1 ਤਿਮੋਥਿਉਸ Chapter 3 PANIRV Bible Verse Images

1 ਤਿਮੋਥਿਉਸ 3 Bible Verse Pictures. Choose from a large collection of inspirational, motivational and encouraging Bible verses with pictures of nature. Download and share 1 ਤਿਮੋਥਿਉਸ 3 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


1 ਤਿਮੋਥਿਉਸ 3:1 (PANIRV)
Square Portrait Landscape 4K UHD
ਇਹ ਬਚਨ ਸੱਚ ਹੈ ਕਿ ਜੇ ਕੋਈ ਨਿਗਾਹਬਾਨ ਦੀ ਪਦਵੀ ਨੂੰ ਚਾਹੁੰਦਾ ਹੈ, ਉਹ ਚੰਗੇ ਕੰਮ ਨੂੰ ਚਾਹੁੰਦਾ ਹੈ।

1 ਤਿਮੋਥਿਉਸ 3:2 (PANIRV)
Square Portrait Landscape 4K UHD
ਇਸ ਲਈ ਚਾਹੀਦਾ ਹੈ ਜੋ ਨਿਗਾਹਬਾਨ ਨਿਰਦੋਸ਼, ਇੱਕੋ ਹੀ ਪਤਨੀ ਦਾ ਪਤੀ, ਪਰਹੇਜ਼ਗਾਰ, ਸੁਰਤ ਵਾਲਾ, ਨੇਕ ਚਲਣ, ਪਰਾਹੁਣਚਾਰ ਅਤੇ ਸਿੱਖਿਆ ਦੇਣ ਯੋਗ ਹੋਵੇ,

1 ਤਿਮੋਥਿਉਸ 3:3 (PANIRV)
Square Portrait Landscape 4K UHD
ਨਾ ਸ਼ਰਾਬੀ, ਨਾ ਕੁੱਟਮਾਰ ਕਰਨ ਵਾਲਾ, ਨਾ ਝਗੜਾਲੂ, ਨਾ ਪੈਸੇ ਦਾ ਲੋਭੀ, ਸਗੋਂ ਸੀਲ ਸੁਭਾਓ ਹੋਵੇ।

1 ਤਿਮੋਥਿਉਸ 3:4 (PANIRV)
Square Portrait Landscape 4K UHD
ਆਪਣੇ ਘਰ ਦਾ ਚੰਗੀ ਤਰ੍ਹਾਂ ਪ੍ਰਬੰਧ ਕਰਨ ਵਾਲਾ, ਆਪਣੇ ਬੱਚਿਆਂ ਨੂੰ ਪੂਰੀ ਗੰਭੀਰਤਾਈ ਨਾਲ ਅਧੀਨ ਰੱਖਣ ਵਾਲਾ ਹੋਵੇ।

1 ਤਿਮੋਥਿਉਸ 3:5 (PANIRV)
Square Portrait Landscape 4K UHD
ਜੇ ਕੋਈ ਆਪਣੇ ਹੀ ਘਰ ਦਾ ਪ੍ਰਬੰਧ ਕਰਨਾ ਨਾ ਜਾਣਦਾ ਹੋਵੇ, ਉਹ ਪਰਮੇਸ਼ੁਰ ਦੀ ਕਲੀਸਿਯਾ ਦੀ ਰਖਵਾਲੀ ਕਿਵੇਂ ਕਰੇਗਾ?

1 ਤਿਮੋਥਿਉਸ 3:6 (PANIRV)
Square Portrait Landscape 4K UHD
ਉਹ ਨਵਾਂ ਚੇਲਾ ਨਾ ਹੋਵੇ, ਕਿ ਕਿਤੇ ਘਮੰਡ ਵਿੱਚ ਆ ਕੇ ਸ਼ੈਤਾਨ ਦੀ ਤਰ੍ਹਾਂ ਸਜ਼ਾ ਪਾਵੇ।

1 ਤਿਮੋਥਿਉਸ 3:7 (PANIRV)
Square Portrait Landscape 4K UHD
ਅਤੇ ਚਾਹੀਦਾ ਹੈ ਜੋ ਬਾਹਰ ਵਾਲਿਆਂ ਦੇ ਕੋਲੋਂ ਉਹ ਦੀ ਨੇਕਨਾਮੀ ਹੋਵੇ, ਕਿ ਉਹ ਦੋਸ਼ ਹੇਠ ਨਾ ਜਾਵੇ ਅਤੇ ਸ਼ੈਤਾਨ ਦੀ ਫ਼ਾਹੀ ਵਿੱਚ ਨਾ ਫਸ ਜਾਵੇ।

1 ਤਿਮੋਥਿਉਸ 3:8 (PANIRV)
Square Portrait Landscape 4K UHD
ਇਸੇ ਤਰ੍ਹਾਂ ਸੇਵਕਾਂ ਨੂੰ ਚਾਹੀਦਾ ਹੈ ਜੋ ਗੰਭੀਰ ਹੋਣ, ਨਾ ਦੋ ਜ਼ਬਾਨੇ, ਨਾ ਸ਼ਰਾਬ ਪੀਣ ਵਾਲੇ, ਨਾ ਝੂਠੀ ਕਮਾਈ ਦੇ ਲੋਭੀ।

1 ਤਿਮੋਥਿਉਸ 3:9 (PANIRV)
Square Portrait Landscape 4K UHD
ਪਰ ਵਿਸ਼ਵਾਸ ਦੇ ਭੇਤ ਨੂੰ ਸ਼ੁੱਧ ਵਿਵੇਕ ਨਾਲ ਮੰਨਣ।

1 ਤਿਮੋਥਿਉਸ 3:10 (PANIRV)
Square Portrait Landscape 4K UHD
ਅਤੇ ਇਹ ਵੀ ਪਹਿਲਾਂ ਪਰਖੇ ਜਾਣ, ਜੇ ਨਿਰਦੋਸ਼ ਨਿੱਕਲਣ ਤਾਂ ਫੇਰ ਸੇਵਕਾਈ ਕਰਨ।

1 ਤਿਮੋਥਿਉਸ 3:11 (PANIRV)
Square Portrait Landscape 4K UHD
ਇਸੇ ਤਰ੍ਹਾਂ, ਔਰਤਾਂ ਨੂੰ ਚਾਹੀਦਾ ਹੈ ਜੋ ਗੰਭੀਰ ਹੋਣ, ਨਾ ਦੋਸ਼ ਲਾਉਣ ਵਾਲੀਆਂ, ਸਗੋਂ ਪਰਹੇਜ਼ਗਾਰ ਅਤੇ ਸਾਰੀਆਂ ਗੱਲਾਂ ਵਿੱਚ ਵਿਸ਼ਵਾਸਯੋਗ ਹੋਣ।

1 ਤਿਮੋਥਿਉਸ 3:12 (PANIRV)
Square Portrait Landscape 4K UHD
ਸੇਵਕ ਇੱਕੋ ਹੀ ਪਤਨੀ ਦੇ ਪਤੀ ਹੋਣ, ਆਪਣਿਆਂ ਬੱਚਿਆਂ ਅਤੇ ਆਪਣੇ ਘਰਾਂ ਦਾ ਚੰਗੀ ਤਰ੍ਹਾਂ ਨਾਲ ਪ੍ਰੰਬੰਧ ਕਰਨ ਵਾਲੇ ਹੋਣ।

1 ਤਿਮੋਥਿਉਸ 3:13 (PANIRV)
Square Portrait Landscape 4K UHD
ਕਿਉਂਕਿ ਜਿਹਨਾਂ ਨੇ ਸੇਵਕਾਈ ਦਾ ਕੰਮ ਚੰਗੀ ਤਰ੍ਹਾਂ ਨਾਲ ਕੀਤਾ, ਉਹ ਆਪਣੇ ਲਈ ਚੰਗੀ ਪਦਵੀ ਅਤੇ ਵੱਡੀ ਦਲੇਰੀ ਉਸ ਵਿਸ਼ਵਾਸ ਵਿੱਚ ਪ੍ਰਾਪਤ ਕਰਦੇ ਹਨ ਜਿਹੜੀ ਮਸੀਹ ਯਿਸੂ ਉੱਤੇ ਹੈ।

1 ਤਿਮੋਥਿਉਸ 3:14 (PANIRV)
Square Portrait Landscape 4K UHD
ਭਾਵੇਂ ਮੈਨੂੰ ਤੇਰੇ ਕੋਲ ਛੇਤੀ ਆਉਣ ਦੀ ਆਸ ਹੈ, ਫਿਰ ਵੀ ਮੈਂ ਤੈਨੂੰ ਇਹ ਗੱਲਾਂ ਲਿਖਦਾ ਹਾਂ।

1 ਤਿਮੋਥਿਉਸ 3:15 (PANIRV)
Square Portrait Landscape 4K UHD
ਪਰ ਜੇ ਮੇਰੇ ਆਉਣ ਵਿੱਚ ਦੇਰੀ ਹੋ ਜਾਵੇ, ਤਾਂ ਤੂੰ ਜਾਣ ਲਵੇਂ ਜੋ ਪਰਮੇਸ਼ੁਰ ਦੇ ਘਰ ਵਿੱਚ ਕਿਹੋ ਜਿਹਾ ਵਿਹਾਰ ਕਰਨਾ ਚਾਹੀਦਾ ਹੈ, ਜਿਹੜਾ ਜਿਉਂਦੇ ਪਰਮੇਸ਼ੁਰ ਦੀ ਕਲੀਸਿਯਾ, ਸਚਿਆਈ ਦਾ ਥੰਮ੍ਹ ਅਤੇ ਨੀਂਹ ਹੈ।

1 ਤਿਮੋਥਿਉਸ 3:16 (PANIRV)
Square Portrait Landscape 4K UHD
ਅਤੇ ਯਕੀਨਨ ਭਗਤੀ ਦਾ ਭੇਤ ਵੱਡਾ ਹੈ, ਉਹ ਸਰੀਰ ਵਿੱਚ ਪਰਗਟ ਹੋਇਆ, ਆਤਮਾ ਵਿੱਚ ਧਰਮੀ ਠਹਿਰਾਇਆ ਗਿਆ, ਦੂਤਾਂ ਦੁਆਰਾ ਵੇਖਿਆ ਗਿਆ, ਕੌਮਾਂ ਵਿੱਚ ਉਹਦਾ ਪਰਚਾਰ ਕੀਤਾ ਗਿਆ, ਸੰਸਾਰ ਵਿੱਚ ਉਸ ਉੱਤੇ ਵਿਸ਼ਵਾਸ ਕੀਤੀ ਗਈ, ਮਹਿਮਾ ਵਿੱਚ ਉੱਪਰ ਉੱਠਾ ਲਿਆ ਗਿਆ।

Available Bible Translations

American Standard Version (ASV)
1 Timothy 3 (ASV) »
King James Version (KJV)
1 Timothy 3 (KJV) »
GOD’S WORD® (GW)
1 Timothy 3 (GW) »
Berean Bible (BSB)
1 Timothy 3 (BSB) »
World English Bible (WEB)
1 Timothy 3 (WEB) »
French Bible (LSG)
1 Timothée 3 (LSG) »
German Bible (LUTH1912)
1 Timotheus 3 (LUTH1912) »
Portuguese Bible (BSL)
1 Timóteo 3 (BSL) »
Vietnamese Bible (VIE)
1 Ti-mô-thê 3 (VIE) »
Spanish Bible (RVA)
1 Timoteo 3 (RVA) »
Italian Bible (RIV)
1 Timoteo 3 (RIV) »
Chinese Simplified (CUVS)
提 摩 太 前 书 3 (CUVS) »
Chinese Traditional (CUVT)
提 摩 太 前 書 3 (CUVT) »
Albanian Bible (ALB)
1 Timoteut 3 (ALB) »
Swedish Bible (SV1917)
1 Timotheosbrevet 3 (SV1917) »
Russian Bible (RUSV)
1 Тимофею 3 (RUSV) »
Ukrainian Bible (UKR)
1 Тимофію 3 (UKR) »
Hungarian Bible (KAR)
1 Timóteus 3 (KAR) »
Bulgarian Bible (BULG)
1 Тимотей 3 (BULG) »
Norwegian Bible (NORSK)
1 Timoteus 3 (NORSK) »

1 ਤਿਮੋਥਿਉਸ (PANIRV) Chapter Selection

1 2 3 4 5 6

PANIRV Book Selection List