ਰਸੂਲਾਂ ਦੇ ਕਰਤੱਬ Chapter 17 PANIRV Bible Verse Images

ਰਸੂਲਾਂ ਦੇ ਕਰਤੱਬ 17 Bible Verse Pictures. Choose from a large collection of inspirational, motivational and encouraging Bible verses with pictures of nature. Download and share ਰਸੂਲਾਂ ਦੇ ਕਰਤੱਬ 17 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਰਸੂਲਾਂ ਦੇ ਕਰਤੱਬ 17:1 (PANIRV)
Square Portrait Landscape 4K UHD
ਫਿਰ ਉਹ ਅਮਫ਼ਿਪੁਲਿਸ ਅਤੇ ਅੱਪੁਲੋਨਿਯਾ ਵਿੱਚੋਂ ਦੀ ਲੰਘ ਕੇ ਥਸਲੁਨੀਕੇ ਨੂੰ ਆਏ, ਜਿੱਥੇ ਯਹੂਦੀਆਂ ਦਾ ਇੱਕ ਪ੍ਰਾਰਥਨਾ ਘਰ ਸੀ।

ਰਸੂਲਾਂ ਦੇ ਕਰਤੱਬ 17:2 (PANIRV)
Square Portrait Landscape 4K UHD
ਅਤੇ ਪੌਲੁਸ ਆਪਣੀ ਰੀਤੀ ਅਨੁਸਾਰ ਉਨ੍ਹਾਂ ਦੇ ਕੋਲ ਅੰਦਰ ਗਿਆ ਅਤੇ ਤਿੰਨ ਸਬਤ ਦੇ ਦਿਨਾਂ ਤੱਕ ਉਨ੍ਹਾਂ ਨੂੰ ਪਵਿੱਤਰ ਗ੍ਰੰਥ ਸੁਣਾਉਂਦਾ ਰਿਹਾ,

ਰਸੂਲਾਂ ਦੇ ਕਰਤੱਬ 17:3 (PANIRV)
Square Portrait Landscape 4K UHD
ਅਤੇ ਅਰਥ ਖੋਲ੍ਹ ਕੇ ਉਹ ਨੇ ਇਹ ਦੱਸਿਆ ਕਿ ਮਸੀਹ ਦਾ ਦੁੱਖ ਭੋਗਣਾ ਅਤੇ ਮੁਰਦਿਆਂ ਵਿੱਚੋਂ ਜੀ ਉੱਠਣਾ ਜ਼ਰੂਰੀ ਸੀ ਅਤੇ ਇਹ ਯਿਸੂ ਜਿਸ ਦੀ ਮੈਂ ਤੁਹਾਨੂੰ ਖ਼ਬਰ ਦਿੰਦਾ ਹਾਂ ਉਹ ਹੀ ਮਸੀਹ ਹੈ।

ਰਸੂਲਾਂ ਦੇ ਕਰਤੱਬ 17:4 (PANIRV)
Square Portrait Landscape 4K UHD
ਸੋ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਮੰਨ ਲਿਆ, ਇਸ ਤਰ੍ਹਾਂ ਭਗਤ ਯੂਨਾਨੀਆਂ ਵਿੱਚੋਂ ਬਹੁਤ ਲੋਕ ਅਤੇ ਬਹੁਤ ਸਾਰੀਆਂ ਪਤਵੰਤੀ ਇਸਤਰੀਆਂ ਵੀ ਪੌਲੁਸ ਅਤੇ ਸੀਲਾਸ ਦੇ ਨਾਲ ਰਲ ਗਈਆਂ।

ਰਸੂਲਾਂ ਦੇ ਕਰਤੱਬ 17:5 (PANIRV)
Square Portrait Landscape 4K UHD
ਪਰ ਯਹੂਦੀਆਂ ਨੇ ਖੁਣਸ ਕਰਕੇ ਬਜ਼ਾਰ ਦੇ ਵਿੱਚੋਂ ਕਈ ਬੁਰੇ ਲੋਕਾਂ ਨੂੰ ਆਪਣੇ ਨਾਲ ਰਲਾ ਲਿਆ ਅਤੇ ਭੀੜ ਕਰ ਕੇ ਨਗਰ ਵਿੱਚ ਰੌਲ਼ਾ ਪਾ ਦਿੱਤਾ ਅਤੇ ਉਹ ਯਾਸੋਨ ਦੇ ਘਰ ਉੱਤੇ ਹਮਲਾ ਕਰ ਕੇ ਉਨ੍ਹਾਂ ਨੂੰ ਲੋਕਾਂ ਦੇ ਕੋਲ ਬਾਹਰ ਲਿਆਉਣਾ ਚਾਹੁੰਦੇ ਸਨ।

ਰਸੂਲਾਂ ਦੇ ਕਰਤੱਬ 17:6 (PANIRV)
Square Portrait Landscape 4K UHD
ਪਰ ਜਦੋਂ ਉਹ ਨਾ ਲੱਭੇ ਤਾਂ ਯਾਸੋਨ ਅਤੇ ਕਈ ਭਰਾਵਾਂ ਨੂੰ ਨਗਰ ਦੇ ਅਧਿਕਾਰੀਆਂ ਅੱਗੇ ਇਸ ਤਰ੍ਹਾਂ ਰੌਲ਼ਾ ਪਾ ਕੇ ਖਿੱਚ ਲਿਆਏ ਕਿ ਇਹ ਲੋਕ ਜਿਨ੍ਹਾਂ ਨੇ ਸੰਸਾਰ ਨੂੰ ਉਲਟਾ ਪੁਲਟਾ ਕਰ ਦਿੱਤਾ ਹੈ, ਇੱਥੇ ਵੀ ਆ ਗਏ ਹਨ!

ਰਸੂਲਾਂ ਦੇ ਕਰਤੱਬ 17:7 (PANIRV)
Square Portrait Landscape 4K UHD
ਯਾਸੋਨ ਨੇ ਉਨ੍ਹਾਂ ਨੂੰ ਆਪਣੇ ਘਰ ਵਿੱਚ ਰੱਖਿਆ ਅਤੇ ਇਹ ਸਭ ਕੈਸਰ ਦੇ ਹੁਕਮਾਂ ਦੇ ਵਿਰੁੱਧ ਕਹਿੰਦੇ ਹਨ ਕਿ ਪਾਤਸ਼ਾਹ ਤਾਂ ਯਿਸੂ ਹੀ ਹੈ।

ਰਸੂਲਾਂ ਦੇ ਕਰਤੱਬ 17:8 (PANIRV)
Square Portrait Landscape 4K UHD
ਸੋ ਉਨ੍ਹਾਂ ਨੇ ਲੋਕਾਂ ਨੂੰ ਅਤੇ ਨਗਰ ਦੇ ਅਧਿਕਾਰੀਆਂ ਨੂੰ ਇਹ ਗੱਲਾਂ ਸੁਣਾ ਕੇ ਡਰਾ ਦਿੱਤਾ।

ਰਸੂਲਾਂ ਦੇ ਕਰਤੱਬ 17:9 (PANIRV)
Square Portrait Landscape 4K UHD
ਤਾਂ ਉਹਨਾਂ ਨੇ ਯਾਸੋਨ ਅਤੇ ਦੂਜਿਆਂ ਤੋਂ ਜ਼ਮਾਨਤ ਲੈ ਕੇ ਉਨ੍ਹਾਂ ਨੂੰ ਛੱਡ ਦਿੱਤਾ।

ਰਸੂਲਾਂ ਦੇ ਕਰਤੱਬ 17:10 (PANIRV)
Square Portrait Landscape 4K UHD
ਪਰ ਭਰਾਵਾਂ ਨੇ ਰਾਤ ਦੇ ਸਮੇਂ ਹੀ ਪੌਲੁਸ ਅਤੇ ਸੀਲਾਸ ਨੂੰ ਬਰਿਯਾ ਨੂੰ ਭੇਜ ਦਿੱਤਾ ਅਤੇ ਉਹ ਉੱਥੇ ਪਹੁੰਚ ਕੇ ਯਹੂਦੀਆਂ ਦੇ ਪ੍ਰਾਰਥਨਾ ਘਰ ਵਿੱਚ ਗਏ।

ਰਸੂਲਾਂ ਦੇ ਕਰਤੱਬ 17:11 (PANIRV)
Square Portrait Landscape 4K UHD
ਇੱਥੇ ਦੇ ਲੋਕ ਥਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ ਇਸ ਲਈ ਜੋ ਇਹਨਾਂ ਨੇ ਦਿਲ ਦੀ ਵੱਡੀ ਲਗਨ ਨਾਲ ਬਚਨ ਨੂੰ ਮੰਨ ਲਿਆ ਅਤੇ ਹਰ ਰੋਜ਼ ਪਵਿੱਤਰ ਗ੍ਰੰਥ ਵਿੱਚ ਲੱਭਦੇ ਰਹਿੰਦੇ ਸਨ ਕਿ ਇਹ ਗੱਲਾਂ ਇਸੇ ਤਰ੍ਹਾਂ ਹਨ ਕਿ ਨਹੀਂ।

ਰਸੂਲਾਂ ਦੇ ਕਰਤੱਬ 17:12 (PANIRV)
Square Portrait Landscape 4K UHD
ਇਸ ਲਈ ਬਹੁਤ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਅਤੇ ਪਤਵੰਤੀ ਯੂਨਾਨੀ ਇਸਤ੍ਰੀਆਂ ਅਤੇ ਆਦਮੀਆਂ ਵਿੱਚੋਂ ਵੀ ਬਹੁਤ ਸਾਰਿਆਂ ਨੇ ਵਿਸ਼ਵਾਸ ਕੀਤਾ।

ਰਸੂਲਾਂ ਦੇ ਕਰਤੱਬ 17:13 (PANIRV)
Square Portrait Landscape 4K UHD
ਪਰ ਜਦੋਂ ਥਸਲੁਨੀਕੇ ਦੇ ਯਹੂਦੀਆਂ ਨੇ ਜਾਣਿਆ ਕਿ ਪੌਲੁਸ ਪਰਮੇਸ਼ੁਰ ਦਾ ਬਚਨ ਬਰਿਯਾ ਵਿੱਚ ਵੀ ਸੁਣਾਉਂਦਾ ਹੈ ਤਾਂ ਉੱਥੇ ਵੀ ਆ ਕੇ ਲੋਕਾਂ ਨੂੰ ਭਰਮਾਉਣ ਅਤੇ ਡਰਾਉਣ ਲੱਗੇ।

ਰਸੂਲਾਂ ਦੇ ਕਰਤੱਬ 17:14 (PANIRV)
Square Portrait Landscape 4K UHD
ਤਦ ਭਰਾਵਾਂ ਨੇ ਪੌਲੁਸ ਨੂੰ ਵਿਦਿਆ ਕੀਤਾ ਕਿ ਸਮੁੰਦਰ ਤੱਕ ਜਾਵੇ ਪਰ ਸੀਲਾਸ ਅਤੇ ਤਿਮੋਥਿਉਸ ਉੱਥੇ ਹੀ ਰਹੇ।

ਰਸੂਲਾਂ ਦੇ ਕਰਤੱਬ 17:15 (PANIRV)
Square Portrait Landscape 4K UHD
ਪਰ ਪੌਲੁਸ ਦੇ ਪਹੁੰਚਾਉਣ ਵਾਲਿਆਂ ਨੇ ਉਹ ਨੂੰ ਅਥੇਨੈ ਤੱਕ ਲਿਆਏ, ਸੀਲਾਸ ਅਤੇ ਤਿਮੋਥਿਉਸ ਦੇ ਲਈ ਹੁਕਮ ਲੈ ਕੇ, ਕਿ ਜਿਸ ਤਰ੍ਹਾਂ ਵੀ ਹੋ ਸਕੇ ਜਲਦੀ ਉਹ ਦੇ ਕੋਲ ਆ ਜਾਣ, ਅਤੇ ਉਹ ਤੁਰ ਪਏ।

ਰਸੂਲਾਂ ਦੇ ਕਰਤੱਬ 17:16 (PANIRV)
Square Portrait Landscape 4K UHD
ਜਦੋਂ ਪੌਲੁਸ ਅਥੇਨੈ ਵਿੱਚ ਉਨ੍ਹਾਂ ਦੀ ਉਡੀਕ ਕਰਦਾ ਸੀ, ਤਦ ਸ਼ਹਿਰ ਨੂੰ ਮੂਰਤਾਂ ਨਾਲ ਭਰਿਆ ਹੋਇਆ ਵੇਖ ਕੇ ਉਹ ਦਾ ਆਤਮਾ ਜਲ ਗਿਆ।

ਰਸੂਲਾਂ ਦੇ ਕਰਤੱਬ 17:17 (PANIRV)
Square Portrait Landscape 4K UHD
ਇਸ ਲਈ ਉਹ ਪ੍ਰਾਰਥਨਾ ਘਰਾਂ ਵਿੱਚ ਯਹੂਦੀਆਂ ਅਤੇ ਭਗਤ ਲੋਕਾਂ ਦੇ ਨਾਲ ਅਤੇ ਰੋਜ਼ ਬਜ਼ਾਰ ਵਿੱਚ ਉਨ੍ਹਾਂ ਲੋਕਾਂ ਨਾਲ ਜੋ ਉਸ ਨੂੰ ਮਿਲਦੇ ਸਨ, ਵਾਦ-ਵਿਵਾਦ ਕਰਦਾ ਸੀ।

ਰਸੂਲਾਂ ਦੇ ਕਰਤੱਬ 17:18 (PANIRV)
Square Portrait Landscape 4K UHD
ਅਪਿਕੂਰੀ ਅਤੇ ਸਤੋਇਕੀ ਸ਼ਾਸਤਰੀਆਂ ਵਿੱਚੋਂ ਵੀ ਕੁਝ ਉਸ ਨਾਲ ਵਾਦ-ਵਿਵਾਦ ਕਰਨ ਲੱਗੇ ਅਤੇ ਕਈਆਂ ਨੇ ਆਖਿਆ ਕਿ ਇਹ ਬਕਵਾਦੀ ਕੀ ਆਖਣਾ ਚਾਹੁੰਦਾ ਹੈ? ਕਈ ਬੋਲੇ ਜੋ ਇਹ ਤਾਂ ਪਰਾਏ ਦੇਵਤਿਆਂ ਦਾ ਦੱਸਣ ਵਾਲਾ ਕੋਈ ਹੈ ਕਿਉਂ ਜੋ ਉਹ ਯਿਸੂ ਦੀ ਅਤੇ ਉਸ ਦੇ ਜੀ ਉੱਠਣ ਦੀ ਖੁਸ਼ਖਬਰੀ ਸੁਣਾਉਂਦਾ ਸੀ।

ਰਸੂਲਾਂ ਦੇ ਕਰਤੱਬ 17:19 (PANIRV)
Square Portrait Landscape 4K UHD
ਉਹ ਉਸ ਨੂੰ ਫੜ੍ਹ ਕੇ ਅਰਿਯੁਪਗੁਸ ਉੱਤੇ ਲੈ ਗਏ ਅਤੇ ਬੋਲੇ, ਕੀ ਅਸੀਂ ਪੁੱਛ ਸਕਦੇ ਹਾਂ ਕਿ ਉਹ ਨਵੀਂ ਸਿੱਖਿਆ ਜੋ ਤੂੰ ਦਿੰਦਾ ਹੈ ਕੀ ਹੈ?

ਰਸੂਲਾਂ ਦੇ ਕਰਤੱਬ 17:20 (PANIRV)
Square Portrait Landscape 4K UHD
ਤੂੰ ਸਾਨੂੰ ਬਹੁਤ ਅਨੋਖੀਆਂ ਗੱਲਾਂ ਸੁਣਾਉਂਦਾ ਹੈ ਸੋ ਅਸੀਂ ਉਨ੍ਹਾਂ ਦਾ ਅਰਥ ਜਾਣਨਾ ਚਾਹੁੰਦੇ ਹਾਂ।

ਰਸੂਲਾਂ ਦੇ ਕਰਤੱਬ 17:21 (PANIRV)
Square Portrait Landscape 4K UHD
ਸਾਰੇ ਅਥੇਨੀ ਲੋਕ ਅਤੇ ਜਿਹੜੇ ਪਰਦੇਸੀ ਉੱਥੇ ਰਹਿੰਦੇ ਸਨ, ਨਵੀਂਆਂ-ਨਵੀਂਆਂ ਗੱਲਾਂ ਸੁਣਨ ਅਤੇ ਸੁਣਾਉਣ ਤੋਂ ਬਿਨ੍ਹਾਂ ਆਪਣਾ ਸਮਾਂ ਕਿਸੇ ਕੰਮ ਵਿੱਚ ਨਹੀਂ ਗੁਜਾਰਦੇ ਸਨ।

ਰਸੂਲਾਂ ਦੇ ਕਰਤੱਬ 17:22 (PANIRV)
Square Portrait Landscape 4K UHD
ਤਾਂ ਪੌਲੁਸ ਅਰਿਯੁਪਗੁਸ ਦੇ ਵਿੱਚ ਖੜ੍ਹਾ ਹੋ ਕੇ ਕਹਿਣ ਲੱਗਾ, ਹੇ ਅਥੇਨੀਓ, ਮੈਂ ਤੁਹਾਨੂੰ ਹਰ ਤਰ੍ਹਾਂ ਨਾਲ ਦੇਵਤਿਆਂ ਦੇ ਵੱਡੇ ਪੂਜਣ ਵਾਲੇ ਵੇਖਦਾ ਹਾਂ।

ਰਸੂਲਾਂ ਦੇ ਕਰਤੱਬ 17:23 (PANIRV)
Square Portrait Landscape 4K UHD
ਕਿਉਂ ਜੋ ਮੈਂ ਤੁਰਦੇ ਫਿਰਦੇ ਅਤੇ ਤੁਹਾਡੇ ਦੇਵਤਿਆਂ ਦੀਆਂ ਮੂਰਤਾਂ ਵੇਖੀਆਂ ਅਤੇ ਇੱਕ ਵੇਦੀ ਨੂੰ ਵੇਖਿਆ ਜਿਸ ਦੇ ਉੱਤੇ ਇਹ ਲਿਖਿਆ ਹੋਇਆ ਸੀ “ਅਣਜਾਣੇ ਦੇਵਤੇ ਲਈ”। ਇਸ ਲਈ ਜਿਸ ਨੂੰ ਤੁਸੀਂ ਬਿਨ ਜਾਣੇ ਪੂਜਦੇ ਹੋ ਮੈਂ ਤੁਹਾਨੂੰ ਉਸੇ ਦੀ ਖ਼ਬਰ ਦਿੰਦਾ ਹਾਂ।

ਰਸੂਲਾਂ ਦੇ ਕਰਤੱਬ 17:24 (PANIRV)
Square Portrait Landscape 4K UHD
ਉਹ ਪਰਮੇਸ਼ੁਰ ਜਿਸ ਨੇ ਸੰਸਾਰ ਅਤੇ ਜੋ ਕੁਝ ਉਹ ਦੇ ਵਿੱਚ ਹੈ ਰਚਿਆ ਹੈ, ਉਹ ਅਕਾਸ਼ ਅਤੇ ਧਰਤੀ ਦਾ ਮਾਲਕ ਹੋ ਕੇ, ਉਹ ਹੱਥਾਂ ਦੇ ਬਣਾਏ ਮੰਦਿਰਾਂ ਵਿੱਚ ਨਹੀਂ ਵੱਸਦਾ ਹੈ।

ਰਸੂਲਾਂ ਦੇ ਕਰਤੱਬ 17:25 (PANIRV)
Square Portrait Landscape 4K UHD
ਅਤੇ ਨਾ ਉਹ ਨੂੰ ਕਿਸੇ ਚੀਜ਼ ਤੋਂ ਥੋੜ ਹੈ ਨਾ ਉਹ ਮਨੁੱਖਾਂ ਦੇ ਹੱਥੋਂ ਸੇਵਾ ਕਰਾਉਂਦਾ ਹੈ ਕਿਉਂ ਜੋ ਉਹ ਖੁਦ ਹੀ ਸਭਨਾਂ ਨੂੰ ਜ਼ਿੰਦਗੀ, ਸਾਹ ਅਤੇ ਸਭ ਕੁਝ ਦਿੰਦਾ ਹੈ।

ਰਸੂਲਾਂ ਦੇ ਕਰਤੱਬ 17:26 (PANIRV)
Square Portrait Landscape 4K UHD
ਅਤੇ ਉਸ ਨੇ ਮਨੁੱਖਾਂ ਦੀ ਹਰੇਕ ਕੌਮ ਨੂੰ ਸਾਰੀ ਧਰਤੀ ਉੱਤੇ ਵੱਸਣ ਲਈ ਰਚਿਆ ਅਤੇ ਉਨ੍ਹਾਂ ਦਾ ਇੱਕ ਨਿਸਚਿਤ ਸਮਾਂ ਅਤੇ ਰਹਿਣ ਦੀਆਂ ਹੱਦਾਂ ਠਹਿਰਾਈਆਂ

ਰਸੂਲਾਂ ਦੇ ਕਰਤੱਬ 17:27 (PANIRV)
Square Portrait Landscape 4K UHD
ਕਿ ਉਹ ਪਰਮੇਸ਼ੁਰ ਨੂੰ ਲੱਭਣ, ਕੀ ਜਾਣੀਏ ਉਸ ਨੂੰ ਲੱਭ ਲੈਣ ਭਾਵੇਂ ਉਹ ਸਾਡੇ ਵਿੱਚੋਂ ਕਿਸੇ ਤੋਂ ਦੂਰ ਨਹੀਂ।

ਰਸੂਲਾਂ ਦੇ ਕਰਤੱਬ 17:28 (PANIRV)
Square Portrait Landscape 4K UHD
ਕਿਉਂਕਿ ਉਸੇ ਵਿੱਚ ਅਸੀਂ ਜਿਉਂਦੇ, ਤੁਰਦੇ ਫਿਰਦੇ, ਮੌਜੂਦ ਹਾਂ ਜਿਵੇਂ ਤੁਹਾਡੇ ਕਵੀਸ਼ਰਾਂ ਵਿੱਚੋਂ ਵੀ ਬਹੁਤ ਨੇ ਆਖਿਆ ਹੈ, ਕਿ ਅਸੀਂ ਤਾਂ ਉਹ ਦੀ ਅੰਸ ਵੀ ਹਾਂ।

ਰਸੂਲਾਂ ਦੇ ਕਰਤੱਬ 17:29 (PANIRV)
Square Portrait Landscape 4K UHD
ਸੋ ਪਰਮੇਸ਼ੁਰ ਦੀ ਅੰਸ ਹੋ ਕੇ ਸਾਨੂੰ ਯੋਗ ਨਹੀਂ ਜੋ ਇਹ ਸਮਝੀਏ ਕਿ ਪਰਮੇਸ਼ੁਰ ਸੋਨੇ ਚਾਂਦੀ ਜਾਂ ਪੱਥਰ ਵਰਗਾ ਹੈ, ਜਿਸ ਨੂੰ ਮਨੁੱਖ ਨੇ ਆਪਣੇ ਹੱਥਾਂ ਅਤੇ ਮਨ ਨਾਲ ਬਣਾਇਆ ਹੈ।

ਰਸੂਲਾਂ ਦੇ ਕਰਤੱਬ 17:30 (PANIRV)
Square Portrait Landscape 4K UHD
ਪਰਮੇਸ਼ੁਰ ਨੇ ਅਣਜਾਣਪੁਣੇ ਦੇ ਸਮੇਂ ਵੱਲ ਧਿਆਨ ਨਹੀਂ ਦਿੱਤਾ, ਪਰ ਹੁਣ ਸਭ ਥਾਂਵਾਂ ਅਤੇ ਸਭਨਾਂ ਮਨੁੱਖਾਂ ਨੂੰ ਹੁਕਮ ਦਿੰਦਾ ਹੈ, ਕਿ ਉਹ ਸਾਰੇ ਤੋਬਾ ਕਰਨ।

ਰਸੂਲਾਂ ਦੇ ਕਰਤੱਬ 17:31 (PANIRV)
Square Portrait Landscape 4K UHD
ਕਿਉਂ ਜੋ ਉਸ ਨੇ ਇੱਕ ਦਿਨ ਨਿਸਚਿਤ ਕੀਤਾ ਹੈ ਜਿਸ ਦੇ ਵਿੱਚ ਉਹ ਸਚਿਆਈ ਨਾਲ ਸੰਸਾਰ ਦਾ ਨਿਆਂ ਕਰੇਗਾ, ਉਸ ਮਨੁੱਖ ਦੇ ਰਾਹੀਂ ਜਿਸ ਨੂੰ ਉਸ ਨੇ ਠਹਿਰਾਇਆ ਅਤੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਹੈ, ਅਤੇ ਇਹ ਗੱਲ ਸਭਨਾਂ ਉੱਤੇ ਸਾਬਤ ਕਰ ਦਿੱਤੀ ਹੈ।

ਰਸੂਲਾਂ ਦੇ ਕਰਤੱਬ 17:32 (PANIRV)
Square Portrait Landscape 4K UHD
ਜਦੋਂ ਉਨ੍ਹਾਂ ਨੇ ਮੁਰਦਿਆਂ ਦੇ ਜੀ ਉੱਠਣ ਦੀ ਗੱਲ ਸੁਣੀ ਤਾਂ ਕਈ ਮਖ਼ੌਲ ਕਰਨ ਲੱਗੇ ਪਰ ਕੁਝ ਨੇ ਆਖਿਆ, ਅਸੀਂ ਇਹ ਗੱਲ ਤੇਰੇ ਕੋਲੋਂ ਕਦੇ ਫੇਰ ਸੁਣਾਂਗੇ।

ਰਸੂਲਾਂ ਦੇ ਕਰਤੱਬ 17:33 (PANIRV)
Square Portrait Landscape 4K UHD
ਸੋ ਪੌਲੁਸ ਉਨ੍ਹਾਂ ਦੇ ਵਿੱਚੋਂ ਚੱਲਿਆ ਗਿਆ।

ਰਸੂਲਾਂ ਦੇ ਕਰਤੱਬ 17:34 (PANIRV)
Square Portrait Landscape 4K UHD
ਪਰੰਤੂ ਕਈ ਆਦਮੀਆਂ ਨੇ ਉਹ ਦੇ ਨਾਲ ਰਲ ਕੇ ਵਿਸ਼ਵਾਸ ਕੀਤਾ। ਉਨ੍ਹਾਂ ਵਿੱਚ ਦਿਯਾਨੀਸਿਯੁਸ ਅਰਿਯੁਪਗੀ ਅਤੇ ਦਾਮਰਿਸ ਨਾਮ ਦੀ ਇੱਕ ਔਰਤ ਅਤੇ ਕਈ ਹੋਰ ਉਨ੍ਹਾਂ ਦੇ ਨਾਲ ਸਨ।

Available Bible Translations

American Standard Version
Acts 17 (ASV) »
King James Version
Acts 17 (KJV) »
GOD’S WORD® (GW)
Acts 17 (GW) »
Berean Bible
Acts 17 (BSB) »
World English Bible
Acts 17 (WEB) »
Louis Segond 1910
Actes 17 (LSG) »
इंडियन रिवाइज्ड वर्जन - हिंदी
प्रेरितों के काम 17 (HINIRV) »
ভারতীয় সংশোধিত সংস্করণ - বাংলা
पশিষ্যচরিত 17 (BENIRV) »
இந்தியன் ரீவைஸ்டு வேர்ஷன் - தமிழ்
அப்போஸ்தலருடைய நடபடிகள் 17 (TAMIRV) »
इंडियन रिवाइज्ड वर्जन - मराठी
प्रेषितांचीं कृत्यें 17 (MARIRV) »
ఇండియన్ రేవిజ్డ్ వెర్షన్ - తెలుగు
అపొస్తలుల కార్యములు 17 (TELIRV) »
ઇન્ડિયન રિવાયઝ્ડ વર્ઝન - ગુજરાતી
પ્રેરિતોનાં ક્રત્યો 17 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಅಪೊಸ್ತಲರ ಕೃತ್ಯಗಳು 17 (KANIRV) »
الكتاب المقدس باللغة العربية، فان دايك
أَعْمَالُ ٱلرُّسُلِ 17 (AVD) »
תנ ך עברי מודרני
מעשי השליחים 17 (HEB) »
Bíblia Sagrada Português
Atos 17 (BSL) »
Kinh Thánh: Tiếng Việt
Công Vụ Các Sứ đồ 17 (VIE) »
Reina Valera Antigua
Hechos 17 (RVA) »
La Sacra Bibbia
Atti 17 (RIV) »
圣 经 简体中文和合本
使 徒 行 传 17 (CUVS) »
聖 經 繁體中文和合本
使 徒 行 傳 17 (CUVT) »
Библия на русском
Деяния 17 (RUSV) »
Українська Біблія
Дії 17 (UKR) »
Szent Biblia - Magyar
Apostolok 17 (KAR) »
Българска Библия
Деяния 17 (BULG) »
De Heilige Schrift
Handelingen 17 (NLD) »

ਰਸੂਲਾਂ ਦੇ ਕਰਤੱਬ (PANIRV) Chapter Selection

PANIRV Book Selection List