2 ਰਾਜਿਆਂ Chapter 9 PANIRV Bible Verse Images

2 ਰਾਜਿਆਂ 9 Bible Verse Pictures. Choose from a large collection of inspirational, motivational and encouraging Bible verses with pictures of nature. Download and share 2 ਰਾਜਿਆਂ 9 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


2 ਰਾਜਿਆਂ 9:1 (PANIRV)
Square Portrait Landscape 4K UHD
ਅਲੀਸ਼ਾ ਨਬੀ ਨੇ ਨਬੀਆਂ ਦੇ ਦਲ ਵਿੱਚੋਂ ਇੱਕ ਨੂੰ ਸੱਦ ਕੇ ਉਹ ਨੂੰ ਆਖਿਆ, ਆਪਣਾ ਲੱਕ ਬੰਨ੍ਹ, ਤੇਲ ਦੀ ਇੱਕ ਕੁੱਪੀ ਆਪਣੇ ਹੱਥ ਵਿੱਚ ਲੈ ਅਤੇ ਰਾਮੋਥ ਗਿਲਆਦ ਨੂੰ ਜਾ।

2 ਰਾਜਿਆਂ 9:2 (PANIRV)
Square Portrait Landscape 4K UHD
ਜਦ ਤੂੰ ਉੱਥੇ ਪਹੁੰਚੇ ਤਦ ਨਿਮਸ਼ੀ ਦੇ ਪੋਤਰੇ ਯਹੋਸ਼ਾਫ਼ਾਤ ਦੇ ਪੁੱਤਰ ਯੇਹੂ ਨੂੰ ਲੱਭ ਲਈਂ ਅਤੇ ਤੂੰ ਅੰਦਰ ਜਾ ਕੇ ਉਹ ਨੂੰ ਉਹ ਦੇ ਭਰਾਵਾਂ ਵਿੱਚੋਂ ਉਠਾ ਕੇ ਅੰਦਰਲੀ ਕੋਠੜੀ ਵਿੱਚ ਲੈ ਜਾਈਂ।

2 ਰਾਜਿਆਂ 9:3 (PANIRV)
Square Portrait Landscape 4K UHD
ਫੇਰ ਤੇਲ ਦੀ ਕੁੱਪੀ ਲੈ ਕੇ ਉਹ ਦੇ ਸਿਰ ਉੱਤੇ ਡੋਲ੍ਹ ਦੇਈਂ ਅਤੇ ਆਖੀਂ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੈਂ ਤੈਨੂੰ ਇਸਰਾਏਲ ਦਾ ਰਾਜਾ ਹੋਣ ਲਈ ਮਸਹ ਕੀਤਾ ਹੈ। ਤਦ ਤੂੰ ਬੂਹਾ ਖੋਲ੍ਹ ਕੇ ਭੱਜ ਜਾਈਂ ਅਤੇ ਨਾ ਠਹਿਰੀਂ।

2 ਰਾਜਿਆਂ 9:4 (PANIRV)
Square Portrait Landscape 4K UHD
ਇਸ ਲਈ ਉਹ ਜੁਆਨ ਅਰਥਾਤ ਉਹ ਜੁਆਨ ਨਬੀ ਰਾਮੋਥ ਗਿਲਆਦ ਨੂੰ ਗਿਆ।

2 ਰਾਜਿਆਂ 9:5 (PANIRV)
Square Portrait Landscape 4K UHD
ਜਦ ਉਹ ਪਹੁੰਚਿਆ ਤਾਂ ਵੇਖੋ, ਫੌਜ ਦੇ ਸਰਦਾਰ ਬੈਠੇ ਹੋਏ ਸਨ। ਉਸ ਨੇ ਆਖਿਆ, ਹੇ ਸਰਦਾਰ, ਮੇਰੇ ਕੋਲ ਤੇਰੇ ਲਈ ਇੱਕ ਸੁਨੇਹਾ ਹੈ ਅਤੇ ਯੇਹੂ ਨੇ ਪੁੱਛਿਆ, ਸਾਡੇ ਸਾਰਿਆਂ ਵਿੱਚੋਂ ਕਿਸ ਦੇ ਲਈ? ਉਸ ਨੇ ਆਖਿਆ, ਹੇ ਸਰਦਾਰ ਤੇਰੇ ਲਈ।

2 ਰਾਜਿਆਂ 9:6 (PANIRV)
Square Portrait Landscape 4K UHD
ਤਦ ਉਹ ਉੱਠ ਕੇ ਘਰ ਵਿੱਚ ਗਿਆ ਅਤੇ ਉਸ ਨੇ ਉਹ ਦੇ ਸਿਰ ਉੱਤੇ ਤੇਲ ਡੋਲ੍ਹ ਦਿੱਤਾ ਅਤੇ ਉਸ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਮੈਂ ਤੈਨੂੰ ਯਹੋਵਾਹ ਦੀ ਪਰਜਾ ਇਸਰਾਏਲ ਦਾ ਰਾਜਾ ਹੋਣ ਲਈ ਮਸਹ ਕੀਤਾ ਹੈ।

2 ਰਾਜਿਆਂ 9:7 (PANIRV)
Square Portrait Landscape 4K UHD
ਤੂੰ ਆਪਣੇ ਸੁਆਮੀ ਅਹਾਬ ਦੇ ਘਰਾਣੇ ਨੂੰ ਮਾਰ ਸੁੱਟੀਂ ਤਾਂ ਕਿ ਮੈਂ ਆਪਣੇ ਦਾਸ ਨਬੀਆਂ ਦੇ ਲਹੂ ਦਾ ਅਤੇ ਯਹੋਵਾਹ ਦੇ ਸਭ ਦਾਸਾਂ ਦੇ ਲਹੂ ਦਾ ਬਦਲਾ ਈਜ਼ਬਲ ਦੇ ਹੱਥੋਂ ਲਵਾਂ।

2 ਰਾਜਿਆਂ 9:8 (PANIRV)
Square Portrait Landscape 4K UHD
ਅਹਾਬ ਦੇ ਸਾਰੇ ਘਰਾਣੇ ਦਾ ਨਾਸ ਹੋਵੇਗਾ ਅਤੇ ਮੈਂ ਅਹਾਬ ਤੋਂ ਹਰੇਕ ਲੜਕੇ ਨੂੰ, ਇਸਰਾਏਲ ਵਿੱਚ ਹਰ ਗੁਲਾਮ ਨੂੰ ਅਤੇ ਹਰ ਅਜ਼ਾਦ ਨੂੰ ਕੱਟ ਦਿਆਂਗਾ।

2 ਰਾਜਿਆਂ 9:9 (PANIRV)
Square Portrait Landscape 4K UHD
ਮੈਂ ਅਹਾਬ ਦੇ ਘਰਾਣੇ ਨੂੰ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਘਰ ਅਤੇ ਅਹੀਯਾਹ ਦੇ ਪੁੱਤਰ ਬਆਸ਼ਾ ਦੇ ਘਰ ਵਾਂਗੂੰ ਕਰ ਛੱਡਾਂਗਾ।

2 ਰਾਜਿਆਂ 9:10 (PANIRV)
Square Portrait Landscape 4K UHD
ਈਜ਼ਬਲ ਨੂੰ ਯਿਜ਼ਰਏਲ ਦੀ ਭੂਮੀ ਵਿੱਚ ਕੁੱਤੇ ਖਾਣਗੇ ਅਤੇ ਉਹ ਨੂੰ ਦੱਬਣ ਵਾਲਾ ਉੱਥੇ ਕੋਈ ਨਾ ਹੋਵੇਗਾ। ਫੇਰ ਉਹ ਬੂਹਾ ਖੋਲ੍ਹ ਕੇ ਭੱਜ ਗਿਆ।

2 ਰਾਜਿਆਂ 9:11 (PANIRV)
Square Portrait Landscape 4K UHD
ਤਦ ਯੇਹੂ ਆਪਣੇ ਸੁਆਮੀ ਦੇ ਨੌਕਰਾਂ ਕੋਲ ਬਾਹਰ ਆਇਆ ਅਤੇ ਇੱਕ ਨੇ ਉਸ ਨੂੰ ਆਖਿਆ, ਸੁੱਖ ਤਾਂ ਹੈ? ਇਹ ਬਾਵਰਾ ਤੇਰੇ ਕੋਲ ਕਿਉਂ ਆਇਆ ਸੀ? ਉਹ ਨੇ ਉਹਨਾਂ ਨੂੰ ਆਖਿਆ, ਤੁਸੀਂ ਉਸ ਆਦਮੀ ਤੇ ਉਸ ਦੇ ਸੁਨੇਹੇ ਨੂੰ ਜਾਣਦੇ ਹੋ।

2 ਰਾਜਿਆਂ 9:12 (PANIRV)
Square Portrait Landscape 4K UHD
ਅਤੇ ਉਹ ਬੋਲੇ, ਇਹ ਝੂਠਾ ਹੈ। ਕਿਰਪਾ ਕਰਕੇ ਸਾਨੂੰ ਦੱਸ ਤਾਂ ਸਹੀ, ਤਦ ਉਸ ਨੇ ਉੱਤਰ ਦਿੱਤਾ, ਉਸ ਨੇ ਮੇਰੇ ਨਾਲ ਇਸ ਤਰ੍ਹਾਂ ਗੱਲ ਕੀਤੀ ਕਿ ਯਹੋਵਾਹ ਅਜਿਹਾ ਆਖਦਾ ਹੈ ਕਿ ਮੈਂ ਤੈਨੂੰ ਇਸਰਾਏਲ ਦਾ ਰਾਜਾ ਹੋਣ ਲਈ ਮਸਹ ਕੀਤਾ।

2 ਰਾਜਿਆਂ 9:13 (PANIRV)
Square Portrait Landscape 4K UHD
ਤਦ ਉਹਨਾਂ ਨੇ ਛੇਤੀ ਕੀਤੀ ਅਤੇ ਹਰੇਕ ਆਦਮੀ ਨੇ ਆਪਣੇ ਕੱਪੜੇ ਲੈ ਕੇ ਉਹ ਦੇ ਹੇਠਾਂ ਉਨ੍ਹਾਂ ਹੀ ਪੌੜੀਆਂ ਉੱਤੇ ਵਿਛਾਏ ਅਤੇ ਤੁਰ੍ਹੀ ਵਜਾ ਕੇ ਆਖਿਆ ਕਿ ਯੇਹੂ ਰਾਜਾ ਹੈ।

2 ਰਾਜਿਆਂ 9:14 (PANIRV)
Square Portrait Landscape 4K UHD
ਇਸ ਤਰ੍ਹਾਂ ਨਿਮਸ਼ੀ ਦੇ ਪੋਤਰੇ ਯਹੋਸ਼ਾਫ਼ਾਤ ਦੇ ਪੁੱਤਰ ਯੇਹੂ ਨੇ ਯੋਰਾਮ ਦੇ ਵਿਰੁੱਧ ਰਾਜਦ੍ਰੋਹ ਕੀਤਾ ਅਤੇ ਅਰਾਮ ਦੇ ਰਾਜਾ ਹਜ਼ਾਏਲ ਦੇ ਕਾਰਨ ਯੋਰਾਮ ਸਾਰੇ ਇਸਰਾਏਲ ਦੇ ਨਾਲ ਰਾਮੋਥ ਗਿਲਆਦ ਦੀ ਦੇਖਭਾਲ ਕਰਦਾ ਸੀ।

2 ਰਾਜਿਆਂ 9:15 (PANIRV)
Square Portrait Landscape 4K UHD
ਪਰ ਯੋਰਾਮ ਰਾਜਾ ਮੁੜ ਗਿਆ ਸੀ ਕਿ ਯਿਜ਼ਰਏਲ ਵਿੱਚ ਉਨ੍ਹਾਂ ਜ਼ਖਮਾਂ ਦਾ ਇਲਾਜ ਕਰਾਵੇ, ਜਿਹੜੇ ਅਰਾਮ ਦੇ ਰਾਜਾ ਹਜ਼ਾਏਲ ਨਾਲ ਲੜਦਿਆਂ ਅਰਾਮੀਆਂ ਦੇ ਹੱਥੋਂ ਲੱਗੇ ਸਨ। ਤਦ ਯੇਹੂ ਨੇ ਆਖਿਆ, ਜੇ ਤੁਹਾਡਾ ਵਿਚਾਰ ਅਜਿਹਾ ਹੈ ਤਾਂ ਕੋਈ ਭੱਜਣ ਵਾਲਾ ਇਸ ਸ਼ਹਿਰ ਵਿੱਚੋਂ ਨਿੱਕਲ ਕੇ ਯਿਜ਼ਰਏਲ ਨੂੰ ਖ਼ਬਰ ਨਾ ਲਿਜਾਵੇ।

2 ਰਾਜਿਆਂ 9:16 (PANIRV)
Square Portrait Landscape 4K UHD
ਅਤੇ ਯੇਹੂ ਰੱਥ ਉੱਤੇ ਚੜ੍ਹ ਕੇ ਯਿਜ਼ਰਏਲ ਨੂੰ ਗਿਆ ਕਿਉਂ ਜੋ ਯੋਰਾਮ ਉੱਥੇ ਪਿਆ ਹੋਇਆ ਸੀ ਅਤੇ ਯਹੂਦਾਹ ਦਾ ਰਾਜਾ ਅਹਜ਼ਯਾਹ ਯੋਰਾਮ ਨੂੰ ਮਿਲਣ ਲਈ ਆਇਆ ਹੋਇਆ ਸੀ।

2 ਰਾਜਿਆਂ 9:17 (PANIRV)
Square Portrait Landscape 4K UHD
ਯਿਜ਼ਰਏਲ ਵਿੱਚ ਪਹਿਰੇ ਵਾਲਾ ਬੁਰਜ ਉੱਤੇ ਖੜ੍ਹਾ ਸੀ ਅਤੇ ਜਦ ਉਸ ਨੇ ਯੇਹੂ ਦੇ ਵੱਡੇ ਜੱਥੇ ਨੂੰ ਆਉਂਦਿਆ ਵੇਖਿਆ ਤਾਂ ਆਖਿਆ, ਮੈਨੂੰ ਇੱਕ ਵੱਡਾ ਜੱਥਾ ਦਿਸਦਾ ਹੈ। ਯੋਰਾਮ ਨੇ ਕਿਹਾ, ਇੱਕ ਸਵਾਰ ਨੂੰ ਲੈ ਕੇ ਉਨ੍ਹਾਂ ਨੂੰ ਮਿਲਣ ਲਈ ਘੱਲ ਕਿ ਉਹ ਉਸ ਨੂੰ ਪੁੱਛੇ, “ਕੀ ਸ਼ਾਂਤੀ ਵੀ ਹੈ?”

2 ਰਾਜਿਆਂ 9:18 (PANIRV)
Square Portrait Landscape 4K UHD
ਫਿਰ ਇੱਕ ਸਵਾਰ ਉਹ ਨੂੰ ਮਿਲਣ ਲਈ ਗਿਆ ਅਤੇ ਬੋਲਿਆ, ਰਾਜਾ ਪੁੱਛਦਾ ਹੈ, “ਸ਼ਾਂਤੀ ਵੀ ਹੈ?” ਅਤੇ ਯੇਹੂ ਬੋਲਿਆ, “ਤੈਨੂੰ ਸ਼ਾਂਤੀ ਨਾਲ ਕੀ? ਤੂੰ ਮੇਰੇ ਪਿੱਛੇ ਚੱਲ।” ਪਹਿਰੇ ਵਾਲੇ ਨੇ ਆਖਿਆ, ਸੰਦੇਸ਼ਵਾਹਕ ਉਨ੍ਹਾਂ ਕੋਲ ਪਹੁੰਚ ਤਾਂ ਗਿਆ ਪਰ ਪਿੱਛੇ ਨਾ ਮੁੜਿਆ।

2 ਰਾਜਿਆਂ 9:19 (PANIRV)
Square Portrait Landscape 4K UHD
ਤਦ ਉਹ ਨੇ ਦੂਜੇ ਸਵਾਰ ਨੂੰ ਭੇਜਿਆ ਅਤੇ ਉਸ ਨੇ ਉਨ੍ਹਾਂ ਕੋਲ ਜਾ ਕੇ ਆਖਿਆ, ਰਾਜਾ ਪੁੱਛਦਾ ਹੈ, “ਸ਼ਾਂਤੀ ਵੀ ਹੈ?” ਯੇਹੂ ਨੇ ਉਸ ਨੂੰ ਕਿਹਾ, “ਤੈਨੂੰ ਸ਼ਾਂਤੀ ਨਾਲ ਕੀ? ਮੇਰੇ ਪਿੱਛੇ ਚੱਲ।”

2 ਰਾਜਿਆਂ 9:20 (PANIRV)
Square Portrait Landscape 4K UHD
ਤਦ ਪਹਿਰੇ ਵਾਲੇ ਨੇ ਦੱਸਿਆ, ਉਹ ਉਨ੍ਹਾਂ ਕੋਲ ਪਹੁੰਚ ਤਾਂ ਗਿਆ ਪਰ ਪਿੱਛੇ ਨਾ ਮੁੜਿਆ ਅਤੇ ਹੱਕਣਾ ਨਿਮਸ਼ੀ ਦੇ ਪੁੱਤਰ ਯੇਹੂ ਦੇ ਹੱਕਣ ਵਰਗਾ ਹੈ ਕਿਉਂ ਜੋ ਉਹ ਬਹੁਤ ਤੇਜ਼ੀ ਨਾਲ ਹੱਕਦਾ ਹੁੰਦਾ ਹੈ।

2 ਰਾਜਿਆਂ 9:21 (PANIRV)
Square Portrait Landscape 4K UHD
ਤਦ ਯੋਰਾਮ ਨੇ ਆਖਿਆ, ਜੋੜ ਦੇ। ਉਨ੍ਹਾਂ ਨੇ ਉਹ ਦਾ ਰੱਥ ਜੋੜ ਦਿੱਤਾ। ਤਦ ਇਸਰਾਏਲ ਦਾ ਰਾਜਾ ਯੋਰਾਮ ਅਤੇ ਯਹੂਦਾਹ ਦਾ ਰਾਜਾ ਅਹਜ਼ਯਾਹ ਆਪਣੇ-ਆਪਣੇ ਰੱਥ ਉੱਤੇ ਨਿੱਕਲ ਕੇ ਯੇਹੂ ਨੂੰ ਮਿਲਣ ਲਈ ਗਏ ਅਤੇ ਯਿਜ਼ਰਏਲੀ ਨਾਬੋਥ ਦੀ ਭੂਮੀ ਵਿੱਚ ਉਹ ਨੂੰ ਜਾ ਮਿਲੇ।

2 ਰਾਜਿਆਂ 9:22 (PANIRV)
Square Portrait Landscape 4K UHD
ਤਦ ਅਜਿਹਾ ਹੋਇਆ ਜਦ ਯੋਰਾਮ ਨੇ ਯੇਹੂ ਨੂੰ ਦੇਖਿਆ ਤਾਂ ਬੋਲਿਆ, “ਯੇਹੂ ਸ਼ਾਂਤੀ ਵੀ ਹੈ?” ਉਸ ਨੇ ਆਖਿਆ, ਜਦ ਤੱਕ ਤੇਰੀ ਮਾਂ ਈਜ਼ਬਲ ਦੀਆਂ ਵਿਭਚਾਰੀਆਂ ਤੇ ਉਸ ਦੀਆਂ ਜਾਦੂਗਰੀਆਂ ਐਨੀਆਂ ਵਧੀਆਂ ਹੋਈਆਂ ਹੋਣ ਤਦ ਤੱਕ ਕਿਸ ਤਰ੍ਹਾਂ ਦੀ ਸ਼ਾਂਤੀ?

2 ਰਾਜਿਆਂ 9:23 (PANIRV)
Square Portrait Landscape 4K UHD
ਤਦ ਯੋਰਾਮ ਨੇ ਵਾਗਾਂ ਮੋੜੀਆਂ ਅਤੇ ਭੱਜ ਤੁਰਿਆ ਅਤੇ ਅਹਜ਼ਯਾਹ ਨੂੰ ਆਖਿਆ, ਹੇ ਅਹਜ਼ਯਾਹ ਧੋਖਾ ਹੈ! ਭੱਜ।

2 ਰਾਜਿਆਂ 9:24 (PANIRV)
Square Portrait Landscape 4K UHD
ਤਦ ਯੇਹੂ ਨੇ ਆਪਣਾ ਧਣੁੱਖ ਜ਼ੋਰ ਨਾਲ ਖਿੱਚਿਆ ਅਤੇ ਯੋਰਾਮ ਦੇ ਮੋਢਿਆਂ ਦੇ ਵਿਚਕਾਰ ਮਾਰਿਆ, ਤੀਰ ਉਹ ਦੇ ਦਿਲ ਵਿੱਚੋਂ ਹੋ ਕੇ ਨਿੱਕਲਿਆ ਅਤੇ ਉਹ ਆਪਣੇ ਰੱਥ ਵਿੱਚ ਹੀ ਡਿੱਗ ਪਿਆ।

2 ਰਾਜਿਆਂ 9:25 (PANIRV)
Square Portrait Landscape 4K UHD
ਤਦ ਉਸ ਨੇ ਆਪਣੇ ਇੱਕ ਅਹੁਦੇਦਾਰ ਬਿਦਕਰ ਨੂੰ ਆਖਿਆ, ਉਹ ਨੂੰ ਚੁੱਕ ਕੇ ਯਿਜ਼ਰਏਲੀ ਨਾਬੋਥ ਦੇ ਖੇਤ ਦੇ ਹਿੱਸੇ ਵਿੱਚ ਸੁੱਟ ਦੇ ਕਿਉਂ ਜੋ ਚੇਤੇ ਕਰ ਕਿ ਜਦ ਮੈਂ ਤੇ ਤੂੰ ਦੋਵੇਂ ਰਲ ਕੇ ਉਸ ਦੇ ਪਿਤਾ ਅਹਾਬ ਦੇ ਪਿੱਛੇ ਸਵਾਰ ਹੋਏ ਜਾਂਦੇ ਸੀ ਤਦ ਯਹੋਵਾਹ ਨੇ ਉਹ ਦੇ ਉੱਤੇ ਇਹੋ ਹੁਕਮ ਲਾਇਆ ਸੀ।

2 ਰਾਜਿਆਂ 9:26 (PANIRV)
Square Portrait Landscape 4K UHD
ਸੱਚ-ਮੁੱਚ ਮੈਂ ਅੱਜ-ਕੱਲ ਹੀ ਨਾਬੋਥ ਦਾ ਲਹੂ ਅਤੇ ਉਹ ਦੇ ਪੁੱਤਰਾਂ ਦਾ ਲਹੂ ਵੇਖਿਆ ਹੈ, ਯਹੋਵਾਹ ਦਾ ਵਾਕ ਹੈ। ਮੈਂ ਇਸ ਖੇਤ ਵਿੱਚ ਤੈਨੂੰ ਬਦਲਾ ਦਿਆਂਗਾ, ਯਹੋਵਾਹ ਦਾ ਵਾਕ ਹੈ। ਇਸ ਲਈ ਹੁਣ ਯਹੋਵਾਹ ਦੇ ਵਾਕ ਅਨੁਸਾਰ ਉਹ ਨੂੰ ਚੁੱਕ ਕੇ ਉਸੇ ਥਾਂ ਸੁੱਟ ਦੇ।

2 ਰਾਜਿਆਂ 9:27 (PANIRV)
Square Portrait Landscape 4K UHD
ਜਦ ਯਹੂਦਾਹ ਦੇ ਰਾਜਾ ਅਹਜ਼ਯਾਹ ਨੇ ਇਹ ਵੇਖਿਆ ਤਾਂ ਬਾਗ਼ ਦੇ ਰਾਹ ਤੋਂ ਭੱਜਿਆ, ਪਰ ਯੇਹੂ ਨੇ ਉਹ ਦਾ ਪਿੱਛਾ ਕਰਕੇ ਕਿਹਾ, ਉਸ ਨੂੰ ਵੀ ਰੱਥ ਵਿੱਚ ਹੀ ਮਾਰ ਸੁੱਟੋ। ਤਦ ਉਹ ਵੀ ਯਿਬਲਾਮ ਦੇ ਨਾਲ ਗੂਰ ਦੀ ਚੜ੍ਹਾਈ ਤੇ ਮਾਰਿਆ ਗਿਆ ਅਤੇ ਮਗਿੱਦੋ ਤੱਕ ਭੱਜ ਕੇ ਉੱਥੇ ਮਰ ਗਿਆ।

2 ਰਾਜਿਆਂ 9:28 (PANIRV)
Square Portrait Landscape 4K UHD
ਤਦ ਉਹ ਦੇ ਨੌਕਰ ਉਹ ਨੂੰ ਰੱਥ ਵਿੱਚ ਰੱਖ ਕੇ ਯਰੂਸ਼ਲਮ ਨੂੰ ਲਿਆਏ ਅਤੇ ਉਹ ਨੂੰ ਉਹ ਦੀ ਕਬਰ ਵਿੱਚ ਉਹ ਦੇ ਪੁਰਖਿਆਂ ਦੇ ਨਾਲ ਦਾਊਦ ਦੇ ਸ਼ਹਿਰ ਵਿੱਚ ਦੱਬਿਆ।

2 ਰਾਜਿਆਂ 9:29 (PANIRV)
Square Portrait Landscape 4K UHD
ਅਹਾਬ ਦੇ ਪੁੱਤਰ ਯੋਰਾਮ ਦੇ ਰਾਜ ਦੇ ਗਿਆਰਵੇਂ ਸਾਲ ਅਹਜ਼ਯਾਹ ਯਹੂਦਾਹ ਉੱਤੇ ਰਾਜ ਕਰਨ ਲੱਗਾ।

2 ਰਾਜਿਆਂ 9:30 (PANIRV)
Square Portrait Landscape 4K UHD
ਜਦ ਯੇਹੂ ਯਿਜ਼ਰਏਲ ਵਿੱਚ ਵੜਿਆ ਅਤੇ ਈਜ਼ਬਲ ਨੇ ਇਹ ਸੁਣਿਆ ਤਾਂ ਉਸ ਨੇ ਆਪਣੀਆਂ ਅੱਖਾਂ ਵਿੱਚ ਸੁਰਮਾ ਪਾਇਆ ਅਤੇ ਆਪਣੇ ਸਿਰ ਨੂੰ ਸਿੰਗਾਰ ਕੇ ਖਿੜਕੀ ਵਿੱਚੋਂ ਦੀ ਦੇਖਣ ਲੱਗੀ।

2 ਰਾਜਿਆਂ 9:31 (PANIRV)
Square Portrait Landscape 4K UHD
ਜਦ ਯੇਹੂ ਫਾਟਕ ਵਿੱਚ ਪਹੁੰਚਿਆ, ਉਹ ਬੋਲੀ, ਹੇ ਜ਼ਿਮਰੀ ਆਪਣੇ ਸੁਆਮੀ ਦੇ ਮਾਰਨ ਵਾਲੇ ਸ਼ਾਂਤ ਤਾਂ ਹਨ?

2 ਰਾਜਿਆਂ 9:32 (PANIRV)
Square Portrait Landscape 4K UHD
ਉਸ ਨੇ ਖਿੜਕੀ ਵੱਲ ਮੂੰਹ ਚੁੱਕ ਕੇ ਆਖਿਆ, ਮੇਰੇ ਵੱਲ ਕੌਣ ਹੈ? ਕੌਣ? ਅਤੇ ਦੋ ਤਿੰਨ ਖੋਜ਼ਿਆਂ ਨੇ ਉਹ ਦੀ ਵੱਲ ਵੇਖਿਆ।

2 ਰਾਜਿਆਂ 9:33 (PANIRV)
Square Portrait Landscape 4K UHD
ਤਦ ਉਸ ਨੇ ਆਖਿਆ, ਉਹ ਨੂੰ ਹੇਠਾਂ ਡੇਗ ਦਿਓ। ਫਿਰ ਉਨ੍ਹਾਂ ਨੇ ਉਹ ਨੂੰ ਡੇਗ ਦਿੱਤਾ ਅਤੇ ਉਹ ਦੇ ਲਹੂ ਦੇ ਛਿੱਟੇ ਕੰਧ ਉੱਤੇ ਅਤੇ ਕੁਝ ਘੋੜਿਆਂ ਉੱਤੇ ਪਏ ਅਤੇ ਉਸ ਨੇ ਉਹ ਨੂੰ ਲਤਾੜ ਛੱਡਿਆ।

2 ਰਾਜਿਆਂ 9:34 (PANIRV)
Square Portrait Landscape 4K UHD
ਤਦ ਉਹ ਅੰਦਰ ਜਾ ਕੇ ਖਾਣ-ਪੀਣ ਲੱਗਾ ਅਤੇ ਉਸ ਨੇ ਆਖਿਆ, ਇਸ ਸਰਾਪੀ ਔਰਤ ਨੂੰ ਦੇਖੋ ਅਤੇ ਉਹ ਨੂੰ ਦੱਬ ਦਿਓ ਕਿਉਂ ਜੋ ਉਹ ਇੱਕ ਰਾਜਾ ਦੀ ਧੀ ਹੈ।

2 ਰਾਜਿਆਂ 9:35 (PANIRV)
Square Portrait Landscape 4K UHD
ਉਹ ਉਸ ਨੂੰ ਦੱਬਣ ਲਈ ਗਏ ਪਰ ਖੋਪੜੀ, ਪੈਰਾਂ ਅਤੇ ਉਹ ਦੇ ਹੱਥਾਂ ਦੀਆਂ ਹਥੇਲੀਆਂ ਤੋਂ ਬਿਨ੍ਹਾਂ ਉਸ ਦਾ ਹੋਰ ਕੁਝ ਵੀ ਨਾ ਮਿਲਿਆ।

2 ਰਾਜਿਆਂ 9:36 (PANIRV)
Square Portrait Landscape 4K UHD
ਤਦ ਉਹ ਮੁੜ ਆਏ ਅਤੇ ਉਸ ਨੂੰ ਇਹ ਦੱਸਿਆ ਤਾਂ ਉਸ ਨੇ ਆਖਿਆ, ਇਹ ਯਹੋਵਾਹ ਦਾ ਉਹ ਬਚਨ ਹੈ ਜਿਹੜਾ ਉਸ ਨੇ ਆਪਣੇ ਦਾਸ ਏਲੀਯਾਹ ਤਿਸ਼ਬੀ ਦੇ ਰਾਹੀਂ ਆਖਿਆ ਸੀ ਕਿ ਯਿਜ਼ਰਏਲ ਦੀ ਭੂਮੀ ਦੇ ਖੇਤ ਵਿੱਚ ਕੁੱਤੇ ਈਜ਼ਬਲ ਦਾ ਮਾਸ ਖਾਣਗੇ।

2 ਰਾਜਿਆਂ 9:37 (PANIRV)
Square Portrait Landscape 4K UHD
ਅਤੇ ਈਜ਼ਬਲ ਦੀ ਲੋਥ ਯਿਜ਼ਰਏਲ ਦੀ ਭੂਮੀ ਦੇ ਖੇਤ ਵਿੱਚ ਪਈ ਹੋਈ ਖਾਦ ਵਾਂਗੂੰ ਹੋਵੇਗੀ ਤਾਂ ਜੋ ਕੋਈ ਕਹਿ ਨਾ ਸਕੇ ਕਿ ਇਹ ਈਜ਼ਬਲ ਹੈ।

Available Bible Translations

American Standard Version (ASV)
2 Kings 9 (ASV) »
King James Version (KJV)
2 Kings 9 (KJV) »
GOD’S WORD® (GW)
2 Kings 9 (GW) »
Berean Bible (BSB)
2 Kings 9 (BSB) »
World English Bible (WEB)
2 Kings 9 (WEB) »
French Bible (LSG)
2 Rois 9 (LSG) »
German Bible (LUTH1912)
2 Könige 9 (LUTH1912) »
Marathi Bible (MARIRV)
2 राजे 9 (MARIRV) »
Gujarati Bible (GUJIRV)
2 રાજાઓ 9 (GUJIRV) »
Hebrew Bible (HEB)
מלכים ב 9 (HEB) »
Portuguese Bible (BSL)
2 Reis 9 (BSL) »
Vietnamese Bible (VIE)
2 Các Vua 9 (VIE) »
Spanish Bible (RVA)
2 Reyes 9 (RVA) »
Italian Bible (RIV)
2 Re 9 (RIV) »
Chinese Simplified (CUVS)
列 王 记 下 9 (CUVS) »
Chinese Traditional (CUVT)
列 王 紀 下 9 (CUVT) »
Albanian Bible (ALB)
2 Mbretërve 9 (ALB) »
Swedish Bible (SV1917)
2 Kungaboken 9 (SV1917) »
Russian Bible (RUSV)
4 Царств 9 (RUSV) »
Ukrainian Bible (UKR)
2 царів 9 (UKR) »
Hungarian Bible (KAR)
2 Királyok 9 (KAR) »
Bulgarian Bible (BULG)
4 Царе 9 (BULG) »
Japanese Bible (JPN)
列王紀下 9 (JPN) »
Norwegian Bible (NORSK)
2 Kongebok 9 (NORSK) »

2 ਰਾਜਿਆਂ (PANIRV) Chapter Selection

PANIRV Book Selection List