1 ਰਾਜਿਆਂ Chapter 6 PANIRV Bible Verse Images

1 ਰਾਜਿਆਂ 6 Bible Verse Pictures. Choose from a large collection of inspirational, motivational and encouraging Bible verses with pictures of nature. Download and share 1 ਰਾਜਿਆਂ 6 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


1 ਰਾਜਿਆਂ 6:1 (PANIRV)
Square Portrait Landscape 4K UHD
ਇਸਰਾਏਲੀਆਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਚਾਰ ਸੌ ਅੱਸੀ ਸਾਲ ਦੇ ਬਾਅਦ, ਇਸਰਾਏਲ ਉੱਤੇ ਸੁਲੇਮਾਨ ਦੇ ਰਾਜ ਦੇ ਚੌਥੇ ਸਾਲ ਜ਼ਿਵ ਦੇ ਮਹੀਨੇ ਜੋ ਦੂਜਾ ਮਹੀਨਾ ਹੈ, ਉਹ ਯਹੋਵਾਹ ਲਈ ਭਵਨ ਬਣਾਉਣ ਲੱਗਾ।

1 ਰਾਜਿਆਂ 6:2 (PANIRV)
Square Portrait Landscape 4K UHD
ਉਹ ਭਵਨ ਜਿਹੜਾ ਸੁਲੇਮਾਨ ਪਾਤਸ਼ਾਹ ਨੇ ਯਹੋਵਾਹ ਲਈ ਬਣਾਇਆ ਉਸ ਦੀ ਲੰਬਾਈ ਸੱਠ ਹੱਥ, ਚੁੜਾਈ ਵੀਹ ਹੱਥ ਅਤੇ ਉਚਾਈ ਤੀਹ ਹੱਥ ਸੀ।

1 ਰਾਜਿਆਂ 6:3 (PANIRV)
Square Portrait Landscape 4K UHD
ਉਸ ਭਵਨ ਦੀ ਹੈਕਲ ਦੇ ਅੱਗੇ ਇੱਕ ਦਲਾਨ ਵੀਹ ਹੱਥ ਲੰਮਾ ਭਵਨ ਦੀ ਚੁੜਾਈ ਦੇ ਬਰਾਬਰ ਸੀ ਅਤੇ ਉਸ ਦੀ ਚੁੜਾਈ ਭਵਨ ਦੇ ਅੱਗੇ ਦਸ ਹੱਥ ਸੀ।

1 ਰਾਜਿਆਂ 6:4 (PANIRV)
Square Portrait Landscape 4K UHD
ਭਵਨ ਲਈ ਉਸ ਨੇ ਜਾਲੀਦਾਰ ਜੜਵੀਆਂ ਖਿੜਕੀਆਂ ਬਣਾਈਆਂ।

1 ਰਾਜਿਆਂ 6:5 (PANIRV)
Square Portrait Landscape 4K UHD
ਉਸ ਨੇ ਭਵਨ ਦੀ ਕੰਧ ਦੇ ਨਾਲ-ਨਾਲ ਚੁਫ਼ੇਰੇ ਕੋਠੜੀਆਂ ਬਣਾਈਆਂ, ਭਵਨ ਦੀਆਂ ਉਨ੍ਹਾਂ ਕੰਧਾਂ ਦੇ ਨਾਲ ਜੋ ਚੁਫ਼ੇਰੇ ਸਨ ਅਰਥਾਤ ਹੈਕਲ ਅਤੇ ਵਿਚਲੀ ਕੋਠੜੀ ਦੇ। ਇਸ ਲਈ ਉਸ ਨੇ ਕੋਠੜੀਆਂ ਚੁਫ਼ੇਰੇ ਬਣਾਈਆਂ।

1 ਰਾਜਿਆਂ 6:6 (PANIRV)
Square Portrait Landscape 4K UHD
ਹੇਠਲੀ ਕੋਠੜੀ ਪੰਜ ਹੱਥ ਚੌੜੀ ਸੀ, ਵਿੱਚਕਾਰਲੀ ਛੇ ਹੱਥ ਚੌੜੀ ਅਤੇ ਤੀਜੀ ਸੱਤ ਹੱਥ ਚੌੜੀ ਸੀ। ਇਸ ਕਾਰਨ ਭਵਨ ਦੀ ਕੰਧ ਦੇ ਬਾਹਰ ਉਸ ਨੇ ਚੁਫ਼ੇਰੇ ਬਾਲੇ ਰੱਖਣ ਦੇ ਲਈ ਵਾਧਾ ਬਣਾਇਆ ਕਿ ਬਾਲੇ ਭਵਨ ਦੀਆਂ ਕੰਧਾਂ ਵਿੱਚ ਨਾ ਰੱਖੇ ਜਾਣ।

1 ਰਾਜਿਆਂ 6:7 (PANIRV)
Square Portrait Landscape 4K UHD
ਜਦ ਇਹ ਭਵਨ ਬਣਾਉਂਦੇ ਸਨ, ਤਾਂ ਉਸ ਵਿੱਚ ਪੂਰੇ-ਪੂਰੇ ਪੱਥਰ ਲਾਏ ਜਿਹੜੇ ਖਾਣ ਉੱਤੇ ਤਿਆਰ ਕੀਤੇ ਹੋਏ ਸਨ, ਇਸ ਲਈ ਭਵਨ ਦੇ ਬਣਾਉਣ ਵਿੱਚ ਨਾ ਉੱਥੇ ਤੇਸੀ, ਨਾ ਬਸੂਲੀ ਅਤੇ ਨਾ ਲੋਹੇ ਦੇ ਕਿਸੇ ਹੋਰ ਸੰਦ ਦੀ ਅਵਾਜ਼ ਸੁਣਾਈ ਦਿੰਦੀ ਸੀ।

1 ਰਾਜਿਆਂ 6:8 (PANIRV)
Square Portrait Landscape 4K UHD
ਵਿੱਚਲੀ ਕੋਠੜੀ ਦਾ ਬੂਹਾ ਨਾਲ ਲੱਗਦਾ ਭਵਨ ਦੇ ਸੱਜੇ ਪਾਸੇ ਵਿੱਚ ਸੀ ਅਤੇ ਚੱਕਰ ਵਾਲੀਆਂ ਪੌੜੀਆਂ ਨਾਲ ਵਿੱਚਲੀ ਕੋਠੜੀ ਵਿੱਚ ਅਤੇ ਵਿਚਲੀ ਕੋਠੜੀ ਦੇ ਵਿੱਚੋਂ ਦੀ ਤੀਜੀ ਕੋਠੜੀ ਵਿੱਚ ਚੜ੍ਹਦੇ ਸਨ।

1 ਰਾਜਿਆਂ 6:9 (PANIRV)
Square Portrait Landscape 4K UHD
ਉਸ ਨੇ ਭਵਨ ਨੂੰ ਬਣਾਇਆ ਅਤੇ ਉਹ ਨੂੰ ਸੰਪੂਰਨ ਕੀਤਾ ਅਤੇ ਉਸ ਨੇ ਭਵਨ ਨੂੰ ਦਿਆਰ ਦੇ ਫੱਟਾਂ ਅਤੇ ਸ਼ਤੀਰਾਂ ਨਾਲ ਢੱਕਿਆ।

1 ਰਾਜਿਆਂ 6:10 (PANIRV)
Square Portrait Landscape 4K UHD
ਉਸ ਨੇ ਸਾਰੇ ਭਵਨ ਦੇ ਨਾਲ-ਨਾਲ ਕੋਠੜੀਆਂ ਬਣਾਈਆਂ ਜਿਹੜੀਆਂ ਪੰਜ ਹੱਥ ਉੱਚੀਆਂ ਸਨ ਅਤੇ ਉਹ ਦਿਆਰ ਦੀ ਲੱਕੜੀ ਨਾਲ ਭਵਨ ਨੂੰ ਲੱਗਵੀਆਂ ਸਨ।

1 ਰਾਜਿਆਂ 6:11 (PANIRV)
Square Portrait Landscape 4K UHD
ਤਦ ਯਹੋਵਾਹ ਦਾ ਬਚਨ ਸੁਲੇਮਾਨ ਨੂੰ ਆਇਆ ਕਿ

1 ਰਾਜਿਆਂ 6:12 (PANIRV)
Square Portrait Landscape 4K UHD
ਇਹ ਭਵਨ ਜਿਹੜਾ ਤੂੰ ਬਣਾਉਂਦਾ ਹੈਂ ਜੇਕਰ ਤੂੰ ਮੇਰੀਆਂ ਬਿਧੀਆਂ ਉੱਤੇ ਚੱਲੇਂ ਅਤੇ ਮੇਰੇ ਨਿਆਂਵਾਂ ਨੂੰ ਪੂਰਾ ਕਰਕੇ ਉਨ੍ਹਾਂ ਦੀ ਪਾਲਨਾ ਕਰੇਂ ਅਤੇ ਮੇਰੇ ਹੁਕਮਾਂ ਅਨੁਸਾਰ ਚੱਲੇਂ, ਤਾਂ ਮੈਂ ਆਪਣੇ ਬਚਨ ਨੂੰ ਜੋ ਮੈਂ ਤੇਰੇ ਪਿਤਾ ਦਾਊਦ ਨਾਲ ਕੀਤਾ ਹੈ ਤੇਰੇ ਨਾਲ ਕਾਇਮ ਰੱਖਾਂਗਾ।

1 ਰਾਜਿਆਂ 6:13 (PANIRV)
Square Portrait Landscape 4K UHD
ਮੈਂ ਇਸਰਾਏਲੀਆਂ ਦੇ ਵਿੱਚ ਵੱਸਾਂਗਾ ਅਤੇ ਆਪਣੀ ਪਰਜਾ ਇਸਰਾਏਲ ਨੂੰ ਨਾ ਛੱਡਾਂਗਾ।

1 ਰਾਜਿਆਂ 6:14 (PANIRV)
Square Portrait Landscape 4K UHD
ਸੁਲੇਮਾਨ ਨੇ ਭਵਨ ਬਣਾਇਆ ਅਤੇ ਉਹ ਨੂੰ ਸੰਪੂਰਨ ਕੀਤਾ।

1 ਰਾਜਿਆਂ 6:15 (PANIRV)
Square Portrait Landscape 4K UHD
ਉਸ ਨੇ ਅੰਦਰਲੇ ਪਾਸੇ ਭਵਨ ਦੀਆਂ ਕੰਧਾਂ ਉੱਤੇ ਦਿਆਰ ਦੇ ਫੱਟੇ ਲਾਏ, ਭਵਨ ਦੇ ਫਰਸ਼ ਤੋਂ ਲੈ ਕੇ ਛੱਤ ਤੱਕ ਅੰਦਰਲੇ ਪਾਸੇ ਲੱਕੜ ਨਾਲ ਢੱਕਿਆ ਅਤੇ ਭਵਨ ਦੇ ਥੱਲੇ ਨੂੰ ਚੀਲ ਦੇ ਫੱਟਾਂ ਨਾਲ ਢੱਕਿਆ।

1 ਰਾਜਿਆਂ 6:16 (PANIRV)
Square Portrait Landscape 4K UHD
ਉਸ ਨੇ ਭਵਨ ਦੇ ਪਿਛਲੇ ਪਾਸੇ ਵੀਹ ਹੱਥ ਤੱਕ ਦਿਆਰ ਦੇ ਫੱਟਾਂ ਨਾਲ ਫਰਸ਼ ਤੋਂ ਲੈ ਕੇ ਉਹ ਦੀਆਂ ਕੰਧਾਂ ਤੱਕ ਬਣਾਇਆ। ਉਹ ਦੇ ਅੰਦਰ ਵਾਰ ਵਿੱਚਲੀ ਕੋਠੜੀ ਲਈ ਅਰਥਾਤ ਅੱਤ ਪਵਿੱਤਰ ਥਾਂ ਲਈ ਉਹ ਨੂੰ ਬਣਾਇਆ।

1 ਰਾਜਿਆਂ 6:17 (PANIRV)
Square Portrait Landscape 4K UHD
ਉਹ ਭਵਨ ਅਰਥਾਤ ਸਾਹਮਣੀ ਹੈਕਲ ਚਾਲ੍ਹੀ ਹੱਥ ਲੰਮੀ ਸੀ।

1 ਰਾਜਿਆਂ 6:18 (PANIRV)
Square Portrait Landscape 4K UHD
ਭਵਨ ਦੇ ਅੰਦਰਲੀ ਵੱਲ ਦਿਆਰ ਦਾ ਸੀ ਉਸ ਵਿੱਚ ਕਲੀਆਂ ਅਤੇ ਫੁੱਲ ਉੱਕਰੇ ਹੋਏ ਸਨ ਅਤੇ ਇਹ ਸਾਰਾ ਦਿਆਰ ਦਾ ਸੀ, ਕੋਈ ਪੱਥਰ ਨਹੀਂ ਦਿਸਦਾ ਸੀ।

1 ਰਾਜਿਆਂ 6:19 (PANIRV)
Square Portrait Landscape 4K UHD
ਭਵਨ ਦੇ ਵਿੱਚ ਅੰਦਰਲੀ ਵੱਲ ਵਿੱਚਲੀ ਕੋਠੜੀ ਸੀ, ਤਾਂ ਜੋ ਉੱਥੇ ਯਹੋਵਾਹ ਦੇ ਨੇਮ ਦਾ ਸੰਦੂਕ ਰੱਖਿਆ ਜਾ ਸਕੇ।

1 ਰਾਜਿਆਂ 6:20 (PANIRV)
Square Portrait Landscape 4K UHD
ਵਿੱਚਲੀ ਕੋਠੜੀ ਦੇ ਅੰਦਰਲੇ ਪਾਸੇ ਦੀ ਲੰਬਾਈ ਵੀਹ ਹੱਥ, ਉਸ ਦੀ ਚੁੜਾਈ ਵੀਹ ਹੱਥ ਅਤੇ ਉਚਾਈ ਵੀ ਵੀਹ ਹੱਥ ਸੀ ਅਤੇ ਕੁੰਦਨ ਸੋਨਾ ਉਸ ਦੇ ਉੱਤੇ ਚੜ੍ਹਾਇਆ ਅਤੇ ਜਗਵੇਦੀ ਦੀ ਤਖ਼ਤਾ ਬੰਦੀ ਦਿਆਰ ਨਾਲ ਕੀਤੀ।

1 ਰਾਜਿਆਂ 6:21 (PANIRV)
Square Portrait Landscape 4K UHD
ਸੁਲੇਮਾਨ ਨੇ ਭਵਨ ਉੱਤੇ ਅੰਦਰ ਵਾਰ ਕੁੰਦਨ ਸੋਨਾ ਚੜ੍ਹਾਇਆ ਅਤੇ ਵਿੱਚਲੀ ਕੋਠੜੀ ਦੇ ਬਾਹਰਲੇ ਪਾਸੇ ਸੋਨੇ ਦੇ ਸੰਗਲ ਤਾਣ ਦਿੱਤੇ ਅਤੇ ਉਸ ਉੱਤੇ ਵੀ ਸੋਨਾ ਚੜ੍ਹਾਇਆ।

1 ਰਾਜਿਆਂ 6:22 (PANIRV)
Square Portrait Landscape 4K UHD
ਉਸ ਨੇ ਸਾਰਾ ਭਵਨ ਸੋਨੇ ਨਾਲ ਮੜ੍ਹਿਆ ਇੱਥੋਂ ਤੱਕ ਕਿ ਸਾਰਾ ਭਵਨ ਸੰਪੂਰਨ ਹੋ ਗਿਆ ਅਤੇ ਸਾਰੀ ਜਗਵੇਦੀ ਉੱਤੇ ਜਿਹੜੀ ਵਿੱਚਲੀ ਕੋਠੜੀ ਦੀ ਸੀ ਉਸ ਨੇ ਸੋਨਾ ਚੜ੍ਹਾਇਆ।

1 ਰਾਜਿਆਂ 6:23 (PANIRV)
Square Portrait Landscape 4K UHD
ਉਸ ਨੇ ਵਿੱਚਲੀ ਕੋਠੜੀ ਵਿੱਚ ਦੋ ਕਰੂਬ ਜ਼ੈਤੂਨ ਦੀ ਲੱਕੜ ਦੇ ਦਸ ਹੱਥ ਉੱਚੇ ਬਣਾਏ।

1 ਰਾਜਿਆਂ 6:24 (PANIRV)
Square Portrait Landscape 4K UHD
ਕਰੂਬ ਦੇ ਇੱਕ ਖੰਭ ਦੀ ਲੰਬਾਈ ਪੰਜ ਹੱਥ ਅਤੇ ਕਰੂਬ ਦੇ ਦੂਜੇ ਖੰਭ ਦੀ ਲੰਬਾਈ ਵੀ ਪੰਜ ਹੱਥ ਦੀ ਸੀ, ਇਸ ਤਰ੍ਹਾਂ ਇੱਕ ਖੰਭ ਦੇ ਸਿਰੇ ਤੋਂ ਦੂਜੇ ਖੰਭ ਦੇ ਸਿਰੇ ਤੱਕ ਦਸ ਹੱਥ ਦੀ ਵਿੱਥ ਸੀ।

1 ਰਾਜਿਆਂ 6:25 (PANIRV)
Square Portrait Landscape 4K UHD
ਦਸ ਹੀ ਹੱਥ ਦੂਜੇ ਕਰੂਬ ਦੀ ਦੋਵੇਂ ਕਰੂਬ ਇੱਕੋ ਹੀ ਮਿਣਤੀ ਅਤੇ ਇੱਕੋ ਹੀ ਡੌਲ ਦੇ ਸਨ।

1 ਰਾਜਿਆਂ 6:26 (PANIRV)
Square Portrait Landscape 4K UHD
ਇੱਕ ਕਰੂਬ ਦੀ ਉਚਿਆਈ ਦਸ ਹੱਥ ਦੀ ਸੀ ਅਤੇ ਇਸੇ ਤਰ੍ਹਾਂ ਦੂਜੇ ਕਰੂਬ ਦੀ ਸੀ।

1 ਰਾਜਿਆਂ 6:27 (PANIRV)
Square Portrait Landscape 4K UHD
ਉਸ ਨੇ ਦੋਹਾਂ ਕਰੂਬੀਆਂ ਨੂੰ ਭਵਨ ਦੇ ਅੰਦਰਲੀ ਵੱਲ ਰੱਖਿਆ, ਉਨ੍ਹਾਂ ਨੇ ਆਪਣੇ ਖੰਭ ਖਿਲਾਰੇ ਹੋਏ ਸਨ ਅਤੇ ਇੱਕ ਦਾ ਖੰਭ ਇੱਕ ਕੰਧ ਨਾਲ ਅਤੇ ਦੂਜੇ ਕਰੂਬ ਦਾ ਖੰਭ ਦੂਜੀ ਕੰਧ ਨਾਲ ਲੱਗਾ ਹੋਇਆ ਸੀ ਅਤੇ ਉਨ੍ਹਾਂ ਦੇ ਖੰਭ ਭਵਨ ਵਿੱਚ ਇੱਕ ਦੂਜੇ ਨਾਲ ਲੱਗਦੇ ਸਨ।

1 ਰਾਜਿਆਂ 6:28 (PANIRV)
Square Portrait Landscape 4K UHD
ਉਸ ਉਨ੍ਹਾਂ ਕਰੂਬੀਆਂ ਉੱਤੇ ਸੋਨਾ ਚੜ੍ਹਾਇਆ।

1 ਰਾਜਿਆਂ 6:29 (PANIRV)
Square Portrait Landscape 4K UHD
ਭਵਨ ਦੀਆਂ ਸਾਰੀਆਂ ਕੰਧਾਂ ਉੱਤੇ ਆਲੇ-ਦੁਆਲੇ ਕਰੂਬੀਆਂ ਅਤੇ ਖਜ਼ੂਰਾਂ ਅਤੇ ਖਿੜੇ ਹੋਏ ਫੁੱਲਾਂ ਦੀਆਂ ਮੂਰਤਾਂ ਉਸ ਨੇ ਉੱਕਰ ਕੇ ਅੰਦਰਲੀ ਵੱਲ ਅਤੇ ਬਾਹਰਲੀ ਵੱਲ ਬਣਾਈਆਂ।

1 ਰਾਜਿਆਂ 6:30 (PANIRV)
Square Portrait Landscape 4K UHD
ਭਵਨ ਦੇ ਥੱਲੇ ਉੱਤੇ ਅੰਦਰ-ਬਾਹਰ ਉਸ ਨੇ ਸੋਨਾ ਚੜ੍ਹਾਇਆ।

1 ਰਾਜਿਆਂ 6:31 (PANIRV)
Square Portrait Landscape 4K UHD
ਵਿੱਚਲੀ ਕੋਠੜੀ ਵਿੱਚ ਵੜਨ ਲਈ ਉਸ ਨੇ ਜ਼ੈਤੂਨ ਦੀ ਲੱਕੜੀ ਦੇ ਬੂਹੇ ਬਣਾਏ। ਉਸ ਦੀਆਂ ਬਾਰੀਆਂ ਅਤੇ ਛੱਤਣ ਦੀ ਲੰਬਾਈ ਕੰਧ ਦਾ ਪੰਜਵਾਂ ਹਿੱਸਾ ਸੀ।

1 ਰਾਜਿਆਂ 6:32 (PANIRV)
Square Portrait Landscape 4K UHD
ਜ਼ੈਤੂਨ ਦੀ ਲੱਕੜ ਦੇ ਦੋਹਾਂ ਬੂਹਿਆਂ ਉੱਤੇ ਉਸ ਨੇ ਕਰੂਬੀਆਂ, ਖਜ਼ੂਰ ਦੇ ਬਿਰਛ ਅਤੇ ਖਿੜੇ ਹੋਏ ਫੁੱਲ ਉੱਕਰੇ ਅਤੇ ਉਨ੍ਹਾਂ ਉੱਤੇ ਸੋਨਾ ਚੜ੍ਹਾਇਆ ਅਤੇ ਉਸ ਸੋਨੇ ਨੂੰ ਉਸ ਨੇ ਕਰੂਬੀਮ ਉੱਤੇ ਅਤੇ ਖਜ਼ੂਰ ਦੇ ਬਿਰਛਾਂ ਉੱਤੇ ਢਾਲ਼ ਕੇ ਚੜ੍ਹਾਇਆ।

1 ਰਾਜਿਆਂ 6:33 (PANIRV)
Square Portrait Landscape 4K UHD
ਇਸੇ ਤਰ੍ਹਾਂ ਹੈਕਲ ਦੇ ਬੂਹੇ ਲਈ ਜਿਹੜਾ ਕੰਧ ਦਾ ਚੌਥਾ ਹਿੱਸਾ ਸੀ, ਉਸ ਨੇ ਜ਼ੈਤੂਨ ਲੱਕੜ ਦੀ ਚੁਗਾਠ ਬਣਾਈ।

1 ਰਾਜਿਆਂ 6:34 (PANIRV)
Square Portrait Landscape 4K UHD
ਉਸ ਦੇ ਦੋਵੇਂ ਬੂਹੇ ਚੀਲ ਦੀ ਲੱਕੜ ਦੇ ਸਨ ਇੱਕ ਬੂਹੇ ਦੇ ਦੋ-ਦੋ ਫੱਟ ਜੋ ਮੋੜੇ ਜਾਂਦੇ ਸਨ।

1 ਰਾਜਿਆਂ 6:35 (PANIRV)
Square Portrait Landscape 4K UHD
ਉਨ੍ਹਾਂ ਉੱਤੇ ਕਰੂਬੀਆਂ ਖਜ਼ੂਰਾਂ ਅਤੇ ਖਿੜੇ ਹੋਏ ਫੁੱਲਾਂ ਦੀਆਂ ਮੂਰਤਾਂ ਉੱਕਰੀਆਂ ਅਤੇ ਉਨ੍ਹਾਂ ਸਭਨਾਂ ਉੱਤੇ ਸੋਨਾ ਚੜ੍ਹਾਇਆ, ਉਹ ਉਸ ਉੱਕਰੀ ਬਣਤ ਉੱਤੇ ਠੀਕ ਬੈਠਾ।

1 ਰਾਜਿਆਂ 6:36 (PANIRV)
Square Portrait Landscape 4K UHD
ਅੰਦਰਲੇ ਵਿਹੜੇ ਦੇ ਤਿੰਨ ਰੱਦੇ ਘੜੇ ਹੋਏ ਪੱਥਰਾਂ ਦੇ ਬਣਾਏ ਅਤੇ ਇੱਕ ਰੱਦਾ ਦਿਆਰ ਦੀ ਲੱਕੜ ਦਾ।

1 ਰਾਜਿਆਂ 6:37 (PANIRV)
Square Portrait Landscape 4K UHD
ਚੌਥੇ ਸਾਲ ਜ਼ਿਵ ਦੇ ਮਹੀਨੇ ਵਿੱਚ ਯਹੋਵਾਹ ਦੇ ਭਵਨ ਦੀ ਨੀਂਹ ਰੱਖੀ ਗਈ।

1 ਰਾਜਿਆਂ 6:38 (PANIRV)
Square Portrait Landscape 4K UHD
ਗਿਆਰਵੇਂ ਸਾਲ ਦੇ ਬੂਲ ਦੇ ਮਹੀਨੇ ਵਿੱਚ ਜੋ ਅੱਠਵਾਂ ਮਹੀਨਾ ਹੈ, ਉਹ ਭਵਨ ਉਹ ਦੇ ਸਾਰੇ ਕੰਮ ਸਮੇਤ ਅਤੇ ਉਹ ਦੀ ਸਾਰੀ ਡੌਲ ਦੇ ਸਮਾਨ ਸੰਪੂਰਨ ਹੋਇਆ। ਉਸ ਨੇ ਉਹ ਨੂੰ ਸੱਤਾਂ ਸਾਲਾਂ ਵਿੱਚ ਬਣਾਇਆ।

Available Bible Translations

American Standard Version (ASV)
1 Kings 6 (ASV) »
King James Version (KJV)
1 Kings 6 (KJV) »
GOD’S WORD® (GW)
1 Kings 6 (GW) »
Berean Bible (BSB)
1 Kings 6 (BSB) »
World English Bible (WEB)
1 Kings 6 (WEB) »
French Bible (LSG)
1 Rois 6 (LSG) »
German Bible (LUTH1912)
1 Könige 6 (LUTH1912) »
Marathi Bible (MARIRV)
1 राजे 6 (MARIRV) »
Gujarati Bible (GUJIRV)
1 રાજાઓ 6 (GUJIRV) »
Hebrew Bible (HEB)
מלכים א 6 (HEB) »
Portuguese Bible (BSL)
1 Reis 6 (BSL) »
Vietnamese Bible (VIE)
1 Các Vua 6 (VIE) »
Spanish Bible (RVA)
1 Reyes 6 (RVA) »
Italian Bible (RIV)
1 Re 6 (RIV) »
Chinese Simplified (CUVS)
列 王 记 上 6 (CUVS) »
Chinese Traditional (CUVT)
列 王 紀 上 6 (CUVT) »
Albanian Bible (ALB)
1 Mbretërve 6 (ALB) »
Swedish Bible (SV1917)
1 Kungaboken 6 (SV1917) »
Russian Bible (RUSV)
3 Царств 6 (RUSV) »
Ukrainian Bible (UKR)
1 царів 6 (UKR) »
Hungarian Bible (KAR)
1 Királyok 6 (KAR) »
Bulgarian Bible (BULG)
3 Царе 6 (BULG) »
Japanese Bible (JPN)
列王紀上 6 (JPN) »
Norwegian Bible (NORSK)
1 Kongebok 6 (NORSK) »

1 ਰਾਜਿਆਂ (PANIRV) Chapter Selection

PANIRV Book Selection List