1 ਰਾਜਿਆਂ Chapter 9 PANIRV Bible Verse Images

1 ਰਾਜਿਆਂ 9 Bible Verse Pictures. Choose from a large collection of inspirational, motivational and encouraging Bible verses with pictures of nature. Download and share 1 ਰਾਜਿਆਂ 9 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


1 ਰਾਜਿਆਂ 9:1 (PANIRV)
Square Portrait Landscape 4K UHD
ਇਸ ਤਰ੍ਹਾਂ ਹੋਇਆ ਕਿ ਜਦ ਸੁਲੇਮਾਨ ਯਹੋਵਾਹ ਦੇ ਭਵਨ ਅਤੇ ਸ਼ਾਹੀ ਮਹਿਲ ਅਤੇ ਆਪਣੀ ਸਾਰੀ ਇੱਛਾ ਜਿਹੜੀ ਉਹ ਕਰਨਾ ਚਾਹੁੰਦਾ ਸੀ ਪੂਰੀ ਕਰ ਚੁੱਕਿਆ।

1 ਰਾਜਿਆਂ 9:2 (PANIRV)
Square Portrait Landscape 4K UHD
ਤਦ ਯਹੋਵਾਹ ਨੇ ਸੁਲੇਮਾਨ ਨੂੰ ਦੋਬਾਰਾ ਦਰਸ਼ਣ ਦਿੱਤਾ ਜਿਵੇਂ ਉਹ ਨੇ ਗਿਬਓਨ ਵਿੱਚ ਦਰਸ਼ਣ ਦਿੱਤਾ ਸੀ।

1 ਰਾਜਿਆਂ 9:3 (PANIRV)
Square Portrait Landscape 4K UHD
ਅਤੇ ਯਹੋਵਾਹ ਨੇ ਉਹ ਨੂੰ ਆਖਿਆ, ਕਿ ਮੈਂ ਤੇਰੀ ਪ੍ਰਾਰਥਨਾ ਅਤੇ ਬੇਨਤੀ ਜੋ ਤੂੰ ਮੇਰੇ ਅੱਗੇ ਕੀਤੀ ਸੁਣ ਲਿਆ ਹੈ। ਮੈਂ ਇਸ ਭਵਨ ਨੂੰ ਜੋ ਤੂੰ ਬਣਾਇਆ ਪਵਿੱਤਰ ਕੀਤਾ ਅਤੇ ਮੈਂ ਆਪਣਾ ਨਾਮ ਸਦਾ ਤੱਕ ਇੱਥੇ ਰੱਖਾਂਗਾ ਅਤੇ ਮੇਰੀਆਂ ਅੱਖਾਂ ਤੇ ਮੇਰਾ ਮਨ ਇੱਥੇ ਸਦਾ ਰਹੇਗਾ।

1 ਰਾਜਿਆਂ 9:4 (PANIRV)
Square Portrait Landscape 4K UHD
ਜੇ ਤੂੰ ਮੇਰੇ ਸਨਮੁਖ ਮਨ ਦੀ ਸਚਿਆਈ ਤੇ ਧਰਮ ਨਾਲ ਚੱਲੇਂਗਾ ਜਿਵੇਂ ਤੇਰਾ ਪਿਤਾ ਦਾਊਦ ਚੱਲਦਾ ਰਿਹਾ ਅਤੇ ਉਹ ਸਭ ਜਿਹ ਦਾ ਮੈਂ ਤੈਨੂੰ ਹੁਕਮ ਦਿੱਤਾ ਪੂਰਾ ਕਰੇਂਗਾ ਅਤੇ ਮੇਰੀਆਂ ਬਿਧੀਆਂ ਅਤੇ ਨਿਯਮਾਂ ਦੀ ਪਾਲਣਾ ਕਰੇਂਗਾ।

1 ਰਾਜਿਆਂ 9:5 (PANIRV)
Square Portrait Landscape 4K UHD
ਮੈਂ ਤੇਰੀ ਪਾਤਸ਼ਾਹੀ ਦੀ ਰਾਜ ਗੱਦੀ ਇਸਰਾਏਲ ਉੱਤੇ ਸਦਾ ਤੱਕ ਕਾਇਮ ਰੱਖਾਂਗਾ ਜਿਵੇਂ ਮੈਂ ਤੇਰੇ ਪਿਤਾ ਦਾਊਦ ਨਾਲ ਇਹ ਆਖ ਕੇ ਬਚਨ ਦਿੱਤਾ ਸੀ ਕਿ ਤੇਰੇ ਲਈ ਇਸਰਾਏਲ ਦੀ ਰਾਜ ਗੱਦੀ ਵਿਖੇ ਮਨੁੱਖ ਦੀ ਥੁੜ ਨਾ ਰਹੇਗੀ।

1 ਰਾਜਿਆਂ 9:6 (PANIRV)
Square Portrait Landscape 4K UHD
ਪਰ ਜੇ ਤੁਸੀਂ ਜਾਂ ਤੁਹਾਡੀ ਸੰਤਾਨ ਮੈਥੋਂ ਫਿਰ ਜਾਵੋ ਅਤੇ ਤੁਸੀਂ ਮੇਰੇ ਹੁਕਮਾਂ ਤੇ ਬਿਧੀਆਂ ਨੂੰ ਜੋ ਮੈਂ ਤੁਹਾਡੇ ਅੱਗੇ ਰੱਖੀਆਂ ਨਾ ਮੰਨੋ ਸਗੋਂ ਜਾ ਕੇ ਦੂਜੇ ਦੇਵਤਿਆਂ ਦੀ ਪੂਜਾ ਕਰੋ ਅਤੇ ਉਨ੍ਹਾਂ ਅੱਗੇ ਮੱਥਾ ਟੇਕੋ।

1 ਰਾਜਿਆਂ 9:7 (PANIRV)
Square Portrait Landscape 4K UHD
ਤਾਂ ਮੈਂ ਇਸਰਾਏਲ ਨੂੰ ਉਸ ਭੂਮੀ ਦੇ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਛੇਕ ਦਿਆਂਗਾ ਅਤੇ ਇਸ ਭਵਨ ਨੂੰ ਜੋ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਮੈਂ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਸੋ ਇਸਰਾਏਲ ਸਾਰੇ ਲੋਕਾਂ ਵਿੱਚ ਇੱਕ ਕਹਾਉਤ ਤੇ ਮਖ਼ੌਲ ਬਣ ਜਾਵੇਗਾ।

1 ਰਾਜਿਆਂ 9:8 (PANIRV)
Square Portrait Landscape 4K UHD
ਭਾਵੇਂ ਇਹ ਭਵਨ ਅੱਤ ਉੱਚਾ ਹੈ ਪਰ ਹਰ ਲੰਘਣ ਵਾਲਾ ਅਚਰਜ਼ ਹੋਵੇਗਾ ਅਤੇ ਧਿੱਤਕਾਰ ਦੇ ਕੇ ਆਖੇਗਾ ਕਿ ਯਹੋਵਾਹ ਨੇ ਇਸ ਦੇਸ ਅਤੇ ਇਸ ਭਵਨ ਨਾਲ ਅਜਿਹਾ ਕਿਉਂ ਕੀਤਾ?

1 ਰਾਜਿਆਂ 9:9 (PANIRV)
Square Portrait Landscape 4K UHD
ਤਦ ਉਹ ਆਖਣਗੇ ਇਸ ਲਈ ਕਿ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਤਿਆਗ ਦਿੱਤਾ ਜਿਹੜਾ ਉਨ੍ਹਾਂ ਦੇ ਪੁਰਖਿਆਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਅਤੇ ਉਹ ਦੂਜੇ ਦੇਵਤਿਆਂ ਦੇ ਪਿੱਛੇ ਲੱਗ ਗਏ ਅਤੇ ਉਨ੍ਹਾਂ ਅੱਗੇ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ ਇਸ ਲਈ ਯਹੋਵਾਹ ਉਨ੍ਹਾਂ ਉੱਤੇ ਇਹ ਸਾਰੀ ਬੁਰਿਆਈ ਲਿਆਇਆ ਹੈ।

1 ਰਾਜਿਆਂ 9:10 (PANIRV)
Square Portrait Landscape 4K UHD
ਇਸ ਤਰ੍ਹਾਂ ਹੋਇਆ ਕਿ ਵੀਹਾਂ ਸਾਲਾਂ ਦੇ ਅੰਤ ਵਿੱਚ ਜਦ ਸੁਲੇਮਾਨ ਇਹ ਦੋਵੇਂ ਥਾਂ ਅਰਥਾਤ ਯਹੋਵਾਹ ਦਾ ਭਵਨ ਅਤੇ ਪਾਤਸ਼ਾਹ ਦਾ ਮਹਿਲ ਬਣਾ ਚੁੱਕਿਆ।

1 ਰਾਜਿਆਂ 9:11 (PANIRV)
Square Portrait Landscape 4K UHD
ਤਦ ਸੁਲੇਮਾਨ ਪਾਤਸ਼ਾਹ ਨੇ ਹੀਰਾਮ ਨੂੰ ਗਲੀਲ ਦੇ ਦੇਸ ਵਿੱਚ ਵੀਹ ਨਗਰ ਦਿੱਤੇ ਕਿਉਂ ਜੋ ਸੂਰ ਦੇ ਰਾਜਾ ਹੀਰਾਮ ਨੇ ਸੁਲੇਮਾਨ ਨੂੰ ਦਿਆਰ ਦੇ ਰੁੱਖ ਅਤੇ ਚੀਲ ਦੇ ਰੁੱਖ ਤੇ ਸੋਨਾ ਜਿਨ੍ਹਾਂ ਉਹ ਚਾਹੁੰਦਾ ਸੀ ਦਿੱਤਾ।

1 ਰਾਜਿਆਂ 9:12 (PANIRV)
Square Portrait Landscape 4K UHD
ਜਦ ਹੀਰਾਮ ਸੂਰ ਤੋਂ ਉਨ੍ਹਾਂ ਨਗਰਾਂ ਨੂੰ ਜੋ ਸੁਲੇਮਾਨ ਨੇ ਉਹ ਨੂੰ ਦਿੱਤੇ ਸਨ ਵੇਖਣ ਲਈ ਆਇਆ ਤਾਂ ਉਹ ਉਸ ਨੂੰ ਚੰਗੇ ਨਾ ਲੱਗੇ।

1 ਰਾਜਿਆਂ 9:13 (PANIRV)
Square Portrait Landscape 4K UHD
ਤਾਂ ਉਸ ਨੇ ਆਖਿਆ, ਹੇ ਮੇਰੇ ਭਰਾ ਇਹ ਕਿਹੋ ਜਿਹੇ ਨਗਰ ਹਨ ਜੋ ਤੂੰ ਮੈਨੂੰ ਦਿੱਤੇ? ਸੋ ਉਸ ਉਨ੍ਹਾਂ ਨੂੰ ਕਾਬੂਲ ਦਾ ਦੇਸ ਆਖਿਆ ਜੋ ਅੱਜ ਤੱਕ ਹੈ।

1 ਰਾਜਿਆਂ 9:14 (PANIRV)
Square Portrait Landscape 4K UHD
ਹੀਰਾਮ ਨੇ ਪਾਤਸ਼ਾਹ ਕੋਲ ਚਾਰ ਹਜ਼ਾਰ ਕਿੱਲੋ ਦੇ ਲੱਗਭੱਗ ਸੋਨਾ ਭੇਜਿਆ।

1 ਰਾਜਿਆਂ 9:15 (PANIRV)
Square Portrait Landscape 4K UHD
ਉਸ ਬੇਗਾਰ ਦੇ ਕਾਰਨ ਜਿਹੜੀ ਸੁਲੇਮਾਨ ਪਾਤਸ਼ਾਹ ਨੇ ਲੋਕਾਂ ਉੱਤੇ ਪਾਈ ਇਹ ਸੀ ਕਿ ਉਹ ਯਹੋਵਾਹ ਦਾ ਭਵਨ ਤੇ ਆਪਣਾ ਮਹਿਲ ਬਣਾਏ ਅਤੇ ਖੱਡੇ ਭਰੇ ਤੇ ਯਰੂਸ਼ਲਮ ਦੀ ਸਫੀਲ ਤੇ ਹਾਸੋਰ ਤੇ ਮਗਿੱਦੋ ਤੇ ਗਜ਼ਰ ਨਗਰ ਬਣਾਏ।

1 ਰਾਜਿਆਂ 9:16 (PANIRV)
Square Portrait Landscape 4K UHD
ਮਿਸਰ ਦਾ ਰਾਜਾ ਫ਼ਿਰਊਨ ਚੜ੍ਹ ਆਇਆ ਅਤੇ ਉਸ ਨੇ ਗਜ਼ਰ ਨਗਰ ਨੂੰ ਅੱਗ ਨਾਲ ਸਾੜ ਦਿੱਤਾ ਅਤੇ ਉਨ੍ਹਾਂ ਕਨਾਨੀਆਂ ਨੂੰ ਜੋ ਸ਼ਹਿਰ ਵਿੱਚ ਵੱਸਦੇ ਸਨ ਵੱਢ ਸੁੱਟਿਆ ਫੇਰ ਆਪਣੀ ਧੀ ਨੂੰ ਜਿਹੜੀ ਸੁਲੇਮਾਨ ਦੀ ਰਾਣੀ ਸੀ, ਇਹ ਦਾਜ ਵਿੱਚ ਦੇ ਦਿੱਤਾ।

1 ਰਾਜਿਆਂ 9:17 (PANIRV)
Square Portrait Landscape 4K UHD
ਸੁਲੇਮਾਨ ਨੇ ਗਜ਼ਰ ਅਤੇ ਹੇਠਲਾ ਬੈਤ-ਹੋਰੋਨ ਬਣਾਏ।

1 ਰਾਜਿਆਂ 9:18 (PANIRV)
Square Portrait Landscape 4K UHD
ਨਾਲੇ ਬਆਲਾਥ ਤੇ ਤਾਮਾਰ ਤਲਾਬ ਜੋ ਉਸ ਦੇਸ ਦੀ ਉਜਾੜ ਵਿੱਚ ਸਨ।

1 ਰਾਜਿਆਂ 9:19 (PANIRV)
Square Portrait Landscape 4K UHD
ਨਾਲੇ ਸੁਲੇਮਾਨ ਦੇ ਸਾਰੇ ਭੰਡਾਰ ਦੇ ਸ਼ਹਿਰ ਤੇ ਰਥਾਂ ਲਈ ਸ਼ਹਿਰ ਤੇ ਸਵਾਰਾਂ ਦੇ ਸ਼ਹਿਰ ਅਤੇ ਜੋ ਕੁਝ ਸੁਲੇਮਾਨ ਆਪਣੀ ਖੁਸ਼ੀ ਲਈ ਯਰੂਸ਼ਲਮ ਵਿੱਚ ਅਤੇ ਲਬਾਨੋਨ ਵਿੱਚ ਅਤੇ ਆਪਣੇ ਰਾਜ ਦੇ ਸਾਰੇ ਦੇਸ ਵਿੱਚ ਬਣਾਉਣਾ ਚਾਹੁੰਦਾ ਸੀ।

1 ਰਾਜਿਆਂ 9:20 (PANIRV)
Square Portrait Landscape 4K UHD
ਅਮੋਰੀਆਂ, ਹਿੱਤੀਆਂ, ਫ਼ਰਿੱਜ਼ੀਆਂ, ਹਿੱਵੀਆਂ ਤੇ ਯਬੂਸੀਆਂ ਵਿੱਚੋਂ ਸਾਰਾ ਬਕੀਆ ਜੋ ਇਸਰਾਏਲੀ ਨਹੀਂ ਸਨ।

1 ਰਾਜਿਆਂ 9:21 (PANIRV)
Square Portrait Landscape 4K UHD
ਅਰਥਾਤ ਉਨ੍ਹਾਂ ਦੀ ਸੰਤਾਨ ਜਿਹੜੀ ਦੇਸ ਵਿੱਚ ਉਨ੍ਹਾਂ ਦੇ ਮਗਰੋਂ ਰਹਿ ਗਈ ਸੀ ਜਿਨ੍ਹਾਂ ਦਾ ਨਾਸ ਇਸਰਾਏਲੀ ਨਾ ਕਰ ਸਕੇ, ਉਨ੍ਹਾਂ ਨੂੰ ਸੁਲੇਮਾਨ ਨੇ ਦਾਸ ਬਣਾ ਕੇ ਬੇਗਾਰੀ ਮੁਕੱਰਰ ਕੀਤਾ, ਜੋ ਅੱਜ ਦੇ ਦਿਨ ਤੱਕ ਹੈ।

1 ਰਾਜਿਆਂ 9:22 (PANIRV)
Square Portrait Landscape 4K UHD
ਪਰ ਇਸਰਾਏਲੀਆਂ ਵਿੱਚੋਂ ਸੁਲੇਮਾਨ ਨੇ ਬੇਗਾਰੀ ਨਾ ਬਣਾਏ। ਉਹ ਯੋਧੇ ਤੇ ਉਸ ਦੇ ਟਹਿਲੂਏ ਤੇ ਉਹ ਦੇ ਸਰਦਾਰ ਤੇ ਉਹ ਦੇ ਅਫ਼ਸਰ ਤੇ ਉਹ ਦੇ ਰਥਾਂ ਦੇ ਸਰਦਾਰ ਤੇ ਉਹ ਦੇ ਸਵਾਰ ਸਨ।

1 ਰਾਜਿਆਂ 9:23 (PANIRV)
Square Portrait Landscape 4K UHD
ਇਹ ਸਾਢੇ ਪੰਜ ਸੋ ਚੌਧਰੀਆਂ ਦੇ ਸਰਦਾਰ ਸਨ ਜੋ ਸੁਲੇਮਾਨ ਦੇ ਕੰਮ ਉੱਤੇ ਸਨ ਨਾਲੇ ਉਨ੍ਹਾਂ ਲੋਕਾਂ ਦੇ ਉੱਤੇ ਜਿਹੜੇ ਕੰਮ ਕਰਦੇ ਸਨ।

1 ਰਾਜਿਆਂ 9:24 (PANIRV)
Square Portrait Landscape 4K UHD
ਪਰ ਫ਼ਿਰਊਨ ਦੀ ਧੀ ਦਾਊਦ ਦੇ ਸ਼ਹਿਰ ਤੋਂ ਆਪਣੇ ਮਹਿਲ ਵਿੱਚ ਜਿਹੜਾ ਉਸ ਨੇ ਉਹ ਦੇ ਲਈ ਬਣਾਇਆ ਸੀ ਆਈ ਤਦ ਉਸ ਨੇ ਮਿੱਲੋ ਬਣਾਇਆ।

1 ਰਾਜਿਆਂ 9:25 (PANIRV)
Square Portrait Landscape 4K UHD
ਸਾਲ ਵਿੱਚ ਤਿੰਨ ਵਾਰ ਸੁਲੇਮਾਨ ਹੋਮ ਤੇ ਸੁੱਖ-ਸਾਂਦ ਦੀਆਂ ਬਲੀਆਂ ਉਸ ਜਗਵੇਦੀ ਉੱਤੇ ਜਿਹੜੀ ਉਸ ਨੇ ਯਹੋਵਾਹ ਲਈ ਬਣਾਈ ਚੜ੍ਹਾਉਂਦਾ ਹੁੰਦਾ ਸੀ ਅਤੇ ਉਹ ਦੇ ਨਾਲ ਉਸ ਜਗਵੇਦੀ ਉੱਤੇ ਜਿਹੜੀ ਯਹੋਵਾਹ ਦੇ ਅੱਗੇ ਸੀ ਧੂਪ ਧੁਖਾਉਂਦਾ ਹੁੰਦਾ ਸੀ। ਸੋ ਉਸ ਨੇ ਭਵਨ ਨੂੰ ਸੰਪੂਰਨ ਕੀਤਾ।

1 ਰਾਜਿਆਂ 9:26 (PANIRV)
Square Portrait Landscape 4K UHD
ਸੁਲੇਮਾਨ ਪਾਤਸ਼ਾਹ ਨੇ ਜਹਾਜ਼ਾਂ ਦਾ ਬੇੜਾ ਅਸਯੋਨ-ਗਬਰ ਵਿੱਚ ਜੋ ਏਲੋਥ ਕੋਲ ਲਾਲ ਸਮੁੰਦਰ ਦੇ ਕੰਢੇ ਉੱਤੇ ਅਦੋਮ ਦੇਸ ਵਿੱਚ ਹੈ ਬਣਾਇਆ।

1 ਰਾਜਿਆਂ 9:27 (PANIRV)
Square Portrait Landscape 4K UHD
ਅਤੇ ਹੀਰਾਮ ਨੇ ਜਹਾਜ਼ ਵਿੱਚ ਆਪਣੇ ਸੇਵਕ ਜੋ ਸਮੁੰਦਰ ਤੋਂ ਵਾਕਫ਼ ਮਲਾਹ ਸਨ ਸੁਲੇਮਾਨ ਦੇ ਸੇਵਕਾਂ ਨਾਲ ਭੇਜੇ।

1 ਰਾਜਿਆਂ 9:28 (PANIRV)
Square Portrait Landscape 4K UHD
ਉਹ ਓਫੀਰ ਵਿੱਚ ਆਏ ਅਤੇ ਉੱਥੋਂ ਚੌਦਾਂ ਹਜ਼ਾਰ ਕਿੱਲੋ ਸੋਨਾ ਲੈ ਕੇ ਸੁਲੇਮਾਨ ਪਾਤਸ਼ਾਹ ਕੋਲ ਆਏ।

Available Bible Translations

American Standard Version (ASV)
1 Kings 9 (ASV) »
King James Version (KJV)
1 Kings 9 (KJV) »
GOD’S WORD® (GW)
1 Kings 9 (GW) »
Berean Bible (BSB)
1 Kings 9 (BSB) »
World English Bible (WEB)
1 Kings 9 (WEB) »
French Bible (LSG)
1 Rois 9 (LSG) »
German Bible (LUTH1912)
1 Könige 9 (LUTH1912) »
Marathi Bible (MARIRV)
1 राजे 9 (MARIRV) »
Gujarati Bible (GUJIRV)
1 રાજાઓ 9 (GUJIRV) »
Hebrew Bible (HEB)
מלכים א 9 (HEB) »
Portuguese Bible (BSL)
1 Reis 9 (BSL) »
Vietnamese Bible (VIE)
1 Các Vua 9 (VIE) »
Spanish Bible (RVA)
1 Reyes 9 (RVA) »
Italian Bible (RIV)
1 Re 9 (RIV) »
Chinese Simplified (CUVS)
列 王 记 上 9 (CUVS) »
Chinese Traditional (CUVT)
列 王 紀 上 9 (CUVT) »
Albanian Bible (ALB)
1 Mbretërve 9 (ALB) »
Swedish Bible (SV1917)
1 Kungaboken 9 (SV1917) »
Russian Bible (RUSV)
3 Царств 9 (RUSV) »
Ukrainian Bible (UKR)
1 царів 9 (UKR) »
Hungarian Bible (KAR)
1 Királyok 9 (KAR) »
Bulgarian Bible (BULG)
3 Царе 9 (BULG) »
Japanese Bible (JPN)
列王紀上 9 (JPN) »
Norwegian Bible (NORSK)
1 Kongebok 9 (NORSK) »

1 ਰਾਜਿਆਂ (PANIRV) Chapter Selection

PANIRV Book Selection List