ਰਸੂਲਾਂ ਦੇ ਕਰਤੱਬ Chapter 13 PANIRV Bible Verse Images

ਰਸੂਲਾਂ ਦੇ ਕਰਤੱਬ 13 Bible Verse Pictures. Choose from a large collection of inspirational, motivational and encouraging Bible verses with pictures of nature. Download and share ਰਸੂਲਾਂ ਦੇ ਕਰਤੱਬ 13 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਰਸੂਲਾਂ ਦੇ ਕਰਤੱਬ 13:1 (PANIRV)
Square Portrait Landscape 4K UHD
ਅੰਤਾਕਿਯਾ ਦੀ ਕਲੀਸਿਯਾ ਵਿੱਚ ਕਈ ਨਬੀ ਅਤੇ ਉਪਦੇਸ਼ਕ ਸਨ, ਜਿਵੇਂ ਬਰਨਬਾਸ, ਸ਼ਮਊਨ ਜਿਸ ਨੂੰ ਨੀਗਰ ਵੀ ਕਿਹਾ ਜਾਂਦਾ ਹੈ, ਲੂਕਿਯੁਸ ਕੁਰੇਨੇ ਦਾ ਇੱਕ ਮਨੁੱਖ, ਮਨਏਨ ਜਿਹੜਾ ਰਾਜਾ ਹੇਰੋਦੇਸ ਦੇ ਨਾਲ ਪਲਿਆ ਸੀ ਅਤੇ ਸੌਲੁਸ।

ਰਸੂਲਾਂ ਦੇ ਕਰਤੱਬ 13:2 (PANIRV)
Square Portrait Landscape 4K UHD
ਜਦੋਂ ਇਹ ਪ੍ਰਭੂ ਦੀ ਬੰਦਗੀ ਕਰਦੇ, ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਕਿਹਾ ਕਿ ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਦੇ ਲਈ ਅਲੱਗ ਕਰੋ, ਜਿਸ ਦੇ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।

ਰਸੂਲਾਂ ਦੇ ਕਰਤੱਬ 13:3 (PANIRV)
Square Portrait Landscape 4K UHD
ਤਦ ਉਨ੍ਹਾਂ ਵਰਤ ਰੱਖ ਕੇ ਅਤੇ ਪ੍ਰਾਰਥਨਾ ਕਰ ਕੇ ਉਨ੍ਹਾਂ ਉੱਤੇ ਹੱਥ ਰੱਖੇ ਅਤੇ ਉਨ੍ਹਾਂ ਨੂੰ ਵਿਦਾ ਕੀਤਾ।

ਰਸੂਲਾਂ ਦੇ ਕਰਤੱਬ 13:4 (PANIRV)
Square Portrait Landscape 4K UHD
ਉਹ ਪਵਿੱਤਰ ਆਤਮਾ ਦੇ ਭੇਜੇ ਹੋਏ ਸਿਲੂਕਿਯਾ ਨੂੰ ਆਏ ਉੱਥੋਂ ਜਹਾਜ਼ ਤੇ ਚੜ੍ਹ ਕੇ ਕੁਪਰੁਸ ਨੂੰ ਗਏ।

ਰਸੂਲਾਂ ਦੇ ਕਰਤੱਬ 13:5 (PANIRV)
Square Portrait Landscape 4K UHD
ਅਤੇ ਉਨ੍ਹਾਂ ਨੇ ਸਲਮੀਸ ਵਿੱਚ ਪਹੁੰਚ ਕੇ ਯਹੂਦੀਆਂ ਦੇ ਪ੍ਰਾਰਥਨਾ ਘਰਾਂ ਵਿੱਚ ਪਰਮੇਸ਼ੁਰ ਦਾ ਬਚਨ ਸੁਣਾਇਆ ਅਤੇ ਯੂਹੰਨਾ ਉਨ੍ਹਾਂ ਦਾ ਸੇਵਕ ਨਾਲ ਸੀ।

ਰਸੂਲਾਂ ਦੇ ਕਰਤੱਬ 13:6 (PANIRV)
Square Portrait Landscape 4K UHD
ਜਦੋਂ ਉਹ ਉਸ ਸਾਰੇ ਟਾਪੂ ਵਿੱਚ ਫਿਰਦੇ-ਫਿਰਦੇ ਪਾਫ਼ੁਸ ਤੱਕ ਆਏ ਤਾਂ ਉਨ੍ਹਾਂ ਨੂੰ ਬਰਯੇਸੂਸ ਨਾਮ ਦਾ ਇੱਕ ਆਦਮੀ ਮਿਲਿਆ ਜਿਹੜਾ ਜਾਦੂ ਟੂਣਾ ਕਰਨ ਵਾਲਾ, ਝੂਠਾ ਨਬੀ ਅਤੇ ਕੌਮ ਦਾ ਯਹੂਦੀ ਸੀ।

ਰਸੂਲਾਂ ਦੇ ਕਰਤੱਬ 13:7 (PANIRV)
Square Portrait Landscape 4K UHD
ਉਹ ਰਾਜਪਾਲ ਸਰਗੀਉਸ ਪੌਲੁਸ ਦੇ ਨਾਲ ਸੀ ਜਿਹੜਾ ਬੁੱਧਵਾਨ ਮਨੁੱਖ ਸੀ। ਇਸ ਨੇ ਬਰਨਬਾਸ ਅਤੇ ਸੌਲੁਸ ਨੂੰ ਆਪਣੇ ਕੋਲ ਬੁਲਾ ਕੇ ਪਰਮੇਸ਼ੁਰ ਦਾ ਬਚਨ ਸੁਣਨਾ ਚਾਹਿਆ।

ਰਸੂਲਾਂ ਦੇ ਕਰਤੱਬ 13:8 (PANIRV)
Square Portrait Landscape 4K UHD
ਇਲਮਾਸ ਜਾਦੂ ਟੂਣਾ ਕਰਨ ਵਾਲੇ ਨੇ (ਕਿਉਂ ਜੋ ਉਹ ਦੇ ਨਾਮ ਦਾ ਇਹੋ ਅਰਥ ਹੈ) ਰਾਜਪਾਲ ਦਾ ਵਿਰੋਧ ਕਰਕੇ ਉਸ ਨੂੰ ਵਿਸ਼ਵਾਸ ਤੋਂ ਭਟਕਾਉਣ ਦਾ ਯਤਨ ਕੀਤਾ।

ਰਸੂਲਾਂ ਦੇ ਕਰਤੱਬ 13:9 (PANIRV)
Square Portrait Landscape 4K UHD
ਪਰ ਸੌਲੁਸ ਨੇ ਜਿਸ ਨੂੰ ਪੌਲੁਸ ਵੀ ਕਿਹਾ ਜਾਂਦਾ ਹੈ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਉਹ ਦੀ ਵੱਲ ਧਿਆਨ ਕੀਤਾ

ਰਸੂਲਾਂ ਦੇ ਕਰਤੱਬ 13:10 (PANIRV)
Square Portrait Landscape 4K UHD
ਅਤੇ ਆਖਿਆ ਕਿ ਤੂੰ ਜੋ ਸਭ ਤਰ੍ਹਾਂ ਦੇ ਛਲ ਅਤੇ ਬੁਰਿਆਈ ਨਾਲ ਭਰਿਆ ਹੋਇਆ ਹੈਂ, ਸ਼ੈਤਾਨ ਦੇ ਬੱਚੇ ਅਤੇ ਸਾਰੇ ਧਰਮ ਦੇ ਵੈਰੀ! ਕੀ ਤੂੰ ਪ੍ਰਭੂ ਦੇ ਸਿੱਧੇ ਰਾਹਾਂ ਨੂੰ ਟੇਡੇ ਕਰਨੋਂ ਨਹੀਂ ਟਲੇਂਗਾ?

ਰਸੂਲਾਂ ਦੇ ਕਰਤੱਬ 13:11 (PANIRV)
Square Portrait Landscape 4K UHD
ਹੁਣ ਵੇਖ, ਪ੍ਰਭੂ ਦਾ ਹੱਥ ਤੇਰੇ ਉੱਤੇ ਹੈ ਅਤੇ ਤੂੰ ਅੰਨ੍ਹਾ ਹੋ ਜਾਏਂਗਾ ਅਤੇ ਕੁਝ ਸਮੇਂ ਤੱਕ ਸੂਰਜ ਨੂੰ ਨਾ ਵੇਖੇਂਗਾ! ਅਤੇ ਉਸੇ ਤਰ੍ਹਾਂ ਉਹ ਦੇ ਉੱਤੇ ਧੁੰਦ ਅਤੇ ਹਨ੍ਹੇਰਾ ਛਾ ਗਿਆ। ਤਾਂ ਉਹ ਟੋਲਦਾ ਫਿਰਿਆ ਕਿ ਕੋਈ ਹੱਥ ਫੜ੍ਹ ਕੇ ਮੈਨੂੰ ਲੈ ਚੱਲੇ।

ਰਸੂਲਾਂ ਦੇ ਕਰਤੱਬ 13:12 (PANIRV)
Square Portrait Landscape 4K UHD
ਤਦ ਰਾਜਪਾਲ ਨੇ ਜਦੋਂ ਇਹ ਘਟਨਾ ਵੇਖੀ ਤਾਂ ਪ੍ਰਭੂ ਦੀ ਸਿੱਖਿਆ ਤੋਂ ਹੈਰਾਨ ਹੋ ਕੇ ਵਿਸ਼ਵਾਸ ਕੀਤਾ।

ਰਸੂਲਾਂ ਦੇ ਕਰਤੱਬ 13:13 (PANIRV)
Square Portrait Landscape 4K UHD
ਤਦ ਪੌਲੁਸ ਅਤੇ ਉਹ ਦੇ ਸਾਥੀ ਪਾਫ਼ੁਸ ਤੋਂ ਜਹਾਜ਼ ਤੇ ਚੜ੍ਹ ਕੇ ਪਮਫ਼ੁਲਿਯਾ ਦੇ ਪਰਗਾ ਵਿੱਚ ਆਏ ਅਤੇ ਯੂਹੰਨਾ ਉਨ੍ਹਾਂ ਤੋਂ ਅਲੱਗ ਹੋ ਕੇ ਯਰੂਸ਼ਲਮ ਨੂੰ ਵਾਪਸ ਚਲਾ ਗਿਆ।

ਰਸੂਲਾਂ ਦੇ ਕਰਤੱਬ 13:14 (PANIRV)
Square Portrait Landscape 4K UHD
ਪਰ ਉਹ ਪਰਗਾ ਤੋਂ ਲੰਘ ਕੇ ਪਿਸਿਦਿਯਾ ਦੇ ਅੰਤਾਕਿਯਾ ਵਿੱਚ ਪਹੁੰਚੇ ਅਤੇ ਸਬਤ ਦੇ ਦਿਨ ਪ੍ਰਾਰਥਨਾ ਘਰਾਂ ਵਿੱਚ ਜਾ ਬੈਠੇ।

ਰਸੂਲਾਂ ਦੇ ਕਰਤੱਬ 13:15 (PANIRV)
Square Portrait Landscape 4K UHD
ਅਤੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਨੂੰ ਪੜ੍ਹਨ ਤੋਂ ਬਾਅਦ ਪ੍ਰਾਰਥਨਾ ਘਰ ਦੇ ਸਰਦਾਰਾਂ ਨੇ ਉਹਨਾਂ ਨੂੰ ਕਹਿ ਕੇ ਭੇਜਿਆ ਕਿ ਹੇ ਭਾਈਓ, ਜੇ ਲੋਕਾਂ ਦੇ ਲਈ ਕੋਈ ਉਪਦੇਸ਼ ਤੁਹਾਡੇ ਕੋਲ ਹੋਵੇ ਤਾਂ ਸੁਣਾਓ।

ਰਸੂਲਾਂ ਦੇ ਕਰਤੱਬ 13:16 (PANIRV)
Square Portrait Landscape 4K UHD
ਤਦ ਪੌਲੁਸ ਖੜ੍ਹਾ ਹੋ ਗਿਆ ਅਤੇ ਹੱਥ ਨਾਲ ਇਸ਼ਾਰਾ ਕਰ ਕੇ ਕਿਹਾ, ਹੇ ਇਸਰਾਏਲੀਓ ਅਤੇ ਪਰਮੇਸ਼ੁਰ ਦਾ ਡਰ ਰੱਖਣ ਵਾਲਿਓ ਸੁਣੋ।

ਰਸੂਲਾਂ ਦੇ ਕਰਤੱਬ 13:17 (PANIRV)
Square Portrait Landscape 4K UHD
ਇਸਰਾਏਲ ਕੌਮ ਦੇ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨੂੰ ਚੁਣਿਆ, ਇਸ ਕੌਮ ਨੂੰ ਜਦੋਂ ਮਿਸਰ ਦੇਸ ਵਿੱਚ ਪਰਦੇਸੀ ਸੀ ਵਧਾਇਆ ਅਤੇ ਆਪਣੇ ਬਲ ਨਾਲ ਉਨ੍ਹਾਂ ਨੂੰ ਉਸ ਵਿੱਚੋਂ ਕੱਢ ਲਿਆਂਦਾ।

ਰਸੂਲਾਂ ਦੇ ਕਰਤੱਬ 13:18 (PANIRV)
Square Portrait Landscape 4K UHD
ਅਤੇ ਲੱਗਭਗ ਚਾਲ੍ਹੀਆਂ ਸਾਲਾਂ ਤੱਕ ਉਜਾੜ ਵਿੱਚ ਉਨ੍ਹਾਂ ਦੀ ਸਹਿੰਦਾ ਰਿਹਾ।

ਰਸੂਲਾਂ ਦੇ ਕਰਤੱਬ 13:19 (PANIRV)
Square Portrait Landscape 4K UHD
ਅਤੇ ਕਨਾਨ ਦੇਸ ਵਿੱਚ ਸੱਤਾਂ ਕੌਮਾਂ ਦਾ ਨਾਸ ਕਰ ਕੇ ਉਨ੍ਹਾਂ ਦੇ ਦੇਸ ਨੂੰ ਲੱਗਭਗ ਸਾਢੇ ਚਾਰ ਸੌ ਸਾਲਾਂ ਤੱਕ ਉਨ੍ਹਾਂ ਦਾ ਵਿਰਸਾ ਕਰ ਦਿੱਤਾ।

ਰਸੂਲਾਂ ਦੇ ਕਰਤੱਬ 13:20 (PANIRV)
Square Portrait Landscape 4K UHD
ਉਸ ਤੋਂ ਬਾਅਦ ਉਸ ਨੇ ਸਮੂਏਲ ਨਬੀ ਤੱਕ ਉਨ੍ਹਾਂ ਨੂੰ ਨਿਆਈਂ ਦਿੱਤੇ।

ਰਸੂਲਾਂ ਦੇ ਕਰਤੱਬ 13:21 (PANIRV)
Square Portrait Landscape 4K UHD
ਫਿਰ ਉਨ੍ਹਾਂ ਨੇ ਪਾਤਸ਼ਾਹ ਮੰਗਿਆ ਤਾਂ ਪਰਮੇਸ਼ੁਰ ਨੇ ਇੱਕ ਮਨੁੱਖ ਬਿਨਯਾਮੀਨ ਦੇ ਗੋਤ ਵਿੱਚੋਂ ਕੀਸ਼ ਦੇ ਪੁੱਤਰ ਸ਼ਾਊਲ ਨੂੰ ਚਾਲ੍ਹੀਆਂ ਸਾਲਾਂ ਤੱਕ ਉਨ੍ਹਾਂ ਨੂੰ ਦਿੱਤਾ।

ਰਸੂਲਾਂ ਦੇ ਕਰਤੱਬ 13:22 (PANIRV)
Square Portrait Landscape 4K UHD
ਫੇਰ ਉਹ ਨੂੰ ਹਟਾ ਕੇ ਦਾਊਦ ਨੂੰ ਖੜ੍ਹਾ ਕੀਤਾ ਕਿ ਉਨ੍ਹਾਂ ਦਾ ਪਾਤਸ਼ਾਹ ਹੋਵੇ ਜਿਸ ਦੇ ਹੱਕ ਵਿੱਚ ਉਹ ਨੇ ਗਵਾਹੀ ਦੇ ਕੇ ਆਖਿਆ ਕਿ ਮੈਂ ਯੱਸੀ ਦੇ ਪੁੱਤਰ ਦਾਊਦ ਨੂੰ ਆਪਣੇ ਮਨ ਭਾਉਂਦਾ ਇੱਕ ਮਨੁੱਖ ਲੱਭਿਆ, ਉਹ ਹੀ ਮੇਰੀ ਸਾਰੀ ਮਰਜ਼ੀ ਪੂਰੀ ਕਰੇਗਾ।

ਰਸੂਲਾਂ ਦੇ ਕਰਤੱਬ 13:23 (PANIRV)
Square Portrait Landscape 4K UHD
ਪਰਮੇਸ਼ੁਰ ਨੇ ਆਪਣੇ ਵਾਇਦੇ ਅਨੁਸਾਰ ਉਸੇ ਦੇ ਵੰਸ਼ ਵਿੱਚੋਂ ਇਸਰਾਏਲ ਦੇ ਲਈ ਇੱਕ ਮੁਕਤੀਦਾਤਾ ਯਿਸੂ ਨੂੰ ਭੇਜਿਆ

ਰਸੂਲਾਂ ਦੇ ਕਰਤੱਬ 13:24 (PANIRV)
Square Portrait Landscape 4K UHD
ਜਿਸ ਦੇ ਆਉਣ ਤੋਂ ਪਹਿਲਾਂ ਯੂਹੰਨਾ ਨੇ ਇਸਰਾਏਲ ਦੇ ਸਭ ਲੋਕਾਂ ਦੇ ਅੱਗੇ ਤੋਬਾ ਦੇ ਬਪਤਿਸਮੇ ਦਾ ਪਰਚਾਰ ਕੀਤਾ।

ਰਸੂਲਾਂ ਦੇ ਕਰਤੱਬ 13:25 (PANIRV)
Square Portrait Landscape 4K UHD
ਜਦੋਂ ਯੂਹੰਨਾ ਆਪਣੀ ਦੌੜ ਪੂਰੀ ਕਰ ਰਿਹਾ ਸੀ ਤਾਂ ਉਹ ਨੇ ਆਖਿਆ ਕਿ ਤੁਸੀਂ ਮੈਨੂੰ ਕੀ ਸਮਝਦੇ ਹੋ? ਮੈਂ ਉਹ ਨਹੀਂ ਹਾਂ ਪਰ ਵੇਖੋ ਮੇਰੇ ਪਿੱਛੇ ਇੱਕ ਆਉਂਦਾ ਹੈ, ਮੈਂ ਜਿਸ ਦੇ ਪੈਰਾਂ ਦੀ ਜੁੱਤੀ ਖੋਲ੍ਹਣ ਦੇ ਯੋਗ ਵੀ ਨਹੀਂ ਹਾਂ।

ਰਸੂਲਾਂ ਦੇ ਕਰਤੱਬ 13:26 (PANIRV)
Square Portrait Landscape 4K UHD
ਹੇ ਭਾਈਓ, ਅਬਰਾਹਾਮ ਦੀ ਅੰਸ ਦੇ ਪੁੱਤਰੋ ਅਤੇ ਤੁਹਾਡੇ ਵਿੱਚ ਜਿਹੜੇ ਪਰਮੇਸ਼ੁਰ ਦਾ ਡਰ ਮੰਨਦੇ ਹੋ, ਸਾਡੇ ਕੋਲ ਇਸ ਮੁਕਤੀ ਦਾ ਬਚਨ ਭੇਜਿਆ ਹੋਇਆ ਹੈ।

ਰਸੂਲਾਂ ਦੇ ਕਰਤੱਬ 13:27 (PANIRV)
Square Portrait Landscape 4K UHD
ਕਿਉਂ ਜੋ ਯਰੂਸ਼ਲਮ ਦੇ ਰਹਿਣ ਵਾਲਿਆਂ ਅਤੇ ਉਨ੍ਹਾਂ ਦੇ ਅਧਿਕਾਰੀਆਂ ਨੇ ਉਹ ਨੂੰ ਅਤੇ ਨਬੀਆਂ ਦੇ ਬਚਨਾਂ ਨੂੰ ਜੋ ਹਰ ਸਬਤ ਦੇ ਦਿਨ ਪੜ੍ਹੇ ਜਾਂਦੇ ਹਨ ਨਾ ਸਮਝਦੇ ਹੋਏ, ਉਸ ਨੂੰ ਦੋਸ਼ੀ ਠਹਿਰਾ ਕੇ ਉਨ੍ਹਾਂ ਗੱਲਾਂ ਨੂੰ ਪੂਰਾ ਕੀਤਾ।

ਰਸੂਲਾਂ ਦੇ ਕਰਤੱਬ 13:28 (PANIRV)
Square Portrait Landscape 4K UHD
ਭਾਵੇਂ ਉਨ੍ਹਾਂ ਨੇ ਉਹ ਦੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਹੀਂ ਵੇਖਿਆ ਤਾਂ ਵੀ ਪਿਲਾਤੁਸ ਦੇ ਅੱਗੇ ਬੇਨਤੀ ਕੀਤੀ ਕਿ ਉਹ ਜਾਨੋਂ ਮਾਰਿਆ ਜਾਵੇ।

ਰਸੂਲਾਂ ਦੇ ਕਰਤੱਬ 13:29 (PANIRV)
Square Portrait Landscape 4K UHD
ਅਤੇ ਜਦੋਂ ਉਹ ਸਭ ਕੁਝ ਜੋ ਉਹ ਦੇ ਹੱਕ ਵਿੱਚ ਲਿਖਿਆ ਹੋਇਆ ਸੀ ਪੂਰਾ ਕਰ ਚੁੱਕੇ ਤਾਂ ਉਹ ਨੂੰ ਸਲੀਬ ਉੱਤੋਂ ਉਤਾਰ ਕੇ ਕਬਰ ਵਿੱਚ ਰੱਖਿਆ।

ਰਸੂਲਾਂ ਦੇ ਕਰਤੱਬ 13:30 (PANIRV)
Square Portrait Landscape 4K UHD
ਪਰੰਤੂ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ।

ਰਸੂਲਾਂ ਦੇ ਕਰਤੱਬ 13:31 (PANIRV)
Square Portrait Landscape 4K UHD
ਅਤੇ ਉਹ ਬਹੁਤ ਦਿਨਾਂ ਤੱਕ ਉਨ੍ਹਾਂ ਲੋਕਾਂ ਨੂੰ ਵਿਖਾਈ ਦਿੰਦਾ ਰਿਹਾ, ਜਿਹੜੇ ਗਲੀਲ ਤੋਂ ਯਰੂਸ਼ਲਮ ਨੂੰ ਉਹ ਦੇ ਨਾਲ ਆਏ ਸਨ ਅਤੇ ਹੁਣ ਲੋਕਾਂ ਦੇ ਅੱਗੇ ਉਹ ਦੇ ਉੱਤੇ ਗਵਾਹੀ ਦੇਣ ਵਾਲੇ ਹਨ।

ਰਸੂਲਾਂ ਦੇ ਕਰਤੱਬ 13:32 (PANIRV)
Square Portrait Landscape 4K UHD
ਅਸੀਂ ਤੁਹਾਨੂੰ ਉਸ ਬਚਨ ਦੀ ਖੁਸ਼ਖਬਰੀ ਸੁਣਾਉਂਦੇ ਹਾਂ ਜਿਹੜਾ ਸਾਡੇ ਪਿਉ-ਦਾਦਿਆਂ ਨਾਲ ਕੀਤਾ ਗਿਆ ਸੀ।

ਰਸੂਲਾਂ ਦੇ ਕਰਤੱਬ 13:33 (PANIRV)
Square Portrait Landscape 4K UHD
ਕਿ ਪਰਮੇਸ਼ੁਰ ਨੇ ਯਿਸੂ ਨੂੰ ਉੱਠਾ ਕੇ ਸਾਡੀ ਸੰਤਾਨ ਦੇ ਲਈ ਉਸੇ ਬਚਨ ਨੂੰ ਪੂਰਾ ਕੀਤਾ ਹੈ, ਜਿਵੇਂ ਦੂਜੇ ਜ਼ਬੂਰ ਵਿੱਚ ਵੀ ਲਿਖਿਆ ਹੋਇਆ ਹੈ ਕਿ ਤੂੰ ਮੇਰਾ ਪੁੱਤਰ ਹੈਂ, ਅੱਜ ਤੂੰ ਮੇਰੇ ਤੋਂ ਜੰਮਿਆ।

ਰਸੂਲਾਂ ਦੇ ਕਰਤੱਬ 13:34 (PANIRV)
Square Portrait Landscape 4K UHD
ਇਹ ਦੇ ਵਿਖੇ ਜੋ ਉਸ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਕਿ ਉਹ ਕਦੀ ਨਾ ਸੜੇ ਅਤੇ ਉਹ ਨੇ ਇਸ ਤਰ੍ਹਾਂ ਆਖਿਆ ਹੈ ਜੋ ਮੈਂ ਦਾਊਦ ਦੀਆਂ ਪਵਿੱਤਰ ਅਤੇ ਅਟੱਲ ਬਰਕਤਾਂ ਤੁਹਾਨੂੰ ਦਿਆਂਗਾ।

ਰਸੂਲਾਂ ਦੇ ਕਰਤੱਬ 13:35 (PANIRV)
Square Portrait Landscape 4K UHD
ਇਸ ਲਈ ਉਹ ਕਿਸੇ ਹੋਰ ਜ਼ਬੂਰ ਵਿੱਚ ਵੀ ਆਖਦਾ ਹੈ ਕਿ ਤੂੰ ਆਪਣੇ ਪਵਿੱਤਰ ਪੁਰਖ ਨੂੰ ਸੜਨ ਨਹੀਂ ਦੇਵੇਂਗਾ।

ਰਸੂਲਾਂ ਦੇ ਕਰਤੱਬ 13:36 (PANIRV)
Square Portrait Landscape 4K UHD
ਦਾਊਦ ਤਾਂ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਆਪਣੇ ਲੋਕਾਂ ਦੀ ਸੇਵਾ ਕਰਕੇ ਸੌਂ ਗਿਆ, ਅਤੇ ਆਪਣੇ ਪਿਉ-ਦਾਦਿਆਂ ਨਾਲ ਦੱਬਿਆ ਗਿਆ ਅਤੇ ਸੜ ਗਿਆ।

ਰਸੂਲਾਂ ਦੇ ਕਰਤੱਬ 13:37 (PANIRV)
Square Portrait Landscape 4K UHD
ਪਰ ਇਹ ਜਿਸ ਨੂੰ ਪਰਮੇਸ਼ੁਰ ਨੇ ਜਿਉਂਦਾ ਕੀਤਾ, ਨਾ ਸੜਿਆ।

ਰਸੂਲਾਂ ਦੇ ਕਰਤੱਬ 13:38 (PANIRV)
Square Portrait Landscape 4K UHD
ਸੋ ਹੇ ਭਾਈਓ, ਇਹ ਜਾਣੋ ਕਿ ਉਸੇ ਦੇ ਦੁਆਰਾ ਤੁਹਾਨੂੰ ਪਾਪਾਂ ਦੀ ਮਾਫ਼ੀ ਦੀ ਖ਼ਬਰ ਦਿੱਤੀ ਜਾਂਦੀ ਹੈ।

ਰਸੂਲਾਂ ਦੇ ਕਰਤੱਬ 13:39 (PANIRV)
Square Portrait Landscape 4K UHD
ਅਤੇ ਉਸੇ ਦੇ ਦੁਆਰਾ ਹਰੇਕ ਵਿਸ਼ਵਾਸ ਕਰਨ ਵਾਲਾ ਉਨ੍ਹਾਂ ਸਭਨਾਂ ਗੱਲਾਂ ਤੋਂ ਬੇਗੁਨਾਹ ਠਹਿਰਾਇਆ ਜਾਂਦਾ ਹੈ, ਜਿਨ੍ਹਾਂ ਤੋਂ ਤੁਸੀਂ ਮੂਸਾ ਦੀ ਬਿਵਸਥਾ ਦੁਆਰਾ ਬੇਗੁਨਾਹ ਨਾ ਠਹਿਰ ਸਕੇ।

ਰਸੂਲਾਂ ਦੇ ਕਰਤੱਬ 13:40 (PANIRV)
Square Portrait Landscape 4K UHD
ਸੋ ਤੁਸੀਂ ਚੌਕਸ ਰਹੋ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜੋ ਨਬੀਆਂ ਦੁਆਰਾ ਕਿਹਾ ਗਿਆ ਹੈ ਸੋ ਤੁਹਾਡੇ ਉੱਤੇ ਆ ਪਵੇ ਕਿ

ਰਸੂਲਾਂ ਦੇ ਕਰਤੱਬ 13:41 (PANIRV)
Square Portrait Landscape 4K UHD
ਹੇ ਤੁਛ ਜਾਣਨ ਵਾਲਿਓ ਵੇਖੋ, ਅਚਰਜ਼ ਮੰਨੋ ਅਤੇ ਨਸ਼ਟ ਹੋ ਜਾਓ! ਕਿਉਂ ਜੋ ਮੈਂ ਤੁਹਾਡੇ ਦਿਨਾਂ ਵਿੱਚ ਇੱਕ ਕੰਮ ਕਰਦਾ ਹਾਂ, ਅਜਿਹਾ ਕੰਮ ਕਿ ਭਾਵੇਂ ਕੋਈ ਤੁਹਾਨੂੰ ਦੱਸੇ, ਪਰ ਤੁਸੀਂ ਕਦੀ ਉਹ ਨੂੰ ਸੱਚ ਨਾ ਮੰਨੋਗੇ।

ਰਸੂਲਾਂ ਦੇ ਕਰਤੱਬ 13:42 (PANIRV)
Square Portrait Landscape 4K UHD
ਜਦੋਂ ਉਹ ਬਾਹਰ ਨਿੱਕਲ ਰਹੇ ਸਨ ਤਾਂ ਉਹ ਬੇਨਤੀ ਕਰਨ ਲੱਗੇ ਕਿ ਅਗਲੇ ਸਬਤ ਦੇ ਦਿਨ ਇਹ ਹੀ ਗੱਲਾਂ ਸਾਨੂੰ ਸੁਣਾਈਆਂ ਜਾਣ।

ਰਸੂਲਾਂ ਦੇ ਕਰਤੱਬ 13:43 (PANIRV)
Square Portrait Landscape 4K UHD
ਜਦੋਂ ਸਭਾ ਖ਼ਤਮ ਹੋ ਗਈ ਤਾਂ ਬਹੁਤ ਸਾਰੇ ਲੋਕ ਯਹੂਦੀ ਅਤੇ ਯਹੂਦੀ ਮੱਤ ਵਿੱਚੋਂ ਭਗਤ, ਪੌਲੁਸ ਅਤੇ ਬਰਨਬਾਸ ਦੇ ਮਗਰ ਲੱਗ ਤੁਰੇ। ਉਨ੍ਹਾਂ ਨੇ ਉਹਨਾਂ ਨਾਲ ਗੱਲਾਂ ਕਰ ਕੇ ਉਹਨਾਂ ਨੂੰ ਸਮਝਾ ਦਿੱਤਾ ਕਿ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ।

ਰਸੂਲਾਂ ਦੇ ਕਰਤੱਬ 13:44 (PANIRV)
Square Portrait Landscape 4K UHD
ਅਗਲੇ ਸਬਤ ਦੇ ਦਿਨ ਲੱਗਭਗ ਸਾਰਾ ਨਗਰ ਪਰਮੇਸ਼ੁਰ ਦਾ ਬਚਨ ਸੁਣਨ ਨੂੰ ਇਕੱਠਾ ਹੋਇਆ।

ਰਸੂਲਾਂ ਦੇ ਕਰਤੱਬ 13:45 (PANIRV)
Square Portrait Landscape 4K UHD
ਪਰ ਯਹੂਦੀ ਵੱਡੀ ਭੀੜ ਨੂੰ ਵੇਖ ਕੇ ਗੁੱਸੇ ਨਾਲ ਭਰ ਗਏ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਅਤੇ ਨਿੰਦਾ ਕਰਨ ਲੱਗੇ।

ਰਸੂਲਾਂ ਦੇ ਕਰਤੱਬ 13:46 (PANIRV)
Square Portrait Landscape 4K UHD
ਤਦ ਪੌਲੁਸ ਅਤੇ ਬਰਨਬਾਸ ਨਿਡਰ ਹੋ ਕੇ ਬੋਲੇ, ਕਿ ਜ਼ਰੂਰੀ ਸੀ ਜੋ ਪਰਮੇਸ਼ੁਰ ਦਾ ਬਚਨ ਪਹਿਲਾਂ ਤੁਹਾਨੂੰ ਸੁਣਾਇਆ ਜਾਂਦਾ ਪਰ ਜਿਸ ਕਰਕੇ ਤੁਸੀਂ ਉਹ ਨੂੰ ਆਪਣੇ ਕੋਲੋਂ ਰੱਦ ਕਰਦੇ ਅਤੇ ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ ਹੋ ਤਾਂ ਵੇਖੋ ਅਸੀਂ ਪਰਾਈਆਂ ਕੌਮਾਂ ਵੱਲ ਮੁੜਦੇ ਹਾਂ।

ਰਸੂਲਾਂ ਦੇ ਕਰਤੱਬ 13:47 (PANIRV)
Square Portrait Landscape 4K UHD
ਕਿਉਂ ਜੋ ਪ੍ਰਭੂ ਨੇ ਸਾਨੂੰ ਇਹ ਹੀ ਹੁਕਮ ਦਿੱਤਾ ਹੈ, ਮੈਂ ਤੈਨੂੰ ਪਰਾਈਆਂ ਕੌਮਾਂ ਦੇ ਲਈ ਜੋਤ ਠਹਿਰਾਇਆ ਹੈ, ਕਿ ਤੂੰ ਧਰਤੀ ਦੀਆਂ ਹੱਦਾਂ ਤੱਕ ਮੁਕਤੀ ਦਾ ਕਾਰਨ ਹੋਵੇਂ।

ਰਸੂਲਾਂ ਦੇ ਕਰਤੱਬ 13:48 (PANIRV)
Square Portrait Landscape 4K UHD
ਤਾਂ ਪਰਾਈਆਂ ਕੌਮਾਂ ਦੇ ਲੋਕ ਇਹ ਗੱਲਾਂ ਸੁਣ ਕੇ ਅਨੰਦ ਹੋਏ, ਅਤੇ ਪਰਮੇਸ਼ੁਰ ਦੇ ਬਚਨ ਦੀ ਵਡਿਆਈ ਕਰਨ ਲੱਗੇ ਅਤੇ ਜਿੰਨੇ ਸਦੀਪਕ ਜੀਵਨ ਲਈ ਠਹਿਰਾਏ ਗਏ ਸਨ, ਉਨ੍ਹਾਂ ਵਿਸ਼ਵਾਸ ਕੀਤਾ।

ਰਸੂਲਾਂ ਦੇ ਕਰਤੱਬ 13:49 (PANIRV)
Square Portrait Landscape 4K UHD
ਅਤੇ ਉਸ ਸਾਰੇ ਦੇਸ ਵਿੱਚ ਪ੍ਰਭੂ ਦਾ ਬਚਨ ਫੈਲਦਾ ਗਿਆ।

ਰਸੂਲਾਂ ਦੇ ਕਰਤੱਬ 13:50 (PANIRV)
Square Portrait Landscape 4K UHD
ਪਰ ਯਹੂਦੀਆਂ ਨੇ, ਭਗਤਣਾਂ, ਪਤਵੰਤੀਆਂ ਔਰਤਾਂ ਅਤੇ ਨਗਰ ਦੇ ਵੱਡੇ ਆਦਮੀਆਂ ਨੂੰ ਭਰਮਾਇਆ ਅਤੇ ਪੌਲੁਸ, ਬਰਨਬਾਸ ਉੱਤੇ ਦੰਗਾ ਮਚਾਇਆ ਅਤੇ ਉਨ੍ਹਾਂ ਨੂੰ ਆਪਣੀ ਹੱਦੋਂ ਬਾਹਰ ਕੱਢ ਦਿੱਤਾ।

ਰਸੂਲਾਂ ਦੇ ਕਰਤੱਬ 13:51 (PANIRV)
Square Portrait Landscape 4K UHD
ਪਰ ਉਹਨਾਂ ਨੇ ਉਨ੍ਹਾਂ ਦੇ ਸਾਹਮਣੇ ਆਪਣਿਆਂ ਪੈਰਾਂ ਦੀ ਧੂੜ ਨੂੰ ਝਾੜ ਕੇ, ਇਕੋਨਿਯੁਮ ਵਿੱਚ ਆਏ।

ਰਸੂਲਾਂ ਦੇ ਕਰਤੱਬ 13:52 (PANIRV)
Square Portrait Landscape 4K UHD
ਅਤੇ ਚੇਲੇ ਅਨੰਦ ਅਤੇ ਪਵਿੱਤਰ ਆਤਮਾ ਨਾਲ ਭਰਦੇ ਗਏ।

Available Bible Translations

American Standard Version
Acts 13 (ASV) »
King James Version
Acts 13 (KJV) »
GOD’S WORD® (GW)
Acts 13 (GW) »
Berean Bible
Acts 13 (BSB) »
World English Bible
Acts 13 (WEB) »
Louis Segond 1910
Actes 13 (LSG) »
इंडियन रिवाइज्ड वर्जन - हिंदी
प्रेरितों के काम 13 (HINIRV) »
ভারতীয় সংশোধিত সংস্করণ - বাংলা
पশিষ্যচরিত 13 (BENIRV) »
இந்தியன் ரீவைஸ்டு வேர்ஷன் - தமிழ்
அப்போஸ்தலருடைய நடபடிகள் 13 (TAMIRV) »
इंडियन रिवाइज्ड वर्जन - मराठी
प्रेषितांचीं कृत्यें 13 (MARIRV) »
ఇండియన్ రేవిజ్డ్ వెర్షన్ - తెలుగు
అపొస్తలుల కార్యములు 13 (TELIRV) »
ઇન્ડિયન રિવાયઝ્ડ વર્ઝન - ગુજરાતી
પ્રેરિતોનાં ક્રત્યો 13 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಅಪೊಸ್ತಲರ ಕೃತ್ಯಗಳು 13 (KANIRV) »
الكتاب المقدس باللغة العربية، فان دايك
أَعْمَالُ ٱلرُّسُلِ 13 (AVD) »
תנ ך עברי מודרני
מעשי השליחים 13 (HEB) »
Bíblia Sagrada Português
Atos 13 (BSL) »
Kinh Thánh: Tiếng Việt
Công Vụ Các Sứ đồ 13 (VIE) »
Reina Valera Antigua
Hechos 13 (RVA) »
La Sacra Bibbia
Atti 13 (RIV) »
圣 经 简体中文和合本
使 徒 行 传 13 (CUVS) »
聖 經 繁體中文和合本
使 徒 行 傳 13 (CUVT) »
Библия на русском
Деяния 13 (RUSV) »
Українська Біблія
Дії 13 (UKR) »
Szent Biblia - Magyar
Apostolok 13 (KAR) »
Българска Библия
Деяния 13 (BULG) »
De Heilige Schrift
Handelingen 13 (NLD) »

ਰਸੂਲਾਂ ਦੇ ਕਰਤੱਬ (PANIRV) Chapter Selection

PANIRV Book Selection List