ਰਸੂਲਾਂ ਦੇ ਕਰਤੱਬ Chapter 2 PANIRV Bible Verse Images

ਰਸੂਲਾਂ ਦੇ ਕਰਤੱਬ 2 Bible Verse Pictures. Choose from a large collection of inspirational, motivational and encouraging Bible verses with pictures of nature. Download and share ਰਸੂਲਾਂ ਦੇ ਕਰਤੱਬ 2 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਰਸੂਲਾਂ ਦੇ ਕਰਤੱਬ 2:1 (PANIRV)
Square Portrait Landscape 4K UHD
ਜਦੋਂ ਪੰਤੇਕੁਸਤ ਦਾ ਦਿਨ ਆਇਆ, ਤਦ ਉਹ ਸਭ ਇੱਕ ਥਾਂ ਇਕੱਠੇ ਸਨ।

ਰਸੂਲਾਂ ਦੇ ਕਰਤੱਬ 2:2 (PANIRV)
Square Portrait Landscape 4K UHD
ਅਤੇ ਅਚਾਨਕ ਅਕਾਸ਼ ਤੋਂ ਇੱਕ ਗੂੰਜ ਆਈ ਜਿਵੇਂ ਵੱਡੀ ਭਾਰੀ ਅਨ੍ਹੇਰੀ ਦੇ ਵਗਣ ਦੀ ਹੁੰਦੀ ਹੈ, ਅਤੇ ਉਸ ਨਾਲ ਸਾਰਾ ਘਰ ਜਿੱਥੇ ਉਹ ਬੈਠੇ ਸਨ, ਭਰ ਗਿਆ।

ਰਸੂਲਾਂ ਦੇ ਕਰਤੱਬ 2:3 (PANIRV)
Square Portrait Landscape 4K UHD
ਅਤੇ ਉਨ੍ਹਾਂ ਨੂੰ ਅੱਗ ਜਿਹੀਆਂ ਜੀਭਾਂ ਵੱਖਰੀਆਂ ਹੁੰਦੀਆਂ ਵਿਖਾਈ ਦਿੱਤੀਆਂ ਅਤੇ ਉਹ ਉਨ੍ਹਾਂ ਵਿੱਚੋਂ ਹਰੇਕ ਉੱਤੇ ਠਹਿਰ ਗਈਆਂ।

ਰਸੂਲਾਂ ਦੇ ਕਰਤੱਬ 2:4 (PANIRV)
Square Portrait Landscape 4K UHD
ਤਦ ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਅਲੱਗ-ਅਲੱਗ ਭਾਸ਼ਾ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਸ਼ਕਤੀ ਦਿੱਤੀ।

ਰਸੂਲਾਂ ਦੇ ਕਰਤੱਬ 2:5 (PANIRV)
Square Portrait Landscape 4K UHD
ਯਹੂਦੀ ਯਰੂਸ਼ਲਮ ਵਿੱਚ ਰਹਿੰਦੇ ਸਨ, ਹਰੇਕ ਕੌਮ ਵਿੱਚੋਂ ਭਗਤ ਲੋਕ, ਜੋ ਅਕਾਸ਼ ਦੇ ਹੇਠ ਹੈ, ਉਸ ਜਗ੍ਹਾ ਇਕੱਠੇ ਹੋਏ ਸਨ।

ਰਸੂਲਾਂ ਦੇ ਕਰਤੱਬ 2:6 (PANIRV)
Square Portrait Landscape 4K UHD
ਸੋ ਜਦੋਂ ਇਹ ਅਵਾਜ਼ ਆਈ ਤਾਂ ਭੀੜ ਇਕੱਠੀ ਹੋ ਗਈ ਅਤੇ ਲੋਕ ਹੈਰਾਨ ਰਹਿ ਗਏ ਕਿਉਂ ਜੋ ਹਰੇਕ ਨੂੰ ਇਹ ਸੁਣਾਈ ਦਿੰਦਾ ਸੀ ਕਿ ਉਹ ਮੇਰੀ ਹੀ ਭਾਸ਼ਾ ਬੋਲ ਰਹੇ ਸਨ।

ਰਸੂਲਾਂ ਦੇ ਕਰਤੱਬ 2:7 (PANIRV)
Square Portrait Landscape 4K UHD
ਉਹ ਅਚਰਜ਼ ਰਹਿ ਗਏ ਅਤੇ ਹੈਰਾਨ ਹੋ ਕੇ ਕਹਿਣ ਲੱਗੇ, ਵੇਖੋ ਇਹ ਸਭ ਜਿਹੜੇ ਬੋਲਦੇ ਹਨ, ਕੀ ਗਲੀਲੀ ਨਹੀਂ?

ਰਸੂਲਾਂ ਦੇ ਕਰਤੱਬ 2:8 (PANIRV)
Square Portrait Landscape 4K UHD
ਫੇਰ ਕਿਵੇਂ ਹਰੇਕ ਸਾਡੇ ਵਿੱਚੋਂ ਆਪੋ-ਆਪਣੀ ਜਨਮ ਭੂਮੀ ਦੀ ਭਾਸ਼ਾ ਸੁਣਦਾ ਹੈ?

ਰਸੂਲਾਂ ਦੇ ਕਰਤੱਬ 2:9 (PANIRV)
Square Portrait Landscape 4K UHD
ਅਸੀਂ ਜਿਹੜੇ ਪਾਰਥੀ, ਮੇਦੀ, ਇਲਾਮੀ ਹਾਂ ਅਤੇ ਮੈਸੋਪਟਾਮਿਆ, ਯਹੂਦਿਯਾ, ਕੱਪਦੁਕਿਯਾ, ਪੁੰਤੁਸ, ਏਸ਼ੀਆ

ਰਸੂਲਾਂ ਦੇ ਕਰਤੱਬ 2:10 (PANIRV)
Square Portrait Landscape 4K UHD
ਫ਼ਰੂਗਿਯਾ, ਪਮਫ਼ੁਲਿਯਾ, ਮਿਸਰ, ਲਿਬੀਆ ਦੇ ਉਸ ਹਿੱਸੇ ਦੇ ਰਹਿਣ ਵਾਲੇ ਹਾਂ ਜੋ ਕੁਰੇਨੇ ਦੇ ਨੇੜੇ ਹੈ ਅਤੇ ਜਿਹੜੇ ਰੋਮੀ ਮੁਸਾਫ਼ਰ ਕੀ ਯਹੂਦੀ, ਯਹੂਦੀ ਮਤ ਨੂੰ ਮੰਨਣ ਵਾਲੇ,

ਰਸੂਲਾਂ ਦੇ ਕਰਤੱਬ 2:11 (PANIRV)
Square Portrait Landscape 4K UHD
ਕਰੇਤੀ ਅਤੇ ਅਰਬੀ ਹਾਂ ਉਨ੍ਹਾਂ ਨੂੰ ਆਪਣੀ-ਆਪਣੀ ਭਾਸ਼ਾ ਵਿੱਚ ਪਰਮੇਸ਼ੁਰ ਦੇ ਵੱਡੇ-ਵੱਡੇ ਕੰਮਾਂ ਦਾ ਚਰਚਾ ਕਰਦਿਆਂ ਸੁਣਦੇ ਹਾਂ!

ਰਸੂਲਾਂ ਦੇ ਕਰਤੱਬ 2:12 (PANIRV)
Square Portrait Landscape 4K UHD
ਅਤੇ ਸਭ ਹੈਰਾਨ ਰਹਿ ਗਏ ਅਤੇ ਦੁਬਧਾ ਵਿੱਚ ਪੈ ਕੇ ਇੱਕ ਦੂਜੇ ਨੂੰ ਆਖਣ ਲੱਗੇ ਜੋ ਇਹ ਕੀ ਹੋਇਆ ਹੈ?

ਰਸੂਲਾਂ ਦੇ ਕਰਤੱਬ 2:13 (PANIRV)
Square Portrait Landscape 4K UHD
ਦੂਜਿਆਂ ਨੇ ਮਖ਼ੌਲ ਨਾਲ ਕਿਹਾ ਕਿ ਇਹ ਨਵੀਂ ਸ਼ਰਾਬ ਦੇ ਨਸ਼ੇ ਵਿੱਚ ਹਨ!

ਰਸੂਲਾਂ ਦੇ ਕਰਤੱਬ 2:14 (PANIRV)
Square Portrait Landscape 4K UHD
ਤਦ ਪਤਰਸ ਉਨ੍ਹਾਂ ਗਿਆਰ੍ਹਾਂ ਦੇ ਨਾਲ ਕੇ ਖੜ੍ਹੇ ਹੋ ਕੇ ਉੱਚੀ ਅਵਾਜ਼ ਨਾਲ ਆਖਣ ਲੱਗਾ ਕਿ ਹੇ ਯਹੂਦੀਓ ਅਤੇ ਯਰੂਸ਼ਲਮ ਦੇ ਸਭ ਰਹਿਣ ਵਾਲਿਓ ਇਹ ਜਾਣੋ ਅਤੇ ਕੰਨ ਲਾ ਮੇਰੀਆਂ ਗੱਲਾਂ ਸੁਣੋ!

ਰਸੂਲਾਂ ਦੇ ਕਰਤੱਬ 2:15 (PANIRV)
Square Portrait Landscape 4K UHD
ਕਿ ਇਹ ਜਿਵੇਂ ਤੁਸੀਂ ਸਮਝਦੇ ਹੋ ਨਸ਼ੇ ਵਿੱਚ ਨਹੀਂ ਹਨ ਕਿਉਂ ਜੋ ਅਜੇ ਤਾਂ ਦਿਨ ਹੀ ਚੜਿਆ ਹੈ।

ਰਸੂਲਾਂ ਦੇ ਕਰਤੱਬ 2:16 (PANIRV)
Square Portrait Landscape 4K UHD
ਪਰ ਇਹ ਉਹ ਗੱਲ ਹੈ ਜੋ ਯੋਏਲ ਨਬੀ ਦੀ ਜੁਬਾਨੀ ਆਖੀ ਗਈ ਸੀ।

ਰਸੂਲਾਂ ਦੇ ਕਰਤੱਬ 2:17 (PANIRV)
Square Portrait Landscape 4K UHD
ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜੁਆਨ ਦਰਸ਼ਣ ਵੇਖਣਗੇ ਅਤੇ ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ।

ਰਸੂਲਾਂ ਦੇ ਕਰਤੱਬ 2:18 (PANIRV)
Square Portrait Landscape 4K UHD
ਹਾਂ, ਮੈਂ ਆਪਣੇ ਦਾਸਾਂ ਅਤੇ ਆਪਣੀਆਂ ਦਾਸੀਆਂ ਉੱਤੇ ਉਨ੍ਹਾਂ ਦਿਨਾਂ ਵਿੱਚ ਆਪਣਾ ਆਤਮਾ ਵਹਾ ਦਿਆਂਗਾ, ਅਤੇ ਉਹ ਭਵਿੱਖਬਾਣੀਆਂ ਕਰਨਗੇ।

ਰਸੂਲਾਂ ਦੇ ਕਰਤੱਬ 2:19 (PANIRV)
Square Portrait Landscape 4K UHD
ਅਤੇ ਮੈਂ ਅਕਾਸ਼ ਵਿੱਚ ਅਚੰਭੇ, ਅਤੇ ਹੇਠਾਂ ਧਰਤੀ ਉੱਤੇ ਨਿਸ਼ਾਨ ਅਰਥਾਤ ਲਹੂ ਅਤੇ ਅੱਗ ਅਤੇ ਧੁੰਏਂ ਦੇ ਬੱਦਲ ਵਿਖਾਵਾਂਗਾ।

ਰਸੂਲਾਂ ਦੇ ਕਰਤੱਬ 2:20 (PANIRV)
Square Portrait Landscape 4K UHD
ਪ੍ਰਭੂ ਦੇ ਵੱਡੇ ਤੇ ਪ੍ਰਸਿੱਧ ਦਿਨ ਦੇ ਆਉਣ ਤੋਂ ਪਹਿਲਾਂ ਸੂਰਜ ਹਨ੍ਹੇਰਾ ਅਤੇ ਚੰਨ ਲਹੂ ਵਰਗਾ ਹੋ ਜਾਵੇਗਾ,

ਰਸੂਲਾਂ ਦੇ ਕਰਤੱਬ 2:21 (PANIRV)
Square Portrait Landscape 4K UHD
ਅਤੇ ਅਜਿਹਾ ਹੋਵੇਗਾ ਕਿ ਹਰੇਕ ਜੋ ਪ੍ਰਭੂ ਦਾ ਨਾਮ ਪੁਕਾਰੇਗਾ ਉਹ ਬਚਾਇਆ ਜਾਵੇਗਾ।

ਰਸੂਲਾਂ ਦੇ ਕਰਤੱਬ 2:22 (PANIRV)
Square Portrait Landscape 4K UHD
ਹੇ ਇਸਰਾਏਲੀਓ ਇਹ ਗੱਲਾਂ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ, ਜਿਸ ਦੇ ਸੱਚ ਹੋਣ ਦਾ ਪ੍ਰਮਾਣ ਪਰਮੇਸ਼ੁਰ ਦੇ ਵੱਲੋਂ ਉਨ੍ਹਾਂ ਚਮਤਕਾਰਾਂ, ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ੁਰ ਨੇ ਉਸ ਦੇ ਹੱਥੀਂ ਵਿਖਾਈਆਂ, ਜਿਸ ਤਰ੍ਹਾਂ ਤੁਸੀਂ ਆਪ ਜਾਣਦੇ ਹੋ।

ਰਸੂਲਾਂ ਦੇ ਕਰਤੱਬ 2:23 (PANIRV)
Square Portrait Landscape 4K UHD
ਯਿਸੂ ਨੂੰ, ਜੋ ਪਰਮੇਸ਼ੁਰ ਦੀ ਠਹਿਰਾਈ ਹੋਈ ਯੋਜਨਾ ਅਤੇ ਅਗੰਮ ਗਿਆਨ ਦੇ ਅਨੁਸਾਰ ਤੁਹਾਡੇ ਹਵਾਲੇ ਕੀਤਾ ਗਿਆ, ਤੁਸੀਂ ਬੁਰਿਆਰਾਂ ਦੇ ਹੱਥੀਂ ਸਲੀਬ ਤੇ ਮਰਵਾ ਦਿੱਤਾ।

ਰਸੂਲਾਂ ਦੇ ਕਰਤੱਬ 2:24 (PANIRV)
Square Portrait Landscape 4K UHD
ਜਿਸ ਨੂੰ ਪਰਮੇਸ਼ੁਰ ਨੇ ਮੌਤ ਦੀ ਪੀੜ੍ਹ ਦੇ ਬੰਧਨਾਂ ਨੂੰ ਖੋਲ੍ਹ ਕੇ, ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਕਿਉਂ ਜੋ ਇਹ ਅਣਹੋਣਾ ਸੀ ਕਿ ਉਹ ਮੌਤ ਦੇ ਵੱਸ ਵਿੱਚ ਰਹੇ।

ਰਸੂਲਾਂ ਦੇ ਕਰਤੱਬ 2:25 (PANIRV)
Square Portrait Landscape 4K UHD
ਇਸ ਲਈ ਦਾਊਦ ਉਹ ਦੇ ਵਿਖੇ ਆਖਦਾ ਹੈ, ਮੈਂ ਪ੍ਰਭੂ ਨੂੰ ਆਪਣੇ ਅੱਗੇ ਸਦਾ ਵੇਖਿਆ, ਉਹ ਮੇਰੇ ਸੱਜੇ ਪਾਸੇ ਹੈ, ਇਸ ਲਈ ਮੈਂ ਨਾ ਡੋਲਾਂਗਾ।

ਰਸੂਲਾਂ ਦੇ ਕਰਤੱਬ 2:26 (PANIRV)
Square Portrait Landscape 4K UHD
ਇਸ ਕਾਰਨ ਮੇਰਾ ਦਿਲ ਅਨੰਦ ਹੋਇਆ, ਅਤੇ ਮੇਰੀ ਜੀਭ ਖੁਸ਼ ਹੋਈ, ਹਾਂ, ਮੇਰਾ ਸਰੀਰ ਵੀ ਆਸ ਵਿੱਚ ਵੱਸੇਗਾ,

ਰਸੂਲਾਂ ਦੇ ਕਰਤੱਬ 2:27 (PANIRV)
Square Portrait Landscape 4K UHD
ਕਿਉਂਕਿ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਸੜਨ ਦੇਵੇਂਗਾ।

ਰਸੂਲਾਂ ਦੇ ਕਰਤੱਬ 2:28 (PANIRV)
Square Portrait Landscape 4K UHD
ਤੂੰ ਮੈਨੂੰ ਜੀਵਨ ਦਾ ਰਾਹ ਦੱਸਿਆ ਹੈ, ਤੂੰ ਮੈਨੂੰ ਆਪਣੇ ਦਰਸ਼ਣ ਤੋਂ ਅਨੰਦ ਨਾਲ ਭਰ ਦੇਵੇਂਗਾ।

ਰਸੂਲਾਂ ਦੇ ਕਰਤੱਬ 2:29 (PANIRV)
Square Portrait Landscape 4K UHD
ਹੇ ਭਰਾਵੋ, ਮੈਂ ਘਰਾਣੇ ਦੇ ਸਰਦਾਰ ਦਾਊਦ ਦੇ ਵਿਖੇ ਤੁਹਾਨੂੰ ਵਿਸ਼ਵਾਸ ਨਾਲ ਕਹਿ ਸਕਦਾ ਹਾਂ ਕਿ ਉਹ ਮਰਿਆ ਤੇ ਦੱਬਿਆ ਗਿਆ ਅਤੇ ਉਹ ਦੀ ਕਬਰ ਅੱਜ ਤੱਕ ਸਾਡੇ ਵਿੱਚ ਹੈ।

ਰਸੂਲਾਂ ਦੇ ਕਰਤੱਬ 2:30 (PANIRV)
Square Portrait Landscape 4K UHD
ਇਸ ਕਰਕੇ ਜੋ ਉਹ ਨਬੀ ਸੀ ਅਤੇ ਇਹ ਜਾਣਦਾ ਸੀ ਜੋ ਪਰਮੇਸ਼ੁਰ ਨੇ ਮੇਰੇ ਨਾਲ ਸਹੁੰ ਖਾਧੀ ਹੈ ਕਿ ਤੇਰੇ ਵੰਸ਼ ਵਿੱਚੋਂ ਇੱਕ ਨੂੰ ਮੈਂ ਤੇਰੀ ਰਾਜ ਗੱਦੀ ਉੱਤੇ ਬਿਠਾਵਾਂਗਾ।

ਰਸੂਲਾਂ ਦੇ ਕਰਤੱਬ 2:31 (PANIRV)
Square Portrait Landscape 4K UHD
ਉਹ ਨੇ ਇਹ ਪਹਿਲਾਂ ਹੀ ਵੇਖ ਕੇ ਮਸੀਹ ਦੇ ਜੀ ਉੱਠਣ ਦੀ ਗੱਲ ਕੀਤੀ ਕਿ ਨਾ ਉਹ ਪਤਾਲ ਵਿੱਚ ਛੱਡਿਆ ਗਿਆ ਅਤੇ ਨਾ ਉਸ ਦਾ ਸਰੀਰ ਗਲਿਆ।

ਰਸੂਲਾਂ ਦੇ ਕਰਤੱਬ 2:32 (PANIRV)
Square Portrait Landscape 4K UHD
ਉਸ ਯਿਸੂ ਨੂੰ ਪਰਮੇਸ਼ੁਰ ਨੇ ਜਿਉਂਦਾ ਉੱਠਾਇਆ, ਜਿਸ ਦੇ ਅਸੀਂ ਸਭ ਗਵਾਹ ਹਾਂ।

ਰਸੂਲਾਂ ਦੇ ਕਰਤੱਬ 2:33 (PANIRV)
Square Portrait Landscape 4K UHD
ਉਹ ਪਰਮੇਸ਼ੁਰ ਦੇ ਸੱਜੇ ਹੱਥ ਅੱਤ ਉੱਚਾ ਹੋ ਕੇ, ਪਿਤਾ ਤੋਂ ਪਵਿੱਤਰ ਆਤਮਾ ਦਾ ਵਾਇਦਾ ਪਾ ਕੇ ਉਸ ਨੇ ਇਹ ਜੋ ਤੁਸੀਂ ਵੇਖਦੇ ਅਤੇ ਸੁਣਦੇ ਹੋ, ਤੁਹਾਡੇ ਉੱਤੇ, ਵਹਾ ਦਿੱਤਾ।

ਰਸੂਲਾਂ ਦੇ ਕਰਤੱਬ 2:34 (PANIRV)
Square Portrait Landscape 4K UHD
ਕਿਉਂ ਜੋ ਦਾਊਦ ਸਵਰਗ ਉੱਤੇ ਨਾ ਗਿਆ, ਪਰ ਉਹ ਕਹਿੰਦਾ ਹੈ, “ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ,

ਰਸੂਲਾਂ ਦੇ ਕਰਤੱਬ 2:35 (PANIRV)
Square Portrait Landscape 4K UHD
ਜਦੋਂ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦੇਵਾਂ।”

ਰਸੂਲਾਂ ਦੇ ਕਰਤੱਬ 2:36 (PANIRV)
Square Portrait Landscape 4K UHD
ਇਸ ਲਈ ਇਸਰਾਏਲ ਦਾ ਸਾਰਾ ਘਰਾਣਾ ਇਹ ਗੱਲ ਪੱਕੀ ਜਾਣ ਲਵੇ ਕਿ ਪਰਮੇਸ਼ੁਰ ਨੇ ਉਸ ਨੂੰ ਪ੍ਰਭੂ ਅਤੇ ਮਸੀਹ ਦੋਨੋ ਹੀ ਠਹਿਰਾਇਆ, ਜਿਸ ਯਿਸੂ ਨੂੰ ਤੁਸੀਂ ਸਲੀਬ ਉੱਤੇ ਚੜਾਇਆ ਸੀ।

ਰਸੂਲਾਂ ਦੇ ਕਰਤੱਬ 2:37 (PANIRV)
Square Portrait Landscape 4K UHD
ਜਦੋਂ ਉਨ੍ਹਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਦੇ ਦਿਲ ਵਿੰਨੇ ਗਏ ਅਤੇ ਉਹਨਾਂ ਨੇ ਪਤਰਸ ਅਤੇ ਬਾਕੀ ਦੇ ਰਸੂਲਾਂ ਨੂੰ ਕਿਹਾ, ਹੇ ਭਰਾਵੋ ਅਸੀਂ ਕੀ ਕਰੀਏ?

ਰਸੂਲਾਂ ਦੇ ਕਰਤੱਬ 2:38 (PANIRV)
Square Portrait Landscape 4K UHD
ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ, ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਦ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਂਓਗੇ।

ਰਸੂਲਾਂ ਦੇ ਕਰਤੱਬ 2:39 (PANIRV)
Square Portrait Landscape 4K UHD
ਕਿਉਂਕਿ ਇਹ ਵਾਇਦਾ ਤੁਹਾਡੇ ਅਤੇ ਤੁਹਾਡੇ ਬਾਲਕਾਂ ਦੇ ਨਾਲ ਹੈ ਅਤੇ ਉਹਨਾਂ ਸਭਨਾਂ ਨਾਲ ਜਿਹੜੇ ਦੂਰ ਹਨ, ਜਿੰਨਿਆਂ ਨੂੰ ਪ੍ਰਭੂ ਸਾਡਾ ਪਰਮੇਸ਼ੁਰ ਆਪਣੇ ਕੋਲ ਬੁਲਾਵੇਗਾ।

ਰਸੂਲਾਂ ਦੇ ਕਰਤੱਬ 2:40 (PANIRV)
Square Portrait Landscape 4K UHD
ਅਤੇ ਹੋਰ ਵੀ ਬਹੁਤੀਆਂ ਗੱਲਾਂ ਨਾਲ ਉਹ ਨੇ ਗਵਾਹੀ ਦਿੱਤੀ ਅਤੇ ਉਪਦੇਸ਼ ਕੀਤਾ ਕਿ ਆਪਣੇ ਆਪ ਨੂੰ ਇਸ ਕੱਬੀ ਪੀੜੀ ਤੋਂ ਬਚਾਓ।

ਰਸੂਲਾਂ ਦੇ ਕਰਤੱਬ 2:41 (PANIRV)
Square Portrait Landscape 4K UHD
ਜਿਨ੍ਹਾਂ ਲੋਕਾਂ ਨੇ ਉਹ ਦਾ ਬਚਨ ਖੁਸ਼ੀ ਨਾਲ ਮੰਨ ਲਿਆ, ਉਹਨਾਂ ਨੇ ਬਪਤਿਸਮਾ ਲਿਆ ਅਤੇ ਉਸੇ ਦਿਨ ਲੱਗਭਗ ਤਿੰਨ ਹਜ਼ਾਰ ਲੋਕ ਉਨ੍ਹਾਂ ਵਿੱਚ ਮਿਲ ਗਏ।

ਰਸੂਲਾਂ ਦੇ ਕਰਤੱਬ 2:42 (PANIRV)
Square Portrait Landscape 4K UHD
ਅਤੇ ਉਹ ਲਗਾਤਾਰ ਰਸੂਲਾਂ ਦੀ ਸਿੱਖਿਆ ਲੈਣ ਵਿੱਚ, ਸੰਗਤੀ ਰੱਖਣ ਵਿੱਚ, ਰੋਟੀ ਤੋੜਨ ਅਤੇ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ।

ਰਸੂਲਾਂ ਦੇ ਕਰਤੱਬ 2:43 (PANIRV)
Square Portrait Landscape 4K UHD
ਸਭਨਾਂ ਲੋਕਾਂ ਉੱਤੇ ਡਰ ਛਾ ਗਿਆ ਅਤੇ ਬਹੁਤ ਸਾਰੇ ਅਚੰਭੇ ਤੇ ਨਿਸ਼ਾਨ ਰਸੂਲਾਂ ਦੇ ਰਾਹੀਂ ਪ੍ਰਗਟ ਹੋਏ।

ਰਸੂਲਾਂ ਦੇ ਕਰਤੱਬ 2:44 (PANIRV)
Square Portrait Landscape 4K UHD
ਅਤੇ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ ਸੀ ਉਹ ਸਭ ਇਕੱਠੇ ਰਹਿੰਦੇ ਸਨ ਅਤੇ ਸਾਰੀਆਂ ਵਸਤਾਂ ਵਿੱਚ ਸਾਂਝੇ ਭਾਈਵਾਲ ਸਨ।

ਰਸੂਲਾਂ ਦੇ ਕਰਤੱਬ 2:45 (PANIRV)
Square Portrait Landscape 4K UHD
ਅਤੇ ਆਪਣੀ ਜਾਇਦਾਦ ਅਤੇ ਸਮਾਨ ਵੇਚ ਕੇ, ਜਿਸ ਤਰ੍ਹਾਂ ਕਿਸੇ ਨੂੰ ਲੋੜ ਹੁੰਦੀ ਸੀ, ਉਹਨਾਂ ਨੂੰ ਵੰਡ ਦਿੰਦੇ ਸਨ।

ਰਸੂਲਾਂ ਦੇ ਕਰਤੱਬ 2:46 (PANIRV)
Square Portrait Landscape 4K UHD
ਅਤੇ ਹਰੇਕ ਦਿਨ ਇੱਕ ਮਨ ਹੋ ਕੇ ਹੈਕਲ ਵਿੱਚ ਲਗਾਤਾਰ ਇਕੱਠੇ ਹੁੰਦੇ ਅਤੇ ਘਰ-ਘਰ ਰੋਟੀ ਤੋੜਦੇ, ਉਹ ਖੁਸ਼ੀ ਅਤੇ ਸਿੱਧੇ ਮਨ ਨਾਲ ਭੋਜਨ ਛਕਦੇ ਸਨ।

ਰਸੂਲਾਂ ਦੇ ਕਰਤੱਬ 2:47 (PANIRV)
Square Portrait Landscape 4K UHD
ਅਤੇ ਪਰਮੇਸ਼ੁਰ ਦੀ ਉਸਤਤ ਕਰਦੇ, ਅਤੇ ਸਭਨਾਂ ਲੋਕਾਂ ਨੂੰ ਪਿਆਰੇ ਸਨ ਅਤੇ ਪ੍ਰਭੂ ਹਰੇਕ ਦਿਨ ਉਹਨਾਂ ਨੂੰ ਜਿਹੜੇ ਬਚਾਏ ਜਾਂਦੇ ਸਨ ਉਨ੍ਹਾਂ ਵਿੱਚ ਮਿਲਾ ਦਿੰਦਾ ਸੀ।

Available Bible Translations

American Standard Version (ASV)
Acts 2 (ASV) »
King James Version (KJV)
Acts 2 (KJV) »
GOD’S WORD® (GW)
Acts 2 (GW) »
Berean Bible (BSB)
Acts 2 (BSB) »
World English Bible (WEB)
Acts 2 (WEB) »
French Bible (LSG)
Actes 2 (LSG) »
German Bible (LUTH1912)
Apostelgeschichte 2 (LUTH1912) »
Portuguese Bible (BSL)
Atos 2 (BSL) »
Spanish Bible (RVA)
Hechos 2 (RVA) »
Italian Bible (RIV)
Atti 2 (RIV) »
Chinese Simplified (CUVS)
使 徒 行 传 2 (CUVS) »
Chinese Traditional (CUVT)
使 徒 行 傳 2 (CUVT) »
Albanian Bible (ALB)
Veprat e Apostujve 2 (ALB) »
Russian Bible (RUSV)
Деяния 2 (RUSV) »
Ukrainian Bible (UKR)
Дії 2 (UKR) »
Hungarian Bible (KAR)
Apostolok 2 (KAR) »
Bulgarian Bible (BULG)
Деяния 2 (BULG) »
Japanese Bible (JPN)
使徒行伝 2 (JPN) »

ਰਸੂਲਾਂ ਦੇ ਕਰਤੱਬ (PANIRV) Chapter Selection

PANIRV Book Selection List