2 ਰਾਜਿਆਂ Chapter 11 PANIRV Bible Verse Images

2 ਰਾਜਿਆਂ 11 Bible Verse Pictures. Choose from a large collection of inspirational, motivational and encouraging Bible verses with pictures of nature. Download and share 2 ਰਾਜਿਆਂ 11 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


2 ਰਾਜਿਆਂ 11:1 (PANIRV)
Square Portrait Landscape 4K UHD
ਜਦ ਅਹਜ਼ਯਾਹ ਦੀ ਮਾਤਾ ਅਥਲਯਾਹ ਨੇ ਵੇਖਿਆ ਕਿ ਉਹ ਦਾ ਪੁੱਤਰ ਮਰ ਗਿਆ ਤਾਂ ਉਸ ਨੇ ਉੱਠ ਕੇ ਸਾਰੇ ਰਾਜਵੰਸ਼ ਦਾ ਨਾਸ ਕਰ ਦਿੱਤਾ।

2 ਰਾਜਿਆਂ 11:2 (PANIRV)
Square Portrait Landscape 4K UHD
ਪਰ ਯੋਰਾਮ ਰਾਜਾ ਦੀ ਧੀ ਯਹੋਸ਼ਬਾ ਨੇ ਜੋ ਅਹਜ਼ਯਾਹ ਦੀ ਭੈਣ ਸੀ, ਅਹਜ਼ਯਾਹ ਦੇ ਪੁੱਤਰ ਯੋਆਸ਼ ਨੂੰ ਲਿਆ ਅਤੇ ਉਹ ਨੂੰ ਰਾਜਾ ਦੇ ਪੁੱਤਰਾਂ ਵਿੱਚੋਂ ਜੋ ਮਾਰੇ ਜਾ ਰਹੇ ਸਨ ਬਚਾ ਲਿਆ। ਉਹ ਨੇ ਉਹ ਦੀ ਦਾਈ ਸਮੇਤ ਅੱਗੋਂ ਅਜਿਹਾ ਲੁਕਾਇਆ ਕਿ ਉਹ ਮਾਰਿਆ ਨਾ ਗਿਆ।

2 ਰਾਜਿਆਂ 11:3 (PANIRV)
Square Portrait Landscape 4K UHD
ਪਰਮੇਸ਼ੁਰ ਦੇ ਭਵਨ ਵਿੱਚ ਉਸ ਦੇ ਨਾਲ ਛੇ ਸਾਲ ਲੁੱਕਿਆ ਰਿਹਾ ਅਤੇ ਅਥਲਯਾਹ ਦੇਸ ਉੱਤੇ ਰਾਜ ਕਰਦੀ ਰਹੀ।

2 ਰਾਜਿਆਂ 11:4 (PANIRV)
Square Portrait Landscape 4K UHD
ਪਰੰਤੂ ਸੱਤਵੇਂ ਸਾਲ ਯਹੋਯਾਦਾ ਨੇ ਕਾਰੀਆਂ ਤੇ ਪਹਿਰੇਦਾਰਾਂ ਦੇ ਸੌ-ਸੌ ਦੇ ਸਰਦਾਰਾਂ ਨੂੰ ਸੱਦਾ ਭੇਜਿਆ ਅਤੇ ਉਨ੍ਹਾਂ ਨੂੰ ਆਪਣੇ ਕੋਲ ਯਹੋਵਾਹ ਦੇ ਭਵਨ ਵਿੱਚ ਲਿਆਇਆ। ਜਦ ਉਸ ਨੇ ਉਨ੍ਹਾਂ ਨਾਲ ਨੇਮ ਬੰਨ੍ਹਿਆ ਅਤੇ ਯਹੋਵਾਹ ਦੇ ਭਵਨ ਵਿੱਚ ਉਨ੍ਹਾਂ ਨੂੰ ਸਹੁੰ ਖਵਾਈ ਤਦ ਉਸ ਨੇ ਉਨ੍ਹਾਂ ਨੂੰ ਰਾਜਾ ਦਾ ਪੁੱਤਰ ਵਿਖਾਇਆ।

2 ਰਾਜਿਆਂ 11:5 (PANIRV)
Square Portrait Landscape 4K UHD
ਉਨ੍ਹਾਂ ਨੂੰ ਇਹ ਹੁਕਮ ਦਿੱਤਾ ਕਿ ਤੁਸੀਂ ਇਹ ਕੰਮ ਕਰਨਾ। ਤੁਹਾਡੇ ਵਿੱਚੋਂ ਇੱਕ ਤਿਹਾਈ ਸਬਤ ਨੂੰ ਆ ਕੇ ਰਾਜਾ ਦੇ ਮਹਿਲ ਉੱਤੇ ਪਹਿਰਾ ਦੇਣਗੇ।

2 ਰਾਜਿਆਂ 11:6 (PANIRV)
Square Portrait Landscape 4K UHD
ਇੱਕ ਤਿਹਾਈ ਸੂਰ ਨਾਮਕ ਫਾਟਕ ਉੱਤੇ ਅਤੇ ਇੱਕ ਤਿਹਾਈ ਪਹਿਰੇਦਾਰਾਂ ਦੇ ਪਿੱਛਲੇ ਪਾਸੇ ਦੇ ਫਾਟਕ ਉੱਤੇ। ਇਸ ਤਰ੍ਹਾਂ ਤੁਸੀਂ ਮਹਿਲ ਉੱਤੇ ਪਹਿਰਾ ਦੇਣਾ।

2 ਰਾਜਿਆਂ 11:7 (PANIRV)
Square Portrait Landscape 4K UHD
ਅਤੇ ਤੁਹਾਡੇ ਦੋ ਜੱਥੇ ਉਹ ਸਭ ਜਿਹੜੇ ਸਬਤ ਨੂੰ ਬਾਹਰ ਨਿੱਕਲਦੇ ਹਨ, ਰਾਜਾ ਦੇ ਨੇੜੇ ਰਹਿ ਕੇ ਯਹੋਵਾਹ ਦੇ ਭਵਨ ਦੀ ਰਾਖੀ ਕਰਨ।

2 ਰਾਜਿਆਂ 11:8 (PANIRV)
Square Portrait Landscape 4K UHD
ਇਸ ਤਰ੍ਹਾਂ ਤੁਸੀਂ ਆਪਣੇ-ਆਪਣੇ ਹਥਿਆਰ ਹੱਥ ਵਿੱਚ ਲੈ ਕੇ ਰਾਜੇ ਨੂੰ ਚੁਫ਼ੇਰਿਓਂ ਘੇਰੀਂ ਰੱਖਿਓ ਅਤੇ ਜੇ ਕੋਈ ਕਤਾਰਾਂ ਦੇ ਅੰਦਰ ਆਵੇ ਉਹ ਮਾਰਿਆ ਜਾਵੇ। ਤੁਸੀਂ ਰਾਜੇ ਦੇ ਅੰਦਰ-ਬਾਹਰ ਆਉਂਦਿਆਂ ਜਾਂਦਿਆਂ ਉਹ ਦੇ ਨਾਲ-ਨਾਲ ਰਹਿਣਾ।

2 ਰਾਜਿਆਂ 11:9 (PANIRV)
Square Portrait Landscape 4K UHD
ਤਦ ਸੌ-ਸੌ ਦੇ ਸਰਦਾਰਾਂ ਨੇ ਸਭ ਕੁਝ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਯਾਦਾ ਜਾਜਕ ਨੇ ਹੁਕਮ ਦਿੱਤਾ ਸੀ। ਉਨ੍ਹਾਂ ਨੇ ਆਪਣੇ-ਆਪਣੇ ਆਦਮੀਆਂ ਨੂੰ ਜਿਹੜੇ ਸਬਤ ਨੂੰ ਅੰਦਰ ਆਉਣ ਵਾਲੇ ਸਨ, ਲਿਆ ਅਤੇ ਯਹੋਯਾਦਾ ਜਾਜਕ ਕੋਲ ਆਏ।

2 ਰਾਜਿਆਂ 11:10 (PANIRV)
Square Portrait Landscape 4K UHD
ਅਤੇ ਜਾਜਕ ਨੇ ਦਾਊਦ ਰਾਜਾ ਦੇ ਬਰਛੇ ਅਤੇ ਢਾਲਾਂ ਜੋ ਯਹੋਵਾਹ ਦੇ ਭਵਨ ਵਿੱਚ ਸਨ ਸੌ-ਸੌ ਦੇ ਸਰਦਾਰਾਂ ਨੂੰ ਦਿੱਤੀਆਂ।

2 ਰਾਜਿਆਂ 11:11 (PANIRV)
Square Portrait Landscape 4K UHD
ਪਹਿਰੇਦਾਰ ਆਪਣੇ-ਆਪਣੇ ਹਥਿਆਰ ਹੱਥ ਵਿੱਚ ਲੈ ਕੇ ਭਵਨ ਦੇ ਸੱਜੇ ਖੂੰਜੇ ਦੇ ਨੇੜੇ ਰਾਜਾ ਦੇ ਚੁਫ਼ੇਰੇ ਖੜ੍ਹੇ ਹੋ ਗਏ।

2 ਰਾਜਿਆਂ 11:12 (PANIRV)
Square Portrait Landscape 4K UHD
ਤਦ ਉਸ ਨੇ ਰਾਜਾ ਦੇ ਪੁੱਤਰ ਨੂੰ ਬਾਹਰ ਲਿਆ ਕੇ ਉਹ ਦੇ ਉੱਤੇ ਮੁਕਟ ਰੱਖਿਆ ਅਤੇ ਸਾਖੀ ਪੱਤਰ ਵੀ ਦਿੱਤਾ ਇਸ ਲਈ ਉਨ੍ਹਾਂ ਨੇ ਉਸ ਨੂੰ ਰਾਜਾ ਬਣਾਇਆ ਅਤੇ ਉਹ ਨੂੰ ਮਸਹ ਕੀਤਾ, ਤਾੜੀਆਂ ਵਜਾਈਆਂ ਅਤੇ ਆਖਿਆ, “ਰਾਜਾ ਜੀਉਂਦਾ ਰਹੇ!।”

2 ਰਾਜਿਆਂ 11:13 (PANIRV)
Square Portrait Landscape 4K UHD
ਅਥਲਯਾਹ ਨੇ ਪਹਿਰੇਦਾਰਾਂ ਅਤੇ ਲੋਕਾਂ ਦਾ ਰੌਲ਼ਾ ਸੁਣਿਆ ਤਦ ਉਹ ਲੋਕਾਂ ਕੋਲ ਯਹੋਵਾਹ ਦੇ ਭਵਨ ਵਿੱਚ ਆਈ।

2 ਰਾਜਿਆਂ 11:14 (PANIRV)
Square Portrait Landscape 4K UHD
ਜਦ ਨਿਗਾਹ ਕੀਤੀ ਤਾਂ ਵੇਖੋ, ਰੀਤੀ ਅਨੁਸਾਰ ਰਾਜਾ ਥੰਮ੍ਹ ਦੇ ਕੋਲ ਖੜ੍ਹਾ ਸੀ, ਸਰਦਾਰ ਤੇ ਤੁਰ੍ਹੀ ਵਜਾਉਣ ਵਾਲੇ ਰਾਜੇ ਦੇ ਕੋਲ ਸਨ, ਦੇਸ ਦੇ ਸਾਰੇ ਲੋਕ ਖੁਸ਼ੀਆਂ ਮਨਾਉਂਦੇ ਅਤੇ ਤੁਰ੍ਹੀਆਂ ਵਜਾਉਂਦੇ ਸਨ ਅਤੇ ਅਥਲਯਾਹ ਨੇ ਆਪਣੇ ਕੱਪੜੇ ਪਾੜੇ ਅਤੇ ਉੱਚੀ ਦਿੱਤੀ ਬੋਲੀ, ਗਦਰ ਵੇ ਗਦਰ!

2 ਰਾਜਿਆਂ 11:15 (PANIRV)
Square Portrait Landscape 4K UHD
ਤਦ ਯਹੋਯਾਦਾ ਜਾਜਕ ਨੇ ਸੌ-ਸੌ ਦੇ ਸਰਦਾਰਾਂ ਨੂੰ ਜੋ ਫ਼ੌਜ ਦੇ ਹਾਕਮ ਸਨ, ਆਗਿਆ ਦਿੱਤੀ ਅਤੇ ਉਨ੍ਹਾਂ ਨੂੰ ਆਖਿਆ, ਉਹ ਨੂੰ ਪਾਲਾਂ ਦੇ ਵਿੱਚਕਾਰੋਂ ਲੈ ਜਾਓ ਅਤੇ ਜੋ ਕੋਈ ਉਹ ਦੇ ਪਿੱਛੇ ਆਵੇ ਤੁਸੀਂ ਉਸ ਨੂੰ ਤਲਵਾਰ ਨਾਲ ਮਾਰਨਾ ਕਿਉਂ ਜੋ ਜਾਜਕ ਨੇ ਆਖਿਆ ਕਿ ਉਹ ਯਹੋਵਾਹ ਦੇ ਭਵਨ ਵਿੱਚ ਮਾਰੀ ਨਾ ਜਾਵੇ।

2 ਰਾਜਿਆਂ 11:16 (PANIRV)
Square Portrait Landscape 4K UHD
ਉਨ੍ਹਾਂ ਨੇ ਉਹ ਦੇ ਲਈ ਰਾਹ ਛੱਡ ਦਿੱਤਾ ਅਤੇ ਉਹ ਉਸੇ ਰਸਤੇ ਗਈ, ਜਿਸ ਰਾਹ ਘੋੜੇ ਰਾਜਾ ਦੇ ਮਹਿਲ ਨੂੰ ਜਾਂਦੇ ਹੁੰਦੇ ਸਨ ਅਤੇ ਉਹ ਉੱਥੇ ਮਾਰੀ ਗਈ।

2 ਰਾਜਿਆਂ 11:17 (PANIRV)
Square Portrait Landscape 4K UHD
ਯਹੋਯਾਦਾ ਨੇ ਯਹੋਵਾਹ, ਰਾਜਾ ਅਤੇ ਲੋਕਾਂ ਦੇ ਵਿਚਕਾਰ ਇੱਕ ਨੇਮ ਬੰਨ੍ਹਿਆ ਕਿ ਉਹ ਯਹੋਵਾਹ ਦੀ ਪਰਜਾ ਹੋਣ, ਰਾਜਾ ਅਤੇ ਲੋਕਾਂ ਦੇ ਵਿਚਕਾਰ ਵੀ ਨੇਮ ਬੰਨ੍ਹਿਆ।

2 ਰਾਜਿਆਂ 11:18 (PANIRV)
Square Portrait Landscape 4K UHD
ਦੇਸ ਦੇ ਸਾਰੇ ਲੋਕ ਬਆਲ ਦੇ ਮੰਦਰ ਵਿੱਚ ਵੜ ਗਏ ਅਤੇ ਉਸ ਨੂੰ ਢਾਹ ਦਿੱਤਾ। ਉਹ ਦੀਆਂ ਜਗਵੇਦੀਆਂ ਅਤੇ ਮੂਰਤਾਂ ਨੂੰ ਪੂਰੀ ਤਰ੍ਹਾਂ ਹੀ ਚਕਨਾ-ਚੂਰ ਕਰ ਸੁੱਟਿਆ ਅਤੇ ਬਆਲ ਦੇ ਪੁਜਾਰੀ ਮੱਤਾਨ ਨੂੰ ਉਨ੍ਹਾਂ ਨੇ ਜਗਵੇਦੀਆਂ ਦੇ ਅੱਗੇ ਮਾਰ ਸੁੱਟਿਆ ਅਤੇ ਜਾਜਕ ਨੇ ਯਹੋਵਾਹ ਦੇ ਭਵਨ ਉੱਤੇ ਦੇਖਭਾਲ ਕਰਨ ਵਾਲੇ ਠਹਿਰਾਏ

2 ਰਾਜਿਆਂ 11:19 (PANIRV)
Square Portrait Landscape 4K UHD
ਉਹ ਨੇ ਸੌ-ਸੌ ਦੇ ਸਰਦਾਰਾਂ, ਕਾਰੀਆਂ ਅਤੇ ਪਹਿਰੇਦਾਰਾਂ ਅਤੇ ਦੇਸ ਦੇ ਸਾਰੇ ਲੋਕਾਂ ਨੂੰ ਲਿਆ। ਉਹ ਰਾਜਾ ਨੂੰ ਯਹੋਵਾਹ ਦੇ ਭਵਨ ਤੋਂ ਉਤਾਰ ਲਿਆਏ ਅਤੇ ਉਹ ਪਹਿਰੇਦਾਰਾਂ ਦੇ ਫਾਟਕ ਦੇ ਰਾਹ ਰਾਜਾ ਦੇ ਮਹਿਲ ਵਿੱਚ ਆਏ ਫਿਰ ਉਹ ਰਾਜਾ ਦੇ ਸਿੰਘਾਸਣ ਉੱਤੇ ਬਿਰਾਜਮਾਨ ਹੋਇਆ।

2 ਰਾਜਿਆਂ 11:20 (PANIRV)
Square Portrait Landscape 4K UHD
ਅਤੇ ਦੇਸ ਦੇ ਸਾਰਿਆਂ ਲੋਕਾਂ ਨੇ ਖੁਸ਼ੀ ਮਨਾਈ, ਜਦ ਉਨ੍ਹਾਂ ਨੇ ਅਥਲਯਾਹ ਨੂੰ ਰਾਜਾ ਦੇ ਮਹਿਲ ਵਿੱਚ ਤਲਵਾਰ ਨਾਲ ਵੱਢ ਸੁੱਟਿਆ ਤਾਂ ਸ਼ਹਿਰ ਵਿੱਚ ਅਮਨ ਹੋ ਗਿਆ।

2 ਰਾਜਿਆਂ 11:21 (PANIRV)
Square Portrait Landscape 4K UHD
ਜਦ ਯੋਆਸ਼ ਰਾਜ ਕਰਨ ਲੱਗਾ ਤਦ ਉਹ ਸੱਤ ਸਾਲਾਂ ਦਾ ਸੀ।

Available Bible Translations

American Standard Version (ASV)
2 Kings 11 (ASV) »
King James Version (KJV)
2 Kings 11 (KJV) »
GOD’S WORD® (GW)
2 Kings 11 (GW) »
Berean Bible (BSB)
2 Kings 11 (BSB) »
World English Bible (WEB)
2 Kings 11 (WEB) »
French Bible (LSG)
2 Rois 11 (LSG) »
German Bible (LUTH1912)
2 Könige 11 (LUTH1912) »
Marathi Bible (MARIRV)
2 राजे 11 (MARIRV) »
Gujarati Bible (GUJIRV)
2 રાજાઓ 11 (GUJIRV) »
Hebrew Bible (HEB)
מלכים ב 11 (HEB) »
Portuguese Bible (BSL)
2 Reis 11 (BSL) »
Vietnamese Bible (VIE)
2 Các Vua 11 (VIE) »
Spanish Bible (RVA)
2 Reyes 11 (RVA) »
Italian Bible (RIV)
2 Re 11 (RIV) »
Chinese Simplified (CUVS)
列 王 记 下 11 (CUVS) »
Chinese Traditional (CUVT)
列 王 紀 下 11 (CUVT) »
Albanian Bible (ALB)
2 Mbretërve 11 (ALB) »
Swedish Bible (SV1917)
2 Kungaboken 11 (SV1917) »
Russian Bible (RUSV)
4 Царств 11 (RUSV) »
Ukrainian Bible (UKR)
2 царів 11 (UKR) »
Hungarian Bible (KAR)
2 Királyok 11 (KAR) »
Bulgarian Bible (BULG)
4 Царе 11 (BULG) »
Japanese Bible (JPN)
列王紀下 11 (JPN) »
Norwegian Bible (NORSK)
2 Kongebok 11 (NORSK) »

2 ਰਾਜਿਆਂ (PANIRV) Chapter Selection

PANIRV Book Selection List