ਰਸੂਲਾਂ ਦੇ ਕਰਤੱਬ Chapter 21 PANIRV Bible Verse Images

ਰਸੂਲਾਂ ਦੇ ਕਰਤੱਬ 21 Bible Verse Pictures. Choose from a large collection of inspirational, motivational and encouraging Bible verses with pictures of nature. Download and share ਰਸੂਲਾਂ ਦੇ ਕਰਤੱਬ 21 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਰਸੂਲਾਂ ਦੇ ਕਰਤੱਬ 21:1 (PANIRV)
Square Portrait Landscape 4K UHD
ਇਸ ਤਰ੍ਹਾਂ ਹੋਇਆ ਕਿ ਜਦੋਂ ਅਸੀਂ ਉਨ੍ਹਾਂ ਤੋਂ ਵਿਦਾ ਹੋ ਕੇ ਜਹਾਜ਼ ਖੋਲ੍ਹ ਦਿੱਤਾ ਤਾਂ ਸਿੱਧੇ ਰਾਹ ਕੋਸ ਨੂੰ ਆਏ ਅਤੇ ਦੂਜੇ ਦਿਨ ਰੋਦੁਸ ਨੂੰ, ਫਿਰ ਉੱਥੋਂ ਪਾਤਰ੍ਹਾਂ ਨੂੰ।

ਰਸੂਲਾਂ ਦੇ ਕਰਤੱਬ 21:2 (PANIRV)
Square Portrait Landscape 4K UHD
ਅਤੇ ਇੱਕ ਜਹਾਜ਼ ਫ਼ੈਨੀਕੇ ਨੂੰ ਜਾਣ ਵਾਲਾ ਵੇਖ ਕੇ ਅਸੀਂ ਉਸ ਉੱਤੇ ਸਵਾਰ ਹੋਏ ਅਤੇ ਤੁਰ ਪਏ।

ਰਸੂਲਾਂ ਦੇ ਕਰਤੱਬ 21:3 (PANIRV)
Square Portrait Landscape 4K UHD
ਜਦੋਂ ਕੁਪਰੁਸ ਵਿਖਾਈ ਦਿੱਤਾ ਤਾਂ ਉਹ ਨੂੰ ਖੱਬੇ ਹੱਥ ਛੱਡ ਕੇ ਸੀਰੀਯਾ ਨੂੰ ਚੱਲੇ ਅਤੇ ਸੂਰ ਵਿੱਚ ਜਾ ਉੱਤਰੇ, ਕਿਉਂ ਜੋ ਉੱਥੇ ਜਹਾਜ਼ ਦਾ ਮਾਲ ਉਤਾਰਨਾ ਸੀ।

ਰਸੂਲਾਂ ਦੇ ਕਰਤੱਬ 21:4 (PANIRV)
Square Portrait Landscape 4K UHD
ਅਤੇ ਚੇਲਿਆਂ ਨੂੰ ਲੱਭ ਕੇ ਅਸੀਂ ਸੱਤ ਦਿਨ ਉੱਥੇ ਠਹਿਰੇ। ਉਨ੍ਹਾਂ ਨੇ ਆਤਮਾ ਦੇ ਰਾਹੀਂ ਪੌਲੁਸ ਨੂੰ ਆਖਿਆ ਜੋ ਯਰੂਸ਼ਲਮ ਨੂੰ ਨਾ ਜਾ।

ਰਸੂਲਾਂ ਦੇ ਕਰਤੱਬ 21:5 (PANIRV)
Square Portrait Landscape 4K UHD
ਇਸ ਤਰ੍ਹਾਂ ਹੋਇਆ ਕਿ ਜਦੋਂ ਅਸੀਂ ਉਨ੍ਹਾਂ ਦਿਨਾਂ ਨੂੰ ਪੂਰੇ ਕਰ ਚੁੱਕੇ ਤਾਂ ਉੱਥੋਂ ਹੋ ਕੇ ਤੁਰ ਪਏ, ਉਹ ਸਾਰੇ ਔਰਤਾਂ ਅਤੇ ਬੱਚਿਆਂ ਨਾਲ ਨਗਰ ਦੇ ਬਾਹਰ ਤੱਕ ਸਾਡੇ ਨਾਲ ਆਏ ਅਤੇ ਸਮੁੰਦਰ ਦੇ ਕੰਢੇ ਤੇ ਗੋਡੇ ਟੇਕ ਕੇ ਅਸੀਂ ਪ੍ਰਾਰਥਨਾ ਕੀਤੀ।

ਰਸੂਲਾਂ ਦੇ ਕਰਤੱਬ 21:6 (PANIRV)
Square Portrait Landscape 4K UHD
ਅਤੇ ਇੱਕ ਦੂਜੇ ਤੋਂ ਵਿਦਿਆ ਹੋ ਕੇ ਅਸੀਂ ਜਹਾਜ਼ ਉੱਤੇ ਸਵਾਰ ਹੋਏ ਪਰ ਉਹ ਆਪਣੇ ਘਰਾਂ ਨੂੰ ਵਾਪਿਸ ਚਲੇ ਗਏ।

ਰਸੂਲਾਂ ਦੇ ਕਰਤੱਬ 21:7 (PANIRV)
Square Portrait Landscape 4K UHD
ਅਸੀਂ ਸੂਰ ਤੋਂ ਸਮੁੰਦਰ ਦਾ ਸਫ਼ਰ ਖ਼ਤਮ ਕਰਕੇ, ਤੁਲਮਾਇਸ ਵਿੱਚ ਪਹੁੰਚੇ ਅਤੇ ਭਰਾਵਾਂ ਦੀ ਸੁੱਖ-ਸਾਂਦ ਪੁੱਛ ਕੇ ਇੱਕ ਦਿਨ ਉਨ੍ਹਾਂ ਨਾਲ ਰਹੇ।

ਰਸੂਲਾਂ ਦੇ ਕਰਤੱਬ 21:8 (PANIRV)
Square Portrait Landscape 4K UHD
ਫੇਰ ਅਗਲੇ ਦਿਨ ਅਸੀਂ ਤੁਰ ਕੇ ਕੈਸਰਿਯਾ ਵਿੱਚ ਆਏ ਅਤੇ ਫ਼ਿਲਿਪੁੱਸ ਖੁਸ਼ਖਬਰੀ ਦੇ ਪਰਚਾਰਕ ਦੇ ਘਰ ਜਾ ਕੇ ਉਹ ਦੇ ਨਾਲ ਰਹੇ। ਉਹ ਉਨ੍ਹਾਂ ਸੱਤਾਂ ਵਿੱਚੋਂ ਇੱਕ ਸੀ।

ਰਸੂਲਾਂ ਦੇ ਕਰਤੱਬ 21:9 (PANIRV)
Square Portrait Landscape 4K UHD
ਉਹ ਦੀਆਂ ਚਾਰ ਕੁਆਰੀਆਂ ਧੀਆਂ ਸਨ ਜਿਹੜੀਆਂ ਅਗੰਮ ਵਾਕ ਕਰਦੀਆਂ ਸਨ।

ਰਸੂਲਾਂ ਦੇ ਕਰਤੱਬ 21:10 (PANIRV)
Square Portrait Landscape 4K UHD
ਜਦੋਂ ਅਸੀਂ ਕਈ ਦਿਨ ਉੱਥੇ ਠਹਿਰੇ ਤਾਂ ਆਗਬੁਸ ਨਾਮ ਦਾ ਇੱਕ ਨਬੀ ਯਹੂਦਿਯਾ ਤੋਂ ਆਇਆ।

ਰਸੂਲਾਂ ਦੇ ਕਰਤੱਬ 21:11 (PANIRV)
Square Portrait Landscape 4K UHD
ਉਹ ਨੇ ਸਾਡੇ ਕੋਲ ਆ ਕੇ ਪੌਲੁਸ ਦਾ ਕਮਰ ਪਟਕਾ ਚੁੱਕ ਲਿਆ ਅਤੇ ਆਪਣੇ ਹੱਥ-ਪੈਰ ਬੰਨ੍ਹ ਕੇ ਕਿਹਾ, ਪਵਿੱਤਰ ਆਤਮਾ ਇਸ ਤਰ੍ਹਾਂ ਆਖਦਾ ਹੈ ਕਿ ਯਹੂਦੀ ਲੋਕ ਯਰੂਸ਼ਲਮ ਵਿੱਚ ਉਸ ਮਨੁੱਖ ਨੂੰ ਜਿਹ ਦਾ ਇਹ ਪਟਕਾ ਹੈ, ਇਸੇ ਤਰ੍ਹਾਂ ਬੰਨ੍ਹਣਗੇ ਅਤੇ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ।

ਰਸੂਲਾਂ ਦੇ ਕਰਤੱਬ 21:12 (PANIRV)
Square Portrait Landscape 4K UHD
ਜਦੋਂ ਇਹ ਗੱਲਾਂ ਸੁਣੀਆਂ ਤਾਂ ਅਸੀਂ ਅਤੇ ਉੱਥੋਂ ਦੇ ਰਹਿਣ ਵਾਲਿਆਂ ਨੇ ਵੀ ਉਹ ਦੀ ਮਿੰਨਤ ਕੀਤੀ ਕਿ ਯਰੂਸ਼ਲਮ ਨੂੰ ਨਾ ਜਾਵੇ।

ਰਸੂਲਾਂ ਦੇ ਕਰਤੱਬ 21:13 (PANIRV)
Square Portrait Landscape 4K UHD
ਤਦ ਪੌਲੁਸ ਨੇ ਉੱਤਰ ਦਿੱਤਾ, ਇਹ ਤੁਸੀਂ ਕੀ ਕਰਦੇ ਹੋ ਜੋ ਰੋਂਦੇ ਅਤੇ ਮੇਰਾ ਦਿਲ ਤੋੜਦੇ ਹੋ? ਕਿਉਂ ਜੋ ਮੈਂ ਪ੍ਰਭੂ ਯਿਸੂ ਦੇ ਨਾਮ ਦੇ ਲਈ ਯਰੂਸ਼ਲਮ ਵਿੱਚ ਕੇਵਲ ਬੰਨ੍ਹੇ ਜਾਣ ਨੂੰ ਹੀ ਨਹੀਂ ਸਗੋਂ ਮਰਨ ਨੂੰ ਵੀ ਤਿਆਰ ਹਾਂ।

ਰਸੂਲਾਂ ਦੇ ਕਰਤੱਬ 21:14 (PANIRV)
Square Portrait Landscape 4K UHD
ਜਦੋਂ ਉਹ ਨੇ ਨਾ ਮੰਨਿਆ ਤਾਂ ਅਸੀਂ ਇਹ ਕਹਿ ਕੇ ਚੁੱਪ ਰਹੇ ਕਿ ਪ੍ਰਭੂ ਦੀ ਮਰਜ਼ੀ ਪੂਰੀ ਹੋਵੇ।

ਰਸੂਲਾਂ ਦੇ ਕਰਤੱਬ 21:15 (PANIRV)
Square Portrait Landscape 4K UHD
ਇਨ੍ਹਾਂ ਦਿਨਾਂ ਤੋਂ ਬਾਅਦ ਅਸੀਂ ਤਿਆਰੀ ਕਰ ਕੇ, ਯਰੂਸ਼ਲਮ ਨੂੰ ਤੁਰ ਪਏ।

ਰਸੂਲਾਂ ਦੇ ਕਰਤੱਬ 21:16 (PANIRV)
Square Portrait Landscape 4K UHD
ਅਤੇ ਕੈਸਰਿਯਾ ਤੋਂ ਵੀ ਕਈ ਚੇਲੇ ਸਾਡੇ ਨਾਲ ਚੱਲੇ ਅਤੇ ਸਾਨੂੰ ਮਨਾਸੋਨ ਕੁਪਰੁਸੀ ਨਾਮ ਦੇ ਇੱਕ ਪੁਰਾਣੇ ਚੇਲੇ ਕੋਲ ਲੈ ਆਏ, ਜਿਸ ਦੇ ਕੋਲ ਅਸੀਂ ਠਹਿਰਨਾ ਸੀ।

ਰਸੂਲਾਂ ਦੇ ਕਰਤੱਬ 21:17 (PANIRV)
Square Portrait Landscape 4K UHD
ਜਦੋਂ ਅਸੀਂ ਯਰੂਸ਼ਲਮ ਵਿੱਚ ਆ ਪਹੁੰਚੇ ਤਾਂ ਭਰਾਵਾਂ ਨੇ ਖੁਸ਼ੀ ਨਾਲ ਸਾਡਾ ਸਵਾਗਤ ਕੀਤਾ।

ਰਸੂਲਾਂ ਦੇ ਕਰਤੱਬ 21:18 (PANIRV)
Square Portrait Landscape 4K UHD
ਦੂਜੇ ਦਿਨ ਪੌਲੁਸ ਸਾਡੇ ਨਾਲ ਯਾਕੂਬ ਦੇ ਘਰ ਗਿਆ ਅਤੇ ਸਾਰੇ ਬਜ਼ੁਰਗ ਉੱਥੇ ਹਾਜ਼ਰ ਸਨ।

ਰਸੂਲਾਂ ਦੇ ਕਰਤੱਬ 21:19 (PANIRV)
Square Portrait Landscape 4K UHD
ਅਤੇ ਉਸ ਨੇ ਉਹਨਾਂ ਨੂੰ ਪਰਨਾਮ ਕਰ ਕੇ, ਉਸ ਨੇ ਇੱਕ-ਇੱਕ ਕਰਕੇ ਉਹ ਸਾਰੇ ਜੋ ਕੰਮ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਵਿੱਚ ਉਹ ਦੀ ਸੇਵਕਾਈ ਦੇ ਦੁਆਰਾ ਕੀਤੇ ਸਨ, ਸੁਣਾ ਦਿੱਤੇ।

ਰਸੂਲਾਂ ਦੇ ਕਰਤੱਬ 21:20 (PANIRV)
Square Portrait Landscape 4K UHD
ਸੋ ਉਨ੍ਹਾਂ ਨੇ ਸੁਣ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਉਸ ਨੂੰ ਕਿਹਾ, ਭਾਈ, ਤੂੰ ਵੇਖਦਾ ਹੈਂ ਜੋ ਯਹੂਦੀਆਂ ਵਿੱਚ ਕਈ ਹਜ਼ਾਰ ਵਿਸ਼ਵਾਸੀ ਹਨ ਅਤੇ ਸਭ ਬਿਵਸਥਾ ਦੇ ਲਈ ਗੈਰਤ ਵਾਲੇ ਹਨ।

ਰਸੂਲਾਂ ਦੇ ਕਰਤੱਬ 21:21 (PANIRV)
Square Portrait Landscape 4K UHD
ਅਤੇ ਉਨ੍ਹਾਂ ਤੇਰੀ ਇਹ ਖ਼ਬਰ ਸੁਣੀ ਹੈ ਕਿ ਤੂੰ ਸਾਰੇ ਯਹੂਦੀਆਂ ਨੂੰ ਜਿਹੜੇ ਪਰਾਈਆਂ ਕੌਮਾਂ ਵਿੱਚ ਵੱਸਦੇ ਹਨ, ਇਹ ਸਿਖਾਉਂਦਾ ਹੈਂ ਕਿ ਮੂਸਾ ਨੂੰ ਤਿਆਗੋ ਅਤੇ ਆਖਦਾ ਹੈਂ ਜੋ ਆਪਣਿਆਂ ਬਾਲਕਾਂ ਦੀ ਸੁੰਨਤ ਨਾ ਕਰਵਾਓ ਅਤੇ ਰੀਤਾਂ ਉੱਤੇ ਨਾ ਚੱਲੋ।

ਰਸੂਲਾਂ ਦੇ ਕਰਤੱਬ 21:22 (PANIRV)
Square Portrait Landscape 4K UHD
ਸੋ ਹੁਣ ਕੀ ਕੀਤਾ ਜਾਵੇ? ਉਹ ਜ਼ਰੂਰ ਸੁਣ ਲੈਣਗੇ ਜੋ ਤੂੰ ਆਇਆ ਹੈਂ।

ਰਸੂਲਾਂ ਦੇ ਕਰਤੱਬ 21:23 (PANIRV)
Square Portrait Landscape 4K UHD
ਇਸ ਲਈ ਤੂੰ ਇਸ ਤਰ੍ਹਾਂ ਕਰ ਜਿਵੇਂ ਅਸੀਂ ਤੈਨੂੰ ਦੱਸਦੇ ਹਾਂ। ਸਾਡੇ ਕੋਲ ਚਾਰ ਪੁਰਖ ਹਨ ਜਿਨ੍ਹਾਂ ਮੰਨਤ ਮੰਨੀ ਹੈ।

ਰਸੂਲਾਂ ਦੇ ਕਰਤੱਬ 21:24 (PANIRV)
Square Portrait Landscape 4K UHD
ਤੂੰ ਉਨ੍ਹਾਂ ਨੂੰ ਲੈ ਕੇ ਆਪਣੇ ਆਪ ਨੂੰ ਉਨ੍ਹਾਂ ਦੇ ਨਾਲ ਸ਼ੁੱਧ ਕਰ ਅਤੇ ਉਨ੍ਹਾਂ ਦੇ ਲਈ ਕੁਝ ਖ਼ਰਚ ਕਰ ਤਾਂ ਜੋ ਉਹ ਆਪਣੇ ਸਿਰ ਮੁਨਾਉਣ ਤਾਂ ਸਭ ਲੋਕ ਜਾਣਨਗੇ ਕਿ ਜਿਹੜੀਆਂ ਗੱਲਾਂ ਉਹ ਦੇ ਵਿਖੇ ਅਸੀਂ ਸੁਣੀਆਂ ਹਨ ਉਹਨਾਂ ਵਿੱਚ ਸੱਚਾਈ ਨਹੀਂ ਹੈ, ਸਗੋਂ ਇਹ ਕੀ ਉਹ ਆਪ ਵੀ ਬਿਵਸਥਾ ਨੂੰ ਮੰਨ ਕੇ ਸਿੱਧੀ ਚਾਲ ਚੱਲਦਾ ਹੈ।

ਰਸੂਲਾਂ ਦੇ ਕਰਤੱਬ 21:25 (PANIRV)
Square Portrait Landscape 4K UHD
ਪਰ ਪਰਾਈਆਂ ਕੌਮਾਂ ਦੇ ਹੱਕ ਵਿੱਚ ਜਿਨ੍ਹਾਂ ਵਿਸ਼ਵਾਸ ਕੀਤਾ ਹੈ ਅਸੀਂ ਇਹ ਲਿਖ ਭੇਜਿਆ ਸੀ ਕਿ ਉਹ ਮੂਰਤਾਂ ਦੇ ਚੜ੍ਹਾਵੇ, ਲਹੂ, ਗਲ਼ ਘੁੱਟੇ ਹੋਏ ਦੇ ਮਾਸ ਅਤੇ ਹਰਾਮਕਾਰੀ ਤੋਂ ਆਪਣੇ ਆਪ ਨੂੰ ਬਚਾ ਕੇ ਰੱਖਣ।

ਰਸੂਲਾਂ ਦੇ ਕਰਤੱਬ 21:26 (PANIRV)
Square Portrait Landscape 4K UHD
ਤਦ ਪੌਲੁਸ ਨੇ ਉਨ੍ਹਾਂ ਮਨੁੱਖਾਂ ਨੂੰ ਨਾਲ ਲਿਆ ਅਤੇ ਦੂਜੇ ਦਿਨ ਉਨ੍ਹਾਂ ਨਾਲ ਆਪਣੇ ਆਪ ਨੂੰ ਸ਼ੁੱਧ ਕਰ ਕੇ ਹੈਕਲ ਵਿੱਚ ਗਿਆ ਅਤੇ ਸ਼ੁੱਧ ਹੋਣ ਦੇ ਦਿਨਾਂ ਦੇ ਪੂਰੇ ਹੋਣ ਦੀ ਖ਼ਬਰ ਦਿੰਦਾ ਗਿਆ, ਜਦੋਂ ਤੱਕ ਉਨ੍ਹਾਂ ਵਿੱਚੋਂ ਹਰੇਕ ਦੇ ਲਈ ਭੇਟ ਚੜ੍ਹਾਈ ਨਾ ਗਈ।

ਰਸੂਲਾਂ ਦੇ ਕਰਤੱਬ 21:27 (PANIRV)
Square Portrait Landscape 4K UHD
ਜਦ ਉਹ ਸੱਤ ਦਿਨ ਪੂਰੇ ਹੋਣ ਲੱਗੇ ਤਾਂ ਉਹਨਾਂ ਯਹੂਦੀਆਂ ਨੇ ਜਿਹੜੇ ਏਸ਼ੀਆ ਦੇ ਸਨ, ਉਹ ਨੂੰ ਹੈਕਲ ਵਿੱਚ ਵੇਖ ਕੇ ਸਾਰੀ ਭੀੜ ਨੂੰ ਭੜਕਾਇਆ।

ਰਸੂਲਾਂ ਦੇ ਕਰਤੱਬ 21:28 (PANIRV)
Square Portrait Landscape 4K UHD
ਅਤੇ ਪੌਲੁਸ ਨੂੰ ਫੜ ਲਿਆ ਅਤੇ ਦੁਹਾਈ ਦੇਣ ਲੱਗੇ, ਹੇ ਇਸਰਾਏਲੀ ਮਰਦੋ ਇੱਥੇ ਆਓ ਅਤੇ ਮਦਦ ਕਰੋ! ਇਹ ਉਹ ਮਨੁੱਖ ਹੈ ਜਿਹੜਾ ਹਰ ਥਾਂ ਸਾਡੀ ਕੌਮ, ਬਿਵਸਥਾ ਅਤੇ ਇਸ ਥਾਂ ਦੇ ਵਿਰੁੱਧ ਸਭਨਾਂ ਨੂੰ ਸਿੱਖਿਆ ਦਿੰਦਾ ਹੈ! ਅਤੇ ਉਸ ਨੇ ਯੂਨਾਨੀਆਂ ਨੂੰ ਵੀ ਹੈਕਲ ਵਿੱਚ ਲਿਆਂਦਾ ਅਤੇ ਇਸ ਪਵਿੱਤਰ ਥਾਂ ਨੂੰ ਭਰਿਸ਼ਟ ਕੀਤਾ ਹੈ।

ਰਸੂਲਾਂ ਦੇ ਕਰਤੱਬ 21:29 (PANIRV)
Square Portrait Landscape 4K UHD
ਇਸ ਲਈ ਜੋ ਉਨ੍ਹਾਂ ਨੇ ਇਸ ਤੋਂ ਪਹਿਲਾਂ ਸ਼ਹਿਰ ਵਿੱਚ ਤ੍ਰੋਫ਼ਿਮੁਸ ਅਫ਼ਸੀ ਨੂੰ ਉਹ ਦੇ ਨਾਲ ਦੇਖਿਆ ਸੀ ਅਤੇ ਸ਼ੱਕ ਕੀਤਾ ਜੋ ਪੌਲੁਸ ਉਹ ਨੂੰ ਹੈਕਲ ਵਿੱਚ ਲਿਆਇਆ ਹੋਵੇਗਾ।

ਰਸੂਲਾਂ ਦੇ ਕਰਤੱਬ 21:30 (PANIRV)
Square Portrait Landscape 4K UHD
ਤਦ ਸਾਰੇ ਸ਼ਹਿਰ ਵਿੱਚ ਰੌਲ਼ਾ ਪਿਆ ਅਤੇ ਲੋਕ ਦੌੜ ਕੇ ਇਕੱਠੇ ਹੋਏ, ਉਹ ਪੌਲੁਸ ਨੂੰ ਫੜ੍ਹ ਕੇ ਹੈਕਲੋਂ ਬਾਹਰ ਲੈ ਆਏ ਅਤੇ ਝੱਟ ਦਰਵਾਜ਼ੇ ਬੰਦ ਕੀਤੇ ਗਏ।

ਰਸੂਲਾਂ ਦੇ ਕਰਤੱਬ 21:31 (PANIRV)
Square Portrait Landscape 4K UHD
ਜਦੋਂ ਉਹ ਉਸ ਨੂੰ ਮਾਰ ਸੁੱਟਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਫੌਜ ਦੇ ਸਰਦਾਰ ਨੂੰ ਖ਼ਬਰ ਪਹੁੰਚੀ ਕਿ ਸਾਰੇ ਯਰੂਸ਼ਲਮ ਵਿੱਚ ਭਗਦੜ ਮੱਚ ਗਈ ਹੈ।

ਰਸੂਲਾਂ ਦੇ ਕਰਤੱਬ 21:32 (PANIRV)
Square Portrait Landscape 4K UHD
ਤਾਂ ਉਹ ਉਸੇ ਵੇਲੇ ਸਿਪਾਹੀਆਂ ਅਤੇ ਸੂਬੇਦਾਰਾਂ ਨੂੰ ਲੈ ਕੇ ਉਨ੍ਹਾਂ ਵੱਲ ਦੌੜ ਪਿਆ ਅਤੇ ਉਹ ਲੋਕ ਸਰਦਾਰ ਅਤੇ ਸਿਪਾਹੀਆਂ ਨੂੰ ਵੇਖ ਕੇ ਪੌਲੁਸ ਨੂੰ ਮਾਰਨ ਤੋਂ ਹੱਟ ਗਏ।

ਰਸੂਲਾਂ ਦੇ ਕਰਤੱਬ 21:33 (PANIRV)
Square Portrait Landscape 4K UHD
ਤਦ ਸਰਦਾਰ ਨੇ ਨੇੜੇ ਆ ਕੇ ਉਹ ਨੂੰ ਫੜ ਲਿਆ ਅਤੇ ਹੁਕਮ ਦਿੱਤਾ ਕਿ ਉਹ ਨੂੰ ਦੋ ਸੰਗਲਾਂ ਨਾਲ ਬੰਨ੍ਹ ਲਓ ਅਤੇ ਪੁੱਛਿਆ ਜੋ ਇਹ ਕੌਣ ਹੈ ਅਤੇ ਇਸ ਨੇ ਕੀ ਕੀਤਾ ਹੈ?

ਰਸੂਲਾਂ ਦੇ ਕਰਤੱਬ 21:34 (PANIRV)
Square Portrait Landscape 4K UHD
ਤਦ ਭੀੜ ਵਿੱਚੋਂ ਕਈ ਕੁਝ ਕਹਿਣ ਲੱਗੇ ਅਤੇ ਕਈ ਕੁਝ, ਜਦੋਂ ਉਹ ਉਸ ਰੌਲ਼ੇ ਦੇ ਕਾਰਨ ਅਸਲੀ ਗੱਲ ਪਤਾ ਨਾ ਕਰ ਸਕਿਆ ਤਾਂ ਉਸ ਨੇ ਹੁਕਮ ਦਿੱਤਾ ਕਿ ਇਹ ਨੂੰ ਕਿਲੇ ਵਿੱਚ ਲੈ ਜਾਓ।

ਰਸੂਲਾਂ ਦੇ ਕਰਤੱਬ 21:35 (PANIRV)
Square Portrait Landscape 4K UHD
ਅਤੇ ਜਦੋਂ ਉਹ ਪੌੜੀਆਂ ਉੱਤੇ ਪਹੁੰਚਿਆ ਤਾਂ ਇਸ ਤਰ੍ਹਾਂ ਹੋਇਆ ਜੋ ਹਿੰਸਕ ਭੀੜ ਦੇ ਕਾਰਨ, ਸਿਪਾਹੀਆਂ ਨੇ ਉਹ ਨੂੰ ਚੁੱਕ ਲਿਆ।

ਰਸੂਲਾਂ ਦੇ ਕਰਤੱਬ 21:36 (PANIRV)
Square Portrait Landscape 4K UHD
ਕਿਉਂ ਜੋ ਲੋਕਾਂ ਦੀ ਭੀੜ ਇਹ ਰੌਲ਼ਾ ਪਾਉਂਦੀ ਮਗਰ ਚੱਲੀ ਆਉਂਦੀ ਸੀ ਕਿ ਇਹ ਨੂੰ ਮਾਰ ਦਿਓ!।

ਰਸੂਲਾਂ ਦੇ ਕਰਤੱਬ 21:37 (PANIRV)
Square Portrait Landscape 4K UHD
ਜਦੋਂ ਪੌਲੁਸ ਨੂੰ ਕਿਲੇ ਦੇ ਅੰਦਰ ਲੈ ਜਾਣ ਲੱਗੇ ਤਾਂ ਉਹ ਨੇ ਸਰਦਾਰ ਨੂੰ ਕਿਹਾ, ਜੇ ਹੁਕਮ ਹੋਵੇ ਤਾਂ ਮੈਂ ਤੇਰੇ ਅੱਗੇ ਕੁਝ ਆਖਾਂ? ਉਹ ਬੋਲਿਆ, ਕੀ, ਤੂੰ ਯੂਨਾਨੀ ਬੋਲੀ ਜਾਣਦਾ ਹੈਂ?

ਰਸੂਲਾਂ ਦੇ ਕਰਤੱਬ 21:38 (PANIRV)
Square Portrait Landscape 4K UHD
ਕੀ ਤੂੰ ਉਹੋ ਮਿਸਰੀ ਨਹੀਂ ਹੈਂ, ਜਿਹੜਾ ਕੁਝ ਦਿਨ ਪਹਿਲਾਂ ਦੰਗਾ ਕਰ ਕੇ ਡਾਕੂਆਂ ਦੇ ਚਾਰ ਹਜ਼ਾਰ ਆਦਮੀਆਂ ਨੂੰ ਜੰਗਲ ਵਿੱਚ ਲੈ ਗਿਆ ਸੀ।

ਰਸੂਲਾਂ ਦੇ ਕਰਤੱਬ 21:39 (PANIRV)
Square Portrait Landscape 4K UHD
ਪੌਲੁਸ ਨੇ ਕਿਹਾ, ਮੈਂ ਤਾਂ ਇੱਕ ਯਹੂਦੀ ਮਨੁੱਖ ਕਿਲਕਿਯਾ ਦੇ ਤਰਸੁਸ ਦਾ ਰਹਿਣ ਵਾਲਾ ਹਾਂ, ਜੋ ਕੋਈ ਮਾੜਾ ਸ਼ਹਿਰ ਨਹੀਂ ਹੈ ਅਤੇ ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਲੋਕਾਂ ਨਾਲ ਬੋਲਣ ਦੀ ਆਗਿਆ ਦੇ।

ਰਸੂਲਾਂ ਦੇ ਕਰਤੱਬ 21:40 (PANIRV)
Square Portrait Landscape 4K UHD
ਜਦੋਂ ਉਸ ਨੇ ਆਗਿਆ ਦਿੱਤੀ ਤਾਂ ਪੌਲੁਸ ਨੇ ਪੌੜੀਆਂ ਉੱਤੇ ਖੜੇ ਹੋ ਕੇ ਲੋਕਾਂ ਨੂੰ ਹੱਥ ਨਾਲ ਇਸ਼ਾਰਾ ਕੀਤਾ ਅਤੇ ਜਦੋਂ ਉਹ ਸਭ ਚੁੱਪ-ਚਾਪ ਹੋ ਗਏ ਤਾਂ ਉਹ ਇਬਰਾਨੀ ਭਾਸ਼ਾ ਵਿੱਚ ਬੋਲਣ ਲੱਗਾ ਅਤੇ ਆਖਿਆ:

Available Bible Translations

American Standard Version (ASV)
Acts 21 (ASV) »
King James Version (KJV)
Acts 21 (KJV) »
GOD’S WORD® (GW)
Acts 21 (GW) »
Berean Bible (BSB)
Acts 21 (BSB) »
World English Bible (WEB)
Acts 21 (WEB) »
French Bible (LSG)
Actes 21 (LSG) »
Portuguese Bible (BSL)
Atos 21 (BSL) »
Spanish Bible (RVA)
Hechos 21 (RVA) »
Italian Bible (RIV)
Atti 21 (RIV) »
Chinese Simplified (CUVS)
使 徒 行 传 21 (CUVS) »
Chinese Traditional (CUVT)
使 徒 行 傳 21 (CUVT) »
Russian Bible (RUSV)
Деяния 21 (RUSV) »
Ukrainian Bible (UKR)
Дії 21 (UKR) »
Hungarian Bible (KAR)
Apostolok 21 (KAR) »
Bulgarian Bible (BULG)
Деяния 21 (BULG) »
Japanese Bible (JPN)
使徒行伝 21 (JPN) »

ਰਸੂਲਾਂ ਦੇ ਕਰਤੱਬ (PANIRV) Chapter Selection

PANIRV Book Selection List