1 ਸਮੂਏਲ Chapter 26 PANIRV Bible Verse Images

1 ਸਮੂਏਲ 26 Bible Verse Pictures. Choose from a large collection of inspirational, motivational and encouraging Bible verses with pictures of nature. Download and share 1 ਸਮੂਏਲ 26 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


1 ਸਮੂਏਲ 26:1 (PANIRV)
Square Portrait Landscape 4K UHD
ਜ਼ੀਫੀ ਲੋਕ ਗਿਬਆਹ ਨੂੰ ਸ਼ਾਊਲ ਕੋਲ ਆਣ ਕੇ ਬੋਲੇ, ਕੀ, ਦਾਊਦ ਹਕੀਲਾਹ ਦੇ ਪਰਬਤ ਵਿੱਚ ਜੋ ਯਸ਼ੀਮੋਨ ਦੇ ਸਾਹਮਣੇ ਹੈ ਲੁਕਿਆ ਨਹੀਂ ਰਹਿੰਦਾ?

1 ਸਮੂਏਲ 26:2 (PANIRV)
Square Portrait Landscape 4K UHD
ਸੋ ਸ਼ਾਊਲ ਉੱਠਿਆ ਅਤੇ ਤਿੰਨ ਹਜ਼ਾਰ ਚੁਣਵੇਂ ਇਸਰਾਏਲੀ ਜੁਆਨ ਆਪਣੇ ਨਾਲ ਲੈ ਕੇ ਜ਼ੀਫ ਦੀ ਉਜਾੜ ਵਿੱਚ ਦਾਊਦ ਨੂੰ ਭਾਲਣ ਉਤਰਿਆ।

1 ਸਮੂਏਲ 26:3 (PANIRV)
Square Portrait Landscape 4K UHD
ਸ਼ਾਊਲ ਨੇ ਹਕੀਲਾਹ ਦੇ ਪਰਬਤ ਵਿੱਚ ਜੋ ਯਸ਼ੀਮੋਨ ਦੇ ਸਾਹਮਣੇ ਹੈ ਰਾਹ ਉੱਤੇ ਡੇਰੇ ਲਾਏ ਪਰ ਦਾਊਦ ਉਜਾੜ ਦੇ ਵਿੱਚ ਠਹਿਰਿਆ ਸੋ ਉਸ ਨੇ ਵੇਖਿਆ ਜੋ ਸ਼ਾਊਲ ਮੇਰੇ ਮਗਰੇ ਮਗਰ ਉਜਾੜ ਵਿੱਚ ਤੁਰਿਆ ਆਉਂਦਾ ਹੈ।

1 ਸਮੂਏਲ 26:4 (PANIRV)
Square Portrait Landscape 4K UHD
ਤਾਂ ਦਾਊਦ ਨੇ ਭੇਤੀਆਂ ਨੂੰ ਭੇਜਿਆ ਅਤੇ ਜਾਣਿਆ ਜੋ ਸ਼ਾਊਲ ਸੱਚ-ਮੁੱਚ ਆਇਆ ਹੈ।

1 ਸਮੂਏਲ 26:5 (PANIRV)
Square Portrait Landscape 4K UHD
ਤਦ ਦਾਊਦ ਉੱਠ ਕੇ ਸ਼ਾਊਲ ਦੇ ਡੇਰਿਆਂ ਕੋਲ ਆਇਆ, ਦਾਊਦ ਨੇ ਉਸ ਥਾਂ ਨੂੰ ਜਿੱਥੇ ਸ਼ਾਊਲ ਲੰਮਾ ਪਿਆ ਹੋਇਆ ਸੀ ਅਤੇ ਨੇਰ ਦਾ ਪੁੱਤਰ ਅਬਨੇਰ ਵੀ ਜੋ ਉਹ ਦਾ ਸੈਨਾਪਤੀ ਸੀ ਵੇਖਿਆ ਅਤੇ ਸ਼ਾਊਲ ਗੱਡੀਆਂ ਦੇ ਥਾਂ ਵਿੱਚ ਸੁੱਤਾ ਪਿਆ ਸੀ ਅਤੇ ਲੋਕਾਂ ਨੇ ਉਹ ਦੇ ਆਲੇ-ਦੁਆਲੇ ਡੇਰੇ ਲਾਏ ਹੋਏ ਸਨ।

1 ਸਮੂਏਲ 26:6 (PANIRV)
Square Portrait Landscape 4K UHD
ਤਦ ਦਾਊਦ ਨੇ ਹਿੱਤੀ ਅਹੀਮਲਕ ਅਤੇ ਸਰੂਯਾਹ ਦੇ ਪੁੱਤਰ ਅਬੀਸ਼ਈ ਨੂੰ ਜੋ ਯੋਆਬ ਦਾ ਭਰਾ ਸੀ ਆਖਿਆ, ਸ਼ਾਊਲ ਦੇ ਡੇਰਿਆਂ ਵੱਲ ਮੇਰੇ ਨਾਲ ਕੌਣ ਉਤਰੇਗਾ? ਅਬੀਸ਼ਈ ਬੋਲਿਆ, ਤੁਹਾਡੇ ਨਾਲ ਮੈਂ ਉਤਰਾਂਗਾ।

1 ਸਮੂਏਲ 26:7 (PANIRV)
Square Portrait Landscape 4K UHD
ਸੋ ਦਾਊਦ ਅਤੇ ਅਬੀਸ਼ਈ ਰਾਤ ਨੂੰ ਉਨ੍ਹਾਂ ਲੋਕਾਂ ਵਿੱਚ ਜਾ ਪਏ ਅਤੇ ਵੇਖੋ, ਉਸ ਵੇਲੇ ਸ਼ਾਊਲ ਗੱਡੀਆਂ ਦੇ ਥਾਂ ਵਿੱਚ ਸੁੱਤਾ ਪਿਆ ਸੀ ਅਤੇ ਉਹ ਦੀ ਬਰਛੀ ਉਹ ਦੀ ਸਿਰਹਾਣੇ ਧਰਤੀ ਵਿੱਚ ਗੱਡੀ ਹੋਈ ਸੀ ਅਤੇ ਅਬਨੇਰ ਅਤੇ ਸਿਪਾਹੀ ਉਹ ਦੇ ਉਦਾਲੇ ਪਏ ਹੋਏ ਸਨ।

1 ਸਮੂਏਲ 26:8 (PANIRV)
Square Portrait Landscape 4K UHD
ਤਦ ਅਬੀਸ਼ਈ ਨੇ ਦਾਊਦ ਨੂੰ ਆਖਿਆ, ਪਰਮੇਸ਼ੁਰ ਨੇ ਅੱਜ ਤੁਹਾਡੇ ਵੈਰੀ ਨੂੰ ਤੁਹਾਡੇ ਹੱਥ ਕਰ ਦਿੱਤਾ। ਜੇ ਹੁਣ ਆਗਿਆ ਕਰੋ ਤਾਂ ਮੈਂ ਉਹ ਨੂੰ ਬਰਛੀ ਦਾ ਇੱਕੋ ਵਾਰ ਮਾਰ ਕੇ ਧਰਤੀ ਨਾਲ ਵਿੰਨ੍ਹਾਂ ਅਤੇ ਮੈਂ ਉਹ ਨੂੰ ਦੂਜੀ ਵਾਰ ਨਾ ਮਾਰਾਂਗਾ!

1 ਸਮੂਏਲ 26:9 (PANIRV)
Square Portrait Landscape 4K UHD
ਪਰ ਦਾਊਦ ਨੇ ਅਬੀਸ਼ਈ ਨੂੰ ਆਖਿਆ, ਉਹ ਨੂੰ ਨਾ ਮਾਰ ਕਿਉਂ ਜੋ ਯਹੋਵਾਹ ਦੇ ਅਭਿਸ਼ੇਕ ਹੋਏ ਉੱਤੇ ਕਿਹੜਾ ਹੈ ਜੋ ਹੱਥ ਚੁੱਕੇ ਅਤੇ ਬੇਦੋਸ਼ਾ ਠਹਿਰੇ?

1 ਸਮੂਏਲ 26:10 (PANIRV)
Square Portrait Landscape 4K UHD
ਦਾਊਦ ਨੇ ਇਹ ਵੀ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ, ਜਾਂ ਤਾਂ ਉਹ ਨੂੰ ਯਹੋਵਾਹ ਆਪ ਮਾਰੇਗਾ ਉਹ ਦੇ ਮਰਨ ਦਾ ਦਿਨ ਆਵੇਗਾ ਜਾਂ ਉਹ ਲੜਾਈ ਵਿੱਚ ਜਾ ਕੇ ਮਾਰਿਆ ਜਾਵੇਗਾ।

1 ਸਮੂਏਲ 26:11 (PANIRV)
Square Portrait Landscape 4K UHD
ਪਰ ਯਹੋਵਾਹ ਨਾ ਕਰੇ ਜੋ ਮੈਂ ਯਹੋਵਾਹ ਦੇ ਅਭਿਸ਼ੇਕ ਹੋਏ ਉੱਤੇ ਹੱਥ ਚਲਾਵਾਂ ਪਰ ਤੂੰ ਉਸ ਦੇ ਸਿਰਹਾਣੇ ਇਹ ਬਰਛੀ ਅਤੇ ਪਾਣੀ ਦੀ ਗੜਵੀ ਨੂੰ ਚੁੱਕ ਲੈ ਅਤੇ ਅਸੀਂ ਤੁਰ ਪਈਏ।

1 ਸਮੂਏਲ 26:12 (PANIRV)
Square Portrait Landscape 4K UHD
ਸੋ ਦਾਊਦ ਨੇ ਬਰਛੀ ਅਤੇ ਪਾਣੀ ਦੀ ਗੜਵੀ ਨੂੰ ਸ਼ਾਊਲ ਦੇ ਸਿਰਹਾਣੇ ਤੋਂ ਲੈ ਲਿਆ ਅਤੇ ਉਹ ਤੁਰ ਗਏ ਅਤੇ ਕਿਸੇ ਮਨੁੱਖ ਨੇ ਵੀ ਇਹ ਨਾ ਵੇਖਿਆ ਅਤੇ ਨਾ ਹੀ ਜਾਣਿਆ ਅਤੇ ਕੋਈ ਨਾ ਜਾਗਿਆ ਕਿਉਂ ਜੋ ਉਹ ਸਭ ਸੁੱਤੇ ਪਏ ਸਨ ਇਸ ਕਰਕੇ ਜੋ ਯਹੋਵਾਹ ਵੱਲੋਂ ਉਨ੍ਹਾਂ ਉੱਤੇ ਘੂਕ ਨੀਂਦ ਆਈ ਹੋਈ ਸੀ।

1 ਸਮੂਏਲ 26:13 (PANIRV)
Square Portrait Landscape 4K UHD
ਫੇਰ ਦਾਊਦ ਪਰਲੇ ਪਾਸੇ ਲੰਘ ਕੇ ਦੂਰ ਇੱਕ ਪਰਬਤ ਦੀ ਟੀਸੀ ਉੱਤੇ ਜਾ ਖੜ੍ਹਾ ਹੋਇਆ ਅਤੇ ਉਨ੍ਹਾਂ ਦੇ ਵਿੱਚਕਾਰ ਵੱਡੀ ਵਿੱਥ ਸੀ

1 ਸਮੂਏਲ 26:14 (PANIRV)
Square Portrait Landscape 4K UHD
ਦਾਊਦ ਨੇ ਲੋਕਾਂ ਵੱਲ ਅਤੇ ਨੇਰ ਦੇ ਪੁੱਤਰ ਅਬਨੇਰ ਵੱਲ ਹਾਕਾਂ ਮਾਰ ਕੇ ਆਖਿਆ, ਹੇ ਅਬੀਨੇਰ ਉੱਤਰ ਨਹੀਂ ਦਿੰਦਾ? ਤਦ ਅਬਨੇਰ ਨੇ ਉੱਤਰ ਦੇ ਕੇ ਆਖਿਆ, ਤੂੰ ਕੌਣ ਹੈਂ ਜੋ ਰਾਜਾ ਨੂੰ ਹਾਕਾਂ ਮਾਰਦਾ ਹੈਂ?

1 ਸਮੂਏਲ 26:15 (PANIRV)
Square Portrait Landscape 4K UHD
ਤਦ ਦਾਊਦ ਨੇ ਅਬਨੇਰ ਨੂੰ ਆਖਿਆ, ਭਲਾ, ਤੂੰ ਵੱਡਾ ਸੂਰਮਾ ਨਹੀਂ ਅਤੇ ਇਸਰਾਏਲ ਵਿੱਚ ਤੇਰੇ ਸਮਾਨ ਕੌਣ ਹੈ? ਫੇਰ ਕੀ ਹੋਇਆ ਜੋ ਤੂੰ ਆਪਣੇ ਸੁਆਮੀ ਰਾਜਾ ਦੀ ਰਾਖੀ ਨਹੀਂ ਕੀਤੀ? ਕਿਉਂ ਜੋ ਲੋਕਾਂ ਵਿੱਚੋਂ ਇੱਕ ਜਣਾ ਤੇਰੇ ਮਾਲਕ ਰਾਜਾ ਦੇ ਮਾਰਨ ਨੂੰ ਵੜ ਗਿਆ ਸੀ

1 ਸਮੂਏਲ 26:16 (PANIRV)
Square Portrait Landscape 4K UHD
ਸੋ ਇਹ ਕੰਮ ਤਾਂ ਤੂੰ ਕੁਝ ਚੰਗਾ ਨਹੀਂ ਕੀਤਾ। ਜਿਉਂਦੇ ਯਹੋਵਾਹ ਦੀ ਸਹੁੰ, ਤੁਸੀਂ ਵੱਢੇ ਜਾਣ ਦੇ ਯੋਗ ਹੋ ਕਿਉਂ ਜੋ ਤੁਸੀਂ ਆਪਣੇ ਮਾਲਕ ਦੀ ਜੋ ਯਹੋਵਾਹ ਦਾ ਅਭਿਸ਼ੇਕ ਹੋਇਆ ਹੈ ਰਾਖੀ ਨਹੀਂ ਕੀਤੀ ਅਤੇ ਹੁਣ ਵੇਖੋ, ਰਾਜਾ ਦੀ ਬਰਛੀ ਅਤੇ ਪਾਣੀ ਦੀ ਗੜਵੀ ਜੋ ਉਹ ਦੇ ਸਿਰਹਾਣੇ ਕੋਲ ਸੀ ਕਿੱਥੇ ਹੈ?

1 ਸਮੂਏਲ 26:17 (PANIRV)
Square Portrait Landscape 4K UHD
ਤਦ ਸ਼ਾਊਲ ਨੇ ਦਾਊਦ ਦੀ ਅਵਾਜ਼ ਪਹਿਚਾਣ ਕੇ ਆਖਿਆ, ਹੇ ਮੇਰੇ ਪੁੱਤਰ ਦਾਊਦ, ਇਹ ਤੇਰੀ ਅਵਾਜ਼ ਹੈ? ਦਾਊਦ ਬੋਲਿਆ ਜੀ, ਮੇਰੇ ਮਹਾਰਾਜ ਅਤੇ ਰਾਜਾ, ਇਹ ਮੇਰੀ ਹੀ ਅਵਾਜ਼ ਹੈ

1 ਸਮੂਏਲ 26:18 (PANIRV)
Square Portrait Landscape 4K UHD
ਤਾਂ ਉਸ ਨੇ ਆਖਿਆ, ਮੇਰਾ ਮਹਾਰਾਜ ਆਪਣੇ ਸੇਵਕ ਦੇ ਪਿਛੇ ਇਸ ਤਰ੍ਹਾਂ ਕਾਹਨੂੰ ਲੱਗਾ ਹੋਇਆ ਹੈ? ਮੈਂ ਕੀ ਕੀਤਾ ਹੈ ਅਤੇ ਮੇਰੇ ਹੱਥ ਵਿੱਚ ਕੀ ਖੋਟ ਹੈ?

1 ਸਮੂਏਲ 26:19 (PANIRV)
Square Portrait Landscape 4K UHD
ਸੋ ਹੁਣ ਹੇ ਮਹਾਰਾਜ ਰਾਜਾ, ਆਪਣੇ ਸੇਵਕ ਦੀ ਸੁਣ। ਜੇ ਕਦੀ ਯਹੋਵਾਹ ਨੇ ਮੇਰੇ ਵਿਰੁੱਧ ਤੈਨੂੰ ਉਕਸਾਇਆ ਹੋਵੇ ਤਾਂ ਉਹ ਭੇਟ ਮੰਨ ਲਵੇ ਅਤੇ ਜੇ ਕਦੀ ਮਨੁੱਖਾਂ ਨੇ ਅਜਿਹਾ ਕੀਤਾ ਹੋਵੇ ਤਾਂ ਯਹੋਵਾਹ ਦੇ ਅੱਗੋਂ ਉਨ੍ਹਾਂ ਉੱਤੇ ਸਰਾਪ ਹੋਵੇ ਕਿਉਂ ਜੋ ਅੱਜ ਉਨ੍ਹਾਂ ਨੇ ਯਹੋਵਾਹ ਦੀ ਦਿੱਤੀ ਹੋਈ ਮਿਲਖ਼ ਵਿੱਚ ਰਹਿਣ ਤੋਂ ਮੈਨੂੰ ਧੱਕ ਦਿੱਤਾ ਅਤੇ ਮੈਨੂੰ ਆਖਦੇ ਹਨ, ਜਾ, ਹੋਰਨਾਂ ਦੇਵਤਿਆਂ ਦੀ ਪੂਜਾ ਕਰ

1 ਸਮੂਏਲ 26:20 (PANIRV)
Square Portrait Landscape 4K UHD
ਸੋ ਹੁਣ ਯਹੋਵਾਹ ਦੇ ਸਾਹਮਣੇ ਮੇਰਾ ਲਹੂ ਧਰਤੀ ਉੱਤੇ ਨਾ ਵਹੇ ਕਿਉਂ ਜੋ ਇਸਰਾਏਲ ਦਾ ਰਾਜਾ ਇੱਕ ਪਿੱਸੂ ਲੱਭਣ ਨੂੰ ਨਿੱਕਲਿਆ ਹੈ ਜਿਵੇਂ ਕੋਈ ਪਹਾੜਾਂ ਉੱਤੇ ਤਿੱਤਰ ਦਾ ਸ਼ਿਕਾਰ ਖੇਡਦਾ ਹੈ।

1 ਸਮੂਏਲ 26:21 (PANIRV)
Square Portrait Landscape 4K UHD
ਤਦ ਸ਼ਾਊਲ ਨੇ ਆਖਿਆ, ਮੈਂ ਪਾਪ ਕੀਤਾ, ਹੇ ਮੇਰੇ ਪੁੱਤਰ ਦਾਊਦ, ਮੁੜ ਆ ਕਿਉਂ ਜੋ ਮੈਂ ਤੈਨੂੰ ਫੇਰ ਨਾ ਦੁਖਾਵਾਂਗਾ, ਅੱਜ ਜੋ ਮੇਰੀ ਜਿੰਦ ਤੇਰੀ ਨਿਗਾਹ ਵਿੱਚ ਕੀਮਤੀ ਹੋਈ। ਵੇਖ, ਮੈਂ ਮੂਰਖ ਬਣਿਆ ਅਤੇ ਵੱਡੀ ਭੁੱਲ ਕੀਤੀ!

1 ਸਮੂਏਲ 26:22 (PANIRV)
Square Portrait Landscape 4K UHD
ਦਾਊਦ ਨੇ ਉੱਤਰ ਦੇ ਕੇ ਆਖਿਆ, ਵੇਖ, ਰਾਜਾ ਦੀ ਬਰਛੀ ਹੈ ਸੋ ਜੁਆਨਾਂ ਵਿੱਚੋਂ ਕੋਈ ਆਣ ਕੇ ਉਹ ਨੂੰ ਲੈ ਜਾਵੇ

1 ਸਮੂਏਲ 26:23 (PANIRV)
Square Portrait Landscape 4K UHD
ਅਤੇ ਯਹੋਵਾਹ ਸਾਰੇ ਮਨੁੱਖਾਂ ਨੂੰ ਆਪੋ-ਆਪਣੀ ਨੀਤ ਅਤੇ ਭਲਮਾਣਸੀ ਦੇ ਅਨੁਸਾਰ ਫਲ ਦੇਵੇ ਕਿਉਂ ਜੋ ਯਹੋਵਾਹ ਨੇ ਤੈਨੂੰ ਅੱਜ ਮੇਰੇ ਹੱਥ ਵਿੱਚ ਸੌਂਪ ਦਿੱਤਾ ਪਰ ਮੈਂ ਨਹੀਂ ਚਾਹਿਆ ਜੋ ਯਹੋਵਾਹ ਦੇ ਅਭਿਸ਼ੇਕ ਹੋਏ ਉੱਤੇ ਹੱਥ ਚਲਾਵਾਂ

1 ਸਮੂਏਲ 26:24 (PANIRV)
Square Portrait Landscape 4K UHD
ਵੇਖ, ਜਿਵੇਂ ਤੇਰੀ ਜਾਨ ਮੇਰੀਆਂ ਅੱਖੀਆਂ ਵਿੱਚ ਅੱਜ ਦੁਰਲੱਭ ਦਿੱਸੀ ਹੈ ਤੇਹੀ ਹੀ ਮੇਰੀ ਜਿੰਦ ਯਹੋਵਾਹ ਦੀ ਨਿਗਾਹ ਵਿੱਚ ਕੀਮਤ ਹੋਵੇ ਅਤੇ ਉਹ ਮੈਨੂੰ ਸਾਰਿਆਂ ਦੁੱਖਾਂ ਵਿੱਚੋਂ ਛੁਟਕਾਰਾ ਦੇਵੇ

1 ਸਮੂਏਲ 26:25 (PANIRV)
Square Portrait Landscape 4K UHD
ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਮੁਬਾਰਕ ਹੈ ਤੂੰ, ਹੇ ਮੇਰੇ ਪੁੱਤਰ ਦਾਊਦ ਤੂੰ ਵੱਡੇ-ਵੱਡੇ ਕੰਮ ਕਰੇਂਗਾ ਅਤੇ ਤੂੰ ਭਾਗਵਾਨ ਵੀ ਹੋਵੇਂਗਾ। ਸੋ ਦਾਊਦ ਆਪਣੇ ਰਾਹ ਤੁਰ ਗਿਆ ਅਤੇ ਸ਼ਾਊਲ ਆਪਣੇ ਥਾਂ ਨੂੰ ਮੁੜ ਗਿਆ।

Available Bible Translations

American Standard Version
1 Samuel 26 (ASV) »
King James Version
1 Samuel 26 (KJV) »
GOD’S WORD® (GW)
1 Samuel 26 (GW) »
World English Bible
1 Samuel 26 (WEB) »
Louis Segond 1910
1 Samuel 26 (LSG) »
इंडियन रिवाइज्ड वर्जन - हिंदी
1 शमूएल 26 (HINIRV) »
ভারতীয় সংশোধিত সংস্করণ - বাংলা
1 চমূৱেল 26 (BENIRV) »
இந்தியன் ரீவைஸ்டு வேர்ஷன் - தமிழ்
1 சாமுவேல் 26 (TAMIRV) »
इंडियन रिवाइज्ड वर्जन - मराठी
1 शमुवेल 26 (MARIRV) »
ఇండియన్ రేవిజ్డ్ వెర్షన్ - తెలుగు
1 సమూయేలు 26 (TELIRV) »
ઇન્ડિયન રિવાયઝ્ડ વર્ઝન - ગુજરાતી
1 શમુએલ 26 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
1 ಸಮುವೇಲನು 26 (KANIRV) »
الكتاب المقدس باللغة العربية، فان دايك
صَمُوئِيلَ ٱلْأَوَّلُ 26 (AVD) »
תנ ך עברי מודרני
שמואל א 26 (HEB) »
Bíblia Sagrada Português
1 Samuel 26 (BSL) »
Kinh Thánh: Tiếng Việt
1 Sa-mu-ên 26 (VIE) »
Reina Valera Antigua
1 Samuel 26 (RVA) »
La Sacra Bibbia
1 Samuele 26 (RIV) »
圣 经 简体中文和合本
撒 母 耳 记 上 26 (CUVS) »
聖 經 繁體中文和合本
撒 母 耳 記 上 26 (CUVT) »
Bibla e Shenjtë
1 Samuelit 26 (ALB) »
Библия на русском
1 Царств 26 (RUSV) »
Українська Біблія
1 Самуїлова 26 (UKR) »
Szent Biblia - Magyar
1 Sámuel 26 (KAR) »
Българска Библия
1 Царе 26 (BULG) »
Kitaabka Quduuska Ah
Samuu'eel Kowaad 26 (SOM) »
De Heilige Schrift
1 Samuël 26 (NLD) »
Dansk Bibel 1871
1 Samuel 26 (DA1871) »

1 ਸਮੂਏਲ (PANIRV) Chapter Selection

PANIRV Book Selection List