1 ਸਮੂਏਲ Chapter 13 PANIRV Bible Verse Images

1 ਸਮੂਏਲ 13 Bible Verse Pictures. Choose from a large collection of inspirational, motivational and encouraging Bible verses with pictures of nature. Download and share 1 ਸਮੂਏਲ 13 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


1 ਸਮੂਏਲ 13:1 (PANIRV)
Square Portrait Landscape 4K UHD
ਸ਼ਾਊਲ ਤੀਹ ਸਾਲ ਦਾ ਸੀ ਜਦ ਉਹ ਰਾਜ ਕਰਨ ਲੱਗਾ, ਅਤੇ ਉਸ ਨੇ ਇਸਰਾਏਲ ਉੱਤੇ ਦੋ ਸਾਲ ਰਾਜ ਕੀਤਾ।

1 ਸਮੂਏਲ 13:2 (PANIRV)
Square Portrait Landscape 4K UHD
ਤਦ ਸ਼ਾਊਲ ਨੇ ਇਸਰਾਏਲ ਦੇ ਤਿੰਨ ਹਜ਼ਾਰ ਮਨੁੱਖਾਂ ਨੂੰ ਆਪਣੇ ਲਈ ਚੁਣ ਲਿਆ, ਦੋ ਹਜ਼ਾਰ ਮਿਕਮਾਸ਼ ਵਿੱਚ, ਬੈਤਏਲ ਦੇ ਪਰਬਤ ਵਿੱਚ ਸ਼ਾਊਲ ਦੇ ਨਾਲ ਰਹੇ ਅਤੇ ਇੱਕ ਹਜ਼ਾਰ ਬਿਨਯਾਮੀਨ ਦੇ ਗਿਬਆਹ ਵਿੱਚ ਯੋਨਾਥਾਨ ਦੇ ਨਾਲ ਰਹੇ। ਉਸ ਨੇ ਬਾਕੀ ਸਭਨਾਂ ਨੂੰ ਆਪੋ ਆਪਣੇ ਡੇਰੇ ਵੱਲ ਵਿਦਾ ਕੀਤਾ।

1 ਸਮੂਏਲ 13:3 (PANIRV)
Square Portrait Landscape 4K UHD
ਯੋਨਾਥਾਨ ਨੇ ਫ਼ਲਿਸਤੀਆਂ ਦੀ ਚੌਂਕੀ ਦੇ ਸਿਪਾਹੀਆਂ ਨੂੰ ਜੋ ਗਿਬਆਹ ਵਿੱਚ ਸਨ ਮਾਰਿਆ, ਇਹ ਗੱਲ ਜਦੋਂ ਫ਼ਲਿਸਤੀਆਂ ਨੇ ਸੁਣੀ ਅਤੇ ਸ਼ਾਊਲ ਨੇ ਤੁਰ੍ਹੀ ਦੀ ਆਵਾਜ਼ ਨਾਲ ਸਾਰੇ ਦੇਸ ਵਿੱਚ ਮੁਨਾਦੀ ਸੁਣਾਈ, ਜੋ ਇਬਰਾਨੀ ਸੁਣ ਲੈਣ!

1 ਸਮੂਏਲ 13:4 (PANIRV)
Square Portrait Landscape 4K UHD
ਅਤੇ ਇਹ ਗੱਲ ਸਾਰੇ ਇਸਰਾਏਲ ਨੇ ਸੁਣੀ ਜੋ ਸ਼ਾਊਲ ਨੇ ਫ਼ਲਿਸਤੀਆਂ ਦੀ ਇੱਕ ਚੌਂਕੀ ਦੇ ਸਿਪਾਹੀ ਮਾਰ ਸੁੱਟੇ ਅਤੇ ਜੋ ਫ਼ਲਿਸਤੀਆਂ ਦੀ ਨਜ਼ਰ ਵਿੱਚ ਇਸਰਾਏਲੀ ਵੀ ਘਿਣਾਉਣੇ ਹੋ ਗਏ ਅਤੇ ਸ਼ਾਊਲ ਕੋਲ ਗਿਲਗਾਲ ਵਿੱਚ ਇਕੱਠੇ ਹੋਏ।

1 ਸਮੂਏਲ 13:5 (PANIRV)
Square Portrait Landscape 4K UHD
ਫ਼ਲਿਸਤੀ ਵੀ ਇਸਰਾਏਲ ਨਾਲ ਲੜਾਈ ਕਰਨ ਲਈ ਇਕੱਠੇ ਹੋਏ। ਉਨ੍ਹਾਂ ਕੋਲ ਤੀਹ ਹਜ਼ਾਰ ਰੱਥ ਅਤੇ ਛੇ ਹਜ਼ਾਰ ਸਵਾਰ ਸਨ ਅਤੇ ਸਮੁੰਦਰ ਦੀ ਰੇਤ ਦੀ ਤਰ੍ਹਾਂ ਬਹੁਤੇ ਲੋਕ ਸਨ। ਸੋ ਉਹਨਾਂ ਚੜ੍ਹਾਈ ਕੀਤੀ ਅਤੇ ਬੈਤ-ਆਵਨ ਦੇ ਪੂਰਬ ਵੱਲ ਮਿਕਮਾਸ਼ ਵਿੱਚ ਡੇਰੇ ਲਾਏ।

1 ਸਮੂਏਲ 13:6 (PANIRV)
Square Portrait Landscape 4K UHD
ਜਦ ਇਸਰਾਏਲੀਆਂ ਨੇ ਦੇਖਿਆ ਜੋ ਅਸੀਂ ਮੁਸ਼ਕਿਲ ਵਿੱਚ ਹਾਂ ਇਸ ਲਈ ਉਹ ਲੋਕ ਗੁਫ਼ਾਂਵਾਂ, ਝਾੜੀਆਂ, ਚੱਟਾਨਾਂ, ਗੜ੍ਹਾਂ ਅਤੇ ਟੋਇਆਂ ਵਿੱਚ ਜਾ ਲੁਕੇ।

1 ਸਮੂਏਲ 13:7 (PANIRV)
Square Portrait Landscape 4K UHD
ਕਈ ਇਬਰਾਨੀ ਯਰਦਨੋਂ ਪਾਰ ਗਾਦ ਅਤੇ ਗਿਲਆਦ ਦੇ ਦੇਸ ਨੂੰ ਚੱਲੇ ਗਏ, ਪਰ ਸ਼ਾਊਲ ਗਿਲਗਾਲ ਵਿੱਚ ਹੀ ਰਿਹਾ, ਅਤੇ ਉਹ ਸਭ ਲੋਕ ਕੰਬਦੇ ਹੋਏ ਉਹਨਾਂ ਦੇ ਪਿੱਛੇ ਚੱਲ ਪਏ।

1 ਸਮੂਏਲ 13:8 (PANIRV)
Square Portrait Landscape 4K UHD
ਉਹ ਉੱਥੇ ਸਮੂਏਲ ਦੇ ਠਹਿਰਾਏ ਹੋਏ ਸਮੇਂ ਦੇ ਅਨੁਸਾਰ, ਸੱਤਾਂ ਦਿਨਾਂ ਤੱਕ ਉਡੀਕ ਕਰਦਾ ਰਿਹਾ, ਪਰ ਸਮੂਏਲ ਗਿਲਗਾਲ ਵਿੱਚ ਨਾ ਆਇਆ ਅਤੇ ਸਾਰੇ ਲੋਕ ਉਹ ਦੇ ਕੋਲੋਂ ਇੱਧਰ-ਉੱਧਰ ਹੋ ਗਏ।

1 ਸਮੂਏਲ 13:9 (PANIRV)
Square Portrait Landscape 4K UHD
ਤਦ ਸ਼ਾਊਲ ਨੇ ਆਖਿਆ, ਹੋਮ ਦੀ ਬਲੀ ਅਤੇ ਸੁੱਖ-ਸਾਂਦ ਦੀ ਭੇਟ ਮੇਰੇ ਕੋਲ ਲੈ ਆਓ ਅਤੇ ਉਸ ਨੇ ਹੋਮ ਦੀ ਬਲੀ ਚੜ੍ਹਾਈ।

1 ਸਮੂਏਲ 13:10 (PANIRV)
Square Portrait Landscape 4K UHD
ਅਤੇ ਜਿਸ ਵੇਲੇ ਉਹ ਹੋਮ ਦੀ ਬਲੀ ਚੜ੍ਹਾ ਚੁੱਕਾ ਤਾਂ ਵੇਖੋ, ਸਮੂਏਲ ਵੀ ਪਹੁੰਚ ਗਿਆ ਅਤੇ ਸ਼ਾਊਲ ਉਸ ਨੂੰ ਮਿਲਣ ਲਈ ਉਸ ਦੀ ਸੁੱਖ-ਸਾਂਦ ਪੁੱਛਣ ਨਿੱਕਲਿਆ।

1 ਸਮੂਏਲ 13:11 (PANIRV)
Square Portrait Landscape 4K UHD
ਸਮੂਏਲ ਨੇ ਪੁੱਛਿਆ, ਤੂੰ ਕੀ ਕੀਤਾ? ਸ਼ਾਊਲ ਬੋਲਿਆ, ਮੈਂ ਜਦੋਂ ਵੇਖਿਆ ਕਿ ਲੋਕ ਮੇਰੇ ਕੋਲੋਂ ਇੱਧਰ-ਉੱਧਰ ਹੋ ਗਏ ਹਨ ਅਤੇ ਤੂੰ ਠਹਿਰਾਏ ਹੋਏ ਦਿਨਾਂ ਵਿੱਚ ਨਾ ਆਇਆ ਅਤੇ ਫ਼ਲਿਸਤੀ ਮਿਕਮਾਸ਼ ਵਿੱਚ ਇਕੱਠੇ ਹੋਏ।

1 ਸਮੂਏਲ 13:12 (PANIRV)
Square Portrait Landscape 4K UHD
ਤਦ ਮੈਂ ਆਖਿਆ ਜੋ ਫ਼ਲਿਸਤੀ ਮੇਰੇ ਉੱਤੇ ਗਿਲਗਾਲ ਵਿੱਚ ਹਮਲਾ ਕਰਨਗੇ ਅਤੇ ਮੈਂ ਹੁਣ ਤੱਕ ਯਹੋਵਾਹ ਦੀ ਕਿਰਪਾ ਦੀ ਬੇਨਤੀ ਨਹੀਂ ਕੀਤੀ ਇਸ ਲਈ ਮੈਂ ਨਾ ਚਾਹੁੰਦੇ ਹੋਏ ਵੀ ਹੋਮ ਦੀ ਬਲੀ ਚੜ੍ਹਾਈ।

1 ਸਮੂਏਲ 13:13 (PANIRV)
Square Portrait Landscape 4K UHD
ਸਮੂਏਲ ਨੇ ਸ਼ਾਊਲ ਨੂੰ ਆਖਿਆ, ਤੂੰ ਮੂਰਖਤਾਈ ਕੀਤੀ ਹੈ ਕਿਉਂ ਜੋ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਗਿਆ ਨਹੀਂ ਮੰਨੀ ਜੋ ਉਸ ਨੇ ਤੈਨੂੰ ਦਿੱਤੀ ਸੀ, ਨਹੀਂ ਤਾਂ ਯਹੋਵਾਹ ਹੁਣ ਤੋਂ ਸਦੀਪਕ ਕਾਲ ਤੱਕ ਤੇਰਾ ਰਾਜ ਇਸਰਾਏਲ ਵਿੱਚ ਠਹਿਰਾ ਦਿੰਦਾ।

1 ਸਮੂਏਲ 13:14 (PANIRV)
Square Portrait Landscape 4K UHD
ਹੁਣ ਤੇਰਾ ਰਾਜ ਕਾਇਮ ਨਾ ਰਹੇਗਾ ਕਿਉਂ ਜੋ ਯਹੋਵਾਹ ਨੇ ਆਪਣੇ ਮਨ ਭਾਉਂਦਾ ਇੱਕ ਮਨੁੱਖ ਲੱਭ ਲਿਆ ਅਤੇ ਯਹੋਵਾਹ ਨੇ ਆਪਣੇ ਲੋਕਾਂ ਦਾ ਪ੍ਰਧਾਨ ਬਣਨ ਲਈ ਉਹ ਨੂੰ ਆਗਿਆ ਕੀਤੀ ਕਿਉਂ ਜੋ ਤੂੰ ਯਹੋਵਾਹ ਦੀ ਆਗਿਆ ਨੂੰ ਨਹੀਂ ਮੰਨਿਆ, ਜੋ ਉਸ ਨੇ ਤੈਨੂੰ ਦਿੱਤੀ ਸੀ।

1 ਸਮੂਏਲ 13:15 (PANIRV)
Square Portrait Landscape 4K UHD
ਸਮੂਏਲ ਉੱਠਿਆ ਅਤੇ ਗਿਲਗਾਲ ਤੋਂ ਬਿਨਯਾਮੀਨ ਦੇ ਸ਼ਹਿਰ ਗਿਬਆਹ ਨੂੰ ਗਿਆ। ਤਦ ਸ਼ਾਊਲ ਨੇ ਉਨ੍ਹਾਂ ਲੋਕਾਂ ਨੂੰ ਗਿਣਿਆ ਜੋ ਉਹ ਦੇ ਕੋਲ ਸਨ, ਅਤੇ ਉਹ ਮਨੁੱਖ ਲੱਗਭੱਗ ਛੇ ਸੌ ਸਨ।

1 ਸਮੂਏਲ 13:16 (PANIRV)
Square Portrait Landscape 4K UHD
ਅਤੇ ਸ਼ਾਊਲ ਅਤੇ ਉਸ ਦਾ ਪੁੱਤਰ ਯੋਨਾਥਾਨ ਅਤੇ ਉਨ੍ਹਾਂ ਦੇ ਨਾਲ ਦੇ ਲੋਕ ਬਿਨਯਾਮੀਨ ਦੇ ਗਿਬਆਹ ਵਿੱਚ ਰਹੇ ਅਤੇ ਫ਼ਲਿਸਤੀ ਮਿਕਮਾਸ਼ ਵਿੱਚ ਡੇਰੇ ਲਾਈ ਬੈਠੇ ਸਨ।

1 ਸਮੂਏਲ 13:17 (PANIRV)
Square Portrait Landscape 4K UHD
ਫ਼ਲਿਸਤੀਆਂ ਦੇ ਦਲ ਤੋਂ ਲੁਟੇਰੇ ਤਿੰਨ ਟੋਲੀਆਂ ਬਣਾ ਕੇ ਨਿੱਕਲੇ। ਇੱਕ ਟੋਲੀ ਸ਼ੂਆਲ ਦੇ ਦੇਸ ਨੂੰ ਓਫਰਾਹ ਦੇ ਰਾਹ ਵੱਲ ਗਈ।

1 ਸਮੂਏਲ 13:18 (PANIRV)
Square Portrait Landscape 4K UHD
ਦੂਜੀ ਟੋਲੀ ਬੈਤ-ਹੋਰੋਨ ਦੇ ਰਾਹ ਆਈ ਅਤੇ ਤੀਜੀ ਟੋਲੀ ਉਸ ਬੰਨੇ ਦੇ ਰਾਹ ਤੁਰੀ ਜਿਹੜਾ ਸਬੋਈਮ ਦੀ ਵਾਦੀ ਦੇ ਉੱਤੇ ਉਜਾੜ ਦੇ ਪਾਸੇ ਸੀ।

1 ਸਮੂਏਲ 13:19 (PANIRV)
Square Portrait Landscape 4K UHD
ਉਸ ਵੇਲੇ ਇਸਰਾਏਲ ਦੇ ਸਾਰੇ ਦੇਸ ਵਿੱਚ ਇੱਕ ਲੁਹਾਰ ਵੀ ਨਹੀਂ ਮਿਲਦਾ ਸੀ, ਕਿਉਂ ਜੋ ਫ਼ਲਿਸਤੀਆਂ ਨੇ ਆਖਿਆ ਸੀ, ਅਜਿਹਾ ਨਾ ਹੋਵੇ ਜੋ ਇਬਰਾਨੀ ਲੋਕ ਤਲਵਾਰਾਂ ਅਤੇ ਬਰਛੇ ਆਪਣੇ ਲਈ ਬਣਾਉਣ,

1 ਸਮੂਏਲ 13:20 (PANIRV)
Square Portrait Landscape 4K UHD
ਸਗੋਂ ਸਾਰੇ ਇਸਰਾਏਲੀ ਫ਼ਲਿਸਤੀਆਂ ਦੇ ਕੋਲ ਸੱਭੇ ਆਪੋ ਆਪਣੇ ਹੱਲ੍ਹ ਫਾਲੇ ਅਤੇ ਆਪਣੀ ਕਹੀ ਅਤੇ ਆਪਣਾ ਕੁਹਾੜਾ ਅਤੇ ਆਪਣੀ ਦਾਤੀ ਤਿੱਖੇ ਕਰਾਉਣ ਲਈ ਜਾਂਦੇ ਸਨ।

1 ਸਮੂਏਲ 13:21 (PANIRV)
Square Portrait Landscape 4K UHD
ਪਰ ਦਾਤੀਆਂ, ਹੱਲ੍ਹ ਫਾਲੇ, ਤ੍ਰਿਸੂਲ ਅਤੇ ਕੁਹਾੜਿਆਂ ਦੇ ਲਈ ਅਤੇ ਆਰਾਂ ਨੂੰ ਤਿੱਖਿਆਂ ਕਰਨ ਲਈ ਉਨ੍ਹਾਂ ਕੋਲ ਰੇਤੀਆਂ ਸਨ।

1 ਸਮੂਏਲ 13:22 (PANIRV)
Square Portrait Landscape 4K UHD
ਇਸ ਲਈ ਅਜਿਹਾ ਹੋਇਆ ਜੋ ਲੜਾਈ ਦੇ ਦਿਨ ਉਨ੍ਹਾਂ ਲੋਕਾਂ ਦੇ ਵਿੱਚੋਂ ਜੋ ਸ਼ਾਊਲ ਅਤੇ ਯੋਨਾਥਾਨ ਦੇ ਨਾਲ ਸਨ, ਕਿਸੇ ਦੇ ਹੱਥ ਵਿੱਚ ਇੱਕ ਤਲਵਾਰ ਅਤੇ ਇੱਕ ਬਰਛੀ ਵੀ ਨਹੀਂ ਸੀ, ਪਰ ਉਹ ਸ਼ਾਊਲ ਅਤੇ ਉਹ ਦੇ ਪੁੱਤਰ ਯੋਨਾਥਾਨ ਦੇ ਕੋਲ ਸਨ।

1 ਸਮੂਏਲ 13:23 (PANIRV)
Square Portrait Landscape 4K UHD
ਤਦ ਫ਼ਲਿਸਤੀਆਂ ਦੀ ਚੌਂਕੀ ਦੇ ਸਿਪਾਹੀ ਮਿਕਮਾਸ਼ ਦੀ ਘਾਟੀ ਤੱਕ ਪਹੁੰਚ ਗਏ।

Available Bible Translations

American Standard Version (ASV)
1 Samuel 13 (ASV) »
King James Version (KJV)
1 Samuel 13 (KJV) »
GOD’S WORD® (GW)
1 Samuel 13 (GW) »
Berean Bible (BSB)
1 Samuel 13 (BSB) »
World English Bible (WEB)
1 Samuel 13 (WEB) »
French Bible (LSG)
1 Samuel 13 (LSG) »
German Bible (LUTH1912)
1 Samuel 13 (LUTH1912) »
Gujarati Bible (GUJIRV)
1 શમુએલ 13 (GUJIRV) »
Hebrew Bible (HEB)
שמואל א 13 (HEB) »
Portuguese Bible (BSL)
1 Samuel 13 (BSL) »
Vietnamese Bible (VIE)
1 Sa-mu-ên 13 (VIE) »
Spanish Bible (RVA)
1 Samuel 13 (RVA) »
Italian Bible (RIV)
1 Samuele 13 (RIV) »
Chinese Simplified (CUVS)
撒 母 耳 记 上 13 (CUVS) »
Chinese Traditional (CUVT)
撒 母 耳 記 上 13 (CUVT) »
Albanian Bible (ALB)
1 Samuelit 13 (ALB) »
Swedish Bible (SV1917)
1 Samuelsboken 13 (SV1917) »
Russian Bible (RUSV)
1 Царств 13 (RUSV) »
Hungarian Bible (KAR)
1 Sámuel 13 (KAR) »
Bulgarian Bible (BULG)
1 Царе 13 (BULG) »
Norwegian Bible (NORSK)
1 Samuel 13 (NORSK) »

1 ਸਮੂਏਲ (PANIRV) Chapter Selection

PANIRV Book Selection List