1 ਸਮੂਏਲ Chapter 2 PANIRV Bible Verse Images

1 ਸਮੂਏਲ 2 Bible Verse Pictures. Choose from a large collection of inspirational, motivational and encouraging Bible verses with pictures of nature. Download and share 1 ਸਮੂਏਲ 2 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


1 ਸਮੂਏਲ 2:1 (PANIRV)
Square Portrait Landscape 4K UHD
ਹੰਨਾਹ ਨੇ ਪ੍ਰਾਰਥਨਾ ਕਰ ਕੇ ਆਖਿਆ, ਮੇਰਾ ਮਨ ਯਹੋਵਾਹ ਦੇ ਕਾਰਨ ਮਗਨ ਹੈ। ਯਹੋਵਾਹ ਨੇ ਮੇਰਾ ਸਿੰਗ ਉੱਚਾ ਕੀਤਾ ਹੈ। ਮੇਰਾ ਮੂੰਹ ਮੇਰੇ ਵੈਰੀਆਂ ਦੇ ਸਾਹਮਣੇ ਖੋਲ੍ਹਿਆ ਗਿਆ, ਕਿਉਂ ਜੋ ਮੈਂ ਤੇਰੀ ਮੁਕਤੀ ਤੋਂ ਅਨੰਦ ਹੋਈ।

1 ਸਮੂਏਲ 2:2 (PANIRV)
Square Portrait Landscape 4K UHD
ਯਹੋਵਾਹ ਵਰਗਾ ਕੋਈ ਪਵਿੱਤਰ ਨਹੀਂ, ਤੇਰੇ ਬਿਨ੍ਹਾਂ ਕੋਈ ਪਰਮੇਸ਼ੁਰ ਨਹੀਂ, ਕੋਈ ਸਾਡੇ ਪਰਮੇਸ਼ੁਰ ਵਰਗੀ ਚੱਟਾਨ ਨਹੀਂ।

1 ਸਮੂਏਲ 2:3 (PANIRV)
Square Portrait Landscape 4K UHD
ਹੰਕਾਰ ਦੀਆਂ ਗੱਲਾਂ ਹੋਰ ਨਾ ਆਖ, ਅਤੇ ਆਕੜ ਦੀ ਗੱਲ ਤੇਰੇ ਮੂੰਹੋਂ ਨਾ ਨਿੱਕਲੇ, ਯਹੋਵਾਹ ਤਾਂ ਗਿਆਨ ਦਾ ਪਰਮੇਸ਼ੁਰ ਹੈ, ਅਤੇ ਉਹ ਕਰਨੀਆਂ ਦੇ ਅਨੁਸਾਰ ਹਿਸਾਬ ਕਰਦਾ ਹੈ।

1 ਸਮੂਏਲ 2:4 (PANIRV)
Square Portrait Landscape 4K UHD
ਸੂਰਬੀਰਾਂ ਦੇ ਤੀਰ ਟੁੱਟ ਗਏ, ਅਤੇ ਉਹ ਜੋ ਠੇਡੇ ਖਾਂਦੇ ਸਨ ਉਨ੍ਹਾਂ ਦੇ ਲੱਕ ਬਲ ਨਾਲ ਕੱਸੇ ਗਏ।

1 ਸਮੂਏਲ 2:5 (PANIRV)
Square Portrait Landscape 4K UHD
ਉਹ ਜੋ ਰੱਜੇ ਹੋਏ ਸਨ ਆਪ ਹੀ ਰੋਟੀ ਦੇ ਲਈ ਮਜ਼ਦੂਰ ਹੋ ਗਏ, ਅਤੇ ਉਹ ਜੋ ਭੁੱਖੇ ਸਨ ਉਨ੍ਹਾਂ ਦੀ ਭੁੱਖ ਮਿਟ ਗਈ, ਇਥੋਂ ਤੱਕ ਜੋ ਬੇ-ਔਲਾਦ ਸਨ ਉਹਨਾਂ ਦੇ ਸੱਤ ਜੰਮੇ, ਅਤੇ ਜਿਹ ਦੇ ਢੇਰ ਸਾਰੇ ਬਾਲ ਬੱਚੇ ਸਨ ਉਹ ਕਮਜ਼ੋਰ ਪੈ ਗਈ।

1 ਸਮੂਏਲ 2:6 (PANIRV)
Square Portrait Landscape 4K UHD
ਯਹੋਵਾਹ ਮਾਰਦਾ ਹੈ ਅਤੇ ਜਿਵਾਉਂਦਾ ਹੈ, ਉਹੋ ਪਤਾਲ ਵਿੱਚ ਉਤਾਰਦਾ ਹੈ ਅਤੇ ਉਹੋ ਹੀ ਉੱਪਰ ਚੁੱਕਦਾ ਹੈ।

1 ਸਮੂਏਲ 2:7 (PANIRV)
Square Portrait Landscape 4K UHD
ਯਹੋਵਾਹ ਹੀ ਕੰਗਾਲ ਕਰਦਾ ਹੈ ਅਤੇ ਧਨਵਾਨ ਕਰਦਾ ਹੈ, ਉਹੀ ਨੀਵਾਂ ਕਰਦਾ ਹੈ ਅਤੇ ਉੱਚਾ ਕਰਦਾ ਹੈ।

1 ਸਮੂਏਲ 2:8 (PANIRV)
Square Portrait Landscape 4K UHD
ਗਰੀਬ ਨੂੰ ਮਿੱਟੀ ਵਿੱਚੋਂ ਚੁੱਕਦਾ ਹੈ, ਅਤੇ ਕੰਗਾਲ ਨੂੰ ਰੂੜ੍ਹੀ ਵਿੱਚੋਂ ਕੱਢਦਾ ਹੈ, ਤਾਂ ਜੋ ਉਹ ਨੂੰ ਪਤਵੰਤਾਂ ਵਿੱਚ ਬਿਠਾਵੇ, ਅਤੇ ਮਹਿਮਾ ਦੀ ਗੱਦੀ ਦਾ ਅਧਿਕਾਰੀ ਬਣਾਵੇ। ਧਰਤੀ ਦੇ ਥੰਮ੍ਹ ਤਾਂ ਯਹੋਵਾਹ ਦੇ ਹੀ ਹਨ, ਅਤੇ ਉਸ ਨੇ ਸੰਸਾਰ ਦੀ ਨੀਂਹ ਉਨ੍ਹਾਂ ਉੱਤੇ ਰੱਖੀ ਹੈ।

1 ਸਮੂਏਲ 2:9 (PANIRV)
Square Portrait Landscape 4K UHD
ਉਹ ਆਪਣੇ ਸੰਤਾਂ ਦੇ ਪੈਰਾਂ ਦੀ ਰਾਖੀ ਕਰੇਗਾ, ਪਰ ਦੁਸ਼ਟ ਚੁੱਪ-ਚੁਪੀਤੇ ਅੰਧਕਾਰ ਵਿੱਚ ਪਏ ਰਹਿਣਗੇ, ਕਿਉਂ ਜੋ ਕੋਈ ਵੀ ਮਨੁੱਖ ਆਪਣੇ ਬਲ ਨਾਲ ਨਹੀਂ ਜਿੱਤਦਾ।

1 ਸਮੂਏਲ 2:10 (PANIRV)
Square Portrait Landscape 4K UHD
ਯਹੋਵਾਹ ਦੇ ਵਿਰੋਧੀ ਮਿਟਾਏ ਜਾਣਗੇ, ਉਹ ਸਵਰਗ ਵੱਲੋਂ ਉਨ੍ਹਾਂ ਉੱਤੇ ਗੱਜੇਗਾ, ਯਹੋਵਾਹ ਧਰਤੀ ਦੀਆਂ ਹੱਦਾਂ ਦਾ ਨਿਆਂ ਕਰੇਗਾ, ਉਹ ਆਪਣੇ ਰਾਜੇ ਨੂੰ ਜ਼ੋਰ ਦੇਵੇਗਾ, ਅਤੇ ਆਪਣੇ ਮਸੀਹ ਦੇ ਸਿੰਗ ਨੂੰ ਉੱਚਾ ਕਰੇਗਾ।

1 ਸਮੂਏਲ 2:11 (PANIRV)
Square Portrait Landscape 4K UHD
ਤਦ ਅਲਕਾਨਾਹ ਰਾਮਾਹ ਵੱਲ ਆਪਣੇ ਘਰ ਗਿਆ ਅਤੇ ਉਹ ਬਾਲਕ ਏਲੀ ਜਾਜਕ ਦੇ ਅੱਗੇ ਯਹੋਵਾਹ ਦੀ ਸੇਵਾ ਕਰਦਾ ਰਿਹਾ।

1 ਸਮੂਏਲ 2:12 (PANIRV)
Square Portrait Landscape 4K UHD
ਹੁਣ ਏਲੀ ਦੇ ਪੁੱਤਰ ਦੁਸ਼ਟ ਸਨ। ਉਨ੍ਹਾਂ ਨੇ ਯਹੋਵਾਹ ਨੂੰ ਨਾ ਜਾਣਿਆ।

1 ਸਮੂਏਲ 2:13 (PANIRV)
Square Portrait Landscape 4K UHD
ਜਾਜਕਾਂ ਦੀ ਰੀਤ ਇਹ ਸੀ ਕਿ ਜਦ ਕੋਈ ਮਨੁੱਖ ਭੇਟ ਚੜ੍ਹਾਉਂਦਾ ਸੀ ਤਾਂ ਜਾਜਕ ਦਾ ਸੇਵਕ ਮਾਸ ਪਕਾਉਣ ਦੇ ਵੇਲੇ ਇੱਕ ਤ੍ਰਿਸੂਲ ਹੱਥ ਦੇ ਵਿੱਚ ਲੈ ਕੇ ਆਉਂਦਾ ਸੀ

1 ਸਮੂਏਲ 2:14 (PANIRV)
Square Portrait Landscape 4K UHD
ਅਤੇ ਉਹ ਨੂੰ ਮਾਸ ਵਿੱਚ ਜੋ ਕੜਾਹੇ, ਦੇਕਚੇ, ਵਲਟੋਹੀ ਜਾਂ ਸਗਲੇ ਵਿੱਚ ਹੋਵੇ ਖੋਭਦਾ ਸੀ ਅਤੇ ਜਿਨ੍ਹਾਂ ਤ੍ਰਿਸੂਲ ਨਾਲ ਨਿੱਕਲੇ ਸੋ ਸਾਰਾ ਜਾਜਕ ਆਪ ਲੈਂਦਾ ਸੀ ਅਤੇ ਉਹ ਸ਼ੀਲੋਹ ਵਿੱਚ ਸਭਨਾਂ ਇਸਰਾਏਲੀਆਂ ਨਾਲ ਜੋ ਉੱਥੇ ਜਾਂਦੇ ਸਨ ਅਜਿਹਾ ਹੀ ਕਰਦੇ ਸਨ।

1 ਸਮੂਏਲ 2:15 (PANIRV)
Square Portrait Landscape 4K UHD
ਅਜਿਹਾ ਵੀ ਹੁੰਦਾ ਸੀ ਜੋ ਉਨ੍ਹਾਂ ਦੀ ਚਰਬੀ ਸੜਨ ਤੋਂ ਪਹਿਲਾਂ ਜਾਜਕ ਦਾ ਸੇਵਕ ਆਉਂਦਾ ਸੀ ਅਤੇ ਜਿਸ ਨੇ ਭੇਟ ਚੜ੍ਹਾਈ ਹੋਵੇ ਉਸ ਮਨੁੱਖ ਨੂੰ ਆਖਦਾ ਸੀ ਕਿ ਜਾਜਕ ਨੂੰ ਭੁੰਨਣ ਲਈ ਮਾਸ ਦੇ ਕਿਉਂ ਜੋ ਉਹ ਤੈਥੋਂ ਬਣਿਆ ਹੋਇਆ ਮਾਸ ਨਹੀਂ ਸਗੋਂ ਕੱਚਾ ਮਾਸ ਹੀ ਲਵੇਗਾ।

1 ਸਮੂਏਲ 2:16 (PANIRV)
Square Portrait Landscape 4K UHD
ਅਤੇ ਜੇ ਉਹ ਨੂੰ ਕੋਈ ਆਖੇ ਕਿ ਅਜੇ ਉਸ ਚਰਬੀ ਨੂੰ ਸੜ ਲੈਣ ਦੇ ਤਾਂ ਫੇਰ ਜਿੰਨਾਂ ਤੇਰਾ ਜੀ ਕਰੇ ਲੈ ਜਾਈਂ ਤਾਂ ਉਹ ਉਸ ਨੂੰ ਅੱਗੋਂ ਆਖਦਾ, ਨਹੀਂ, ਤੂੰ ਮੈਨੂੰ ਹੁਣੇ ਦੇਹ! ਨਹੀਂ ਤਾਂ ਮੈਂ ਖੋਹ ਲਵਾਂਗਾ!

1 ਸਮੂਏਲ 2:17 (PANIRV)
Square Portrait Landscape 4K UHD
ਇਸ ਕਰਕੇ ਉਨ੍ਹਾਂ ਜੁਆਨਾਂ ਦਾ ਪਾਪ ਯਹੋਵਾਹ ਦੇ ਅੱਗੇ ਬਹੁਤ ਵੱਡਾ ਸੀ, ਕਿਉਂ ਜੋ ਲੋਕ ਯਹੋਵਾਹ ਦੀ ਭੇਟ ਨੂੰ ਤੁੱਛ ਜਾਣਦੇ ਸਨ।

1 ਸਮੂਏਲ 2:18 (PANIRV)
Square Portrait Landscape 4K UHD
ਪਰ ਸਮੂਏਲ ਜੋ ਬਾਲਕ ਸੀ, ਸੂਤੀ ਏਫ਼ੋਦ ਪਹਿਨ ਕੇ ਯਹੋਵਾਹ ਦੇ ਅੱਗੇ ਸੇਵਾ ਕਰਦਾ ਹੁੰਦਾ ਸੀ।

1 ਸਮੂਏਲ 2:19 (PANIRV)
Square Portrait Landscape 4K UHD
ਅਤੇ ਉਹ ਦੀ ਮਾਤਾ ਉਹ ਦੇ ਲਈ ਇੱਕ ਨਿੱਕਾ ਜਿਹਾ ਚੋਗਾ ਬਣਾ ਕੇ ਹਰੇਕ ਸਾਲ ਲਿਆਉਂਦੀ ਸੀ, ਜਦ ਉਹ ਆਪਣੇ ਪਤੀ ਦੇ ਨਾਲ ਸਾਲ ਭਰ ਦੀ ਭੇਟ ਚੜ੍ਹਾਉਣ ਆਉਂਦੀ ਸੀ।

1 ਸਮੂਏਲ 2:20 (PANIRV)
Square Portrait Landscape 4K UHD
ਸੋ ਏਲੀ ਨੇ ਅਲਕਾਨਾਹ ਤੇ ਉਸ ਦੀ ਪਤਨੀ ਨੂੰ ਅਸੀਸ ਦੇ ਕੇ ਆਖਿਆ, ਯਹੋਵਾਹ ਤੈਨੂੰ ਇਸ ਇਸਤਰੀ ਤੋਂ, ਉਸ ਬੇਨਤੀ ਦੇ ਬਦਲੇ ਜੋ ਯਹੋਵਾਹ ਤੋਂ ਮੰਗੀ ਸੀ ਅੰਸ ਦੇਵੇ। ਸੋ ਉਹ ਆਪਣੇ ਘਰ ਗਏ

1 ਸਮੂਏਲ 2:21 (PANIRV)
Square Portrait Landscape 4K UHD
ਫੇਰ ਹੰਨਾਹ ਉੱਤੇ ਯਹੋਵਾਹ ਨੇ ਕਿਰਪਾ ਕੀਤੀ ਅਤੇ ਉਹ ਗਰਭਵਤੀ ਹੋਈ ਅਤੇ ਉਹ ਨੇ ਤਿੰਨ ਪੁੱਤਰ ਤੇ ਦੋ ਧੀਆਂ ਨੂੰ ਜਨਮ ਦਿੱਤਾ ਅਤੇ ਉਹ ਦਾ ਬਾਲਕ ਸਮੂਏਲ ਯਹੋਵਾਹ ਦੇ ਅੱਗੇ ਵੱਡਾ ਹੁੰਦਾ ਗਿਆ।

1 ਸਮੂਏਲ 2:22 (PANIRV)
Square Portrait Landscape 4K UHD
ਏਲੀ ਵੱਡੀ ਉਮਰ ਦਾ ਹੋ ਗਿਆ ਅਤੇ ਉਸ ਨੇ ਉਹ ਸਭ ਕੁਝ ਸੁਣਿਆ ਜੋ ਉਸ ਦੇ ਪੁੱਤਰ ਇਸਰਾਏਲ ਨਾਲ ਕਿਹੋ ਜਿਹਾ ਵਿਵਹਾਰ ਕਰਦੇ ਸਨ ਅਤੇ ਕਿਵੇਂ ਉਨ੍ਹਾਂ ਇਸਤਰੀਆਂ ਨਾਲ ਜੋ ਮੰਡਲੀ ਦੇ ਡੇਰੇ ਦੇ ਬੂਹੇ ਕੋਲ ਸੇਵਾ ਕਰਨ ਲਈ ਇਕੱਠੀਆਂ ਹੁੰਦੀਆਂ ਸਨ, ਉਹਨਾਂ ਨਾਲ ਸੰਗ ਕਰਦੇ ਸਨ।

1 ਸਮੂਏਲ 2:23 (PANIRV)
Square Portrait Landscape 4K UHD
ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਅਜਿਹੇ ਕੰਮ ਕਿਉਂ ਕਰਦੇ ਹੋ? ਕਿਉਂ ਮੈਂ ਤੁਹਾਡੀ ਬਦੀ ਸਭਨਾਂ ਲੋਕਾਂ ਕੋਲੋਂ ਸੁਣਦਾ ਹਾਂ,

1 ਸਮੂਏਲ 2:24 (PANIRV)
Square Portrait Landscape 4K UHD
ਨਾ ਮੇਰੇ ਪੁੱਤਰੋ। ਕਿਉਂ ਜੋ ਇਹ ਚੰਗੀ ਖ਼ਬਰ ਨਹੀਂ, ਜਿਹੜੀ ਮੈਂ ਸੁਣਦਾ ਹਾਂ ਕਿ ਤੁਸੀਂ ਯਹੋਵਾਹ ਦੀ ਪਰਜਾ ਦੇ ਪਾਪ ਦਾ ਕਾਰਨ ਬਣਦੇ ਹੋ।

1 ਸਮੂਏਲ 2:25 (PANIRV)
Square Portrait Landscape 4K UHD
ਜੇ ਇੱਕ ਮਨੁੱਖ ਦੂਜੇ ਮਨੁੱਖ ਦਾ ਪਾਪ ਕਰੇ ਤਾਂ ਨਿਆਈਂ ਉਹ ਦਾ ਨਿਆਂ ਕਰੇਗਾ ਪਰ ਜੇ ਕੋਈ ਮਨੁੱਖ ਯਹੋਵਾਹ ਦਾ ਪਾਪ ਕਰੇ ਤਾਂ ਉਹ ਦੀ ਸਿਫ਼ਾਰਸ਼ ਕੌਣ ਕਰੇਗਾ? ਫਿਰ ਵੀ ਉਨ੍ਹਾਂ ਨੇ ਆਪਣੇ ਪਿਤਾ ਦਾ ਕਹਿਣਾ ਨਾ ਮੰਨਿਆ ਕਿਉਂ ਜੋ ਯਹੋਵਾਹ ਉਨ੍ਹਾਂ ਨੂੰ ਮਾਰਨਾ ਚਾਹੁੰਦਾ ਸੀ।

1 ਸਮੂਏਲ 2:26 (PANIRV)
Square Portrait Landscape 4K UHD
ਉਹ ਬਾਲਕ ਸਮੂਏਲ ਵਧਦਾ ਗਿਆ ਅਤੇ ਯਹੋਵਾਹ ਅਤੇ ਮਨੁੱਖਾਂ ਦੇ ਅੱਗੇ ਉਸ ਦੀ ਚੰਗੀ ਪਹਿਚਾਣ ਸੀ।

1 ਸਮੂਏਲ 2:27 (PANIRV)
Square Portrait Landscape 4K UHD
ਤਦ ਇੱਕ ਪਰਮੇਸ਼ੁਰ ਦੇ ਬੰਦੇ ਨੇ ਏਲੀ ਕੋਲ ਆ ਕੇ ਆਖਿਆ, ਯਹੋਵਾਹ ਇਉਂ ਆਖਦਾ ਹੈ, ਭਲਾ, ਮੈਂ ਤੇਰੇ ਪਿਤਾ ਦੇ ਘਰਾਣੇ ਉੱਤੇ ਜਦ ਉਹ ਮਿਸਰ ਵਿੱਚ ਫ਼ਿਰਊਨ ਦੇ ਘਰਾਣੇ ਦੀ ਗ਼ੁਲਾਮੀ ਵਿੱਚ ਸਨ, ਪਰਗਟ ਨਹੀਂ ਹੋਇਆ?

1 ਸਮੂਏਲ 2:28 (PANIRV)
Square Portrait Landscape 4K UHD
ਕੀ ਮੈਂ ਉਸ ਨੂੰ ਇਸਰਾਏਲ ਦੇ ਸਾਰਿਆਂ ਗੋਤਾਂ ਵਿੱਚੋਂ ਨਹੀਂ ਚੁਣ ਲਿਆ ਕਿ ਉਹ ਮੇਰਾ ਜਾਜਕ ਬਣੇ ਅਤੇ ਮੇਰੀ ਜਗਵੇਦੀ ਉੱਤੇ ਭੇਟ ਚੜ੍ਹਾਵੇ, ਧੂਪ ਧੁਖਾਵੇ, ਮੇਰੇ ਅੱਗੇ ਏਫ਼ੋਦ ਪਹਿਨੇ ਅਤੇ ਮੈਂ ਸਾਰੀਆਂ ਭੇਟਾਂ ਜੋ ਇਸਰਾਏਲੀ ਅੱਗ ਨਾਲ ਚੜ੍ਹਾਉਂਦੇ ਹਨ ਤੇਰੇ ਪਿਤਾ ਦੇ ਟੱਬਰ ਨੂੰ ਨਹੀਂ ਦਿੱਤੀਆਂ?

1 ਸਮੂਏਲ 2:29 (PANIRV)
Square Portrait Landscape 4K UHD
ਫੇਰ ਤੁਸੀਂ ਕਿਉਂ ਮੇਰੀ ਉਸ ਕੁਰਬਾਨੀ ਅਤੇ ਮੇਰੀ ਭੇਟ ਨੂੰ ਜੋ ਮੇਰੀ ਆਗਿਆ ਨਾਲ ਮੇਰੇ ਘਰ ਵਿੱਚ ਚੜ੍ਹਾਈ ਜਾਂਦੀ ਹੈ ਲਾਲਚ ਕਰਦੇ ਹੋ ਅਤੇ ਤੂੰ ਕਿਉਂ ਆਪਣੇ ਪੁੱਤਰਾਂ ਦਾ ਮੇਰੇ ਨਾਲੋਂ ਵੱਧ ਆਦਰ ਕਰਦਾ ਹੈਂ, ਤੁਸੀਂ ਮੇਰੀ ਪਰਜਾ ਇਸਰਾਏਲ ਦੀਆਂ ਚੰਗੀਆਂ-ਚੰਗੀਆਂ ਭੇਟਾਂ ਨੂੰ ਖਾ ਕੇ ਮੋਟੇ ਬਣੇ?

1 ਸਮੂਏਲ 2:30 (PANIRV)
Square Portrait Landscape 4K UHD
ਸੋ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦਾ ਵਾਕ ਹੈ ਕਿ ਮੈਂ ਆਖਿਆ ਸੀ ਕਿ ਤੇਰਾ ਟੱਬਰ ਅਤੇ ਤੇਰੇ ਪਿਤਾ ਦਾ ਟੱਬਰ ਸਦਾ ਮੇਰੇ ਅੱਗੇ ਤੁਰੇ, ਪਰ ਹੁਣ ਯਹੋਵਾਹ ਦਾ ਵਾਕ ਹੈ ਕਿ ਇਹ ਮੈਥੋਂ ਦੂਰ ਹੋਵੇ ਕਿਉਂ ਜੋ ਉਹ ਜਿਹੜੇ ਮੇਰਾ ਆਦਰ ਕਰਦੇ ਹਨ, ਮੈਂ ਉਨ੍ਹਾਂ ਦਾ ਆਦਰ ਕਰਾਂਗਾ ਪਰ ਉਹ ਜੋ ਮੇਰੀ ਨਿੰਦਿਆ ਕਰਦੇ ਹਨ ਸੋ ਤੁੱਛ ਸਮਝੇ ਜਾਣਗੇ।

1 ਸਮੂਏਲ 2:31 (PANIRV)
Square Portrait Landscape 4K UHD
ਵੇਖ, ਉਹ ਦਿਨ ਆਉਂਦੇ ਹਨ, ਜੋ ਮੈਂ ਤੇਰੀ ਬਾਂਹ ਅਤੇ ਤੇਰੇ ਪਿਤਾ ਦੇ ਟੱਬਰ ਦੀ ਬਾਂਹ ਨੂੰ ਅਜਿਹੀ ਵੱਢ ਸੁੱਟਾਂਗਾ ਜੋ ਤੇਰੇ ਘਰ ਵਿੱਚ ਕੋਈ ਵੱਡੀ ਉਮਰ ਦਾ ਨਾ ਹੋਵੇਗਾ।

1 ਸਮੂਏਲ 2:32 (PANIRV)
Square Portrait Landscape 4K UHD
ਅਤੇ ਉਸ ਸਾਰੀ ਭਲਿਆਈ ਦੇ ਵਿੱਚ ਜੋ ਉਹ ਇਸਰਾਏਲ ਨਾਲ ਕਰੇਗਾ ਤੂੰ ਘਰ ਵਿੱਚ ਦੁੱਖ ਵੇਖੇਂਗਾ ਅਤੇ ਤੇਰੀ ਸੰਤਾਨ ਵਿੱਚ ਕੋਈ ਬੁੱਢਾ ਨਾ ਹੋਵੇਗਾ।

1 ਸਮੂਏਲ 2:33 (PANIRV)
Square Portrait Landscape 4K UHD
ਵੇਖ, ਮੈਂ ਤੇਰੇ ਘਰਾਣੇ ਵਿੱਚੋਂ ਹਰੇਕ ਤੋਂ ਜਗਵੇਦੀ ਦੀ ਸੇਵਾ ਨਾ ਖੋਵਾਂਗਾ, ਪਰ ਤੇਰੀਆਂ ਅੱਖਾਂ ਵੇਖਦੀਆਂ ਰਹਿ ਜਾਣਗੀਆਂ ਅਤੇ ਤੇਰਾ ਮਨ ਦੁਖੀ ਹੋਵੇਗਾ, ਤੇਰੇ ਘਰ ਦਾ ਸਾਰਾ ਵਾਧਾ ਜੁਆਨੀ ਵਿੱਚ ਹੀ ਮਰ-ਖੱਪ ਜਾਵੇਗਾ।

1 ਸਮੂਏਲ 2:34 (PANIRV)
Square Portrait Landscape 4K UHD
ਜੋ ਤੇਰੇ ਦੋਹਾਂ ਪੁੱਤਰਾਂ ਹਾਫ਼ਨੀ ਅਤੇ ਫ਼ੀਨਹਾਸ ਉੱਤੇ ਬੀਤੇਗਾ ਸੋ ਤੇਰੇ ਲਈ ਇਹ ਇੱਕ ਨਿਸ਼ਾਨੀ ਹੋਵੇਗੀ, ਉਹ ਦੋਵੇਂ ਦੇ ਦੋਵੇਂ ਇੱਕੋ ਦਿਨ ਹੀ ਮਰ ਜਾਣਗੇ।

1 ਸਮੂਏਲ 2:35 (PANIRV)
Square Portrait Landscape 4K UHD
ਮੈਂ ਆਪਣੇ ਲਈ ਇੱਕ ਧਰਮੀ ਜਾਜਕ ਖੜ੍ਹਾ ਕਰਾਂਗਾ, ਜੋ ਮੇਰੇ ਮਨ ਅਤੇ ਜੀਅ ਦੇ ਅਨੁਸਾਰ ਕਰੇਗਾ ਅਤੇ ਮੈਂ ਉਹ ਦੇ ਲਈ ਇੱਕ ਪੱਕਾ ਘਰ ਬਣਾਵਾਂਗਾ ਅਤੇ ਉਹ ਸਦਾ ਮੇਰੇ ਅਭਿਸ਼ੇਕ ਕੀਤੇ ਹੋਏ ਦੇ ਅੱਗੇ-ਅੱਗੇ ਤੁਰੇਗਾ।

1 ਸਮੂਏਲ 2:36 (PANIRV)
Square Portrait Landscape 4K UHD
ਅਤੇ ਅਜਿਹਾ ਹੋਵੇਗਾ ਕਿ ਜਿਹੜਾ ਮਨੁੱਖ ਤੇਰੇ ਘਰ ਵਿੱਚ ਬਚ ਜਾਵੇਗਾ ਉਹ ਇੱਕ ਟੁੱਕੜਾ ਚਾਂਦੀ ਅਤੇ ਇੱਕ ਟੁੱਕੜੇ ਰੋਟੀ ਦੇ ਲਈ ਉਹ ਦੇ ਅੱਗੇ ਮੱਥਾ ਟੇਕੇਗਾ ਅਤੇ ਉਹ ਆਖੇਗਾ, ਜਾਜਕਾਈ ਦਾ ਕੋਈ ਕੰਮ ਮੈਨੂੰ ਦੇ, ਤਾਂ ਜੋ ਮੈਨੂੰ ਇੱਕ ਟੁੱਕੜਾ ਰੋਟੀ ਮਿਲ ਜਾਵੇ।

Available Bible Translations

American Standard Version (ASV)
1 Samuel 2 (ASV) »
King James Version (KJV)
1 Samuel 2 (KJV) »
GOD’S WORD® (GW)
1 Samuel 2 (GW) »
Berean Bible (BSB)
1 Samuel 2 (BSB) »
World English Bible (WEB)
1 Samuel 2 (WEB) »
French Bible (LSG)
1 Samuel 2 (LSG) »
German Bible (LUTH1912)
1 Samuel 2 (LUTH1912) »
Gujarati Bible (GUJIRV)
1 શમુએલ 2 (GUJIRV) »
Hebrew Bible (HEB)
שמואל א 2 (HEB) »
Portuguese Bible (BSL)
1 Samuel 2 (BSL) »
Vietnamese Bible (VIE)
1 Sa-mu-ên 2 (VIE) »
Spanish Bible (RVA)
1 Samuel 2 (RVA) »
Italian Bible (RIV)
1 Samuele 2 (RIV) »
Chinese Simplified (CUVS)
撒 母 耳 记 上 2 (CUVS) »
Chinese Traditional (CUVT)
撒 母 耳 記 上 2 (CUVT) »
Albanian Bible (ALB)
1 Samuelit 2 (ALB) »
Swedish Bible (SV1917)
1 Samuelsboken 2 (SV1917) »
Russian Bible (RUSV)
1 Царств 2 (RUSV) »
Hungarian Bible (KAR)
1 Sámuel 2 (KAR) »
Bulgarian Bible (BULG)
1 Царе 2 (BULG) »
Japanese Bible (JPN)
サムエル記上 2 (JPN) »
Norwegian Bible (NORSK)
1 Samuel 2 (NORSK) »

1 ਸਮੂਏਲ (PANIRV) Chapter Selection

PANIRV Book Selection List