2 ਕੁਰਿੰਥੀਆਂ Chapter 11 PANIRV Bible Verse Images

2 ਕੁਰਿੰਥੀਆਂ 11 Bible Verse Pictures. Choose from a large collection of inspirational, motivational and encouraging Bible verses with pictures of nature. Download and share 2 ਕੁਰਿੰਥੀਆਂ 11 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


2 ਕੁਰਿੰਥੀਆਂ 11:1 (PANIRV)
Square Portrait Landscape 4K UHD
ਮੈਂ ਚਾਹੁੰਦਾ ਹਾਂ ਜੋ ਤੁਸੀਂ ਮੇਰੀ ਥੋੜੀ ਜਿਹੀ ਮੂਰਖਤਾਈ ਨੂੰ ਸਹਿਣ ਕਰੋ, ਹਾਂ ਤੁਸੀਂ ਜ਼ਰੂਰ ਸਹਿਣ ਕਰੋ!

2 ਕੁਰਿੰਥੀਆਂ 11:2 (PANIRV)
Square Portrait Landscape 4K UHD
ਤੁਹਾਡੇ ਲਈ ਮੇਰੀ ਅਣਖ ਪਰਮੇਸ਼ੁਰ ਵਰਗੀ ਹੈ, ਇਸ ਲਈ ਜੋ ਮੈਂ ਵਿਆਹ ਲਈ ਤੁਹਾਨੂੰ ਇੱਕੋ ਹੀ ਪਤੀ ਨੂੰ ਸੌਂਪਿਆ ਤਾਂ ਜੋ ਤੁਹਾਨੂੰ ਪਵਿੱਤਰ ਕੁਆਰੀ ਵਾਂਗੂੰ ਮਸੀਹ ਲਈ ਅਰਪਣ ਕਰਾਂ।

2 ਕੁਰਿੰਥੀਆਂ 11:3 (PANIRV)
Square Portrait Landscape 4K UHD
ਪਰ ਮੈਂ ਡਰਦਾ ਹਾਂ ਕਿ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜਿਵੇਂ ਸੱਪ ਨੇ ਆਪਣੀ ਭਰਮਾਉਣ ਵਾਲੀ ਵਿੱਦਿਆ ਨਾਲ ਹੱਵਾਹ ਨੂੰ ਭਰਮਾਇਆ, ਤੁਹਾਡੇ ਮਨ ਵੀ ਉਸ ਸਾਦਗੀ ਅਤੇ ਪਵਿੱਤਰਤਾਈ ਤੋਂ ਜੋ ਮਸੀਹ ਦੀ ਵੱਲ ਹੈ, ਵਿਗੜ ਜਾਣ।

2 ਕੁਰਿੰਥੀਆਂ 11:4 (PANIRV)
Square Portrait Landscape 4K UHD
ਜੇ ਕੋਈ ਆਉਣ ਵਾਲਾ ਕਿਸੇ ਦੂਜੇ ਯਿਸੂ ਦੀ ਮਨਾਦੀ ਕਰਦਾ ਜਿਸ ਦੀ ਅਸੀਂ ਨਹੀਂ ਕੀਤੀ ਜਾਂ ਤੁਹਾਨੂੰ ਕੋਈ ਹੋਰ ਆਤਮਾ ਮਿਲਦਾ ਜਿਹੜਾ ਤੁਹਾਨੂੰ ਨਹੀਂ ਮਿਲਿਆ ਜਾਂ ਕੋਈ ਹੋਰ ਖੁਸ਼ਖਬਰੀ ਜਿਸ ਨੂੰ ਤੁਸੀਂ ਕਬੂਲ ਨਹੀਂ ਕੀਤਾ ਤਾਂ ਤੁਸੀਂ ਚੰਗੀ ਤਰ੍ਹਾਂ ਉਸ ਨੂੰ ਸਹਿਣ ਕਰ ਲੈਂਦੇ!

2 ਕੁਰਿੰਥੀਆਂ 11:5 (PANIRV)
Square Portrait Landscape 4K UHD
ਕਿਉਂ ਜੋ ਮੈਂ ਉਨ੍ਹਾਂ ਮਹਾਨ ਰਸੂਲਾਂ ਤੋਂ ਆਪਣੇ ਆਪ ਨੂੰ ਕਿਸੇ ਗੱਲ ਵਿੱਚ ਘੱਟ ਨਹੀਂ ਸਮਝਦਾ ਹਾਂ।

2 ਕੁਰਿੰਥੀਆਂ 11:6 (PANIRV)
Square Portrait Landscape 4K UHD
ਪਰ ਭਾਵੇਂ ਮੈਂ ਬੋਲਣ ਵਿੱਚ ਚੰਗਾ ਨਾ ਵੀ ਹੋਵਾਂ ਤਾਂ ਗਿਆਨ ਵਿੱਚ ਤਾਂ ਨਹੀਂ ਸਗੋਂ ਅਸੀਂ ਹਰ ਤਰ੍ਹਾਂ ਤੁਹਾਡੇ ਲਈ ਸਭਨਾਂ ਗੱਲਾਂ ਵਿੱਚ ਇਸ ਨੂੰ ਪ੍ਰਗਟ ਕੀਤਾ।

2 ਕੁਰਿੰਥੀਆਂ 11:7 (PANIRV)
Square Portrait Landscape 4K UHD
ਅਥਵਾ ਮੈਂ ਜੋ ਪਰਮੇਸ਼ੁਰ ਦੀ ਖੁਸ਼ਖਬਰੀ ਤੁਹਾਨੂੰ ਮੁਫ਼ਤ ਸੁਣਾ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਤਾਂ ਜੋ ਤੁਸੀਂ ਉੱਚੇ ਕੀਤੇ ਜਾਓ, ਕੀ ਮੈਂ ਇਸ ਦੇ ਵਿੱਚ ਕੋਈ ਪਾਪ ਕੀਤਾ?

2 ਕੁਰਿੰਥੀਆਂ 11:8 (PANIRV)
Square Portrait Landscape 4K UHD
ਤੁਹਾਡੀ ਸੇਵਾ ਕਰਨ ਲਈ ਮੈਂ ਤਾਂ ਹੋਰਨਾਂ ਕਲੀਸਿਯਾਵਾਂ ਤੋਂ ਮਜ਼ਦੂਰੀ ਲੈ ਕੇ ਉਨ੍ਹਾਂ ਨੂੰ ਲੁੱਟ ਲਿਆ।

2 ਕੁਰਿੰਥੀਆਂ 11:9 (PANIRV)
Square Portrait Landscape 4K UHD
ਅਤੇ ਜਦ ਤੁਹਾਡੇ ਕੋਲ ਹੁੰਦਿਆਂ ਹੋਇਆ ਮੈਨੂੰ ਜ਼ਰੂਰਤ ਪਈ ਤਾਂ ਕਿਸੇ ਉੱਤੇ ਭਾਰ ਨਾ ਪਾਇਆ ਕਿਉਂ ਜੋ ਭਰਾਵਾਂ ਨੇ ਮਕਦੂਨਿਯਾ ਤੋਂ ਆ ਕੇ ਮੇਰੀ ਜ਼ਰੂਰਤ ਪੂਰੀ ਕੀਤੀ ਅਤੇ ਹਰ ਇੱਕ ਗੱਲ ਵਿੱਚ ਮੈਂ ਤੁਹਾਡੇ ਉੱਤੇ ਭਾਰ ਪਾਉਣ ਰੁਕਿਆ ਰਿਹਾ ਅਤੇ ਰੁਕਿਆ ਹੀ ਰਹਾਂਗਾ।

2 ਕੁਰਿੰਥੀਆਂ 11:10 (PANIRV)
Square Portrait Landscape 4K UHD
ਜੇ ਮਸੀਹ ਦੀ ਸਚਿਆਈ ਮੇਰੇ ਵਿੱਚ ਹੈ ਤਾਂ ਅਖਾਯਾ ਦੇ ਖੇਤਰਾਂ ਵਿੱਚ ਇਹ ਮੇਰਾ ਮਾਣ ਕਦੀ ਨਹੀਂ ਰੁਕੇਗਾ।

2 ਕੁਰਿੰਥੀਆਂ 11:11 (PANIRV)
Square Portrait Landscape 4K UHD
ਕਿਉਂ? ਕੀ ਇਸ ਕਰਕੇ ਜੋ ਮੈਂ ਤੁਹਾਡੇ ਨਾਲ ਪਿਆਰ ਨਹੀਂ ਰੱਖਦਾ? ਪਰਮੇਸ਼ੁਰ ਜਾਣਦਾ ਹੈ!

2 ਕੁਰਿੰਥੀਆਂ 11:12 (PANIRV)
Square Portrait Landscape 4K UHD
ਪਰ ਮੈਂ ਜੋ ਕਰਦਾ ਹਾਂ ਉਹੀ ਕਰਦਾ ਰਹਾਂਗਾ ਤਾਂ ਜੋ ਮੈਂ ਮੌਕਾ ਲੱਭਣ ਵਾਲਿਆਂ ਦੇ ਮੌਕਿਆਂ ਝਾੜ ਸੁੱਟਾਂ ਕਿ ਜਿਸ ਗੱਲ ਵਿੱਚ ਉਹ ਮਾਣ ਕਰਦੇ ਹਨ ਉਸ ਵਿੱਚ ਸਾਡੇ ਵਰਗੇ ਠਹਿਰਨ।

2 ਕੁਰਿੰਥੀਆਂ 11:13 (PANIRV)
Square Portrait Landscape 4K UHD
ਕਿਉਂ ਜੋ ਇਹੋ ਜਿਹੇ ਲੋਕ ਝੂਠੇ ਰਸੂਲ ਅਤੇ ਛਲ ਵਲ ਕਰਨ ਵਾਲੇ ਹਨ ਜੋ ਆਪਣੇ ਰੂਪ ਨੂੰ ਮਸੀਹ ਦੇ ਰਸੂਲਾਂ ਦੇ ਰੂਪ ਵਿੱਚ ਬਦਲਦੇ ਹਨ।

2 ਕੁਰਿੰਥੀਆਂ 11:14 (PANIRV)
Square Portrait Landscape 4K UHD
ਅਤੇ ਇਹ ਅਨੋਖੀ ਗੱਲ ਨਹੀਂ ਕਿਉਂ ਜੋ ਸ਼ੈਤਾਨ ਵੀ ਆਪਣੇ ਰੂਪ ਨੂੰ ਚਾਨਣ ਦੇ ਦੂਤ ਦੇ ਰੂਪ ਵਿੱਚ ਬਦਲਦਾ ਹਾਂ।

2 ਕੁਰਿੰਥੀਆਂ 11:15 (PANIRV)
Square Portrait Landscape 4K UHD
ਇਸ ਲਈ ਜੋ ਉਸ ਦੇ ਸੇਵਕ ਆਪਣੇ ਰੂਪ ਨੂੰ ਧਰਮ ਦੇ ਸੇਵਕਾਂ ਦੇ ਰੂਪ ਵਿੱਚ ਬਦਲਦੇ ਹਨ ਤਾਂ ਕੋਈ ਵੱਡੀ ਗੱਲ ਨਹੀਂ ਪਰ ਉਨ੍ਹਾਂ ਦਾ ਅੰਤ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਹੋਵੇਗਾ।

2 ਕੁਰਿੰਥੀਆਂ 11:16 (PANIRV)
Square Portrait Landscape 4K UHD
ਮੈਂ ਫਿਰ ਆਖਦਾ ਹਾਂ ਕਿ ਕੋਈ ਮੈਨੂੰ ਮੂਰਖ ਨਾ ਸਮਝੇ, ਨਹੀਂ ਤਾਂ ਮੈਨੂੰ ਮੂਰਖ ਹੀ ਜਾਣ ਕੇ ਕਬੂਲ ਕਰੋ ਤਾਂ ਜੋ ਮੈਂ ਵੀ ਥੋੜ੍ਹਾ ਜਿਹਾ ਮਾਣ ਕਰਾਂ।

2 ਕੁਰਿੰਥੀਆਂ 11:17 (PANIRV)
Square Portrait Landscape 4K UHD
ਜੋ ਕੁਝ ਮੈਂ ਇਸ ਮਾਣ ਕਰਨ ਦੇ ਭਰੋਸੇ ਨਾਲ ਕਹਿੰਦਾ ਹਾਂ ਸੋ ਪ੍ਰਭੂ ਦੀ ਸਿੱਖਿਆ ਦੇ ਅਨੁਸਾਰ ਨਹੀਂ ਪਰ ਜਿਵੇਂ ਮੂਰਖਤਾਈ ਨਾਲ ਕਹਿੰਦਾ ਹਾਂ।

2 ਕੁਰਿੰਥੀਆਂ 11:18 (PANIRV)
Square Portrait Landscape 4K UHD
ਜਦੋਂ ਬਹੁਤ ਸਾਰੇ ਲੋਕ ਸਰੀਰ ਦੇ ਅਨੁਸਾਰ ਮਾਣ ਕਰਦੇ ਹਨ ਮੈਂ ਵੀ ਮਾਣ ਕਰਾਂਗਾ।

2 ਕੁਰਿੰਥੀਆਂ 11:19 (PANIRV)
Square Portrait Landscape 4K UHD
ਕਿਉਂ ਜੋ ਤੁਸੀਂ ਆਪ ਸਿਆਣੇ ਜੋ ਹੋ ਇਸੇ ਕਾਰਨ ਮੂਰਖਾਂ ਨੂੰ ਖੁਸ਼ੀ ਨਾਲ ਸਹਾਰ ਲੈਂਦੇ ਹੋ।

2 ਕੁਰਿੰਥੀਆਂ 11:20 (PANIRV)
Square Portrait Landscape 4K UHD
ਜਦ ਕੋਈ ਤੁਹਾਨੂੰ ਗੁਲਾਮ ਬਣਾਉਂਦਾ ਹੈ, ਜਦ ਕੋਈ ਤੁਹਾਨੂੰ ਖਾਲੀ ਕਰ ਦਿੰਦਾ ਹੈ, ਜਦ ਕੋਈ ਤੁਹਾਨੂੰ ਬੰਧਨ ਵਿੱਚ ਫਸਾਉਂਦਾ ਹੈ, ਜਦ ਕੋਈ ਆਪਣੇ ਆਪ ਨੂੰ ਉੱਚਿਆਂ ਕਰਦਾ ਹੈ, ਜਦ ਕੋਈ ਤੁਹਾਡੇ ਮੂੰਹ ਉੱਤੇ ਚਪੇੜਾਂ ਮਾਰਦਾ ਹੈ, ਤਦ ਤੁਸੀਂ ਸਹਾਰ ਲੈਂਦੇ ਹੋ।

2 ਕੁਰਿੰਥੀਆਂ 11:21 (PANIRV)
Square Portrait Landscape 4K UHD
ਮੈਂ ਨਿਰਾਦਰੀ ਦੇ ਰਾਹ ਇਹ ਆਖਦਾ ਹਾਂ, ਜੋ ਅਸੀਂ ਵੀ ਮਾੜੇ ਜਿਹੇ ਸੀ ਪਰ ਜਿਸ ਗੱਲ ਵਿੱਚ ਕੋਈ ਦਲੇਰ ਹੈ (ਮੈਂ ਮੂਰਖਤਾਈ ਨਾਲ ਇਹ ਆਖਦਾ ਹਾਂ) ਮੈਂ ਵੀ ਦਲੇਰ ਹਾਂ।

2 ਕੁਰਿੰਥੀਆਂ 11:22 (PANIRV)
Square Portrait Landscape 4K UHD
ਕੀ ਉਹ ਇਬਰਾਨੀ ਹਨ? ਮੈਂ ਵੀ ਹਾਂ। ਕੀ ਉਹ ਇਸਰਾਏਲੀ ਹਨ? ਮੈਂ ਵੀ ਹਾਂ। ਕੀ ਉਹ ਅਬਰਾਹਾਮ ਦੀ ਵੰਸ਼ ਹਨ? ਮੈਂ ਵੀ ਹਾਂ।

2 ਕੁਰਿੰਥੀਆਂ 11:23 (PANIRV)
Square Portrait Landscape 4K UHD
ਕੀ ਉਹ ਮਸੀਹ ਦੇ ਦਾਸ ਹਨ? ਮੈਂ ਬੇਸੁੱਧ ਵਾਂਗੂੰ ਬੋਲਦਾ ਹਾਂ, ਮੈਂ ਉਹਨਾਂ ਨਾਲੋਂ ਵਧੀਕ ਹਾਂ, ਅਰਥਾਤ ਮਿਹਨਤ ਕਰਨ ਵਿੱਚ ਵੱਧ ਕੇ ਹਾਂ, ਕੈਦਾਂ ਵਿੱਚ ਵਧੀਕ, ਮਾਰ ਖਾਣ ਵਿੱਚ ਹੱਦੋਂ ਬਾਹਰ, ਮੌਤਾਂ ਦੇ ਜੋਖਮਾਂ ਵਿੱਚ ਵੀ ਵੱਧ ਕੇ ਹਾਂ।

2 ਕੁਰਿੰਥੀਆਂ 11:24 (PANIRV)
Square Portrait Landscape 4K UHD
ਮੈਂ ਪੰਜ ਵਾਰੀ ਯਹੂਦੀਆਂ ਦੇ ਹੱਥੋਂ ਉਨ੍ਹਤਾਲੀ-ਉਨ੍ਹਤਾਲੀ ਕੋਰੜੇ ਖਾਧੇ।

2 ਕੁਰਿੰਥੀਆਂ 11:25 (PANIRV)
Square Portrait Landscape 4K UHD
ਮੈਂ ਤਿੰਨ ਵਾਰ ਬੈਂਤਾਂ ਦੀ ਮਾਰ ਖਾਧੀ, ਇੱਕ ਵਾਰ ਪਥਰਾਉ ਹੋਇਆ, ਤਿੰਨ ਵਾਰ ਬੇੜੇ ਦੇ ਟੁੱਟਣ ਦੇ ਕਾਰਨ ਦੁੱਖ ਭੋਗਿਆ, ਇੱਕ ਰਾਤ-ਦਿਨ ਸਮੁੰਦਰ ਵਿੱਚ ਕੱਟਿਆ।

2 ਕੁਰਿੰਥੀਆਂ 11:26 (PANIRV)
Square Portrait Landscape 4K UHD
ਬਹੁਤ ਵਾਰ ਯਾਤਰਾਵਾਂ ਵਿੱਚ, ਦਰਿਆਵਾਂ ਦੇ ਜੋਖਮਾਂ ਵਿੱਚ, ਡਾਕੂਆਂ ਦੇ ਜੋਖਮਾਂ ਵਿੱਚ, ਆਪਣੀ ਕੌਮ ਵੱਲੋਂ ਜੋਖਮਾਂ ਵਿੱਚ, ਪਰਾਈਆਂ ਕੌਮਾਂ ਦੀ ਵੱਲੋਂ ਜੋਖਮਾਂ ਵਿੱਚ, ਨਗਰ ਦੇ ਜੋਖਮਾਂ ਵਿੱਚ, ਉਜਾੜ ਦੇ ਜੋਖਮਾਂ ਵਿੱਚ, ਸਮੁੰਦਰ ਦੇ ਜੋਖਮਾਂ ਵਿੱਚ, ਖੋਟੇ ਭਰਾਵਾਂ ਦੇ ਜੋਖਮਾਂ ਵਿੱਚ,

2 ਕੁਰਿੰਥੀਆਂ 11:27 (PANIRV)
Square Portrait Landscape 4K UHD
ਮੈਂ ਮਿਹਨਤ ਅਤੇ ਕਸ਼ਟ ਵਿੱਚ, ਕਈ ਵਾਰੀ ਪਹਿਰੇਦਾਰੀ ਵਿੱਚ, ਭੁੱਖ ਅਤੇ ਪਿਆਸ ਵਿੱਚ, ਕਈ ਵਾਰੀ ਵਰਤ ਵਿੱਚ, ਸਰਦੀ ਅਤੇ ਨੰਗੇ ਰਹਿਣ ਵਿੱਚ ਪਿਆ ਹਾਂ।

2 ਕੁਰਿੰਥੀਆਂ 11:28 (PANIRV)
Square Portrait Landscape 4K UHD
ਅਤੇ ਹੋਰ ਗੱਲਾਂ ਤੋਂ ਬਾਅਦ ਸਾਰੀਆਂ ਕਲੀਸਿਯਾਵਾਂ ਦੀ ਚਿੰਤਾ ਮੈਨੂੰ ਰੋਜ਼ ਸਤਾਉਂਦੀ ਹੈ।

2 ਕੁਰਿੰਥੀਆਂ 11:29 (PANIRV)
Square Portrait Landscape 4K UHD
ਕਿਸ ਦੀ ਨਿਰਬਲਤਾ ਨਾਲ ਮੈਂ ਨਿਰਬਲ ਨਹੀਂ ਹੁੰਦਾ? ਕਿਸ ਦੇ ਠੋਕਰ ਖਾਣ ਨਾਲ ਮੇਰਾ ਜੀ ਨਹੀਂ ਜਲਦਾ?

2 ਕੁਰਿੰਥੀਆਂ 11:30 (PANIRV)
Square Portrait Landscape 4K UHD
ਜੇ ਮਾਣ ਕਰਨਾ ਹੀ ਪਵੇ ਤਾਂ ਮੈਂ ਆਪਣੀ ਕਮਜ਼ੋਰੀਆਂ ਦੀਆਂ ਗੱਲਾਂ ਉੱਤੇ ਮਾਣ ਕਰਾਂਗਾ।

2 ਕੁਰਿੰਥੀਆਂ 11:31 (PANIRV)
Square Portrait Landscape 4K UHD
ਪ੍ਰਭੂ ਯਿਸੂ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਸਦਾ ਮੁਬਾਰਕ ਹੈ ਜਾਣਦਾ ਹੈ ਜੋ ਮੈਂ ਝੂਠ ਨਹੀਂ ਬੋਲਦਾ।

2 ਕੁਰਿੰਥੀਆਂ 11:32 (PANIRV)
Square Portrait Landscape 4K UHD
ਦੰਮਿਸ਼ਕ ਵਿੱਚ ਉਸ ਹਾਕਮ ਨੇ ਜਿਹੜਾ ਰਾਜਾ ਅਰਿਤਾਸ ਦੀ ਵੱਲੋਂ ਦੀ ਦੰਮਿਸ਼ਕੀਆਂ ਦੇ ਸ਼ਹਿਰ ਉੱਤੇ ਮੈਨੂੰ ਫੜਨ ਲਈ ਪਹਿਰਾ ਲਾਇਆ ਹੋਇਆ ਸੀ।

2 ਕੁਰਿੰਥੀਆਂ 11:33 (PANIRV)
Square Portrait Landscape 4K UHD
ਅਤੇ ਮੈਂ ਬਾਰੀ ਤੋਂ ਟੋਕਰੇ ਵਿੱਚ ਸ਼ਹਿਰਪਨਾਹ ਦੇ ਉੱਪਰੋਂ ਦੀ ਉਤਾਰਿਆ ਗਿਆ ਅਤੇ ਉਸ ਦੇ ਹੱਥੋਂ ਬਚ ਨਿੱਕਲਿਆ।

Available Bible Translations

American Standard Version (ASV)
2 Corinthians 11 (ASV) »
King James Version (KJV)
2 Corinthians 11 (KJV) »
GOD’S WORD® (GW)
2 Corinthians 11 (GW) »
Berean Bible (BSB)
2 Corinthians 11 (BSB) »
World English Bible (WEB)
2 Corinthians 11 (WEB) »
French Bible (LSG)
2 Corinthiens 11 (LSG) »
German Bible (LUTH1912)
2 Korinther 11 (LUTH1912) »
Portuguese Bible (BSL)
2 Coríntios 11 (BSL) »
Vietnamese Bible (VIE)
2 Cô-rinh-tô 11 (VIE) »
Spanish Bible (RVA)
2 Corintios 11 (RVA) »
Italian Bible (RIV)
2 Corinzi 11 (RIV) »
Chinese Simplified (CUVS)
哥 林 多 后 书 11 (CUVS) »
Chinese Traditional (CUVT)
歌 林 多 後 書 11 (CUVT) »
Albanian Bible (ALB)
2 Korintasve 11 (ALB) »
Ukrainian Bible (UKR)
2 коринтян 11 (UKR) »
Hungarian Bible (KAR)
2 Korinthus 11 (KAR) »
Norwegian Bible (NORSK)
2 Korinter 11 (NORSK) »

2 ਕੁਰਿੰਥੀਆਂ (PANIRV) Chapter Selection

1 2 3 4 5 6 7 8 9 10 11 12 13

PANIRV Book Selection List