2 ਰਾਜਿਆਂ Chapter 12 PANIRV Bible Verse Images

2 ਰਾਜਿਆਂ 12 Bible Verse Pictures. Choose from a large collection of inspirational, motivational and encouraging Bible verses with pictures of nature. Download and share 2 ਰਾਜਿਆਂ 12 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


2 ਰਾਜਿਆਂ 12:1 (PANIRV)
Square Portrait Landscape 4K UHD
ਯੇਹੂ ਦੇ ਸੱਤਵੇਂ ਸਾਲ ਯਹੋਆਸ਼ ਰਾਜ ਕਰਨ ਲੱਗਾ ਅਤੇ ਉਹ ਨੇ ਯਰੂਸ਼ਲਮ ਵਿੱਚ ਚਾਲ੍ਹੀ ਸਾਲ ਰਾਜ ਕੀਤਾ, ਉਹ ਦੀ ਮਾਤਾ ਦਾ ਨਾਮ ਸਿਬਯਾਹ ਸੀ, ਜੋ ਬਏਰਸ਼ਬਾ ਦੀ ਸੀ।

2 ਰਾਜਿਆਂ 12:2 (PANIRV)
Square Portrait Landscape 4K UHD
ਯਹੋਆਸ਼ ਆਪਣੀ ਸਾਰੀ ਉਮਰ ਜਦ ਤੱਕ ਯਹੋਯਾਦਾ ਜਾਜਕ ਉਹ ਨੂੰ ਸਿੱਖਿਆ ਦਿੰਦਾ ਰਿਹਾ, ਉਹ ਹੀ ਕੰਮ ਕਰਦਾ ਰਿਹਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ।

2 ਰਾਜਿਆਂ 12:3 (PANIRV)
Square Portrait Landscape 4K UHD
ਤਦ ਵੀ ਉੱਚੇ ਥਾਂ ਉਨ੍ਹਾਂ ਨੇ ਨਾ ਢਾਹੇ। ਅਜੇ ਤੱਕ ਲੋਕ ਉੱਚਿਆਂ ਥਾਵਾਂ ਉੱਤੇ ਬਲੀ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ।

2 ਰਾਜਿਆਂ 12:4 (PANIRV)
Square Portrait Landscape 4K UHD
ਯਹੋਆਸ਼ ਨੇ ਜਾਜਕਾਂ ਨੂੰ ਆਖਿਆ, ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਦਾ ਉਹ ਸਾਰਾ ਰੁਪਿਆ, ਜੋ ਯਹੋਵਾਹ ਦੇ ਭਵਨ ਵਿੱਚ ਲਿਆਇਆ ਜਾਵੇ ਅਰਥਾਤ ਗਿਣਿਆ ਹੋਇਆ ਲੋਕਾਂ ਦਾ ਰੁਪਿਆ ਅਤੇ ਉਹ ਸਭ ਰੁਪਿਆ ਜੋ ਕੋਈ ਆਦਮੀ ਆਪਣੀ ਇੱਛਾ ਨਾਲ ਯਹੋਵਾਹ ਦੇ ਭਵਨ ਵਿੱਚ ਲਿਆਵੇ।

2 ਰਾਜਿਆਂ 12:5 (PANIRV)
Square Portrait Landscape 4K UHD
ਜਾਜਕ ਆਪਣੇ ਪਹਿਚਾਣ ਵਾਲਿਆਂ ਕੋਲੋਂ ਲੈ ਲਿਆ ਕਰਨ ਅਤੇ ਜਿੱਥੇ ਕਿਤੇ ਯਹੋਵਾਹ ਦੇ ਭਵਨ ਵਿੱਚ ਟੁੱਟ-ਫੁੱਟ ਹੋਵੇ ਉਨ੍ਹਾਂ ਟੁੱਟਾਂ-ਫੁੱਟਾਂ ਦੀ ਮੁਰੰਮਤ ਕਰਨ।

2 ਰਾਜਿਆਂ 12:6 (PANIRV)
Square Portrait Landscape 4K UHD
ਪਰ ਅਜਿਹਾ ਹੋਇਆ ਕਿ ਯਹੋਆਸ਼ ਦੇ ਰਾਜ ਦੇ ਤੇਈਵੇਂ ਸਾਲ ਤੱਕ ਜਾਜਕਾਂ ਨੇ ਭਵਨ ਦੀ ਟੁੱਟ-ਫੁੱਟ ਦੀ ਮੁਰੰਮਤ ਨਾ ਕੀਤੀ।

2 ਰਾਜਿਆਂ 12:7 (PANIRV)
Square Portrait Landscape 4K UHD
ਉਪਰੰਤ ਯਹੋਆਸ਼ ਰਾਜਾ ਨੇ ਯਹੋਯਾਦਾ ਜਾਜਕ ਅਤੇ ਦੂਜੇ ਜਾਜਕਾਂ ਨੂੰ ਸੱਦ ਕੇ ਉਹਨਾਂ ਨੂੰ ਆਖਿਆ, ਤੁਸੀਂ ਭਵਨ ਦੀ ਟੁੱਟ-ਫੁੱਟ ਦੀ ਮੁਰੰਮਤ ਕਿਉਂ ਨਹੀਂ ਕਰਦੇ? ਇਸ ਲਈ ਆਪਣੇ ਜਾਣਨ ਵਾਲਿਆਂ ਕੋਲੋਂ ਹੁਣ ਰੁਪਿਆ ਨਾ ਲਵੋ ਪਰ ਭਵਨ ਦੀ ਟੁੱਟ-ਫੁੱਟ ਲਈ ਦੇਵੋ।

2 ਰਾਜਿਆਂ 12:8 (PANIRV)
Square Portrait Landscape 4K UHD
ਇਸ ਲਈ ਜਾਜਕਾਂ ਨੇ ਮੰਨ ਲਿਆ ਕਿ ਨਾ ਤਾਂ ਅਸੀਂ ਲੋਕਾਂ ਕੋਲੋਂ ਚਾਂਦੀ ਲਵਾਂਗੇ, ਨਾ ਭਵਨ ਦੀ ਟੁੱਟ-ਫੁੱਟ ਦੀ ਮੁਰੰਮਤ ਕਰਾਂਗੇ।

2 ਰਾਜਿਆਂ 12:9 (PANIRV)
Square Portrait Landscape 4K UHD
ਤਦ ਯਹੋਯਾਦਾ ਜਾਜਕ ਨੇ ਇੱਕ ਸੰਦੂਕ ਲਿਆ, ਉਹ ਦੇ ਢੱਕਣ ਵਿੱਚ ਮੋਰੀ ਕੀਤੀ ਅਤੇ ਉਸ ਨੂੰ ਜਗਵੇਦੀ ਦੇ ਕੋਲ ਇਸ ਤਰ੍ਹਾਂ ਟਿਕਾਇਆ ਕਿ ਯਹੋਵਾਹ ਦੇ ਭਵਨ ਵਿੱਚ ਵੜਨ ਵਾਲੇ ਦੇ ਸੱਜੇ ਪਾਸੇ ਰਹੇ ਅਤੇ ਉਹ ਜਾਜਕ ਜੋ ਡਿਉੜ੍ਹੀ ਦੀ ਰਖਵਾਲੀ ਕਰਦੇ ਸਨ, ਉਹ ਸਾਰਾ ਰੁਪਿਆ ਜੋ ਯਹੋਵਾਹ ਦੇ ਭਵਨ ਵਿੱਚ ਲਿਆਇਆ ਜਾਂਦਾ ਸੀ, ਉਸ ਵਿੱਚ ਪਾ ਦਿੰਦੇ ਸਨ।

2 ਰਾਜਿਆਂ 12:10 (PANIRV)
Square Portrait Landscape 4K UHD
ਜਦ ਉਹ ਵੇਖਦੇ ਸਨ ਕਿ ਸੰਦੂਕ ਵਿੱਚ ਬਹੁਤ ਰੁਪਿਆ ਹੋ ਗਿਆ ਹੈ ਤਦ ਰਾਜਾ ਦਾ ਪ੍ਰਧਾਨ ਅਤੇ ਮਹਾਂ ਜਾਜਕ ਉੱਥੇ ਆ ਕੇ ਉਸ ਰੁਪਏ ਨੂੰ ਜਿਹੜਾ ਯਹੋਵਾਹ ਦੇ ਭਵਨ ਵਿੱਚ ਮਿਲਦਾ ਸੀ, ਥੈਲੀਆਂ ਵਿੱਚ ਪਾ ਕੇ ਗਿਣ ਲੈਂਦੇ ਸਨ।

2 ਰਾਜਿਆਂ 12:11 (PANIRV)
Square Portrait Landscape 4K UHD
ਤਦ ਉਹ ਉਸ ਰੁਪਏ ਨੂੰ ਜੋ ਤੋਲਿਆ ਹੁੰਦਾ ਸੀ, ਉਨ੍ਹਾਂ ਕੰਮ ਕਰਨ ਵਾਲਿਆਂ ਦੇ ਹੱਥ ਵਿੱਚ ਦੇ ਦਿੰਦੇ ਸਨ, ਜੋ ਯਹੋਵਾਹ ਦੇ ਭਵਨ ਦੀ ਦੇਖਭਾਲ ਕਰਦੇ ਸਨ ਅਤੇ ਉਹ ਤਰਖਾਣਾਂ ਦੇ ਉਸਾਰੀ ਕਰਨ ਵਾਲਿਆਂ ਨੂੰ ਜੋ ਯਹੋਵਾਹ ਦੇ ਭਵਨ ਦਾ ਕੰਮ ਕਰਦੇ ਸਨ,

2 ਰਾਜਿਆਂ 12:12 (PANIRV)
Square Portrait Landscape 4K UHD
ਰਾਜ ਮਿਸਤਰੀਆਂ ਨੂੰ, ਪੱਥਰ ਕੱਟਣ ਵਾਲਿਆਂ ਨੂੰ ਅਤੇ ਯਹੋਵਾਹ ਦੇ ਭਵਨ ਦੀ ਟੁੱਟ ਫੁੱਟ ਦੀ ਮੁਰੰਮਤ ਦੇ ਲਈ ਲੱਕੜ ਤੇ ਕੱਟੇ ਹੋਏ ਪੱਥਰ ਮੁੱਲ ਲੈਣ ਲਈ ਸਭ ਕੁਝ ਲਈ ਜੋ ਭਵਨ ਦੀ ਮੁਰੰਮਤ ਦੇ ਲਈ ਆਉਂਦਾ ਸੀ ਦੇ ਦਿੰਦੇ ਸਨ।

2 ਰਾਜਿਆਂ 12:13 (PANIRV)
Square Portrait Landscape 4K UHD
ਪਰ ਜੋ ਰੁਪਿਆ ਯਹੋਵਾਹ ਦੇ ਭਵਨ ਵਿੱਚ ਲਿਆਂਦਾ ਜਾਂਦਾ ਸੀ, ਉਹ ਦੇ ਵਿੱਚੋਂ ਯਹੋਵਾਹ ਦੇ ਭਵਨ ਦੇ ਲਈ ਚਾਂਦੀ ਦੇ ਪਿਆਲੇ, ਗੁਲਤਰਾਸ਼, ਬਾਟੇ, ਤੁਰ੍ਹੀਆਂ, ਸੋਨੇ ਦੇ ਭਾਂਡੇ ਜਾਂ ਚਾਂਦੀ ਦੇ ਭਾਂਡੇ ਨਾ ਬਣਾਏ ਗਏ।

2 ਰਾਜਿਆਂ 12:14 (PANIRV)
Square Portrait Landscape 4K UHD
ਕਿਉਂ ਜੋ ਉਹ ਕਾਰੀਗਰਾਂ ਨੂੰ ਦਿੰਦੇ ਹੁੰਦੇ ਸਨ, ਉਨ੍ਹਾਂ ਨੇ ਉਸ ਨਾਲ ਯਹੋਵਾਹ ਦੇ ਭਵਨ ਦੀ ਮੁਰੰਮਤ ਕੀਤੀ।

2 ਰਾਜਿਆਂ 12:15 (PANIRV)
Square Portrait Landscape 4K UHD
ਜਿਨ੍ਹਾਂ ਆਦਮੀਆਂ ਦੇ ਹੱਥ ਵਿੱਚ ਉਹ ਕੰਮ ਕਰਨ ਵਾਲਿਆਂ ਨੂੰ ਦੇਣ ਲਈ ਰੁਪਿਆ ਦਿੰਦੇ ਸਨ, ਉਹਨਾਂ ਕੋਲੋਂ ਹਿਸਾਬ ਨਹੀਂ ਲੈਂਦੇ ਸਨ ਕਿਉਂ ਜੋ ਉਹ ਇਮਾਨਦਾਰੀ ਨਾਲ ਕੰਮ ਕਰਦੇ ਸਨ।

2 ਰਾਜਿਆਂ 12:16 (PANIRV)
Square Portrait Landscape 4K UHD
ਦੋਸ਼ ਦੀਆਂ ਬਲੀਆਂ ਦਾ ਰੁਪਿਆ ਅਤੇ ਪਾਪ ਦੀਆਂ ਬਲੀਆਂ ਦਾ ਰੁਪਿਆ ਯਹੋਵਾਹ ਦੇ ਭਵਨ ਵਿੱਚ ਨਹੀਂ ਲਿਆਇਆ ਜਾਂਦਾ ਸੀ, ਉਹ ਜਾਜਕਾਂ ਦਾ ਹੁੰਦਾ ਸੀ।

2 ਰਾਜਿਆਂ 12:17 (PANIRV)
Square Portrait Landscape 4K UHD
ਤਦ ਅਰਾਮ ਦੇ ਰਾਜਾ ਹਜ਼ਾਏਲ ਨੇ ਚੜ੍ਹਾਈ ਕੀਤੀ ਅਤੇ ਗਥ ਨਾਲ ਲੜ ਕੇ ਉਸ ਨੂੰ ਲੈ ਲਿਆ। ਤਦ ਹਜ਼ਾਏਲ ਨੇ ਯਰੂਸ਼ਲਮ ਵੱਲ ਮੂੰਹ ਮੋੜਿਆ ਕਿ ਉਹ ਦੇ ਉੱਤੇ ਵੀ ਚੜ੍ਹਾਈ ਕਰੇ।

2 ਰਾਜਿਆਂ 12:18 (PANIRV)
Square Portrait Landscape 4K UHD
ਇਸ ਲਈ ਯਹੂਦਾਹ ਦੇ ਰਾਜਾ ਯਹੋਆਸ਼ ਨੇ ਸਾਰੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਜਿਨ੍ਹਾਂ ਨੂੰ ਉਹ ਦੇ ਪੁਰਖਿਆਂ ਯਹੋਸ਼ਾਫ਼ਾਤ, ਯਹੋਰਾਮ ਅਤੇ ਅਹਜ਼ਯਾਹ ਯਹੂਦਾਹ ਦੇ ਰਾਜਿਆਂ ਨੇ ਪਵਿੱਤਰ ਕੀਤਾ ਸੀ, ਆਪਣੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਅਤੇ ਜਿੰਨਾਂ ਸੋਨਾ ਯਹੋਵਾਹ ਦੇ ਭਵਨ ਦੇ ਖਜ਼ਾਨਿਆਂ ਵਿੱਚ ਅਤੇ ਰਾਜਾ ਦੇ ਮਹਿਲ ਵਿੱਚ ਮਿਲਿਆ ਉਹ ਲੈ ਕੇ ਅਰਾਮ ਦੇ ਰਾਜਾ ਹਜ਼ਾਏਲ ਨੂੰ ਭੇਜ ਦਿੱਤਾ ਤਦ ਉਹ ਯਰੂਸ਼ਲਮ ਵੱਲੋਂ ਚਲਾ ਗਿਆ।

2 ਰਾਜਿਆਂ 12:19 (PANIRV)
Square Portrait Landscape 4K UHD
ਯੋਆਸ਼ ਦੀ ਬਾਕੀ ਘਟਨਾ ਅਤੇ ਉਹ ਸਭ ਕੁਝ ਜੋ ਉਸ ਨੇ ਕੀਤਾ, ਕੀ ਉਹ ਯਹੂਦਾਹ ਦੇ ਰਾਜਿਆਂ ਦੀ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?

2 ਰਾਜਿਆਂ 12:20 (PANIRV)
Square Portrait Landscape 4K UHD
ਫਿਰ ਉਸ ਦੇ ਟਹਿਲੂਆਂ ਨੇ ਉੱਠ ਕੇ ਮਤਾ ਪਕਾਇਆ ਅਤੇ ਯੋਆਸ਼ ਨੂੰ ਮਿੱਲੋ ਦੇ ਘਰ ਵਿੱਚ ਜੋ ਸਿੱਲਾ ਦੀ ਢਲਾਣ ਉੱਤੇ ਹੈ ਮਾਰ ਛੱਡਿਆ।

2 ਰਾਜਿਆਂ 12:21 (PANIRV)
Square Portrait Landscape 4K UHD
ਅਰਥਾਤ ਉਸ ਦੇ ਸੇਵਕ ਸ਼ਿਮਆਥ ਦੇ ਪੁੱਤਰ ਯੋਜਾਕਾਰ ਅਤੇ ਸ਼ੋਮੇਰ ਦੇ ਪੁੱਤਰ ਯਹੋਜ਼ਾਬਾਦ ਨੇ ਉਸ ਨੂੰ ਇਸ ਤਰ੍ਹਾਂ ਮਾਰਿਆ ਕਿ ਉਹ ਮਰ ਗਿਆ ਅਤੇ ਉਹ ਆਪਣੇ ਪੁਰਖਿਆਂ ਨਾਲ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਅਮਸਯਾਹ ਉਸ ਦੇ ਥਾਂ ਰਾਜ ਕਰਨ ਲੱਗਾ।

Available Bible Translations

American Standard Version
2 Kings 12 (ASV) »
King James Version
2 Kings 12 (KJV) »
GOD’S WORD® (GW)
2 Kings 12 (GW) »
World English Bible
2 Kings 12 (WEB) »
Louis Segond 1910
2 Rois 12 (LSG) »
इंडियन रिवाइज्ड वर्जन - हिंदी
2 राजाओं 12 (HINIRV) »
ভারতীয় সংশোধিত সংস্করণ - বাংলা
2 ৰাজাৱলি 12 (BENIRV) »
இந்தியன் ரீவைஸ்டு வேர்ஷன் - தமிழ்
2 இராஜாக்கள் 12 (TAMIRV) »
इंडियन रिवाइज्ड वर्जन - मराठी
2 राजे 12 (MARIRV) »
ఇండియన్ రేవిజ్డ్ వెర్షన్ - తెలుగు
2 రాజులు 12 (TELIRV) »
ઇન્ડિયન રિવાયઝ્ડ વર્ઝન - ગુજરાતી
2 રાજાઓ 12 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
2 ಅರಸುಗಳು 12 (KANIRV) »
الكتاب المقدس باللغة العربية، فان دايك
اَلْمُلُوكِ ٱلثَّانِي 12 (AVD) »
תנ ך עברי מודרני
מלכים ב 12 (HEB) »
Bíblia Sagrada Português
2 Reis 12 (BSL) »
Kinh Thánh: Tiếng Việt
2 Các Vua 12 (VIE) »
Reina Valera Antigua
2 Reyes 12 (RVA) »
La Sacra Bibbia
2 Re 12 (RIV) »
圣 经 简体中文和合本
列 王 记 下 12 (CUVS) »
聖 經 繁體中文和合本
列 王 紀 下 12 (CUVT) »
Svenska Bibeln 1917
2 Kungaboken 12 (SV1917) »
Библия на русском
4 Царств 12 (RUSV) »
Українська Біблія
2 царів 12 (UKR) »
Szent Biblia - Magyar
2 Királyok 12 (KAR) »
Българска Библия
4 Царе 12 (BULG) »
Kitaabka Quduuska Ah
Boqorradii Labaad 12 (SOM) »
De Heilige Schrift
2 Koningen 12 (NLD) »

2 ਰਾਜਿਆਂ (PANIRV) Chapter Selection

PANIRV Book Selection List