2 ਇਤਿਹਾਸ 7 PANIRV
2 ਇਤਿਹਾਸ Chapter 7 PANIRV Bible Verse Images
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.
Creative Commons License
- Title: Indian Revised Version (IRV) Punjabi - 2019
- Creator: Bridge Connectivity Solutions Pvt. Ltd. (BCS)
- Source: Digital Bible Library
- License: CC BY-SA 4.0
Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).
In addition, we would like to give very special thanks to eBible.org for making the Punjabi Indian Revised Version Bible available in MySQL format.
Square Portrait Landscape 4K UHD
ਜਦ ਸੁਲੇਮਾਨ ਪ੍ਰਾਰਥਨਾ ਕਰ ਚੁੱਕਿਆ, ਤਾਂ ਆਕਾਸ਼ ਉੱਤੋਂ ਅੱਗ ਉੱਤਰੀ ਅਤੇ ਹੋਮ ਦੀ ਭੇਟ ਤੇ ਬਲੀਆਂ ਨੂੰ ਭੱਖ ਲਿਆ ਅਤੇ ਉਹ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ
Square Portrait Landscape 4K UHD
ਤਾਂ ਜਾਜਕ ਯਹੋਵਾਹ ਦੇ ਭਵਨ ਦੇ ਅੰਦਰ ਨਾ ਜਾ ਸਕੇ ਕਿਉਂ ਜੋ ਯਹੋਵਾਹ ਦਾ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ ਸੀ।
Square Portrait Landscape 4K UHD
ਜਦੋਂ ਅੱਗ ਉੱਤਰੀ ਅਤੇ ਯਹੋਵਾਹ ਦਾ ਪਰਤਾਪ ਉਸ ਭਵਨ ਉੱਤੇ ਸੀ ਤਾਂ ਸਾਰੇ ਇਸਰਾਏਲੀ ਵੇਖ ਰਹੇ ਸਨ ਸੋ ਉਨ੍ਹਾਂ ਨੇ ਉੱਥੇ ਹੀ ਧਰਤੀ ਉੱਤੇ ਮੂੰਹ ਪਰਨੇ ਫਰਸ਼ ਤੇ ਡਿੱਗ ਕੇ ਮੱਥਾ ਟੇਕਿਆ ਅਤੇ ਯਹੋਵਾਹ ਦਾ ਧੰਨਵਾਦ ਕੀਤਾ ਕਿ ਉਹ ਭਲਾ ਹੈ, ਉਸ ਦੀ ਦਯਾ ਜੋ ਸਦਾ ਦੀ ਹੈ!
Square Portrait Landscape 4K UHD
ਤਦ ਪਾਤਸ਼ਾਹ ਤੇ ਸਾਰੀ ਪਰਜਾ ਨੇ ਯਹੋਵਾਹ ਦੇ ਅੱਗੇ ਬਲੀਆਂ ਚੜ੍ਹਾਈਆਂ
Square Portrait Landscape 4K UHD
ਅਤੇ ਸੁਲੇਮਾਨ ਪਾਤਸ਼ਾਹ ਨੇ ਬਾਈ ਹਜ਼ਾਰ ਬਲ਼ਦ ਤੇ ਇੱਕ ਲੱਖ ਵੀਹ ਹਜ਼ਾਰ ਭੇਡਾਂ ਬੱਕਰੀਆਂ ਦੀ ਭੇਟ ਚੜ੍ਹਾਈ ਸੋ ਪਾਤਸ਼ਾਹ ਤੇ ਸਾਰੇ ਇਸਰਾਏਲੀਆਂ ਨੇ ਯਹੋਵਾਹ ਦੇ ਭਵਨ ਨੂੰ ਅਰਪਣ ਕੀਤਾ
Square Portrait Landscape 4K UHD
ਅਤੇ ਜਾਜਕ ਆਪਣੇ-ਆਪਣੇ ਕੰਮਾਂ ਅਨੁਸਾਰ ਖੜ੍ਹੇ ਸਨ ਅਤੇ ਲੇਵੀ ਵੀ ਯਹੋਵਾਹ ਲਈ ਗਾਉਣ ਵਜਾਉਣ ਦੇ ਸਾਜ਼ ਲੈ ਕੇ ਖੜ੍ਹੇ ਸਨ ਜਿਨ੍ਹਾਂ ਨੂੰ ਦਾਊਦ ਪਾਤਸ਼ਾਹ ਨੇ ਯਹੋਵਾਹ ਦਾ ਧੰਨਵਾਦ ਕਰਨ ਲਈ ਬਣਾਇਆ ਸੀ ਤਾਂ ਜੋ ਉਨ੍ਹਾਂ ਸਲਾਹੁਤਾਂ ਦੇ ਰਾਹੀਂ ਪਰਮੇਸ਼ੁਰ ਦਾ ਧੰਨਵਾਦ ਕੀਤਾ ਜਾਵੇ ਕਿਉਂ ਜੋ ਉਸ ਦੀ ਦਯਾ ਸਦਾ ਦੀ ਹੈ ਅਤੇ ਜਾਜਕ ਉਨ੍ਹਾਂ ਦੇ ਅੱਗੇ ਨਰਸਿੰਗੇ ਫੂਕਦੇ ਰਹੇ ਅਤੇ ਸਾਰੇ ਇਸਰਾਏਲੀ ਖੜ੍ਹੇ ਰਹੇ
Square Portrait Landscape 4K UHD
ਤਾਂ ਸੁਲੇਮਾਨ ਨੇ ਉਸ ਵਿਹੜੇ ਦੇ ਵਿਚਕਾਰਲੇ ਹਿੱਸੇ ਨੂੰ ਜੋ ਯਹੋਵਾਹ ਦੇ ਭਵਨ ਦੇ ਸਾਹਮਣੇ ਸੀ ਪਵਿੱਤਰ ਕੀਤਾ ਕਿਉਂ ਜੋ ਉਸ ਨੇ ਉੱਥੇ ਹੋਮ ਦੀਆਂ ਬਲੀਆਂ ਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਚੜ੍ਹਾਈ ਇਸ ਲਈ ਜੋ ਉਸ ਪਿੱਤਲ ਦੀ ਜਗਵੇਦੀ ਉੱਤੇ ਜਿਸ ਨੂੰ ਸੁਲੇਮਾਨ ਨੇ ਬਣਾਇਆ ਸੀ ਹੋਮ ਬਲੀ ਅਤੇ ਮੈਦੇ ਦੀ ਭੇਟ ਅਤੇ ਚਰਬੀ ਲਈ ਥਾਂ ਨਹੀਂ ਸੀ
Square Portrait Landscape 4K UHD
ਇਸ ਤਰ੍ਹਾਂ ਸੁਲੇਮਾਨ ਨੇ ਉਸ ਵੇਲੇ ਸਾਰੇ ਇਸਰਾਏਲ ਸਣੇ ਜੋ ਇੱਕ ਬਹੁਤ ਵੱਡੀ ਸਭਾ ਸੀ ਲਬੋ ਹਮਾਥ ਦੇ ਲਾਂਘੇ ਤੋਂ ਮਿਸਰ ਦੀ ਨਦੀ ਤੱਕ ਉਸ ਪਰਬ ਨੂੰ ਸੱਤਾਂ ਦਿਨਾਂ ਤੱਕ ਮਨਾਇਆ
Square Portrait Landscape 4K UHD
ਅਤੇ ਅੱਠਵੇਂ ਦਿਨ ਉਨ੍ਹਾਂ ਨੇ ਮਹਾਂ-ਸਭਾ ਕੀਤੀ ਇਸ ਲਈ ਜੋ ਉਹ ਸੱਤ ਦਿਨਾਂ ਤੱਕ ਉਸ ਜਗਵੇਦੀ ਦਾ ਅਰਪਣ ਕਰਦੇ ਰਹੇ ਅਤੇ ਪਰਬ ਮਨਾਉਂਦੇ ਰਹੇ
Square Portrait Landscape 4K UHD
ਅਤੇ ਸੱਤਵੇਂ ਮਹੀਨੇ ਦੀ ਤੇਈਵੀਂ ਤਾਰੀਖ਼ ਨੂੰ ਉਸ ਨੇ ਲੋਕਾਂ ਨੂੰ ਉਨ੍ਹਾਂ ਦੇ ਤੰਬੂਆਂ ਨੂੰ ਤੋਰ ਦਿੱਤਾ ਸੋ ਉਹ ਉਸ ਭਲਿਆਈ ਦੇ ਕਾਰਨ ਜੋ ਯਹੋਵਾਹ ਨੇ ਦਾਊਦ ਅਤੇ ਸੁਲੇਮਾਨ ਅਤੇ ਆਪਣੀ ਪਰਜਾ ਇਸਰਾਏਲ ਨਾਲ ਕੀਤੀ ਸੀ ਖੁਸ਼ ਤੇ ਪਰਸੰਨ ਹੋਏ।
Square Portrait Landscape 4K UHD
ਇਸ ਤਰ੍ਹਾਂ ਸੁਲੇਮਾਨ ਨੇ ਯਹੋਵਾਹ ਦੇ ਭਵਨ ਅਤੇ ਸ਼ਾਹੀ ਮਹਿਲ ਨੂੰ ਸੰਪੂਰਨ ਕੀਤਾ ਅਤੇ ਜੋ ਕੁਝ ਸੁਲੇਮਾਨ ਦੇ ਦਿਲ ਵਿੱਚ ਆਇਆ ਕਿ ਯਹੋਵਾਹ ਦੇ ਭਵਨ ਅਤੇ ਆਪਣੇ ਮਹਿਲ ਲਈ ਬਣਾਵੇ ਸੋ ਚੰਗੀ ਤਰ੍ਹਾਂ ਸਫ਼ਲ ਹੋਇਆ
Square Portrait Landscape 4K UHD
ਤਾਂ ਯਹੋਵਾਹ ਨੇ ਰਾਤ ਨੂੰ ਸੁਲੇਮਾਨ ਨੂੰ ਦਰਸ਼ਣ ਦਿੱਤਾ ਅਤੇ ਉਸ ਨੂੰ ਆਖਿਆ ਕਿ ਮੈਂ ਤੇਰੀ ਪ੍ਰਾਰਥਨਾ ਸੁਣ ਲਈ ਅਤੇ ਇਸ ਥਾਂ ਨੂੰ ਆਪਣੇ ਲਈ ਚੁਣ ਲਿਆ ਹੈ ਕਿ ਇਹ ਬਲੀਦਾਨ ਲਈ ਭਵਨ ਹੋਵੇ
Square Portrait Landscape 4K UHD
ਜੇ ਮੈਂ ਆਕਾਸ਼ ਨੂੰ ਕਦੀ ਬੰਦ ਕਰ ਦੇਵਾਂ ਕਿ ਮੀਂਹ ਨਾ ਪਵੇ ਜਾਂ ਟਿੱਡੀਆਂ ਨੂੰ ਹੁਕਮ ਦੇਵਾਂ ਕਿ ਦੇਸ ਨੂੰ ਚੱਟ ਲਵੇ ਜਾਂ ਆਪਣੀ ਪਰਜਾ ਦੇ ਵਿੱਚ ਬਿਮਾਰੀ ਭੇਜਾਂ
Square Portrait Landscape 4K UHD
ਅਤੇ ਜੇ ਮੇਰੀ ਪਰਜਾ ਜੋ ਮੇਰੇ ਨਾਮ ਤੇ ਕਹਾਉਂਦੀ ਹੈ ਅਧੀਨ ਹੋ ਕੇ ਪ੍ਰਾਰਥਨਾ ਕਰੇ ਅਤੇ ਮੇਰੇ ਦਰਸ਼ਣ ਦੀ ਚਾਹਵੰਦ ਹੋਵੇ ਅਤੇ ਆਪਣੇ ਭੈੜੇ ਰਾਹ ਤੋਂ ਮੁੜੇ ਤਾਂ ਮੈਂ ਸਵਰਗ ਉੱਤੋਂ ਸੁਣ ਕੇ ਉਨ੍ਹਾਂ ਦੇ ਪਾਪ ਮਾਫ਼ ਕਰਾਂਗਾ ਅਤੇ ਉਨ੍ਹਾਂ ਦੇ ਦੇਸ ਨੂੰ ਬਹਾਲ ਕਰ ਦਿਆਂਗਾ
Square Portrait Landscape 4K UHD
ਹੁਣ ਜਿਹੜੀ ਪ੍ਰਾਰਥਨਾ ਇਸ ਥਾਂ ਕੀਤੀ ਜਾਵੇਗੀ ਉਸ ਉੱਤੇ ਮੇਰੀਆਂ ਅੱਖਾਂ ਖੁੱਲ੍ਹੀਆਂ ਰਹਿਣਗੀਆਂ ਅਤੇ ਮੇਰੇ ਕੰਨ ਲੱਗੇ ਰਹਿਣਗੇ
Square Portrait Landscape 4K UHD
ਕਿਉਂ ਜੋ ਹੁਣ ਮੈਂ ਇਸ ਭਵਨ ਨੂੰ ਚੁਣਿਆ ਤੇ ਪਵਿੱਤਰ ਕੀਤਾ ਹੈ ਤਾਂ ਜੋ ਮੇਰਾ ਨਾਮ ਸਦਾ ਉੱਥੇ ਰਹੇ ਅਤੇ ਮੇਰੀਆਂ ਅੱਖਾਂ ਅਤੇ ਮੇਰਾ ਦਿਲ ਸਾਰੇ ਦਿਨਾਂ ਤੱਕ ਉੱਥੇ ਲੱਗੇ ਰਹਿਣਗੇ
Square Portrait Landscape 4K UHD
ਅਤੇ ਜੇ ਤੂੰ ਮੇਰੇ ਸਨਮੁਖ ਉਸੇ ਤਰ੍ਹਾਂ ਚੱਲੇਂਗਾ ਜਿਵੇਂ ਤੇਰਾ ਪਿਤਾ ਦਾਊਦ ਚੱਲਦਾ ਰਿਹਾ ਅਤੇ ਜੋ ਹੁਕਮ ਮੈਂ ਤੈਨੂੰ ਦਿੱਤਾ ਉਸ ਦੇ ਅਨੁਸਾਰ ਕੰਮ ਕਰੇਂ ਅਤੇ ਮੇਰੀਆਂ ਬਿਧੀਆਂ ਅਤੇ ਨਿਯਮਾਂ ਦੀ ਪਾਲਣਾ ਕਰੇਂ
Square Portrait Landscape 4K UHD
ਤਾਂ ਮੈਂ ਤੇਰੀ ਰਾਜ ਗੱਦੀ ਨੂੰ ਕਾਇਮ ਰੱਖਾਂਗਾ ਜਿਵੇਂ ਮੈਂ ਤੇਰੇ ਪਿਤਾ ਦਾਊਦ ਨੂੰ ਬਚਨ ਦਿੱਤਾ ਸੀ ਕਿ ਇਸਰਾਏਲ ਵਿੱਚ ਹਾਕਮ ਬਣਨ ਲਈ ਤੈਨੂੰ ਮਨੁੱਖ ਦੀ ਥੁੜ ਕਦੇ ਨਾ ਹੋਵੇਗੀ
Square Portrait Landscape 4K UHD
ਪਰ ਜੇ ਤੁਸੀਂ ਬੇਮੁੱਖ ਹੋ ਜਾਓ ਅਤੇ ਮੇਰੀਆਂ ਬਿਧੀਆਂ ਤੇ ਹੁਕਮਾਂ ਨੂੰ ਜੋ ਮੈਂ ਤੁਹਾਡੇ ਅੱਗੇ ਰੱਖੇ ਹਨ, ਛੱਡ ਦਿਓ ਅਤੇ ਜਾ ਕੇ ਦੂਜੇ ਦੇਵਤਿਆਂ ਦੀ ਪੂਜਾ ਕਰੋ ਅਤੇ ਉਨ੍ਹਾਂ ਅੱਗੇ ਮੱਥਾ ਟੇਕੋ
Square Portrait Landscape 4K UHD
ਤਾਂ ਮੈਂ ਉਨ੍ਹਾਂ ਨੂੰ ਮੇਰੀ ਭੂਮੀ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਜੜ੍ਹ ਤੋਂ ਪੁੱਟ ਸੁੱਟਾਂਗਾ ਅਤੇ ਇਸ ਭਵਨ ਨੂੰ ਜਿਸ ਨੂੰ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਅਤੇ ਇਸ ਨੂੰ ਸਾਰਿਆਂ ਲੋਕਾਂ ਵਿੱਚ ਇੱਕ ਕਹਾਉਤ ਤੇ ਮਖ਼ੌਲ ਬਣਾ ਦਿਆਂਗਾ
Square Portrait Landscape 4K UHD
ਭਾਵੇਂ ਇਹ ਭਵਨ ਅੱਤ ਉੱਚਾ ਹੈ ਪਰ ਹਰ ਲੰਘਣ ਵਾਲਾ ਅਚਰਜ਼ ਹੋਵੇਗਾ ਅਤੇ ਆਖੇਗਾ ਕਿ ਯਹੋਵਾਹ ਨੇ ਇਸ ਭਵਨ ਅਤੇ ਇਸ ਦੇਸ ਨਾਲ ਅਜਿਹਾ ਕਿਉਂ ਕੀਤਾ?
Square Portrait Landscape 4K UHD
ਤਦ ਉਹ ਆਖਣਗੇ, ਇਸ ਲਈ ਉਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਜੋ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸੀ ਛੱਡ ਦਿੱਤਾ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਲੱਗੇ ਅਤੇ ਉਹਨਾਂ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ, ਇਸ ਲਈ ਯਹੋਵਾਹ ਉਨ੍ਹਾਂ ਉੱਤੇ ਇਹ ਸਾਰੀ ਬੁਰਿਆਈ ਲਿਆਇਆ ਹੈ।
Available Bible Translations
2 Chronicles 7 (ASV) »
2 Chronicles 7 (KJV) »
2 Chronicles 7 (GW) »
2 Chronicles 7 (BSB) »
2 Chronicles 7 (WEB) »
2 Chroniques 7 (LSG) »
2 Chronik 7 (LUTH1912) »
2 इतिहास 7 (HINIRV) »
2 বংশাৱলি 7 (BENIRV) »
2 நாளாகமம் 7 (TAMIRV) »
2 इतिहास 7 (MARIRV) »
2 దినవృత్తాంతాలు 7 (TELIRV) »
2 કાળવૃતાંત 7 (GUJIRV) »
2 ಪೂರ್ವಕಾಲವೃತ್ತಾಂತ 7 (KANIRV) »
٢ أخبار 7 (AVD) »
דברי הימים ב 7 (HEB) »
2 Crônicas 7 (BSL) »
2 Sử Ký 7 (VIE) »
2 Crónicas 7 (RVA) »
2 Cronache 7 (RIV) »
历 代 志 下 7 (CUVS) »
歷 代 志 下 7 (CUVT) »
2 Kronikave 7 (ALB) »
2 Krönikeboken 7 (SV1917) »
2 Паралипоменон 7 (RUSV) »
2 хроніки 7 (UKR) »
2 Krónika 7 (KAR) »
2 Летописи 7 (BULG) »
歴代志下 7 (JPN) »
2 Krønikebok 7 (NORSK) »