2 ਰਾਜਿਆਂ Chapter 6 PANIRV Bible Verse Images

2 ਰਾਜਿਆਂ 6 Bible Verse Pictures. Choose from a large collection of inspirational, motivational and encouraging Bible verses with pictures of nature. Download and share 2 ਰਾਜਿਆਂ 6 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


2 ਰਾਜਿਆਂ 6:1 (PANIRV)
Square Portrait Landscape 4K UHD
ਨਬੀਆਂ ਦੇ ਪੁੱਤਰਾਂ ਨੇ ਅਲੀਸ਼ਾ ਨੂੰ ਆਖਿਆ, ਵੇਖ ਇਹ ਥਾਂ ਜਿੱਥੇ ਅਸੀਂ ਤੇਰੇ ਨਾਲ ਰਹਿੰਦੇ ਹਾਂ ਸਾਡੇ ਲਈ ਬਹੁਤ ਤੰਗ ਹੈ।

2 ਰਾਜਿਆਂ 6:2 (PANIRV)
Square Portrait Landscape 4K UHD
ਤੂੰ ਸਾਨੂੰ ਯਰਦਨ ਤੱਕ ਜਾਣ ਦੇ ਤਾਂ ਕਿ ਹਰ ਮਨੁੱਖ ਉੱਥੋਂ ਇੱਕ-ਇੱਕ ਬੱਲੀ ਲਿਆਵੇ ਕਿ ਅਸੀਂ ਇੱਕ ਥਾਂ ਬਣਾਈਏ ਜਿਸ ਵਿੱਚ ਅਸੀਂ ਰਹਿ ਸਕੀਏ। ਉਸ ਨੇ ਆਖਿਆ, ਜਾਓ।

2 ਰਾਜਿਆਂ 6:3 (PANIRV)
Square Portrait Landscape 4K UHD
ਤਦ ਉਹਨਾਂ ਵਿੱਚੋਂ ਇੱਕ ਨੇ ਆਖਿਆ, ਕਿਰਪਾ ਕਰ ਕੇ ਤੂੰ ਆਪਣੇ ਦਾਸਾਂ ਨਾਲ ਚੱਲ।

2 ਰਾਜਿਆਂ 6:4 (PANIRV)
Square Portrait Landscape 4K UHD
ਅਲੀਸ਼ਾ ਨੇ ਆਖਿਆ, ਮੈਂ ਚੱਲਾਂਗਾ, ਸੋ ਉਹ ਉਨ੍ਹਾਂ ਦੇ ਨਾਲ ਗਿਆ ਅਤੇ ਜਦ ਉਹ ਯਰਦਨ ਕੋਲ ਆਏ, ਉਹ ਲੱਕੜਾਂ ਵੱਢਣ ਲੱਗੇ।

2 ਰਾਜਿਆਂ 6:5 (PANIRV)
Square Portrait Landscape 4K UHD
ਤਦ ਅਜਿਹਾ ਹੋਇਆ ਕਿ ਟਾਹਣਾ ਵੱਢਦਿਆਂ ਇੱਕ ਦੀ ਕੁਹਾੜੀ ਦਾ ਫਲ ਪਾਣੀ ਵਿੱਚ ਡਿੱਗ ਪਿਆ। ਇਸ ਲਈ ਉਹ ਨੇ ਦੁਹਾਈ ਦਿੱਤੀ ਕਿ ਹਾਏ ਮੇਰੇ ਸੁਆਮੀ ਜੀ, ਉਹ ਤਾਂ ਮੈਂ ਮੰਗ ਕੇ ਲਿਆਂਦੀ ਸੀ।

2 ਰਾਜਿਆਂ 6:6 (PANIRV)
Square Portrait Landscape 4K UHD
ਤਦ ਪਰਮੇਸ਼ੁਰ ਦੇ ਜਨ ਨੇ ਆਖਿਆ, “ਉਹ ਕਿੱਥੇ ਡਿੱਗਿਆ?” ਉਹ ਨੇ ਉਸ ਨੂੰ ਉਹ ਥਾਂ ਵਿਖਾਇਆ ਅਤੇ ਉਸ ਨੇ ਲੱਕੜੀ ਦਾ ਇੱਕ ਡੰਡਾ ਵੱਢ ਕੇ ਉਸੇ ਥਾਂ ਪਾ ਦਿੱਤਾ, ਤਦ ਲੋਹਾ ਤੈਰਨ ਲੱਗ ਪਿਆ।

2 ਰਾਜਿਆਂ 6:7 (PANIRV)
Square Portrait Landscape 4K UHD
ਉਸ ਨੇ ਆਖਿਆ, “ਉਹ ਨੂੰ ਚੁੱਕ ਲੈ ਅਤੇ ਉਹ ਨੇ ਹੱਥ ਵਧਾ ਕੇ ਉਹ ਨੂੰ ਚੁੱਕ ਲਿਆ।”

2 ਰਾਜਿਆਂ 6:8 (PANIRV)
Square Portrait Landscape 4K UHD
ਅਰਾਮ ਦਾ ਰਾਜਾ ਇਸਰਾਏਲ ਨਾਲ ਲੜ ਰਿਹਾ ਸੀ। ਸੋ ਉਹ ਨੇ ਆਪਣੇ ਸੇਵਕਾਂ ਨਾਲ ਯੋਜਨਾ ਬਣਾਈ ਅਤੇ ਆਖਿਆ ਮੇਰਾ ਡੇਰਾ ਕਿੱਥੇ ਲੱਗੇਗਾ।

2 ਰਾਜਿਆਂ 6:9 (PANIRV)
Square Portrait Landscape 4K UHD
ਫਿਰ ਪਰਮੇਸ਼ੁਰ ਦੇ ਜਨ ਨੇ ਇਸਰਾਏਲ ਦੇ ਰਾਜਾ ਨੂੰ ਸੁਨੇਹਾ ਭੇਜਿਆ ਕਿ ਖ਼ਬਰਦਾਰ ਇਸ ਥਾਂ ਦੇ ਵਿੱਚ ਦੀ ਨਾ ਲੰਘੀ, ਕਿਉਂ ਜੋ ਉੱਧਰ ਅਰਾਮੀ ਆ ਰਹੇ ਹਨ।

2 ਰਾਜਿਆਂ 6:10 (PANIRV)
Square Portrait Landscape 4K UHD
ਅਤੇ ਇਸਰਾਏਲ ਦੇ ਰਾਜਾ ਨੇ ਉਸ ਥਾਂ ਨੂੰ ਜਿਹ ਦੇ ਬਾਰੇ ਪਰਮੇਸ਼ੁਰ ਦੇ ਜਨ ਨੇ ਚੇਤਾਵਨੀ ਦਿੱਤੀ ਸੀ, ਆਦਮੀ ਭੇਜੇ ਅਤੇ ਉੱਥੇ ਕਈ ਵਾਰ ਆਪਣਾ ਬਚਾਓ ਕੀਤਾ।

2 ਰਾਜਿਆਂ 6:11 (PANIRV)
Square Portrait Landscape 4K UHD
ਤਦ ਇਸ ਗੱਲ ਦੇ ਕਾਰਨ ਅਰਾਮ ਦੇ ਰਾਜਾ ਦਾ ਮਨ ਘਬਰਾ ਗਿਆ ਅਤੇ ਉਹ ਨੇ ਆਪਣੇ ਸੇਵਕਾਂ ਨੂੰ ਸੱਦ ਕੇ ਉਨ੍ਹਾਂ ਨੂੰ ਆਖਿਆ, “ਕੀ ਤੁਸੀਂ ਮੈਨੂੰ ਨਹੀਂ ਦੱਸੋਗੇ ਕਿ ਸਾਡੇ ਵਿੱਚੋਂ ਕੌਣ ਆਦਮੀ ਇਸਰਾਏਲ ਦੇ ਰਾਜਾ ਵੱਲ ਹੈ?”

2 ਰਾਜਿਆਂ 6:12 (PANIRV)
Square Portrait Landscape 4K UHD
ਤਦ ਉਹ ਦੇ ਸੇਵਕਾਂ ਵਿੱਚੋਂ ਇੱਕ ਨੇ ਆਖਿਆ, “ਮੇਰੇ ਸੁਆਮੀ ਤੇ ਰਾਜਾ ਕੋਈ ਨਹੀਂ, ਪਰ ਅਲੀਸ਼ਾ ਨਬੀ ਜੋ ਇਸਰਾਏਲ ਵਿੱਚ ਹੈ ਤੇਰੀਆਂ ਉਹ ਗੱਲਾਂ ਜੋ ਤੂੰ ਆਪਣੇ ਸੌਣ ਵਾਲੇ ਕਮਰੇ ਵਿੱਚ ਕਰਦਾ ਹੈਂ, ਇਸਰਾਏਲ ਦੇ ਰਾਜਾ ਨੂੰ ਦੱਸਦਾ ਹੈ।”

2 ਰਾਜਿਆਂ 6:13 (PANIRV)
Square Portrait Landscape 4K UHD
ਤਦ ਉਹ ਬੋਲਿਆ, ਜਾ ਕੇ ਵੇਖੋ ਉਹ ਕਿੱਥੇ ਹੈ ਕਿ ਮੈਂ ਉਸ ਨੂੰ ਫੜ੍ਹ ਕੇ ਲੈ ਆਵਾਂ। ਫਿਰ ਉਹ ਨੂੰ ਦੱਸਿਆ ਗਿਆ ਕਿ ਵੇਖੋ ਉਹ ਦੋਥਾਨ ਵਿੱਚ ਹੈ।

2 ਰਾਜਿਆਂ 6:14 (PANIRV)
Square Portrait Landscape 4K UHD
ਸੋ ਉਹ ਨੇ ਘੋੜਿਆਂ, ਰੱਥਾਂ ਤੇ ਇੱਕ ਤਕੜੀ ਫੌਜ ਨੂੰ ਉੱਧਰ ਭੇਜਿਆ ਅਤੇ ਉਨ੍ਹਾਂ ਨੇ ਰਾਤੋ ਰਾਤ ਆ ਕੇ ਸ਼ਹਿਰ ਨੂੰ ਘੇਰ ਲਿਆ।

2 ਰਾਜਿਆਂ 6:15 (PANIRV)
Square Portrait Landscape 4K UHD
ਜਦ ਪਰਮੇਸ਼ੁਰ ਦੇ ਜਨ ਦਾ ਸੇਵਕ ਸਵੇਰੇ ਉੱਠ ਕੇ ਬਾਹਰ ਗਿਆ, ਤਦ ਉਸ ਨੇ ਵੇਖਿਆ ਕਿ ਇੱਕ ਫੌਜ ਨੇ ਘੋੜਿਆਂ ਤੇ ਰੱਥਾਂ ਨਾਲ ਸ਼ਹਿਰ ਨੂੰ ਘੇਰਿਆ ਹੋਇਆ ਹੈ। ਤਦ ਉਸ ਦੇ ਸੇਵਕ ਨੇ ਉਸ ਨੂੰ ਆਖਿਆ, ਹਾਏ ਮੇਰੇ ਸੁਆਮੀ ਜੀ! ਅਸੀਂ ਕੀ ਕਰੀਏ?

2 ਰਾਜਿਆਂ 6:16 (PANIRV)
Square Portrait Landscape 4K UHD
ਉਸ ਨੇ ਆਖਿਆ, “ਨਾ ਡਰ, ਕਿਉਂਕਿ ਜੋ ਸਾਡੇ ਵੱਲ ਹਨ, ਉਹ ਉਨ੍ਹਾਂ ਦੇ ਨਾਲੋਂ ਜ਼ਿਆਦਾ ਹਨ।”

2 ਰਾਜਿਆਂ 6:17 (PANIRV)
Square Portrait Landscape 4K UHD
ਤਦ ਅਲੀਸ਼ਾ ਨੇ ਬੇਨਤੀ ਕੀਤੀ ਤੇ ਆਖਿਆ ਕਿ ਹੇ ਯਹੋਵਾਹ, ਤੂੰ ਉਹ ਦੀਆਂ ਅੱਖਾਂ ਖੋਲ੍ਹ ਕਿ ਉਹ ਵੇਖੇ ਅਤੇ ਯਹੋਵਾਹ ਨੇ ਉਸ ਸੇਵਕ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਅਤੇ ਉਹ ਨੇ ਨਿਗਾਹ ਕਰ ਕੇ ਵੇਖਿਆ ਕਿ ਅਲੀਸ਼ਾ ਦੇ ਦੁਆਲੇ ਦਾ ਪਰਬਤ ਅਗਨ ਦੇ ਘੋੜਿਆਂ ਤੇ ਰੱਥਾਂ ਨਾਲ ਭਰਿਆ ਹੋਇਆ ਹੈ।

2 ਰਾਜਿਆਂ 6:18 (PANIRV)
Square Portrait Landscape 4K UHD
ਜਦ ਉਹ ਅਲੀਸ਼ਾ ਵੱਲ ਆਉਣ ਲੱਗੇ ਤਦ ਅਲੀਸ਼ਾ ਨੇ ਯਹੋਵਾਹ ਦੇ ਅੱਗੇ ਬੇਨਤੀ ਕੀਤੀ ਅਤੇ ਆਖਿਆ ਕਿ ਇਸ ਕੌਮ ਨੂੰ ਅੰਨ੍ਹੀ ਕਰ ਦੇ। ਉਸ ਨੇ ਅਲੀਸ਼ਾ ਦੇ ਆਖੇ ਅਨੁਸਾਰ ਉਨ੍ਹਾਂ ਨੂੰ ਅੰਨ੍ਹਿਆਂ ਕਰ ਦਿੱਤਾ।

2 ਰਾਜਿਆਂ 6:19 (PANIRV)
Square Portrait Landscape 4K UHD
ਤਦ ਅਲੀਸ਼ਾ ਨੇ ਉਨ੍ਹਾਂ ਨੂੰ ਆਖਿਆ, “ਇਹ ਉਹ ਰਾਹ ਨਹੀਂ, ਨਾ ਹੀ ਉਹ ਸ਼ਹਿਰ ਹੈ।” ਮੇਰੇ ਪਿੱਛੇ ਆਓ ਕਿ ਮੈਂ ਤੁਹਾਨੂੰ ਉਸ ਆਦਮੀ ਕੋਲ ਲੈ ਚੱਲਾਂ, ਜਿਹ ਨੂੰ ਤੁਸੀਂ ਲੱਭਦੇ ਹੋ, ਸੋ ਉਹ ਉਨ੍ਹਾਂ ਨੂੰ ਸਾਮਰਿਯਾ ਨੂੰ ਲੈ ਗਿਆ।

2 ਰਾਜਿਆਂ 6:20 (PANIRV)
Square Portrait Landscape 4K UHD
ਅਤੇ ਅਜਿਹਾ ਹੋਇਆ ਜਦ ਉਹ ਸਾਮਰਿਯਾ ਵਿੱਚ ਵੜੇ ਤਦ ਅਲੀਸ਼ਾ ਨੇ ਆਖਿਆ, ਹੇ ਯਹੋਵਾਹ, ਇਨ੍ਹਾਂ ਲੋਕਾਂ ਦੀਆਂ ਅੱਖੀਆਂ ਖੋਲ੍ਹ ਕਿ ਉਹ ਵੇਖਣ। ਤਦ ਯਹੋਵਾਹ ਨੇ ਉਨ੍ਹਾਂ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਅਤੇ ਉਨ੍ਹਾਂ ਨੇ ਵੇਖਿਆ ਕਿ ਅਸੀਂ ਸਾਮਰਿਯਾ ਦੇ ਵਿੱਚ ਹਾਂ।

2 ਰਾਜਿਆਂ 6:21 (PANIRV)
Square Portrait Landscape 4K UHD
ਜਦ ਇਸਰਾਏਲ ਦੇ ਰਾਜਾ ਨੇ ਉਨ੍ਹਾਂ ਨੂੰ ਵੇਖਿਆ ਤਾਂ ਅਲੀਸ਼ਾ ਨੂੰ ਆਖਿਆ, ਹੇ ਮੇਰੇ ਪਿਤਾ, ਕੀ ਮੈਂ ਉਨ੍ਹਾਂ ਨੂੰ ਮਾਰਾਂ? ਮੈਂ ਉਨ੍ਹਾਂ ਨੂੰ ਮਾਰਾਂ?

2 ਰਾਜਿਆਂ 6:22 (PANIRV)
Square Portrait Landscape 4K UHD
ਅੱਗੋਂ ਉਸ ਨੇ ਆਖਿਆ, ਉਨ੍ਹਾਂ ਨੂੰ ਨਾ ਮਾਰੀਂ। ਜਿਨ੍ਹਾਂ ਨੂੰ ਤੂੰ ਆਪਣੀ ਤਲਵਾਰ ਤੇ ਧਣੁੱਖ ਨਾਲ ਗੁਲਾਮ ਬਣਾਇਆ, ਕੀ ਤੂੰ ਉਨ੍ਹਾਂ ਨੂੰ ਮਾਰ ਸੁੱਟੇਂਗਾ? ਉਨ੍ਹਾਂ ਦੇ ਅੱਗੇ ਰੋਟੀ ਤੇ ਪਾਣੀ ਰੱਖ ਕਿ ਉਹ ਖਾਣ-ਪੀਣ ਅਤੇ ਆਪਣੇ ਸੁਆਮੀ ਕੋਲ ਵਾਪਸ ਚਲੇ ਜਾਣ।

2 ਰਾਜਿਆਂ 6:23 (PANIRV)
Square Portrait Landscape 4K UHD
ਫਿਰ ਉਸ ਨੇ ਉਨ੍ਹਾਂ ਲਈ ਵੱਡਾ ਭੋਜਨ ਤਿਆਰ ਕੀਤਾ ਅਤੇ ਜਦ ਉਹ ਖਾ ਪੀ ਚੁੱਕੇ ਤਾਂ ਉਸ ਨੇ ਉਨ੍ਹਾਂ ਨੂੰ ਜਾਣ ਦਿੱਤਾ ਅਤੇ ਉਹ ਆਪਣੇ ਸੁਆਮੀ ਕੋਲ ਚੱਲੇ ਗਏ ਅਤੇ ਅਰਾਮ ਦੇ ਦਲ ਫੇਰ ਕਦੇ ਇਸਰਾਏਲ ਦੇ ਦੇਸ ਵਿੱਚ ਨਾ ਆਏ।

2 ਰਾਜਿਆਂ 6:24 (PANIRV)
Square Portrait Landscape 4K UHD
ਪਰ ਇਹ ਦੇ ਬਾਅਦ ਅਜਿਹਾ ਹੋਇਆ ਕਿ ਅਰਾਮ ਦੇ ਰਾਜੇ ਬਨ-ਹਦਦ ਨੇ ਆਪਣੀ ਫੌਜ ਨੂੰ ਇਕੱਠੀ ਕਰਕੇ ਚੜ੍ਹਾਈ ਕੀਤੀ ਅਤੇ ਸਾਮਰਿਯਾ ਨੂੰ ਘੇਰ ਲਿਆ।

2 ਰਾਜਿਆਂ 6:25 (PANIRV)
Square Portrait Landscape 4K UHD
ਸਾਮਰਿਯਾ ਵਿੱਚ ਮਹਾਂ ਕਾਲ ਪੈ ਗਿਆ ਅਤੇ ਵੇਖੋ, ਉਹਨਾਂ ਨੇ ਉਹ ਨੂੰ ਘੇਰੀਂ ਰੱਖਿਆ, ਐਥੋਂ ਤੱਕ ਕਿ ਗਧੇ ਦਾ ਸਿਰ ਅੱਸੀ ਰੁਪਏ ਨੂੰ ਤੇ ਕਬੂਤਰ ਦੀ ਵਿੱਠ ਦਾ ਅੱਧਾ ਸੇਰ ਪੰਜ ਰੁਪਏ ਨੂੰ ਵਿਕਣ ਲੱਗ ਪਿਆ।

2 ਰਾਜਿਆਂ 6:26 (PANIRV)
Square Portrait Landscape 4K UHD
ਤਦ ਅਜਿਹਾ ਹੋਇਆ ਜਦ ਇਸਰਾਏਲ ਦਾ ਰਾਜਾ ਕੰਧ ਉੱਤੇ ਘੁੰਮ ਰਿਹਾ ਸੀ ਤਾਂ ਇੱਕ ਔਰਤ ਨੇ ਇਹ ਆਖ ਕੇ ਉਹ ਦੀ ਦੁਹਾਈ ਦਿੱਤੀ ਕਿ ਹੇ ਮੇਰੇ ਮਹਾਰਾਜ ਰਾਜਾ, ਬਚਾ ਲਓ।

2 ਰਾਜਿਆਂ 6:27 (PANIRV)
Square Portrait Landscape 4K UHD
ਉਸ ਨੇ ਅੱਗੋਂ ਆਖਿਆ, “ਜੇ ਯਹੋਵਾਹ ਹੀ ਤੈਨੂੰ ਨਾ ਬਚਾਵੇ ਤਾਂ ਮੈਂ ਤੈਨੂੰ ਕਿੱਥੋਂ ਬਚਾਵਾਂ? ਕੀ ਖਲਵਾੜੇ ਤੋਂ ਜਾਂ ਦਾਖ ਦੇ ਚੁਬੱਚੇ ਤੋਂ?”

2 ਰਾਜਿਆਂ 6:28 (PANIRV)
Square Portrait Landscape 4K UHD
ਰਾਜਾ ਨੇ ਉਸ ਨੂੰ ਆਖਿਆ, “ਤੈਨੂੰ ਕੀ ਦੁੱਖ ਹੈ?” ਉਹ ਬੋਲੀ, “ਇਸ ਔਰਤ ਨੇ ਮੈਨੂੰ ਆਖਿਆ ਕਿ ਆਪਣਾ ਪੁੱਤਰ ਦੇ ਕਿ ਅਸੀਂ ਅੱਜ ਉਹ ਨੂੰ ਖਾਈਏ ਅਤੇ ਮੇਰੇ ਪੁੱਤਰ ਨੂੰ ਅਸੀਂ ਕੱਲ ਖਾ ਲਵਾਂਗੀਆਂ।

2 ਰਾਜਿਆਂ 6:29 (PANIRV)
Square Portrait Landscape 4K UHD
ਸੋ ਮੇਰੇ ਪੁੱਤਰ ਨੂੰ ਅਸੀਂ ਪਕਾਇਆ ਤੇ ਖਾ ਲਿਆ ਅਤੇ ਅਗਲੇ ਦਿਨ ਮੈਂ ਉਹ ਨੂੰ ਆਖਿਆ ਕਿ ਆਪਣਾ ਪੁੱਤਰ ਦੇ ਕਿ ਉਹ ਨੂੰ ਖਾਈਏ, ਪਰ ਉਹ ਨੇ ਆਪਣੇ ਪੁੱਤਰ ਨੂੰ ਲੁਕਾ ਲਿਆ।”

2 ਰਾਜਿਆਂ 6:30 (PANIRV)
Square Portrait Landscape 4K UHD
ਜਦ ਰਾਜੇ ਨੇ ਉਸ ਔਰਤ ਦੀਆਂ ਗੱਲਾਂ ਸੁਣੀਆਂ ਤੇ ਉਹ ਨੇ ਕੰਧ ਉੱਤੋਂ ਦੀ ਲੰਘਦਿਆਂ ਆਪਣੇ ਕੱਪੜੇ ਪਾੜੇ ਅਤੇ ਲੋਕਾਂ ਨੇ ਵੇਖਿਆ ਕਿ ਉਹ ਦੇ ਸਰੀਰ ਉੱਤੇ ਟਾਟ ਹੈ।

2 ਰਾਜਿਆਂ 6:31 (PANIRV)
Square Portrait Landscape 4K UHD
ਉਹ ਨੇ ਆਖਿਆ ਕਿ ਜੇ ਅੱਜ ਸ਼ਾਫਾਟ ਦੇ ਪੁੱਤਰ ਅਲੀਸ਼ਾ ਦਾ ਸਿਰ ਉਹ ਦੇ ਤਨ ਉੱਤੇ ਰਹਿ ਜਾਵੇ ਤਾਂ ਪਰਮੇਸ਼ੁਰ ਮੇਰੇ ਨਾਲ ਇਸੇ ਤਰ੍ਹਾਂ ਸਗੋਂ ਇਹ ਦੇ ਨਾਲੋਂ ਵੀ ਵਧ ਕੇ ਕਰੇ।

2 ਰਾਜਿਆਂ 6:32 (PANIRV)
Square Portrait Landscape 4K UHD
ਜਦ ਅਲੀਸ਼ਾ ਆਪਣੇ ਘਰ ਬੈਠਾ ਸੀ, ਬਜ਼ੁਰਗ ਉਹ ਦੇ ਨਾਲ ਬੈਠੇ ਸਨ ਤਦ ਰਾਜਾ ਨੇ ਆਪਣੇ ਅੱਗੋਂ ਇੱਕ ਆਦਮੀ ਨੂੰ ਭੇਜਿਆ। ਇਸ ਤੋਂ ਪਹਿਲਾਂ ਕਿ ਸੰਦੇਸ਼ਵਾਹਕ ਉਸ ਦੇ ਕੋਲ ਪਹੁੰਚੇ, ਉਸ ਨੇ ਆਪ ਹੀ ਬਜ਼ੁਰਗਾਂ ਨੂੰ ਆਖਿਆ ਕਿ ਤੁਸੀਂ ਵੇਖਦੇ ਹੋ ਕਿ ਉਸ ਖੂਨੀ ਦੇ ਪੁੱਤਰ ਨੇ ਮੇਰਾ ਸਿਰ ਲੈਣ ਲਈ ਇੱਕ ਜਣੇ ਨੂੰ ਭੇਜਿਆ ਹੈ? ਵੇਖੋ, ਜਦ ਉਹ ਸੰਦੇਸ਼ਵਾਹਕ ਆਵੇ ਤਾਂ ਤੁਸੀਂ ਦਰਵਾਜ਼ਾ ਬੰਦ ਕਰਕੇ ਉਸ ਨੂੰ ਰੋਕੀ ਰੱਖਿਓ। ਕੀ ਉਸ ਦੇ ਪਿੱਛੋਂ ਉਸ ਦੇ ਸੁਆਮੀ ਦੇ ਪੈਰਾਂ ਦੀ ਅਵਾਜ਼? ਨਹੀਂ?

2 ਰਾਜਿਆਂ 6:33 (PANIRV)
Square Portrait Landscape 4K UHD
ਜਦੋਂ ਉਹ ਉਨ੍ਹਾਂ ਨਾਲ ਗੱਲਾਂ ਹੀ ਕਰਦਾ ਸੀ ਕਿ ਵੇਖੋ, ਉਹ ਸੰਦੇਸ਼ਵਾਹਕ ਉਹ ਦੇ ਕੋਲ ਆ ਪਹੁੰਚਿਆ ਅਤੇ ਆਖਿਆ ਕਿ ਵੇਖੋ, ਇਹ ਮੁਸੀਬਤ ਯਹੋਵਾਹ ਦੀ ਵੱਲੋਂ ਹੈ। ਹੁਣ ਮੈਂ ਅੱਗੇ ਨੂੰ ਯਹੋਵਾਹ ਦੀ ਉਡੀਕ ਕਿਉਂ ਕਰਾਂ?

Available Bible Translations

American Standard Version
2 Kings 6 (ASV) »
King James Version
2 Kings 6 (KJV) »
GOD’S WORD® (GW)
2 Kings 6 (GW) »
World English Bible
2 Kings 6 (WEB) »
Louis Segond 1910
2 Rois 6 (LSG) »
इंडियन रिवाइज्ड वर्जन - हिंदी
2 राजाओं 6 (HINIRV) »
ভারতীয় সংশোধিত সংস্করণ - বাংলা
2 ৰাজাৱলি 6 (BENIRV) »
இந்தியன் ரீவைஸ்டு வேர்ஷன் - தமிழ்
2 இராஜாக்கள் 6 (TAMIRV) »
इंडियन रिवाइज्ड वर्जन - मराठी
2 राजे 6 (MARIRV) »
ఇండియన్ రేవిజ్డ్ వెర్షన్ - తెలుగు
2 రాజులు 6 (TELIRV) »
ઇન્ડિયન રિવાયઝ્ડ વર્ઝન - ગુજરાતી
2 રાજાઓ 6 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
2 ಅರಸುಗಳು 6 (KANIRV) »
الكتاب المقدس باللغة العربية، فان دايك
اَلْمُلُوكِ ٱلثَّانِي 6 (AVD) »
תנ ך עברי מודרני
מלכים ב 6 (HEB) »
Bíblia Sagrada Português
2 Reis 6 (BSL) »
Kinh Thánh: Tiếng Việt
2 Các Vua 6 (VIE) »
Reina Valera Antigua
2 Reyes 6 (RVA) »
La Sacra Bibbia
2 Re 6 (RIV) »
圣 经 简体中文和合本
列 王 记 下 6 (CUVS) »
聖 經 繁體中文和合本
列 王 紀 下 6 (CUVT) »
Bibla e Shenjtë
2 Mbretërve 6 (ALB) »
Svenska Bibeln 1917
2 Kungaboken 6 (SV1917) »
Библия на русском
4 Царств 6 (RUSV) »
Українська Біблія
2 царів 6 (UKR) »
Szent Biblia - Magyar
2 Királyok 6 (KAR) »
Българска Библия
4 Царе 6 (BULG) »
聖書 日本語
列王紀下 6 (JPN) »
Kitaabka Quduuska Ah
Boqorradii Labaad 6 (SOM) »
De Heilige Schrift
2 Koningen 6 (NLD) »

2 ਰਾਜਿਆਂ (PANIRV) Chapter Selection

PANIRV Book Selection List