1 ਰਾਜਿਆਂ Chapter 19 PANIRV Bible Verse Images

1 ਰਾਜਿਆਂ 19 Bible Verse Pictures. Choose from a large collection of inspirational, motivational and encouraging Bible verses with pictures of nature. Download and share 1 ਰਾਜਿਆਂ 19 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


1 ਰਾਜਿਆਂ 19:1 (PANIRV)
Square Portrait Landscape 4K UHD
ਅਹਾਬ ਨੇ ਉਹ ਸਭ ਜੋ ਏਲੀਯਾਹ ਨੇ ਕੀਤਾ ਅਤੇ ਉਹ ਸਭ ਕਿ ਜਿਵੇਂ ਉਸ ਨੇ ਸਾਰੇ ਨਬੀਆਂ ਨੂੰ ਤਲਵਾਰ ਨਾਲ ਵੱਢਿਆ ਈਜ਼ਬਲ ਨੂੰ ਦੱਸਿਆ।

1 ਰਾਜਿਆਂ 19:2 (PANIRV)
Square Portrait Landscape 4K UHD
ਤਾਂ ਈਜ਼ਬਲ ਨੇ ਹਲਕਾਰੇ ਦੇ ਰਾਹੀਂ ਏਲੀਯਾਹ ਨੂੰ ਆਖ ਭੇਜਿਆ ਕਿ ਜੇ ਮੈਂ ਕੱਲ ਇਸੇ ਵੇਲੇ ਤੇਰੀ ਜਾਨ ਨੂੰ ਵੀ ਉਨ੍ਹਾਂ ਵਿੱਚੋਂ ਕਿਸੇ ਇੱਕ ਦੀ ਜਾਨ ਵਰਗਾ ਨਾ ਕਰ ਲਵਾਂ ਤਾਂ ਦੇਵਤੇ ਮੇਰੇ ਨਾਲ ਵੀ ਅਜਿਹਾ ਹੀ ਕਰਨ ਸਗੋਂ ਇਸ ਨਾਲੋਂ ਵੀ ਵੱਧ

1 ਰਾਜਿਆਂ 19:3 (PANIRV)
Square Portrait Landscape 4K UHD
ਤਾਂ ਜਾਂ ਉਸ ਵੇਖਿਆ ਉਹ ਉੱਠਿਆ ਅਤੇ ਆਪਣੀ ਜਾਨ ਲਈ ਭੱਜ ਕੇ ਬਏਰਸ਼ਬਾ ਸ਼ਹਿਰ ਨੂੰ ਗਿਆ ਜੋ ਯਹੂਦਾਹ ਦਾ ਹੈ ਅਤੇ ਆਪਣੇ ਬਾਲਕੇ ਨੂੰ ਤਾਂ ਉੱਥੇ ਹੀ ਛੱਡਿਆ।

1 ਰਾਜਿਆਂ 19:4 (PANIRV)
Square Portrait Landscape 4K UHD
ਪਰ ਆਪ ਇੱਕ ਦਿਨ ਦੇ ਰਾਹ ਤੱਕ ਉਜਾੜ ਵਿੱਚ ਅੱਗੇ ਚਲਿਆ ਗਿਆ ਅਤੇ ਰਤਮੇ ਦੇ ਰੁੱਖ ਹੇਠ ਜਾ ਬੈਠਾ ਤਾਂ ਉਸ ਆਪਣੀ ਜਾਨ ਲਈ ਮੌਤ ਮੰਗੀ ਅਤੇ ਆਖਿਆ, ਹੇ ਯਹੋਵਾਹ, ਹੁਣ ਇੰਨ੍ਹਾਂ ਹੀ ਬਹੁਤ ਹੈ ਮੇਰੀ ਜਾਨ ਕੱਢ ਲੈ ਕਿਉਂ ਜੋ ਮੈਂ ਆਪਣੇ ਪੁਰਖਿਆਂ ਨਾਲੋਂ ਨੇਕ ਨਹੀਂ ਹਾਂ।

1 ਰਾਜਿਆਂ 19:5 (PANIRV)
Square Portrait Landscape 4K UHD
ਤਾਂ ਉਹ ਰਤਮੇ ਦੇ ਰੁੱਖ ਹੇਠ ਲੰਮਾ ਪੈ ਗਿਆ ਅਤੇ ਉਹ ਸੌਂ ਗਿਆ ਤਾਂ ਵੇਖੋ, ਇੱਕ ਦੂਤ ਉਸ ਨੂੰ ਟੁੰਬ ਰਿਹਾ ਸੀ ਅਤੇ ਆਖਦਾ ਸੀ ਕਿ ਉੱਠ ਅਤੇ ਖਾਹ।

1 ਰਾਜਿਆਂ 19:6 (PANIRV)
Square Portrait Landscape 4K UHD
ਜਦ ਉਸ ਨੇ ਦੇਖਿਆ ਤਾਂ ਵੇਖੋ, ਅੰਗਿਆਰਾਂ ਉੱਤੇ ਪੱਕੀ ਹੋਈ ਇੱਕ ਰੋਟੀ ਅਤੇ ਪਾਣੀ ਦੀ ਇੱਕ ਸੁਰਾਹੀ ਉਸ ਦੇ ਸਿਰਹਾਣੇ ਪਈ ਹੋਈ ਸੀ ਤਾਂ ਉਹ ਖਾ ਪੀ ਕੇ ਫੇਰ ਲੰਮਾ ਪੈ ਗਿਆ।

1 ਰਾਜਿਆਂ 19:7 (PANIRV)
Square Portrait Landscape 4K UHD
ਯਹੋਵਾਹ ਦਾ ਦੂਤ ਉਸ ਦੇ ਕੋਲ ਫੇਰ ਆਇਆ ਅਤੇ ਉਸ ਨੂੰ ਟੁੰਬ ਕੇ ਆਖਿਆ, ਉੱਠ ਕੇ ਖਾ ਲੈ ਕਿਉਂ ਜੋ ਰਾਹ ਤੇਰੇ ਲਈ ਬਹੁਤ ਲੰਮਾ ਹੈ।

1 ਰਾਜਿਆਂ 19:8 (PANIRV)
Square Portrait Landscape 4K UHD
ਉਸ ਨੇ ਉੱਠ ਕੇ ਖਾਧਾ ਅਤੇ ਪੀਤਾ ਤਾਂ ਉਹ ਉਸੇ ਭੋਜਨ ਦੇ ਬਲ ਨਾਲ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਪਰਮੇਸ਼ੁਰ ਦੇ ਹੋਰੇਬ ਪਰਬਤ ਤੱਕ ਤੁਰਿਆ ਗਿਆ।

1 ਰਾਜਿਆਂ 19:9 (PANIRV)
Square Portrait Landscape 4K UHD
ਉੱਥੇ ਉਹ ਇੱਕ ਗੁਫਾ ਵਿੱਚ ਜਾ ਰਿਹਾ ਤਾਂ ਵੇਖੋ, ਯਹੋਵਾਹ ਦਾ ਬਚਨ ਉਸ ਨੂੰ ਆਇਆ ਅਤੇ ਉਸ ਨੂੰ ਆਖਿਆ, ਹੇ ਏਲੀਯਾਹ ਤੂੰ ਇੱਥੇ ਕੀ ਕਰਦਾ ਹੈਂ?

1 ਰਾਜਿਆਂ 19:10 (PANIRV)
Square Portrait Landscape 4K UHD
ਅੱਗੋਂ ਉਸ ਨੇ ਆਖਿਆ, ਮੈਂ ਯਹੋਵਾਹ ਸੈਨਾਂ ਦੇ ਪਰਮੇਸ਼ੁਰ ਦੀ ਅਣਖ ਨਾਲ ਸੜਿਆ ਪਿਆ ਹਾਂ ਕਿਉਂ ਜੋ ਇਸਰਾਏਲੀਆਂ ਨੇ ਤੇਰੇ ਨੇਮ ਨੂੰ ਤਿਆਗ ਦਿੱਤਾ ਤੇਰੀਆਂ ਜਗਵੇਦੀਆਂ ਨੂੰ ਢਾਹ ਸੁੱਟਿਆ ਅਤੇ ਤੇਰੇ ਨਬੀਆਂ ਨੂੰ ਤਲਵਾਰ ਨਾਲ ਵੱਢ ਦਿੱਤਾ। ਹੁਣ ਮੈਂ ਹੀ ਇਕੱਲਾ ਬਾਕੀ ਰਹਿ ਗਿਆ ਹਾਂ ਪਰ ਉਹ ਮੇਰੀ ਜਾਨ ਲੈਣ ਲਈ ਮੈਨੂੰ ਲੱਭਦੇ ਫਿਰਦੇ ਹਨ।

1 ਰਾਜਿਆਂ 19:11 (PANIRV)
Square Portrait Landscape 4K UHD
ਤਾਂ ਉਸ ਆਖਿਆ, ਅੱਗੇ ਜਾ ਅਤੇ ਯਹੋਵਾਹ ਦੇ ਸਨਮੁਖ ਪਰਬਤ ਉੱਤੇ ਖੜ੍ਹਾ ਹੋ ਜਾ। ਤਾਂ ਵੇਖੋ, ਯਹੋਵਾਹ ਲੰਘਿਆ ਅਤੇ ਇੱਕ ਵੱਡੀ ਤੇ ਜ਼ੋਰ ਦੀ ਅਨ੍ਹੇਰੀ ਨੇ ਪਰਬਤ ਪਾੜ ਸੁੱਟੇ ਅਤੇ ਯਹੋਵਾਹ ਦੇ ਅੱਗੇ ਚਟਾਨਾਂ ਨੂੰ ਚੂਰ-ਚੂਰ ਕਰ ਦਿੱਤਾ ਪਰ ਯਹੋਵਾਹ ਅਨ੍ਹੇਰੀ ਵਿੱਚ ਨਹੀਂ ਸੀ। ਤਾਂ ਅਨ੍ਹੇਰੀ ਪਿੱਛੋਂ ਭੁਚਾਲ ਆਇਆ ਪਰ ਯਹੋਵਾਹ ਭੁਚਾਲ ਵਿੱਚ ਵੀ ਨਹੀਂ ਸੀ।

1 ਰਾਜਿਆਂ 19:12 (PANIRV)
Square Portrait Landscape 4K UHD
ਤਾਂ ਭੁਚਾਲ ਦੇ ਪਿੱਛੋਂ ਅੱਗ ਆਈ ਪਰ ਯਹੋਵਾਹ ਅੱਗ ਦੇ ਵਿੱਚ ਵੀ ਨਹੀਂ ਸੀ। ਤਾਂ ਅੱਗ ਦੇ ਪਿੱਛੋਂ ਇੱਕ ਹੌਲੀ ਅਤੇ ਨਿਮ੍ਹੀ ਅਵਾਜ਼ ਆਈ।

1 ਰਾਜਿਆਂ 19:13 (PANIRV)
Square Portrait Landscape 4K UHD
ਇਸ ਤਰ੍ਹਾਂ ਹੋਇਆ ਕਿ ਜਦ ਏਲੀਯਾਹ ਨੇ ਸੁਣਿਆ ਤਾਂ ਉਸ ਨੇ ਆਪਣਾ ਮੂੰਹ ਆਪਣੀ ਗੋਦੜੀ ਵਿੱਚ ਢੱਕ ਲਿਆ ਅਤੇ ਬਾਹਰ ਨਿੱਕਲ ਕੇ ਗੁਫਾ ਦੇ ਮੂੰਹ ਉੱਤੇ ਖੜ੍ਹਾ ਹੋ ਗਿਆ, ਤਾਂ ਵੇਖੋ, ਉਸ ਨੂੰ ਇੱਕ ਅਵਾਜ਼ ਆਈ ਅਤੇ ਆਖਿਆ, ਏਲੀਯਾਹ ਤੂੰ ਇੱਥੇ ਕੀ ਕਰਦਾ ਹੈਂ?

1 ਰਾਜਿਆਂ 19:14 (PANIRV)
Square Portrait Landscape 4K UHD
ਤਾਂ ਉਸ ਨੇ ਆਖਿਆ, ਮੈਂ ਯਹੋਵਾਹ ਸੈਨਾਂ ਦੇ ਪਰਮੇਸ਼ੁਰ ਦੀ ਅਣਖ ਨਾਲ ਸੜਿਆ ਪਿਆ ਹਾਂ ਕਿਉਂ ਜੋ ਇਸਰਾਏਲੀਆਂ ਨੇ ਤੇਰੇ ਨੇਮ ਨੂੰ ਤਿਆਗ ਦਿੱਤਾ ਤੇਰੀਆਂ ਜਗਵੇਦੀਆਂ ਨੂੰ ਢਾਹ ਸੁੱਟਿਆ ਅਤੇ ਤੇਰੇ ਨਬੀਆਂ ਨੂੰ ਤਲਵਾਰ ਨਾਲ ਵੱਢ ਦਿੱਤਾ। ਹੁਣ ਮੈਂ ਹੀ ਇਕੱਲਾ ਬਾਕੀ ਰਹਿ ਗਿਆ ਹਾਂ, ਪਰ ਉਹ ਮੇਰੀ ਜਾਨ ਲੈਣ ਲਈ ਮੈਨੂੰ ਲੱਭਦੇ ਫਿਰਦੇ ਹਨ।

1 ਰਾਜਿਆਂ 19:15 (PANIRV)
Square Portrait Landscape 4K UHD
ਤਾਂ ਯਹੋਵਾਹ ਨੇ ਉਸ ਨੂੰ ਆਖਿਆ, ਜਾ ਅਤੇ ਉਜਾੜ ਦੇ ਰਾਹ ਦੰਮਿਸ਼ਕ ਨੂੰ ਮੁੜ ਜਾ ਅਤੇ ਉੱਥੇ ਜਾ ਕੇ ਹਜ਼ਾਏਲ ਨੂੰ ਮਸਹ ਕਰਕੇ ਅਰਾਮ ਦਾ ਪਾਤਸ਼ਾਹ ਬਣਾ।

1 ਰਾਜਿਆਂ 19:16 (PANIRV)
Square Portrait Landscape 4K UHD
ਅਤੇ ਨਿਮਸ਼ੀ ਦੇ ਪੁੱਤਰ ਯੇਹੂ ਨੂੰ ਮਸਹ ਕਰ ਕੇ ਇਸਰਾਏਲ ਦਾ ਪਾਤਸ਼ਾਹ ਬਣਾ ਅਤੇ ਸ਼ਾਫਾਟ ਦੇ ਪੁੱਤਰ ਅਲੀਸ਼ਾ ਨੂੰ ਜੋ ਅਬੇਲ - ਮਹੋਲਾਹ ਦਾ ਹੈ ਮਸਹ ਕਰ ਕਿ ਉਹ ਤੇਰੇ ਥਾਂ ਨਬੀ ਹੋਵੇ।

1 ਰਾਜਿਆਂ 19:17 (PANIRV)
Square Portrait Landscape 4K UHD
ਤਾਂ ਇਸ ਤਰ੍ਹਾਂ ਹੋਵੇਗਾ ਕਿ ਜਿਹੜਾ ਹਜ਼ਾਏਲ ਦੀ ਤਲਵਾਰ ਤੋਂ ਬਚੇਗਾ ਉਹ ਨੂੰ ਯੇਹੂ ਮਰੇਗਾ ਅਤੇ ਜਿਹੜਾ ਯੇਹੂ ਦੀ ਤਲਵਾਰ ਤੋਂ ਬਚੇਗਾ ਉਹ ਨੂੰ ਅਲੀਸ਼ਾ ਮਰੇਗਾ।

1 ਰਾਜਿਆਂ 19:18 (PANIRV)
Square Portrait Landscape 4K UHD
ਪਰ ਮੈਂ ਇਸਰਾਏਲ ਵਿੱਚੋਂ ਆਪਣੇ ਲਈ ਸੱਤ ਹਜ਼ਾਰ ਰੱਖ ਲਏ ਹਨ ਉਹ ਸਭ ਜਿਨ੍ਹਾਂ ਨੇ ਆਪਣੇ ਗੋਡੇ ਬਆਲ ਦੇ ਅੱਗੇ ਨਹੀਂ ਟੇਕੇ ਅਤੇ ਉਹ ਸਾਰੇ ਮੂੰਹ ਜਿਨ੍ਹਾਂ ਨੇ ਉਹ ਨੂੰ ਨਹੀਂ ਚੁੰਮਿਆ।

1 ਰਾਜਿਆਂ 19:19 (PANIRV)
Square Portrait Landscape 4K UHD
ਉਹ ਓਥੋਂ ਚੱਲ ਪਿਆ ਅਤੇ ਸ਼ਾਫਾਟ ਦੇ ਪੁੱਤਰ ਅਲੀਸ਼ਾ ਨੂੰ ਹਲ ਵਾਹੁੰਦਿਆਂ ਜਾ ਲੱਭਾ, ਉਹ ਦੀ ਬਾਰਾਂ ਹਲ਼ਾਂ ਦੀ ਵਾਹੀ ਸੀ ਅਤੇ ਬਾਰਵੀਂ ਜੋਗ ਦੇ ਮਗਰ ਉਹ ਆਪ ਸੀ। ਏਲੀਯਾਹ ਨੇ ਉਹ ਦੇ ਕੋਲ ਦੀ ਲੰਘ ਕੇ ਆਪਣੀ ਗੋਦੜੀ ਉਹ ਦੇ ਉੱਤੇ ਪਾ ਦਿੱਤੀ।

1 ਰਾਜਿਆਂ 19:20 (PANIRV)
Square Portrait Landscape 4K UHD
ਤਾਂ ਉਹ ਬਲ਼ਦਾਂ ਨੂੰ ਛੱਡ ਕੇ ਏਲੀਯਾਹ ਦੇ ਮਗਰ ਦੌੜ ਗਿਆ ਅਤੇ ਉਸ ਨੂੰ ਆਖਿਆ, ਮੈਨੂੰ ਪਰਵਾਨਗੀ ਦੇਹ ਜੋ ਮੈਂ ਆਪਣੇ ਮਾਪਿਆਂ ਨੂੰ ਚੁੰਮ ਆਵਾਂ ਤਾਂ ਮੈਂ ਤੇਰੇ ਪਿੱਛੇ ਲੱਗ ਜਾਂਵਾਂਗਾ। ਉਸ ਨੇ ਉਹ ਨੂੰ ਆਖਿਆ, ਮੁੜ ਜਾ। ਮੈਂ ਤੈਨੂੰ ਕੀ ਕੀਤਾ?

1 ਰਾਜਿਆਂ 19:21 (PANIRV)
Square Portrait Landscape 4K UHD
ਤਾਂ ਉਹ ਉਸ ਦੇ ਕੋਲੋਂ ਮੁੜ ਗਿਆ। ਉਸ ਇੱਕ ਜੋਗ ਬਲ਼ਦਾਂ ਦੀ ਲੈ ਕੇ ਉਨ੍ਹਾਂ ਨੂੰ ਵੱਢ ਸੁੱਟਿਆ ਅਤੇ ਹਲ ਪੰਜਾਲੀ ਦੀਆਂ ਲੱਕੜੀਆਂ ਨਾਲ ਉਨ੍ਹਾਂ ਦਾ ਮਾਸ ਰਿੰਨ੍ਹ ਕੇ ਲੋਕਾਂ ਨੂੰ ਦਿੱਤਾ ਤਾਂ ਉਹਨਾਂ ਨੇ ਖਾਧਾ। ਫੇਰ ਉਹ ਉੱਠਿਆ ਅਤੇ ਏਲੀਯਾਹ ਦੇ ਪਿੱਛੇ ਜਾ ਲੱਗਾ ਅਤੇ ਉਸ ਦੀ ਸੇਵਾ ਕਰਦਾ ਰਿਹਾ।

Available Bible Translations

American Standard Version (ASV)
1 Kings 19 (ASV) »
King James Version (KJV)
1 Kings 19 (KJV) »
GOD’S WORD® (GW)
1 Kings 19 (GW) »
Berean Bible (BSB)
1 Kings 19 (BSB) »
World English Bible (WEB)
1 Kings 19 (WEB) »
French Bible (LSG)
1 Rois 19 (LSG) »
German Bible (LUTH1912)
1 Könige 19 (LUTH1912) »
Marathi Bible (MARIRV)
1 राजे 19 (MARIRV) »
Gujarati Bible (GUJIRV)
1 રાજાઓ 19 (GUJIRV) »
Hebrew Bible (HEB)
מלכים א 19 (HEB) »
Portuguese Bible (BSL)
1 Reis 19 (BSL) »
Vietnamese Bible (VIE)
1 Các Vua 19 (VIE) »
Spanish Bible (RVA)
1 Reyes 19 (RVA) »
Italian Bible (RIV)
1 Re 19 (RIV) »
Chinese Simplified (CUVS)
列 王 记 上 19 (CUVS) »
Chinese Traditional (CUVT)
列 王 紀 上 19 (CUVT) »
Albanian Bible (ALB)
1 Mbretërve 19 (ALB) »
Swedish Bible (SV1917)
1 Kungaboken 19 (SV1917) »
Russian Bible (RUSV)
3 Царств 19 (RUSV) »
Ukrainian Bible (UKR)
1 царів 19 (UKR) »
Hungarian Bible (KAR)
1 Királyok 19 (KAR) »
Bulgarian Bible (BULG)
3 Царе 19 (BULG) »
Japanese Bible (JPN)
列王紀上 19 (JPN) »
Norwegian Bible (NORSK)
1 Kongebok 19 (NORSK) »

1 ਰਾਜਿਆਂ (PANIRV) Chapter Selection

PANIRV Book Selection List