ਰਸੂਲਾਂ ਦੇ ਕਰਤੱਬ Chapter 14 PANIRV Bible Verse Images

ਰਸੂਲਾਂ ਦੇ ਕਰਤੱਬ 14 Bible Verse Pictures. Choose from a large collection of inspirational, motivational and encouraging Bible verses with pictures of nature. Download and share ਰਸੂਲਾਂ ਦੇ ਕਰਤੱਬ 14 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਰਸੂਲਾਂ ਦੇ ਕਰਤੱਬ 14:1 (PANIRV)
Square Portrait Landscape 4K UHD
ਇਕੋਨਿਯੁਮ ਵਿੱਚ ਇਸ ਤਰ੍ਹਾਂ ਹੋਇਆ ਕਿ ਉਹ ਯਹੂਦੀਆਂ ਦੇ ਪ੍ਰਾਰਥਨਾ ਘਰ ਵਿੱਚ ਗਏ ਅਤੇ ਅਜਿਹਾ ਬਚਨ ਸੁਣਾਇਆ ਜੋ ਯਹੂਦੀਆਂ ਅਤੇ ਯੂਨਾਨੀਆਂ ਵਿੱਚੋਂ ਬਹੁਤ ਲੋਕਾਂ ਨੇ ਵਿਸ਼ਵਾਸ ਕੀਤਾ।

ਰਸੂਲਾਂ ਦੇ ਕਰਤੱਬ 14:2 (PANIRV)
Square Portrait Landscape 4K UHD
ਪਰ ਉਨ੍ਹਾਂ ਯਹੂਦੀਆਂ ਨੇ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ ਸੀ, ਪਰਾਈਆਂ ਕੌਮਾਂ ਦੇ ਲੋਕਾਂ ਦੇ ਮਨਾਂ ਨੂੰ ਭਰਮਾ ਕੇ, ਭਰਾਵਾਂ ਦੀ ਵੱਲੋਂ ਬੁਰਾ ਪਵਾ ਦਿੱਤਾ।

ਰਸੂਲਾਂ ਦੇ ਕਰਤੱਬ 14:3 (PANIRV)
Square Portrait Landscape 4K UHD
ਉਹ ਬਹੁਤ ਦਿਨ ਉੱਥੇ ਠਹਿਰੇ ਅਤੇ ਪ੍ਰਭੂ ਦੇ ਆਸਰੇ, ਨਿਡਰ ਉਪਦੇਸ਼ ਕਰਦੇ ਰਹੇ ਅਤੇ ਉਹ ਉਨ੍ਹਾਂ ਦੇ ਹੱਥੀਂ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾ ਕੇ ਆਪਣੀ ਕਿਰਪਾ ਦੇ ਬਚਨ ਉੱਤੇ ਗਵਾਹੀ ਦਿੰਦਾ ਰਿਹਾ।

ਰਸੂਲਾਂ ਦੇ ਕਰਤੱਬ 14:4 (PANIRV)
Square Portrait Landscape 4K UHD
ਪਰ ਨਗਰ ਦੇ ਲੋਕਾਂ ਵਿੱਚ ਫੁੱਟ ਪੈ ਗਈ ਅਤੇ ਕੁਝ ਯਹੂਦੀਆਂ ਦੀ ਵੱਲ ਅਤੇ ਕੁਝ ਰਸੂਲਾਂ ਦੀ ਵੱਲ ਹੋ ਗਏ।

ਰਸੂਲਾਂ ਦੇ ਕਰਤੱਬ 14:5 (PANIRV)
Square Portrait Landscape 4K UHD
ਜਦੋਂ ਪਰਾਈਆਂ ਕੌਮਾਂ ਦੇ ਲੋਕਾਂ ਅਤੇ ਯਹੂਦੀਆਂ ਨੇ ਆਪਣੇ ਅਧਿਕਾਰੀਆਂ ਦੇ ਨਾਲ ਉਨ੍ਹਾਂ ਦੀ ਬੇਇੱਜ਼ਤੀ ਅਤੇ ਪਥਰਾਉ ਕਰਨ ਨੂੰ ਹੱਲਾ ਕੀਤਾ।

ਰਸੂਲਾਂ ਦੇ ਕਰਤੱਬ 14:6 (PANIRV)
Square Portrait Landscape 4K UHD
ਤਾਂ ਉਹ ਇਸ ਗੱਲ ਜਾਣ ਕੇ, ਲੁਕਾਉਨਿਯਾ ਨਗਰ ਲੁਸਤ੍ਰਾ, ਦਰਬੇ ਅਤੇ ਉਨ੍ਹਾਂ ਦੇ ਨੇੜੇ ਦੇ ਇਲਾਕੇ ਵਿੱਚ ਭੱਜ ਗਏ।

ਰਸੂਲਾਂ ਦੇ ਕਰਤੱਬ 14:7 (PANIRV)
Square Portrait Landscape 4K UHD
ਤੇ ਉੱਥੇ ਖੁਸ਼ਖਬਰੀ ਸੁਣਾਉਂਦੇ ਰਹੇ।

ਰਸੂਲਾਂ ਦੇ ਕਰਤੱਬ 14:8 (PANIRV)
Square Portrait Landscape 4K UHD
ਲੁਸਤ੍ਰਾ ਵਿੱਚ ਇੱਕ ਮਨੁੱਖ ਪੈਰਾਂ ਤੋਂ ਨਿਰਬਲ ਬੈਠਾ ਸੀ ਜਿਹੜਾ ਜਮਾਂਦਰੂ ਲੰਗੜਾ ਸੀ ਅਤੇ ਕਦੇ ਤੁਰਿਆ ਨਹੀਂ ਸੀ।

ਰਸੂਲਾਂ ਦੇ ਕਰਤੱਬ 14:9 (PANIRV)
Square Portrait Landscape 4K UHD
ਉਸ ਨੇ ਪੌਲੁਸ ਨੂੰ ਗੱਲਾਂ ਕਰਦਾ ਸੁਣਿਆ ਅਤੇ ਇਸ ਨੇ ਉਹ ਦੀ ਵੱਲ ਧਿਆਨ ਕਰ ਕੇ ਵੇਖਿਆ ਕਿ ਇਹ ਦੇ ਵਿੱਚ ਚੰਗਾ ਹੋਣ ਦਾ ਵਿਸ਼ਵਾਸ ਹੈ।

ਰਸੂਲਾਂ ਦੇ ਕਰਤੱਬ 14:10 (PANIRV)
Square Portrait Landscape 4K UHD
ਤਾਂ ਉੱਚੀ ਅਵਾਜ਼ ਨਾਲ ਬੋਲਿਆ ਕਿ ਆਪਣੇ ਪੈਰਾਂ ਉੱਤੇ ਸਿੱਧਾ ਖੜ੍ਹਾ ਹੋ! ਤਦ ਉਹ ਉਸੇ ਵੇਲੇ ਖੜ੍ਹਾ ਹੋਇਆ ਅਤੇ ਤੁਰਨ ਲੱਗ ਪਿਆ।

ਰਸੂਲਾਂ ਦੇ ਕਰਤੱਬ 14:11 (PANIRV)
Square Portrait Landscape 4K UHD
ਜਦੋਂ ਉਹਨਾਂ ਲੋਕਾਂ ਨੇ ਵੇਖਿਆ, ਜੋ ਕੁਝ ਪੌਲੁਸ ਨੇ ਕੀਤਾ ਸੀ, ਤਦ ਉਹ ਲੁਕਾਉਨਿਯਾ ਦੀ ਬੋਲੀ ਵਿੱਚ ਉੱਚੀ ਅਵਾਜ਼ ਨਾਲ ਆਖਣ ਲੱਗੇ ਕਿ ਦੇਵਤਾ ਮਨੁੱਖ ਦਾ ਰੂਪ ਧਾਰ ਕੇ ਸਾਡੇ ਕੋਲ ਉੱਤਰਿਆ ਹੈ!

ਰਸੂਲਾਂ ਦੇ ਕਰਤੱਬ 14:12 (PANIRV)
Square Portrait Landscape 4K UHD
ਅਤੇ ਉਨ੍ਹਾਂ ਨੇ ਬਰਨਬਾਸ ਦਾ ਨਾਮ ਜਿਓਸ ਅਤੇ ਪੌਲੁਸ ਦਾ ਨਾਮ ਹਰਮੇਸ ਰੱਖਿਆ, ਇਸ ਲਈ ਜੋ ਉਹ ਬਚਨ ਕਰਨ ਵਿੱਚ ਆਗੂ ਸੀ।

ਰਸੂਲਾਂ ਦੇ ਕਰਤੱਬ 14:13 (PANIRV)
Square Portrait Landscape 4K UHD
ਜਿਓਸ ਦਾ ਮੰਦਿਰ ਨਗਰ ਦੇ ਸਾਹਮਣੇ ਸੀ ਅਤੇ ਮੰਦਿਰ ਦਾ ਪੁਜਾਰੀ ਬਲ਼ਦ ਅਤੇ ਫੁੱਲਾਂ ਦੇ ਹਾਰ ਲੈ ਕੇ ਫਾਟਕਾਂ ਕੋਲ ਆ ਕੇ, ਇਹ ਚਾਹੁੰਦਾ ਸੀ ਕਿ ਲੋਕਾਂ ਦੇ ਨਾਲ ਮਿਲ ਕੇ ਬਲੀਦਾਨ ਕਰੇ।

ਰਸੂਲਾਂ ਦੇ ਕਰਤੱਬ 14:14 (PANIRV)
Square Portrait Landscape 4K UHD
ਪਰ ਜਦੋਂ ਬਰਨਬਾਸ ਅਤੇ ਪੌਲੁਸ ਰਸੂਲਾਂ ਨੇ ਇਹ ਸੁਣਿਆ, ਤਾਂ ਆਪਣੇ ਕੱਪੜੇ ਪਾੜੇ ਅਤੇ ਲੋਕਾਂ ਦੇ ਵਿੱਚੋਂ ਬਾਹਰ ਨੂੰ ਦੌੜੇ।

ਰਸੂਲਾਂ ਦੇ ਕਰਤੱਬ 14:15 (PANIRV)
Square Portrait Landscape 4K UHD
ਅਤੇ ਇਹ ਕਹਿਣ ਲੱਗੇ ਕਿ ਹੇ ਪੁਰਖੋ, ਤੁਸੀਂ ਇਹ ਕੀ ਕਰਦੇ ਹੋ? ਅਸੀਂ ਵੀ ਤੁਹਾਡੇ ਵਾਂਗੂੰ ਦੁੱਖ-ਸੁੱਖ ਭੋਗਣ ਵਾਲੇ ਮਨੁੱਖ ਹਾਂ, ਅਤੇ ਤੁਹਾਨੂੰ ਇਹ ਖੁਸ਼ਖਬਰੀ ਦਾ ਉਪਦੇਸ਼ ਦਿੰਦੇ ਹਾਂ ਕਿ ਇਨ੍ਹਾਂ ਵਿਅਰਥ ਗੱਲਾਂ ਨੂੰ ਛੱਡ ਕੇ, ਜਿਉਂਦੇ ਪਰਮੇਸ਼ੁਰ ਦੀ ਵੱਲ ਮੁੜੋ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ।

ਰਸੂਲਾਂ ਦੇ ਕਰਤੱਬ 14:16 (PANIRV)
Square Portrait Landscape 4K UHD
ਉਸ ਨੇ ਪਹਿਲੇ ਸਮਿਆਂ ਵਿੱਚ ਸਾਰੀਆਂ ਕੌਮਾਂ ਨੂੰ ਆਪੋ ਆਪਣੇ ਰਾਹ ਉੱਤੇ ਚੱਲਣ ਦਿੱਤਾ।

ਰਸੂਲਾਂ ਦੇ ਕਰਤੱਬ 14:17 (PANIRV)
Square Portrait Landscape 4K UHD
ਤਾਂ ਵੀ ਉਹ ਨੇ ਆਪ ਨੂੰ ਬਿਨ੍ਹਾਂ ਗਵਾਹੀ ਨਾ ਰੱਖਿਆ, ਇਸ ਲਈ ਜੋ ਉਹ ਨੇ ਭਲਾ ਕੀਤਾ ਅਤੇ ਅਕਾਸ਼ ਤੋਂ ਵਰਖਾ ਅਤੇ ਫਲ ਦੇਣ ਵਾਲੀਆਂ ਰੁੱਤਾਂ ਤੁਹਾਨੂੰ ਦੇ ਕੇ ਤੁਹਾਡਿਆਂ ਮਨਾਂ ਨੂੰ ਭੋਜਨ ਅਤੇ ਅਨੰਦ ਨਾਲ ਭਰਪੂਰ ਕੀਤਾ।

ਰਸੂਲਾਂ ਦੇ ਕਰਤੱਬ 14:18 (PANIRV)
Square Portrait Landscape 4K UHD
ਇਹ ਗੱਲਾਂ ਕਹਿ ਕੇ ਉਨ੍ਹਾਂ ਨੇ ਮੁਸ਼ਕਿਲ ਨਾਲ ਲੋਕਾਂ ਨੂੰ ਰੋਕਿਆ, ਕਿ ਉਨ੍ਹਾਂ ਦੇ ਲਈ ਬਲੀਦਾਨ ਨਾ ਕਰਨ।

ਰਸੂਲਾਂ ਦੇ ਕਰਤੱਬ 14:19 (PANIRV)
Square Portrait Landscape 4K UHD
ਪਰੰਤੂ ਕਈ ਯਹੂਦੀ ਅੰਤਾਕਿਯਾ ਅਤੇ ਇਕੋਨਿਯੁਮ ਤੋਂ ਉੱਥੇ ਆਏ, ਲੋਕਾਂ ਨੂੰ ਭਰਮਾ ਕੇ ਪੌਲੁਸ ਉੱਤੇ ਪਥਰਾਉ ਕੀਤਾ ਅਤੇ ਇਹ ਸਮਝ ਕੇ ਉਹ ਮਰ ਗਿਆ ਹੈ ਉਹ ਨੂੰ ਘਸੀਟ ਕੇ ਨਗਰੋਂ ਬਾਹਰ ਲੈ ਗਏ।

ਰਸੂਲਾਂ ਦੇ ਕਰਤੱਬ 14:20 (PANIRV)
Square Portrait Landscape 4K UHD
ਪਰ ਜਦੋਂ ਚੇਲੇ ਉਹ ਦੇ ਚਾਰੇ ਪਾਸੇ ਇਕੱਠੇ ਹੋਏ ਤਾਂ ਉਹ ਉੱਠ ਕੇ ਨਗਰ ਵਿੱਚ ਆਇਆ ਅਤੇ ਅਗਲੇ ਦਿਨ ਬਰਨਬਾਸ ਦੇ ਨਾਲ ਦਰਬੇ ਨੂੰ ਚੱਲਿਆ ਗਿਆ।

ਰਸੂਲਾਂ ਦੇ ਕਰਤੱਬ 14:21 (PANIRV)
Square Portrait Landscape 4K UHD
ਅਤੇ ਜਦੋਂ ਉਸ ਨਗਰ ਵਿੱਚ ਖੁਸ਼ਖਬਰੀ ਸੁਣਾ ਚੁੱਕੇ, ਅਤੇ ਬਹੁਤ ਸਾਰਿਆਂ ਨੂੰ ਚੇਲੇ ਬਣਾਇਆ ਤਾਂ ਲੁਸਤ੍ਰਾ, ਇਕੁਨਿਯੁਮ ਅਤੇ ਅੰਤਾਕਿਯਾ ਨੂੰ ਮੁੜੇ।

ਰਸੂਲਾਂ ਦੇ ਕਰਤੱਬ 14:22 (PANIRV)
Square Portrait Landscape 4K UHD
ਅਤੇ ਚੇਲਿਆਂ ਦੇ ਮਨਾਂ ਨੂੰ ਤਕੜੇ ਕਰਦੇ ਅਤੇ ਇਹ ਉਪਦੇਸ਼ ਦਿੰਦੇ ਸਨ ਕਿ ਵਿਸ਼ਵਾਸ ਵਿੱਚ ਬਣੇ ਰਹੋ ਅਤੇ ਕਿਹਾ ਕਿ ਅਸੀਂ ਬਹੁਤ ਮੁਸ਼ਕਲਾਂ ਨੂੰ ਸਹਿ ਕੇ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਹੈ।

ਰਸੂਲਾਂ ਦੇ ਕਰਤੱਬ 14:23 (PANIRV)
Square Portrait Landscape 4K UHD
ਜਦੋਂ ਉਨ੍ਹਾਂ ਨੇ ਹਰੇਕ ਕਲੀਸਿਯਾ ਵਿੱਚ ਉਨ੍ਹਾਂ ਦੇ ਲਈ ਬਜ਼ੁਰਗ ਠਹਿਰਾਏ, ਅਤੇ ਵਰਤ ਰੱਖ ਕੇ ਪ੍ਰਾਰਥਨਾ ਕੀਤੀ ਤਾਂ ਉਹਨਾਂ ਨੂੰ ਪ੍ਰਭੂ ਦੇ ਹੱਥ ਸੌਂਪ ਦਿੱਤਾ, ਜਿਸ ਦੇ ਉੱਤੇ ਉਹਨਾਂ ਵਿਸ਼ਵਾਸ ਕੀਤਾ ਸੀ।

ਰਸੂਲਾਂ ਦੇ ਕਰਤੱਬ 14:24 (PANIRV)
Square Portrait Landscape 4K UHD
ਤਾਂ ਉਹ ਪਿਸਿਦਿਯਾ ਵਿੱਚੋਂ ਦੀ ਲੰਘ ਕੇ ਪਮਫ਼ੁਲਿਯਾ ਵਿੱਚ ਆਏ।

ਰਸੂਲਾਂ ਦੇ ਕਰਤੱਬ 14:25 (PANIRV)
Square Portrait Landscape 4K UHD
ਅਤੇ ਪਰਗਾ ਵਿੱਚ ਬਚਨ ਸੁਣਾ ਕੇ ਅੱਤਲਿਯਾ ਨੂੰ ਆਏ।

ਰਸੂਲਾਂ ਦੇ ਕਰਤੱਬ 14:26 (PANIRV)
Square Portrait Landscape 4K UHD
ਉੱਥੋਂ ਜਹਾਜ਼ ਤੇ ਚੜ੍ਹ ਕੇ ਅੰਤਾਕਿਯਾ ਨੂੰ ਚੱਲੇ, ਜਿੱਥੋਂ ਉਹ ਉਸ ਕੰਮ ਦੇ ਲਈ ਜੋ ਉਨ੍ਹਾਂ ਨੇ ਹੁਣ ਪੂਰਾ ਕੀਤਾ, ਪਰਮੇਸ਼ੁਰ ਦੀ ਕਿਰਪਾ ਉੱਤੇ ਸੌਂਪੇ ਗਏ ਸਨ।

ਰਸੂਲਾਂ ਦੇ ਕਰਤੱਬ 14:27 (PANIRV)
Square Portrait Landscape 4K UHD
ਜਦੋਂ ਉਹ ਉੱਥੇ ਪਹੁੰਚੇ ਤਾਂ ਕਲੀਸਿਯਾ ਨੂੰ ਇਕੱਠੇ ਕਰ ਕੇ ਖ਼ਬਰ ਦਿੱਤੀ, ਪਰਮੇਸ਼ੁਰ ਨੇ ਸਾਡੇ ਨਾਲ ਹੋ ਕੇ ਕਿੰਨੇ ਵੱਡੇ-ਵੱਡੇ ਕੰਮ ਕੀਤੇ ਅਤੇ ਪਰਾਈਆਂ ਕੌਮਾਂ ਦੇ ਲਈ ਵਿਸ਼ਵਾਸ ਦਾ ਦਰਵਾਜ਼ਾ ਖੋਲ੍ਹਿਆ।

ਰਸੂਲਾਂ ਦੇ ਕਰਤੱਬ 14:28 (PANIRV)
Square Portrait Landscape 4K UHD
ਤਾਂ ਉਹ ਚੇਲਿਆਂ ਦੇ ਨਾਲ ਬਹੁਤ ਸਮੇਂ ਤੱਕ ਰਹੇ।

Available Bible Translations

American Standard Version (ASV)
Acts 14 (ASV) »
King James Version (KJV)
Acts 14 (KJV) »
GOD’S WORD® (GW)
Acts 14 (GW) »
Berean Bible (BSB)
Acts 14 (BSB) »
World English Bible (WEB)
Acts 14 (WEB) »
French Bible (LSG)
Actes 14 (LSG) »
Portuguese Bible (BSL)
Atos 14 (BSL) »
Spanish Bible (RVA)
Hechos 14 (RVA) »
Italian Bible (RIV)
Atti 14 (RIV) »
Chinese Simplified (CUVS)
使 徒 行 传 14 (CUVS) »
Chinese Traditional (CUVT)
使 徒 行 傳 14 (CUVT) »
Russian Bible (RUSV)
Деяния 14 (RUSV) »
Ukrainian Bible (UKR)
Дії 14 (UKR) »
Hungarian Bible (KAR)
Apostolok 14 (KAR) »
Bulgarian Bible (BULG)
Деяния 14 (BULG) »
Japanese Bible (JPN)
使徒行伝 14 (JPN) »

ਰਸੂਲਾਂ ਦੇ ਕਰਤੱਬ (PANIRV) Chapter Selection

PANIRV Book Selection List