1 ਸਮੂਏਲ Chapter 8 PANIRV Bible Verse Images

1 ਸਮੂਏਲ 8 Bible Verse Pictures. Choose from a large collection of inspirational, motivational and encouraging Bible verses with pictures of nature. Download and share 1 ਸਮੂਏਲ 8 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


1 ਸਮੂਏਲ 8:1 (PANIRV)
Square Portrait Landscape 4K UHD
ਜਦ ਸਮੂਏਲ ਵੱਡੀ ਉਮਰ ਦਾ ਹੋ ਗਿਆ ਤਾਂ ਉਸ ਨੇ ਆਪਣੇ ਪੁੱਤਰਾਂ ਨੂੰ ਇਸਰਾਏਲ ਉੱਤੇ ਨਿਆਂ ਕਰਨ ਲਈ ਨਿਯੁਕਤ ਕੀਤਾ।

1 ਸਮੂਏਲ 8:2 (PANIRV)
Square Portrait Landscape 4K UHD
ਅਤੇ ਉਸ ਦੇ ਵੱਡੇ ਪੁੱਤਰ ਦਾ ਨਾਮ ਯੋਏਲ ਸੀ ਅਤੇ ਉਸ ਦੇ ਦੂਜੇ ਪੁੱਤਰ ਦਾ ਨਾਮ ਅਬਿਯਾਹ ਸੀ। ਇਹ ਦੋਵੇਂ ਬਏਰਸ਼ਬਾ ਵਿੱਚ ਨਿਆਂ - ਅਧਿਕਾਰੀ ਸਨ।

1 ਸਮੂਏਲ 8:3 (PANIRV)
Square Portrait Landscape 4K UHD
ਪਰ ਉਸ ਦੇ ਪੁੱਤਰ ਉਸ ਦੇ ਰਾਹ ਉੱਤੇ ਨਾ ਚੱਲੇ ਸਗੋਂ ਝੂਠੀ ਕਮਾਈ ਦੇ ਮਗਰ ਲੱਗਦੇ ਅਤੇ ਰਿਸ਼ਵਤ ਲੈਂਦੇ ਅਤੇ ਨਿਆਂ ਵਿੱਚ ਪੱਖਪਾਤ ਕਰਦੇ ਸਨ।

1 ਸਮੂਏਲ 8:4 (PANIRV)
Square Portrait Landscape 4K UHD
ਤਦ ਸਾਰੇ ਇਸਰਾਏਲੀ ਬਜ਼ੁਰਗ ਇਕੱਠੇ ਹੋਏ ਅਤੇ ਰਾਮਾਹ ਵਿੱਚ ਸਮੂਏਲ ਕੋਲ ਆਏ,

1 ਸਮੂਏਲ 8:5 (PANIRV)
Square Portrait Landscape 4K UHD
ਅਤੇ ਉਸ ਨੂੰ ਬੋਲੇ, ਵੇਖ, ਤੂੰ ਵੱਡੀ ਉਮਰ ਦਾ ਹੋ ਗਿਆ ਹੈਂ ਅਤੇ ਤੇਰੇ ਪੁੱਤਰ ਤੇਰੇ ਰਾਹ ਉੱਤੇ ਨਹੀਂ ਚੱਲਦੇ। ਸੋ ਹੁਣ ਤੂੰ ਸਾਡਾ ਨਿਆਂ ਕਰਨ ਲਈ ਕਿਸੇ ਨੂੰ ਸਾਡਾ ਰਾਜਾ ਠਹਿਰਾ ਦੇ, ਜਿਵੇਂ ਹੋਰਨਾਂ ਕੌਮਾਂ ਵਿੱਚ ਹੁੰਦਾ ਹੈ।

1 ਸਮੂਏਲ 8:6 (PANIRV)
Square Portrait Landscape 4K UHD
ਪਰ ਇਹ ਗੱਲ ਜੋ ਉਨ੍ਹਾਂ ਨੇ ਆਖੀ ਜੋ ਸਾਡੇ ਲਈ ਇੱਕ ਰਾਜਾ ਠਹਿਰਾ ਦੇ ਜੋ ਸਾਡਾ ਨਿਆਂ ਕਰੇ ਸਮੂਏਲ ਨੂੰ ਬੁਰੀ ਲੱਗੀ ਅਤੇ ਸਮੂਏਲ ਨੇ ਯਹੋਵਾਹ ਅੱਗੇ ਬੇਨਤੀ ਕੀਤੀ।

1 ਸਮੂਏਲ 8:7 (PANIRV)
Square Portrait Landscape 4K UHD
ਤਦ ਯਹੋਵਾਹ ਨੇ ਸਮੂਏਲ ਨੂੰ ਆਖਿਆ, ਲੋਕਾਂ ਦੀ ਅਵਾਜ਼ ਵੱਲ ਅਤੇ ਉਨ੍ਹਾਂ ਸਭਨਾਂ ਗੱਲਾਂ ਵੱਲ ਜੋ ਉਹ ਤੈਨੂੰ ਆਖਣ ਕੰਨ ਲਗਾ, ਕਿਉਂ ਜੋ ਉਨ੍ਹਾਂ ਨੇ ਤੈਨੂੰ ਨਹੀਂ ਤਿਆਗਿਆ ਸਗੋਂ ਮੈਨੂੰ ਤਿਆਗ ਦਿੱਤਾ ਹੈ ਜੋ ਮੈਂ ਉਨ੍ਹਾਂ ਉੱਤੇ ਰਾਜ ਨਾ ਕਰਾਂ।

1 ਸਮੂਏਲ 8:8 (PANIRV)
Square Portrait Landscape 4K UHD
ਜਦੋਂ ਦਾ ਮੈਂ ਉਨ੍ਹਾਂ ਨੂੰ ਮਿਸਰ ਵਿੱਚੋਂ ਕੱਢ ਲਿਆਇਆ ਉਸ ਦਿਨ ਤੋਂ ਅੱਜ ਤੱਕ ਉਨ੍ਹਾਂ ਸਾਰਿਆਂ ਕੰਮਾਂ ਦੇ ਅਨੁਸਾਰ ਜੋ ਉਨ੍ਹਾਂ ਨੇ ਕੀਤੇ, ਜਿਵੇਂ ਉਨ੍ਹਾਂ ਨੇ ਮੈਨੂੰ ਤਿਆਗ ਦਿੱਤਾ ਅਤੇ ਹੋਰਨਾਂ ਦੇਵੀ-ਦੇਵਤਿਆਂ ਦੀ ਸੇਵਾ ਕੀਤੀ ਅਜਿਹਾ ਹੀ ਉਹ ਤੇਰੇ ਨਾਲ ਕਰਦੇ ਹਨ।

1 ਸਮੂਏਲ 8:9 (PANIRV)
Square Portrait Landscape 4K UHD
ਇਸ ਲਈ ਉਨ੍ਹਾਂ ਦੀ ਗੱਲ ਤੂੰ ਸੁਣ। ਤੂੰ ਵੀ ਉਨ੍ਹਾਂ ਨੂੰ ਚੇਤਾਵਨੀ ਦੇ ਕੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਦੱਸ ਦੇ ਕਿ ਜਿਹੜਾ ਰਾਜਾ ਉਨ੍ਹਾਂ ਉੱਤੇ ਰਾਜ ਕਰੇਗਾ ਉਸ ਦਾ ਵਰਤਾਉ ਉਹਨਾਂ ਨਾਲ ਕਿਹੋ ਜਿਹਾ ਹੋਵੇਗਾ।

1 ਸਮੂਏਲ 8:10 (PANIRV)
Square Portrait Landscape 4K UHD
ਸਮੂਏਲ ਨੇ ਉਨ੍ਹਾਂ ਲੋਕਾਂ ਨੂੰ ਜੋ ਉਸ ਦੇ ਕੋਲੋਂ ਰਾਜੇ ਦੀ ਮੰਗ ਕਰਦੇ ਸਨ, ਯਹੋਵਾਹ ਦੀਆਂ ਸਾਰੀਆਂ ਗੱਲਾਂ ਦੱਸੀਆਂ।

1 ਸਮੂਏਲ 8:11 (PANIRV)
Square Portrait Landscape 4K UHD
ਅਤੇ ਉਸ ਨੇ ਆਖਿਆ, ਜਿਹੜਾ ਤੁਹਾਡੇ ਉੱਤੇ ਰਾਜ ਕਰੇਗਾ ਉਸ ਰਾਜੇ ਦਾ ਇਹ ਵਰਤਾਉ ਹੋਵੇਗਾ, ਉਹ ਤੁਹਾਡੇ ਪੁੱਤਰਾਂ ਨੂੰ ਲੈ ਕੇ ਆਪਣੇ ਲਈ ਅਤੇ ਆਪਣਿਆਂ ਰੱਥਾਂ ਦੇ ਲਈ ਅਤੇ ਆਪਣੇ ਘੋੜਿਆਂ ਦੇ ਲਈ ਨੌਕਰ ਰੱਖੇਗਾ ਅਤੇ ਉਹ ਉਸ ਦੇ ਰੱਥਾਂ ਦੇ ਅੱਗੇ ਭੱਜਣਗੇ।

1 ਸਮੂਏਲ 8:12 (PANIRV)
Square Portrait Landscape 4K UHD
ਅਤੇ ਆਪਣੇ ਲਈ ਹਜ਼ਾਰਾਂ ਉੱਤੇ ਸਰਦਾਰ ਅਤੇ ਪੰਜਾਹਾਂ ਉੱਤੇ ਸਰਦਾਰ ਬਣਾਵੇਗਾ ਅਤੇ ਉਹਨਾਂ ਕੋਲੋਂ ਖੇਤੀ ਅਤੇ ਵਾਢੀ ਕਰਾਵੇਗਾ ਅਤੇ ਆਪਣੇ ਲਈ ਲੜਾਈ ਦੇ ਹਥਿਆਰ ਅਤੇ ਰੱਥਾਂ ਦਾ ਸਮਾਨ ਤਿਆਰ ਕਰਾਵੇਗਾ,

1 ਸਮੂਏਲ 8:13 (PANIRV)
Square Portrait Landscape 4K UHD
ਅਤੇ ਤੁਹਾਡੀਆਂ ਧੀਆਂ ਤੋਂ ਰਸੋਈ ਦੇ ਕੰਮ ਕਰਾਵੇਗਾ,

1 ਸਮੂਏਲ 8:14 (PANIRV)
Square Portrait Landscape 4K UHD
ਅਤੇ ਤੁਹਾਡੀਆਂ ਪੈਲੀਆਂ ਅਤੇ ਤੁਹਾਡੇ ਦਾਖਾਂ ਦੇ ਬਾਗ਼ਾਂ ਅਤੇ ਤੁਹਾਡੇ ਜ਼ੈਤੂਨ ਦੇ ਬਾਗ਼ਾਂ ਨੂੰ ਜੋ ਚੰਗੇ-ਚੰਗੇ ਹੋਣਗੇ ਲੈ ਲਵੇਗਾ ਅਤੇ ਆਪਣੇ ਨੌਕਰਾਂ ਨੂੰ ਦੇ ਦੇਵੇਗਾ।

1 ਸਮੂਏਲ 8:15 (PANIRV)
Square Portrait Landscape 4K UHD
ਅਤੇ ਤੁਹਾਡੇ ਬੀਜ ਅਤੇ ਦਾਖ ਦੇ ਬਾਗ਼ਾਂ ਦਾ ਦਸਵੰਧ ਲੈ ਕੇ ਆਪਣੇ ਖੁਸਰਿਆਂ ਅਤੇ ਆਪਣਿਆਂ ਸੇਵਕਾਂ ਨੂੰ ਦੇ ਦੇਵੇਗਾ।

1 ਸਮੂਏਲ 8:16 (PANIRV)
Square Portrait Landscape 4K UHD
ਅਤੇ ਤੁਹਾਡੇ ਦਾਸ ਅਤੇ ਦਾਸੀਆਂ ਅਤੇ ਤੁਹਾਡੇ ਸੋਹਣੇ ਜੁਆਨਾਂ ਨੂੰ ਅਤੇ ਤੁਹਾਡੇ ਗਧਿਆਂ ਨੂੰ ਲੈ ਕੇ ਆਪਣੇ ਕੰਮ ਲਵੇਗਾ

1 ਸਮੂਏਲ 8:17 (PANIRV)
Square Portrait Landscape 4K UHD
ਅਤੇ ਤੁਹਾਡੀਆਂ ਭੇਡਾਂ ਬੱਕਰੀਆਂ ਦਾ ਦਸਵੰਧ ਵੀ ਲਵੇਗਾ ਸੋ ਤੁਸੀਂ ਉਸ ਦੇ ਗ਼ੁਲਾਮ ਬਣੋਗੇ,

1 ਸਮੂਏਲ 8:18 (PANIRV)
Square Portrait Landscape 4K UHD
ਅਤੇ ਤੁਸੀਂ ਉਸ ਰਾਜੇ ਦੇ ਕਾਰਨ ਜਿਸ ਨੂੰ ਤੁਸੀਂ ਆਪਣੇ ਲਈ ਚੁਣਿਆ ਹੈ ਉਸ ਦਿਨ ਦੁਹਾਈਆਂ ਦੇਵੋਗੇ, ਪਰ ਉਸ ਦਿਨ ਯਹੋਵਾਹ ਤੁਹਾਡੀ ਨਾ ਸੁਣੇਗਾ!

1 ਸਮੂਏਲ 8:19 (PANIRV)
Square Portrait Landscape 4K UHD
ਫਿਰ ਵੀ ਲੋਕਾਂ ਨੇ ਸਮੂਏਲ ਦੀ ਗੱਲ ਨਾ ਮੰਨੀ ਅਤੇ ਆਖਿਆ, ਨਹੀਂ ਸਾਨੂੰ ਆਪਣੇ ਉੱਤੇ ਰਾਜ ਕਰਨ ਲਈ ਰਾਜੇ ਦੀ ਲੋੜ ਹੈ।

1 ਸਮੂਏਲ 8:20 (PANIRV)
Square Portrait Landscape 4K UHD
ਜੋ ਅਸੀਂ ਵੀ ਹੋਰ ਸਾਰੀਆਂ ਕੌਮਾਂ ਵਰਗੇ ਹੋਈਏ ਅਤੇ ਸਾਡਾ ਰਾਜਾ ਸਾਡਾ ਨਿਆਂ ਕਰੇ ਅਤੇ ਸਾਡੇ ਅੱਗੇ-ਅੱਗੇ ਤੁਰੇ ਅਤੇ ਸਾਡੇ ਲਈ ਲੜਾਈ ਕਰੇ।

1 ਸਮੂਏਲ 8:21 (PANIRV)
Square Portrait Landscape 4K UHD
ਤਦ ਸਮੂਏਲ ਨੇ ਲੋਕਾਂ ਦੀਆਂ ਸਾਰੀਆਂ ਗੱਲਾਂ ਸੁਣੀਆਂ ਅਤੇ ਯਹੋਵਾਹ ਨੂੰ ਦੱਸਿਆ।

1 ਸਮੂਏਲ 8:22 (PANIRV)
Square Portrait Landscape 4K UHD
ਯਹੋਵਾਹ ਨੇ ਸਮੂਏਲ ਨੂੰ ਆਖਿਆ, ਤੂੰ ਉਹਨਾਂ ਦੀ ਗੱਲ ਮੰਨ ਅਤੇ ਉਹਨਾਂ ਲਈ ਇੱਕ ਰਾਜਾ ਚੁਣ। ਤਦ ਸਮੂਏਲ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, ਕਿ ਤੁਸੀਂ ਸਭ ਆਪੋ ਆਪਣੇ ਸ਼ਹਿਰਾਂ ਨੂੰ ਜਾਓ।

Available Bible Translations

American Standard Version (ASV)
1 Samuel 8 (ASV) »
King James Version (KJV)
1 Samuel 8 (KJV) »
GOD’S WORD® (GW)
1 Samuel 8 (GW) »
Berean Bible (BSB)
1 Samuel 8 (BSB) »
World English Bible (WEB)
1 Samuel 8 (WEB) »
French Bible (LSG)
1 Samuel 8 (LSG) »
German Bible (LUTH1912)
1 Samuel 8 (LUTH1912) »
Gujarati Bible (GUJIRV)
1 શમુએલ 8 (GUJIRV) »
Hebrew Bible (HEB)
שמואל א 8 (HEB) »
Portuguese Bible (BSL)
1 Samuel 8 (BSL) »
Vietnamese Bible (VIE)
1 Sa-mu-ên 8 (VIE) »
Spanish Bible (RVA)
1 Samuel 8 (RVA) »
Italian Bible (RIV)
1 Samuele 8 (RIV) »
Chinese Simplified (CUVS)
撒 母 耳 记 上 8 (CUVS) »
Chinese Traditional (CUVT)
撒 母 耳 記 上 8 (CUVT) »
Albanian Bible (ALB)
1 Samuelit 8 (ALB) »
Swedish Bible (SV1917)
1 Samuelsboken 8 (SV1917) »
Russian Bible (RUSV)
1 Царств 8 (RUSV) »
Hungarian Bible (KAR)
1 Sámuel 8 (KAR) »
Bulgarian Bible (BULG)
1 Царе 8 (BULG) »
Japanese Bible (JPN)
サムエル記上 8 (JPN) »
Norwegian Bible (NORSK)
1 Samuel 8 (NORSK) »

1 ਸਮੂਏਲ (PANIRV) Chapter Selection

PANIRV Book Selection List