2 ਰਾਜਿਆਂ Chapter 3 PANIRV Bible Verse Images

2 ਰਾਜਿਆਂ 3 Bible Verse Pictures. Choose from a large collection of inspirational, motivational and encouraging Bible verses with pictures of nature. Download and share 2 ਰਾਜਿਆਂ 3 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


2 ਰਾਜਿਆਂ 3:1 (PANIRV)
Square Portrait Landscape 4K UHD
ਯਹੂਦਾਹ ਦੇ ਰਾਜਾ ਯਹੋਸ਼ਾਫ਼ਾਤ ਦੇ ਰਾਜ ਦੇ ਅਠਾਰਵੇਂ ਸਾਲ ਅਹਾਬ ਦਾ ਪੁੱਤਰ ਯਹੋਰਾਮ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਬਾਰ੍ਹਾਂ ਸਾਲ ਰਾਜ ਕੀਤਾ।

2 ਰਾਜਿਆਂ 3:2 (PANIRV)
Square Portrait Landscape 4K UHD
ਉਸ ਨੇ ਉਹ ਕੰਮ ਕੀਤਾ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ, ਪਰ ਆਪਣੇ ਮਾਂ ਪਿਉ ਵਾਂਗੂੰ ਨਹੀਂ ਸਗੋਂ ਉਸ ਨੇ ਬਆਲ ਦੇ ਥੰਮ੍ਹ ਨੂੰ ਜਿਹੜਾ ਉਸ ਦੇ ਪਿਉ ਨੇ ਬਣਾਇਆ ਸੀ ਕੱਢ ਛੱਡਿਆ।

2 ਰਾਜਿਆਂ 3:3 (PANIRV)
Square Portrait Landscape 4K UHD
ਫਿਰ ਵੀ ਉਹ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਨਾਲ ਜਿਹੜੇ ਉਹ ਨੇ ਇਸਰਾਏਲ ਤੋਂ ਕਰਾਏ ਸੀ, ਚਿੰਬੜਿਆ ਰਿਹਾ ਤੇ ਉਨ੍ਹਾਂ ਤੋਂ ਮੂੰਹ ਨਾ ਮੋੜਿਆ।

2 ਰਾਜਿਆਂ 3:4 (PANIRV)
Square Portrait Landscape 4K UHD
ਮੋਆਬ ਦਾ ਰਾਜਾ ਮੇਸ਼ਾ ਇੱਕ ਅਯਾਲੀ ਸੀ ਅਤੇ ਇਸਰਾਏਲ ਦੇ ਰਾਜਾ ਨੂੰ ਇੱਕ ਲੱਖ ਲੇਲਿਆਂ ਤੇ ਇੱਕ ਲੱਖ ਭੇਡੂਆਂ ਦੀ ਉੱਨ ਦਿੰਦਾ ਹੁੰਦਾ ਸੀ।

2 ਰਾਜਿਆਂ 3:5 (PANIRV)
Square Portrait Landscape 4K UHD
ਜਦੋਂ ਅਹਾਬ ਮਰ ਗਿਆ ਤਾਂ ਮੋਆਬ ਦਾ ਰਾਜਾ ਇਸਰਾਏਲ ਦੇ ਰਾਜਾ ਤੋਂ ਬਾਗੀ ਹੋ ਗਿਆ।

2 ਰਾਜਿਆਂ 3:6 (PANIRV)
Square Portrait Landscape 4K UHD
ਉਸ ਦਿਨ ਯਹੋਰਾਮ ਰਾਜਾ ਨੇ ਸਾਮਰਿਯਾ ਤੋਂ ਨਿੱਕਲ ਕੇ ਸਾਰੇ ਇਸਰਾਏਲ ਦੀ ਗਿਣਤੀ ਕੀਤੀ।

2 ਰਾਜਿਆਂ 3:7 (PANIRV)
Square Portrait Landscape 4K UHD
ਉਹ ਨੇ ਜਾ ਕੇ ਯਹੂਦਾਹ ਦੇ ਰਾਜਾ ਯਹੋਸ਼ਾਫ਼ਾਤ ਨੂੰ ਸੁਨੇਹਾ ਭੇਜਿਆ ਕਿ ਮੋਆਬ ਦਾ ਰਾਜਾ ਮੇਰੇ ਤੋਂ ਬਾਗੀ ਹੋ ਗਿਆ ਹੈ। ਕੀ ਤੂੰ ਮੋਆਬ ਦੇ ਵਿਰੁੱਧ ਲੜਨ ਲਈ ਮੇਰੇ ਨਾਲ ਚੱਲੇਂਗਾ? ਉਸ ਨੇ ਆਖਿਆ, “ਮੈਂ ਜਾਂਵਾਂਗਾ। ਮੈਂ ਤੇਰੇ ਜਿਹਾ ਹਾਂ। ਮੇਰੇ ਲੋਕ ਤੇਰੇ ਲੋਕਾਂ ਵਰਗੇ ਅਤੇ ਮੇਰੇ ਘੋੜੇ ਤੇਰੇ ਘੋੜਿਆਂ ਵਰਗੇ ਹਨ।”

2 ਰਾਜਿਆਂ 3:8 (PANIRV)
Square Portrait Landscape 4K UHD
ਉਹ ਨੇ ਆਖਿਆ, “ਅਸੀਂ ਕਿਹੜੇ ਪਾਸਿਓਂ ਚੜ੍ਹਾਈ ਕਰੀਏ?” ਉਸ ਨੇ ਆਖਿਆ, “ਅਦੋਮ ਦੀ ਉਜਾੜ ਵੱਲੋਂ।”

2 ਰਾਜਿਆਂ 3:9 (PANIRV)
Square Portrait Landscape 4K UHD
ਤਦ ਇਸਰਾਏਲ ਦਾ ਰਾਜਾ, ਯਹੂਦਾਹ ਦਾ ਰਾਜਾ ਅਤੇ ਅਦੋਮ ਦਾ ਰਾਜਾ ਤੁਰ ਪਏ, ਜਦੋਂ ਸੱਤਾਂ ਦਿਨਾਂ ਦਾ ਸਫ਼ਰ ਕੀਤਾ ਤਾਂ ਉਨ੍ਹਾਂ ਦੀ ਸੈਨਾਂ ਤੇ ਪਸ਼ੂਆਂ ਲਈ ਜਿਹੜੇ ਉਨ੍ਹਾਂ ਦੇ ਪਿੱਛੇ-ਪਿੱਛੇ ਆਉਂਦੇ ਸਨ, ਕਿਤੇ ਪਾਣੀ ਨਹੀਂ ਸੀ।

2 ਰਾਜਿਆਂ 3:10 (PANIRV)
Square Portrait Landscape 4K UHD
ਤਦ ਇਸਰਾਏਲ ਦੇ ਰਾਜਾ ਨੇ ਆਖਿਆ, “ਹਾਏ, ਹਾਏ! ਯਹੋਵਾਹ ਨੇ ਇਨ੍ਹਾਂ ਤਿੰਨਾਂ ਰਾਜਿਆਂ ਨੂੰ ਸੱਦਿਆ ਹੈ, ਜੋ ਉਨ੍ਹਾਂ ਨੂੰ ਮੋਆਬ ਦੇ ਹੱਥੀਂ ਫੜਾ ਦੇਵੇ।”

2 ਰਾਜਿਆਂ 3:11 (PANIRV)
Square Portrait Landscape 4K UHD
ਪਰ ਯਹੋਸ਼ਾਫ਼ਾਤ ਬੋਲਿਆ ਕਿ ਇੱਥੇ ਯਹੋਵਾਹ ਦਾ ਕੋਈ ਨਬੀ ਨਹੀਂ ਹੈ ਕਿ ਅਸੀਂ ਉਸ ਦੇ ਦੁਆਰਾ ਯਹੋਵਾਹ ਤੋਂ ਪੁੱਛੀਏ? ਤਦ ਇਸਰਾਏਲ ਦੇ ਰਾਜਾ ਦੇ ਸੇਵਕਾਂ ਵਿੱਚੋਂ ਇੱਕ ਨੇ ਉੱਤਰ ਦੇ ਕੇ ਆਖਿਆ ਕਿ ਸ਼ਾਫਾਟ ਦਾ ਪੁੱਤਰ ਅਲੀਸ਼ਾ ਜਿਹੜਾ ਏਲੀਯਾਹ ਦੇ ਹੱਥਾਂ ਉੱਤੇ ਪਾਣੀ ਪਾਉਂਦਾ ਹੁੰਦਾ ਸੀ ਇੱਥੇ ਹੈ।

2 ਰਾਜਿਆਂ 3:12 (PANIRV)
Square Portrait Landscape 4K UHD
ਤਦ ਯਹੋਸ਼ਾਫ਼ਾਤ ਨੇ ਆਖਿਆ, “ਯਹੋਵਾਹ ਦਾ ਬਚਨ ਉਹ ਦੇ ਕੋਲ ਹੈ।” ਸੋ ਇਸਰਾਏਲ ਦਾ ਰਾਜਾ, ਯਹੋਸ਼ਾਫ਼ਾਤ ਤੇ ਅਦੋਮ ਦਾ ਰਾਜਾ ਉਹ ਦੇ ਕੋਲ ਗਏ।

2 ਰਾਜਿਆਂ 3:13 (PANIRV)
Square Portrait Landscape 4K UHD
ਤਦ ਅਲੀਸ਼ਾ ਨੇ ਇਸਰਾਏਲ ਦੇ ਰਾਜਾ ਨੂੰ ਆਖਿਆ, “ਮੇਰਾ ਤੇਰੇ ਨਾਲ ਕੀ ਵਾਸਤਾ ਹੈ? ਤੂੰ ਆਪਣੇ ਪਿਉ ਦੇ ਨਬੀਆਂ ਅਤੇ ਆਪਣੀ ਮਾਂ ਦੇ ਨਬੀਆਂ ਕੋਲ ਜਾ।” ਪਰ ਇਸਰਾਏਲ ਦੇ ਰਾਜਾ ਨੇ ਉਹ ਨੂੰ ਆਖਿਆ, “ਨਹੀਂ, ਕਿਉਂ ਜੋ ਯਹੋਵਾਹ ਨੇ ਇਨ੍ਹਾਂ ਤਿੰਨਾਂ ਰਾਜਿਆਂ ਨੂੰ ਇਕੱਠਾ ਕੀਤਾ ਹੈ ਕਿ ਉਨ੍ਹਾਂ ਨੂੰ ਮੋਆਬ ਦੇ ਹੱਥੀਂ ਫੜਾ ਦੇਵੇ।”

2 ਰਾਜਿਆਂ 3:14 (PANIRV)
Square Portrait Landscape 4K UHD
ਤਦ ਅਲੀਸ਼ਾ ਬੋਲਿਆ, “ਸੈਨਾਂ ਦੇ ਜਿਉਂਦੇ ਯਹੋਵਾਹ ਦੀ ਸਹੁੰ ਜਿਸ ਦੇ ਅੱਗੇ ਮੈਂ ਖੜ੍ਹਾ ਹਾਂ, ਜੇ ਮੈਨੂੰ ਯਹੂਦਾਹ ਦੇ ਰਾਜਾ ਯਹੋਸ਼ਾਫ਼ਾਤ ਦੀ ਹਜ਼ੂਰੀ ਦਾ ਲਿਹਾਜ਼ ਨਾ ਹੁੰਦਾ, ਤਾਂ ਮੈਂ ਤੇਰੇ ਵੱਲ ਨਿਗਾਹ ਵੀ ਨਾ ਕਰਦਾ ਨਾ ਤੇਰੇ ਵੱਲ ਵੇਖਦਾ।”

2 ਰਾਜਿਆਂ 3:15 (PANIRV)
Square Portrait Landscape 4K UHD
ਪਰ ਹੁਣ ਕਿਸੇ ਵਜਾਉਣ ਵਾਲੇ ਨੂੰ ਮੇਰੇ ਕੋਲ ਲਿਆਓ, ਕਿਉਂ ਜੋ ਇਸ ਤਰ੍ਹਾਂ ਹੁੰਦਾ ਸੀ ਕਿ ਜਦੋਂ ਵਜਾਉਣ ਵਾਲਾ ਤਾਰਾਂ ਨੂੰ ਛੇੜਦਾ ਸੀ, ਤਾਂ ਯਹੋਵਾਹ ਦਾ ਹੱਥ ਉਹ ਦੇ ਉੱਤੇ ਆਉਂਦਾ ਸੀ।

2 ਰਾਜਿਆਂ 3:16 (PANIRV)
Square Portrait Landscape 4K UHD
ਤਦ ਉਹ ਨੇ ਆਖਿਆ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਸ ਘਾਟੀ ਵਿੱਚ ਟੋਏ ਹੀ ਟੋਏ ਪੁੱਟ ਦਿਓ।

2 ਰਾਜਿਆਂ 3:17 (PANIRV)
Square Portrait Landscape 4K UHD
ਕਿਉਂਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਨਾ ਹਵਾ ਨੂੰ ਵੇਖੋਗੇ ਨਾ ਮੀਂਹ ਨੂੰ, ਤਾਂ ਵੀ ਉਹ ਘਾਟੀ ਪਾਣੀ ਨਾਲ ਭਰ ਜਾਵੇਗੀ ਅਤੇ ਤੁਸੀਂ ਪੀਵੋਗੇ ਤੇ ਤੁਹਾਡੇ ਪਸ਼ੂ ਵੀ।

2 ਰਾਜਿਆਂ 3:18 (PANIRV)
Square Portrait Landscape 4K UHD
ਇਹ ਯਹੋਵਾਹ ਦੀ ਨਿਗਾਹ ਵਿੱਚ ਨਿੱਕੀ ਜਿਹੀ ਗੱਲ ਹੈ। ਉਹ ਮੋਆਬ ਨੂੰ ਤੁਹਾਡੇ ਹੱਥ ਦੇ ਦੇਵੇਗਾ।

2 ਰਾਜਿਆਂ 3:19 (PANIRV)
Square Portrait Landscape 4K UHD
ਤੁਸੀਂ ਹਰ ਸ਼ਹਿਰ ਪਨਾਹ ਵਾਲੇ ਸ਼ਹਿਰ ਅਤੇ ਉੱਤਮ ਸ਼ਹਿਰ ਢਾਹ ਛੱਡੋਗੇ, ਹਰ ਚੰਗੇ ਰੁੱਖ ਨੂੰ ਵੱਢ ਸੁੱਟੋਗੇ, ਪਾਣੀ ਦੇ ਸਾਰੇ ਸੋਤਿਆਂ ਨੂੰ ਪੂਰ ਦੇਵੋਗੇ ਅਤੇ ਹਰ ਚੰਗੇ ਖੇਤ ਨੂੰ ਪੱਥਰਾਂ ਨਾਲ ਵਿਗਾੜ ਦਿਓਗੇ।

2 ਰਾਜਿਆਂ 3:20 (PANIRV)
Square Portrait Landscape 4K UHD
ਇਸ ਤਰ੍ਹਾਂ ਹੋਇਆ ਜਦੋਂ ਸਵੇਰ ਨੂੰ ਭੇਟ ਚੜ੍ਹਾਈ ਜਾਂਦੀ ਸੀ, ਤਾਂ ਵੇਖੋ ਅਦੋਮ ਦੇ ਪਾਸਿਓਂ ਪਾਣੀ ਆ ਰਿਹਾ ਸੀ ਤੇ ਉਹ ਧਰਤੀ ਪਾਣੀ ਨਾਲ ਭਰ ਗਈ।

2 ਰਾਜਿਆਂ 3:21 (PANIRV)
Square Portrait Landscape 4K UHD
ਜਦ ਸਾਰੇ ਮੋਆਬੀਆਂ ਨੇ ਸੁਣਿਆ ਕਿ ਰਾਜਿਆਂ ਨੇ ਸਾਡੇ ਨਾਲ ਲੜਨ ਲਈ ਚੜ੍ਹਾਈ ਕੀਤੀ ਹੈ, ਤਦ ਸਾਰੇ ਜਵਾਨ ਅਤੇ ਬੁੱਢੇ ਜਿਹੜੇ ਸ਼ਸਤਰ ਬੰਨ੍ਹ ਸਕਦੇ ਸਨ ਇਕੱਠੇ ਹੋਏ ਅਤੇ ਹੱਦ ਉੱਤੇ ਖੜ੍ਹੇ ਹੋ ਗਏ।

2 ਰਾਜਿਆਂ 3:22 (PANIRV)
Square Portrait Landscape 4K UHD
ਜਦੋਂ ਉਹ ਸਵੇਰੇ ਉੱਠੇ ਤਾਂ ਪਾਣੀ ਉੱਤੇ ਸੂਰਜ ਚਮਕ ਰਿਹਾ ਸੀ ਅਤੇ ਮੋਆਬੀਆਂ ਨੂੰ ਉਹ ਪਾਣੀ ਜੋ ਉਨ੍ਹਾਂ ਦੇ ਸਾਹਮਣੇ ਸੀ ਲਹੂ ਵਾਂਗੂੰ ਦਿਸਦਾ ਸੀ।

2 ਰਾਜਿਆਂ 3:23 (PANIRV)
Square Portrait Landscape 4K UHD
ਇਸ ਲਈ ਉਹ ਬੋਲੇ, “ਇਹ ਤਾਂ ਲਹੂ ਹੈ ਰਾਜਾ ਨਾਸ ਹੀ ਹੋ ਗਏ। ਹਾਂ, ਹਰ ਮਨੁੱਖ ਨੇ ਆਪਣੇ ਨਾਲ ਦੇ ਨੂੰ ਮਾਰ ਛੱਡਿਆ ਹੈ। ਹੇ ਮੋਆਬ, ਹੁਣ ਲੁੱਟ ਨੂੰ ਤੁਰ ਪਓ।”

2 ਰਾਜਿਆਂ 3:24 (PANIRV)
Square Portrait Landscape 4K UHD
ਜਦ ਉਹ ਇਸਰਾਏਲ ਦੇ ਡੇਰੇ ਵਿੱਚ ਆਏ ਤਾਂ ਇਸਰਾਏਲੀਆਂ ਨੇ ਉੱਠ ਕੇ ਮੋਆਬੀਆਂ ਨੂੰ ਇਸ ਤਰ੍ਹਾਂ ਮਾਰਿਆ ਕਿ ਉਹ ਉਨ੍ਹਾਂ ਦੇ ਅੱਗਿਓਂ ਨੱਠ ਤੁਰੇ। ਉਹ ਉਸ ਦੇਸ ਵਿੱਚ ਵੜ ਕੇ ਮੋਆਬੀਆਂ ਨੂੰ ਮਾਰਦੇ ਜਾਂਦੇ ਸਨ।

2 ਰਾਜਿਆਂ 3:25 (PANIRV)
Square Portrait Landscape 4K UHD
ਉਨ੍ਹਾਂ ਨੇ ਸ਼ਹਿਰਾਂ ਨੂੰ ਢਾਹ ਦਿੱਤਾ, ਹਰ ਇੱਕ ਚੰਗੇ ਖੇਤ ਵਿੱਚ ਹਰ ਆਦਮੀ ਨੇ ਇੱਕ-ਇੱਕ ਪੱਥਰ ਸੁੱਟਿਆ ਤੇ ਉਹ ਨੂੰ ਭਰ ਦਿੱਤਾ, ਪਾਣੀ ਦੇ ਸਾਰੇ ਸੋਤੇ ਉਨ੍ਹਾਂ ਨੇ ਪੂਰ ਦਿੱਤੇ ਅਤੇ ਸਾਰੇ ਚੰਗੇ ਰੁੱਖ ਉਨ੍ਹਾਂ ਨੇ ਵੱਢ ਦਿੱਤੇ, ਜਦੋਂ ਤੱਕ ਕੀਰ-ਹਰਾਸਥ ਵਿੱਚ ਪੱਥਰ ਹੀ ਬਾਕੀ ਰਹੇ, ਤਾਂ ਗੋਪੀਆ ਚਲਾਉਣ ਵਾਲਿਆਂ ਨੇ ਉਹ ਨੂੰ ਘੇਰ ਕੇ ਮਾਰਿਆ।

2 ਰਾਜਿਆਂ 3:26 (PANIRV)
Square Portrait Landscape 4K UHD
ਜਦੋਂ ਮੋਆਬ ਦੇ ਰਾਜਾ ਨੇ ਦੇਖਿਆ ਕਿ ਅਸੀਂ ਹਾਰਨ ਵਾਲੇ ਹਾਂ, ਤਾਂ ਉਸ ਨੇ ਸੱਤ ਸੌ ਤਲਵਾਰ ਚਲਾਉਣ ਵਾਲੇ ਆਦਮੀ ਆਪਣੇ ਨਾਲ ਲਏ ਕਿ ਅਦੋਮ ਦੇ ਰਾਜਾ ਦੇ ਕੋਲ ਦੀ ਹਮਲਾ ਕਰਨ, ਪਰ ਉਹ ਨਾ ਕਰ ਸਕੇ।

2 ਰਾਜਿਆਂ 3:27 (PANIRV)
Square Portrait Landscape 4K UHD
ਤਦ ਉਹ ਨੇ ਆਪਣੇ ਪਹਿਲੌਠੇ ਪੁੱਤਰ ਨੂੰ ਜਿਹੜਾ ਉਹ ਦੇ ਥਾਂ ਰਾਜ ਕਰਨ ਵਾਲਾ ਸੀ ਲੈ ਕੇ ਸ਼ਹਿਰਪਨਾਹ ਉੱਤੇ ਹੋਮ ਦੀ ਬਲੀ ਲਈ ਚੜ੍ਹਾਇਆ ਅਤੇ ਇਸ ਤਰ੍ਹਾਂ ਹੋਇਆ ਕਿ ਇਸਰਾਏਲ ਦੇ ਵਿਰੁੱਧ ਵੱਡਾ ਕਰੋਪ ਹੋ ਗਿਆ ਅਤੇ ਉਹ ਉਸ ਦੇ ਵੱਲੋਂ ਹਟ ਕੇ ਆਪਣੇ ਦੇਸ ਨੂੰ ਮੁੜ ਆਏ।

Available Bible Translations

American Standard Version
2 Kings 3 (ASV) »
King James Version
2 Kings 3 (KJV) »
GOD’S WORD® (GW)
2 Kings 3 (GW) »
World English Bible
2 Kings 3 (WEB) »
Louis Segond 1910
2 Rois 3 (LSG) »
इंडियन रिवाइज्ड वर्जन - हिंदी
2 राजाओं 3 (HINIRV) »
ভারতীয় সংশোধিত সংস্করণ - বাংলা
2 ৰাজাৱলি 3 (BENIRV) »
இந்தியன் ரீவைஸ்டு வேர்ஷன் - தமிழ்
2 இராஜாக்கள் 3 (TAMIRV) »
इंडियन रिवाइज्ड वर्जन - मराठी
2 राजे 3 (MARIRV) »
ఇండియన్ రేవిజ్డ్ వెర్షన్ - తెలుగు
2 రాజులు 3 (TELIRV) »
ઇન્ડિયન રિવાયઝ્ડ વર્ઝન - ગુજરાતી
2 રાજાઓ 3 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
2 ಅರಸುಗಳು 3 (KANIRV) »
الكتاب المقدس باللغة العربية، فان دايك
اَلْمُلُوكِ ٱلثَّانِي 3 (AVD) »
תנ ך עברי מודרני
מלכים ב 3 (HEB) »
Bíblia Sagrada Português
2 Reis 3 (BSL) »
Kinh Thánh: Tiếng Việt
2 Các Vua 3 (VIE) »
Reina Valera Antigua
2 Reyes 3 (RVA) »
La Sacra Bibbia
2 Re 3 (RIV) »
圣 经 简体中文和合本
列 王 记 下 3 (CUVS) »
聖 經 繁體中文和合本
列 王 紀 下 3 (CUVT) »
Bibla e Shenjtë
2 Mbretërve 3 (ALB) »
Svenska Bibeln 1917
2 Kungaboken 3 (SV1917) »
Библия на русском
4 Царств 3 (RUSV) »
Українська Біблія
2 царів 3 (UKR) »
Szent Biblia - Magyar
2 Királyok 3 (KAR) »
Българска Библия
4 Царе 3 (BULG) »
聖書 日本語
列王紀下 3 (JPN) »
Kitaabka Quduuska Ah
Boqorradii Labaad 3 (SOM) »
De Heilige Schrift
2 Koningen 3 (NLD) »

2 ਰਾਜਿਆਂ (PANIRV) Chapter Selection

PANIRV Book Selection List