ਰਸੂਲਾਂ ਦੇ ਕਰਤੱਬ Chapter 24 PANIRV Bible Verse Images

ਰਸੂਲਾਂ ਦੇ ਕਰਤੱਬ 24 Bible Verse Pictures. Choose from a large collection of inspirational, motivational and encouraging Bible verses with pictures of nature. Download and share ਰਸੂਲਾਂ ਦੇ ਕਰਤੱਬ 24 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਰਸੂਲਾਂ ਦੇ ਕਰਤੱਬ 24:1 (PANIRV)
Square Portrait Landscape 4K UHD
ਪੰਜਾਂ ਦਿਨਾਂ ਬਾਅਦ, ਹਨਾਨਿਯਾਹ ਪ੍ਰਧਾਨ ਜਾਜਕ ਕਈ ਬਜ਼ੁਰਗਾਂ ਨਾਲ ਤਰਤੁੱਲੁਸ ਨਾਮ ਦੇ ਇੱਕ ਵਕੀਲ ਨੂੰ ਨਾਲ ਲੈ ਕੇ ਆਇਆ ਅਤੇ ਉਨ੍ਹਾਂ ਨੇ ਪੌਲੁਸ ਦੇ ਵਿਰੁੱਧ ਹਾਕਮ ਦੇ ਕੰਨ ਭਰੇ।

ਰਸੂਲਾਂ ਦੇ ਕਰਤੱਬ 24:2 (PANIRV)
Square Portrait Landscape 4K UHD
ਅਤੇ ਜਦੋਂ ਉਹ ਬੁਲਾਇਆ ਗਿਆ ਤਾਂ ਤਰਤੁੱਲੁਸ ਇਹ ਕਹਿ ਕੇ ਉਸ ਉੱਤੇ ਦੋਸ਼ ਲਾਉਣ ਲੱਗਾ ਜੋ ਹੇ ਫ਼ੇਲਿਕਸ ਬਹਾਦੁਰ, ਇਸ ਲਈ ਜੋ ਅਸੀਂ ਤੁਹਾਡੇ ਕਾਰਨ ਵੱਡਾ ਸੁੱਖ ਭੋਗਦੇ ਹਾਂ ਅਤੇ ਤੁਹਾਡੀ ਸਿਆਣਪ ਨਾਲ ਇਸ ਕੌਮ ਦੇ ਬਹੁਤ ਸਾਰੇ ਕੰਮਾਂ ਦਾ ਸੁਧਾਰ ਕੀਤਾ ਜਾਂਦਾ ਹੈ।

ਰਸੂਲਾਂ ਦੇ ਕਰਤੱਬ 24:3 (PANIRV)
Square Portrait Landscape 4K UHD
ਅਸੀਂ ਹਰ ਪਰਕਾਰ ਅਤੇ ਹਰੇਕ ਸਥਾਨ ਤੇ ਇਹ ਗੱਲ ਬਹੁਤ ਧੰਨਵਾਦ ਨਾਲ ਮੰਨ ਲੈਂਦੇ ਹਾਂ।

ਰਸੂਲਾਂ ਦੇ ਕਰਤੱਬ 24:4 (PANIRV)
Square Portrait Landscape 4K UHD
ਪਰ ਇਸ ਲਈ ਜੋ ਤੁਹਾਨੂੰ ਬਹੁਤ ਔਖਾ ਨਾ ਕਰਾਂ ਮੈਂ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਕਿਰਪਾ ਕਰ ਕੇ ਸਾਡੀਆਂ ਥੋੜੀਆਂ ਜਿਹੀਆਂ ਗੱਲਾਂ ਸੁਣ ਲਓ।

ਰਸੂਲਾਂ ਦੇ ਕਰਤੱਬ 24:5 (PANIRV)
Square Portrait Landscape 4K UHD
ਕਿਉਂ ਜੋ ਅਸੀਂ ਇਸ ਮਨੁੱਖ ਨੂੰ ਇੱਕ ਮੁਸੀਬਤ ਖੜੀ ਕਰਨ ਵਾਲਾ ਅਤੇ ਸਾਰੀ ਦੁਨੀਆਂ ਦੇ ਸਭ ਯਹੂਦੀਆਂ ਵਿੱਚ ਫਸਾਦ ਪਾਉਣ ਵਾਲਾ ਵੇਖਿਆ ਅਤੇ ਉਹ ਨਾਸਰੀਆਂ ਦੇ ਪੰਥ ਦਾ ਆਗੂ ਹੈ।

ਰਸੂਲਾਂ ਦੇ ਕਰਤੱਬ 24:6 (PANIRV)
Square Portrait Landscape 4K UHD
ਇਸ ਨੇ ਹੈਕਲ ਨੂੰ ਵੀ ਭਰਿਸ਼ਟ ਕਰਨ ਦਾ ਯਤਨ ਕੀਤਾ। ਸੋ ਅਸੀਂ ਇਹ ਨੂੰ ਫੜ ਵੀ ਲਿਆ।

ਰਸੂਲਾਂ ਦੇ ਕਰਤੱਬ 24:7 (PANIRV)
Square Portrait Landscape 4K UHD
ਅਤੇ ਤੁਸੀਂ ਆਪ ਜਾਂਚ ਕਰ ਕੇ ਉਨ੍ਹਾਂ ਸਾਰੀਆਂ ਗੱਲਾਂ ਦੇ ਬਾਰੇ ਪਤਾ ਕਰ ਸਕੋਗੇ ਜੋ ਅਸੀਂ ਇਹ ਦੇ ਉੱਤੇ ਦੋਸ਼ ਲਾਉਂਦੇ ਹਾਂ।

ਰਸੂਲਾਂ ਦੇ ਕਰਤੱਬ 24:8 (PANIRV)
Square Portrait Landscape 4K UHD
ਯਹੂਦੀਆਂ ਨੇ ਵੀ ਏਕਾ ਕਰ ਕੇ ਕਿਹਾ ਜੋ ਇਹ ਗੱਲਾਂ ਇਸੇ ਤਰ੍ਹਾਂ ਹਨ।

ਰਸੂਲਾਂ ਦੇ ਕਰਤੱਬ 24:9 (PANIRV)
Square Portrait Landscape 4K UHD
ਬਾਕੀ ਯਹੂਦੀ ਵੀ ਸਹਿਮਤ ਹੋਏ ਅਤੇ ਆਖਿਆ ਕਿ ਜੋ ਗੱਲਾਂ ਤਰਤੁਮਸ ਨੇ ਆਖੀਆਂ ਸਨ, ਉਹ ਸੱਚ ਸਨ।

ਰਸੂਲਾਂ ਦੇ ਕਰਤੱਬ 24:10 (PANIRV)
Square Portrait Landscape 4K UHD
ਫ਼ੇਰ ਜਦੋਂ ਹਾਕਮ ਨੇ ਪੌਲੁਸ ਨੂੰ ਬੋਲਣ ਦਾ ਇਸ਼ਾਰਾ ਕੀਤਾ ਤਾਂ ਉਹ ਨੇ ਉੱਤਰ ਦਿੱਤਾ, ਮੈਨੂੰ ਪਤਾ ਹੈ ਜੋ ਤੁਸੀਂ ਬਹੁਤ ਸਾਲਾਂ ਤੋਂ ਇਸ ਕੌਮ ਦੇ ਹਾਕਮ ਹੋ ਇਸ ਲਈ ਮੈਂ ਹੌਂਸਲੇ ਨਾਲ ਆਪਣੀ ਸਫ਼ਾਈ ਦਿੰਦਾ ਹਾਂ।

ਰਸੂਲਾਂ ਦੇ ਕਰਤੱਬ 24:11 (PANIRV)
Square Portrait Landscape 4K UHD
ਕਿਉਂਕਿ ਤੁਸੀਂ ਜਾਣ ਸਕਦੇ ਹੋ ਜੋ ਬਾਰਾਂ ਦਿਨਾਂ ਤੋਂ ਵੱਧ ਨਹੀਂ ਹੋਏ ਕਿ ਮੈਂ ਬੰਦਗੀ ਕਰਨ ਲਈ ਯਰੂਸ਼ਲਮ ਨੂੰ ਗਿਆ ਸੀ।

ਰਸੂਲਾਂ ਦੇ ਕਰਤੱਬ 24:12 (PANIRV)
Square Portrait Landscape 4K UHD
ਅਤੇ ਉਨ੍ਹਾਂ ਨੇ ਹੈਕਲ ਵਿੱਚ ਮੈਨੂੰ ਕਿਸੇ ਦੇ ਨਾਲ ਬਹਿਸ ਕਰਦੇ ਜਾਂ ਲੋਕਾਂ ਨੂੰ ਭੜਕਾਉਂਦੇ ਨਹੀਂ ਵੇਖਿਆ, ਨਾ ਤਾਂ ਪ੍ਰਾਰਥਨਾ ਘਰਾਂ ਵਿੱਚ, ਨਾ ਸ਼ਹਿਰ ਵਿੱਚ।

ਰਸੂਲਾਂ ਦੇ ਕਰਤੱਬ 24:13 (PANIRV)
Square Portrait Landscape 4K UHD
ਅਤੇ ਨਾ ਉਨ੍ਹਾਂ ਗੱਲਾਂ ਨੂੰ ਜਿਨ੍ਹਾਂ ਦਾ ਹੁਣ ਮੇਰੇ ਉੱਤੇ ਦੋਸ਼ ਲਾਉਂਦੇ ਹਨ ਤੁਹਾਡੇ ਅੱਗੇ ਸਾਬਤ ਕਰ ਸਕਦੇ ਹਨ।

ਰਸੂਲਾਂ ਦੇ ਕਰਤੱਬ 24:14 (PANIRV)
Square Portrait Landscape 4K UHD
ਪਰ ਮੈਂ ਤੁਹਾਡੇ ਅੱਗੇ ਇਹ ਮੰਨ ਲੈਂਦਾ ਹਾਂ ਕਿ ਜਿਸ ਰਾਹ ਨੂੰ ਉਹ ਕੁਰਾਹ ਕਰਕੇ ਆਖਦੇ ਹਨ ਉਸੇ ਦੇ ਅਨੁਸਾਰ ਮੈਂ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਦੀ ਬੰਦਗੀ ਕਰਦਾ ਹਾਂ ਅਤੇ ਸਾਰੀਆਂ ਗੱਲਾਂ ਨੂੰ ਮੰਨਦਾ ਹਾਂ ਜਿਹੜੀਆਂ ਬਿਵਸਥਾ ਨਾਲ ਮਿਲਦੀਆਂ ਹਨ ਅਤੇ ਜਿਹੜੀਆਂ ਨਬੀਆਂ ਵਿੱਚ ਲਿਖੀਆਂ ਹੋਈਆਂ ਹਨ।

ਰਸੂਲਾਂ ਦੇ ਕਰਤੱਬ 24:15 (PANIRV)
Square Portrait Landscape 4K UHD
ਅਤੇ ਪਰਮੇਸ਼ੁਰ ਤੋਂ ਇਹ ਆਸ ਰੱਖਦਾ ਹਾਂ ਜਿਸ ਦੀ ਇਹ ਆਪ ਵੀ ਉਡੀਕ ਕਰਦੇ ਹਨ ਕਿ ਭਾਵੇਂ ਧਰਮੀ, ਭਾਵੇਂ ਕੁਧਰਮੀ ਦੋਹਾਂ ਦਾ ਜੀ ਉੱਠਣਾ ਹੋਵੇਗਾ।

ਰਸੂਲਾਂ ਦੇ ਕਰਤੱਬ 24:16 (PANIRV)
Square Portrait Landscape 4K UHD
ਮੈਂ ਆਪ ਵੀ ਇਸ ਵਿੱਚ ਯਤਨ ਕਰਦਾ ਹਾਂ ਜੋ ਪਰਮੇਸ਼ੁਰ ਅਤੇ ਮਨੁੱਖਾਂ ਦੇ ਸਾਹਮਣੇ ਕਦੇ ਮੇਰਾ ਮਨ ਮੈਨੂੰ ਦੋਸ਼ੀ ਨਾ ਠਹਿਰਾਵੇ।

ਰਸੂਲਾਂ ਦੇ ਕਰਤੱਬ 24:17 (PANIRV)
Square Portrait Landscape 4K UHD
ਕਈ ਸਾਲਾਂ ਬਾਅਦ ਮੈਂ ਆਪਣੀ ਕੌਮ ਦੇ ਲਈ ਦਾਨ ਪਹੁੰਚਾਉਣ ਅਤੇ ਭੇਟ ਚੜ੍ਹਾਉਣ ਆਇਆ।

ਰਸੂਲਾਂ ਦੇ ਕਰਤੱਬ 24:18 (PANIRV)
Square Portrait Landscape 4K UHD
ਇਨ੍ਹਾਂ ਹੀ ਗੱਲਾਂ ਵਿੱਚ ਉਨ੍ਹਾਂ ਨੇ ਮੈਨੂੰ ਹੈਕਲ ਵਿੱਚ ਸ਼ੁੱਧ ਹੋਏ ਵੇਖਿਆ ਨਾ ਤਾਂ ਭੀੜ ਅਤੇ ਨਾ ਰੌਲ਼ੇ ਨਾਲ

ਰਸੂਲਾਂ ਦੇ ਕਰਤੱਬ 24:19 (PANIRV)
Square Portrait Landscape 4K UHD
ਪਰ ਏਸ਼ੀਆ ਦੇ ਕਈ ਯਹੂਦੀ ਸਨ ਜਿਨ੍ਹਾਂ ਨੂੰ ਚਾਹੀਦਾ ਸੀ ਜੋ ਤੁਹਾਡੇ ਅੱਗੇ ਹਾਜ਼ਰ ਹੁੰਦੇ ਅਤੇ ਜੇ ਮੇਰੇ ਵਿਰੁੱਧ ਕੋਈ ਗੱਲ ਹੈ ਤਾਂ ਤੁਹਾਡੇ ਸਾਹਮਣੇ ਮੇਰੇ ਉੱਤੇ ਕੋਈ ਦੋਸ਼ ਲਗਾਉਂਦੇ।

ਰਸੂਲਾਂ ਦੇ ਕਰਤੱਬ 24:20 (PANIRV)
Square Portrait Landscape 4K UHD
ਜਾਂ ਇਹੋ ਆਪ ਕਹਿ ਦੇਣ ਕਿ ਉਨ੍ਹਾਂ ਨੇ ਜਦੋਂ ਮੈਂ ਸਭਾ ਦੇ ਅੱਗੇ ਖੜ੍ਹਾ ਸੀ, ਮੇਰੇ ਵਿੱਚ ਕੀ ਬੁਰਿਆਈ ਵੇਖੀ?

ਰਸੂਲਾਂ ਦੇ ਕਰਤੱਬ 24:21 (PANIRV)
Square Portrait Landscape 4K UHD
ਬਿਨ੍ਹਾਂ ਇਸ ਇੱਕ ਗੱਲ ਦੇ ਜਿਹੜੀ ਮੈਂ ਉਨ੍ਹਾਂ ਵਿੱਚ ਖੜੇ ਪੁਕਾਰ ਕੇ ਆਖੀ ਸੀ ਕਿ ਮੁਰਦਿਆਂ ਦੇ ਜੀ ਉੱਠਣ ਦੇ ਬਾਰੇ ਅੱਜ ਮੇਰੇ ਉੱਤੇ ਦੋਸ਼ ਲਾਇਆ ਜਾਂਦਾ ਹੈ।

ਰਸੂਲਾਂ ਦੇ ਕਰਤੱਬ 24:22 (PANIRV)
Square Portrait Landscape 4K UHD
ਪਰ ਫ਼ੇਲਿਕਸ ਨੇ ਜਿਹੜਾ ਇਸ ਪੰਥ ਦੀਆਂ ਗੱਲਾਂ ਨੂੰ ਚੰਗੀ ਤਰ੍ਹਾਂ ਜਾਣਦਾ ਸੀ ਇਹ ਕਹਿ ਕੇ ਉਨ੍ਹਾਂ ਨੂੰ ਟਾਲ ਦਿੱਤਾ ਕਿ ਜਦੋਂ ਲੁਸਿਯਸ ਫੌਜ ਦਾ ਸਰਦਾਰ ਆਵੇਗਾ ਤਾਂ ਮੈਂ ਤੁਹਾਡੀਆਂ ਗੱਲਾਂ ਦਾ ਫੈਸਲਾ ਕਰਾਂਗਾ।

ਰਸੂਲਾਂ ਦੇ ਕਰਤੱਬ 24:23 (PANIRV)
Square Portrait Landscape 4K UHD
ਫੇਰ ਉਹ ਨੇ ਸੂਬੇਦਾਰ ਨੂੰ ਹੁਕਮ ਦਿੱਤਾ ਜੋ ਪੌਲੁਸ ਨੂੰ ਨਜ਼ਰਬੰਦ ਰੱਖ ਅਤੇ ਉਹ ਨੂੰ ਚੈਨ ਕਰਨ ਦੇ ਅਤੇ ਉਸ ਦੇ ਆਪਣਿਆਂ ਵਿੱਚੋਂ ਕਿਸੇ ਨੂੰ ਉਹ ਦੀ ਸੇਵਾ ਕਰਨ ਤੋਂ ਨਾ ਰੋਕ।

ਰਸੂਲਾਂ ਦੇ ਕਰਤੱਬ 24:24 (PANIRV)
Square Portrait Landscape 4K UHD
ਪਰ ਕਈ ਦਿਨਾਂ ਤੋਂ ਬਾਅਦ ਫ਼ੇਲਿਕਸ ਆਪਣੀ ਪਤਨੀ ਦਰੂਸਿੱਲਾ ਨਾਲ ਜਿਹੜੀ ਯਹੂਦਣ ਸੀ ਆਇਆ ਅਤੇ ਪੌਲੁਸ ਨੂੰ ਬੁਲਾ ਕੇ ਮਸੀਹ ਯਿਸੂ ਦੇ ਉੱਤੇ ਵਿਸ਼ਵਾਸ ਕਰਨ ਦੇ ਬਾਰੇ ਉਸ ਤੋਂ ਸੁਣਿਆ।

ਰਸੂਲਾਂ ਦੇ ਕਰਤੱਬ 24:25 (PANIRV)
Square Portrait Landscape 4K UHD
ਜਦੋਂ ਉਹ ਧਰਮ, ਸੰਜਮ ਅਤੇ ਹੋਣ ਵਾਲੀ ਅਦਾਲਤ ਦੇ ਬਾਰੇ ਬਚਨ ਸੁਣਾ ਰਿਹਾ ਸੀ ਤਾਂ ਫ਼ੇਲਿਕਸ ਡਰ ਗਿਆ ਅਤੇ ਉੱਤਰ ਦਿੱਤਾ ਕਿ ਹੁਣ ਤੂੰ ਜਾ, ਫਿਰ ਜਦੋਂ ਮੈਂ ਵਿਹਲਾ ਹੋਵਾਂਗਾ ਤਾਂ ਤੈਨੂੰ ਬੁਲਾਵਾਂਗਾ।

ਰਸੂਲਾਂ ਦੇ ਕਰਤੱਬ 24:26 (PANIRV)
Square Portrait Landscape 4K UHD
ਅਤੇ ਇਹ ਵੀ ਆਸ ਰੱਖਦਾ ਸੀ ਕਿ ਪੌਲੁਸ ਮੈਨੂੰ ਕੁਝ ਪੈਸਾ ਦੇਵੇਗਾ। ਇਸੇ ਗੱਲੋਂ ਉਹ ਨੂੰ ਬਹੁਤ ਵਾਰੀ ਬੁਲਾ ਕੇ ਉਸ ਨਾਲ ਗੱਲਬਾਤ ਕਰਦਾ ਹੁੰਦਾ ਸੀ।

ਰਸੂਲਾਂ ਦੇ ਕਰਤੱਬ 24:27 (PANIRV)
Square Portrait Landscape 4K UHD
ਅਤੇ ਜਦੋਂ ਦੋ ਸਾਲ ਪੂਰੇ ਹੋਏ, ਪੁਰਕਿਯੁਸ ਫ਼ੇਸਤੁਸ ਫ਼ੇਲਿਕਸ ਦੇ ਥਾਂ ਹਾਕਮ ਹੋ ਕੇ ਆਇਆ ਅਤੇ ਫ਼ੇਲਿਕਸ ਜੋ ਇਹ ਚਾਹੁੰਦਾ ਸੀ ਕਿ ਯਹੂਦੀਆਂ ਨੂੰ ਖੁਸ਼ ਕਰੇ ਪੌਲੁਸ ਨੂੰ ਕੈਦ ਵਿੱਚ ਹੀ ਛੱਡ ਗਿਆ।

Available Bible Translations

American Standard Version (ASV)
Acts 24 (ASV) »
King James Version (KJV)
Acts 24 (KJV) »
GOD’S WORD® (GW)
Acts 24 (GW) »
Berean Bible (BSB)
Acts 24 (BSB) »
World English Bible (WEB)
Acts 24 (WEB) »
French Bible (LSG)
Actes 24 (LSG) »
Portuguese Bible (BSL)
Atos 24 (BSL) »
Spanish Bible (RVA)
Hechos 24 (RVA) »
Italian Bible (RIV)
Atti 24 (RIV) »
Chinese Simplified (CUVS)
使 徒 行 传 24 (CUVS) »
Chinese Traditional (CUVT)
使 徒 行 傳 24 (CUVT) »
Russian Bible (RUSV)
Деяния 24 (RUSV) »
Ukrainian Bible (UKR)
Дії 24 (UKR) »
Hungarian Bible (KAR)
Apostolok 24 (KAR) »
Bulgarian Bible (BULG)
Деяния 24 (BULG) »
Japanese Bible (JPN)
使徒行伝 24 (JPN) »

ਰਸੂਲਾਂ ਦੇ ਕਰਤੱਬ (PANIRV) Chapter Selection

PANIRV Book Selection List