2 ਸਮੂਏਲ Chapter 12 PANIRV Bible Verse Images

2 ਸਮੂਏਲ 12 Bible Verse Pictures. Choose from a large collection of inspirational, motivational and encouraging Bible verses with pictures of nature. Download and share 2 ਸਮੂਏਲ 12 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


2 ਸਮੂਏਲ 12:1 (PANIRV)
Square Portrait Landscape 4K UHD
ਯਹੋਵਾਹ ਨੇ ਨਾਥਾਨ ਨੂੰ ਦਾਊਦ ਦੇ ਕੋਲ ਭੇਜਿਆ। ਉਸ ਨੇ ਉਹ ਦੇ ਕੋਲ ਆ ਕੇ ਉਹ ਨੂੰ ਆਖਿਆ, ਇੱਕ ਸ਼ਹਿਰ ਵਿੱਚ ਦੋ ਮਨੁੱਖ ਸਨ, ਇੱਕ ਧਨਵਾਨ ਅਤੇ ਦੂਜਾ ਕੰਗਾਲ।

2 ਸਮੂਏਲ 12:2 (PANIRV)
Square Portrait Landscape 4K UHD
ਉਸ ਧਨਵਾਨ ਕੋਲ ਢੇਰ ਸਾਰੀਆਂ ਭੇਡਾਂ-ਬੱਕਰੀਆਂ ਅਤੇ ਮਾਲ ਡੰਗਰ ਸਨ।

2 ਸਮੂਏਲ 12:3 (PANIRV)
Square Portrait Landscape 4K UHD
ਪਰ ਉਸ ਕੰਗਾਲ ਕੋਲ ਭੇਡਾਂ ਦੀ ਇੱਕ ਲੇਲੀ ਤੋਂ ਇਲਾਵਾ ਹੋਰ ਕੁਝ ਨਹੀਂ ਸੀ। ਉਸ ਨੂੰ ਉਹ ਨੇ ਮੁੱਲ ਲਿਆ ਅਤੇ ਪਾਲਿਆ ਸੀ ਅਤੇ ਉਸਦਾ ਪਾਲਣ ਪੋਸ਼ਣ ਉਸ ਦੇ ਬੱਚਿਆਂ ਨਾਲ ਹੀ ਹੋਇਆ ਸੀ। ਉਹ ਉਸੇ ਦੀ ਰੋਟੀ ਵਿੱਚੋਂ ਖਾਂਦੀ, ਉਸ ਦੇ ਕਟੋਰੇ ਵਿੱਚੋਂ ਪੀਂਦੀ, ਉਸੇ ਦੀ ਗੋਦ ਵਿੱਚ ਸੋਂਦੀ ਅਤੇ ਉਸ ਦੀ ਧੀ ਦੇ ਵਰਗੀ ਸੀ।

2 ਸਮੂਏਲ 12:4 (PANIRV)
Square Portrait Landscape 4K UHD
ਇੱਕ ਯਾਤਰੀ ਉਸ ਧਨਵਾਨ ਕੋਲ ਆਇਆ ਸੋ ਉਸ ਨੇ ਆਪਣੇ ਇੱਜੜ ਅਤੇ ਆਪਣੇ ਮਾਲ ਡੰਗਰਾਂ ਨੂੰ ਬਚਾ ਰੱਖਿਆ ਅਤੇ ਉਸ ਯਾਤਰੀ ਦੇ ਲਈ ਜੋ ਉਸ ਕੋਲ ਆਇਆ ਸੀ ਉਸ ਨੇ ਤਿਆਰੀ ਨਾ ਕੀਤੀ ਸਗੋਂ ਉਸ ਕੰਗਾਲ ਦੀ ਲੇਲੀ ਨੂੰ ਲੈ ਲਿਆ ਅਤੇ ਉਸ ਪਰਾਹੁਣੇ ਦੇ ਲਈ ਭੋਜਨ ਤਿਆਰ ਕੀਤਾ

2 ਸਮੂਏਲ 12:5 (PANIRV)
Square Portrait Landscape 4K UHD
ਤਦ ਉਸ ਮਨੁੱਖ ਉੱਤੇ ਦਾਊਦ ਦਾ ਕ੍ਰੋਧ ਭੜਕਿਆ ਅਤੇ ਉਸ ਨੇ ਨਾਥਾਨ ਨੂੰ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜਿਸ ਮਨੁੱਖ ਨੇ ਇਹ ਕੰਮ ਕੀਤਾ ਹੈ ਉਹ ਵੱਢਣ ਜੋਗਾ ਹੈ!

2 ਸਮੂਏਲ 12:6 (PANIRV)
Square Portrait Landscape 4K UHD
ਇਸ ਲਈ ਉਹ ਮਨੁੱਖ ਉਸ ਲੇਲੀ ਦੀ ਕੀਮਤ ਦਾ ਚਾਰ ਗੁਣਾ ਉਹ ਨੂੰ ਵਾਪਿਸ ਕਰੇ ਕਿਉਂ ਜੋ ਉਸ ਨੇ ਅਜਿਹਾ ਕੰਮ ਕੀਤਾ ਅਤੇ ਕੁਝ ਦਯਾ ਨਾ ਕੀਤੀ।

2 ਸਮੂਏਲ 12:7 (PANIRV)
Square Portrait Landscape 4K UHD
ਤਦ ਨਾਥਾਨ ਨੇ ਦਾਊਦ ਨੂੰ ਆਖਿਆ, ਉਹ ਮਨੁੱਖ ਤੂੰ ਹੀ ਤਾਂ ਹੈ! ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਇਸ ਤਰ੍ਹਾਂ ਆਖਿਆ ਹੈ, ਮੈਂ ਤੈਨੂੰ ਅਭਿਸ਼ੇਕ ਕੀਤਾ ਜੋ ਇਸਰਾਏਲ ਉੱਤੇ ਰਾਜ ਕਰੇਂ ਮੈਂ ਤੈਨੂੰ ਸ਼ਾਊਲ ਦੇ ਹੱਥੋਂ ਛੁਡਾਇਆ।

2 ਸਮੂਏਲ 12:8 (PANIRV)
Square Portrait Landscape 4K UHD
ਮੈਂ ਤੇਰੇ ਮਾਲਕ ਦਾ ਘਰ ਤੈਨੂੰ ਦਿੱਤਾ, ਤੇਰੇ ਮਾਲਕ ਦੀਆਂ ਰਾਣੀਆਂ ਨੂੰ ਵੀ ਤੇਰੀ ਬੁੱਕਲ ਵਿੱਚ ਦੇ ਦਿੱਤਾ, ਇਸਰਾਏਲ ਅਤੇ ਯਹੂਦਾਹ ਦੇ ਘਰਾਣੇ ਵੀ ਤੈਨੂੰ ਦੇ ਦਿੱਤੇ, ਜੇ ਇਹ ਸਭ ਕੁਝ ਥੋੜ੍ਹਾ ਸੀ ਤਾਂ ਮੈਂ ਤੈਨੂੰ ਹੋਰ ਵੀ ਦੇ ਦਿੰਦਾ।

2 ਸਮੂਏਲ 12:9 (PANIRV)
Square Portrait Landscape 4K UHD
ਸੋ ਤੂੰ ਯਹੋਵਾਹ ਦੀ ਆਗਿਆ ਨੂੰ ਤੁੱਛ ਜਾਣ ਕੇ ਉਸ ਦੇ ਅੱਗੇ ਕਿਉਂ ਬੁਰਿਆਈ ਕੀਤੀ ਕਿਉਂ ਜੋ ਤੂੰ ਹਿੱਤੀ ਊਰਿੱਯਾਹ ਨੂੰ ਤਲਵਾਰ ਨਾਲ ਮਰਵਾਇਆ ਅਤੇ ਉਸ ਦੀ ਪਤਨੀ ਨੂੰ ਆਪਣੀ ਪਤਨੀ ਬਣਾਇਆ ਅਤੇ ਉਸ ਨੂੰ ਅੰਮੋਨੀਆਂ ਦੀ ਤਲਵਾਰ ਨਾਲ ਮਰਵਾ ਸੁੱਟਿਆ?

2 ਸਮੂਏਲ 12:10 (PANIRV)
Square Portrait Landscape 4K UHD
ਸੋ ਹੁਣ ਤੇਰੇ ਘਰ ਉੱਤੋਂ ਤਲਵਾਰ ਕਦੀ ਨਾ ਹਟੇਗੀ ਕਿਉਂ ਜੋ ਤੂੰ ਮੈਨੂੰ ਤੁੱਛ ਜਾਣਿਆ ਅਤੇ ਹਿੱਤੀ ਊਰਿੱਯਾਹ ਦੀ ਪਤਨੀ ਨੂੰ ਆਪਣੀ ਪਤਨੀ ਬਣਾਇਆ।

2 ਸਮੂਏਲ 12:11 (PANIRV)
Square Portrait Landscape 4K UHD
ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਵੇਖ ਮੈਂ ਇੱਕ ਬੁਰਿਆਈ ਨੂੰ ਤੇਰੇ ਆਪਣੇ ਘਰ ਵਿੱਚੋਂ ਹੀ ਤੇਰੇ ਉੱਤੇ ਪਾਵਾਂਗਾ ਅਤੇ ਮੈਂ ਤੇਰੀਆਂ ਪਤਨੀਆਂ ਨੂੰ ਲੈ ਕੇ ਤੇਰੀਆਂ ਅੱਖੀਆਂ ਦੇ ਸਾਹਮਣੇ ਦੂਸਰਿਆਂ ਨੂੰ ਦਿਆਂਗਾ ਅਤੇ ਉਹ ਦਿਨ ਦੁਪਿਹਰੇ ਤੇਰੀਆਂ ਪਤਨੀਆਂ ਦੇ ਨਾਲ ਸੰਗ ਕਰਨਗੇ।

2 ਸਮੂਏਲ 12:12 (PANIRV)
Square Portrait Landscape 4K UHD
ਕਿਉਂ ਜੋ ਤੂੰ ਇਹ ਕੰਮ ਲੁੱਕ ਕੇ ਕੀਤਾ ਪਰ ਮੈਂ ਸਾਰੇ ਇਸਰਾਏਲ ਦੇ ਸਾਹਮਣੇ ਸਰੇਆਮ ਕਰਾਂਗਾ।

2 ਸਮੂਏਲ 12:13 (PANIRV)
Square Portrait Landscape 4K UHD
ਤਦ ਦਾਊਦ ਨੇ ਨਾਥਾਨ ਨੂੰ ਆਖਿਆ, ਮੈਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਅਤੇ ਨਾਥਾਨ ਨੇ ਦਾਊਦ ਨੂੰ ਆਖਿਆ, ਯਹੋਵਾਹ ਨੇ ਵੀ ਤੇਰਾ ਪਾਪ ਮਾਫ਼ ਕੀਤਾ ਸੋ ਤੂੰ ਨਾ ਮਰੇਂਗਾ।

2 ਸਮੂਏਲ 12:14 (PANIRV)
Square Portrait Landscape 4K UHD
ਪਰ ਇਸ ਕਰਕੇ ਜੋ ਤੇਰੇ ਇਸ ਕੰਮ ਕਰਨ ਤੋਂ ਯਹੋਵਾਹ ਦੇ ਵੈਰੀਆਂ ਨੂੰ ਨਿੰਦਿਆ ਕਰਨ ਦਾ ਵੱਡਾ ਮੌਕਾ ਮਿਲਿਆ ਸੋ ਇਹ ਬਾਲਕ ਵੀ ਜੋ ਤੇਰੇ ਲਈ ਜਨਮ ਲਵੇਗਾ ਉਹ ਜ਼ਰੂਰ ਮਰ ਜਾਵੇਗਾ, ਤਾਂ ਨਾਥਾਨ ਆਪਣੇ ਘਰ ਚਲਾ ਗਿਆ।

2 ਸਮੂਏਲ 12:15 (PANIRV)
Square Portrait Landscape 4K UHD
ਯਹੋਵਾਹ ਨੇ ਉਸ ਬਾਲਕ ਨੂੰ ਜੋ ਊਰਿੱਯਾਹ ਦੀ ਪਤਨੀ ਤੋਂ ਦਾਊਦ ਲਈ ਜੰਮਿਆ ਸੀ ਅਜਿਹਾ ਮਾਰਿਆ ਜੋ ਉਹ ਬਹੁਤ ਬਿਮਾਰ ਪੈ ਗਿਆ।

2 ਸਮੂਏਲ 12:16 (PANIRV)
Square Portrait Landscape 4K UHD
ਸੋ ਦਾਊਦ ਨੇ ਉਸ ਬਾਲਕ ਦੇ ਲਈ ਪਰਮੇਸ਼ੁਰ ਦੇ ਕੋਲ ਬੇਨਤੀ ਕੀਤੀ ਤੇ ਦਾਊਦ ਨੇ ਵਰਤ ਵੀ ਰੱਖਿਆ ਤੇ ਸਾਰੀ ਰਾਤ ਜ਼ਮੀਨ ਤੇ ਪਿਆ ਰਿਹਾ।

2 ਸਮੂਏਲ 12:17 (PANIRV)
Square Portrait Landscape 4K UHD
ਉਹ ਦੇ ਘਰ ਦੇ ਬਜ਼ੁਰਗ ਉੱਠ ਕੇ ਉਹ ਦੇ ਕੋਲ ਆਏ ਜੋ ਉਹ ਨੂੰ ਉਠਾਉਣ ਪਰ ਉਹ ਨਾ ਮੰਨਿਆ ਅਤੇ ਉਨ੍ਹਾਂ ਦੇ ਨਾਲ ਰੋਟੀ ਨਾ ਖਾਧੀ।

2 ਸਮੂਏਲ 12:18 (PANIRV)
Square Portrait Landscape 4K UHD
ਤਦ ਅਜਿਹਾ ਹੋਇਆ ਜੋ ਸੱਤਵੇਂ ਦਿਨ ਉਹ ਬਾਲਕ ਮਰ ਗਿਆ। ਦਾਊਦ ਦੇ ਦਾਸ ਡਰ ਦੇ ਮਾਰੇ ਆਖ ਨਾ ਸਕੇ ਜੋ ਬਾਲਕ ਮਰ ਗਿਆ ਹੈ ਕਿਉਂ ਜੋ ਉਨ੍ਹਾਂ ਨੇ ਆਖਿਆ, ਵੇਖ, ਜਦ ਉਹ ਬਾਲਕ ਅਜੇ ਜੀਉਂਦਾ ਸੀ ਤਾਂ ਅਸੀਂ ਉਹ ਨੂੰ ਆਖਿਆ ਅਤੇ ਉਹ ਨੇ ਸਾਡੀ ਗੱਲ ਨਾ ਮੰਨੀ ਅਤੇ ਜੇ ਹੁਣ ਅਸੀਂ ਉਹ ਨੂੰ ਆਖੀਏ ਕਿ ਬਾਲਕ ਮਰ ਗਿਆ ਹੈ ਤਾਂ ਉਹ ਆਪਣੀ ਜਿੰਦ ਨੂੰ ਕਸ਼ਟ ਦੇ ਸਕਦਾ ਹੈ!

2 ਸਮੂਏਲ 12:19 (PANIRV)
Square Portrait Landscape 4K UHD
ਪਰ ਜਦ ਦਾਊਦ ਨੇ ਵੇਖਿਆ ਜੋ ਦਾਸ ਆਪੋ ਵਿੱਚ ਘੁਸਰ-ਮੁਸਰ ਕਰਦੇ ਹਨ ਤਾਂ ਦਾਊਦ ਨੇ ਜਾਣ ਲਿਆ ਕਿ ਬਾਲਕ ਮਰ ਗਿਆ ਹੈ ਸੋ ਦਾਊਦ ਨੇ ਆਪਣੇ ਦਾਸਾਂ ਨੂੰ ਆਖਿਆ, ਕੀ ਬਾਲਕ ਮਰ ਗਿਆ ਹੈ? ਉਨ੍ਹਾਂ ਨੇ ਆਖਿਆ, ਜੀ ਮਰ ਗਿਆ।

2 ਸਮੂਏਲ 12:20 (PANIRV)
Square Portrait Landscape 4K UHD
ਤਦ ਦਾਊਦ ਜ਼ਮੀਨ ਤੋਂ ਉੱਠਿਆ, ਨਹਾਇਆ, ਸੁਗੰਧ ਲਾਈ, ਕੱਪੜੇ ਬਦਲੇ ਅਤੇ ਯਹੋਵਾਹ ਦੇ ਘਰ ਵਿੱਚ ਆ ਕੇ ਮੱਥਾ ਟੇਕਿਆ ਫਿਰ ਆਪਣੇ ਘਰ ਗਿਆ ਅਤੇ ਉਸ ਦੇ ਆਖਣ ਤੇ ਭੋਜਨ ਲਗਾਇਆ ਗਿਆ ਅਤੇ ਉਸ ਨੇ ਭੋਜਨ ਖਾਧਾ।

2 ਸਮੂਏਲ 12:21 (PANIRV)
Square Portrait Landscape 4K UHD
ਤਦ ਉਹ ਦੇ ਸੇਵਕ ਨੇ ਉਹ ਨੂੰ ਆਖਿਆ, ਇਹ ਕੀ ਗੱਲ ਹੈ ਜੋ ਤੁਸੀਂ ਕੀਤੀ? ਤੁਸੀਂ ਉਸ ਮੁੰਡੇ ਦੇ ਲਈ ਜਦ ਉਹ ਜੀਉਂਦਾ ਸੀ ਤਾਂ ਵਰਤ ਰੱਖਿਆ ਅਤੇ ਰੋਂਦੇ ਰਹੇ ਪਰ ਜਦ ਉਹ ਮਰ ਗਿਆ ਤਾਂ ਤੁਸੀਂ ਉੱਠ ਕੇ ਰੋਟੀ ਖਾਧੀ।

2 ਸਮੂਏਲ 12:22 (PANIRV)
Square Portrait Landscape 4K UHD
ਉਸ ਨੇ ਆਖਿਆ, ਜਦ ਤੱਕ ਉਹ ਬਾਲਕ ਜੀਉਂਦਾ ਸੀ ਤਾਂ ਮੈਂ ਵਰਤ ਰੱਖਿਆ ਅਤੇ ਰੋਂਦਾ ਰਿਹਾ ਕਿਉਂ ਜੋ ਮੈਂ ਆਖਿਆ, ਕੀ ਜਾਣੀਏ ਜੋ ਯਹੋਵਾਹ ਦਯਾ ਕਰੇ ਜੋ ਇਹ ਬਾਲਕ ਜਿਉਂਦਾ ਰਹੇ?

2 ਸਮੂਏਲ 12:23 (PANIRV)
Square Portrait Landscape 4K UHD
ਪਰ ਹੁਣ ਤਾਂ ਉਹ ਮਰ ਗਿਆ। ਫਿਰ ਮੈਂ ਕਿਉਂ ਵਰਤ ਰੱਖਾਂ? ਭਲਾ ਮੈਂ ਉਹ ਨੂੰ ਫਿਰ ਆਪਣੇ ਕੋਲ ਲਿਆ ਸਕਦਾ ਹਾਂ? ਮੈਂ ਤਾਂ ਉਹ ਦੇ ਕੋਲ ਜਾਂਵਾਂਗਾ ਪਰ ਉਹ ਨੇ ਮੇਰੇ ਕੋਲ ਨਹੀਂ ਮੁੜ ਆਉਣਾ।

2 ਸਮੂਏਲ 12:24 (PANIRV)
Square Portrait Landscape 4K UHD
ਦਾਊਦ ਨੇ ਆਪਣੀ ਪਤਨੀ ਬਥ-ਸ਼ਬਾ ਨੂੰ ਤਸੱਲੀ ਦਿੱਤੀ ਅਤੇ ਉਹ ਦੇ ਕੋਲ ਗਿਆ ਅਤੇ ਉਸ ਨਾਲ ਸੰਗ ਕੀਤਾ ਅਤੇ ਉਹ ਇੱਕ ਪੁੱਤਰ ਜਣੀ ਅਤੇ ਉਸ ਦਾ ਨਾਮ ਸੁਲੇਮਾਨ ਰੱਖਿਆ। ਉਹ ਯਹੋਵਾਹ ਦਾ ਪਿਆਰਾ ਹੋਇਆ

2 ਸਮੂਏਲ 12:25 (PANIRV)
Square Portrait Landscape 4K UHD
ਅਤੇ ਉਹ ਨੇ ਨਾਥਾਨ ਨਬੀ ਦੇ ਰਾਹੀਂ ਆਖ ਭੇਜਿਆ ਅਤੇ ਉਸ ਦਾ ਨਾਮ ਯਹੋਵਾਹ ਦੇ ਕਾਰਨ ਯਦੀਦਯਾਹ ਅਰਥ ਯਹੋਵਾਹ ਦਾ ਪਿਆਰਾ ਰੱਖਿਆ।

2 ਸਮੂਏਲ 12:26 (PANIRV)
Square Portrait Landscape 4K UHD
ਯੋਆਬ ਅੰਮੋਨੀਆਂ ਦੇ ਰੱਬਾਹ ਨਾਲ ਲੜਿਆ ਅਤੇ ਉਸ ਨੇ ਉਹ ਰਾਜਧਾਨੀ ਲੈ ਲਈ।

2 ਸਮੂਏਲ 12:27 (PANIRV)
Square Portrait Landscape 4K UHD
ਫਿਰ ਯੋਆਬ ਨੇ ਦੂਤਾਂ ਦੇ ਰਾਹੀਂ ਦਾਊਦ ਨੂੰ ਆਖ ਭੇਜਿਆ, ਮੈਂ ਰੱਬਾਹ ਨਾਲ ਲੜਿਆ ਹਾਂ ਅਤੇ ਮੈਂ ਪਾਣੀਆਂ ਦੇ ਸ਼ਹਿਰ ਨੂੰ ਲੈ ਲਿਆ ਹੈ।

2 ਸਮੂਏਲ 12:28 (PANIRV)
Square Portrait Landscape 4K UHD
ਸੋ ਹੁਣ ਤੁਸੀਂ ਬਾਕੀ ਲੋਕਾਂ ਨੂੰ ਇਕੱਠਾ ਕਰ ਕੇ ਉਸ ਸ਼ਹਿਰ ਉੱਤੇ ਡੇਰਾ ਲਾਓ ਅਤੇ ਉਹ ਨੂੰ ਜਿੱਤ ਲਓ, ਅਜਿਹਾ ਨਾ ਹੋਵੇ ਜੋ ਮੈਂ ਉਸ ਸ਼ਹਿਰ ਨੂੰ ਜਿੱਤ ਲਵਾਂ ਅਤੇ ਉਹ ਮੇਰੇ ਨਾਮ ਤੋਂ ਸੱਦਿਆ ਜਾਵੇ।

2 ਸਮੂਏਲ 12:29 (PANIRV)
Square Portrait Landscape 4K UHD
ਤਦ ਦਾਊਦ ਨੇ ਸਾਰੇ ਲੋਕਾਂ ਨੂੰ ਇਕੱਠਿਆਂ ਕੀਤਾ ਅਤੇ ਰੱਬਾਹ ਉੱਤੇ ਚੜਾਈ ਕੀਤੀ ਅਤੇ ਉਹ ਦੇ ਵਿਰੁੱਧ ਲੜਿਆ ਅਤੇ ਉਹ ਨੂੰ ਜਿੱਤ ਲਿਆ।

2 ਸਮੂਏਲ 12:30 (PANIRV)
Square Portrait Landscape 4K UHD
ਉਹ ਨੇ ਉਨ੍ਹਾਂ ਦੇ ਰਾਜੇ ਦਾ ਮੁਕਟ ਉਸ ਦੇ ਸਿਰ ਤੋਂ ਲਾਹ ਲਿਆ ਜੋ ਤੋਲ ਵਿੱਚ ਇੱਕ ਤੋੜੇ ਸੋਨੇ ਦਾ ਸੀ ਅਤੇ ਉਸ ਵਿੱਚ ਬਹੁਮੁੱਲੇ ਪੱਥਰ ਲੱਗੇ ਹੋਏ ਸਨ ਤੇ ਉਹ ਦਾਊਦ ਦੇ ਸਿਰ ਉੱਤੇ ਰੱਖਿਆ ਗਿਆ ਅਤੇ ਉਹ ਨੇ ਉਸ ਦੇ ਸ਼ਹਿਰ ਵਿੱਚੋਂ ਬਹੁਤ ਸਾਰਾ ਲੁੱਟ ਦਾ ਸਮਾਨ ਇਕੱਠਾ ਕੀਤਾ।

2 ਸਮੂਏਲ 12:31 (PANIRV)
Square Portrait Landscape 4K UHD
ਤਦ ਉਸ ਨੇ ਉਨ੍ਹਾਂ ਨੂੰ ਜੋ ਅੰਦਰ ਸਨ, ਬਾਹਰ ਕੱਢ ਕੇ ਆਰੀਆਂ, ਲੋਹੇ ਦੇ ਸੁਹਾਗਿਆਂ, ਲੋਹੇ ਦੀਆਂ ਕੁਹਾੜੀਆਂ ਨਾਲ ਉਨ੍ਹਾਂ ਤੋਂ ਕੰਮ ਲਿਆ ਅਤੇ ਉਨ੍ਹਾਂ ਨੂੰ ਇੱਟਾਂ ਦੇ ਕੰਮ ਵਿੱਚ ਲਾਇਆ ਅਤੇ ਉਸ ਨੇ ਅੰਮੋਨੀਆਂ ਦੇ ਸਾਰੇ ਸ਼ਹਿਰਾਂ ਨਾਲ ਇਹੋ ਹੀ ਕੀਤਾ ਤਦ ਦਾਊਦ ਅਤੇ ਸਭ ਲੋਕ ਯਰੂਸ਼ਲਮ ਨੂੰ ਮੁੜ ਗਏ।

Available Bible Translations

American Standard Version
2 Samuel 12 (ASV) »
King James Version
2 Samuel 12 (KJV) »
GOD’S WORD® (GW)
2 Samuel 12 (GW) »
World English Bible
2 Samuel 12 (WEB) »
Louis Segond 1910
2 Samuel 12 (LSG) »
इंडियन रिवाइज्ड वर्जन - हिंदी
2 शमूएल 12 (HINIRV) »
ভারতীয় সংশোধিত সংস্করণ - বাংলা
2 চমূৱেল 12 (BENIRV) »
இந்தியன் ரீவைஸ்டு வேர்ஷன் - தமிழ்
2 சாமுவேல் 12 (TAMIRV) »
इंडियन रिवाइज्ड वर्जन - मराठी
2 शमुवेल 12 (MARIRV) »
ఇండియన్ రేవిజ్డ్ వెర్షన్ - తెలుగు
2 సమూయేలు 12 (TELIRV) »
ઇન્ડિયન રિવાયઝ્ડ વર્ઝન - ગુજરાતી
2 શમુએલ 12 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
2 ಸಮುವೇಲನು 12 (KANIRV) »
الكتاب المقدس باللغة العربية، فان دايك
صَمُوئِيلَ ٱلثَّانِي 12 (AVD) »
תנ ך עברי מודרני
שמואל ב 12 (HEB) »
Bíblia Sagrada Português
2 Samuel 12 (BSL) »
Kinh Thánh: Tiếng Việt
2 Sa-mu-ên 12 (VIE) »
Reina Valera Antigua
2 Samuel 12 (RVA) »
La Sacra Bibbia
2 Samuele 12 (RIV) »
圣 经 简体中文和合本
撒 母 耳 记 下 12 (CUVS) »
聖 經 繁體中文和合本
撒 母 耳 記 下 12 (CUVT) »
Bibla e Shenjtë
2 Samuelit 12 (ALB) »
Библия на русском
2 Царств 12 (RUSV) »
Українська Біблія
2 Самуїлова 12 (UKR) »
Szent Biblia - Magyar
2 Sámuel 12 (KAR) »
Българска Библия
2 Царе 12 (BULG) »
Kitaabka Quduuska Ah
Samuu'eel Labaad 12 (SOM) »
De Heilige Schrift
2 Samuël 12 (NLD) »
Dansk Bibel 1871
2 Samuel 12 (DA1871) »

2 ਸਮੂਏਲ (PANIRV) Chapter Selection

PANIRV Book Selection List