1 ਰਾਜਿਆਂ Chapter 20 PANIRV Bible Verse Images

1 ਰਾਜਿਆਂ 20 Bible Verse Pictures. Choose from a large collection of inspirational, motivational and encouraging Bible verses with pictures of nature. Download and share 1 ਰਾਜਿਆਂ 20 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


1 ਰਾਜਿਆਂ 20:1 (PANIRV)
Square Portrait Landscape 4K UHD
ਬਨ-ਹਦਦ ਅਰਾਮ ਦੇ ਰਾਜੇ ਨੇ ਆਪਣੀ ਫੌਜ ਨੂੰ ਇਕੱਠਾ ਕੀਤਾ ਅਤੇ ਉਹ ਦੇ ਨਾਲ ਬੱਤੀ ਰਾਜੇ ਸਨ ਨਾਲੇ ਘੋੜੇ ਤੇ ਰਥ ਅਤੇ ਉਹ ਨੇ ਉਤਾਹਾਂ ਜਾ ਕੇ ਸਾਮਰਿਯਾ ਨੂੰ ਘੇਰ ਲਿਆ ਅਤੇ ਉਸ ਦੇ ਨਾਲ ਯੁੱਧ ਕੀਤਾ।

1 ਰਾਜਿਆਂ 20:2 (PANIRV)
Square Portrait Landscape 4K UHD
ਉਹ ਨੇ ਇਸਰਾਏਲ ਦੇ ਪਾਤਸ਼ਾਹ ਅਹਾਬ ਕੋਲ ਸ਼ਹਿਰ ਨੂੰ ਹਲਕਾਰੇ ਭੇਜੇ ਅਤੇ ਉਸ ਨੂੰ ਆਖਿਆ ਕਿ ਬਨ-ਹਦਦ ਇਸ ਤਰ੍ਹਾਂ ਆਖਦਾ ਹੈ।

1 ਰਾਜਿਆਂ 20:3 (PANIRV)
Square Portrait Landscape 4K UHD
ਕਿ ਤੇਰਾ ਚਾਂਦੀ ਸੋਨਾ ਮੇਰਾ ਹੈ। ਤੇਰੀਆਂ ਇਸਤਰੀਆਂ ਅਤੇ ਤੇਰੇ ਚੰਗੇ ਤੋਂ ਚੰਗੇ ਬੱਚੇ ਮੇਰੇ ਹਨ।

1 ਰਾਜਿਆਂ 20:4 (PANIRV)
Square Portrait Landscape 4K UHD
ਤਾਂ ਇਸਰਾਏਲ ਦੇ ਪਾਤਸ਼ਾਹ ਨੇ ਉੱਤਰ ਦਿੱਤਾ ਕਿ ਹੇ ਮੇਰੇ ਸੁਆਮੀ, ਹੇ ਮੇਰੇ ਪਾਤਸ਼ਾਹ, ਮੈਂ ਅਤੇ ਜੋ ਕੁਝ ਮੇਰਾ ਹੈ ਉਹ ਸਭ ਤੁਹਾਡਾ ਹੈ।

1 ਰਾਜਿਆਂ 20:5 (PANIRV)
Square Portrait Landscape 4K UHD
ਤਾਂ ਉਨ੍ਹਾਂ ਹਲਕਾਰਿਆਂ ਨੇ ਮੁੜ ਆਖਿਆ, ਬਨ-ਹਦਦ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਤਾਂ ਤੇਰੇ ਕੋਲ ਆਖ ਭੇਜਿਆ ਸੀ ਕਿ ਤੂੰ ਆਪਣਾ ਚਾਂਦੀ, ਸੋਨਾ, ਇਸਤਰੀਆਂ ਅਤੇ ਬਾਲ ਬੱਚੇ ਮੈਨੂੰ ਦੇ ਦੇਹ।

1 ਰਾਜਿਆਂ 20:6 (PANIRV)
Square Portrait Landscape 4K UHD
ਪਰ ਹੁਣ ਮੈਂ ਕੱਲ ਇਸੇ ਵੇਲੇ ਆਪਣਿਆਂ ਟਹਿਲੂਆਂ ਨੂੰ ਤੇਰੇ ਕੋਲ ਭੇਜਾਂਗਾ ਅਤੇ ਉਹ ਤੇਰੇ ਮਹਿਲ ਦੀ ਅਤੇ ਤੇਰੇ ਟਹਿਲੂਆਂ ਦੇ ਘਰਾਂ ਦੀ ਤਲਾਸ਼ੀ ਲੈਣਗੇ ਅਤੇ ਇਸ ਤਰ੍ਹਾਂ ਹੋਵੇਗਾ ਕਿ ਜੋ ਕੁਝ ਤੇਰੀ ਨਿਗਾਹ ਵਿੱਚ ਚੰਗਾ ਹੈ ਉਹ ਆਪਣੇ ਹੱਥ ਵਿੱਚ ਚੁੱਕ ਕੇ ਲੈ ਜਾਣਗੇ।

1 ਰਾਜਿਆਂ 20:7 (PANIRV)
Square Portrait Landscape 4K UHD
ਤਾਂ ਇਸਰਾਏਲ ਦੇ ਪਾਤਸ਼ਾਹ ਨੇ ਦੇਸ ਦੇ ਸਾਰੇ ਬਜ਼ੁਰਗਾਂ ਨੂੰ ਸੱਦ ਕੇ ਆਖਿਆ ਕਿ ਧਿਆਨ ਕਰੋ ਅਤੇ ਵੇਖੋ ਜੋ ਇਹ ਮਨੁੱਖ ਕਿੱਕੁਰ ਬੁਰਿਆਈ ਕਰਨੀ ਚਾਹੁੰਦਾ ਹੈ ਕਿਉਂ ਜੋ ਉਹ ਨੇ ਮੇਰੇ ਕੋਲੋਂ ਮੇਰੀਆਂ ਇਸਤਰੀਆਂ, ਮੇਰੇ ਬੱਚੇ ਤੇ ਮੇਰਾ ਚਾਂਦੀ ਸੋਨਾ ਮੰਗ ਭੇਜਿਆ ਹੈ ਅਤੇ ਮੈਂ ਉਹ ਨੂੰ ਮਨਾ ਨਹੀਂ ਕੀਤਾ।

1 ਰਾਜਿਆਂ 20:8 (PANIRV)
Square Portrait Landscape 4K UHD
ਅੱਗੋਂ ਸਾਰੇ ਬਜ਼ੁਰਗਾਂ ਅਤੇ ਸਾਰੇ ਲੋਕਾਂ ਨੇ ਉਹ ਨੂੰ ਆਖਿਆ, ਉਸ ਦੀ ਨਾ ਸੁਣੋ ਅਤੇ ਨਾ ਮੰਨੋ।

1 ਰਾਜਿਆਂ 20:9 (PANIRV)
Square Portrait Landscape 4K UHD
ਇਸ ਤੋਂ ਬਾਅਦ ਉਹ ਨੇ ਬਨ-ਹਦਦ ਦੇ ਹਲਕਾਰਿਆਂ ਨੂੰ ਆਖਿਆ, ਮੇਰੇ ਸੁਆਮੀ ਪਾਤਸ਼ਾਹ ਨੂੰ ਆਖੋ ਕਿ ਜੋ ਕੁਝ ਤੁਸੀਂ ਆਪਣੇ ਦਾਸ ਤੋਂ ਪਹਿਲੇ ਮੰਗਿਆ ਉਹ ਮੈਂ ਕਰਾਂਗਾ ਪਰ ਇਹ ਗੱਲ ਮੈਥੋਂ ਨਹੀਂ ਹੋਣੀ। ਤਾਂ ਹਲਕਾਰੇ ਤੁਰ ਗਏ ਅਤੇ ਉੱਤਰ ਜਾ ਦਿੱਤਾ।

1 ਰਾਜਿਆਂ 20:10 (PANIRV)
Square Portrait Landscape 4K UHD
ਤਾਂ ਬਨ-ਹਦਦ ਨੇ ਉਹ ਨੂੰ ਆਖ ਭੇਜਿਆ ਕਿ ਜੇ ਸਾਮਰਿਯਾ ਦੀ ਧੂੜ ਉਨ੍ਹਾਂ ਸਭਨਾਂ ਲੋਕਾਂ ਲਈ ਜੋ ਮੇਰੇ ਅਧੀਨ ਹਨ ਮੁੱਠ ਭਰਨ ਲਈ ਪੂਰੀ ਹੀ ਹੋਵੇ ਤਾਂ ਦੇਵਤੇ ਮੇਰੇ ਨਾਲ ਅਜਿਹਾ ਹੀ ਕਰਨ ਸਗੋਂ ਇਸ ਨਾਲੋਂ ਵੀ ਵੱਧ।

1 ਰਾਜਿਆਂ 20:11 (PANIRV)
Square Portrait Landscape 4K UHD
ਫੇਰ ਇਸਰਾਏਲ ਦੇ ਪਾਤਸ਼ਾਹ ਨੇ ਉੱਤਰ ਦਿੱਤਾ ਕਿ ਉਸ ਨੂੰ ਆਖੋ ਸ਼ਸਤਰ ਬੰਨ੍ਹਣ ਵਾਲਾ ਸ਼ਸਤਰ ਲਾਹੁਣ ਵਾਲੇ ਜਿਨ੍ਹਾਂ ਹੰਕਾਰ ਨਾ ਕਰੇ।

1 ਰਾਜਿਆਂ 20:12 (PANIRV)
Square Portrait Landscape 4K UHD
ਤਾਂ ਇਸ ਤਰ੍ਹਾਂ ਹੋਇਆ ਕਿ ਜਾਂ ਉਸ ਨੇ ਇਹ ਗੱਲ ਸੁਣੀ ਜਦ ਉਹ ਰਾਜਿਆਂ ਦੇ ਨਾਲ ਸ਼ਾਮਿਆਨੇ ਦੇ ਵਿੱਚ ਪੀ ਰਿਹਾ ਸੀ ਤਾਂ ਉਸ ਨੇ ਆਪਣੇ ਟਹਿਲੂਆਂ ਨੂੰ ਆਖਿਆ, ਪਾਲਾਂ ਬੰਨ੍ਹ ਲਓ, ਸੋ ਉਨ੍ਹਾਂ ਨੇ ਸ਼ਹਿਰ ਦੇ ਵਿਰੁੱਧ ਪਾਲਾਂ ਬੰਨ੍ਹੀਆਂ।

1 ਰਾਜਿਆਂ 20:13 (PANIRV)
Square Portrait Landscape 4K UHD
ਤਾਂ ਵੇਖੋ ਇੱਕ ਨਬੀ ਇਸਰਾਏਲ ਦੇ ਪਾਤਸ਼ਾਹ ਅਹਾਬ ਕੋਲ ਆਇਆ ਅਤੇ ਉਹ ਨੂੰ ਆਖਿਆ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਭਲਾ, ਤੂੰ ਇਹ ਸਾਰਾ ਵੱਡਾ ਦਲ ਵੇਖਿਆ ਹੈ? ਵੇਖ ਮੈਂ ਇਹ ਨੂੰ ਅੱਜ ਤੇਰੇ ਹੱਥ ਵਿੱਚ ਕਰ ਦਿਆਂਗਾ ਤਾਂ ਜੋ ਤੂੰ ਜਾਣੇ ਕਿ ਮੈਂ ਹੀ ਯਹੋਵਾਹ ਹਾਂ।

1 ਰਾਜਿਆਂ 20:14 (PANIRV)
Square Portrait Landscape 4K UHD
ਤਦ ਅਹਾਬ ਨੇ ਪੁੱਛਿਆ, ਕਿਸ ਦੇ ਰਾਹੀਂ? ਉਸ ਆਖਿਆ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਸੂਬਿਆਂ ਦੇ ਸਰਦਾਰਾਂ ਦੇ ਜੁਆਨਾਂ ਦੇ ਰਾਹੀਂ। ਤਾਂ ਫੇਰ ਉਸ ਪੁੱਛਿਆ, ਲੜਾਈ ਕੌਣ ਸ਼ੁਰੂ ਕਰੇ? ਉਸ ਆਖਿਆ ਤੂੰ।

1 ਰਾਜਿਆਂ 20:15 (PANIRV)
Square Portrait Landscape 4K UHD
ਸੋ ਉਹ ਨੇ ਸੂਬਿਆਂ ਦੇ ਸਰਦਾਰਾਂ ਦੇ ਜੁਆਨਾਂ ਦੀ ਗਿਣਤੀ ਕੀਤੀ ਅਤੇ ਉਹ ਦੋ ਸੌ ਬੱਤੀ ਸਨ। ਇਹ ਦੇ ਮਗਰੋਂ ਉਹ ਨੇ ਸਭਨਾਂ ਲੋਕਾਂ ਨੂੰ ਅਰਥਾਤ ਸਾਰੇ ਇਸਰਾਏਲੀਆਂ ਨੂੰ ਵੀ ਗਿਣਿਆ ਅਤੇ ਉਹ ਸੱਤ ਹਜ਼ਾਰ ਸਨ।

1 ਰਾਜਿਆਂ 20:16 (PANIRV)
Square Portrait Landscape 4K UHD
ਉਹ ਦੁਪਹਿਰ ਨੂੰ ਨਿੱਕਲੇ ਪਰ ਬਨ-ਹਦਦ ਅਤੇ ਉਹ ਬੱਤੀ ਰਾਜੇ ਜੋ ਉਸ ਦੇ ਸਹਾਇਕ ਸਨ ਸ਼ਾਮਿਆਨੇ ਵਿੱਚ ਪੀ ਕੇ ਮਤਵਾਲੇ ਹੋ ਰਹੇ ਸਨ

1 ਰਾਜਿਆਂ 20:17 (PANIRV)
Square Portrait Landscape 4K UHD
ਤਦ ਸੂਬਿਆਂ ਦੇ ਸਰਦਾਰਾਂ ਦੇ ਜੁਆਨ ਪਹਿਲਾਂ ਨਿੱਕਲੇ ਅਤੇ ਬਨ-ਹਦਦ ਨੇ ਆਦਮੀ ਭੇਜੇ ਅਤੇ ਉਨ੍ਹਾਂ ਨੇ ਉਸ ਨੂੰ ਦੱਸਿਆ ਕਿ ਮਨੁੱਖ ਸਾਮਰਿਯਾ ਤੋਂ ਨਿੱਕਲੇ ਹਨ।

1 ਰਾਜਿਆਂ 20:18 (PANIRV)
Square Portrait Landscape 4K UHD
ਤਾਂ ਉਸ ਨੇ ਆਖਿਆ, ਜੇ ਉਹ ਸੁਲਾਹ ਲਈ ਨਿੱਕਲੇ ਹਨ ਤਾਂ ਉਨ੍ਹਾਂ ਨੂੰ ਜਿਉਂਦੇ ਫੜ ਲਓ ਅਤੇ ਜੇ ਉਹ ਲੜਨ ਨੂੰ ਨਿੱਕਲੇ ਹਨ ਤਾਂ ਵੀ ਜਿਉਂਦੇ ਫੜ ਲਓ।

1 ਰਾਜਿਆਂ 20:19 (PANIRV)
Square Portrait Landscape 4K UHD
ਸੋ ਇਹ ਜੋ ਸੂਬਿਆਂ ਦੇ ਸਰਦਾਰਾਂ ਦੇ ਜੁਆਨ ਸਨ ਸ਼ਹਿਰ ਤੋਂ ਉਸ ਫੌਜ ਸਣੇ ਜੋ ਉਨ੍ਹਾਂ ਦੇ ਪਿੱਛੇ ਸੀ ਨਿੱਕਲੇ।

1 ਰਾਜਿਆਂ 20:20 (PANIRV)
Square Portrait Landscape 4K UHD
ਅਤੇ ਇੱਕ-ਇੱਕ ਨੇ ਆਪਣੇ ਵੈਰੀ ਨੂੰ ਵੱਢ ਸੁੱਟਿਆ ਤਾਂ ਅਰਾਮੀ ਨੱਠੇ ਅਤੇ ਇਸਰਾਏਲ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਅਰਾਮ ਦਾ ਰਾਜਾ ਬਨ-ਹਦਦ ਇੱਕ ਘੋੜੇ ਉੱਤੇ ਘੋੜ ਚੜ੍ਹਿਆਂ ਦੇ ਨਾਲ ਭੱਜ ਗਿਆ।

1 ਰਾਜਿਆਂ 20:21 (PANIRV)
Square Portrait Landscape 4K UHD
ਤਾਂ ਇਸਰਾਏਲ ਦੇ ਪਾਤਸ਼ਾਹ ਨੇ ਬਾਹਰ ਨਿੱਕਲ ਕੇ ਘੋੜਿਆਂ ਅਤੇ ਰਥਾਂ ਨੂੰ ਮਾਰਿਆ ਅਤੇ ਅਰਾਮੀਆਂ ਉੱਤੇ ਵੱਡਾ ਵਢਾਂਗਾ ਫੇਰਿਆ।

1 ਰਾਜਿਆਂ 20:22 (PANIRV)
Square Portrait Landscape 4K UHD
ਅਤੇ ਉਹ ਨਬੀ ਇਸਰਾਏਲ ਦੇ ਪਾਤਸ਼ਾਹ ਕੋਲ ਆਇਆ ਅਤੇ ਉਹ ਨੂੰ ਆਖਿਆ, ਜਾ ਅਤੇ ਆਪਣੇ ਆਪ ਨੂੰ ਤਕੜਾ ਕਰ ਅਤੇ ਧਿਆਨ ਰੱਖ ਅਤੇ ਵੇਖ ਲੈ ਕਿ ਤੂੰ ਕੀ ਕਰਨਾ ਹੈ ਕਿਉਂ ਜੋ ਅਰਾਮ ਦਾ ਰਾਜਾ ਆਉਂਦੇ ਸਾਲ ਤੇਰੇ ਉੱਤੇ ਚੜ੍ਹਾਈ ਕਰੇਗਾ।

1 ਰਾਜਿਆਂ 20:23 (PANIRV)
Square Portrait Landscape 4K UHD
ਅਰਾਮ ਦੇ ਰਾਜੇ ਦੇ ਟਹਿਲੂਆਂ ਨੇ ਉਸ ਨੂੰ ਆਖਿਆ, ਉਨ੍ਹਾਂ ਦਾ ਦੇਵਤਾ ਪਹਾੜੀ ਦੇਵਤਾ ਹੈ ਇਸੇ ਲਈ ਉਹ ਸਾਡੇ ਨਾਲੋਂ ਤਕੜੇ ਹਨ ਪਰ ਅਸੀਂ ਉਨ੍ਹਾਂ ਨਾਲ ਮੈਦਾਨ ਵਿੱਚ ਲੜੀਏ ਤਾਂ ਅਸੀਂ ਉਨ੍ਹਾਂ ਨਾਲੋਂ ਜ਼ਰੂਰ ਤਕੜੇ ਹੋਵਾਂਗੇ।

1 ਰਾਜਿਆਂ 20:24 (PANIRV)
Square Portrait Landscape 4K UHD
ਪਰ ਇੱਕ ਕੰਮ ਇਹ ਕਰੋ ਕਿ ਰਾਜਿਆਂ ਵਿੱਚੋਂ ਹਰ ਇੱਕ ਨੂੰ ਉਹ ਦੇ ਥਾਂ ਤੋਂ ਕੱਢ ਕੇ ਉਨ੍ਹਾਂ ਦੇ ਬਦਲੇ ਸੂਬੇਦਾਰਾਂ ਨੂੰ ਠਹਿਰਾ ਦਿਓ।

1 ਰਾਜਿਆਂ 20:25 (PANIRV)
Square Portrait Landscape 4K UHD
ਅਤੇ ਆਪਣੇ ਲਈ ਇੱਕ ਫੌਜ ਗਿਣ ਲਓ ਜੋ ਉਸ ਫੌਜ ਦੇ ਤੁੱਲ ਹੋਵੇ ਜਿਹੜੀ ਗੁਆਚ ਗਈ ਹੈ ਘੋੜੇ ਦੇ ਥਾਂ ਘੋੜਾ ਅਤੇ ਰਥ ਦੇ ਥਾਂ ਰਥ ਤਾਂ ਅਸੀਂ ਉਨ੍ਹਾਂ ਨਾਲ ਮੈਦਾਨ ਵਿੱਚ ਲੜਾਂਗੇ। ਤਾਂ ਅਸੀਂ ਉਨ੍ਹਾਂ ਨਾਲੋਂ ਜ਼ਰੂਰ ਤਕੜੇ ਹੋਵਾਂਗੇ। ਸੋ ਉਸ ਨੇ ਉਨ੍ਹਾਂ ਦੀ ਅਵਾਜ਼ ਸੁਣੀ ਅਤੇ ਉਵੇਂ ਹੀ ਕੀਤਾ।

1 ਰਾਜਿਆਂ 20:26 (PANIRV)
Square Portrait Landscape 4K UHD
ਤਾਂ ਇਸ ਤਰ੍ਹਾਂ ਹੋਇਆ ਕਿ ਆਉਂਦੇ ਸਾਲ ਬਨ-ਹਦਦ ਨੇ ਅਰਾਮੀਆਂ ਨੂੰ ਗਿਣਿਆ ਅਤੇ ਅਫੇਕ ਉੱਤੇ ਚੜ੍ਹਾਈ ਕੀਤੀ ਕਿ ਇਸਰਾਏਲ ਨਾਲ ਲੜੇ।

1 ਰਾਜਿਆਂ 20:27 (PANIRV)
Square Portrait Landscape 4K UHD
ਇਸਰਾਏਲੀ ਗਿਣੇ ਗਏ ਅਤੇ ਉਨ੍ਹਾਂ ਨੂੰ ਰਾਸ਼ਨ ਦੇ ਦਿੱਤਾ ਫੇਰ ਉਹ ਉਨ੍ਹਾਂ ਦਾ ਸਾਹਮਣਾ ਕਰਨ ਨੂੰ ਨਿੱਕਲੇ ਅਤੇ ਇਸਰਾਏਲੀਆਂ ਨੇ ਉਨ੍ਹਾਂ ਦੇ ਸਾਹਮਣੇ ਡੇਰੇ ਲਾ ਲਏ ਅਤੇ ਉਹ ਇਸ ਤਰ੍ਹਾਂ ਜਾਪਦੇ ਸਨ ਜਿਵੇਂ ਪਠੋਰਿਆਂ ਦੇ ਦੋ ਛੋਟੇ ਇੱਜੜ ਹਨ ਪਰ ਅਰਾਮੀਆਂ ਨਾਲ ਦੇਸ ਭਰ ਗਿਆ ਸੀ।

1 ਰਾਜਿਆਂ 20:28 (PANIRV)
Square Portrait Landscape 4K UHD
ਪਰਮੇਸ਼ੁਰ ਦੇ ਇੱਕ ਬੰਦੇ ਨੇ ਆ ਕੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਇਸ ਲਈ ਕਿ ਅਰਾਮੀਆਂ ਨੇ ਆਖਿਆ ਕਿ ਯਹੋਵਾਹ ਪਹਾੜਾਂ ਦਾ ਪਰਮੇਸ਼ੁਰ ਹੈ ਪਰ ਉਹ ਮੈਦਾਨ ਦਾ ਪਰਮੇਸ਼ੁਰ ਨਹੀਂ ਹੈ ਮੈਂ ਇਸ ਵੱਡੇ ਦਲ ਨੂੰ ਸਾਰੇ ਦਾ ਸਾਰਾ ਤੇਰੇ ਹੱਥ ਵਿੱਚ ਕਰ ਦਿਆਂਗਾ ਜੋ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ।

1 ਰਾਜਿਆਂ 20:29 (PANIRV)
Square Portrait Landscape 4K UHD
ਸੋ ਉਨ੍ਹਾਂ ਨੇ ਇੱਕ ਦੂਜੇ ਦੇ ਸਾਹਮਣੇ ਸੱਤ ਦਿਨ ਡੇਰੇ ਲਾਈ ਰੱਖੇ ਤਾਂ ਇਸ ਤਰ੍ਹਾਂ ਹੋਇਆ ਕਿ ਸੱਤਵੇਂ ਦਿਨ ਲੜਾਈ ਜੁੱਟ ਪਈ ਅਤੇ ਇਸਰਾਏਲੀਆਂ ਨੇ ਇੱਕ ਦਿਹਾੜੀ ਵਿੱਚ ਅਰਾਮੀਆਂ ਦਾ ਇੱਕ ਲੱਖ ਪਿਆਦਾ ਵੱਢ ਸੁੱਟਿਆ।

1 ਰਾਜਿਆਂ 20:30 (PANIRV)
Square Portrait Landscape 4K UHD
ਪਰ ਰਹਿੰਦੇ-ਖੂਹੰਦੇ ਅਫੇਕ ਸ਼ਹਿਰ ਨੂੰ ਨੱਠ ਗਏ ਅਤੇ ਉੱਥੇ ਸਤਾਈ ਹਜ਼ਾਰ ਉੱਤੇ ਜੋ ਬਚ ਗਏ ਸਨ ਇੱਕ ਕੰਧ ਡਿੱਗ ਪਈ ਅਤੇ ਬਨ-ਹਦਦ ਵੀ ਨੱਠਾ ਅਤੇ ਸ਼ਹਿਰ ਦੇ ਵਿੱਚ ਇੱਕ ਅੰਦਰਲੀ ਕੋਠੜੀ ਵਿੱਚ ਜਾ ਵੜਿਆ।

1 ਰਾਜਿਆਂ 20:31 (PANIRV)
Square Portrait Landscape 4K UHD
ਤਾਂ ਉਸ ਦੇ ਟਹਿਲੂਆਂ ਨੇ ਉਸ ਨੂੰ ਆਖਿਆ, ਵੇਖੋ, ਅਸੀਂ ਸੁਣਿਆ ਹੈ ਕਿ ਇਸਰਾਏਲ ਦੇ ਘਰਾਣੇ ਦੇ ਪਾਤਸ਼ਾਹ ਦਿਆਲੂ ਪਾਤਸ਼ਾਹ ਹੁੰਦੇ ਹਨ। ਅਸੀਂ ਆਪਣੇ ਲੱਕਾਂ ਉੱਤੇ ਤੱਪੜ ਅਤੇ ਆਪਣੇ ਸਿਰਾਂ ਉੱਤੇ ਰੱਸੀਆਂ ਵਲ੍ਹੇਟ ਲਈਏ ਅਤੇ ਇਸਰਾਏਲ ਦੇ ਪਾਤਸ਼ਾਹ ਕੋਲ ਜਾਈਏ, ਸ਼ਾਇਦ ਉਹ ਤੇਰੀ ਜਾਨ ਬਖ਼ਸ਼ੀ ਕਰੇ।

1 ਰਾਜਿਆਂ 20:32 (PANIRV)
Square Portrait Landscape 4K UHD
ਸੋ ਉਨ੍ਹਾਂ ਨੇ ਆਪਣੇ ਲੱਕਾਂ ਉੱਤੇ ਤੱਪੜ ਅਤੇ ਸਿਰਾਂ ਉੱਤੇ ਰੱਸੀਆਂ ਵਲ੍ਹੇਟ ਲਈਆਂ ਅਤੇ ਇਸਰਾਏਲ ਦੇ ਪਾਤਸ਼ਾਹ ਕੋਲ ਆਏ ਅਤੇ ਆਖਿਆ ਕਿ ਤੁਹਾਡਾ ਦਾਸ ਬਨ-ਹਦਦ ਆਖਦਾ ਹੈ, ਦਯਾ ਕਰਕੇ ਮੇਰੀ ਜਾਨ ਬਖਸ਼ ਦਿਓ। ਅੱਗੋਂ ਉਸ ਆਖਿਆ ਕੀ ਉਹ ਅਜੇ ਜਿਉਂਦਾ ਹੈ? ਉਹ ਤਾਂ ਮੇਰਾ ਭਰਾ ਹੈ।

1 ਰਾਜਿਆਂ 20:33 (PANIRV)
Square Portrait Landscape 4K UHD
ਉਨ੍ਹਾਂ ਮਨੁੱਖਾਂ ਨੇ ਇਹ ਚੰਗਾ ਲੱਛਣ ਜਾਣਿਆ ਅਤੇ ਧਿਆਨ ਨਾਲ ਉਹ ਦਾ ਇੱਛਾ ਜਾਚ ਕੇ ਆਖਿਆ, ਉਹ ਤੁਹਾਡਾ ਭਰਾ ਬਨ-ਹਦਦ ਹੈ ਤਾਂ ਉਸ ਆਖਿਆ, ਜਾਓ ਉਸ ਨੂੰ ਲੈ ਆਓ ਤਦ ਬਨ-ਹਦਦ ਉਹ ਦੇ ਕੋਲ ਬਾਹਰ ਆਇਆ ਅਤੇ ਉਹ ਨੇ ਉਸ ਨੂੰ ਆਪਣੇ ਰਥ ਉੱਤੇ ਚੜ੍ਹਾ ਲਿਆ।

1 ਰਾਜਿਆਂ 20:34 (PANIRV)
Square Portrait Landscape 4K UHD
ਉਹ ਨੇ ਉਸ ਨੂੰ ਆਖਿਆ, ਜਿਹੜੇ ਸ਼ਹਿਰ ਮੇਰੇ ਪਿਤਾ ਨੇ ਤੇਰੇ ਪਿਤਾ ਤੋਂ ਖੋਹ ਲਏ ਸਨ ਉਹ ਮੈਂ ਮੋੜ ਦਿਆਂਗਾ। ਤੂੰ ਆਪਣੇ ਲਈ ਦੰਮਿਸ਼ਕ ਵਿੱਚ ਬਜਾਰ ਬਣਾ ਲਈਂ ਜਿਵੇਂ ਮੇਰੇ ਪਿਤਾ ਨੇ ਸਾਮਰਿਯਾ ਵਿੱਚ ਬਣਾਏ ਸਨ ਤਦ ਅਹਾਬ ਨੇ ਆਖਿਆ, ਮੈਂ ਇਸ ਨੇਮ ਨਾਲ ਤੈਨੂੰ ਵਿਦਿਆ ਕਰਦਾ ਹਾਂ ਸੋ ਉਹ ਨੇ ਉਸ ਦੇ ਨਾਲ ਨੇਮ ਬੰਨ੍ਹਿਆ ਅਤੇ ਉਸ ਨੂੰ ਛੱਡ ਦਿੱਤਾ।

1 ਰਾਜਿਆਂ 20:35 (PANIRV)
Square Portrait Landscape 4K UHD
ਫੇਰ ਨਬੀਆਂ ਦੇ ਪੁੱਤਰਾਂ ਵਿੱਚੋਂ ਇੱਕ ਜਣੇ ਨੇ ਆਪਣੇ ਗੁਆਂਢੀ ਨੂੰ ਯਹੋਵਾਹ ਦੇ ਬਚਨ ਅਨੁਸਾਰ ਆਖਿਆ, ਮੈਨੂੰ ਮਾਰ ਹੀ ਦੇਹ ਪਰ ਉਸ ਨੇ ਉਹ ਦੇ ਮਾਰਨ ਤੋਂ ਨਾਂਹ ਕੀਤੀ।

1 ਰਾਜਿਆਂ 20:36 (PANIRV)
Square Portrait Landscape 4K UHD
ਇਸ ਤੋਂ ਬਾਅਦ ਉਹ ਨੇ ਉਸ ਨੂੰ ਆਖਿਆ, ਇਸ ਲਈ ਕਿ ਤੂੰ ਯਹੋਵਾਹ ਦੀ ਅਵਾਜ਼ ਨੂੰ ਨਹੀਂ ਮੰਨਿਆ ਤਾਂ ਵੇਖ ਮੇਰੇ ਕੋਲੋਂ ਜਾਂਦਿਆਂ ਸਾਰ ਇੱਕ ਬੱਬਰ ਸ਼ੇਰ ਤੈਨੂੰ ਪਾੜ ਸੁੱਟੇਗਾ। ਸੋ ਜਦੋਂ ਹੀ ਉਹ ਉਸ ਕੋਲੋਂ ਗਿਆ ਇੱਕ ਬੱਬਰ ਸ਼ੇਰ ਉਸ ਨੂੰ ਮਿਲਿਆ ਜਿਸ ਉਸ ਨੂੰ ਪਾੜ ਸੁੱਟਿਆ।

1 ਰਾਜਿਆਂ 20:37 (PANIRV)
Square Portrait Landscape 4K UHD
ਫੇਰ ਉਹ ਨੂੰ ਇੱਕ ਹੋਰ ਮਨੁੱਖ ਮਿਲਿਆ ਤਾਂ ਉਹ ਨੇ ਉਸ ਨੂੰ ਆਖਿਆ, ਮੈਨੂੰ ਮਾਰ ਹੀ ਦੇਹ। ਉਸ ਮਨੁੱਖ ਨੇ ਉਸ ਨੂੰ ਮਾਰ-ਮਾਰ ਕੇ ਘਾਇਲ ਕਰ ਦਿੱਤਾ।

1 ਰਾਜਿਆਂ 20:38 (PANIRV)
Square Portrait Landscape 4K UHD
ਸੋ ਉਹ ਨਬੀ ਪਾਤਸ਼ਾਹ ਦੀ ਉਡੀਕ ਵਿੱਚ ਰਾਹ ਕੋਲ ਜਾ ਖੜ੍ਹਾ ਹੋਇਆ ਅਤੇ ਉਹ ਨੇ ਆਪਣੀ ਪਗੜੀ ਆਪਣੀਆਂ ਅੱਖਾਂ ਉੱਤੇ ਬੰਨ੍ਹ ਕੇ ਭੇਸ ਵਟਾਇਆ।

1 ਰਾਜਿਆਂ 20:39 (PANIRV)
Square Portrait Landscape 4K UHD
ਤਾਂ ਜਦ ਪਾਤਸ਼ਾਹ ਲੰਘ ਰਿਹਾ ਸੀ ਤਦ ਉਹ ਨੇ ਪਾਤਸ਼ਾਹ ਦੀ ਦੁਹਾਈ ਦਿੱਤੀ ਕਿ ਤੁਹਾਡਾ ਦਾਸ ਲੜਾਈ ਵਿੱਚ ਗਿਆ ਅਤੇ ਵੇਖੋ ਇੱਕ ਮਨੁੱਖ ਮੁੜ ਕੇ ਇੱਕ ਹੋਰ ਮਨੁੱਖ ਨੂੰ ਮੇਰੇ ਕੋਲ ਲਿਆਇਆ ਅਤੇ ਆਖਿਆ ਕਿ ਇਸ ਮਨੁੱਖ ਦਾ ਧਿਆਨ ਰੱਖ। ਜੇ ਕਦੀ ਇਹ ਨਿੱਕਲ ਜਾਵੇ ਤਾਂ ਇਸ ਦੀ ਜਾਨ ਦੇ ਵੱਟੇ ਤੇਰੀ ਜਾਨ ਜਾਵੇਗੀ ਜਾਂ ਤੈਨੂੰ ਚੋਂਤੀ ਕਿੱਲੋ ਚਾਂਦੀ ਦੇਣੀ ਪਵੇਗੀ।

1 ਰਾਜਿਆਂ 20:40 (PANIRV)
Square Portrait Landscape 4K UHD
ਜਿਸ ਵੇਲੇ ਤੇਰਾ ਦਾਸ ਇੱਧਰ-ਉੱਧਰ ਕੰਮ ਵਿੱਚ ਫਸਿਆ ਹੋਇਆ ਸੀ ਤਾਂ ਉਹ ਨਿੱਕਲ ਗਿਆ। ਤਦ ਇਸਰਾਏਲ ਦੇ ਪਾਤਸ਼ਾਹ ਨੇ ਉਹ ਨੂੰ ਆਖਿਆ, ਇਵੇਂ ਹੀ ਤੇਰਾ ਨਬੇੜਾ ਹੋਵੇਗਾ ਜਿਵੇਂ ਤੂੰ ਆਪ ਨਬੇੜਿਆ।

1 ਰਾਜਿਆਂ 20:41 (PANIRV)
Square Portrait Landscape 4K UHD
ਫੇਰ ਉਹ ਨੇ ਛੇਤੀ ਨਾਲ ਉਸ ਪਗੜੀ ਨੂੰ ਆਪਣੀਆਂ ਅੱਖਾਂ ਉੱਤੋਂ ਲਾਹ ਦਿੱਤਾ ਤਾਂ ਇਸਰਾਏਲ ਦੇ ਪਾਤਸ਼ਾਹ ਨੇ ਉਹ ਨੂੰ ਪਹਿਚਾਣਿਆ ਕਿ ਉਹ ਨਬੀਆਂ ਵਿੱਚੋਂ ਹੈ।

1 ਰਾਜਿਆਂ 20:42 (PANIRV)
Square Portrait Landscape 4K UHD
ਉਹ ਨੇ ਉਸ ਨੂੰ ਆਖਿਆ, ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ ਇਸ ਲਈ ਕਿ ਤੂੰ ਉਸ ਮਨੁੱਖ ਨੂੰ ਜਿਹੜਾ ਮੈਂ ਵੱਢਣ ਜੋਗ ਠਹਿਰਾਇਆ ਸੀ ਆਪਣੇ ਹੱਥੀਂ ਖਿਸਕਾ ਦਿੱਤਾ ਤਾਂ ਉਸ ਦੀ ਜਾਨ ਦੇ ਵੱਟੇ ਤੇਰੀ ਜਾਨ ਜਾਵੇਗੀ ਅਤੇ ਉਸ ਦੇ ਲੋਕਾਂ ਦੇ ਵੱਟੇ ਤੇਰੇ ਲੋਕ

1 ਰਾਜਿਆਂ 20:43 (PANIRV)
Square Portrait Landscape 4K UHD
ਤਾਂ ਇਸਰਾਏਲ ਦਾ ਪਾਤਸ਼ਾਹ ਆਪਣੇ ਮਹਿਲ ਨੂੰ ਉਦਾਸ ਅਤੇ ਗੁੱਸੇ ਹੋ ਕੇ ਚੱਲਿਆ ਗਿਆ ਅਤੇ ਸਾਮਰਿਯਾ ਵਿੱਚ ਆਇਆ।

Available Bible Translations

American Standard Version (ASV)
1 Kings 20 (ASV) »
King James Version (KJV)
1 Kings 20 (KJV) »
GOD’S WORD® (GW)
1 Kings 20 (GW) »
Berean Bible (BSB)
1 Kings 20 (BSB) »
World English Bible (WEB)
1 Kings 20 (WEB) »
French Bible (LSG)
1 Rois 20 (LSG) »
German Bible (LUTH1912)
1 Könige 20 (LUTH1912) »
Marathi Bible (MARIRV)
1 राजे 20 (MARIRV) »
Gujarati Bible (GUJIRV)
1 રાજાઓ 20 (GUJIRV) »
Hebrew Bible (HEB)
מלכים א 20 (HEB) »
Portuguese Bible (BSL)
1 Reis 20 (BSL) »
Vietnamese Bible (VIE)
1 Các Vua 20 (VIE) »
Spanish Bible (RVA)
1 Reyes 20 (RVA) »
Italian Bible (RIV)
1 Re 20 (RIV) »
Chinese Simplified (CUVS)
列 王 记 上 20 (CUVS) »
Chinese Traditional (CUVT)
列 王 紀 上 20 (CUVT) »
Albanian Bible (ALB)
1 Mbretërve 20 (ALB) »
Swedish Bible (SV1917)
1 Kungaboken 20 (SV1917) »
Russian Bible (RUSV)
3 Царств 20 (RUSV) »
Ukrainian Bible (UKR)
1 царів 20 (UKR) »
Hungarian Bible (KAR)
1 Királyok 20 (KAR) »
Bulgarian Bible (BULG)
3 Царе 20 (BULG) »
Japanese Bible (JPN)
列王紀上 20 (JPN) »
Norwegian Bible (NORSK)
1 Kongebok 20 (NORSK) »

1 ਰਾਜਿਆਂ (PANIRV) Chapter Selection

PANIRV Book Selection List