ਰਸੂਲਾਂ ਦੇ ਕਰਤੱਬ Chapter 20 PANIRV Bible Verse Images

ਰਸੂਲਾਂ ਦੇ ਕਰਤੱਬ 20 Bible Verse Pictures. Choose from a large collection of inspirational, motivational and encouraging Bible verses with pictures of nature. Download and share ਰਸੂਲਾਂ ਦੇ ਕਰਤੱਬ 20 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਰਸੂਲਾਂ ਦੇ ਕਰਤੱਬ 20:1 (PANIRV)
Square Portrait Landscape 4K UHD
ਜਦੋਂ ਰੌਲ਼ਾ ਹੱਟ ਗਿਆ ਤਾਂ ਪੌਲੁਸ ਨੇ ਯਿਸੂ ਦੇ ਚੇਲਿਆਂ ਨੂੰ ਸੱਦ ਕੇ ਦਿਲਾਸਾ ਦਿੱਤਾ ਅਤੇ ਉਹਨਾਂ ਕੋਲੋਂ ਵਿਦਾ ਹੋ ਕੇ ਮਕਦੂਨਿਯਾ ਵੱਲ ਨੂੰ ਤੁਰ ਪਿਆ।

ਰਸੂਲਾਂ ਦੇ ਕਰਤੱਬ 20:2 (PANIRV)
Square Portrait Landscape 4K UHD
ਅਤੇ ਉਨ੍ਹਾਂ ਇਲਾਕਿਆਂ ਵਿੱਚੋਂ ਦੀ ਲੰਘਦਾ ਹੋਇਆ ਉਨ੍ਹਾਂ ਨੂੰ ਬਹੁਤੀਆਂ ਗੱਲਾਂ ਨਾਲ ਦਿਲਾਸਾ ਦੇ ਕੇ ਯੂਨਾਨ ਵਿੱਚ ਆਇਆ।

ਰਸੂਲਾਂ ਦੇ ਕਰਤੱਬ 20:3 (PANIRV)
Square Portrait Landscape 4K UHD
ਉੱਥੇ ਤਿੰਨ ਮਹੀਨੇ ਰਹਿ ਕੇ ਜਦੋਂ ਉਹ ਜਹਾਜ਼ ਉੱਤੇ ਸੀਰੀਯਾ ਵੱਲ ਜਾਣ ਨੂੰ ਤਿਆਰ ਹੋਇਆ, ਤਦ ਯਹੂਦੀਆਂ ਨੇ ਉਹ ਦੇ ਵਿਰੁੱਧ ਯੋਜਨਾ ਬਣਾਈ, ਇਸ ਲਈ ਉਹ ਨੇ ਮਕਦੂਨਿਯਾ ਦੇ ਰਾਹ ਹੋ ਕੇ ਮੁੜਨ ਦਾ ਫੈਸਲਾ ਲਿਆ।

ਰਸੂਲਾਂ ਦੇ ਕਰਤੱਬ 20:4 (PANIRV)
Square Portrait Landscape 4K UHD
ਅਤੇ ਪੁੱਰਸ ਦਾ ਪੁੱਤਰ ਸੋਪਤਰੁਸ ਜਿਹੜਾ ਬਰਿਯਾ ਦਾ ਸੀ, ਥੱਸਲੁਨੀਕੀਆਂ ਵਿੱਚੋਂ ਅਰਿਸਤਰਖੁਸ ਅਤੇ ਸਿਕੁੰਦੁਸ, ਦਰਬੇ ਦਾ ਗਾਯੁਸ ਅਤੇ ਤਿਮੋਥਿਉਸ, ਏਸ਼ੀਆ ਦੇ ਤੁਖਿਕੁਸ ਅਤੇ ਤ੍ਰੋਫ਼ਿਮੁਸ ਉਹ ਦੇ ਨਾਲ ਏਸ਼ੀਆ ਤੱਕ ਗਏ।

ਰਸੂਲਾਂ ਦੇ ਕਰਤੱਬ 20:5 (PANIRV)
Square Portrait Landscape 4K UHD
ਪਰ ਇਹੋ ਅਗਾਹਾਂ ਜਾ ਕੇ ਤ੍ਰੋਆਸ ਵਿੱਚ ਸਾਨੂੰ ਉਡੀਕਦੇ ਸਨ।

ਰਸੂਲਾਂ ਦੇ ਕਰਤੱਬ 20:6 (PANIRV)
Square Portrait Landscape 4K UHD
ਅਖ਼ਮੀਰੀ ਰੋਟੀ ਦੇ ਦਿਨਾਂ ਤੋਂ ਬਾਅਦ ਅਸੀਂ ਫ਼ਿਲਿੱਪੈ ਤੋਂ ਇੱਕ ਜਹਾਜ਼ ਉੱਤੇ ਚੜ੍ਹੇ ਅਤੇ ਪੰਜਵੇਂ ਦਿਨ ਤ੍ਰੋਆਸ ਵਿੱਚ ਉਨ੍ਹਾਂ ਦੇ ਕੋਲ ਪਹੁੰਚੇ ਅਤੇ ਸੱਤ ਦਿਨ ਉੱਥੇ ਰਹੇ।

ਰਸੂਲਾਂ ਦੇ ਕਰਤੱਬ 20:7 (PANIRV)
Square Portrait Landscape 4K UHD
ਹਫ਼ਤੇ ਦੇ ਪਹਿਲੇ ਦਿਨ ਜਦੋਂ ਅਸੀਂ ਰੋਟੀ ਤੋੜਨ ਲਈ ਇਕੱਠੇ ਹੋਏ ਤਾਂ ਪੌਲੁਸ ਨੇ ਜੋ ਅਗਲੇ ਦਿਨ ਜਾਣ ਲਈ ਤਿਆਰ ਸੀ, ਉਨ੍ਹਾਂ ਨੂੰ ਬਚਨ ਸੁਣਾਇਆ ਅਤੇ ਉਹ ਅੱਧੀ ਰਾਤ ਤੱਕ ਉਪਦੇਸ਼ ਕਰਦਾ ਰਿਹਾ।

ਰਸੂਲਾਂ ਦੇ ਕਰਤੱਬ 20:8 (PANIRV)
Square Portrait Landscape 4K UHD
ਚੁਬਾਰੇ ਵਿੱਚ ਜਿੱਥੇ ਅਸੀਂ ਇਕੱਠੇ ਹੋਏ ਸੀ ਉੱਥੇ ਬਹੁਤ ਸਾਰੇ ਦੀਵੇ ਬਲਦੇ ਸਨ।

ਰਸੂਲਾਂ ਦੇ ਕਰਤੱਬ 20:9 (PANIRV)
Square Portrait Landscape 4K UHD
ਅਤੇ ਯੂਤਖੁਸ ਨਾਮ ਦਾ ਇੱਕ ਜਵਾਨ ਖਿੜਕੀ ਵਿੱਚ ਬੈਠਾ ਗਹਿਰੀ ਨੀਂਦ ਨਾਲ ਉਂਘਲਾਇਆ ਹੋਇਆ ਸੀ ਅਤੇ ਜਦੋਂ ਪੌਲੁਸ ਬਹੁਤ ਸਮੇਂ ਤੱਕ ਬਚਨ ਕਰਦਾ ਰਿਹਾ ਤਾਂ ਉਹ ਨੀਂਦ ਦੇ ਕਾਰਨ ਉਂਘਲਾਇਆ ਹੋਇਆ, ਤੀਸਰੀ ਮੰਜਿਲ ਤੋਂ ਹੇਠਾਂ ਡਿੱਗ ਪਿਆ ਅਤੇ ਮਰਿਆ ਹੋਇਆ ਚੁੱਕਿਆ ਗਿਆ।

ਰਸੂਲਾਂ ਦੇ ਕਰਤੱਬ 20:10 (PANIRV)
Square Portrait Landscape 4K UHD
ਪਰ ਪੌਲੁਸ ਨੇ ਉਤਰ ਕੇ ਉਹ ਨੂੰ ਜੱਫੇ ਵਿੱਚ ਲਿਆ ਅਤੇ ਗਲ਼ ਨਾਲ ਲਾ ਕੇ ਆਖਣ ਲੱਗਾ ਕਿ ਤੁਸੀਂ ਰੌਲ਼ਾ ਨਾ ਪਾਓ ਕਿਉਂ ਜੋ ਉਹ ਦੀ ਜਾਨ ਉਸ ਵਿੱਚ ਹੈ।

ਰਸੂਲਾਂ ਦੇ ਕਰਤੱਬ 20:11 (PANIRV)
Square Portrait Landscape 4K UHD
ਫੇਰ ਉਹ ਉੱਪਰ ਆਇਆ ਅਤੇ ਰੋਟੀ ਤੋੜ ਕੇ ਖਾਧੀ ਅਤੇ ਐਨਾ ਚਿਰ ਗੱਲਾਂ ਕਰਦਾ ਰਿਹਾ ਜੋ ਦਿਨ ਚੜ੍ਹ ਗਿਆ, ਤਦ ਉਹ ਤੁਰ ਪਿਆ।

ਰਸੂਲਾਂ ਦੇ ਕਰਤੱਬ 20:12 (PANIRV)
Square Portrait Landscape 4K UHD
ਅਤੇ ਉਹ ਉਸ ਮੁੰਡੇ ਨੂੰ ਜਿਉਂਦਾ ਲਿਆਏ ਅਤੇ ਬਹੁਤ ਸ਼ਾਂਤ ਹੋਏ।

ਰਸੂਲਾਂ ਦੇ ਕਰਤੱਬ 20:13 (PANIRV)
Square Portrait Landscape 4K UHD
ਪਰ ਅਸੀਂ ਅਗਾਹਾਂ ਤੁਰ ਕੇ ਜਹਾਜ਼ ਉੱਤੇ ਚੜ੍ਹੇ ਅਤੇ ਅੱਸੁਸ ਦੀ ਵੱਲ ਚੱਲੇ ਜਿੱਥੋਂ ਅਸੀਂ ਪੌਲੁਸ ਨੂੰ ਨਾਲ ਚੜ੍ਹਾ ਲੈਣਾ ਸੀ, ਕਿਉਂ ਜੋ ਉਹ ਆਪ ਪੈਦਲ ਜਾਣ ਦਾ ਇਰਾਦਾ ਬਣਾ ਕੇ ਇਸ ਤਰ੍ਹਾਂ ਹੀ ਹੁਕਮ ਦੇ ਗਿਆ ਸੀ।

ਰਸੂਲਾਂ ਦੇ ਕਰਤੱਬ 20:14 (PANIRV)
Square Portrait Landscape 4K UHD
ਜਦੋਂ ਉਹ ਅਸੁੱਸ ਵਿੱਚ ਸਾਨੂੰ ਆ ਮਿਲਿਆ ਤਾਂ ਅਸੀਂ ਉਹ ਨੂੰ ਜਹਾਜ਼ ਉੱਤੇ ਚੜ੍ਹਾ ਕੇ ਮਿਤੁਲੇਨੇ ਨੂੰ ਆਏ।

ਰਸੂਲਾਂ ਦੇ ਕਰਤੱਬ 20:15 (PANIRV)
Square Portrait Landscape 4K UHD
ਅਤੇ ਉੱਥੋਂ ਜਹਾਜ਼ ਖੋਲ੍ਹ ਕੇ ਦੂਜੇ ਦਿਨ ਖੀਓਸ ਦੇ ਬਰਾਬਰ ਪਹੁੰਚੇ ਅਤੇ ਉਸ ਦੇ ਦੂਜੇ ਦਿਨ ਸਾਮੁਸ ਵਿੱਚ ਜਾ ਪਹੁੰਚੇ। ਫੇਰ ਅਗਲੇ ਦਿਨ ਮਿਲੇਤੁਸ ਨੂੰ ਆਏ।

ਰਸੂਲਾਂ ਦੇ ਕਰਤੱਬ 20:16 (PANIRV)
Square Portrait Landscape 4K UHD
ਕਿਉਂਕਿ ਪੌਲੁਸ ਨੇ ਇਹ ਫੈਸਲਾ ਕੀਤਾ ਸੀ ਜੋ ਅਫ਼ਸੁਸ ਤੋਂ ਲੰਘ ਜਾਂਵਾਂ ਕਿ ਏਸ਼ੀਆ ਵਿੱਚ ਮੈਨੂੰ ਕਿਤੇ ਚਿਰ ਨਾ ਲੱਗੇ, ਕਿਉਂ ਜੋ ਉਹ ਛੇਤੀ ਕਰਦਾ ਸੀ ਕਿ ਜੇ ਹੋ ਸਕੇ ਤਾਂ ਮੈਂ ਪੰਤੇਕੁਸਤ ਦੇ ਦਿਨ ਯਰੂਸ਼ਲਮ ਵਿੱਚ ਪਹੁੰਚ ਜਾਂਵਾਂ।

ਰਸੂਲਾਂ ਦੇ ਕਰਤੱਬ 20:17 (PANIRV)
Square Portrait Landscape 4K UHD
ਉਸ ਨੇ ਮਿਲੇਤੁਸ ਤੋਂ ਅਫ਼ਸੁਸ ਦੀ ਵੱਲ ਸੁਨੇਹਾ ਭੇਜ ਕੇ ਕਲੀਸਿਯਾ ਦੇ ਆਗੂ ਬਜ਼ੁਰਗਾਂ ਨੂੰ ਬੁਲਾਇਆ।

ਰਸੂਲਾਂ ਦੇ ਕਰਤੱਬ 20:18 (PANIRV)
Square Portrait Landscape 4K UHD
ਅਤੇ ਜਦੋਂ ਉਹ ਉਸ ਦੇ ਕੋਲ ਆਏ ਤਾਂ ਉਨ੍ਹਾਂ ਨੂੰ ਆਖਿਆ, ਤੁਸੀਂ ਜਾਣਦੇ ਹੋ ਜੋ ਮੈਂ ਪਹਿਲੇ ਦਿਨ ਤੋਂ ਹੀ ਜਦੋਂ ਮੈਂ ਏਸ਼ੀਆ ਵਿੱਚ ਪਹੁੰਚਿਆ ਤਾਂ ਹਰ ਰੋਜ਼ ਤੁਹਾਡੇ ਨਾਲ ਕਿਸ ਤਰ੍ਹਾਂ ਰਿਹਾ

ਰਸੂਲਾਂ ਦੇ ਕਰਤੱਬ 20:19 (PANIRV)
Square Portrait Landscape 4K UHD
ਕਿ ਮੈਂ ਬਹੁਤ ਅਧੀਨਗੀ ਨਾਲ ਹੰਝੂ ਵਹਾ ਵਹਾ ਕੇ ਉਨ੍ਹਾਂ ਪਰਤਾਵਿਆਂ ਵਿੱਚ ਜੋ ਯਹੂਦੀਆਂ ਦੀਆਂ ਸਾਜਿਸ਼ਾਂ ਦੇ ਕਾਰਨ ਮੇਰੇ ਉੱਤੇ ਆਣ ਪਏ ਪ੍ਰਭੂ ਦੀ ਸੇਵਾ ਕਰਦਾ ਰਿਹਾ।

ਰਸੂਲਾਂ ਦੇ ਕਰਤੱਬ 20:20 (PANIRV)
Square Portrait Landscape 4K UHD
ਮੈਂ ਤੁਹਾਡੇ ਭਲੇ ਦੀ ਕੋਈ ਗੱਲ ਦੱਸਣ ਵਿੱਚ ਕੁਝ ਫ਼ਰਕ ਨਹੀਂ ਕੀਤਾ, ਸਗੋਂ ਤੁਹਾਨੂੰ ਖੁੱਲ੍ਹ ਕੇ ਅਤੇ ਘਰ-ਘਰ ਜਾ ਕੇ ਉਪਦੇਸ਼ ਦਿੱਤਾ।

ਰਸੂਲਾਂ ਦੇ ਕਰਤੱਬ 20:21 (PANIRV)
Square Portrait Landscape 4K UHD
ਅਤੇ ਮੈਂ ਯਹੂਦੀਆਂ ਅਤੇ ਯੂਨਾਨੀਆਂ ਦੇ ਸਾਹਮਣੇ ਗਵਾਹੀ ਦਿੱਤੀ ਕਿ ਪਰਮੇਸ਼ੁਰ ਦੇ ਅੱਗੇ ਤੋਬਾ ਕਰੋ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਕਰੋ।

ਰਸੂਲਾਂ ਦੇ ਕਰਤੱਬ 20:22 (PANIRV)
Square Portrait Landscape 4K UHD
ਹੁਣ ਵੇਖੋ, ਮੈਂ ਆਤਮਾ ਦਾ ਬੱਧਾ ਹੋਇਆ ਯਰੂਸ਼ਲਮ ਨੂੰ ਜਾਂਦਾ ਹਾਂ ਅਤੇ ਮੈਂ ਨਹੀਂ ਜਾਣਦਾ ਜੋ ਉੱਥੇ ਮੇਰੇ ਨਾਲ ਕੀ ਹੋਵੇਗਾ।

ਰਸੂਲਾਂ ਦੇ ਕਰਤੱਬ 20:23 (PANIRV)
Square Portrait Landscape 4K UHD
ਪਰ ਐਨਾ ਜਾਣਦਾ ਹਾਂ ਕਿ ਪਵਿੱਤਰ ਆਤਮਾ ਹਰੇਕ ਨਗਰ ਵਿੱਚ ਮੈਨੂੰ ਇਹ ਕਹਿ ਕੇ ਗਵਾਹੀ ਦਿੰਦਾ ਹੈ, ਜੋ ਬੰਧਨ ਅਤੇ ਬਿਪਤਾ ਤੇਰੇ ਲਈ ਤਿਆਰ ਹਨ।

ਰਸੂਲਾਂ ਦੇ ਕਰਤੱਬ 20:24 (PANIRV)
Square Portrait Landscape 4K UHD
ਪਰੰਤੂ ਮੈਂ ਆਪਣੇ ਲਈ ਆਪਣੀ ਜਾਨ ਨੂੰ ਕਿਸੇ ਤਰ੍ਹਾਂ ਵੀ ਪਿਆਰੀ ਨਹੀਂ ਸਮਝਦਾ, ਤਾਂ ਜੋ ਮੈਂ ਆਪਣੀ ਦੌੜ ਨੂੰ ਅਤੇ ਉਸ ਸੇਵਾ ਨੂੰ ਪੂਰੀ ਕਰਾਂ, ਜਿਹੜੀ ਮੈਂ ਪਰਮੇਸ਼ੁਰ ਦੀ ਕਿਰਪਾ ਦੀ ਖੁਸ਼ਖਬਰੀ ਉੱਤੇ ਗਵਾਹੀ ਦੇਣ ਲਈ ਪ੍ਰਭੂ ਯਿਸੂ ਤੋਂ ਪਾਈ ਸੀ।

ਰਸੂਲਾਂ ਦੇ ਕਰਤੱਬ 20:25 (PANIRV)
Square Portrait Landscape 4K UHD
ਅਤੇ ਹੁਣ ਵੇਖੋ, ਮੈਂ ਜਾਣਦਾ ਹਾਂ ਜੋ ਤੁਸੀਂ ਸਭ ਜਿਨ੍ਹਾਂ ਵਿੱਚ ਮੈਂ ਰਾਜ ਦਾ ਪਰਚਾਰ ਕੀਤਾ, ਤੁਸੀਂ ਮੇਰਾ ਮੂੰਹ ਫੇਰ ਕਦੇ ਨਾ ਵੇਖੋਗੇ।

ਰਸੂਲਾਂ ਦੇ ਕਰਤੱਬ 20:26 (PANIRV)
Square Portrait Landscape 4K UHD
ਇਸ ਲਈ ਮੈਂ ਅੱਜ ਦੇ ਦਿਨ ਤੁਹਾਡੇ ਅੱਗੇ ਗਵਾਹੀ ਦਿੰਦਾ ਹਾਂ ਕਿ ਮੈਂ ਸਭਨਾਂ ਦੇ ਲਹੂ ਤੋਂ ਨਿਰਦੋਸ਼ ਹਾਂ।

ਰਸੂਲਾਂ ਦੇ ਕਰਤੱਬ 20:27 (PANIRV)
Square Portrait Landscape 4K UHD
ਕਿਉਂ ਜੋ ਮੈਂ ਤੁਹਾਨੂੰ ਪਰਮੇਸ਼ੁਰ ਦੀ ਸਾਰੀ ਮਰਜ਼ੀ ਦੱਸਣ ਤੋਂ ਨਹੀਂ ਝਿੱਜਕਿਆ।

ਰਸੂਲਾਂ ਦੇ ਕਰਤੱਬ 20:28 (PANIRV)
Square Portrait Landscape 4K UHD
ਤੁਸੀਂ ਆਪਣੀ, ਨਾਲੇ ਉਸ ਸਾਰੇ ਇੱਜੜ ਦੀ ਰਖਵਾਲੀ ਕਰੋ ਜਿਸ ਦੇ ਉੱਤੇ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ, ਜੋ ਪਰਮੇਸ਼ੁਰ ਦੀ ਕਲੀਸਿਯਾ ਦੀ ਚਰਵਾਹੀ ਕਰੋ ਜਿਸ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ।

ਰਸੂਲਾਂ ਦੇ ਕਰਤੱਬ 20:29 (PANIRV)
Square Portrait Landscape 4K UHD
ਮੈਂ ਜਾਣਦਾ ਹਾਂ ਜੋ ਮੇਰੇ ਜਾਣ ਤੋਂ ਬਾਅਦ ਬੁਰੇ-ਬੁਰੇ ਬਘਿਆੜ ਤੁਹਾਡੇ ਵਿੱਚ ਆ ਵੜਨਗੇ, ਜੋ ਇੱਜੜ ਨੂੰ ਨਾ ਛੱਡਣਗੇ।

ਰਸੂਲਾਂ ਦੇ ਕਰਤੱਬ 20:30 (PANIRV)
Square Portrait Landscape 4K UHD
ਅਤੇ ਤੁਹਾਡੇ ਆਪਣੇ ਹੀ ਵਿੱਚੋਂ ਕਈ ਪੁਰਸ਼ ਖੜੇ ਹੋਣਗੇ ਜਿਹੜੇ ਉਲਟੀਆਂ ਗੱਲਾਂ ਕਰਨਗੇ ਅਤੇ ਚੇਲਿਆਂ ਨੂੰ ਆਪਣੇ ਵੱਲ ਖਿੱਚ ਲੈਣਗੇ।

ਰਸੂਲਾਂ ਦੇ ਕਰਤੱਬ 20:31 (PANIRV)
Square Portrait Landscape 4K UHD
ਇਸ ਕਰਕੇ ਜਾਗਦੇ ਰਹੋ ਅਤੇ ਯਾਦ ਰੱਖੋ ਜੋ ਮੈਂ ਤਿੰਨਾਂ ਸਾਲਾਂ ਤੱਕ ਰਾਤ-ਦਿਨ ਰੋ-ਰੋ ਕੇ ਹਰੇਕ ਨੂੰ ਚਿਤਾਵਨੀ ਦੇਣ ਤੋਂ ਨਾ ਰੁਕਿਆ।

ਰਸੂਲਾਂ ਦੇ ਕਰਤੱਬ 20:32 (PANIRV)
Square Portrait Landscape 4K UHD
ਹੁਣ ਮੈਂ ਤੁਹਾਨੂੰ ਪਰਮੇਸ਼ੁਰ ਅਤੇ ਉਹ ਦੀ ਕਿਰਪਾ ਦੇ ਬਚਨ ਦੇ ਹੱਥ ਸੌਂਪਦਾ ਹਾਂ, ਜਿਹੜਾ ਤੁਹਾਨੂੰ ਸਿੱਧ ਬਣਾ ਸਕਦਾ ਅਤੇ ਤੁਹਾਨੂੰ ਸਾਰੇ ਪਵਿੱਤਰ ਕੀਤਿਆਂ ਹੋਇਆਂ ਵਿੱਚ ਵਿਰਾਸਤ ਦੇ ਸਕਦਾ ਹੈ।

ਰਸੂਲਾਂ ਦੇ ਕਰਤੱਬ 20:33 (PANIRV)
Square Portrait Landscape 4K UHD
ਮੈਂ ਕਿਸੇ ਦੀ ਚਾਂਦੀ ਜਾਂ ਸੋਨੇ ਜਾਂ ਬਸਤਰ ਦਾ ਲਾਲਚ ਨਹੀਂ ਕੀਤਾ।

ਰਸੂਲਾਂ ਦੇ ਕਰਤੱਬ 20:34 (PANIRV)
Square Portrait Landscape 4K UHD
ਤੁਸੀਂ ਆਪ ਜਾਣਦੇ ਹੋ ਕਿ ਮੇਰੇ ਇਨ੍ਹਾਂ ਹੀ ਹੱਥਾਂ ਨੇ ਮੇਰੀਆਂ ਅਤੇ ਮੇਰੇ ਸਾਥੀਆਂ ਦੀਆਂ ਲੋੜਾਂ ਪੂਰੀਆਂ ਕੀਤੀਆਂ।

ਰਸੂਲਾਂ ਦੇ ਕਰਤੱਬ 20:35 (PANIRV)
Square Portrait Landscape 4K UHD
ਮੈਂ ਤੁਹਾਨੂੰ ਸਾਰੀਆਂ ਗੱਲਾਂ ਵਿੱਚ ਜਿਵੇਂ ਕਰ ਵਿਖਾਲਿਆ ਕਿ ਤੁਹਾਨੂੰ ਚਾਹੀਦਾ ਹੈ ਕਿ ਉਸੇ ਤਰ੍ਹਾਂ ਮਿਹਨਤ ਕਰ ਕੇ ਕਮਜ਼ੋਰਾਂ ਦੀ ਸਹਾਇਤਾ ਕਰੋ ਅਤੇ ਪ੍ਰਭੂ ਯਿਸੂ ਦੇ ਬਚਨ ਚੇਤੇ ਰੱਖੋ ਜੋ ਉਹ ਨੇ ਆਪ ਕਿਹਾ ਸੀ ਕਿ ਲੈਣ ਨਾਲੋਂ ਦੇਣਾ ਹੀ ਧੰਨ ਹੈ।

ਰਸੂਲਾਂ ਦੇ ਕਰਤੱਬ 20:36 (PANIRV)
Square Portrait Landscape 4K UHD
ਉਸ ਨੇ ਇਸ ਤਰ੍ਹਾਂ ਕਹਿ ਕੇ ਗੋਡੇ ਟੇਕੇ ਅਤੇ ਉਨ੍ਹਾਂ ਸਾਰਿਆਂ ਦੇ ਨਾਲ ਪ੍ਰਾਰਥਨਾ ਕੀਤੀ।

ਰਸੂਲਾਂ ਦੇ ਕਰਤੱਬ 20:37 (PANIRV)
Square Portrait Landscape 4K UHD
ਉਹ ਸਭ ਬਹੁਤ ਰੋਏ ਅਤੇ ਪੌਲੁਸ ਦੇ ਗਲ਼ ਮਿਲ ਕੇ ਉਹ ਨੂੰ ਚੁੰਮਿਆ।

ਰਸੂਲਾਂ ਦੇ ਕਰਤੱਬ 20:38 (PANIRV)
Square Portrait Landscape 4K UHD
ਖ਼ਾਸ ਕਰਕੇ ਇਸ ਗੱਲ ਉੱਤੇ ਬਹੁਤ ਉਦਾਸ ਹੋਏ ਜਿਹੜੀ ਉਹ ਨੇ ਆਖੀ ਸੀ ਕਿ ਤੁਸੀਂ ਮੇਰਾ ਮੂੰਹ ਫੇਰ ਕਦੇ ਨਾ ਵੇਖੋਗੇ, ਅਤੇ ਉਨ੍ਹਾਂ ਜਹਾਜ਼ ਤੱਕ ਉਹ ਨੂੰ ਪਹੁੰਚਾ ਦਿੱਤਾ।

Available Bible Translations

American Standard Version (ASV)
Acts 20 (ASV) »
King James Version (KJV)
Acts 20 (KJV) »
GOD’S WORD® (GW)
Acts 20 (GW) »
Berean Bible (BSB)
Acts 20 (BSB) »
World English Bible (WEB)
Acts 20 (WEB) »
French Bible (LSG)
Actes 20 (LSG) »
Portuguese Bible (BSL)
Atos 20 (BSL) »
Spanish Bible (RVA)
Hechos 20 (RVA) »
Italian Bible (RIV)
Atti 20 (RIV) »
Chinese Simplified (CUVS)
使 徒 行 传 20 (CUVS) »
Chinese Traditional (CUVT)
使 徒 行 傳 20 (CUVT) »
Russian Bible (RUSV)
Деяния 20 (RUSV) »
Ukrainian Bible (UKR)
Дії 20 (UKR) »
Hungarian Bible (KAR)
Apostolok 20 (KAR) »
Bulgarian Bible (BULG)
Деяния 20 (BULG) »
Japanese Bible (JPN)
使徒行伝 20 (JPN) »

ਰਸੂਲਾਂ ਦੇ ਕਰਤੱਬ (PANIRV) Chapter Selection

PANIRV Book Selection List