2 ਇਤਿਹਾਸ Chapter 17 PANIRV Bible Verse Images

2 ਇਤਿਹਾਸ 17 Bible Verse Pictures. Choose from a large collection of inspirational, motivational and encouraging Bible verses with pictures of nature. Download and share 2 ਇਤਿਹਾਸ 17 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


2 ਇਤਿਹਾਸ 17:1 (PANIRV)
Square Portrait Landscape 4K UHD
ਉਸ ਦਾ ਪੁੱਤਰ ਯਹੋਸ਼ਾਫ਼ਾਤ ਉਸ ਦੇ ਥਾਂ ਰਾਜ ਕਰਨ ਲੱਗਾ ਅਤੇ ਉਸ ਨੇ ਇਸਰਾਏਲ ਦੇ ਟਾਕਰੇ ਲਈ ਆਪਣੇ ਆਪ ਨੂੰ ਸ਼ਕਤੀਮਾਨ ਬਣਾਇਆ

2 ਇਤਿਹਾਸ 17:2 (PANIRV)
Square Portrait Landscape 4K UHD
ਉਸ ਨੇ ਯਹੂਦਾਹ ਦੇ ਸਾਰੇ ਗੜਾਂ ਵਾਲੇ ਸ਼ਹਿਰਾਂ ਵਿੱਚ ਫ਼ੌਜਾਂ ਰੱਖੀਆਂ ਅਤੇ ਯਹੂਦਾਹ ਦੇ ਦੇਸ ਵਿੱਚ ਅਤੇ ਇਫ਼ਰਾਈਮ ਦੇ ਉਨ੍ਹਾਂ ਸ਼ਹਿਰਾਂ ਵਿੱਚ ਜਿਹੜੇ ਉਸ ਦੇ ਪਿਤਾ ਆਸਾ ਨੇ ਲਏ ਸਨ ਚੌਂਕੀਆਂ ਬਿਠਾ ਦਿੱਤੀਆਂ

2 ਇਤਿਹਾਸ 17:3 (PANIRV)
Square Portrait Landscape 4K UHD
ਅਤੇ ਯਹੋਵਾਹ ਯਹੋਸ਼ਾਫ਼ਾਤ ਦੇ ਨਾਲ ਸੀ ਕਿਉਂ ਜੋ ਉਸ ਦੀ ਚਾਲ ਆਪਣੇ ਪਿਤਾ ਦਾਊਦ ਦੇ ਪਹਿਲੇ ਰਾਹਾਂ ਅਨੁਸਾਰ ਸੀ ਅਤੇ ਉਹ ਬਆਲਾਂ ਦਾ ਤਾਲਿਬ ਨਾ ਬਣਿਆ

2 ਇਤਿਹਾਸ 17:4 (PANIRV)
Square Portrait Landscape 4K UHD
ਸਗੋਂ ਆਪਣੇ ਪਿਤਾ ਦੇ ਪਰਮੇਸ਼ੁਰ ਦਾ ਸ਼ਰਧਾਲੂ ਬਣਿਆ ਅਤੇ ਉਸ ਦੇ ਹੁਕਮਾਂ ਉੱਤੇ ਚੱਲਦਾ ਰਿਹਾ ਅਤੇ ਇਸਰਾਏਲ ਜਿਹੇ ਕੰਮ ਨਾ ਕੀਤੇ

2 ਇਤਿਹਾਸ 17:5 (PANIRV)
Square Portrait Landscape 4K UHD
ਇਸ ਲਈ ਯਹੋਵਾਹ ਨੇ ਉਸ ਦੇ ਹੱਥਾਂ ਵਿੱਚ ਰਾਜ ਨੂੰ ਪੱਕਾ ਕਰ ਦਿੱਤਾ ਅਤੇ ਸਾਰਾ ਯਹੂਦਾਹ ਯਹੋਸ਼ਾਫ਼ਾਤ ਦੇ ਕੋਲ ਚੜ੍ਹਾਵੇ ਲੈ ਕੇ ਆਏ ਅਤੇ ਉਸ ਦੀ ਦੌਲਤ ਤੇ ਇੱਜ਼ਤ ਵਿੱਚ ਬਹੁਤ ਵਾਧਾ ਹੋਇਆ

2 ਇਤਿਹਾਸ 17:6 (PANIRV)
Square Portrait Landscape 4K UHD
ਉਸ ਦਾ ਦਿਲ ਯਹੋਵਾਹ ਦਿਆਂ ਰਾਹਾਂ ਵਿੱਚ ਮਗਨ ਸੀ। ਉਸ ਨੇ ਉੱਚੇ ਸਥਾਨਾਂ ਅਤੇ ਟੁੰਡਾਂ ਨੂੰ ਯਹੂਦਾਹ ਵਿੱਚੋਂ ਦੂਰ ਕਰ ਦਿੱਤਾ

2 ਇਤਿਹਾਸ 17:7 (PANIRV)
Square Portrait Landscape 4K UHD
ਆਪਣੇ ਰਾਜ ਦੇ ਤੀਜੇ ਸਾਲ ਉਸ ਨੇ ਆਪਣੇ ਸਰਦਾਰਾਂ ਨੂੰ ਅਰਥਾਤ ਬਨਹਯਿਲ, ਓਬਦਯਾਹ, ਜ਼ਕਰਯਾਹ, ਨਥਾਨਏਲ ਅਤੇ ਮੀਕਾਯਾਹ ਨੂੰ ਯਹੂਦਾਹ ਦੇ ਸ਼ਹਿਰਾਂ ਵਿੱਚ ਸਿੱਖਿਆ ਦੇਣ ਲਈ ਭੇਜਿਆ

2 ਇਤਿਹਾਸ 17:8 (PANIRV)
Square Portrait Landscape 4K UHD
ਅਤੇ ਉਨ੍ਹਾਂ ਦੇ ਨਾਲ ਇਹ ਲੇਵੀ ਸਨ, ਸ਼ਮਅਯਾਹ, ਨਥਨਯਾਹ, ਜ਼ਬਦਯਾਹ, ਅਸਾਹੇਲ, ਸ਼ਮੀਰਾਮੋਥ, ਯੋਨਾਥਾਨ, ਅਦੋਨੀਯਾਹ, ਤੋਬਿਆਹ, ਅਤੇ ਤੋਬ ਅਦੋਨੀਯਾਹ ਲੇਵੀਆਂ ਵਿੱਚੋਂ ਅਤੇ ਇਨ੍ਹਾਂ ਦੇ ਨਾਲ ਅਲੀਸ਼ਾਮਾ ਅਤੇ ਯਹੋਰਾਮ ਜਾਜਕ ਸਨ

2 ਇਤਿਹਾਸ 17:9 (PANIRV)
Square Portrait Landscape 4K UHD
ਸੋ ਉਨ੍ਹਾਂ ਨੇ ਯਹੋਵਾਹ ਦੀ ਬਿਵਸਥਾ ਦੀ ਪੋਥੀ ਨਾਲ ਰੱਖ ਕੇ ਯਹੂਦਾਹ ਨੂੰ ਗਿਆਨ ਸਿਖਾਇਆ ਅਤੇ ਉਹ ਯਹੂਦਾਹ ਦੇ ਸਾਰੇ ਸ਼ਹਿਰਾਂ ਵਿੱਚ ਗਏ ਅਤੇ ਲੋਕਾਂ ਨੂੰ ਸਿੱਖਿਆ ਦਿੱਤੀ।

2 ਇਤਿਹਾਸ 17:10 (PANIRV)
Square Portrait Landscape 4K UHD
ਤਦ ਯਹੋਵਾਹ ਦਾ ਭੈਅ ਯਹੂਦਾਹ ਦੇ ਆਲੇ-ਦੁਆਲੇ ਦੇ ਦੇਸਾਂ ਵਿੱਚ ਸਾਰੇ ਰਾਜਾਂ ਉੱਤੇ ਛਾ ਗਿਆ ਐਥੋਂ ਤੱਕ ਕਿ ਉਨ੍ਹਾਂ ਨੇ ਯਹੋਸ਼ਾਫ਼ਾਤ ਦੇ ਨਾਲ ਕਦੇ ਵੀ ਲੜਾਈ ਨਾ ਕੀਤੀ

2 ਇਤਿਹਾਸ 17:11 (PANIRV)
Square Portrait Landscape 4K UHD
ਅਤੇ ਕਈ ਫ਼ਲਿਸਤੀ ਯਹੋਸ਼ਾਫ਼ਾਤ ਦੇ ਕੋਲ ਨਜ਼ਰਾਨੇ ਅਤੇ ਭੇਟ ਵਿੱਚ ਚਾਂਦੀ ਲੈ ਆਏ ਅਤੇ ਅਰਬ ਦੇ ਲੋਕ ਵੀ ਉਸ ਦੇ ਕੋਲ ਉਸ ਦੇ ਕੋਲ ਇੱਜੜ ਲਿਆਏ ਅਰਥਾਤ ਸੱਤ ਹਜ਼ਾਰ ਸੱਤ ਸੌ ਮੇਂਢੇ ਅਤੇ ਸੱਤ ਹਜ਼ਾਰ ਸੱਤ ਸੌ ਬੱਕਰੇ

2 ਇਤਿਹਾਸ 17:12 (PANIRV)
Square Portrait Landscape 4K UHD
ਅਤੇ ਯਹੋਸ਼ਾਫ਼ਾਤ ਨੇ ਬੜੀ ਉੱਨਤੀ ਕੀਤੀ ਅਤੇ ਉਸ ਯਹੂਦਾਹ ਵਿੱਚ ਗੜ੍ਹ ਅਤੇ ਭੰਡਾਰਾਂ ਵਾਲੇ ਸ਼ਹਿਰ ਬਣਾਏ

2 ਇਤਿਹਾਸ 17:13 (PANIRV)
Square Portrait Landscape 4K UHD
ਯਹੂਦਾਹ ਦੇ ਸ਼ਹਿਰਾਂ ਵਿੱਚ ਉਸ ਦੇ ਬਹੁਤ ਸਾਰੇ ਕੰਮ ਕਾਜ ਸਨ ਅਤੇ ਯਰੂਸ਼ਲਮ ਵਿੱਚ ਉਸ ਦੇ ਸੂਰਮੇ ਯੋਧੇ ਰਹਿੰਦੇ ਸਨ

2 ਇਤਿਹਾਸ 17:14 (PANIRV)
Square Portrait Landscape 4K UHD
ਅਤੇ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਇਹ ਸੀ, ਯਹੂਦਾਹ ਵਿੱਚੋਂ ਹਜ਼ਾਰਾਂ ਦੇ ਸਰਦਾਰ ਇਹ ਸਨ, ਸਰਦਾਰ ਅਦਨਾਹ ਅਤੇ ਉਹ ਦੇ ਨਾਲ ਤਿੰਨ ਲੱਖ ਵੱਡੇ ਸੂਰਬੀਰ ਸਨ

2 ਇਤਿਹਾਸ 17:15 (PANIRV)
Square Portrait Landscape 4K UHD
ਉਸ ਤੋਂ ਦੂਜੇ ਦਰਜੇ ਉੱਤੇ ਸਰਦਾਰ ਯਹੋਹਾਨਾਨ, ਉਸ ਦੇ ਨਾਲ ਦੋ ਲੱਖ ਅੱਸੀ ਹਜ਼ਾਰ

2 ਇਤਿਹਾਸ 17:16 (PANIRV)
Square Portrait Landscape 4K UHD
ਉਸ ਤੋਂ ਹੇਠਾਂ ਜ਼ਿਕਰੀ ਦਾ ਪੁੱਤਰ ਅਮਸਯਾਹ ਸੀ ਜਿਸ ਆਪਣੇ ਆਪ ਨੂੰ ਖੁਸ਼ੀ ਦੇ ਨਾਲ ਯਹੋਵਾਹ ਦੇ ਲਈ ਪੇਸ਼ ਕੀਤਾ ਸੀ ਅਤੇ ਉਹ ਦੇ ਨਾਲ ਦੋ ਲੱਖ ਵੱਡੇ ਸੂਰਮੇ ਸਨ

2 ਇਤਿਹਾਸ 17:17 (PANIRV)
Square Portrait Landscape 4K UHD
ਅਤੇ ਬਿਨਯਾਮੀਨ ਵਿੱਚੋਂ ਅਲਯਾਦਾ ਇੱਕ ਵੱਡਾ ਸੂਰਮਾ ਸੀ ਅਤੇ ਉਹ ਦੇ ਨਾਲ ਧਣੁੱਖ ਅਤੇ ਢਾਲ਼ ਨਾਲ ਦੋ ਲੱਖ ਜੁਆਨ ਸਨ

2 ਇਤਿਹਾਸ 17:18 (PANIRV)
Square Portrait Landscape 4K UHD
ਅਤੇ ਉਸ ਦੇ ਹੇਠਾਂ ਯਹੋਜ਼ਾਬਾਦ ਸੀ ਅਤੇ ਉਸ ਦੇ ਨਾਲ ਇੱਕ ਲੱਖ ਅੱਸੀ ਹਜ਼ਾਰ ਜੁਆਨ ਸਨ ਜੋ ਜੰਗ ਲਈ ਤਿਆਰ ਰਹਿੰਦੇ ਸਨ

2 ਇਤਿਹਾਸ 17:19 (PANIRV)
Square Portrait Landscape 4K UHD
ਇਹ ਪਾਤਸ਼ਾਹ ਦੇ ਸੇਵਾਦਾਰ ਸਨ ਅਤੇ ਇਹ ਉਨ੍ਹਾਂ ਤੋਂ ਵੱਖਰੇ ਸਨ ਜਿਨ੍ਹਾਂ ਨੂੰ ਪਾਤਸ਼ਾਹ ਨੇ ਸਾਰੇ ਯਹੂਦਾਹ ਦੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਰੱਖਿਆ ਹੋਇਆ ਸੀ।

Available Bible Translations

American Standard Version
2 Chronicles 17 (ASV) »
King James Version
2 Chronicles 17 (KJV) »
GOD’S WORD® (GW)
2 Chronicles 17 (GW) »
World English Bible
2 Chronicles 17 (WEB) »
Louis Segond 1910
2 Chroniques 17 (LSG) »
इंडियन रिवाइज्ड वर्जन - हिंदी
2 इतिहास 17 (HINIRV) »
ভারতীয় সংশোধিত সংস্করণ - বাংলা
2 বংশাৱলি 17 (BENIRV) »
இந்தியன் ரீவைஸ்டு வேர்ஷன் - தமிழ்
2 நாளாகமம் 17 (TAMIRV) »
इंडियन रिवाइज्ड वर्जन - मराठी
2 इतिहास 17 (MARIRV) »
ఇండియన్ రేవిజ్డ్ వెర్షన్ - తెలుగు
2 దినవృత్తాంతాలు 17 (TELIRV) »
ઇન્ડિયન રિવાયઝ્ડ વર્ઝન - ગુજરાતી
2 કાળવૃતાંત 17 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
2 ಪೂರ್ವಕಾಲವೃತ್ತಾಂತ 17 (KANIRV) »
الكتاب المقدس باللغة العربية، فان دايك
٢ أخبار 17 (AVD) »
תנ ך עברי מודרני
דברי הימים ב 17 (HEB) »
Bíblia Sagrada Português
2 Crônicas 17 (BSL) »
Kinh Thánh: Tiếng Việt
2 Sử Ký 17 (VIE) »
Reina Valera Antigua
2 Crónicas 17 (RVA) »
圣 经 简体中文和合本
历 代 志 下 17 (CUVS) »
聖 經 繁體中文和合本
歷 代 志 下 17 (CUVT) »
Bibla e Shenjtë
2 Kronikave 17 (ALB) »
Библия на русском
2 Паралипоменон 17 (RUSV) »
Українська Біблія
2 хроніки 17 (UKR) »
Szent Biblia - Magyar
2 Krónika 17 (KAR) »
Българска Библия
2 Летописи 17 (BULG) »
De Heilige Schrift
2 Kronieken 17 (NLD) »

2 ਇਤਿਹਾਸ (PANIRV) Chapter Selection

PANIRV Book Selection List