2 ਇਤਿਹਾਸ Chapter 26 PANIRV Bible Verse Images

2 ਇਤਿਹਾਸ 26 Bible Verse Pictures. Choose from a large collection of inspirational, motivational and encouraging Bible verses with pictures of nature. Download and share 2 ਇਤਿਹਾਸ 26 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


2 ਇਤਿਹਾਸ 26:1 (PANIRV)
Square Portrait Landscape 4K UHD
ਤਦ ਯਹੂਦਾਹ ਦੇ ਸਾਰੇ ਲੋਕਾਂ ਨੇ ਉੱਜ਼ੀਯਾਹ ਨੂੰ ਜੋ ਸੋਲ਼ਾਂ ਸਾਲਾਂ ਦਾ ਸੀ ਉਹ ਦੇ ਪਿਤਾ ਅਮਸਯਾਹ ਦੇ ਥਾਂ ਪਾਤਸ਼ਾਹ ਬਣਾਇਆ

2 ਇਤਿਹਾਸ 26:2 (PANIRV)
Square Portrait Landscape 4K UHD
ਉਸ ਨੇ ਪਾਤਸ਼ਾਹ ਦੇ ਆਪਣੇ ਪੁਰਖਿਆਂ ਦੇ ਨਾਲ ਮਿਲ ਜਾਣ ਤੋਂ ਸੌ ਜਾਣ ਦੇ ਮਗਰੋਂ ਏਲੋਥ ਨੂੰ ਬਣਾਇਆ ਤੇ ਉਹ ਨੂੰ ਯਹੂਦਾਹ ਵਿੱਚ ਫੇਰ ਮਿਲਾ ਦਿੱਤਾ

2 ਇਤਿਹਾਸ 26:3 (PANIRV)
Square Portrait Landscape 4K UHD
ਉੱਜ਼ੀਯਾਹ ਸੋਲ਼ਾਂ ਸਾਲਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਯਰੂਸ਼ਲਮ ਵਿੱਚ ਬਵੰਜਾ ਸਾਲ ਰਾਜ ਕੀਤਾ। ਉਹ ਦੀ ਮਾਤਾ ਦਾ ਨਾਮ ਯਕਾਲਯਾਹ ਸੀ ਜੋ ਯਰੂਸ਼ਲਮ ਦੀ ਸੀ

2 ਇਤਿਹਾਸ 26:4 (PANIRV)
Square Portrait Landscape 4K UHD
ਉਸ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਜਿਵੇਂ ਹੀ ਉਸ ਦੇ ਪਿਤਾ ਅਮਸਯਾਹ ਨੇ ਕੀਤਾ ਸੀ

2 ਇਤਿਹਾਸ 26:5 (PANIRV)
Square Portrait Landscape 4K UHD
ਉਹ ਜ਼ਕਰਯਾਹ ਦੇ ਦਿਨਾਂ ਵਿੱਚ ਜੋ ਪਰਮੇਸ਼ੁਰ ਦੀ ਨਿਗਾਹ ਵਿੱਚ ਗਿਆਨਵਾਨ ਅਤੇ ਪਰਮੇਸ਼ੁਰ ਦੀ ਖੋਜ ਕਰਨ ਵਾਲਾ ਸੀ ਅਤੇ ਜਦ ਤੱਕ ਉਹ ਯਹੋਵਾਹ ਦਾ ਖੋਜੀ ਰਿਹਾ ਪਰਮੇਸ਼ੁਰ ਨੇ ਉਹ ਨੂੰ ਸਫ਼ਲ ਕੀਤਾ।

2 ਇਤਿਹਾਸ 26:6 (PANIRV)
Square Portrait Landscape 4K UHD
ਉਹ ਨਿੱਕਲ ਕੇ ਫ਼ਲਿਸਤੀਆਂ ਨਾਲ ਲੜਿਆ ਅਤੇ ਉਹ ਨੇ ਗਥ ਦੀ ਕੰਧ ਤੇ ਯਬਨਹ ਦੀ ਕੰਧ ਤੇ ਅਸ਼ਦੋਦ ਦੀ ਕੰਧ ਨੂੰ ਢਾਹ ਦਿੱਤਾ ਅਤੇ ਅਸ਼ਦੋਦ ਦੇ ਦੇਸ ਵਿੱਚ ਅਤੇ ਫ਼ਲਿਸਤੀਆਂ ਦੇ ਵਿੱਚ ਸ਼ਹਿਰ ਬਣਾਏ

2 ਇਤਿਹਾਸ 26:7 (PANIRV)
Square Portrait Landscape 4K UHD
ਅਤੇ ਪਰਮੇਸ਼ੁਰ ਨੇ ਫ਼ਲਿਸਤੀਆਂ ਤੇ ਉਨ੍ਹਾਂ ਅਰਬੀਆਂ ਦੇ ਜੋ ਗੂਰ-ਬਆਲ ਵਿੱਚ ਵੱਸਦੇ ਸਨ ਤੇ ਮਊਨੀਮ ਦੇ ਵਿਰੁੱਧ ਉਸ ਦੀ ਸਹਾਇਤਾ ਕੀਤੀ

2 ਇਤਿਹਾਸ 26:8 (PANIRV)
Square Portrait Landscape 4K UHD
ਅਤੇ ਅੰਮੋਨੀਆਂ ਨੇ ਉੱਜ਼ੀਯਾਹ ਨੂੰ ਨਜ਼ਰਾਨੇ ਦਿੱਤੇ ਅਤੇ ਉਹ ਦਾ ਨਾਮ ਮਿਸਰ ਦੇ ਲਾਂਘੇ ਤੱਕ ਪੁੱਜ ਗਿਆ ਕਿਉਂ ਜੋ ਉਹ ਬਹੁਤ ਹੀ ਤਕੜਾ ਹੋ ਗਿਆ ਸੀ

2 ਇਤਿਹਾਸ 26:9 (PANIRV)
Square Portrait Landscape 4K UHD
ਅਤੇ ਉੱਜ਼ੀਯਾਹ ਨੇ ਯਰੂਸ਼ਲਮ ਵਿੱਚ ਕੋਨੇ ਦੇ ਫਾਟਕ ਅਤੇ ਵਾਦੀ ਦੇ ਫਾਟਕ ਅਤੇ ਦੀਵਾਰ ਦੇ ਮੋੜ ਉੱਤੇ ਬੁਰਜ ਬਣਾਏ ਅਤੇ ਉਨ੍ਹਾਂ ਨੂੰ ਪੱਕਾ ਕੀਤਾ

2 ਇਤਿਹਾਸ 26:10 (PANIRV)
Square Portrait Landscape 4K UHD
ਅਤੇ ਉਹ ਨੇ ਉਜਾੜ ਵਿੱਚ ਬੁਰਜ ਬਣਾਏ ਅਤੇ ਬਹੁਤ ਸਾਰੇ ਤਲਾਬ ਪੁਟਵਾਏ ਕਿਉਂ ਜੋ ਬੇਟ ਵਿੱਚ ਤੇ ਮੈਦਾਨ ਵਿੱਚ ਉਸ ਦੇ ਬਹੁਤ ਸਾਰੇ ਡੰਗਰ ਸਨ ਅਤੇ ਪਹਾੜਾਂ ਵਿੱਚ ਅਤੇ ਉਪਜਾਊ ਖੇਤਾਂ ਵਿੱਚ ਉਹ ਦੇ ਹਾਲ੍ਹੀ ਅਤੇ ਮਾਲੀ ਸਨ ਕਿਉਂ ਜੋ ਖੇਤੀ ਵਾੜੀ ਉਹ ਨੂੰ ਬਹੁਤ ਪਸੰਦ ਸੀ।

2 ਇਤਿਹਾਸ 26:11 (PANIRV)
Square Portrait Landscape 4K UHD
ਨਾਲੇ ਉੱਜ਼ੀਯਾਹ ਦੇ ਕੋਲ ਯੋਧਿਆਂ ਦੀ ਇੱਕ ਫੌਜ ਸੀ ਜੋ ਯੁੱਧ ਲਈ ਯਈਏਲ ਲਿਖਾਰੀ ਅਤੇ ਮਅਸੇਯਾਹ ਚੌਧਰੀ ਦੇ ਲੇਖੇ ਦੀ ਗਿਣਤੀ ਅਨੁਸਾਰ ਹਨਨਯਾਹ ਦੀ ਅਗਵਾਈ ਵਿੱਚ ਜੋ ਪਾਤਸ਼ਾਹ ਦੇ ਸਰਦਾਰਾਂ ਵਿੱਚੋਂ ਸੀ ਜੱਥੇਬੰਦ ਹੋ ਕੇ ਨਿੱਕਲਦੀ ਸੀ

2 ਇਤਿਹਾਸ 26:12 (PANIRV)
Square Portrait Landscape 4K UHD
ਸੂਰਬੀਰਾਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਦੀ ਸਾਰੀ ਗਿਣਤੀ ਦੋ ਹਜ਼ਾਰ ਛੇ ਸੌ ਸੀ

2 ਇਤਿਹਾਸ 26:13 (PANIRV)
Square Portrait Landscape 4K UHD
ਅਤੇ ਉਨ੍ਹਾਂ ਦੀ ਤਾਬਿਆਦਾਰੀ ਵਿੱਚ ਯੋਧਿਆਂ ਦੀ ਸੈਨਾਂ ਸੀ ਤਿੰਨ ਲੱਖ ਸਾਢੇ ਸੱਤ ਹਜ਼ਾਰ ਬਲਵੰਤ ਸੂਰਮੇ ਜਿਹੜੇ ਵੈਰੀਆਂ ਦੇ ਵਿਰੁੱਧ ਪਾਤਸ਼ਾਹ ਦੀ ਸਹਾਇਤਾ ਕਰਦੇ ਸਨ

2 ਇਤਿਹਾਸ 26:14 (PANIRV)
Square Portrait Landscape 4K UHD
ਅਤੇ ਉੱਜ਼ੀਯਾਹ ਨੇ ਉਨ੍ਹਾਂ ਦੀ ਸਾਰੀ ਸੈਨਾਂ ਲਈ ਢਾਲਾਂ, ਬਰਛੇ, ਟੋਪ ਸੰਜੋਆਂ ਤੇ ਧਣੁੱਖ ਤੇ ਗੋਪੀਏ ਤਿਆਰ ਕੀਤੇ

2 ਇਤਿਹਾਸ 26:15 (PANIRV)
Square Portrait Landscape 4K UHD
ਅਤੇ ਉਸ ਨੇ ਯਰੂਸ਼ਲਮ ਵਿੱਚ ਕਸਬੀ ਲੋਕਾਂ ਦੀਆਂ ਬਣਾਈਆਂ ਹੋਈਆਂ ਕਲਾਂ ਲਗਵਾਈਆਂ ਤਾਂ ਜੋ ਉਹ ਤੀਰ ਚਲਾਉਣ ਅਤੇ ਵੱਡੇ-ਵੱਡੇ ਪੱਥਰ ਵਗਾਹੁਣ ਲਈ ਬੁਰਜ਼ਾਂ ਤੇ ਕੰਧਾਂ ਉੱਪਰ ਲਗਾਈਆਂ ਜਾਣ। ਸੋ ਉਹ ਦਾ ਨਾਮ ਦੂਰ ਤੱਕ ਵੱਜਣ ਲੱਗਾ ਕਿਉਂ ਜੋ ਉਹ ਦੀ ਸਹਾਇਤਾ ਅਜਿਹੇ ਨਿਰਾਲੇ ਢੰਗ ਨਾਲ ਹੋਈ ਜੋ ਉਹ ਤਕੜਾ ਹੋ ਗਿਆ।

2 ਇਤਿਹਾਸ 26:16 (PANIRV)
Square Portrait Landscape 4K UHD
ਪਰ ਜਦ ਉਹ ਤਕੜਾ ਹੋ ਗਿਆ ਤਾਂ ਉਹ ਦਾ ਦਿਲ ਐਨਾ ਹੰਕਾਰਿਆ ਗਿਆ ਕਿ ਉਹ ਵਿਗੜ ਗਿਆ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਬੇਮੁੱਖ ਹੋ ਗਿਆ ਅਤੇ ਯਹੋਵਾਹ ਦੀ ਹੈਕਲ ਵਿੱਚ ਜਾ ਕੇ ਧੂਪ ਦੀ ਜਗਵੇਦੀ ਉੱਤੇ ਧੂਪ ਧੁਖਾਉਣ ਲੱਗਾ

2 ਇਤਿਹਾਸ 26:17 (PANIRV)
Square Portrait Landscape 4K UHD
ਤਦ ਅਜ਼ਰਯਾਹ ਜਾਜਕ ਉਹ ਦੇ ਮਗਰ ਗਿਆ ਅਤੇ ਉਹ ਦੇ ਨਾਲ ਯਹੋਵਾਹ ਦੇ ਅੱਸੀ ਜਾਜਕ ਸਨ ਜੋ ਬਲਵੰਤ ਮਨੁੱਖ ਸਨ

2 ਇਤਿਹਾਸ 26:18 (PANIRV)
Square Portrait Landscape 4K UHD
ਅਤੇ ਉਨ੍ਹਾਂ ਨੇ ਉੱਜ਼ੀਯਾਹ ਪਾਤਸ਼ਾਹ ਦਾ ਟਾਕਰਾ ਕੀਤਾ ਅਤੇ ਉਹ ਨੂੰ ਆਖਣ ਲੱਗੇ, ਹੇ ਉੱਜ਼ੀਯਾਹ! ਯਹੋਵਾਹ ਦੇ ਲਈ ਧੂਪ ਧੁਖਾਉਣਾ ਤੇਰਾ ਕੰਮ ਨਹੀਂ ਸਗੋਂ ਜਾਜਕਾਂ ਅਰਥਾਤ ਹਾਰੂਨ ਦੇ ਪੁੱਤਰਾਂ ਦਾ ਕੰਮ ਹੈ ਜਿਹੜੇ ਧੂਪ ਧੁਖਾਉਣ ਲਈ ਪਵਿੱਤਰ ਕੀਤੇ ਗਏ ਹਨ। ਪਵਿੱਤਰ ਭਵਨ ਤੋਂ ਬਾਹਰ ਜਾ, ਕਿਉਂ ਜੋ ਤੂੰ ਬੇਈਮਾਨੀ ਕੀਤੀ ਹੈ ਅਤੇ ਯਹੋਵਾਹ ਪਰਮੇਸ਼ੁਰ ਵੱਲੋਂ ਇਹ ਤੇਰੀ ਵਡਿਆਈ ਦਾ ਕਾਰਨ ਨਹੀਂ ਹੋਵੇਗਾ

2 ਇਤਿਹਾਸ 26:19 (PANIRV)
Square Portrait Landscape 4K UHD
ਤਦ ਉੱਜ਼ੀਯਾਹ ਗੁੱਸੇ ਹੋਇਆ ਅਤੇ ਉਹ ਦੇ ਹੱਥ ਵਿੱਚ ਧੂਪ ਧੁਖਾਉਣ ਲਈ ਧੂਪਦਾਨ ਸੀ ਅਤੇ ਜਦੋਂ ਉਹ ਜਾਜਕਾਂ ਤੇ ਹਰਖ ਕਰ ਰਿਹਾ ਸੀ ਤਾਂ ਜਾਜਕਾਂ ਦੇ ਅੱਗੇ ਯਹੋਵਾਹ ਦੇ ਭਵਨ ਵਿੱਚ ਧੂਪ ਦੀ ਜਗਵੇਦੀ ਦੇ ਕੋਲ ਉਸ ਦੇ ਮੱਥੇ ਤੇ ਕੋੜ੍ਹ ਫੁੱਟ ਨਿੱਕਲਿਆ

2 ਇਤਿਹਾਸ 26:20 (PANIRV)
Square Portrait Landscape 4K UHD
ਅਤੇ ਅਜ਼ਰਯਾਹ ਪ੍ਰਧਾਨ ਜਾਜਕ ਅਤੇ ਸਾਰੇ ਜਾਜਕਾਂ ਨੇ ਉਹ ਨੂੰ ਤੱਕਿਆ ਅਤੇ ਵੇਖੋ, ਉਹ ਦੇ ਮੱਥੇ ਉੱਤੇ ਕੋੜ੍ਹ ਨਿੱਕਲਿਆ ਹੋਇਆ ਸੀ ਸੋ ਉਹ ਨੂੰ ਛੇਤੀ ਉੱਥੋਂ ਕੱਢਿਆ ਸਗੋਂ ਉਹ ਨੇ ਆਪ ਹੀ ਬਾਹਰ ਜਾਣ ਵਿੱਚ ਛੇਤੀ ਕੀਤੀ ਕਿਉਂ ਜੋ ਯਹੋਵਾਹ ਦੀ ਮਾਰ ਉਹ ਨੂੰ ਪੈ ਰਹੀ ਸੀ

2 ਇਤਿਹਾਸ 26:21 (PANIRV)
Square Portrait Landscape 4K UHD
ਸੋ ਉੱਜ਼ੀਯਾਹ ਪਾਤਸ਼ਾਹ ਆਪਣੇ ਮਰਨ ਤੱਕ ਕੋੜ੍ਹੀ ਰਿਹਾ ਅਤੇ ਕੋੜ੍ਹੀ ਹੋਣ ਦੇ ਕਾਰਨ ਇੱਕ ਅਲੱਗ ਘਰ ਵਿੱਚ ਰਹਿੰਦਾ ਸੀ ਕਿਉਂ ਜੋ ਉਹ ਯਹੋਵਾਹ ਦੇ ਭਵਨ ਵਿੱਚੋਂ ਛੇਕਿਆ ਗਿਆ ਸੀ ਅਤੇ ਉਹ ਦਾ ਪੁੱਤਰ ਯੋਥਾਮ ਪਾਤਸ਼ਾਹ ਦੇ ਮਹਿਲ ਉੱਤੇ ਸੀ ਅਤੇ ਦੇਸ ਦੇ ਲੋਕਾਂ ਦਾ ਨਿਆਂ ਕਰਦਾ ਸੀ

2 ਇਤਿਹਾਸ 26:22 (PANIRV)
Square Portrait Landscape 4K UHD
ਅਤੇ ਉੱਜ਼ੀਯਾਹ ਦੇ ਬਾਕੀ ਕੰਮ ਆਦ ਤੋਂ ਅੰਤ ਤੱਕ ਆਮੋਸ ਦੇ ਪੁੱਤਰ ਯਸਾਯਾਹ ਨਬੀ ਨੇ ਲਿਖੇ

2 ਇਤਿਹਾਸ 26:23 (PANIRV)
Square Portrait Landscape 4K UHD
ਸੋ ਉੱਜ਼ੀਯਾਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਸ ਨੂੰ ਉਸ ਦੇ ਪੁਰਖਿਆਂ ਨਾਲ ਪਾਤਸ਼ਾਹਾਂ ਦੇ ਕਬਰਿਸਤਾਨ ਦੇ ਖੇਤ ਵਿੱਚ ਦੱਬਿਆ ਕਿਉਂ ਜੋ ਉਨ੍ਹਾਂ ਨੇ ਆਖਿਆ ਕਿ ਉਹ ਕੋੜ੍ਹੀ ਹੈ ਅਤੇ ਉਸ ਦਾ ਪੁੱਤਰ ਯੋਥਾਮ ਉਸ ਦੇ ਥਾਂ ਰਾਜ ਕਰਨ ਲੱਗਾ।

Available Bible Translations

American Standard Version
2 Chronicles 26 (ASV) »
King James Version
2 Chronicles 26 (KJV) »
GOD’S WORD® (GW)
2 Chronicles 26 (GW) »
World English Bible
2 Chronicles 26 (WEB) »
Louis Segond 1910
2 Chroniques 26 (LSG) »
इंडियन रिवाइज्ड वर्जन - हिंदी
2 इतिहास 26 (HINIRV) »
ভারতীয় সংশোধিত সংস্করণ - বাংলা
2 বংশাৱলি 26 (BENIRV) »
இந்தியன் ரீவைஸ்டு வேர்ஷன் - தமிழ்
2 நாளாகமம் 26 (TAMIRV) »
इंडियन रिवाइज्ड वर्जन - मराठी
2 इतिहास 26 (MARIRV) »
ఇండియన్ రేవిజ్డ్ వెర్షన్ - తెలుగు
2 దినవృత్తాంతాలు 26 (TELIRV) »
ઇન્ડિયન રિવાયઝ્ડ વર્ઝન - ગુજરાતી
2 કાળવૃતાંત 26 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
2 ಪೂರ್ವಕಾಲವೃತ್ತಾಂತ 26 (KANIRV) »
الكتاب المقدس باللغة العربية، فان دايك
٢ أخبار 26 (AVD) »
תנ ך עברי מודרני
דברי הימים ב 26 (HEB) »
Bíblia Sagrada Português
2 Crônicas 26 (BSL) »
Kinh Thánh: Tiếng Việt
2 Sử Ký 26 (VIE) »
Reina Valera Antigua
2 Crónicas 26 (RVA) »
圣 经 简体中文和合本
历 代 志 下 26 (CUVS) »
聖 經 繁體中文和合本
歷 代 志 下 26 (CUVT) »
Bibla e Shenjtë
2 Kronikave 26 (ALB) »
Библия на русском
2 Паралипоменон 26 (RUSV) »
Українська Біблія
2 хроніки 26 (UKR) »
Szent Biblia - Magyar
2 Krónika 26 (KAR) »
Българска Библия
2 Летописи 26 (BULG) »
De Heilige Schrift
2 Kronieken 26 (NLD) »

2 ਇਤਿਹਾਸ (PANIRV) Chapter Selection

PANIRV Book Selection List