1 ਸਮੂਏਲ Chapter 18 PANIRV Bible Verse Images

1 ਸਮੂਏਲ 18 Bible Verse Pictures. Choose from a large collection of inspirational, motivational and encouraging Bible verses with pictures of nature. Download and share 1 ਸਮੂਏਲ 18 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


1 ਸਮੂਏਲ 18:1 (PANIRV)
Square Portrait Landscape 4K UHD
ਅਜਿਹਾ ਹੋਇਆ ਜਦ ਉਹ ਨੇ ਸ਼ਾਊਲ ਨਾਲ ਗੱਲ ਕਰ ਲਈ, ਯੋਨਾਥਾਨ ਦਾ ਜੀਅ ਦਾਊਦ ਦੇ ਨਾਲ ਅਜਿਹਾ ਮਿਲ ਗਿਆ ਕਿ ਯੋਨਾਥਾਨ ਨੇ ਉਹ ਨੂੰ ਆਪਣਾ ਵਾਂਗੂੰ ਪਿਆਰ ਕੀਤਾ।

1 ਸਮੂਏਲ 18:2 (PANIRV)
Square Portrait Landscape 4K UHD
ਸ਼ਾਊਲ ਨੇ ਉਸ ਦਿਨ ਤੋਂ ਉਹ ਨੂੰ ਆਪਣੇ ਕੋਲ ਰੱਖਿਆ ਅਤੇ ਫੇਰ ਉਹ ਨੂੰ ਉਹ ਦੇ ਪਿਤਾ ਦੇ ਘਰ ਨਾ ਮੁੜਨ ਦਿੱਤਾ।

1 ਸਮੂਏਲ 18:3 (PANIRV)
Square Portrait Landscape 4K UHD
ਯੋਨਾਥਾਨ ਨੇ ਦਾਊਦ ਨਾਲ ਆਪਸ ਵਿੱਚ ਨੇਮ ਬੰਨ੍ਹਿਆ ਕਿਉਂ ਜੋ ਉਹ ਉਸ ਨੂੰ ਆਪਣੇ ਪ੍ਰਾਣਾਂ ਦੇ ਸਮਾਨ ਪਿਆਰਾ ਜਾਣਦਾ ਸੀ।

1 ਸਮੂਏਲ 18:4 (PANIRV)
Square Portrait Landscape 4K UHD
ਯੋਨਾਥਾਨ ਨੇ ਆਪਣਾ ਚੋਗਾ ਲਾਹ ਕੇ ਆਪਣੀ ਤਲਵਾਰ, ਧਣੁੱਖ ਪਟਕੇ ਨਾਲ, ਆਪਣੇ ਕੱਪੜੇ ਵੀ ਦਾਊਦ ਨੂੰ ਦੇ ਦਿੱਤੇ।

1 ਸਮੂਏਲ 18:5 (PANIRV)
Square Portrait Landscape 4K UHD
ਜਿੱਥੇ ਕਿਤੇ ਸ਼ਾਊਲ ਉਹ ਨੂੰ ਭੇਜਦਾ ਸੀ, ਉੱਥੇ ਦਾਊਦ ਜਾਂਦਾ ਸੀ ਅਤੇ ਸਫ਼ਲ ਹੁੰਦਾ ਸੀ ਅਜਿਹਾ ਜੋ ਸ਼ਾਊਲ ਨੇ ਉਹ ਨੂੰ ਯੋਧਿਆਂ ਉੱਤੇ ਸਰਦਾਰ ਬਣਾਇਆ ਅਤੇ ਉਹ ਸਾਰੇ ਲੋਕਾਂ ਦੇ ਸਾਹਮਣੇ ਅਤੇ ਸ਼ਾਊਲ ਦੇ ਸੇਵਕਾਂ ਦੇ ਸਾਹਮਣੇ ਵੀ ਮੰਨਿਆ ਪਰਮੰਨਿਆ ਹੋਇਆ ਸੀ।

1 ਸਮੂਏਲ 18:6 (PANIRV)
Square Portrait Landscape 4K UHD
ਉਹ ਇਸਤਰੀਆਂ ਗਾਉਂਦੀਆਂ ਨੱਚਦੀਆਂ ਅਨੰਦ ਨਾਲ ਡੱਫ਼ਾਂ ਅਤੇ ਚਿਕਾਰੇ ਵਜਾਉਂਦੀਆਂ ਹੋਈਆਂ ਸ਼ਾਊਲ ਰਾਜਾ ਦੇ ਮਿਲਣ ਨੂੰ ਨਿੱਕਲੀਆਂ।

1 ਸਮੂਏਲ 18:7 (PANIRV)
Square Portrait Landscape 4K UHD
ਅਤੇ ਉਨ੍ਹਾਂ ਇਸਤਰੀਆਂ ਨੇ ਵਜਾਉਂਦੇ ਹੋਏ ਵਾਰੋ-ਵਾਰੀ ਗਾ ਕੇ ਆਖਿਆ, ਸ਼ਾਊਲ ਨੇ ਹਜ਼ਾਰਾਂ ਨੂੰ ਮਾਰਿਆ, ਅਤੇ ਦਾਊਦ ਨੇ ਲੱਖਾਂ ਨੂੰ!

1 ਸਮੂਏਲ 18:8 (PANIRV)
Square Portrait Landscape 4K UHD
ਤਦ ਸ਼ਾਊਲ ਨੂੰ ਬਹੁਤ ਕ੍ਰੋਧ ਆਇਆ ਅਤੇ ਇਹ ਗੱਲ ਉਸ ਨੂੰ ਬੁਰੀ ਲੱਗੀ ਅਤੇ ਉਹ ਬੋਲਿਆ, ਉਨ੍ਹਾਂ ਨੇ ਦਾਊਦ ਦੇ ਲਈ ਲੱਖਾਂ ਪਰ ਮੇਰੇ ਲਈ ਹਜ਼ਾਰਾਂ ਠਹਿਰਾਏ! ਬਸ, ਹੁਣ ਰਾਜ ਤੋਂ ਬਿਨ੍ਹਾਂ ਹੋਰ ਉਹ ਨੂੰ ਕੀ ਮਿਲਣਾ ਬਾਕੀ ਹੈ?

1 ਸਮੂਏਲ 18:9 (PANIRV)
Square Portrait Landscape 4K UHD
ਉਸ ਦਿਨ ਤੋਂ ਬਾਅਦ ਦਾਊਦ ਸ਼ਾਊਲ ਦੀ ਅੱਖ ਵਿੱਚ ਰੜਕਣ ਲੱਗਾ।

1 ਸਮੂਏਲ 18:10 (PANIRV)
Square Portrait Landscape 4K UHD
ਅਗਲੇ ਦਿਨ ਅਜਿਹਾ ਹੋਇਆ ਜੋ ਪਰਮੇਸ਼ੁਰ ਵੱਲੋਂ ਉਹ ਦੁਸ਼ਟ-ਆਤਮਾ ਸ਼ਾਊਲ ਉੱਤੇ ਆਇਆ। ਤਦ ਉਹ ਘਰ ਵਿੱਚ ਅਗੰਮ ਵਾਕ ਕਰਨ ਲੱਗ ਪਿਆ ਅਤੇ ਦਾਊਦ ਨੇ ਉਹ ਦੇ ਸਾਹਮਣੇ ਪਹਿਲਾਂ ਵਾਂਗੂੰ ਹੱਥ ਨਾਲ ਵਜਾਇਆ। ਉਸ ਵੇਲੇ ਸ਼ਾਊਲ ਦੇ ਹੱਥ ਵਿੱਚ ਇੱਕ ਭਾਲਾ ਸੀ।

1 ਸਮੂਏਲ 18:11 (PANIRV)
Square Portrait Landscape 4K UHD
ਤਦ ਸ਼ਾਊਲ ਨੇ ਭਾਲਾ ਸੁੱਟ ਕੇ ਆਖਿਆ, ਮੈਂ ਦਾਊਦ ਨੂੰ ਕੰਧ ਨਾਲ ਵਿੰਨ੍ਹ ਦਿਆਂਗਾ ਪਰ ਦਾਊਦ ਉਹ ਦੇ ਸਾਹਮਣਿਓਂ ਦੂਜੀ ਵਾਰੀ ਵੀ ਬਚ ਨਿੱਕਲਿਆ।

1 ਸਮੂਏਲ 18:12 (PANIRV)
Square Portrait Landscape 4K UHD
ਸ਼ਾਊਲ ਦਾਊਦ ਕੋਲੋਂ ਡਰਦਾ ਸੀ ਕਿਉਂ ਜੋ ਯਹੋਵਾਹ ਉਹ ਦੇ ਨਾਲ ਸੀ ਅਤੇ ਸ਼ਾਊਲ ਕੋਲੋਂ ਵੱਖਰਾ ਹੋ ਗਿਆ।

1 ਸਮੂਏਲ 18:13 (PANIRV)
Square Portrait Landscape 4K UHD
ਇਸ ਲਈ ਸ਼ਾਊਲ ਨੇ ਉਹ ਨੂੰ ਆਪਣੇ ਕੋਲੋਂ ਵੱਖਰਾ ਕੀਤਾ ਅਤੇ ਉਹ ਨੂੰ ਹਜ਼ਾਰਾਂ ਦਾ ਸਰਦਾਰ ਬਣਾਇਆ ਅਤੇ ਉਹ ਲੋਕਾਂ ਦੇ ਸਾਹਮਣੇ ਆਉਂਦਾ ਜਾਂਦਾ ਸੀ।

1 ਸਮੂਏਲ 18:14 (PANIRV)
Square Portrait Landscape 4K UHD
ਦਾਊਦ ਆਪਣੇ ਸਾਰੇ ਰਾਹਾਂ ਵਿੱਚ ਸਫ਼ਲ ਹੁੰਦਾ ਸੀ ਅਤੇ ਯਹੋਵਾਹ ਉਹ ਦੇ ਨਾਲ ਸੀ।

1 ਸਮੂਏਲ 18:15 (PANIRV)
Square Portrait Landscape 4K UHD
ਸੋ ਜਦ ਸ਼ਾਊਲ ਨੇ ਦੇਖਿਆ ਜੋ ਉਹ ਵੱਡੀ ਸਫ਼ਲਤਾ ਨਾਲ ਚਲਦਾ ਹੈ ਤਾਂ ਉਸ ਕੋਲੋਂ ਡਰਨ ਲੱਗ ਪਿਆ।

1 ਸਮੂਏਲ 18:16 (PANIRV)
Square Portrait Landscape 4K UHD
ਪਰ ਸਾਰਾ ਇਸਰਾਏਲ ਅਤੇ ਯਹੂਦਾਹ ਦਾਊਦ ਨਾਲ ਪਿਆਰ ਕਰਦਾ ਸੀ ਕਿਉਂ ਜੋ ਉਹ ਉਹਨਾਂ ਦੇ ਅੱਗੇ ਆਉਂਦਾ ਜਾਂਦਾ ਹੁੰਦਾ ਸੀ।

1 ਸਮੂਏਲ 18:17 (PANIRV)
Square Portrait Landscape 4K UHD
ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਵੇਖ ਮੇਰੀ ਵੱਡੀ ਧੀ ਮੇਰਬ ਹੈ। ਮੈਂ ਉਹਦਾ ਵਿਆਹ ਤੇਰੇ ਨਾਲ ਕਰ ਦਿਆਂਗਾ। ਤੂੰ ਸਿਰਫ਼ ਮੇਰੇ ਲਈ ਸੂਰਬੀਰ ਬਣ ਕੇ ਯਹੋਵਾਹ ਦੇ ਲਈ ਲੜਾਈ ਕਰ ਕਿਉਂ ਜੋ ਸ਼ਾਊਲ ਨੇ ਮਨ ਵਿੱਚ ਆਖਿਆ, ਕਿ ਉਹ ਦੇ ਉੱਤੇ ਮੇਰਾ ਹੱਥ ਨਾ ਚੱਲੇ ਸਗੋਂ ਉਹ ਦੇ ਉੱਤੇ ਫ਼ਲਿਸਤੀਆਂ ਦਾ ਹੱਥ ਹੀ ਚੱਲੇ।

1 ਸਮੂਏਲ 18:18 (PANIRV)
Square Portrait Landscape 4K UHD
ਪਰ ਦਾਊਦ ਨੇ ਸ਼ਾਊਲ ਨੂੰ ਆਖਿਆ, ਮੈਂ ਹਾਂ ਕੌਣ ਅਤੇ ਮੇਰਾ ਜੀਵਨ ਕੀ ਹੈ ਅਤੇ ਇਸਰਾਏਲ ਵਿੱਚ ਮੇਰੇ ਪਿਤਾ ਦਾ ਟੱਬਰ ਕੀ ਹੈ ਜੋ ਮੈਂ ਰਾਜੇ ਦਾ ਜਵਾਈ ਬਣਾਂ?

1 ਸਮੂਏਲ 18:19 (PANIRV)
Square Portrait Landscape 4K UHD
ਪਰ ਅਜਿਹਾ ਹੋਇਆ ਜਦ ਉਹ ਵੇਲਾ ਆਇਆ ਜੋ ਸ਼ਾਊਲ ਦੀ ਧੀ ਮੇਰਬ ਦਾਊਦ ਨਾਲ ਵਿਆਹੀ ਜਾਵੇ ਤਾਂ ਉਹ ਮਹੋਲਾਥੀ ਅਦਰੀਏਲ ਨਾਲ ਵਿਆਹੀ ਗਈ।

1 ਸਮੂਏਲ 18:20 (PANIRV)
Square Portrait Landscape 4K UHD
ਅਤੇ ਸ਼ਾਊਲ ਦੀ ਧੀ ਮੀਕਲ ਦਾਊਦ ਨਾਲ ਪ੍ਰੇਮ ਕਰਨ ਲੱਗੀ ਸੋ ਉਨ੍ਹਾਂ ਨੇ ਸ਼ਾਊਲ ਨੂੰ ਖ਼ਬਰ ਦਿੱਤੀ ਅਤੇ ਇਸ ਗੱਲ ਕਰਕੇ ਉਹ ਰਾਜ਼ੀ ਹੋਇਆ।

1 ਸਮੂਏਲ 18:21 (PANIRV)
Square Portrait Landscape 4K UHD
ਤਦ ਸ਼ਾਊਲ ਨੇ ਆਖਿਆ, ਮੈਂ ਉਹ ਨੂੰ ਉਸ ਨਾਲ ਵਿਆਹਵਾਂਗਾ ਜੋ ਉਹ ਦੇ ਲਈ ਫਾਹੀ ਹੋਵੇ ਅਤੇ ਫ਼ਲਿਸਤੀਆਂ ਦਾ ਹੱਥ ਉਹ ਦੇ ਉੱਤੇ ਆਣ ਪਵੇ ਸੋ ਸ਼ਾਊਲ ਨੇ ਦਾਊਦ ਨੂੰ ਆਖਿਆ, ਭਈ ਇਸ ਤਰ੍ਹਾਂ ਤੂੰ ਅੱਜ ਹੀ ਮੇਰਾ ਜਵਾਈ ਬਣ ਜਾਵੇਂਗਾ।

1 ਸਮੂਏਲ 18:22 (PANIRV)
Square Portrait Landscape 4K UHD
ਸ਼ਾਊਲ ਨੇ ਆਪਣੇ ਸੇਵਕਾਂ ਨੂੰ ਆਖਿਆ ਕਿ ਦਾਊਦ ਨਾਲ ਹੌਲੀ ਜਿਹੇ ਗੱਲ ਕਰੋ ਅਤੇ ਆਖੋ, ਵੇਖ, ਰਾਜਾ ਤੇਰੇ ਨਾਲ ਰਾਜ਼ੀ ਹੈ ਅਤੇ ਉਸ ਦੇ ਸਾਰੇ ਸੇਵਕ ਤੈਨੂੰ ਪਿਆਰ ਕਰਦੇ ਹਨ। ਹੁਣ ਤੂੰ ਰਾਜਾ ਦਾ ਜਵਾਈ ਬਣ।

1 ਸਮੂਏਲ 18:23 (PANIRV)
Square Portrait Landscape 4K UHD
ਤਦ ਸ਼ਾਊਲ ਦੇ ਸੇਵਕਾਂ ਨੇ ਇਹ ਗੱਲਾਂ ਦਾਊਦ ਨੂੰ ਕਹਿ ਸੁਣਾਈਆਂ ਅਤੇ ਦਾਊਦ ਬੋਲਿਆ, ਭਲਾ, ਇਹ ਤੁਹਾਨੂੰ ਕੋਈ ਛੋਟੀ ਜਿਹੀ ਗੱਲ ਦਿੱਸਦੀ ਹੈ ਜੋ ਮੈਂ ਰਾਜਾ ਦਾ ਜਵਾਈ ਬਣਾਂ ਕਿਉਂ ਜੋ ਮੈਂ ਕੰਗਾਲ ਅਤੇ ਤੁੱਛ ਮਨੁੱਖ ਹਾਂ?

1 ਸਮੂਏਲ 18:24 (PANIRV)
Square Portrait Landscape 4K UHD
ਤਾਂ ਸ਼ਾਊਲ ਦੇ ਸੇਵਕਾਂ ਨੇ ਉਹ ਨੂੰ ਖ਼ਬਰ ਦਿੱਤੀ ਕਿ ਦਾਊਦ ਇਉਂ ਆਖਦਾ ਹੈ।

1 ਸਮੂਏਲ 18:25 (PANIRV)
Square Portrait Landscape 4K UHD
ਤਦ ਸ਼ਾਊਲ ਨੇ ਆਖਿਆ, ਤੁਸੀਂ ਦਾਊਦ ਨੂੰ ਆਖੋ ਕਿ ਰਾਜਾ ਕਿਸੇ ਤਰ੍ਹਾਂ ਦੀ ਕੀਮਤ ਨਹੀਂ ਮੰਗਦਾ ਸਗੋਂ ਫ਼ਲਿਸਤੀਆਂ ਦੀਆਂ ਸੌ ਖਲੜੀਆਂ ਇਸ ਲਈ ਜੋ ਰਾਜਾ ਦੇ ਵੈਰੀਆਂ ਤੋਂ ਬਦਲਾ ਲਿਆ ਜਾਵੇ। ਪਰ ਸ਼ਾਊਲ ਇਹ ਚਾਹੁੰਦਾ ਸੀ ਕਿ ਫ਼ਲਿਸਤੀਆਂ ਦੇ ਰਾਹੀਂ ਦਾਊਦ ਨੂੰ ਮਰਵਾ ਦੇਵੇ।

1 ਸਮੂਏਲ 18:26 (PANIRV)
Square Portrait Landscape 4K UHD
ਜਦ ਉਹ ਦੇ ਸੇਵਕਾਂ ਨੇ ਇਹ ਗੱਲਾਂ ਦਾਊਦ ਨੂੰ ਆਖੀਆਂ, ਤਾਂ ਦਾਊਦ ਨੂੰ ਇਹ ਗੱਲ ਚੰਗੀ ਲੱਗੀ ਜੋ ਰਾਜਾ ਦਾ ਜਵਾਈ ਬਣਾਂ, ਕੁਝ ਦਿਨ ਰਹਿ ਗਏ ਸਨ।

1 ਸਮੂਏਲ 18:27 (PANIRV)
Square Portrait Landscape 4K UHD
ਤਦ ਦਾਊਦ ਉੱਠਿਆ ਅਤੇ ਆਪਣੇ ਲੋਕਾਂ ਨੂੰ ਨਾਲ ਲੈ ਕੇ ਤੁਰਿਆ ਅਤੇ ਦੋ ਸੌ ਫ਼ਲਿਸਤੀ ਮਾਰੇ ਅਤੇ ਦਾਊਦ ਉਨ੍ਹਾਂ ਦੀਆਂ ਖਲੜੀਆਂ ਲੈ ਆਇਆ ਅਤੇ ਉਨ੍ਹਾਂ ਨੇ ਉਹ ਸਾਰਾ ਲੇਖਾ ਪੂਰਾ ਕਰਕੇ ਰਾਜੇ ਦੇ ਅੱਗੇ ਰੱਖ ਦਿੱਤੀਆਂ ਜੋ ਉਹ ਰਾਜੇ ਦਾ ਜਵਾਈ ਬਣੇ ਤਾਂ ਸ਼ਾਊਲ ਨੇ ਆਪਣੀ ਧੀ ਮੀਕਲ ਉਹ ਨੂੰ ਵਿਆਹ ਦਿੱਤੀ।

1 ਸਮੂਏਲ 18:28 (PANIRV)
Square Portrait Landscape 4K UHD
ਇਹ ਵੇਖ ਕੇ ਸ਼ਾਊਲ ਨੇ ਜਾਣ ਲਿਆ ਜੋ ਯਹੋਵਾਹ ਦਾਊਦ ਦੇ ਸੰਗ ਹੈ ਅਤੇ ਉਸ ਦੀ ਧੀ ਮੀਕਲ, ਦਾਊਦ ਦੇ ਨਾਲ ਪਿਆਰ ਕਰਦੀ ਸੀ।

1 ਸਮੂਏਲ 18:29 (PANIRV)
Square Portrait Landscape 4K UHD
ਤਦ ਸ਼ਾਊਲ ਦਾਊਦ ਤੋਂ ਹੋਰ ਵੀ ਡਰ ਗਿਆ ਅਤੇ ਸ਼ਾਊਲ ਦਾਊਦ ਦਾ ਸਦਾ ਲਈ ਵੈਰੀ ਬਣ ਗਿਆ।

1 ਸਮੂਏਲ 18:30 (PANIRV)
Square Portrait Landscape 4K UHD
ਤਦ ਫ਼ਲਿਸਤੀਆਂ ਦੇ ਸਰਦਾਰ ਬਾਹਰ ਨਿੱਕਲ ਆਏ ਅਤੇ ਜਦ ਉਹ ਨਿੱਕਲ ਆਏ ਤਾਂ ਸ਼ਾਊਲ ਦੇ ਸੇਵਕਾਂ ਨਾਲੋਂ ਦਾਊਦ ਨੂੰ ਵੱਧ ਸਫ਼ਲਤਾ ਪ੍ਰਾਪਤ ਹੋਈ ਸੋ ਉਹ ਦਾ ਨਾਮ ਬਹੁਤ ਆਦਰ ਪਾ ਗਿਆ।

Available Bible Translations

American Standard Version (ASV)
1 Samuel 18 (ASV) »
King James Version (KJV)
1 Samuel 18 (KJV) »
GOD’S WORD® (GW)
1 Samuel 18 (GW) »
Berean Bible (BSB)
1 Samuel 18 (BSB) »
World English Bible (WEB)
1 Samuel 18 (WEB) »
French Bible (LSG)
1 Samuel 18 (LSG) »
German Bible (LUTH1912)
1 Samuel 18 (LUTH1912) »
Gujarati Bible (GUJIRV)
1 શમુએલ 18 (GUJIRV) »
Hebrew Bible (HEB)
שמואל א 18 (HEB) »
Portuguese Bible (BSL)
1 Samuel 18 (BSL) »
Vietnamese Bible (VIE)
1 Sa-mu-ên 18 (VIE) »
Spanish Bible (RVA)
1 Samuel 18 (RVA) »
Italian Bible (RIV)
1 Samuele 18 (RIV) »
Chinese Simplified (CUVS)
撒 母 耳 记 上 18 (CUVS) »
Chinese Traditional (CUVT)
撒 母 耳 記 上 18 (CUVT) »
Albanian Bible (ALB)
1 Samuelit 18 (ALB) »
Swedish Bible (SV1917)
1 Samuelsboken 18 (SV1917) »
Russian Bible (RUSV)
1 Царств 18 (RUSV) »
Hungarian Bible (KAR)
1 Sámuel 18 (KAR) »
Bulgarian Bible (BULG)
1 Царе 18 (BULG) »
Norwegian Bible (NORSK)
1 Samuel 18 (NORSK) »

1 ਸਮੂਏਲ (PANIRV) Chapter Selection

PANIRV Book Selection List