ਰਸੂਲਾਂ ਦੇ ਕਰਤੱਬ Chapter 16 PANIRV Bible Verse Images

ਰਸੂਲਾਂ ਦੇ ਕਰਤੱਬ 16 Bible Verse Pictures. Choose from a large collection of inspirational, motivational and encouraging Bible verses with pictures of nature. Download and share ਰਸੂਲਾਂ ਦੇ ਕਰਤੱਬ 16 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਰਸੂਲਾਂ ਦੇ ਕਰਤੱਬ 16:1 (PANIRV)
Square Portrait Landscape 4K UHD
ਉਹ ਦਰਬੇ ਅਤੇ ਲੁਸਤ੍ਰਾ ਵਿੱਚ ਵੀ ਆਇਆ, ਅਤੇ ਵੇਖੋ ਉੱਥੇ ਤਿਮੋਥਿਉਸ ਨਾਮ ਦਾ ਇੱਕ ਚੇਲਾ ਸੀ l ਜਿਹੜਾ ਇੱਕ ਵਿਸ਼ਵਾਸੀ ਯਹੂਦਣ ਦਾ ਪੁੱਤਰ ਸੀ, ਪਰ ਉਸ ਦਾ ਪਿਤਾ ਯੂਨਾਨੀ ਸੀ।

ਰਸੂਲਾਂ ਦੇ ਕਰਤੱਬ 16:2 (PANIRV)
Square Portrait Landscape 4K UHD
ਉਹ ਲੁਸਤ੍ਰਾ ਅਤੇ ਇਕੋਨਿਯੁਮ ਦੇ ਰਹਿਣ ਵਾਲੇ ਭਰਾਵਾਂ ਵਿੱਚ ਨੇਕਨਾਮ ਸੀ।

ਰਸੂਲਾਂ ਦੇ ਕਰਤੱਬ 16:3 (PANIRV)
Square Portrait Landscape 4K UHD
ਪੌਲੁਸ ਚਾਹੁੰਦਾ ਸੀ ਕਿ ਇਹ ਮੇਰੇ ਨਾਲ ਚੱਲੇ, ਸੋ ਉਨ੍ਹਾਂ ਯਹੂਦੀਆਂ ਦੇ ਕਾਰਨ, ਉਹ ਦੀ ਸੁੰਨਤ ਕੀਤੀ ਕਿਉਂ ਜੋ ਉਹ ਸਭ ਜਾਣਦੇ ਸਨ ਕਿ ਉਹ ਦਾ ਪਿਤਾ ਯੂਨਾਨੀ ਸੀ।

ਰਸੂਲਾਂ ਦੇ ਕਰਤੱਬ 16:4 (PANIRV)
Square Portrait Landscape 4K UHD
ਉਹ ਨਗਰਾਂ ਵਿੱਚ ਫਿਰਦਿਆਂ ਹੋਇਆਂ ਉਹ ਹੁਕਮ ਜਿਹੜੇ ਯਰੂਸ਼ਲਮ ਵਿੱਚ ਰਸੂਲਾਂ ਅਤੇ ਬਜ਼ੁਰਗਾਂ ਨੇ ਠਹਿਰਾਏ ਸਨ, ਉਹਨਾਂ ਨੂੰ ਮੰਨਣ ਲਈ ਲੋਕਾਂ ਨੂੰ ਸੌਂਪ ਦੇਵੇ।

ਰਸੂਲਾਂ ਦੇ ਕਰਤੱਬ 16:5 (PANIRV)
Square Portrait Landscape 4K UHD
ਕਲੀਸਿਯਾਵਾਂ ਵਿਸ਼ਵਾਸ ਵਿੱਚ ਮਜ਼ਬੂਤ ਹੁੰਦੀਆਂ ਅਤੇ ਗਿਣਤੀ ਵਿੱਚ ਦਿਨੋ ਦਿਨ ਵਧਦੀਆਂ ਗਈਆਂ।

ਰਸੂਲਾਂ ਦੇ ਕਰਤੱਬ 16:6 (PANIRV)
Square Portrait Landscape 4K UHD
ਉਹ ਫ਼ਰੂਗਿਯਾ ਅਤੇ ਗਲਾਤਿਯਾ ਦੇ ਇਲਾਕੇ ਵਿੱਚ ਦੀ ਲੰਘ ਗਏ, ਕਿਉਂ ਜੋ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਏਸ਼ੀਆ ਵਿੱਚ ਬਚਨ ਸੁਣਾਉਣ ਤੋਂ ਮਨ੍ਹਾ ਕੀਤਾ ਸੀ।

ਰਸੂਲਾਂ ਦੇ ਕਰਤੱਬ 16:7 (PANIRV)
Square Portrait Landscape 4K UHD
ਤਦ ਉਨ੍ਹਾਂ ਨੇ ਮੁਸਿਯਾ ਦੇ ਸਾਹਮਣੇ ਆ ਕੇ ਬਿਥੁਨਿਯਾ ਵਿੱਚ ਜਾਣ ਦਾ ਯਤਨ ਕੀਤਾ ਪਰ ਯਿਸੂ ਦੇ ਆਤਮਾ ਨੇ ਉਨ੍ਹਾਂ ਨੂੰ ਨਾ ਜਾਣ ਦਿੱਤਾ।

ਰਸੂਲਾਂ ਦੇ ਕਰਤੱਬ 16:8 (PANIRV)
Square Portrait Landscape 4K UHD
ਤਾਂ ਉਹ ਮੁਸਿਯਾ ਕੋਲੋਂ ਜਾ ਕੇ ਤ੍ਰੋਆਸ ਵਿੱਚ ਗਏ।

ਰਸੂਲਾਂ ਦੇ ਕਰਤੱਬ 16:9 (PANIRV)
Square Portrait Landscape 4K UHD
ਅਤੇ ਪੌਲੁਸ ਨੇ ਰਾਤ ਨੂੰ ਇੱਕ ਦਰਸ਼ਣ ਵੇਖਿਆ, ਕਿ ਇੱਕ ਮਕਦੂਨੀ ਮਨੁੱਖ ਖੜ੍ਹਾ ਉਹ ਦੀ ਮਿੰਨਤ ਕਰ ਕੇ ਕਹਿੰਦਾ ਹੈ, ਜੋ ਇਸ ਪਾਰ ਮਕਦੂਨਿਯਾ ਵਿੱਚ ਆ ਕੇ ਸਾਡੀ ਸਹਾਇਤਾ ਕਰੇ।

ਰਸੂਲਾਂ ਦੇ ਕਰਤੱਬ 16:10 (PANIRV)
Square Portrait Landscape 4K UHD
ਜਦੋਂ ਉਸ ਨੇ ਇਹ ਦਰਸ਼ਣ ਦੇਖਿਆ ਤਾਂ ਉਸੇ ਵੇਲੇ ਅਸੀਂ ਮਕਦੂਨਿਯਾ ਵਿੱਚ ਜਾਣ ਦਾ ਯਤਨ ਕੀਤਾ ਇਸ ਲਈ ਜੋ ਅਸੀਂ ਪੱਕਾ ਜਾਣਿਆ ਕਿ ਪਰਮੇਸ਼ੁਰ ਨੇ ਸਾਨੂੰ ਬੁਲਾਇਆ ਹੈ ਜੋ ਉਨ੍ਹਾਂ ਲੋਕਾਂ ਨੂੰ ਖੁਸ਼ਖਬਰੀ ਸੁਣਾਈਏ।

ਰਸੂਲਾਂ ਦੇ ਕਰਤੱਬ 16:11 (PANIRV)
Square Portrait Landscape 4K UHD
ਇਸ ਲਈ ਤ੍ਰੋਆਸ ਤੋਂ ਜਹਾਜ਼ ਤੇ ਚੜ੍ਹ ਕੇ ਅਸੀਂ ਸਿੱਧੇ ਸਮੁਤ੍ਰਾਕੇ ਨੂੰ ਆਏ ਅਤੇ ਦੂਜੇ ਦਿਨ ਨਿਯਾਪੁਲਿਸ ਨੂੰ।

ਰਸੂਲਾਂ ਦੇ ਕਰਤੱਬ 16:12 (PANIRV)
Square Portrait Landscape 4K UHD
ਅਤੇ ਉੱਥੋਂ ਫ਼ਿਲਿੱਪੈ ਨੂੰ ਜੋ ਮਕਦੂਨਿਯਾ ਦਾ ਵੱਡਾ ਸ਼ਹਿਰ ਅਤੇ ਰੋਮੀਆਂ ਦੀ ਬਸਤੀ ਹੈ ਅਤੇ ਅਸੀਂ ਕਈ ਦਿਨ ਉਸੇ ਸ਼ਹਿਰ ਵਿੱਚ ਰਹੇ।

ਰਸੂਲਾਂ ਦੇ ਕਰਤੱਬ 16:13 (PANIRV)
Square Portrait Landscape 4K UHD
ਅਤੇ ਸਬਤ ਦੇ ਦਿਨ ਫ਼ਾਟਕ ਤੋਂ ਬਾਹਰ ਦਰਿਆ ਦੇ ਕੰਢੇ ਉੱਤੇ ਗਏ, ਜਿੱਥੇ ਅਸੀਂ ਸੋਚਿਆ ਕਿ ਪ੍ਰਾਰਥਨਾ ਕਰਨ ਦਾ ਕੋਈ ਸਥਾਨ ਹੋਵੇਗਾ ਅਤੇ ਬੈਠ ਕੇ ਉਨ੍ਹਾਂ ਔਰਤਾਂ ਨਾਲ ਜਿਹੜੀਆਂ ਇਕੱਠੀਆਂ ਹੋਈਆਂ ਸਨ, ਗੱਲਾਂ ਕਰਨ ਲੱਗੇ।

ਰਸੂਲਾਂ ਦੇ ਕਰਤੱਬ 16:14 (PANIRV)
Square Portrait Landscape 4K UHD
ਅਤੇ ਲੁਦਿਯਾ ਨਾਮ ਦੀ ਥੁਆਤੀਰਾ ਨਗਰ ਦੀ ਇੱਕ ਔਰਤ ਕਿਰਮਿਚ ਵੇਚਣ ਵਾਲੀ ਪਰਮੇਸ਼ੁਰ ਦੀ ਭਗਤਣ ਉਹਨਾਂ ਨੂੰ ਸੁਣ ਰਹੀ ਸੀ। ਉਹ ਦਾ ਮਨ ਪ੍ਰਭੂ ਨੇ ਖੋਲ੍ਹ ਦਿੱਤਾ ਤਾਂ ਕਿ ਪੌਲੁਸ ਦੀਆਂ ਗੱਲਾਂ ਉੱਤੇ ਮਨ ਲਾਵੇ।

ਰਸੂਲਾਂ ਦੇ ਕਰਤੱਬ 16:15 (PANIRV)
Square Portrait Landscape 4K UHD
ਅਤੇ ਜਦੋਂ ਉਸ ਨੇ ਆਪਣੇ ਪਰਿਵਾਰ ਸਮੇਤ ਬਪਤਿਸਮਾ ਲਿਆ ਤਾਂ ਬੇਨਤੀ ਕਰ ਕੇ ਬੋਲੀ, ਕਿ ਜੇ ਤੁਸੀਂ ਮੈਨੂੰ ਪ੍ਰਭੂ ਦੀ ਵਿਸ਼ਵਾਸਣ ਸਮਝਿਆ ਹੈ, ਤਾਂ ਮੇਰੇ ਘਰ ਵਿੱਚ ਆ ਕੇ ਰਹੋ ਅਤੇ ਉਹ ਸਾਨੂੰ ਜ਼ਬਰਦਸਤੀ ਆਪਣੇ ਘਰ ਲੈ ਗਈ।

ਰਸੂਲਾਂ ਦੇ ਕਰਤੱਬ 16:16 (PANIRV)
Square Portrait Landscape 4K UHD
ਇਸ ਤਰ੍ਹਾਂ ਹੋਇਆ ਕਿ ਜਦੋਂ ਅਸੀਂ ਪ੍ਰਾਰਥਨਾ ਕਰਨ ਦੇ ਸਥਾਨ ਨੂੰ ਜਾ ਰਹੇ ਸੀ ਤਾਂ ਇੱਕ ਦਾਸੀ ਸਾਨੂੰ ਮਿਲੀ, ਜਿਸ ਦੇ ਵਿੱਚ ਭੇਤ ਬੁੱਝਣ ਦੀ ਆਤਮਾ ਸੀ ਅਤੇ ਉਹ ਟੇਵੇ ਲਾ ਕੇ ਆਪਣੇ ਮਾਲਕਾਂ ਲਈ ਬਹੁਤ ਕੁਝ ਕਮਾ ਲਿਆਉਂਦੀ ਸੀ।

ਰਸੂਲਾਂ ਦੇ ਕਰਤੱਬ 16:17 (PANIRV)
Square Portrait Landscape 4K UHD
ਪੌਲੁਸ ਅਤੇ ਸਾਡੇ ਮਗਰ ਆ ਕੇ ਅਵਾਜ਼ਾਂ ਮਾਰਦੀ ਅਤੇ ਕਹਿੰਦੀ ਸੀ ਕਿ ਇਹ ਲੋਕ ਅੱਤ ਮਹਾਨ ਪਰਮੇਸ਼ੁਰ ਦੇ ਦਾਸ ਹਨ, ਜਿਹੜੇ ਤੁਹਾਨੂੰ ਮੁਕਤੀ ਦੀ ਰਾਹ ਦੱਸਦੇ ਹਨ।

ਰਸੂਲਾਂ ਦੇ ਕਰਤੱਬ 16:18 (PANIRV)
Square Portrait Landscape 4K UHD
ਉਹ ਬਹੁਤ ਦਿਨਾਂ ਤੱਕ ਇਹ ਕਰਦੀ ਰਹੀ ਪਰ ਪੌਲੁਸ ਅੱਕ ਗਿਆ ਅਤੇ ਮੁੜ ਕੇ ਉਸ ਆਤਮਾ ਨੂੰ ਕਿਹਾ, ਮੈਂ ਤੈਨੂੰ ਯਿਸੂ ਮਸੀਹ ਦੇ ਨਾਮ ਨਾਲ ਹੁਕਮ ਕਰਦਾ ਹਾਂ ਜੋ ਇਹ ਦੇ ਵਿੱਚੋਂ ਨਿੱਕਲ ਜਾ! ਅਤੇ ਉਸੇ ਸਮੇਂ ਉਹ ਨਿੱਕਲ ਗਈ।

ਰਸੂਲਾਂ ਦੇ ਕਰਤੱਬ 16:19 (PANIRV)
Square Portrait Landscape 4K UHD
ਪਰ ਜਦੋਂ ਉਹ ਦੇ ਮਾਲਕਾਂ ਨੇ ਵੇਖਿਆ ਜੋ ਸਾਡੀ ਕਮਾਈ ਦੀ ਆਸ ਖ਼ਤਮ ਹੋ ਗਈ ਤਾਂ ਪੌਲੁਸ ਅਤੇ ਸੀਲਾਸ ਨੂੰ ਫੜ੍ਹ ਕੇ ਬਜ਼ਾਰ ਵਿੱਚ ਅਧਿਕਾਰੀਆਂ ਦੇ ਕੋਲ ਖਿੱਚ ਕੇ ਲੈ ਗਏ।

ਰਸੂਲਾਂ ਦੇ ਕਰਤੱਬ 16:20 (PANIRV)
Square Portrait Landscape 4K UHD
ਅਤੇ ਉਨ੍ਹਾਂ ਨੇ ਸਰਦਾਰਾਂ ਦੇ ਅੱਗੇ ਲੈ ਜਾ ਕੇ ਕਿਹਾ ਕਿ ਉਹ ਮਨੁੱਖ ਜਿਹੜੇ ਯਹੂਦੀ ਹਨ ਸਾਡੇ ਸ਼ਹਿਰ ਵਿੱਚ ਬਹੁਤ ਗੜਬੜੀ ਕਰਦੇ ਹਨ।

ਰਸੂਲਾਂ ਦੇ ਕਰਤੱਬ 16:21 (PANIRV)
Square Portrait Landscape 4K UHD
ਅਤੇ ਸਾਨੂੰ ਅਜਿਹੀਆਂ ਰੀਤਾਂ ਦੱਸਦੇ ਹਨ ਕਿ ਜੋ ਕਿਸੇ ਰੋਮੀ ਦੇ ਮੰਨਣ ਅਤੇ ਪੂਰਾ ਕਰਨ ਦੇ ਯੋਗ ਨਹੀਂ।

ਰਸੂਲਾਂ ਦੇ ਕਰਤੱਬ 16:22 (PANIRV)
Square Portrait Landscape 4K UHD
ਤਦ ਲੋਕ ਮਿਲ ਕੇ ਉਨ੍ਹਾਂ ਦੇ ਵਿਰੁੱਧ ਉੱਠੇ ਅਤੇ ਸਰਦਾਰਾਂ ਨੇ ਉਨ੍ਹਾਂ ਦੇ ਕੱਪੜੇ ਪਾੜ ਕੇ ਬੈਂਤ ਮਾਰਨ ਦਾ ਹੁਕਮ ਦਿੱਤਾ।

ਰਸੂਲਾਂ ਦੇ ਕਰਤੱਬ 16:23 (PANIRV)
Square Portrait Landscape 4K UHD
ਉਨ੍ਹਾਂ ਨੂੰ ਬਹੁਤੇ ਬੈਂਤ ਮਾਰ ਕੇ ਕੈਦ ਕਰ ਦਿੱਤਾ ਅਤੇ ਕੈਦਖ਼ਾਨੇ ਦੇ ਦਰੋਗੇ ਨੂੰ ਹੁਕਮ ਦਿੱਤਾ ਕਿ ਵੱਡੀ ਚੌਕਸੀ ਨਾਲ ਰੱਖਿਆ ਜਾਵੇ!

ਰਸੂਲਾਂ ਦੇ ਕਰਤੱਬ 16:24 (PANIRV)
Square Portrait Landscape 4K UHD
ਉਸ ਨੇ ਅਜਿਹਾ ਹੁਕਮ ਪਾ ਕੇ ਉਨ੍ਹਾਂ ਨੂੰ ਅੰਦਰਲੇ ਕੈਦਖ਼ਾਨੇ ਵਿੱਚ ਸੁੱਟਿਆ ਅਤੇ ਉਨ੍ਹਾਂ ਦੇ ਪੈਰਾਂ ਵਿੱਚ ਕਾਠ ਠੋਕ ਦਿੱਤਾ।

ਰਸੂਲਾਂ ਦੇ ਕਰਤੱਬ 16:25 (PANIRV)
Square Portrait Landscape 4K UHD
ਪਰ ਅੱਧੀ ਰਾਤ ਨੂੰ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਅਤੇ ਪਰਮੇਸ਼ੁਰ ਦਾ ਭਜਨ ਗਾਉਂਦੇ ਸਨ ਅਤੇ ਕੈਦੀ ਵੀ ਉਨ੍ਹਾਂ ਦੀ ਸੁਣ ਰਹੇ ਸਨ।

ਰਸੂਲਾਂ ਦੇ ਕਰਤੱਬ 16:26 (PANIRV)
Square Portrait Landscape 4K UHD
ਤਾਂ ਅਚਾਨਕ ਇੱਕ ਭੂਚਾਲ ਆਇਆ ਅਤੇ ਕੈਦਖ਼ਾਨੇ ਦੀਆਂ ਨੀਹਾਂ ਹਿੱਲ ਗਈਆਂ ਅਤੇ ਸਾਰੇ ਬੂਹੇ ਖੁੱਲ੍ਹ ਗਏ ਅਤੇ ਸਭਨਾਂ ਦੀਆਂ ਬੇੜੀਆਂ ਵੀ ਖੁੱਲ੍ਹ ਗਈਆਂ।

ਰਸੂਲਾਂ ਦੇ ਕਰਤੱਬ 16:27 (PANIRV)
Square Portrait Landscape 4K UHD
ਕੈਦਖ਼ਾਨੇ ਦਾ ਦਰੋਗਾ ਜਾਗ ਉੱਠਿਆ ਅਤੇ ਜਦੋਂ ਕੈਦਖ਼ਾਨੇ ਦੇ ਬੂਹੇ ਖੁੱਲ੍ਹੇ ਵੇਖੇ, ਤਾਂ ਇਹ ਸਮਝ ਕੇ, ਕਿ ਕੈਦੀ ਭੱਜ ਗਏ ਹੋਣਗੇ, ਤਲਵਾਰ ਨਾਲ ਆਪਣੇ ਆਪ ਨੂੰ ਮਾਰਨ ਲੱਗਾ।

ਰਸੂਲਾਂ ਦੇ ਕਰਤੱਬ 16:28 (PANIRV)
Square Portrait Landscape 4K UHD
ਪਰ ਪੌਲੁਸ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਆਖਿਆ, ਆਪਣੇ ਆਪ ਨੂੰ ਕੁਝ ਨੁਕਸਾਨ ਨਾ ਪਹੁੰਚਾ, ਕਿਉਂਕਿ ਅਸੀਂ ਸਭ ਇੱਥੇ ਹੀ ਹਾਂ!

ਰਸੂਲਾਂ ਦੇ ਕਰਤੱਬ 16:29 (PANIRV)
Square Portrait Landscape 4K UHD
ਉਹ ਦੀਵਾ ਮੰਗਵਾ ਕੇ ਅੰਦਰ ਨੂੰ ਦੌੜਿਆ ਅਤੇ ਕੰਬਦਾ-ਕੰਬਦਾ ਪੌਲੁਸ ਅਤੇ ਸੀਲਾਸ ਦੇ ਅੱਗੇ ਡਿੱਗ ਪਿਆ।

ਰਸੂਲਾਂ ਦੇ ਕਰਤੱਬ 16:30 (PANIRV)
Square Portrait Landscape 4K UHD
ਅਤੇ ਉਨ੍ਹਾਂ ਨੂੰ ਬਾਹਰ ਲਿਆ ਕੇ ਕਿਹਾ, ਹੇ ਮਹਾਂ ਪੁਰਖੋ, ਮੈਂ ਹੁਣ ਕੀ ਕਰਾਂ ਤਾਂ ਜੋ ਮੁਕਤੀ ਪ੍ਰਾਪਤ ਕਰਾਂ?

ਰਸੂਲਾਂ ਦੇ ਕਰਤੱਬ 16:31 (PANIRV)
Square Portrait Landscape 4K UHD
ਉਨ੍ਹਾਂ ਨੇ ਆਖਿਆ, ਪ੍ਰਭੂ ਯਿਸੂ ਉੱਤੇ ਵਿਸ਼ਵਾਸ ਕਰ ਤਾਂ ਤੂੰ ਅਤੇ ਤੇਰਾ ਸਾਰਾ ਘਰਾਣਾ ਬਚਾਇਆ ਜਾਵੇਗਾ।

ਰਸੂਲਾਂ ਦੇ ਕਰਤੱਬ 16:32 (PANIRV)
Square Portrait Landscape 4K UHD
ਉਨ੍ਹਾਂ ਉਸ ਨੂੰ ਅਤੇ ਜਿਹੜੇ ਉਸ ਦੇ ਘਰ ਵਿੱਚ ਰਹਿੰਦੇ ਸਨ, ਪ੍ਰਭੂ ਦਾ ਬਚਨ ਸੁਣਾਇਆ।

ਰਸੂਲਾਂ ਦੇ ਕਰਤੱਬ 16:33 (PANIRV)
Square Portrait Landscape 4K UHD
ਅਤੇ ਰਾਤ ਦੇ ਵੇਲੇ ਉਸ ਨੇ ਉਨ੍ਹਾਂ ਨੂੰ ਲੈ ਕੇ ਉਨ੍ਹਾਂ ਦੇ ਜ਼ਖਮ ਸਾਫ਼ ਕੀਤੇ ਅਤੇ ਉਸ ਨੇ ਅਤੇ ਉਸ ਦੇ ਸਾਰੇ ਪਰਿਵਾਰ ਨੇ ਬਪਤਿਸਮਾ ਲਿਆ।

ਰਸੂਲਾਂ ਦੇ ਕਰਤੱਬ 16:34 (PANIRV)
Square Portrait Landscape 4K UHD
ਅਤੇ ਉਨ੍ਹਾਂ ਨੂੰ ਘਰ ਲਿਆ ਕੇ ਉਨ੍ਹਾਂ ਨੂੰ ਭੋਜਨ ਕਰਵਾਇਆ ਅਤੇ ਉਸ ਨੇ ਪਰਮੇਸ਼ੁਰ ਦਾ ਵਿਸ਼ਵਾਸ ਕਰ ਕੇ ਆਪਣੇ ਸਾਰੇ ਪਰਿਵਾਰ ਸਮੇਤ ਇੱਕ ਵੱਡੀ ਖੁਸ਼ੀ ਮਨਾਈ।

ਰਸੂਲਾਂ ਦੇ ਕਰਤੱਬ 16:35 (PANIRV)
Square Portrait Landscape 4K UHD
ਜਦੋਂ ਦਿਨ ਚੜ੍ਹਿਆ ਤਾਂ ਅਧਿਕਾਰੀਆਂ ਨੇ ਸਿਪਾਹੀਆਂ ਨੂੰ ਇਹ ਕਹਿ ਕਿ ਭੇਜਿਆ ਕਿ ਉਨ੍ਹਾਂ ਮਨੁੱਖਾਂ ਨੂੰ ਛੱਡ ਦਿਓ।

ਰਸੂਲਾਂ ਦੇ ਕਰਤੱਬ 16:36 (PANIRV)
Square Portrait Landscape 4K UHD
ਤਦ ਦਰੋਗੇ ਨੇ ਪੌਲੁਸ ਨੂੰ ਇਸ ਗੱਲ ਦੀ ਖ਼ਬਰ ਦਿੱਤੀ ਕਿ ਅਧਿਕਾਰੀਆਂ ਨੇ ਤੁਹਾਨੂੰ ਛੱਡਣ ਲਈ ਕਿਹਾ ਹੈ ਸੋ ਹੁਣ ਤੁਸੀਂ ਸ਼ਾਂਤੀ ਨਾਲ ਚਲੇ ਜਾਓ।

ਰਸੂਲਾਂ ਦੇ ਕਰਤੱਬ 16:37 (PANIRV)
Square Portrait Landscape 4K UHD
ਪਰ ਪੌਲੁਸ ਨੇ ਉਨ੍ਹਾਂ ਨੂੰ ਆਖਿਆ ਕਿ, ਉਨ੍ਹਾਂ ਨੇ ਤਾਂ ਸਾਨੂੰ ਜੋ ਰੋਮੀ ਹਾਂ ਦੋਸ਼ ਸਾਬਤ ਕੀਤੇ ਬਿਨ੍ਹਾਂ ਸਭ ਲੋਕਾਂ ਦੇ ਸਾਹਮਣੇ ਬੈਂਤ ਮਾਰ ਕੇ ਕੈਦ ਕੀਤਾ ਅਤੇ ਹੁਣ ਭਲਾ, ਉਹ ਸਾਨੂੰ ਚੁੱਪ ਕਰਕੇ ਕਿਉਂ ਛੱਡ ਰਹੇ ਹਨ? ਇਹ ਕਦੀ ਵੀ ਨਹੀਂ ਹੋਵੇਗਾ ਸਗੋਂ ਉਹ ਆਪ ਆ ਕੇ ਸਾਨੂੰ ਬਾਹਰ ਛੱਡਣ।

ਰਸੂਲਾਂ ਦੇ ਕਰਤੱਬ 16:38 (PANIRV)
Square Portrait Landscape 4K UHD
ਤਦ ਸਿਪਾਹੀਆਂ ਨੇ ਇਹ ਗੱਲਾਂ ਅਧਿਕਾਰੀਆਂ ਨੂੰ ਜਾ ਕੇ ਸੁਣਾਈਆਂ ਅਤੇ ਜਦੋਂ ਉਹਨਾਂ ਸੁਣਿਆ ਕਿ ਇਹ ਰੋਮੀ ਹਨ ਤਾਂ ਡਰ ਗਏ।

ਰਸੂਲਾਂ ਦੇ ਕਰਤੱਬ 16:39 (PANIRV)
Square Portrait Landscape 4K UHD
ਅਤੇ ਆ ਕੇ ਉਨ੍ਹਾਂ ਨੂੰ ਮਨਾਇਆ ਅਤੇ ਬਾਹਰ ਲਿਆ ਕੇ ਬੇਨਤੀ ਕੀਤੀ ਕਿ ਸ਼ਹਿਰ ਵਿੱਚੋਂ ਚੱਲੇ ਜਾਓ।

ਰਸੂਲਾਂ ਦੇ ਕਰਤੱਬ 16:40 (PANIRV)
Square Portrait Landscape 4K UHD
ਤਦ ਉਹ ਕੈਦ ਵਿੱਚੋਂ ਛੁੱਟ ਕੇ ਲੁਦਿਯਾ ਦੇ ਘਰ ਨੂੰ ਗਏ ਅਤੇ ਭਰਾਵਾਂ ਨੂੰ ਵੇਖ ਕੇ ਉਨ੍ਹਾਂ ਨੂੰ ਤਸੱਲੀ ਦਿੱਤੀ ਅਤੇ ਤੁਰ ਪਏ।

Available Bible Translations

American Standard Version (ASV)
Acts 16 (ASV) »
King James Version (KJV)
Acts 16 (KJV) »
GOD’S WORD® (GW)
Acts 16 (GW) »
Berean Bible (BSB)
Acts 16 (BSB) »
World English Bible (WEB)
Acts 16 (WEB) »
French Bible (LSG)
Actes 16 (LSG) »
Portuguese Bible (BSL)
Atos 16 (BSL) »
Spanish Bible (RVA)
Hechos 16 (RVA) »
Italian Bible (RIV)
Atti 16 (RIV) »
Chinese Simplified (CUVS)
使 徒 行 传 16 (CUVS) »
Chinese Traditional (CUVT)
使 徒 行 傳 16 (CUVT) »
Russian Bible (RUSV)
Деяния 16 (RUSV) »
Ukrainian Bible (UKR)
Дії 16 (UKR) »
Hungarian Bible (KAR)
Apostolok 16 (KAR) »
Bulgarian Bible (BULG)
Деяния 16 (BULG) »
Japanese Bible (JPN)
使徒行伝 16 (JPN) »

ਰਸੂਲਾਂ ਦੇ ਕਰਤੱਬ (PANIRV) Chapter Selection

PANIRV Book Selection List