2 ਸਮੂਏਲ Chapter 22 PANIRV Bible Verse Images

2 ਸਮੂਏਲ 22 Bible Verse Pictures. Choose from a large collection of inspirational, motivational and encouraging Bible verses with pictures of nature. Download and share 2 ਸਮੂਏਲ 22 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


2 ਸਮੂਏਲ 22:1 (PANIRV)
Square Portrait Landscape 4K UHD
ਜਿਸ ਦਿਨ ਯਹੋਵਾਹ ਨੇ ਦਾਊਦ ਨੂੰ ਉਹ ਦੇ ਸਾਰੇ ਵੈਰੀਆਂ ਅਤੇ ਸ਼ਾਊਲ ਦੇ ਹੱਥੋਂ ਛੁਟਕਾਰਾ ਦਿੱਤਾ, ਉਸ ਦਿਨ ਉਸ ਨੇ ਯਹੋਵਾਹ ਲਈ ਇਸ ਭਜਨ ਨੂੰ ਗਾਇਆ।

2 ਸਮੂਏਲ 22:2 (PANIRV)
Square Portrait Landscape 4K UHD
ਉਹ ਨੇ ਆਖਿਆ, ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ, ਮੇਰਾ ਛੁਡਾਉਣ ਵਾਲਾ ਹੈ, ਉਹ ਮੇਰਾ ਹੈ!

2 ਸਮੂਏਲ 22:3 (PANIRV)
Square Portrait Landscape 4K UHD
ਪਰਮੇਸ਼ੁਰ ਮੇਰਾ ਟਿੱਲਾ ਹੈ, ਜਿਸ ਦੀ ਸ਼ਰਨ ਵਿੱਚ ਮੈਂ ਆਇਆ ਹਾਂ, ਮੇਰੀ ਢਾਲ਼, ਮੇਰੇ ਬਚਾਓ ਦਾ ਸਿੰਗ, ਮੇਰਾ ਉੱਚਾ ਗੜ੍ਹ ਅਤੇ ਮੇਰੀ ਓਟ। ਮੇਰੇ ਬਚਾਉਣ ਵਾਲੇ, ਤੂੰ ਮੈਨੂੰ ਅੰਧਕਾਰ ਤੋਂ ਬਚਾਉਂਦਾ ਹੈਂ।

2 ਸਮੂਏਲ 22:4 (PANIRV)
Square Portrait Landscape 4K UHD
ਮੈਂ ਯਹੋਵਾਹ ਨੂੰ ਜਿਹੜਾ ਉਸਤਤ ਯੋਗ ਹੈ ਪੁਕਾਰਾਂਗਾ, ਅਤੇ ਮੈਂ ਆਪਣੇ ਵੈਰੀਆਂ ਤੋਂ ਬਚ ਜਾਂਵਾਂਗਾ l

2 ਸਮੂਏਲ 22:5 (PANIRV)
Square Portrait Landscape 4K UHD
ਮੌਤ ਦੀਆਂ ਲਹਿਰਾਂ ਨੇ ਮੈਨੂੰ ਘੇਰ ਲਿਆ, ਕੁਧਰਮੀ ਦੇ ਹੜ੍ਹਾਂ ਨੇ ਮੈਨੂੰ ਡਰਾਇਆ।

2 ਸਮੂਏਲ 22:6 (PANIRV)
Square Portrait Landscape 4K UHD
ਅਧੋਲੋਕ ਦੀਆਂ ਰੱਸੀਆਂ ਨੇ ਮੈਨੂੰ ਘੇਰ ਲਿਆ, ਮੌਤ ਦੇ ਫੰਦੇ ਮੇਰੇ ਚੁਫ਼ੇਰੇ ਸਨ।

2 ਸਮੂਏਲ 22:7 (PANIRV)
Square Portrait Landscape 4K UHD
ਆਪਣੀ ਔਖ ਦੇ ਵੇਲੇ ਮੈਂ ਯਹੋਵਾਹ ਨੂੰ ਪੁਕਾਰਿਆ, ਹਾਂ, ਆਪਣੇ ਪਰਮੇਸ਼ੁਰ ਨੂੰ ਪੁਕਾਰਿਆ। ਉਹ ਨੇ ਆਪਣੀ ਹੈਕਲ ਵਿੱਚੋਂ ਮੇਰੀ ਅਵਾਜ਼ ਸੁਣੀ, ਅਤੇ ਮੇਰੀ ਦੁਹਾਈ ਉਹ ਦੇ ਕੰਨਾਂ ਤੱਕ ਪਹੁੰਚੀ।

2 ਸਮੂਏਲ 22:8 (PANIRV)
Square Portrait Landscape 4K UHD
ਤਦ ਧਰਤੀ ਕੰਬ ਗਈ ਅਤੇ ਥਰ-ਥਰਾਈ, ਅਤੇ ਆਕਾਸ਼ ਦੀਆਂ ਨੀਹਾਂ ਹਿੱਲ ਗਈਆਂ, ਅਤੇ ਧੜਕ ਉੱਠੀਆਂ, ਕਿਉਂ ਜੋ ਉਹ ਕ੍ਰੋਧਵਾਨ ਹੋ ਗਿਆ ਸੀ!

2 ਸਮੂਏਲ 22:9 (PANIRV)
Square Portrait Landscape 4K UHD
ਉਸ ਦੀਆਂ ਨਾਸਾਂ ਤੋਂ ਧੂੰਆਂ ਉੱਠਿਆ ਅਤੇ ਉਸ ਦੇ ਮੂੰਹ ਤੋਂ ਅੱਗ ਭਸਮ ਕਰਦੀ ਸੀ, ਅੰਗਿਆਰੇ ਉਸ ਤੋਂ ਦਗ-ਦਗ ਕਰਨ ਲੱਗੇ!

2 ਸਮੂਏਲ 22:10 (PANIRV)
Square Portrait Landscape 4K UHD
ਉਸ ਨੇ ਅਕਾਸ਼ਾਂ ਨੂੰ ਝੁਕਾਇਆ ਅਤੇ ਹੇਠਾਂ ਉਤਰਿਆ, ਅਤੇ ਉਸ ਦੇ ਪੈਰਾਂ ਹੇਠ ਘੁੱਪ ਹਨ੍ਹੇਰਾ ਸੀ।

2 ਸਮੂਏਲ 22:11 (PANIRV)
Square Portrait Landscape 4K UHD
ਉਹ ਕਰੂਬ ਉੱਤੇ ਸਵਾਰ ਹੋ ਕੇ ਉੱਡਿਆ, ਹਾਂ ਉਹ ਪੌਣ ਦਿਆਂ ਖੰਭਾਂ ਉੱਤੇ ਵੇਖਿਆ ਗਿਆ।

2 ਸਮੂਏਲ 22:12 (PANIRV)
Square Portrait Landscape 4K UHD
ਉਸ ਨੇ ਹਨੇਰੇ ਨੂੰ ਆਪਣੇ ਆਲੇ-ਦੁਆਲੇ ਦਾ ਮੰਡਪ ਬਣਾਇਆ, ਬੱਦਲਾਂ ਦੇ ਇਕੱਠ, ਅਕਾਸ਼ ਦੀਆਂ ਘਟਾਂਵਾਂ ਨੂੰ।

2 ਸਮੂਏਲ 22:13 (PANIRV)
Square Portrait Landscape 4K UHD
ਉਸ ਚਮਕ ਤੋਂ ਜੋ ਉਸ ਦੇ ਅੱਗੇ ਸੀ, ਅੰਗਿਆਰੇ ਦਗ-ਦਗ ਕਰਨ ਲੱਗੇ!

2 ਸਮੂਏਲ 22:14 (PANIRV)
Square Portrait Landscape 4K UHD
ਯਹੋਵਾਹ ਅਕਾਸ਼ ਤੋਂ ਗਰਜਿਆ ਅਤੇ ਅੱਤ ਮਹਾਨ ਨੇ ਆਪਣੀ ਅਵਾਜ਼ ਸੁਣਾਈ।

2 ਸਮੂਏਲ 22:15 (PANIRV)
Square Portrait Landscape 4K UHD
ਫੇਰ ਉਹ ਨੇ ਆਪਣੇ ਤੀਰ ਚਲਾ ਕੇ ਮੇਰੇ ਵੈਰੀਆਂ ਨੂੰ ਤਿੱਤਰ-ਬਿੱਤਰ ਕਰ ਦਿੱਤਾ, ਬਿਜਲੀਆਂ ਲਿਸ਼ਕਾ ਕੇ ਉਨ੍ਹਾਂ ਨੂੰ ਘਬਰਾ ਦਿੱਤਾ!

2 ਸਮੂਏਲ 22:16 (PANIRV)
Square Portrait Landscape 4K UHD
ਯਹੋਵਾਹ ਦੇ ਦਬਕੇ ਦੇ ਕਾਰਨ, ਉਹ ਦੀਆਂ ਨਾਸਾਂ ਦੇ ਸੁਆਸ ਦੇ ਝੋਕੇ ਦੇ ਕਾਰਨ, ਸਮੁੰਦਰਾਂ ਦੀਆਂ ਸਤਹ ਦਿੱਸ ਪਈਆਂ, ਅਤੇ ਜਗਤ ਦੀਆਂ ਨੀਹਾਂ ਖੁੱਲ੍ਹ ਗਈਆਂ।

2 ਸਮੂਏਲ 22:17 (PANIRV)
Square Portrait Landscape 4K UHD
ਉਸ ਨੇ ਉੱਪਰੋਂ ਹੱਥ ਵਧਾ ਕੇ ਮੈਨੂੰ ਸੰਭਾਲ ਲਿਆ, ਉਸ ਨੇ ਮੈਨੂੰ ਪਾਣੀ ਦੇ ਹੜ੍ਹਾਂ ਵਿੱਚੋਂ ਕੱਢ ਲਿਆ।

2 ਸਮੂਏਲ 22:18 (PANIRV)
Square Portrait Landscape 4K UHD
ਉਸ ਨੇ ਮੇਰੇ ਬਲਵੰਤ ਵੈਰੀ ਤੋਂ ਮੈਨੂੰ ਛੁਡਾਇਆ, ਅਤੇ ਉਹਨਾਂ ਤੋਂ ਜਿਹੜੇ ਮੈਥੋਂ ਘਿਣ ਕਰਦੇ ਸਨ, ਕਿਉਂ ਜੋ ਓਹ ਮੇਰੇ ਨਾਲੋਂ ਬਹੁਤ ਤਕੜੇ ਸਨ।

2 ਸਮੂਏਲ 22:19 (PANIRV)
Square Portrait Landscape 4K UHD
ਮੇਰੀ ਬਿਪਤਾ ਦੇ ਦਿਨ ਉਨ੍ਹਾਂ ਨੇ ਮੇਰਾ ਸਾਹਮਣਾ ਕੀਤਾ, ਪਰੰਤੂ ਯਹੋਵਾਹ ਮੇਰਾ ਆਸਰਾ ਸੀ।

2 ਸਮੂਏਲ 22:20 (PANIRV)
Square Portrait Landscape 4K UHD
ਉਸ ਨੇ ਮੈਨੂੰ ਖੁੱਲ੍ਹੇ ਸਥਾਨ ਵਿੱਚ ਪਹੁੰਚਾਇਆ, ਉਸ ਨੇ ਮੈਨੂੰ ਛੁਡਾਇਆ ਕਿਉਂ ਜੋ ਉਹ ਮੈਥੋਂ ਪ੍ਰਸੰਨ ਸੀ।

2 ਸਮੂਏਲ 22:21 (PANIRV)
Square Portrait Landscape 4K UHD
ਯਹੋਵਾਹ ਨੇ ਮੇਰੇ ਧਰਮ ਦੇ ਅਨੁਸਾਰ ਮੈਨੂੰ ਬਦਲਾ ਦਿੱਤਾ, ਮੇਰੇ ਹੱਥਾਂ ਦੀ ਸੁੱਚਮਤਾਈ ਦੇ ਅਨੁਸਾਰ ਮੈਨੂੰ ਬਦਲਾ ਦਿੱਤਾ।

2 ਸਮੂਏਲ 22:22 (PANIRV)
Square Portrait Landscape 4K UHD
ਕਿਉਂ ਜੋ ਮੈਂ ਯਹੋਵਾਹ ਦੇ ਰਾਹਾਂ ਦੀ ਪਾਲਣਾ ਕੀਤੀ, ਅਤੇ ਬਦੀ ਕਰਕੇ ਆਪਣੇ ਪਰਮੇਸ਼ੁਰ ਤੋਂ ਬੇਮੁੱਖ ਨਹੀਂ ਹੋਇਆ!

2 ਸਮੂਏਲ 22:23 (PANIRV)
Square Portrait Landscape 4K UHD
ਉਹ ਦੇ ਸਾਰੇ ਨਿਯਮ ਮੇਰੇ ਸਾਹਮਣੇ ਰਹੇ ਅਤੇ ਉਹ ਦੀਆਂ ਬਿਧੀਆਂ ਤੋਂ ਮੈਂ ਨਹੀਂ ਮੁੜਿਆ।

2 ਸਮੂਏਲ 22:24 (PANIRV)
Square Portrait Landscape 4K UHD
ਮੈਂ ਉਹ ਦੇ ਨਾਲ ਖਰਾ ਉਤਰਿਆ, ਅਤੇ ਆਪਣੇ ਆਪ ਨੂੰ ਬਦੀ ਤੋਂ ਬਚਾਈ ਰੱਖਿਆ।

2 ਸਮੂਏਲ 22:25 (PANIRV)
Square Portrait Landscape 4K UHD
ਇਸ ਲਈ ਯਹੋਵਾਹ ਨੇ ਮੇਰੇ ਧਰਮ ਦੇ ਅਨੁਸਾਰ ਮੇਰੇ ਨਾਲ ਵਰਤਾਉ ਕੀਤਾ, ਮੇਰੇ ਹੱਥਾਂ ਦੀ ਸ਼ੁੱਧਤਾ ਦੇ ਅਨੁਸਾਰ ਮੈਨੂੰ ਵੱਟਾ ਦਿੱਤਾ।

2 ਸਮੂਏਲ 22:26 (PANIRV)
Square Portrait Landscape 4K UHD
ਦਯਾਵਾਨ ਲਈ ਤੂੰ ਆਪਣੇ ਆਪ ਨੂੰ ਦਯਾਵਾਨ ਵਿਖਾਵੇਂਗਾ, ਪੂਰੇ ਮਨੁੱਖ ਲਈ ਤੂੰ ਆਪਣੇ ਆਪ ਨੂੰ ਪੂਰਾ ਵਿਖਾਵੇਂਗਾ।

2 ਸਮੂਏਲ 22:27 (PANIRV)
Square Portrait Landscape 4K UHD
ਸ਼ੁੱਧ ਲਈ ਤੂੰ ਆਪਣੇ ਆਪ ਨੂੰ ਸ਼ੁੱਧ ਵਿਖਾਵੇਂਗਾ, ਅਤੇ ਟੇਢਿਆਂ ਲਈ ਤੂੰ ਆਪਣੇ ਆਪ ਨੂੰ ਟੇਢਾ ਵਿਖਾਵੇਂਗਾ।

2 ਸਮੂਏਲ 22:28 (PANIRV)
Square Portrait Landscape 4K UHD
ਤੂੰ ਦੁਖੀ ਲੋਕਾਂ ਨੂੰ ਬਚਾਵੇਂਗਾ, ਪਰ ਤੇਰੀਆਂ ਅੱਖਾਂ ਹੰਕਾਰੀਆਂ ਦੇ ਉੱਤੇ ਹਨ ਕਿ ਉਨ੍ਹਾਂ ਨੂੰ ਨੀਵਾਂ ਕਰੇਂ।

2 ਸਮੂਏਲ 22:29 (PANIRV)
Square Portrait Landscape 4K UHD
ਤੂੰ ਮੇਰਾ ਦੀਵਾ ਹੈਂ, ਹੇ ਯਹੋਵਾਹ, ਯਹੋਵਾਹ ਮੇਰੇ ਹਨੇਰੇ ਨੂੰ ਚਾਨਣ ਕਰਦਾ ਹੈ!

2 ਸਮੂਏਲ 22:30 (PANIRV)
Square Portrait Landscape 4K UHD
ਤਦ ਮੈਂ ਤੇਰੀ ਸਹਾਇਤਾ ਨਾਲ ਮੈਂ ਆਪਣੇ ਵੈਰੀਆਂ ਦੇ ਵਿਰੁੱਧ ਹੱਲਾ ਬੋਲ ਸਕਦਾ ਹਾਂ, ਅਤੇ ਆਪਣੇ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਸ਼ਹਿਰਪਨਾਹ ਨੂੰ ਟੱਪ ਸਕਦਾ ਹਾਂ।

2 ਸਮੂਏਲ 22:31 (PANIRV)
Square Portrait Landscape 4K UHD
ਪਰਮੇਸ਼ੁਰ ਦਾ ਰਾਹ ਸਿੱਧ ਹੈ ਯਹੋਵਾਹ ਦਾ ਬਚਨ ਤਾਇਆ ਹੋਇਆ ਹੈ, ਉਹ ਆਪਣੇ ਸਾਰੇ ਸ਼ਰਨਾਰਥੀਆਂ ਲਈ ਇੱਕ ਢਾਲ਼ ਹੈ।

2 ਸਮੂਏਲ 22:32 (PANIRV)
Square Portrait Landscape 4K UHD
ਯਹੋਵਾਹ ਤੋਂ ਬਿਨ੍ਹਾਂ ਹੋਰ ਕੌਣ ਪਰਮੇਸ਼ੁਰ ਹੈ? ਅਤੇ ਸਾਡੇ ਪਰਮੇਸ਼ੁਰ ਤੋਂ ਛੁੱਟ ਹੋਰ ਕਿਹੜੀ ਚੱਟਾਨ ਹੈ?

2 ਸਮੂਏਲ 22:33 (PANIRV)
Square Portrait Landscape 4K UHD
ਪਰਮੇਸ਼ੁਰ ਮੇਰਾ ਪੱਕਾ ਗੜ੍ਹ ਹੈ ਉਹ ਮੇਰਾ ਰਾਹ ਸੰਪੂਰਨ ਕਰਦਾ ਹੈ।

2 ਸਮੂਏਲ 22:34 (PANIRV)
Square Portrait Landscape 4K UHD
ਉਹ ਮੇਰੇ ਪੈਰਾਂ ਨੂੰ ਹਰਨੀਆਂ ਦੇ ਪੈਰਾਂ ਜਿਹੇ ਬਣਾਉਂਦਾ ਹੈ, ਅਤੇ ਮੈਨੂੰ ਮੇਰੇ ਉੱਚਿਆਂ ਥਾਂਵਾਂ ਉੱਤੇ ਖੜ੍ਹਾ ਕਰਦਾ ਹੈ।

2 ਸਮੂਏਲ 22:35 (PANIRV)
Square Portrait Landscape 4K UHD
ਉਹ ਮੇਰੇ ਹੱਥਾਂ ਨੂੰ ਯੁੱਧ ਕਰਨਾ ਇਸ ਤਰ੍ਹਾਂ ਸਿਖਾਉਂਦਾ ਹੈ ਕਿ ਮੇਰੀਆਂ ਬਾਹਾਂ ਪਿੱਤਲ ਦਾ ਧਣੁੱਖ ਝੁਕਾ ਦਿੰਦੀਆਂ ਹਨ।

2 ਸਮੂਏਲ 22:36 (PANIRV)
Square Portrait Landscape 4K UHD
ਤੂੰ ਆਪਣੇ ਬਚਾਓ ਦੀ ਢਾਲ਼ ਮੈਨੂੰ ਦਿੱਤੀ ਹੈ, ਅਤੇ ਤੇਰੀ ਨਰਮਾਈ ਨੇ ਮੈਨੂੰ ਵਡਿਆਇਆ ਹੈ।

2 ਸਮੂਏਲ 22:37 (PANIRV)
Square Portrait Landscape 4K UHD
ਤੂੰ ਮੇਰੇ ਕਦਮਾਂ ਲਈ ਸਥਾਨ ਚੌੜਾ ਕਰਦਾ ਹੈ ਅਤੇ ਮੇਰੇ ਪੈਰ ਨਹੀਂ ਤਿਲਕੇ।

2 ਸਮੂਏਲ 22:38 (PANIRV)
Square Portrait Landscape 4K UHD
ਮੈਂ ਆਪਣੇ ਵੈਰੀਆਂ ਦਾ ਪਿੱਛਾ ਕਰ ਕੇ ਉਨ੍ਹਾਂ ਦਾ ਨਾਸ ਕੀਤਾ, ਮੈਂ ਪਿੱਛੇ ਨਾ ਹਟਿਆ ਜਿਨ੍ਹਾਂ ਚਿਰ ਉਨ੍ਹਾਂ ਦਾ ਨਾਸ ਨਾ ਹੋ ਗਿਆ।

2 ਸਮੂਏਲ 22:39 (PANIRV)
Square Portrait Landscape 4K UHD
ਮੈਂ ਉਨ੍ਹਾਂ ਦਾ ਅੰਤ ਕੀਤਾ ਅਤੇ ਅਜਿਹਾ ਮਾਰਿਆ, ਕਿ ਉਹ ਫਿਰ ਨਾ ਉੱਠੇ - ਉਹ ਮੇਰੇ ਪੈਰਾਂ ਹੇਠ ਡਿੱਗ ਪਏ ਸਨ!

2 ਸਮੂਏਲ 22:40 (PANIRV)
Square Portrait Landscape 4K UHD
ਤੂੰ ਯੁੱਧ ਲਈ ਮੇਰੇ ਲੱਕ ਨੂੰ ਬਲ ਦਿੱਤਾ, ਤੂੰ ਮੇਰੇ ਵਿਰੋਧੀਆਂ ਨੂੰ ਮੇਰੇ ਸਾਹਮਣੇ ਹਰਾ ਦਿੱਤਾ ਹੈ।

2 ਸਮੂਏਲ 22:41 (PANIRV)
Square Portrait Landscape 4K UHD
ਤੂੰ ਮੇਰੇ ਵੈਰੀਆਂ ਦੀ ਪਿੱਠ ਮੈਨੂੰ ਵਿਖਾਈ, ਅਤੇ ਮੈਂ ਆਪਣੇ ਘਿਣ ਕਰਨ ਵਾਲਿਆਂ ਦਾ ਸੱਤਿਆਨਾਸ ਕੀਤਾ!

2 ਸਮੂਏਲ 22:42 (PANIRV)
Square Portrait Landscape 4K UHD
ਉਨ੍ਹਾਂ ਨੇ ਵੇਖਿਆ ਪਰ ਕੋਈ ਬਚਾਉਣ ਵਾਲਾ ਨਹੀਂ ਸੀ, ਸਗੋਂ ਯਹੋਵਾਹ ਵੱਲ ਵੀ, ਪਰ ਉਸ ਨੇ ਉਨ੍ਹਾਂ ਨੂੰ ਉੱਤਰ ਨਾ ਦਿੱਤਾ।

2 ਸਮੂਏਲ 22:43 (PANIRV)
Square Portrait Landscape 4K UHD
ਫੇਰ ਮੈਂ ਉਨ੍ਹਾਂ ਨੂੰ ਧਰਤੀ ਦੀ ਧੂੜ੍ਹ ਵਾਂਗੂੰ ਪੀਹ ਸੁੱਟਿਆ ਰਸਤੇ ਦੇ ਚਿੱਕੜ ਵਾਂਗੂੰ ਉਨ੍ਹਾਂ ਨੂੰ ਮਿੱਧਿਆ ਅਤੇ ਉਨ੍ਹਾਂ ਨੂੰ ਖਿਲਾਰ ਦਿੱਤਾ!

2 ਸਮੂਏਲ 22:44 (PANIRV)
Square Portrait Landscape 4K UHD
ਤੂੰ ਮੈਨੂੰ ਮੇਰੇ ਲੋਕਾਂ ਦੇ ਝਗੜਿਆਂ ਤੋਂ ਛੁਡਾਇਆ, ਤੂੰ ਮੈਨੂੰ ਕੌਮਾਂ ਦਾ ਮੁਖੀਆ ਨਿਯੁਕਤ ਕੀਤਾ, ਜਿਨ੍ਹਾਂ ਲੋਕਾਂ ਨੂੰ ਮੈਂ ਨਹੀਂ ਜਾਣਿਆ, ਉਨ੍ਹਾਂ ਨੇ ਮੇਰੀ ਸੇਵਾ ਕੀਤੀ।

2 ਸਮੂਏਲ 22:45 (PANIRV)
Square Portrait Landscape 4K UHD
ਪਰਦੇਸੀ ਮੇਰੇ ਅੱਗੇ ਚਾਪਲੂਸੀ ਕਰਨਗੇ, ਮੇਰਾ ਨਾਮ ਸੁਣਦੇ ਹੀ ਉਹ ਮੇਰੇ ਅਧੀਨ ਹੋ ਗਏ।

2 ਸਮੂਏਲ 22:46 (PANIRV)
Square Portrait Landscape 4K UHD
ਪਰਦੇਸੀ ਕੁਮਲਾ ਗਏ, ਅਤੇ ਆਪਣੇ ਕੋਟਾਂ ਵਿੱਚੋਂ ਥਰ-ਥਰਾਉਂਦੇ ਹੋਏ ਨਿੱਕਲੇ।

2 ਸਮੂਏਲ 22:47 (PANIRV)
Square Portrait Landscape 4K UHD
ਯਹੋਵਾਹ ਜਿਉਂਦਾ ਹੈ ਸੋ ਧੰਨ ਹੋਵੇ ਮੇਰੀ ਚੱਟਾਨ! ਪਰਮੇਸ਼ੁਰ ਦੀ ਜੋ ਮੇਰੇ ਬਚਾਓ ਦੀ ਚੱਟਾਨ ਹੈ ਬਜ਼ੁਰਗੀ ਹੋਵੇ!

2 ਸਮੂਏਲ 22:48 (PANIRV)
Square Portrait Landscape 4K UHD
ਉਸੇ ਹੀ ਪਰਮੇਸ਼ੁਰ ਨੇ ਮੇਰਾ ਬਦਲਾ ਲਿਆ, ਅਤੇ ਲੋਕਾਂ ਨੂੰ ਮੇਰੇ ਵੱਸ ਕਰ ਦਿੱਤਾ।

2 ਸਮੂਏਲ 22:49 (PANIRV)
Square Portrait Landscape 4K UHD
ਜਿਸ ਨੇ ਮੈਨੂੰ ਮੇਰੇ ਵੈਰੀਆਂ ਵਿੱਚੋਂ ਕੱਢਿਆ ਹਾਂ, ਤੂੰ ਮੈਨੂੰ ਮੇਰੇ ਵਿਰੋਧੀਆਂ ਵਿੱਚ ਉੱਚਾ ਕੀਤਾ, ਮੈਨੂੰ ਜ਼ਾਲਮਾਂ ਤੋਂ ਬਚਾਇਆ।

2 ਸਮੂਏਲ 22:50 (PANIRV)
Square Portrait Landscape 4K UHD
ਇਸੇ ਕਾਰਨ ਹੇ ਯਹੋਵਾਹ, ਮੈਂ ਕੌਮਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਅਤੇ ਤੇਰੇ ਨਾਮ ਦਾ ਜਸ ਗਾਵਾਂਗਾ!

2 ਸਮੂਏਲ 22:51 (PANIRV)
Square Portrait Landscape 4K UHD
ਉਹ ਆਪਣੇ ਠਹਿਰਾਏ ਹੋਏ ਰਾਜਾ ਲਈ ਬਚਾਓ ਦਾ ਬੁਰਜ ਹੈ, ਅਤੇ ਆਪਣੇ ਮਸਹ ਕੀਤੇ ਹੋਏ ਉੱਤੇ, ਅਰਥਾਤ ਦਾਊਦ, ਉਹ ਦੀ ਅੰਸ ਉੱਤੇ, ਸਦਾ ਤੱਕ ਦਯਾ ਕਰਦਾ ਹੈ।

Available Bible Translations

American Standard Version (ASV)
2 Samuel 22 (ASV) »
King James Version (KJV)
2 Samuel 22 (KJV) »
GOD’S WORD® (GW)
2 Samuel 22 (GW) »
Berean Bible (BSB)
2 Samuel 22 (BSB) »
World English Bible (WEB)
2 Samuel 22 (WEB) »
French Bible (LSG)
2 Samuel 22 (LSG) »
German Bible (LUTH1912)
2 Samuel 22 (LUTH1912) »
Gujarati Bible (GUJIRV)
2 શમુએલ 22 (GUJIRV) »
Hebrew Bible (HEB)
שמואל ב 22 (HEB) »
Portuguese Bible (BSL)
2 Samuel 22 (BSL) »
Vietnamese Bible (VIE)
2 Sa-mu-ên 22 (VIE) »
Spanish Bible (RVA)
2 Samuel 22 (RVA) »
Italian Bible (RIV)
2 Samuele 22 (RIV) »
Chinese Simplified (CUVS)
撒 母 耳 记 下 22 (CUVS) »
Chinese Traditional (CUVT)
撒 母 耳 記 下 22 (CUVT) »
Albanian Bible (ALB)
2 Samuelit 22 (ALB) »
Swedish Bible (SV1917)
2 Samuelsboken 22 (SV1917) »
Russian Bible (RUSV)
2 Царств 22 (RUSV) »
Hungarian Bible (KAR)
2 Sámuel 22 (KAR) »
Bulgarian Bible (BULG)
2 Царе 22 (BULG) »
Norwegian Bible (NORSK)
2 Samuel 22 (NORSK) »

2 ਸਮੂਏਲ (PANIRV) Chapter Selection

PANIRV Book Selection List