ਰਸੂਲਾਂ ਦੇ ਕਰਤੱਬ Chapter 12 PANIRV Bible Verse Images

ਰਸੂਲਾਂ ਦੇ ਕਰਤੱਬ 12 Bible Verse Pictures. Choose from a large collection of inspirational, motivational and encouraging Bible verses with pictures of nature. Download and share ਰਸੂਲਾਂ ਦੇ ਕਰਤੱਬ 12 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਰਸੂਲਾਂ ਦੇ ਕਰਤੱਬ 12:1 (PANIRV)
Square Portrait Landscape 4K UHD
ਉਸ ਸਮੇਂ ਰਾਜਾ ਹੇਰੋਦੇਸ ਨੇ ਕਲੀਸਿਯਾ ਦੇ ਵਿੱਚ ਕਈ ਲੋਕਾਂ ਨੂੰ ਦੁੱਖ ਦੇਣ ਲਈ ਹੱਥ ਚੁੱਕਿਆ।

ਰਸੂਲਾਂ ਦੇ ਕਰਤੱਬ 12:2 (PANIRV)
Square Portrait Landscape 4K UHD
ਅਤੇ ਉਸ ਨੇ ਯੂਹੰਨਾ ਦੇ ਭਰਾ ਯਾਕੂਬ ਨੂੰ ਤਲਵਾਰ ਨਾਲ ਮਰਵਾ ਦਿੱਤਾ।

ਰਸੂਲਾਂ ਦੇ ਕਰਤੱਬ 12:3 (PANIRV)
Square Portrait Landscape 4K UHD
ਅਤੇ ਜਦੋਂ ਉਸ ਨੇ ਵੇਖਿਆ ਕਿ ਯਹੂਦੀਆਂ ਨੂੰ ਇਹ ਕੰਮ ਚੰਗਾ ਲੱਗਾ, ਤਾਂ ਪਤਰਸ ਨੂੰ ਵੀ ਫੜ ਲਿਆ। ਇਹ ਅਖ਼ਮੀਰੀ ਰੋਟੀ ਦੇ ਦਿਨ ਸਨ।

ਰਸੂਲਾਂ ਦੇ ਕਰਤੱਬ 12:4 (PANIRV)
Square Portrait Landscape 4K UHD
ਇਸ ਲਈ ਉਹ ਨੂੰ ਫੜ੍ਹ ਕੇ ਕੈਦਖ਼ਾਨੇ ਵਿੱਚ ਪਾ ਦਿੱਤਾ ਅਤੇ ਚਾਰ-ਚਾਰ ਸਿਪਾਹੀਆਂ ਦੀਆਂ ਚਾਰ ਟੋਲੀਆਂ ਦੇ ਹਵਾਲੇ ਕੀਤਾ ਕਿ ਉਹ ਦੀ ਚੌਕਸੀ ਕਰਨ, ਅਤੇ ਉਹ ਨੂੰ ਪਸਾਹ ਦੇ ਤਿਉਹਾਰ ਤੋਂ ਬਾਅਦ ਲੋਕਾਂ ਦੇ ਅੱਗੇ ਕੱਢ ਲਿਆਉਣ ਦੀ ਯੋਜਨਾ ਬਣਾਈ।

ਰਸੂਲਾਂ ਦੇ ਕਰਤੱਬ 12:5 (PANIRV)
Square Portrait Landscape 4K UHD
ਕੈਦ ਵਿੱਚ ਪਤਰਸ ਦੀ ਰਾਖੀ ਹੁੰਦੀ ਸੀ, ਪਰ ਕਲੀਸਿਯਾ ਉਹ ਦੇ ਲਈ ਪਰਮੇਸ਼ੁਰ ਅੱਗੇ ਲਗਾਤਾਰ ਮਨ ਲਾ ਕੇ ਪ੍ਰਾਰਥਨਾ ਕਰਦੀ ਰਹੀ।

ਰਸੂਲਾਂ ਦੇ ਕਰਤੱਬ 12:6 (PANIRV)
Square Portrait Landscape 4K UHD
ਜਦੋਂ ਹੇਰੋਦੇਸ ਉਹ ਨੂੰ ਬਾਹਰ ਲਿਆਉਣ ਨੂੰ ਤਿਆਰ ਸੀ, ਉਸ ਰਾਤ ਪਤਰਸ ਦੋ ਸੰਗਲਾਂ ਨਾਲ ਜਕੜਿਆ ਹੋਇਆ ਦੋ ਸਿਪਾਹੀਆਂ ਦੇ ਵਿੱਚਕਾਰ ਸੁੱਤਾ ਪਿਆ ਸੀ, ਅਤੇ ਪਹਿਰੇ ਵਾਲੇ ਕੈਦਖ਼ਾਨੇ ਦੇ ਫਾਟਕ ਤੇ ਪਹਿਰਾ ਦੇ ਰਹੇ ਸਨ।

ਰਸੂਲਾਂ ਦੇ ਕਰਤੱਬ 12:7 (PANIRV)
Square Portrait Landscape 4K UHD
ਵੇਖੋ, ਪ੍ਰਭੂ ਦਾ ਇੱਕ ਦੂਤ ਆਇਆ ਤਾਂ ਉਸ ਕੋਠੜੀ ਵਿੱਚ ਚਾਨਣ ਚਮਕਿਆ ਅਤੇ ਉਸ ਨੇ ਪਤਰਸ ਦੀ ਵੱਖੀ ਤੇ ਹੱਥ ਮਾਰ ਕੇ ਉਹ ਨੂੰ ਜਗਾਇਆ ਅਤੇ ਆਖਿਆ ਕਿ ਛੇਤੀ ਉੱਠ, ਤਦ ਉਹ ਦੇ ਸੰਗਲ ਉਹ ਦੇ ਹੱਥਾਂ ਤੋਂ ਡਿੱਗ ਪਏ।

ਰਸੂਲਾਂ ਦੇ ਕਰਤੱਬ 12:8 (PANIRV)
Square Portrait Landscape 4K UHD
ਅਤੇ ਦੂਤ ਨੇ ਉਹ ਨੂੰ ਕਿਹਾ ਕਿ ਲੱਕ ਬੰਨ੍ਹ ਅਤੇ ਆਪਣੀ ਜੁੱਤੀ ਪਾ, ਤਦ ਉਹ ਨੇ ਇਸੇ ਤਰ੍ਹਾਂ ਕੀਤਾ। ਫੇਰ ਉਸ ਨੇ ਉਹ ਨੂੰ ਆਖਿਆ, ਆਪਣੇ ਕੱਪੜੇ ਪਹਿਨ ਕੇ ਮੇਰੇ ਮਗਰ ਆ ਜਾ।

ਰਸੂਲਾਂ ਦੇ ਕਰਤੱਬ 12:9 (PANIRV)
Square Portrait Landscape 4K UHD
ਅਤੇ ਉਹ ਨਿੱਕਲ ਕੇ ਉਸ ਦੇ ਪਿੱਛੇ-ਪਿੱਛੇ ਤੁਰ ਪਿਆ ਅਤੇ ਉਸ ਨੂੰ ਇਹ ਪਤਾ ਨਾ ਲੱਗਿਆ ਕਿ ਇਹ ਜੋ ਦੂਤ ਵੱਲੋਂ ਹੋ ਰਿਹਾ ਹੈ ਸੋ ਸੱਚ ਹੈ, ਪਰ ਉਸ ਨੇ ਸੋਚਿਆ ਕਿ ਮੈਂ ਇੱਕ ਦਰਸ਼ਣ ਵੇਖ ਰਿਹਾ ਹਾਂ।

ਰਸੂਲਾਂ ਦੇ ਕਰਤੱਬ 12:10 (PANIRV)
Square Portrait Landscape 4K UHD
ਤਦ ਉਹ ਪਹਿਲੇ ਅਤੇ ਦੂਜੇ ਪਹਿਰੇ ਵਿੱਚੋਂ ਦੀ ਨਿੱਕਲ ਕੇ ਇੱਕ ਲੋਹੇ ਦੇ ਫਾਟਕ ਤੱਕ ਆਏ, ਜਿਹੜਾ ਸ਼ਹਿਰ ਵਿੱਚ ਪੁਹੰਚਾਉਂਦਾ ਹੈ ਅਤੇ ਉਹ ਫਾਟਕ ਆਪਣੇ ਆਪ ਉਨ੍ਹਾਂ ਲਈ ਖੁੱਲ੍ਹ ਗਿਆ ਅਤੇ ਉਹ ਨਿੱਕਲ ਕੇ ਇੱਕ ਗਲੀ ਦੇ ਵਿੱਚ ਤੁਰ ਪਏ ਤਾਂ ਉਸੇ ਵੇਲੇ ਦੂਤ ਉਹ ਦੇ ਕੋਲੋਂ ਚੱਲਿਆ ਗਿਆ।

ਰਸੂਲਾਂ ਦੇ ਕਰਤੱਬ 12:11 (PANIRV)
Square Portrait Landscape 4K UHD
ਤਦ ਪਤਰਸ ਨੇ ਹੋਸ਼ ਵਿੱਚ ਆ ਕੇ ਕਿਹਾ ਕਿ ਹੁਣ ਮੈਂ ਠੀਕ ਜਾਣ ਗਿਆਂ ਹਾਂ ਕਿ ਪ੍ਰਭੂ ਨੇ ਆਪਣਾ ਦੂਤ ਭੇਜ ਕੇ ਮੈਨੂੰ ਹੇਰੋਦੇਸ ਦੇ ਹੱਥੋਂ ਛੁਡਾਇਆ ਅਤੇ ਯਹੂਦੀ ਕੌਮ ਦੀ ਸਾਰੀ ਉਮੀਦ ਤੋੜ ਦਿੱਤੀ ਹੈ!

ਰਸੂਲਾਂ ਦੇ ਕਰਤੱਬ 12:12 (PANIRV)
Square Portrait Landscape 4K UHD
ਫਿਰ ਉਹ ਇਹ ਸਭ ਸੋਚ ਕੇ, ਯੂਹੰਨਾ ਜੋ ਮਰਕੁਸ ਅਖਵਾਉਂਦਾ ਹੈ ਉਹ ਦੀ ਮਾਤਾ ਮਰਿਯਮ ਦੇ ਘਰ ਆਇਆ ਜਿੱਥੇ ਬਹੁਤ ਲੋਕ ਇਕੱਠੇ ਹੋ ਕੇ ਪ੍ਰਾਰਥਨਾ ਕਰ ਰਹੇ ਸਨ।

ਰਸੂਲਾਂ ਦੇ ਕਰਤੱਬ 12:13 (PANIRV)
Square Portrait Landscape 4K UHD
ਜਦੋਂ ਉਹ ਨੇ ਡਿਉੜੀ ਦਾ ਦਰਵਾਜ਼ਾ ਖੜਕਾਇਆ ਤਾਂ ਇੱਕ ਰੋਦੇ ਨਾਮ ਦੀ ਦਾਸੀ ਦੇਖਣ ਆਈ।

ਰਸੂਲਾਂ ਦੇ ਕਰਤੱਬ 12:14 (PANIRV)
Square Portrait Landscape 4K UHD
ਅਤੇ ਪਤਰਸ ਦੀ ਅਵਾਜ਼ ਪਛਾਣ ਕੇ ਖੁਸ਼ੀ ਦੇ ਕਾਰਨ ਬੂਹਾ ਨਾ ਖੋਲ੍ਹਿਆ ਪਰ ਦੌੜ ਕੇ ਅੰਦਰ ਜਾ ਕੇ ਦੱਸਿਆ ਕਿ ਪਤਰਸ ਡਿਉੜੀ ਦੇ ਅੱਗੇ ਖੜ੍ਹਾ ਹੈ!

ਰਸੂਲਾਂ ਦੇ ਕਰਤੱਬ 12:15 (PANIRV)
Square Portrait Landscape 4K UHD
ਉਨ੍ਹਾਂ ਉਸ ਨੂੰ ਆਖਿਆ, ਤੂੰ ਤਾਂ ਕਮਲੀ ਹੈਂ, ਪਰ ਉਹ ਜੋਰ ਦੇ ਕੇ ਬੋਲੀ ਕਿ ਇਸ ਤਰ੍ਹਾਂ ਹੀ ਹੈ! ਤਦ ਉਨ੍ਹਾਂ ਆਖਿਆ, ਕਿ ਉਹ ਦਾ ਦੂਤ ਹੋਵੇਗਾ।

ਰਸੂਲਾਂ ਦੇ ਕਰਤੱਬ 12:16 (PANIRV)
Square Portrait Landscape 4K UHD
ਪਰ ਪਤਰਸ ਦਰਵਾਜ਼ਾ ਖੜਕਾਉਂਦਾ ਰਿਹਾ। ਤਦ ਉਨ੍ਹਾਂ ਨੇ ਬੂਹਾ ਖੋਲ੍ਹ ਕੇ ਉਹ ਨੂੰ ਵੇਖਿਆ ਅਤੇ ਹੈਰਾਨ ਹੋ ਗਏ।

ਰਸੂਲਾਂ ਦੇ ਕਰਤੱਬ 12:17 (PANIRV)
Square Portrait Landscape 4K UHD
ਪਰੰਤੂ ਉਹ ਨੇ ਉਨ੍ਹਾਂ ਨੂੰ ਹੱਥ ਨਾਲ ਇਸ਼ਾਰਾ ਕੀਤਾ ਕਿ ਚੁੱਪ ਰਹਿਣ ਅਤੇ ਦੱਸਿਆ ਜੋ ਪ੍ਰਭੂ ਨੇ ਕਿਵੇਂ ਮੈਨੂੰ ਕੈਦਖ਼ਾਨੇ ਵਿੱਚੋਂ ਕੱਢਿਆ ਅਤੇ ਆਖਿਆ ਕਿ ਯਾਕੂਬ ਅਤੇ ਭਰਾਵਾਂ ਨੂੰ ਵੀ ਇਨ੍ਹਾਂ ਗੱਲਾਂ ਦੀ ਖ਼ਬਰ ਦੇਵੋ, ਅਤੇ ਉਹ ਹੋਰ ਥਾਂ ਚੱਲਿਆ ਗਿਆ।

ਰਸੂਲਾਂ ਦੇ ਕਰਤੱਬ 12:18 (PANIRV)
Square Portrait Landscape 4K UHD
ਜਦੋਂ ਦਿਨ ਚੜ੍ਹਿਆ ਤਾਂ ਸਿਪਾਹੀ ਬਹੁਤ ਘਬਰਾ ਗਏ ਕਿ ਪਤਰਸ ਕਿੱਥੇ ਗਿਆ?

ਰਸੂਲਾਂ ਦੇ ਕਰਤੱਬ 12:19 (PANIRV)
Square Portrait Landscape 4K UHD
ਜਦੋਂ ਹੇਰੋਦੇਸ ਨੇ ਉਹ ਦੀ ਖੋਜ ਕੀਤੀ ਅਤੇ ਉਹ ਨਾ ਲੱਭਾ ਤਾਂ ਪਹਿਰੇ ਵਾਲਿਆਂ ਦੀ ਜਾਂਚ ਕਰ ਕੇ ਹੁਕਮ ਦਿੱਤਾ ਕਿ ਉਹ ਵੱਢੇ ਜਾਣ ਅਤੇ ਉਹ ਯਹੂਦਿਯਾ ਤੋਂ ਨਿੱਕਲ ਕੇ ਕੈਸਰਿਯਾ ਵਿੱਚ ਜਾ ਠਹਿਰਿਆ।

ਰਸੂਲਾਂ ਦੇ ਕਰਤੱਬ 12:20 (PANIRV)
Square Portrait Landscape 4K UHD
ਹੇਰੋਦੇਸ ਸੂਰ ਅਤੇ ਸੈਦਾ ਦੇ ਲੋਕਾਂ ਨਾਲ ਬਹੁਤ ਨਰਾਜ਼ ਸੀ। ਤਦ ਉਹ ਇੱਕ ਮਨ ਹੋ ਕੇ ਉਹ ਦੇ ਕੋਲ ਆਏ ਅਤੇ ਬਲਾਸਤੁਸ ਨੂੰ ਜਿਹੜਾ ਰਾਜੇ ਦਾ ਸਹਾਇਕ ਸੀ, ਫੁਸਲਾ ਕੇ ਸੁਲਾਹ ਲਈ ਬੇਨਤੀ ਕਰਨ ਲੱਗੇ ਕਿਉਂ ਜੋ ਉਨ੍ਹਾਂ ਦੇ ਦੇਸ ਦੀ ਪਿਰਤਪਾਲ ਰਾਜੇ ਦੇ ਦੇਸ ਤੋਂ ਹੁੰਦੀ ਸੀ।

ਰਸੂਲਾਂ ਦੇ ਕਰਤੱਬ 12:21 (PANIRV)
Square Portrait Landscape 4K UHD
ਹੇਰੋਦੇਸ ਇੱਕ ਮਿਥੇ ਹੋਏ ਦਿਨ ਨੂੰ ਰਾਜ ਬਸਤਰ ਪਹਿਨ ਕੇ ਅਦਾਲਤ ਦੇ ਸਿੰਘਾਸਣ ਉੱਤੇ ਬੈਠਾ ਅਤੇ ਉਨ੍ਹਾਂ ਦੇ ਅੱਗੇ ਬੋਲਣ ਲੱਗਾ।

ਰਸੂਲਾਂ ਦੇ ਕਰਤੱਬ 12:22 (PANIRV)
Square Portrait Landscape 4K UHD
ਅਤੇ ਲੋਕ ਉੱਚੀ ਦੇ ਕੇ ਬੋਲੇ ਕਿ ਇਹ ਤਾਂ ਦੇਵਤੇ ਦੀ ਅਵਾਜ਼ ਹੈ, ਮਨੁੱਖ ਦੀ ਨਹੀਂ!

ਰਸੂਲਾਂ ਦੇ ਕਰਤੱਬ 12:23 (PANIRV)
Square Portrait Landscape 4K UHD
ਤਦ ਪ੍ਰਭੂ ਦੇ ਇੱਕ ਦੂਤ ਨੇ ਉਹ ਨੂੰ ਅਜਿਹਾ ਮਾਰਿਆ ਕਿ ਉਹ ਕੀੜੇ ਪੈ ਕੇ ਮਰ ਗਿਆ, ਕਿਉਂਕਿ ਉਸ ਨੇ ਪਰਮੇਸ਼ੁਰ ਦੀ ਵਡਿਆਈ ਨਹੀਂ ਕੀਤੀ ਸੀ।

ਰਸੂਲਾਂ ਦੇ ਕਰਤੱਬ 12:24 (PANIRV)
Square Portrait Landscape 4K UHD
ਪਰ ਪਰਮੇਸ਼ੁਰ ਦਾ ਬਚਨ ਵਧਦਾ ਅਤੇ ਫੈਲਦਾ ਗਿਆ।

ਰਸੂਲਾਂ ਦੇ ਕਰਤੱਬ 12:25 (PANIRV)
Square Portrait Landscape 4K UHD
ਬਰਨਬਾਸ ਅਤੇ ਸੌਲੁਸ ਆਪਣੀ ਸੇਵਾ ਪੂਰੀ ਕਰ ਕੇ ਯੂਹੰਨਾ ਨੂੰ ਜਿਸ ਨੂੰ ਮਰਕੁਸ ਵੀ ਕਿਹਾ ਜਾਂਦਾ ਹੈ, ਨਾਲ ਲੈ ਕੇ ਯਰੂਸ਼ਲਮ ਤੋਂ ਮੁੜੇ।

Available Bible Translations

American Standard Version
Acts 12 (ASV) »
King James Version
Acts 12 (KJV) »
GOD’S WORD® (GW)
Acts 12 (GW) »
Berean Bible
Acts 12 (BSB) »
World English Bible
Acts 12 (WEB) »
Louis Segond 1910
Actes 12 (LSG) »
इंडियन रिवाइज्ड वर्जन - हिंदी
प्रेरितों के काम 12 (HINIRV) »
ভারতীয় সংশোধিত সংস্করণ - বাংলা
पশিষ্যচরিত 12 (BENIRV) »
இந்தியன் ரீவைஸ்டு வேர்ஷன் - தமிழ்
அப்போஸ்தலருடைய நடபடிகள் 12 (TAMIRV) »
इंडियन रिवाइज्ड वर्जन - मराठी
प्रेषितांचीं कृत्यें 12 (MARIRV) »
ఇండియన్ రేవిజ్డ్ వెర్షన్ - తెలుగు
అపొస్తలుల కార్యములు 12 (TELIRV) »
ઇન્ડિયન રિવાયઝ્ડ વર્ઝન - ગુજરાતી
પ્રેરિતોનાં ક્રત્યો 12 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಅಪೊಸ್ತಲರ ಕೃತ್ಯಗಳು 12 (KANIRV) »
الكتاب المقدس باللغة العربية، فان دايك
أَعْمَالُ ٱلرُّسُلِ 12 (AVD) »
תנ ך עברי מודרני
מעשי השליחים 12 (HEB) »
Bíblia Sagrada Português
Atos 12 (BSL) »
Kinh Thánh: Tiếng Việt
Công Vụ Các Sứ đồ 12 (VIE) »
Reina Valera Antigua
Hechos 12 (RVA) »
La Sacra Bibbia
Atti 12 (RIV) »
圣 经 简体中文和合本
使 徒 行 传 12 (CUVS) »
聖 經 繁體中文和合本
使 徒 行 傳 12 (CUVT) »
Библия на русском
Деяния 12 (RUSV) »
Українська Біблія
Дії 12 (UKR) »
Szent Biblia - Magyar
Apostolok 12 (KAR) »
Българска Библия
Деяния 12 (BULG) »
De Heilige Schrift
Handelingen 12 (NLD) »

ਰਸੂਲਾਂ ਦੇ ਕਰਤੱਬ (PANIRV) Chapter Selection

PANIRV Book Selection List