2 ਰਾਜਿਆਂ Chapter 16 PANIRV Bible Verse Images

2 ਰਾਜਿਆਂ 16 Bible Verse Pictures. Choose from a large collection of inspirational, motivational and encouraging Bible verses with pictures of nature. Download and share 2 ਰਾਜਿਆਂ 16 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


2 ਰਾਜਿਆਂ 16:1 (PANIRV)
Square Portrait Landscape 4K UHD
ਰਮਲਯਾਹ ਦੇ ਪੁੱਤਰ ਪਕਹ ਦੇ ਰਾਜ ਦੇ ਸਤਾਰਵੇਂ ਸਾਲ ਯਹੂਦਾਹ ਦੇ ਰਾਜਾ ਯੋਥਾਮ ਦਾ ਪੁੱਤਰ ਆਹਾਜ਼ ਰਾਜ ਕਰਨ ਲੱਗਾ।

2 ਰਾਜਿਆਂ 16:2 (PANIRV)
Square Portrait Landscape 4K UHD
ਆਹਾਜ਼ ਵੀਹ ਸਾਲਾਂ ਦਾ ਸੀ, ਜਦ ਰਾਜ ਕਰਨ ਲੱਗਾ ਅਤੇ ਉਹ ਨੇ ਯਰੂਸ਼ਲਮ ਵਿੱਚ ਸੋਲ਼ਾਂ ਸਾਲ ਰਾਜ ਕੀਤਾ। ਉਸ ਨੇ ਉਹ ਕੰਮ ਨਾ ਕੀਤਾ ਜੋ ਯਹੋਵਾਹ ਉਹ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਠੀਕ ਸੀ, ਜਿਵੇਂ ਉਸ ਦੇ ਪਿਤਾ ਦਾਊਦ ਨੇ ਕੀਤਾ ਸੀ।

2 ਰਾਜਿਆਂ 16:3 (PANIRV)
Square Portrait Landscape 4K UHD
ਪਰ ਉਹ ਇਸਰਾਏਲ ਦੇ ਰਾਜਿਆਂ ਦੇ ਰਾਹ ਉੱਤੇ ਤੁਰਿਆ, ਸਗੋਂ ਉਨ੍ਹਾਂ ਕੌਮਾਂ ਦੀਆਂ ਘਿਣਾਉਣੀਆਂ ਰੀਤਾਂ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਕੱਢ ਦਿੱਤਾ ਸੀ, ਉਸ ਨੇ ਆਪਣੇ ਪੁੱਤਰ ਨੂੰ ਅੱਗ ਵਿੱਚੋਂ ਲੰਘਵਾਇਆ।

2 ਰਾਜਿਆਂ 16:4 (PANIRV)
Square Portrait Landscape 4K UHD
ਉਹ ਉੱਚਿਆਂ ਥਾਵਾਂ, ਅਤੇ ਟਿੱਲਿਆਂ ਉੱਤੇ ਅਤੇ ਹਰ ਹਰੇ ਰੁੱਖ ਦੇ ਹੇਠਾਂ ਬਲੀਆਂ ਚੜ੍ਹਾਉਂਦਾ ਅਤੇ ਧੂਫ਼ ਧੁਖਾਉਂਦਾ ਰਿਹਾ।

2 ਰਾਜਿਆਂ 16:5 (PANIRV)
Square Portrait Landscape 4K UHD
ਤਦ ਅਰਾਮ ਦੇ ਰਾਜਾ ਰਸੀਨ ਅਤੇ ਇਸਰਾਏਲ ਦੇ ਰਾਜਾ ਰਮਲਯਾਹ ਦੇ ਪੁੱਤਰ ਪਕਹ ਨੇ ਲੜਨ ਲਈ ਯਰੂਸ਼ਲਮ ਉੱਤੇ ਹਮਲਾ ਕੀਤਾ ਅਤੇ ਉਨ੍ਹਾਂ ਨੇ ਆਹਾਜ਼ ਨੂੰ ਘੇਰ ਲਿਆ, ਪਰ ਉਸ ਨੂੰ ਜਿੱਤ ਨਾ ਸਕੇ।

2 ਰਾਜਿਆਂ 16:6 (PANIRV)
Square Portrait Landscape 4K UHD
ਉਸ ਵੇਲੇ ਅਰਾਮ ਦੇ ਰਾਜਾ ਰਸੀਨ ਨੇ ਏਲਥ ਨੂੰ ਫਿਰ ਲੈ ਕੇ ਅਰਾਮ ਵਿੱਚ ਮਿਲਾ ਦਿੱਤਾ ਅਤੇ ਏਲਥ ਵਿੱਚੋਂ ਯਹੂਦੀਆਂ ਨੂੰ ਪੂਰੀ ਤਰ੍ਹਾਂ ਕੱਢ ਛੱਡਿਆ ਅਤੇ ਅਰਾਮੀ ਏਲਥ ਵਿੱਚ ਆ ਪਹੁੰਚੇ, ਅੱਜ ਦੇ ਦਿਨ ਤੱਕ ਉਹ ਉੱਥੇ ਹੀ ਵੱਸਦੇ ਹਨ।

2 ਰਾਜਿਆਂ 16:7 (PANIRV)
Square Portrait Landscape 4K UHD
ਤਦ ਆਹਾਜ਼ ਨੇ ਅੱਸ਼ੂਰ ਦੇ ਰਾਜਾ ਤਿਗਲਥ ਪਿਲਸਰ ਕੋਲ ਇਹ ਕਹਿ ਕੇ ਸੰਦੇਸ਼ਵਾਹਕ ਭੇਜੇ ਕਿ ਮੈਂ ਤੇਰਾ ਦਾਸ ਅਤੇ ਤੇਰਾ ਪੁੱਤਰ ਹਾਂ, ਅਰਾਮ ਦੇ ਰਾਜਾ ਦੇ ਹੱਥੋਂ ਅਤੇ ਇਸਰਾਏਲ ਦੇ ਰਾਜਾ ਦੇ ਹੱਥੋਂ ਮੈਨੂੰ ਬਚਾ, ਜੋ ਮੇਰੇ ਉੱਤੇ ਚੜ੍ਹ ਆਏ ਹਨ।

2 ਰਾਜਿਆਂ 16:8 (PANIRV)
Square Portrait Landscape 4K UHD
ਆਹਾਜ਼ ਨੇ ਉਹ ਚਾਂਦੀ ਅਤੇ ਸੋਨਾ ਜੋ ਯਹੋਵਾਹ ਦੇ ਭਵਨ ਅਤੇ ਰਾਜਾ ਦੇ ਮਹਿਲ ਦੇ ਖਜ਼ਾਨਿਆਂ ਵਿੱਚ ਮਿਲਿਆ, ਲੈ ਕੇ ਅੱਸ਼ੂਰ ਦੇ ਰਾਜਾ ਨੂੰ ਰਿਸ਼ਵਤ ਭੇਜੀ।

2 ਰਾਜਿਆਂ 16:9 (PANIRV)
Square Portrait Landscape 4K UHD
ਅੱਸ਼ੂਰ ਦੇ ਰਾਜਾ ਨੇ ਉਸ ਦੀ ਮੰਨ ਲਈ ਅਤੇ ਉਸ ਨੇ ਦੰਮਿਸ਼ਕ ਉੱਤੇ ਹਮਲਾ ਕਰ ਕੇ ਉਸ ਨੂੰ ਜਿੱਤ ਲਿਆ ਅਤੇ ਉੱਥੋਂ ਦੇ ਲੋਕਾਂ ਨੂੰ ਗੁਲਾਮ ਬਣਾ ਕੇ ਕੀਰ ਨੂੰ ਲੈ ਗਿਆ ਅਤੇ ਅਰਾਮ ਦੇ ਰਾਜਾ ਰਸੀਨ ਨੂੰ ਮਾਰ ਦਿੱਤਾ।

2 ਰਾਜਿਆਂ 16:10 (PANIRV)
Square Portrait Landscape 4K UHD
ਆਹਾਜ਼ ਰਾਜਾ ਦੰਮਿਸ਼ਕ ਵਿੱਚ ਅੱਸ਼ੂਰ ਦੇ ਰਾਜਾ ਤਿਗਲਥ ਪਿਲਸਰ ਨੂੰ ਮਿਲਣ ਲਈ ਗਿਆ ਅਤੇ ਉਸ ਨੇ ਉਹ ਜਗਵੇਦੀ ਵੇਖੀ, ਜੋ ਦੰਮਿਸ਼ਕ ਵਿੱਚ ਸੀ ਅਤੇ ਆਹਾਜ਼ ਰਾਜਾ ਨੇ ਉਸ ਜਗਵੇਦੀ ਦੀ ਸਮਾਨਤਾ ਦਾ ਨਮੂਨਾ ਉਸ ਦੀ ਸਾਰੀ ਕਾਰੀਗਰੀ ਦੇ ਅਨੁਸਾਰ ਊਰਿੱਯਾਹ ਜਾਜਕ ਦੇ ਕੋਲ ਭੇਜਿਆ।

2 ਰਾਜਿਆਂ 16:11 (PANIRV)
Square Portrait Landscape 4K UHD
ਊਰਿੱਯਾਹ ਜਾਜਕ ਨੇ ਆਹਾਜ਼ ਰਾਜਾ ਦੀ ਦੰਮਿਸ਼ਕ ਤੋਂ ਭੇਜੀ ਹੋਈ ਆਗਿਆ ਦੇ ਅਨੁਸਾਰ ਇੱਕ ਜਗਵੇਦੀ ਬਣਾਈ ਅਤੇ ਆਹਾਜ਼ ਰਾਜਾ ਦੇ ਦੰਮਿਸ਼ਕ ਤੋਂ ਵਾਪਸ ਆਉਣ ਤੱਕ ਊਰਿੱਯਾਹ ਜਾਜਕ ਨੇ ਉਸ ਨੂੰ ਬਣਾ ਲਿਆ।

2 ਰਾਜਿਆਂ 16:12 (PANIRV)
Square Portrait Landscape 4K UHD
ਜਦ ਰਾਜਾ ਦੰਮਿਸ਼ਕ ਤੋਂ ਮੁੜਿਆ ਤਾਂ ਰਾਜਾ ਨੇ ਜਗਵੇਦੀ ਵੇਖੀ ਅਤੇ ਰਾਜਾ ਨੇ ਜਗਵੇਦੀ ਦੇ ਨੇੜੇ ਜਾ ਕੇ ਉਸ ਦੇ ਉੱਤੇ ਬਲੀ ਚੜ੍ਹਾਈ।

2 ਰਾਜਿਆਂ 16:13 (PANIRV)
Square Portrait Landscape 4K UHD
ਉਸ ਨੇ ਉਸ ਜਗਵੇਦੀ ਉੱਤੇ ਆਪਣੀ ਹੋਮ ਦੀ ਬਲੀ ਅਤੇ ਆਪਣੇ ਮੈਦੇ ਦੀ ਬਲੀ ਸਾੜੀ ਅਤੇ ਆਪਣੀ ਪੀਣ ਦੀ ਭੇਟ ਡੋਹਲ ਕੇ ਆਪਣੀ ਸੁੱਖ-ਸਾਂਦ ਦੀਆਂ ਬਲੀਆਂ ਦਾ ਲਹੂ ਜਗਵੇਦੀ ਉੱਤੇ ਛਿੜਕਿਆ।

2 ਰਾਜਿਆਂ 16:14 (PANIRV)
Square Portrait Landscape 4K UHD
ਪਿੱਤਲ ਦੀ ਉਸ ਜਗਵੇਦੀ ਨੂੰ, ਜੋ ਯਹੋਵਾਹ ਦੇ ਅੱਗੇ ਸੀ ਉਸ ਨੇ ਹੈਕਲ ਦੇ ਸਾਹਮਣਿਓਂ ਯਹੋਵਾਹ ਦੇ ਭਵਨ ਤੇ ਆਪਣੀ ਜਗਵੇਦੀ ਦੇ ਵਿਚਕਾਰ ਹਟਾ ਕੇ ਆਪਣੀ ਜਗਵੇਦੀ ਦੇ ਉੱਤਰ ਵੱਲ ਰੱਖ ਦਿੱਤਾ।

2 ਰਾਜਿਆਂ 16:15 (PANIRV)
Square Portrait Landscape 4K UHD
ਆਹਾਜ਼ ਰਾਜਾ ਨੇ ਇਹ ਆਖ ਕੇ ਊਰਿੱਯਾਹ ਜਾਜਕ ਨੂੰ ਆਗਿਆ ਦਿੱਤੀ ਕਿ ਸਵੇਰ ਦੀ ਹੋਮ ਬਲੀ, ਸ਼ਾਮ ਦੀ ਮੈਦੇ ਦੀ ਭੇਂਟ, ਰਾਜਾ ਦੀ ਹੋਮ ਬਲੀ ਅਤੇ ਉਸ ਦੀ ਮੈਦੇ ਦੀ ਭੇਂਟ, ਦੇਸ ਦੇ ਸਾਰੇ ਲੋਕਾਂ ਦੀ ਹੋਮ ਬਲੀ ਅਤੇ ਉਨ੍ਹਾਂ ਦੀ ਮੈਦੇ ਦੀ ਭੇਂਟ ਅਤੇ ਉਨ੍ਹਾਂ ਦੀਆਂ ਪੀਣ ਦੀਆਂ ਭੇਟਾਂ ਵੱਡੀ ਜਗਵੇਦੀ ਤੇ ਚੜ੍ਹਾਇਆ ਕਰ। ਹੋਮ ਬਲੀ ਦਾ ਸਾਰਾ ਲਹੂ ਅਤੇ ਕੁਰਬਾਨੀ ਦਾ ਸਾਰਾ ਲਹੂ ਉਸ ਦੇ ਉੱਤੇ ਛਿੜਕਿਆ ਕਰ, ਪਰ ਪਿੱਤਲ ਦੀ ਜਗਵੇਦੀ ਮੇਰੇ ਪੁੱਛ-ਗਿੱਛ ਕਰਨ ਦੇ ਲਈ ਹੋਵੇਗੀ।

2 ਰਾਜਿਆਂ 16:16 (PANIRV)
Square Portrait Landscape 4K UHD
ਊਰਿੱਯਾਹ ਜਾਜਕ ਨੇ ਆਹਾਜ਼ ਰਾਜਾ ਦੀ ਆਗਿਆ ਦੇ ਅਨੁਸਾਰ ਸਭ ਕੁਝ ਕੀਤਾ।

2 ਰਾਜਿਆਂ 16:17 (PANIRV)
Square Portrait Landscape 4K UHD
ਤਦ ਆਹਾਜ਼ ਰਾਜਾ ਨੇ ਕੁਰਸੀਆਂ ਦੀਆਂ ਪਟੜੀਆਂ ਨੂੰ ਕੱਟ ਕੇ ਉਹਨਾਂ ਦੇ ਉੱਪਰਲੇ ਹੌਦ ਨੂੰ ਲਾਹ ਦਿੱਤਾ ਅਤੇ ਸਾਗਰੀ ਹੌਦ ਨੂੰ ਪਿੱਤਲ ਦੇ ਬਲ਼ਦਾਂ ਉੱਤੋਂ ਜੋ ਉਹ ਦੇ ਥੱਲੇ ਸਨ, ਲਾਹ ਕੇ ਪੱਥਰਾਂ ਦੇ ਫ਼ਰਸ਼ ਉੱਤੇ ਰੱਖ ਦਿੱਤਾ।

2 ਰਾਜਿਆਂ 16:18 (PANIRV)
Square Portrait Landscape 4K UHD
ਉਸ ਨੇ ਉਹ ਛੱਤਿਆ ਹੋਇਆ ਰਾਹ, ਜਿਸ ਨੂੰ ਉਨ੍ਹਾਂ ਨੇ ਸਬਤ ਦੇ ਲਈ ਹੈਕਲ ਦੇ ਵਿੱਚ ਬਣਾਇਆ ਸੀ ਅਤੇ ਰਾਜਾ ਦੇ ਬਾਹਰਲੇ ਫਾਟਕ ਨੂੰ ਅੱਸ਼ੂਰ ਦੇ ਰਾਜਾ ਦੇ ਕਾਰਨ ਯਹੋਵਾਹ ਦੇ ਭਵਨ ਤੋਂ ਹਟਾ ਦਿੱਤਾ।

2 ਰਾਜਿਆਂ 16:19 (PANIRV)
Square Portrait Landscape 4K UHD
ਆਹਾਜ਼ ਦੇ ਬਾਕੀ ਕੰਮ ਅਤੇ ਜੋ ਕੁਝ ਉਹ ਨੇ ਕੀਤਾ, ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?

2 ਰਾਜਿਆਂ 16:20 (PANIRV)
Square Portrait Landscape 4K UHD
ਆਹਾਜ਼ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਆਪਣੇ ਪੁਰਖਿਆਂ ਨਾਲ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਫਿਰ ਉਸ ਦਾ ਪੁੱਤਰ ਹਿਜ਼ਕੀਯਾਹ ਉਸ ਦੇ ਥਾਂ ਰਾਜ ਕਰਨ ਲੱਗਾ।

Available Bible Translations

American Standard Version
2 Kings 16 (ASV) »
King James Version
2 Kings 16 (KJV) »
GOD’S WORD® (GW)
2 Kings 16 (GW) »
World English Bible
2 Kings 16 (WEB) »
Louis Segond 1910
2 Rois 16 (LSG) »
इंडियन रिवाइज्ड वर्जन - हिंदी
2 राजाओं 16 (HINIRV) »
ভারতীয় সংশোধিত সংস্করণ - বাংলা
2 ৰাজাৱলি 16 (BENIRV) »
இந்தியன் ரீவைஸ்டு வேர்ஷன் - தமிழ்
2 இராஜாக்கள் 16 (TAMIRV) »
इंडियन रिवाइज्ड वर्जन - मराठी
2 राजे 16 (MARIRV) »
ఇండియన్ రేవిజ్డ్ వెర్షన్ - తెలుగు
2 రాజులు 16 (TELIRV) »
ઇન્ડિયન રિવાયઝ્ડ વર્ઝન - ગુજરાતી
2 રાજાઓ 16 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
2 ಅರಸುಗಳು 16 (KANIRV) »
الكتاب المقدس باللغة العربية، فان دايك
اَلْمُلُوكِ ٱلثَّانِي 16 (AVD) »
תנ ך עברי מודרני
מלכים ב 16 (HEB) »
Bíblia Sagrada Português
2 Reis 16 (BSL) »
Kinh Thánh: Tiếng Việt
2 Các Vua 16 (VIE) »
Reina Valera Antigua
2 Reyes 16 (RVA) »
La Sacra Bibbia
2 Re 16 (RIV) »
圣 经 简体中文和合本
列 王 记 下 16 (CUVS) »
聖 經 繁體中文和合本
列 王 紀 下 16 (CUVT) »
Svenska Bibeln 1917
2 Kungaboken 16 (SV1917) »
Библия на русском
4 Царств 16 (RUSV) »
Українська Біблія
2 царів 16 (UKR) »
Szent Biblia - Magyar
2 Királyok 16 (KAR) »
Българска Библия
4 Царе 16 (BULG) »
Kitaabka Quduuska Ah
Boqorradii Labaad 16 (SOM) »
De Heilige Schrift
2 Koningen 16 (NLD) »

2 ਰਾਜਿਆਂ (PANIRV) Chapter Selection

PANIRV Book Selection List