜਾ ਯਹੂਦਾਹ ਤੋਂ ਆਇਆ ਸੀ ਕਿਹੜੇ ਰਾਹ ਗਿਆ।

1 ਰਾਜਿਆਂ 13:13 (PANIRV)
Square Portrait Landscape 4K UHD
ਤਾਂ ਉਸ ਆਪਣੇ ਪੁੱਤਰਾਂ ਨੂੰ ਆਖਿਆ, ਮੇਰੇ ਲਈ ਗਧੇ ਉੱਤੇ ਕਾਠੀ ਕੱਸ ਦਿਓ ਸੋ ਉਨ੍ਹਾਂ ਨੇ ਉਸ ਲਈ ਗਧੇ ਉੱਤੇ ਕਾਠੀ ਕੱਸ ਦਿੱਤੀ ਤਾਂ ਉਹ ਉਸ ਉੱਤੇ ਚੜ੍ਹ ਗਿਆ।

1 ਰਾਜਿਆਂ 13:14 (PANIRV)
Square Portrait Landscape 4K UHD
ਅਤੇ ਪਰਮੇਸ਼ੁਰ ਦੇ ਬੰਦੇ ਦੇ ਪਿੱਛੇ ਚੱਲ ਪਿਆ ਸੋ ਉਹ ਉਸ ਨੂੰ ਬਲੂਤ ਦੇ ਹੇਠ ਬੈਠਾ ਹੋਇਆ ਲੱਭਾ ਤਾਂ ਉਸ ਨੇ ਉਹ ਨੂੰ ਆਖਿਆ, ਕੀ ਤੂੰ ਉਹੋ ਪਰਮੇਸ਼ੁਰ ਦਾ ਬੰਦਾ ਹੈਂ ਜੋ ਯਹੂਦਾਹ ਤੋਂ ਆਇਆ ਹੈਂ? ਉਸ ਆਖਿਆ, ਮੈਂ ਹੀ ਹਾਂ।

1 ਰਾਜਿਆਂ 13:15 (PANIRV)
Square Portrait Landscape 4K UHD
ਤਾਂ ਉਸ ਨੇ ਉਹ ਨੂੰ ਆਖਿਆ, ਮੇਰੇ ਨਾਲ ਘਰ ਨੂੰ ਚੱਲ ਅਤੇ ਰੋਟੀ ਖਾਹ।

1 ਰਾਜਿਆਂ 13:16 (PANIRV)
Square Portrait Landscape 4K UHD
ਪਰ ਉਸ ਆਖਿਆ, ਮੈਂ ਤੇਰੇ ਨਾਲ ਮੁੜ ਨਹੀਂ ਸਕਦਾ ਨਾ ਤੇਰੇ ਘਰ ਦੇ ਅੰਦਰ ਜਾ ਸਕਦਾ ਹਾਂ ਨਾ ਮੈਂ ਤੇਰੇ ਨਾਲ ਇੱਥੇ ਰੋਟੀ ਖਾਵਾਂਗਾ ਨਾ ਪਾਣੀ ਪੀਵਾਂਗਾ।

1 ਰਾਜਿਆਂ 13:17 (PANIRV)
Square Portrait Landscape 4K UHD
ਕਿਉਂ ਜੋ ਯਹੋਵਾਹ ਦੇ ਬਚਨ ਦੇ ਅਨੁਸਾਰ ਮੈਨੂੰ ਹੁਕਮ ਹੋਇਆ ਹੈ ਕਿ ਤੂੰ ਨਾ ਉੱਥੇ ਰੋਟੀ ਖਾਵੀਂ ਨਾ ਪਾਣੀ ਪੀਵੀਂ ਨਾ ਉਸ ਰਾਹ ਥਾਣੀ ਮੁੜੀ ਜਿੱਥੋਂ ਦੀ ਤੂੰ ਗਿਆ।

1 ਰਾਜਿਆਂ 13:18 (PANIRV)
Square Portrait Landscape 4K UHD
ਤਾਂ ਉਸ ਨੇ ਉਹ ਨੂੰ ਆਖਿਆ, ਮੈਂ ਵੀ ਤੇਰੇ ਜਿਹਾ ਇੱਕ ਨਬੀ ਹਾਂ ਅਤੇ ਯਹੋਵਾਹ ਦੇ ਬਚਨ ਨਾਲ ਇੱਕ ਦੂਤ ਮੈਨੂੰ ਬੋਲਿਆ ਕਿ ਤੂੰ ਉਹ ਨੂੰ ਆਪਣੇ ਘਰ ਮੋੜ ਲਿਆ ਕਿ ਉਹ ਤੇਰੇ ਘਰ ਰੋਟੀ ਖਾਵੇ ਅਤੇ ਪਾਣੀ ਪੀਵੇ ਪਰ ਉਸ ਨੇ ਉਹ ਦੇ ਨਾਲ ਝੂਠ ਮਾਰਿਆ।

1 ਰਾਜਿਆਂ 13:19 (PANIRV)
Square Portrait Landscape 4K UHD
ਸੋ ਉਹ ਉਸ ਦੇ ਨਾਲ ਮੁੜ ਆਇਆ ਅਤੇ ਉਸ ਦੇ ਘਰ ਰੋਟੀ ਖਾਧੀ ਅਤੇ ਪਾਣੀ ਪੀਤਾ।

1 ਰਾਜਿਆਂ 13:20 (PANIRV)
Square Portrait Landscape 4K UHD
ਤਾਂ ਇਸ ਤਰ੍ਹਾਂ ਹੋਇਆ ਜਦ ਉਹ ਮੇਜ਼ ਕੋਲ ਬੈਠ ਰਹੇ ਸਨ ਕਿ ਯਹੋਵਾਹ ਦਾ ਬਚਨ ਉਸ ਨਬੀ ਨੂੰ ਜਿਹੜਾ ਉਸ ਨੂੰ ਮੋੜ ਲਿਆਇਆ ਸੀ ਆਇਆ।

1 ਰਾਜਿਆਂ 13:21 (PANIRV)
Square Portrait Landscape 4K UHD
ਤਾਂ ਉਹ ਨੇ ਉਸ ਪਰਮੇਸ਼ੁਰ ਦੇ ਬੰਦੇ ਨੂੰ ਜਿਹੜਾ ਯਹੂਦਾਹ ਤੋਂ ਆਇਆ ਸੀ ਉੱਚੀ ਦਿੱਤੀ ਆਖਿਆ ਕਿ ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, ਇਸ ਲਈ ਕਿ ਤੂੰ ਯਹੋਵਾਹ ਦੇ ਵਾਕ ਦੀ ਉਲੰਘਣਾ ਕੀਤੀ ਅਤੇ ਉਸ ਹੁਕਮ ਦੀ ਪਾਲਨਾ ਨਹੀਂ ਕੀਤੀ ਜਿਸ ਦਾ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਹੁਕਮ ਦਿੱਤਾ ਸੀ।

1 ਰਾਜਿਆਂ 13:22 (PANIRV)
Square Portrait Landscape 4K UHD
ਸਗੋਂ ਤੂੰ ਮੁੜ ਆਇਆ ਅਤੇ ਉਸ ਥਾਂ ਜਿੱਥੋਂ ਯਹੋਵਾਹ ਨੇ ਤੈਨੂੰ ਆਖਿਆ ਸੀ ਕਿ ਨਾ ਰੋਟੀ ਖਾਵੀਂ ਅਤੇ ਨਾ ਪਾਣੀ ਪੀਵੀਂ ਤੂੰ ਰੋਟੀ ਵੀ ਖਾਧੀ ਅਤੇ ਪਾਣੀ ਵੀ ਪੀਤਾ ਸੋ ਤੇਰੀ ਲੋਥ ਤੇਰੇ ਪਿਓ ਦਾਦਿਆਂ ਦੀ ਕਬਰ ਵਿੱਚ ਨਾ ਜਾਏਗੀ।

1 ਰਾਜਿਆਂ 13:23 (PANIRV)
Square Portrait Landscape 4K UHD
ਤਾਂ ਇਸ ਤਰ੍ਹਾਂ ਹੋਇਆ ਕਿ ਜਦ ਉਹ ਅੰਨ ਜਲ ਖਾ ਪੀ ਚੁੱਕਾ ਤਾਂ ਉਸ ਨੇ ਆਪਣੇ ਗਧੇ ਉੱਤੇ ਉਸ ਨਬੀ ਲਈ ਜਿਹ ਨੂੰ ਉਹ ਮੋੜ ਲਿਆਇਆ ਸੀ ਕਾਠੀ ਪਾਈ।

1 ਰਾਜਿਆਂ 13:24 (PANIRV)
Square Portrait Landscape 4K UHD
ਜਦ ਉਹ ਤੁਰਿਆ ਜਾਂਦਾ ਸੀ ਤਾਂ ਰਾਹ ਵਿੱਚ ਉਸ ਨੂੰ ਇੱਕ ਸ਼ੇਰ ਮਿਲਿਆ ਜਿਸ ਨੇ ਉਸ ਨੂੰ ਪਾੜ ਸੁੱਟਿਆ ਸੋ ਉਸ ਦੀ ਲੋਥ ਰਾਹ ਵਿੱਚ ਪਈ ਰਹੀ ਅਤੇ ਗਧਾ ਉਸ ਨੇ ਨੇੜੇ ਖੜ੍ਹਾ ਰਿਹਾ ਅਤੇ ਸ਼ੇਰ ਵੀ ਉਸ ਲੋਥ ਦੇ ਕੋਲ ਖੜ੍ਹਾ ਰਿਹਾ।

1 ਰਾਜਿਆਂ 13:25 (PANIRV)
Square Portrait Landscape 4K UHD
ਤਾਂ ਵੇਖੋ ਕਿ ਮਨੁੱਖ ਉੱਥੋਂ ਦੀ ਲੰਘਦੇ ਸਨ ਅਤੇ ਉਨ੍ਹਾਂ ਨੇ ਵੇਖਿਆ ਕਿ ਲੋਥ ਰਾਹ ਵਿੱਚ ਡਿੱਗੀ ਪਈ ਹੈ ਅਤੇ ਸ਼ੇਰ ਲਾਸ਼ ਦੇ ਕੋਲ ਖੜ੍ਹਾ ਹੈ ਸੋ ਉਨ੍ਹਾਂ ਨੇ ਸ਼ਹਿਰ ਵਿੱਚ ਜਿੱਥੇ ਬੁੱਢਾ ਨਬੀ ਰਹਿੰਦਾ ਸੀ ਜਾ ਕੇ ਗੱਲ ਦੱਸੀ।

1 ਰਾਜਿਆਂ 13:26 (PANIRV)
Square Portrait Landscape 4K UHD
ਅਤੇ ਉਸ ਨਬੀ ਨੇ ਜਿਹੜਾ ਉਸ ਨੂੰ ਰਾਹ ਵਿੱਚੋਂ ਮੋੜ ਲਿਆਇਆ ਸੀ ਸੁਣ ਕੇ ਆਖਿਆ ਕਿ ਇਹ ਉਹ ਪਰਮੇਸ਼ੁਰ ਦਾ ਬੰਦਾ ਸੀ ਜਿਸ ਯਹੋਵਾਹ ਦੇ ਬਚਨ ਦੀ ਉਲੰਘਣਾ ਕੀਤੀ ਇਸੇ ਲਈ ਯਹੋਵਾਹ ਨੇ ਉਸ ਨੂੰ ਸ਼ੇਰ ਦੇ ਹਵਾਲੇ ਕੀਤਾ ਜਿਸ ਉਸ ਨੂੰ ਪਾੜਿਆ ਅਤੇ ਮਾਰ ਸੁੱਟਿਆ। ਇਹ ਯਹੋਵਾਹ ਦੇ ਉਸ ਬਚਨ ਅਨੁਸਾਰ ਹੋਇਆ ਜੋ ਉਹ ਉਸ ਨੂੰ ਬੋਲਿਆ ਸੀ।

1 ਰਾਜਿਆਂ 13:27 (PANIRV)
Square Portrait Landscape 4K UHD
ਤਾਂ ਉਹ ਆਪਣੇ ਪੁੱਤਰਾਂ ਨੂੰ ਬੋਲਿਆ ਕਿ ਮੇਰੇ ਲਈ ਗਧੇ ਉੱਤੇ ਕਾਠੀ ਪਾ ਦਿਓ ਤਾਂ ਉਨ੍ਹਾਂ ਨੇ ਪਾ ਦਿੱਤੀ।

1 ਰਾਜਿਆਂ 13:28 (PANIRV)
Square Portrait Landscape 4K UHD
ਤਾਂ ਉਹ ਗਿਆ ਅਤੇ ਉਸ ਦੀ ਲੋਥ ਰਾਹ ਵਿੱਚ ਡਿੱਗੀ ਪਈ ਲੱਭੀ ਅਤੇ ਗਧਾ ਤੇ ਸ਼ੇਰ ਲਾਸ਼ ਦੇ ਕੋਲ ਖੜ੍ਹੇ ਸਨ। ਸ਼ੇਰ ਨੇ ਨਾ ਲੋਥ ਖਾਧੀ ਅਤੇ ਨਾ ਗਧੇ ਨੂੰ ਪਾੜਿਆ।

1 ਰਾਜਿਆਂ 13:29 (PANIRV)
Square Portrait Landscape 4K UHD
ਤਾਂ ਉਸ ਨਬੀ ਨੇ ਪਰਮੇਸ਼ੁਰ ਦੇ ਬੰਦੇ ਦੀ ਲੋਥ ਨੂੰ ਚੁੱਕ ਲਿਆ ਅਤੇ ਉਸ ਨੂੰ ਗਧੇ ਉੱਤੇ ਰੱਖ ਕੇ ਮੋੜ ਲਿਆਇਆ ਅਤੇ ਉਹ ਬੁੱਢਾ ਨਬੀ ਉਸ ਦਾ ਸੋਗ ਕਰਨ ਨੂੰ ਅਤੇ ਦੱਬਣ ਨੂੰ ਸ਼ਹਿਰ ਨੂੰ ਆਇਆ।

1 ਰਾਜਿਆਂ 13:30 (PANIRV)
Square Portrait Landscape 4K UHD
ਉਹ ਨੇ ਉਸ ਦੀ ਲੋਥ ਆਪਣੀ ਕਬਰ ਵਿੱਚ ਰੱਖ ਦਿੱਤੀ ਅਤੇ ਉਨ੍ਹਾਂ ਉਸ ਉੱਤੇ “ਹਾਏ ਓਏ ਮੇਰਿਆ ਭਰਾਵਾ” ਆਖ ਕੇ ਵਿਰਲਾਪ ਕੀਤਾ।

1 ਰਾਜਿਆਂ 13:31 (PANIRV)
Square Portrait Landscape 4K UHD
ਤਾਂ ਇਸ ਤਰ੍ਹਾਂ ਹੋਇਆ ਕਿ ਉਸ ਨੂੰ ਦੱਬ ਚੁੱਕਣ ਦੇ ਪਿੱਛੋਂ ਉਹ ਨੇ ਆਪਣੇ ਪੁੱਤਰਾਂ ਨੂੰ ਆਖਿਆ ਕਿ ਜਦ ਮੈਂ ਮਰਾਂ ਤਾਂ ਮੈਨੂੰ ਉਸ ਕਬਰ ਵਿੱਚ ਦੱਬਣਾ ਜਿਸ ਵਿੱਚ ਪਰਮੇਸ਼ੁਰ ਦੇ ਬੰਦੇ ਨੂੰ ਦੱਬਿਆ ਹੈ ਅਤੇ ਮੇਰੀਆਂ ਹੱਡੀਆਂ ਉਸ ਦੀਆਂ ਹੱਡੀਆਂ ਦੇ ਨਾਲ-ਨਾਲ ਰੱਖਣੀਆਂ।

1 ਰਾਜਿਆਂ 13:32 (PANIRV)
Square Portrait Landscape 4K UHD
ਕਿਉਂ ਜੋ ਯਹੋਵਾਹ ਦਾ ਉਹ ਬਚਨ ਜੋ ਉਸ ਨੇ ਬੈਤਏਲ ਦੀ ਜਗਵੇਦੀ ਦੇ ਵਿਰੁੱਧ ਅਤੇ ਉਨ੍ਹਾਂ ਸਭਨਾਂ ਉੱਚਿਆਂ ਥਾਵਾਂ ਦੇ ਭਵਨਾਂ ਦੇ ਵਿਰੁੱਧ ਜੋ ਸਾਮਰਿਯਾ ਦੇ ਸ਼ਹਿਰਾਂ ਵਿੱਚ ਹਨ ਬੋਲਿਆ ਸੀ ਉਹ ਸੱਚ-ਮੁੱਚ ਪੂਰਾ ਹੋਵੇਗਾ।

1 ਰਾਜਿਆਂ 13:33 (PANIRV)
Square Portrait Landscape 4K UHD
ਇਸ ਗੱਲ ਦੇ ਪਿੱਛੋਂ ਵੀ ਯਾਰਾਬੁਆਮ ਆਪਣੇ ਬੁਰੇ ਰਾਹ ਤੋਂ ਨਾ ਮੁੜਿਆ ਸਗੋਂ ਸਾਰੇ ਲੋਕਾਂ ਵਿੱਚੋਂ ਉੱਚੇ ਥਾਵਾਂ ਲਈ ਜਾਜਕ ਫੇਰ ਰੱਖ ਲਏ। ਜਿਸ ਕਿਸੇ ਨੂੰ ਚਾਹਿਆ ਉਸ ਨੇ ਉਹ ਨੂੰ ਥਾਪ ਦਿੱਤਾ ਤਾਂ ਜੋ ਉਹ ਉੱਚਿਆਂ ਥਾਵਾਂ ਦਾ ਜਾਜਕ ਬਣ ਜਾਵੇ।

1 ਰਾਜਿਆਂ 13:34 (PANIRV)
Square Portrait Landscape 4K UHD
ਇਸ ਗੱਲ ਤੋਂ ਇਹ ਯਾਰਾਬੁਆਮ ਦਾ ਪਾਪ ਹੋਇਆ ਜੋ ਉਸ ਦੇ ਮਿਟਾਉਣ ਅਤੇ ਧਰਤੀ ਤੋਂ ਨਾਸ ਹੋਣ ਦਾ ਕਾਰਨ ਬਣਿਆ।

Available Bible Translations

American Standard Version
1 Kings 13 (ASV) »
King James Version
1 Kings 13 (KJV) »
GOD’S WORD® (GW)
1 Kings 13 (GW) »
World English Bible
1 Kings 13 (WEB) »
Louis Segond 1910
1 Rois 13 (LSG) »
इंडियन रिवाइज्ड वर्जन - हिंदी
1 राजाओं 13 (HINIRV) »
ভারতীয় সংশোধিত সংস্করণ - বাংলা
1 ৰাজাৱলী 13 (BENIRV) »
இந்தியன் ரீவைஸ்டு வேர்ஷன் - தமிழ்
1 இராஜாக்கள் 13 (TAMIRV) »
इंडियन रिवाइज्ड वर्जन - मराठी
1 राजे 13 (MARIRV) »
ఇండియన్ రేవిజ్డ్ వెర్షన్ - తెలుగు
1 రాజులు 13 (TELIRV) »
ઇન્ડિયન રિવાયઝ્ડ વર્ઝન - ગુજરાતી
1 રાજાઓ 13 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
1 ಅರಸುಗಳು 13 (KANIRV) »
الكتاب المقدس باللغة العربية، فان دايك
اَلْمُلُوكِ ٱلْأَوَّلُ 13 (AVD) »
תנ ך עברי מודרני
מלכים א 13 (HEB) »
Bíblia Sagrada Português
1 Reis 13 (BSL) »
Kinh Thánh: Tiếng Việt
1 Các Vua 13 (VIE) »
Reina Valera Antigua
1 Reyes 13 (RVA) »
La Sacra Bibbia
1 Re 13 (RIV) »
圣 经 简体中文和合本
列 王 记 上 13 (CUVS) »
聖 經 繁體中文和合本
列 王 紀 上 13 (CUVT) »
Svenska Bibeln 1917
1 Kungaboken 13 (SV1917) »
Библия на русском
3 Царств 13 (RUSV) »
Українська Біблія
1 царів 13 (UKR) »
Szent Biblia - Magyar
1 Királyok 13 (KAR) »
Българска Библия
3 Царе 13 (BULG) »
Kitaabka Quduuska Ah
Boqorradii Kowaad 13 (SOM) »
De Heilige Schrift
1 Koningen 13 (NLD) »

1 ਰਾਜਿਆਂ (PANIRV) Chapter Selection

PANIRV Book Selection List