1 ਸਮੂਏਲ Chapter 19 PANIRV Bible Verse Images

1 ਸਮੂਏਲ 19 Bible Verse Pictures. Choose from a large collection of inspirational, motivational and encouraging Bible verses with pictures of nature. Download and share 1 ਸਮੂਏਲ 19 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


1 ਸਮੂਏਲ 19:1 (PANIRV)
Square Portrait Landscape 4K UHD
ਤਦ ਸ਼ਾਊਲ ਨੇ ਆਪਣੇ ਪੁੱਤਰ ਯੋਨਾਥਾਨ ਅਤੇ ਆਪਣੇ ਸਾਰਿਆਂ ਸੇਵਕਾਂ ਨੂੰ ਆਖਿਆ ਕਿ ਦਾਊਦ ਨੂੰ ਮਾਰ ਦਿਓ, ਪਰ ਸ਼ਾਊਲ ਦਾ ਪੁੱਤਰ ਯੋਨਾਥਾਨ ਦਾਊਦ ਨੂੰ ਬਹੁਤ ਪਿਆਰ ਕਰਦਾ ਸੀ।

1 ਸਮੂਏਲ 19:2 (PANIRV)
Square Portrait Landscape 4K UHD
ਸੋ ਯੋਨਾਥਾਨ ਨੇ ਦਾਊਦ ਨੂੰ ਆਖਿਆ, ਮੇਰਾ ਪਿਤਾ ਤੈਨੂੰ ਮਾਰਨਾ ਚਾਹੁੰਦਾ ਹੈ ਇਸ ਲਈ ਹੁਣ ਸਵੇਰ ਤੱਕ ਤੂੰ ਸਾਵਧਾਨ ਰਹਿ ਅਤੇ ਕਿਸੇ ਗੁਪਤ ਸਥਾਨ ਵਿੱਚ ਆਪ ਨੂੰ ਲੁਕਾ ਲੈ।

1 ਸਮੂਏਲ 19:3 (PANIRV)
Square Portrait Landscape 4K UHD
ਅਤੇ ਮੈਂ ਬਾਹਰ ਜਾ ਕੇ ਉਸ ਮੈਦਾਨ ਵਿੱਚ ਜਿੱਥੇ ਤੂੰ ਹੋਵੇਂਗਾ ਆਪਣੇ ਪਿਤਾ ਦੇ ਕੋਲ ਖੜ੍ਹਾ ਹੋਵੇਂਗਾ ਅਤੇ ਆਪਣੇ ਪਿਤਾ ਨਾਲ ਤੇਰੇ ਵਿਖੇ ਗੱਲ ਕਰਾਂਗਾ ਅਤੇ ਜੋ ਕੁਝ ਮੈਨੂੰ ਪਤਾ ਲੱਗੇਗਾ ਤੈਨੂੰ ਦੱਸਾਂਗਾ।

1 ਸਮੂਏਲ 19:4 (PANIRV)
Square Portrait Landscape 4K UHD
ਸੋ ਯੋਨਾਥਾਨ ਨੇ ਆਪਣੇ ਪਿਤਾ ਸ਼ਾਊਲ ਕੋਲ ਦਾਊਦ ਦੀ ਵਡਿਆਈ ਕੀਤੀ ਅਤੇ ਆਖਿਆ, ਰਾਜਾ ਆਪਣੇ ਦਾਸ ਦਾਊਦ ਦਾ ਦੋਸ਼ੀ ਨਾ ਬਣੇ। ਉਸ ਨੇ ਤੇਰਾ ਕੁਝ ਪਾਪ ਨਹੀਂ ਕੀਤਾ ਸਗੋਂ ਉਸ ਦੇ ਕੰਮ ਤੇਰੇ ਫਾਇਦੇ ਲਈ ਹਨ।

1 ਸਮੂਏਲ 19:5 (PANIRV)
Square Portrait Landscape 4K UHD
ਕਿਉਂ ਜੋ ਉਸ ਨੇ ਆਪਣੀ ਜਾਨ ਆਪਣੀ ਤਲੀ ਉੱਤੇ ਰੱਖ ਕੇ ਫ਼ਲਿਸਤੀਆਂ ਨੂੰ ਵੱਢਿਆ ਅਤੇ ਯਹੋਵਾਹ ਨੇ ਇਸਰਾਏਲ ਨੂੰ ਵੱਡੀ ਫਤਹ ਬਖ਼ਸ਼ੀ ਅਤੇ ਇਹ ਵੇਖ ਕੇ ਤੂੰ ਵੀ ਪ੍ਰਸੰਨ ਹੋਇਆ ਸੀ। ਫੇਰ ਤੂੰ ਕਿਸ ਗੱਲ ਲਈ ਬੇਦੋਸ਼ੇ ਦੇ ਲਹੂ ਦਾ ਪਾਪ ਕਰਨਾ ਚਾਹੁੰਦਾ ਹੈਂ ਅਤੇ ਬਿਨ੍ਹਾਂ ਕਿਸੇ ਕਾਰਨ ਦਾਊਦ ਨੂੰ ਮਾਰਨਾ ਚਾਹੁੰਦਾ ਹੈ?

1 ਸਮੂਏਲ 19:6 (PANIRV)
Square Portrait Landscape 4K UHD
ਸ਼ਾਊਲ ਨੇ ਯੋਨਾਥਾਨ ਦੀ ਗੱਲ ਸੁਣੀ ਅਤੇ ਸਹੁੰ ਖਾ ਕੇ ਆਖਿਆ ਕਿ ਜਿਉਂਦੇ ਯਹੋਵਾਹ ਦੀ ਸਹੁੰ, ਉਹ ਨਾ ਮਾਰਿਆ ਜਾਵੇਗਾ।

1 ਸਮੂਏਲ 19:7 (PANIRV)
Square Portrait Landscape 4K UHD
ਤਦ ਯੋਨਾਥਾਨ ਨੇ ਦਾਊਦ ਨੂੰ ਸੱਦ ਕੇ ਸਾਰੀਆਂ ਗੱਲਾਂ ਉਸ ਨੂੰ ਦੱਸੀਆਂ ਅਤੇ ਦਾਊਦ ਨੂੰ ਸ਼ਾਊਲ ਕੋਲ ਲੈ ਆਇਆ ਅਤੇ ਉਹ ਅੱਗੇ ਵਾਂਗੂੰ ਉਹ ਦੇ ਕੋਲ ਰਹਿਣ ਲੱਗਾ।

1 ਸਮੂਏਲ 19:8 (PANIRV)
Square Portrait Landscape 4K UHD
ਫੇਰ ਲੜਾਈ ਹੋਈ ਅਤੇ ਦਾਊਦ ਨਿੱਕਲਿਆ ਅਤੇ ਫ਼ਲਿਸਤੀਆਂ ਨਾਲ ਲੜਿਆ ਅਤੇ ਵੱਡੀ ਮਾਰ ਨਾਲ ਅਜਿਹਾ ਮਾਰਿਆ ਕਿ ਉਹ ਉਸ ਦੇ ਅੱਗੋਂ ਨੱਸ ਗਏ।

1 ਸਮੂਏਲ 19:9 (PANIRV)
Square Portrait Landscape 4K UHD
ਯਹੋਵਾਹ ਵੱਲੋਂ ਉਹ ਦੁਸ਼ਟ-ਆਤਮਾ ਸ਼ਾਊਲ ਉੱਤੇ ਆਇਆ। ਉਹ ਆਪਣੇ ਘਰ ਵਿੱਚ ਇੱਕ ਭਾਲਾ ਆਪਣੇ ਹੱਥ ਵਿੱਚ ਫੜ੍ਹ ਕੇ ਬੈਠਾ ਹੋਇਆ ਸੀ ਅਤੇ ਦਾਊਦ ਹੱਥ ਨਾਲ ਵਜਾ ਰਿਹਾ ਸੀ।

1 ਸਮੂਏਲ 19:10 (PANIRV)
Square Portrait Landscape 4K UHD
ਸ਼ਾਊਲ ਨੇ ਚਾਹਿਆ ਭਈ ਦਾਊਦ ਨੂੰ ਕੰਧ ਨਾਲ ਵਿੰਨ੍ਹ ਦੇਵੇ ਪਰ ਦਾਊਦ ਸ਼ਾਊਲ ਦੇ ਅੱਗੋਂ ਹੱਟ ਗਿਆ ਅਤੇ ਭਾਲਾ ਕੰਧ ਦੇ ਵਿੱਚ ਜਾ ਖੁੱਭਿਆ ਇਸ ਤਰ੍ਹਾਂ ਦਾਊਦ ਉਸ ਰਾਤ ਭੱਜ ਕੇ ਬਚ ਗਿਆ।

1 ਸਮੂਏਲ 19:11 (PANIRV)
Square Portrait Landscape 4K UHD
ਸ਼ਾਊਲ ਨੇ ਉਸ ਦੀ ਰਾਖੀ ਕਰਨ ਅਤੇ ਸਵੇਰੇ ਉਸ ਨੂੰ ਮਾਰ ਸੁੱਟਣ ਲਈ ਦਾਊਦ ਦੇ ਘਰ ਦੂਤ ਘੱਲੇ ਅਤੇ ਦਾਊਦ ਦੀ ਪਤਨੀ ਮੀਕਲ ਨੇ ਉਸ ਨੂੰ ਖ਼ਬਰ ਦੇ ਕੇ ਆਖਿਆ, ਜੇ ਤੂੰ ਅੱਜ ਰਾਤ ਨੂੰ ਆਪਣੀ ਜਾਨ ਨਾ ਬਚਾਵੇਂ ਤਾਂ ਕੱਲ ਮਾਰਿਆ ਜਾਵੇਂਗਾ।

1 ਸਮੂਏਲ 19:12 (PANIRV)
Square Portrait Landscape 4K UHD
ਮੀਕਲ ਨੇ ਦਾਊਦ ਨੂੰ ਖਿੜਕੀ ਵਿੱਚੋਂ ਹੇਠਾਂ ਉਤਾਰ ਦਿੱਤਾ ਸੋ ਉਹ ਭੱਜ ਕੇ ਬਚ ਗਿਆ।

1 ਸਮੂਏਲ 19:13 (PANIRV)
Square Portrait Landscape 4K UHD
ਤਦ ਮੀਕਲ ਨੇ ਇੱਕ ਘਰੇਲੂ ਬੁੱਤ ਲੈ ਕੇ ਮੰਜੇ ਉੱਤੇ ਲੰਮਾ ਪਾ ਦਿੱਤਾ ਅਤੇ ਬੱਕਰਿਆਂ ਦੇ ਚੰਮ ਦਾ ਸਿਰਹਾਣਾ ਬਣਾ ਕੇ ਉਹ ਦੇ ਸਿਰ ਵਾਲੇ ਪਾਸੇ ਧਰਿਆ ਅਤੇ ਕੱਪੜਾ ਉੱਤੇ ਤਾਣ ਦਿੱਤਾ।

1 ਸਮੂਏਲ 19:14 (PANIRV)
Square Portrait Landscape 4K UHD
ਜਦ ਸ਼ਾਊਲ ਨੇ ਦਾਊਦ ਦੇ ਫੜਨ ਨੂੰ ਦੂਤ ਘੱਲੇ ਤਾਂ ਉਹ ਬੋਲੀ, ਉਹ ਤਾਂ ਬਿਮਾਰ ਹੈ।

1 ਸਮੂਏਲ 19:15 (PANIRV)
Square Portrait Landscape 4K UHD
ਸ਼ਾਊਲ ਨੇ ਦਾਊਦ ਦੇ ਵੇਖਣ ਲਈ ਦੂਤਾਂ ਨੂੰ ਫੇਰ ਭੇਜਿਆ ਅਤੇ ਆਖਿਆ, ਉਹ ਨੂੰ ਮੰਜੇ ਸਮੇਤ ਮੇਰੇ ਕੋਲ ਚੁੱਕ ਲਿਆਓ ਜੋ ਮੈਂ ਉਹ ਨੂੰ ਮਾਰ ਸੁੱਟਾਂ।

1 ਸਮੂਏਲ 19:16 (PANIRV)
Square Portrait Landscape 4K UHD
ਜਦ ਦੂਤ ਅੰਦਰ ਆਏ ਤਾਂ ਵੇਖੋ, ਮੰਜੇ ਉੱਤੇ ਉਹ ਬੁੱਤ ਲੰਮਾ ਪਿਆ ਹੋਇਆ ਹੈ ਅਤੇ ਉਹ ਦੀ ਸਿਰ ਵਾਲੇ ਪਾਸੇ ਬੱਕਰਿਆਂ ਦੀ ਖੱਲ ਦਾ ਸਿਰਹਾਣਾ ਰੱਖਿਆ ਹੋਇਆ ਹੈ।

1 ਸਮੂਏਲ 19:17 (PANIRV)
Square Portrait Landscape 4K UHD
ਤਦ ਸ਼ਾਊਲ ਨੇ ਮੀਕਲ ਨੂੰ ਆਖਿਆ, ਤੂੰ ਮੇਰੇ ਨਾਲ ਇਹ ਧੋਖਾ ਕਿਉਂ ਕੀਤਾ ਜੋ ਮੇਰੇ ਵੈਰੀ ਨੂੰ ਤੋਰ ਦਿੱਤਾ ਅਤੇ ਉਹ ਬਚ ਗਿਆ? ਸੋ ਮੀਕਲ ਨੇ ਸ਼ਾਊਲ ਨੂੰ ਉੱਤਰ ਦਿੱਤਾ, ਉਸ ਨੇ ਮੈਨੂੰ ਆਖਿਆ, ਮੈਨੂੰ ਜਾਣ ਦੇ। ਮੈਂ ਤੈਨੂੰ ਕਿਉਂ ਮਾਰ ਸੁੱਟਾਂ?

1 ਸਮੂਏਲ 19:18 (PANIRV)
Square Portrait Landscape 4K UHD
ਦਾਊਦ ਭੱਜ ਕੇ ਬਚ ਗਿਆ ਅਤੇ ਰਾਮਾਹ ਵਿੱਚ ਸਮੂਏਲ ਕੋਲ ਆਇਆ ਅਤੇ ਜੋ ਕੁਝ ਸ਼ਾਊਲ ਨੇ ਉਸ ਨਾਲ ਕੀਤਾ ਸੀ ਸੋ ਸਭ ਉਹ ਨੂੰ ਦੱਸ ਦਿੱਤਾ। ਤਦ ਉਹ ਅਤੇ ਸਮੂਏਲ ਨਾਯੋਥ ਵਿੱਚ ਜਾ ਕੇ ਰਹਿਣ ਲੱਗੇ।

1 ਸਮੂਏਲ 19:19 (PANIRV)
Square Portrait Landscape 4K UHD
ਸ਼ਾਊਲ ਨੂੰ ਖ਼ਬਰ ਹੋਈ ਜੋ ਦਾਊਦ ਰਾਮਾਹ ਦੇ ਨਾਯੋਥ ਵਿੱਚ ਹੈ।

1 ਸਮੂਏਲ 19:20 (PANIRV)
Square Portrait Landscape 4K UHD
ਤਦ ਸ਼ਾਊਲ ਨੇ ਦਾਊਦ ਦੇ ਫੜਨ ਲਈ ਦੂਤ ਘੱਲੇ ਅਤੇ ਉਨ੍ਹਾਂ ਨੇ ਜਦ ਵੇਖਿਆ ਕਿ ਇੱਕ ਨਬੀਆਂ ਦੀ ਟੋਲੀ ਹੈ ਅਤੇ ਉਹ ਅਗੰਮ ਵਾਕ ਕਰ ਰਹੇ ਹਨ ਅਤੇ ਸਮੂਏਲ ਉਨ੍ਹਾਂ ਦਾ ਆਗੂ ਬਣ ਕੇ ਖੜ੍ਹਾ ਹੋਇਆ ਹੈ ਤਾਂ ਪਰਮੇਸ਼ੁਰ ਦਾ ਆਤਮਾ ਸ਼ਾਊਲ ਦੇ ਦੂਤਾਂ ਉੱਤੇ ਆਇਆ ਅਤੇ ਉਹ ਵੀ ਅਗੰਮ ਬੋਲਣ ਲੱਗੇ।

1 ਸਮੂਏਲ 19:21 (PANIRV)
Square Portrait Landscape 4K UHD
ਜਦ ਸ਼ਾਊਲ ਨੂੰ ਇਹ ਖ਼ਬਰ ਪਹੁੰਚੀ ਤਾਂ ਉਸ ਨੇ ਹੋਰ ਦੂਤ ਘੱਲੇ ਅਤੇ ਉਹ ਵੀ ਅਗੰਮ ਵਾਕ ਕਰਨ ਲੱਗੇ ਹਨ ਤਾਂ ਸ਼ਾਊਲ ਨੇ ਤੀਜੀ ਵਾਰੀ ਫੇਰ ਹੋਰ ਦੂਤ ਘੱਲੇ ਅਤੇ ਉਹ ਵੀ ਅਗੰਮ ਵਾਕ ਕਰਨ ਲੱਗੇ।

1 ਸਮੂਏਲ 19:22 (PANIRV)
Square Portrait Landscape 4K UHD
ਤਦ ਉਹ ਆਪ ਰਾਮਾਹ ਨੂੰ ਗਿਆ ਅਤੇ ਉਸ ਵੱਡੇ ਖੂਹ ਕੋਲ ਜੋ ਸੇਕੂ ਵਿੱਚ ਹੈ ਪਹੁੰਚ ਗਿਆ ਅਤੇ ਉਸ ਨੇ ਪੁੱਛਿਆ, ਸਮੂਏਲ ਅਤੇ ਦਾਊਦ ਕਿੱਥੇ ਹਨ? ਇੱਕ ਨੇ ਆਖਿਆ, ਵੇਖ ਉਹ ਤਾਂ ਰਾਮਾਹ ਦੇ ਨਾਯੋਥ ਵਿੱਚ ਹਨ।

1 ਸਮੂਏਲ 19:23 (PANIRV)
Square Portrait Landscape 4K UHD
ਤਦ ਉਹ ਰਾਮਾਹ ਦੇ ਨਾਯੋਥ ਵੱਲ ਗਿਆ ਅਤੇ ਪਰਮੇਸ਼ੁਰ ਦਾ ਆਤਮਾ ਉਹ ਦੇ ਉੱਤੇ ਵੀ ਆਇਆ ਅਤੇ ਉਹ ਰਾਮਾਹ ਤੋਂ ਨਾਯੋਥ ਤੱਕ ਪਹੁੰਚਣ ਤੱਕ ਚੱਲਦੇ-ਚੱਲਦੇ ਅਗੰਮ ਵਾਕ ਕਰਦਾ ਗਿਆ

1 ਸਮੂਏਲ 19:24 (PANIRV)
Square Portrait Landscape 4K UHD
ਅਤੇ ਉਸ ਨੇ ਵੀ ਆਪਣੇ ਕੱਪੜੇ ਉਤਾਰ ਦਿੱਤੇ ਅਤੇ ਸਮੂਏਲ ਦੇ ਅੱਗੇ ਉਸੇ ਤਰ੍ਹਾਂ ਅਗੰਮ ਵਾਕ ਕਰਨ ਲੱਗਾ ਅਤੇ ਉਸ ਸਾਰੇ ਦਿਨ ਅਤੇ ਸਾਰੀ ਰਾਤ ਵਿੱਚ ਨੰਗਾ ਪਿਆ ਰਿਹਾ। ਸੋ ਇਹ ਕਹਾਉਤ ਚੱਲ ਪਈ “ਕੀ, ਸ਼ਾਊਲ ਵੀ ਨਬੀਆਂ ਵਿੱਚੋਂ ਹੈ?”

Available Bible Translations

American Standard Version (ASV)
1 Samuel 19 (ASV) »
King James Version (KJV)
1 Samuel 19 (KJV) »
GOD’S WORD® (GW)
1 Samuel 19 (GW) »
Berean Bible (BSB)
1 Samuel 19 (BSB) »
World English Bible (WEB)
1 Samuel 19 (WEB) »
French Bible (LSG)
1 Samuel 19 (LSG) »
German Bible (LUTH1912)
1 Samuel 19 (LUTH1912) »
Gujarati Bible (GUJIRV)
1 શમુએલ 19 (GUJIRV) »
Hebrew Bible (HEB)
שמואל א 19 (HEB) »
Portuguese Bible (BSL)
1 Samuel 19 (BSL) »
Vietnamese Bible (VIE)
1 Sa-mu-ên 19 (VIE) »
Spanish Bible (RVA)
1 Samuel 19 (RVA) »
Italian Bible (RIV)
1 Samuele 19 (RIV) »
Chinese Simplified (CUVS)
撒 母 耳 记 上 19 (CUVS) »
Chinese Traditional (CUVT)
撒 母 耳 記 上 19 (CUVT) »
Albanian Bible (ALB)
1 Samuelit 19 (ALB) »
Swedish Bible (SV1917)
1 Samuelsboken 19 (SV1917) »
Russian Bible (RUSV)
1 Царств 19 (RUSV) »
Hungarian Bible (KAR)
1 Sámuel 19 (KAR) »
Bulgarian Bible (BULG)
1 Царе 19 (BULG) »
Norwegian Bible (NORSK)
1 Samuel 19 (NORSK) »

1 ਸਮੂਏਲ (PANIRV) Chapter Selection

PANIRV Book Selection List