ਰਸੂਲਾਂ ਦੇ ਕਰਤੱਬ Chapter 25 PANIRV Bible Verse Images

ਰਸੂਲਾਂ ਦੇ ਕਰਤੱਬ 25 Bible Verse Pictures. Choose from a large collection of inspirational, motivational and encouraging Bible verses with pictures of nature. Download and share ਰਸੂਲਾਂ ਦੇ ਕਰਤੱਬ 25 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਰਸੂਲਾਂ ਦੇ ਕਰਤੱਬ 25:1 (PANIRV)
Square Portrait Landscape 4K UHD
ਉਪਰੰਤ ਫ਼ੇਸਤੁਸ ਉਸ ਸੂਬੇ ਵਿੱਚ ਪਹੁੰਚ ਕੇ ਤਿੰਨਾਂ ਦਿਨਾਂ ਦੇ ਮਗਰੋਂ ਕੈਸਰਿਯਾ ਤੋਂ ਯਰੂਸ਼ਲਮ ਨੂੰ ਗਿਆ।

ਰਸੂਲਾਂ ਦੇ ਕਰਤੱਬ 25:2 (PANIRV)
Square Portrait Landscape 4K UHD
ਤਦ ਮੁੱਖ ਜਾਜਕਾਂ ਅਤੇ ਯਹੂਦੀਆਂ ਦੇ ਅਧਿਕਾਰੀਆਂ ਨੇ ਪੌਲੁਸ ਦੇ ਵਿਰੁੱਧ ਉਹ ਦੇ ਕੰਨ ਭਰੇ।

ਰਸੂਲਾਂ ਦੇ ਕਰਤੱਬ 25:3 (PANIRV)
Square Portrait Landscape 4K UHD
ਅਤੇ ਉਸ ਦੀਆਂ ਮਿੰਨਤਾਂ ਕਰ ਕੇ ਕਿਹਾ ਜੋ ਉਹ ਨੂੰ ਯਰੂਸ਼ਲਮ ਵਿੱਚ ਬੁਲਾਵੇ ਅਤੇ ਸਾਜਿਸ਼ ਬਣਾਈ, ਜੋ ਉਹ ਨੂੰ ਰਸਤੇ ਵਿੱਚ ਹੀ ਮਾਰ ਸੁੱਟਣ।

ਰਸੂਲਾਂ ਦੇ ਕਰਤੱਬ 25:4 (PANIRV)
Square Portrait Landscape 4K UHD
ਉਪਰੰਤ ਫ਼ੇਸਤੁਸ ਨੇ ਉੱਤਰ ਦਿੱਤਾ ਜੋ ਪੌਲੁਸ ਕੈਸਰਿਯਾ ਵਿੱਚ ਨਜ਼ਰਬੰਦ ਹੈ ਅਤੇ ਮੈਂ ਆਪ ਉੱਥੇ ਜਲਦੀ ਜਾਣ ਨੂੰ ਤਿਆਰ ਹਾਂ।

ਰਸੂਲਾਂ ਦੇ ਕਰਤੱਬ 25:5 (PANIRV)
Square Portrait Landscape 4K UHD
ਫੇਰ ਬੋਲਿਆ, ਜਿਹੜੇ ਤੁਹਾਡੇ ਵਿੱਚੋਂ ਆਗੂ ਹੋਣ ਉਹ ਮੇਰੇ ਨਾਲ ਚੱਲਣ ਅਤੇ ਜੇ ਉਸ ਵਿੱਚ ਕੋਈ ਔਗੁਣ ਹੋਵੇ ਤਾਂ ਉਹ ਦੇ ਉੱਤੇ ਦੋਸ਼ ਸਾਬਤ ਕਰਨ।

ਰਸੂਲਾਂ ਦੇ ਕਰਤੱਬ 25:6 (PANIRV)
Square Portrait Landscape 4K UHD
ਉਹ ਉਨ੍ਹਾਂ ਵਿੱਚ ਕੋਈ ਅੱਠ ਦਸ ਦਿਨ ਰਹਿ ਕੇ ਕੈਸਰਿਯਾ ਨੂੰ ਗਿਆ ਅਤੇ ਅਗਲੇ ਦਿਨ ਅਦਾਲਤ ਦੀ ਗੱਦੀ ਉੱਤੇ ਬੈਠ ਕੇ ਹੁਕਮ ਦਿੱਤਾ ਜੋ ਪੌਲੁਸ ਨੂੰ ਲਿਆਉਣ।

ਰਸੂਲਾਂ ਦੇ ਕਰਤੱਬ 25:7 (PANIRV)
Square Portrait Landscape 4K UHD
ਜਦੋਂ ਉਹ ਹਾਜ਼ਰ ਹੋਇਆ ਤਾਂ ਯਹੂਦੀ ਜਿਹੜੇ ਯਰੂਸ਼ਲਮ ਤੋਂ ਆਏ ਸਨ ਉਹ ਦੇ ਆਲੇ-ਦੁਆਲੇ ਖੜੇ ਹੋ ਕੇ ਉਸ ਉੱਤੇ ਬਹੁਤ ਸਾਰੇ ਦੋਸ਼ ਲਾਉਣ ਲੱਗੇ ਜਿਨ੍ਹਾਂ ਨੂੰ ਸਾਬਤ ਨਾ ਕਰ ਸਕੇ।

ਰਸੂਲਾਂ ਦੇ ਕਰਤੱਬ 25:8 (PANIRV)
Square Portrait Landscape 4K UHD
ਪਰ ਪੌਲੁਸ ਨੇ ਆਪਣੀ ਸਫ਼ਾਈ ਵਿੱਚ ਕਿਹਾ ਕਿ ਨਾ ਤਾਂ ਮੈਂ ਯਹੂਦੀਆਂ ਦੀ ਬਿਵਸਥਾ ਦਾ, ਨਾ ਹੈਕਲ ਦਾ, ਨਾ ਕੈਸਰ ਦਾ ਕੁਝ ਵਿਗਾੜਿਆ ਹੈ।

ਰਸੂਲਾਂ ਦੇ ਕਰਤੱਬ 25:9 (PANIRV)
Square Portrait Landscape 4K UHD
ਪਰ ਫ਼ੇਸਤੁਸ ਨੇ ਜੋ ਚਾਹੁੰਦਾ ਸੀ ਕਿ ਯਹੂਦੀਆਂ ਨੂੰ ਪਰਸੰਨ ਕਰੇ ਅੱਗੋਂ ਪੌਲੁਸ ਨੂੰ ਆਖਿਆ, ਕੀ ਤੂੰ ਯਰੂਸ਼ਲਮ ਵਿੱਚ ਜਾਣਾ ਚਾਹੁੰਦਾ ਹੈਂ ਕਿ ਉੱਥੇ ਮੇਰੇ ਅੱਗੇ ਇਨ੍ਹਾਂ ਗੱਲਾਂ ਬਾਰੇ ਤੇਰਾ ਨਿਆਂ ਕੀਤਾ ਜਾਵੇ?

ਰਸੂਲਾਂ ਦੇ ਕਰਤੱਬ 25:10 (PANIRV)
Square Portrait Landscape 4K UHD
ਪੌਲੁਸ ਨੇ ਕਿਹਾ, ਮੈਂ ਕੈਸਰੀ ਅਦਾਲਤ ਦੀ ਗੱਦੀ ਦੇ ਅੱਗੇ ਖੜ੍ਹਾ ਹਾਂ। ਚਾਹੀਦਾ ਹੈ ਕਿ ਮੇਰਾ ਨਿਆਂ ਇੱਥੇ ਹੀ ਹੋਵੇ। ਯਹੂਦੀਆਂ ਦੇ ਨਾਲ ਮੈਂ ਕੁਝ ਵੀ ਗਲਤ ਨਹੀਂ ਕੀਤਾ ਜਿਵੇਂ ਕਿ ਤੁਸੀਂ ਵੀ ਚੰਗੀ ਤਰ੍ਹਾਂ ਜਾਣਦੇ ਹੋ।

ਰਸੂਲਾਂ ਦੇ ਕਰਤੱਬ 25:11 (PANIRV)
Square Portrait Landscape 4K UHD
ਸੋ ਜੇ ਮੈਂ ਕੁਝ ਗਲਤ ਕੀਤਾ ਅਤੇ ਕਤਲ ਦੇ ਲਾਇਕ ਕੋਈ ਕੰਮ ਕੀਤਾ ਹੋਵੇ ਤਾਂ ਮੈਂ ਕਤਲ ਹੋਣ ਵਿੱਚ ਕੋਈ ਇਨਕਾਰ ਨਹੀਂ ਕਰਦਾ ਪਰ ਜੇ ਉਨ੍ਹਾਂ ਗੱਲਾਂ ਵਿੱਚੋਂ ਕੁਝ ਵੀ ਸਾਬਤ ਨਾ ਹੋਵੇ ਜਿਨ੍ਹਾਂ ਦਾ ਇਹ ਮੇਰੇ ਉੱਤੇ ਦੋਸ਼ ਲਾਉਂਦੇ ਹਨ ਤਾਂ ਕਿਸੇ ਦੀ ਹਿੰਮਤ ਨਹੀਂ ਜੋ ਮੈਨੂੰ ਉਨ੍ਹਾਂ ਦੇ ਹਵਾਲੇ ਕਰੇ। ਮੈਂ ਕੈਸਰ ਦੀ ਦੁਹਾਈ ਦਿੰਦਾ ਹਾਂ!

ਰਸੂਲਾਂ ਦੇ ਕਰਤੱਬ 25:12 (PANIRV)
Square Portrait Landscape 4K UHD
ਤਦ ਫ਼ੇਸਤੁਸ ਨੇ ਸਲਾਹਕਾਰਾਂ ਨਾਲ ਗੱਲ ਕਰ ਕੇ ਉੱਤਰ ਦਿੱਤਾ ਕਿ ਤੂੰ ਕੈਸਰ ਦੀ ਦੁਹਾਈ ਦਿੱਤੀ ਹੈ, ਤੂੰ ਕੈਸਰ ਹੀ ਦੇ ਕੋਲ ਜਾਏਂਗਾ!

ਰਸੂਲਾਂ ਦੇ ਕਰਤੱਬ 25:13 (PANIRV)
Square Portrait Landscape 4K UHD
ਕੁਝ ਦਿਨਾਂ ਬਾਅਦ, ਰਾਜਾ ਅਗ੍ਰਿੱਪਾ ਅਤੇ ਬਰਨੀਕੇ ਕੈਸਰਿਯਾ ਵਿੱਚ ਫ਼ੇਸਤੁਸ ਨੂੰ ਮਿਲਣ ਲਈ ਆਏ।

ਰਸੂਲਾਂ ਦੇ ਕਰਤੱਬ 25:14 (PANIRV)
Square Portrait Landscape 4K UHD
ਅਤੇ ਜਦੋਂ ਉਹ ਉੱਥੇ ਕਈ ਦਿਨ ਰਹੇ ਤਾਂ ਫ਼ੇਸਤੁਸ ਨੇ ਪੌਲੁਸ ਦੀ ਕਹਾਣੀ ਰਾਜੇ ਨੂੰ ਸੁਣਾ ਕੇ ਕਿਹਾ ਜੋ ਇੱਕ ਮਨੁੱਖ ਹੈ ਜਿਹ ਨੂੰ ਫ਼ੇਲਿਕਸ ਕੈਦ ਵਿੱਚ ਛੱਡ ਗਿਆ।

ਰਸੂਲਾਂ ਦੇ ਕਰਤੱਬ 25:15 (PANIRV)
Square Portrait Landscape 4K UHD
ਅਤੇ ਜਦੋਂ ਮੈਂ ਯਰੂਸ਼ਲਮ ਵਿੱਚ ਸੀ ਤਾਂ ਮੁੱਖ ਜਾਜਕਾਂ ਅਤੇ ਯਹੂਦੀਆਂ ਦੇ ਬਜ਼ੁਰਗਾਂ ਨੇ ਉਹ ਦੇ ਬਾਰੇ ਮੈਨੂੰ ਗੱਲਾਂ ਦੱਸੀਆਂ ਅਤੇ ਬੇਨਤੀ ਕੀਤੀ ਜੋ ਉਸ ਤੇ ਸਜ਼ਾ ਦਾ ਹੁਕਮ ਹੋਵੇ।

ਰਸੂਲਾਂ ਦੇ ਕਰਤੱਬ 25:16 (PANIRV)
Square Portrait Landscape 4K UHD
ਉਨ੍ਹਾਂ ਨੂੰ ਮੈਂ ਇਹ ਉੱਤਰ ਦਿੱਤਾ ਕਿ ਰੋਮੀਆਂ ਦਾ ਕਨੂੰਨ ਨਹੀਂ ਹੈ ਜੋ ਕਿਸੇ ਮਨੁੱਖ ਨੂੰ ਹਵਾਲੇ ਕਰਨ ਜਿਨ੍ਹਾਂ ਚਿਰ ਆਪਣੇ ਦੋਸ਼ ਲਗਾਉਣ ਵਾਲਿਆਂ ਦੇ ਸਾਹਮਣੇ ਸਫ਼ਾਈ ਦੇਣ ਦਾ ਮੌਕਾ ਨਾ ਪਾਵੇ।

ਰਸੂਲਾਂ ਦੇ ਕਰਤੱਬ 25:17 (PANIRV)
Square Portrait Landscape 4K UHD
ਸੋ ਜਦੋਂ ਉਹ ਇੱਥੇ ਇਕੱਠੇ ਹੋਏ ਤਾਂ ਮੈਂ ਬਿਨ੍ਹਾਂ ਕੁਝ ਦੇਰ ਕੀਤੇ ਅਗਲੇ ਦਿਨ ਅਦਾਲਤ ਦੀ ਗੱਦੀ ਤੇ ਬੈਠ ਕੇ ਹੁਕਮ ਦਿੱਤਾ ਜੋ ਉਸ ਮਨੁੱਖ ਨੂੰ ਹਾਜ਼ਰ ਕਰਨ।

ਰਸੂਲਾਂ ਦੇ ਕਰਤੱਬ 25:18 (PANIRV)
Square Portrait Landscape 4K UHD
ਪਰ ਜਦੋਂ ਉਹ ਦੇ ਉੱਤੇ ਦੋਸ਼ ਲਗਾਉਣ ਵਾਲੇ ਖੜੇ ਹੋਏ ਤਾਂ ਉਨ੍ਹਾਂ ਨੇ ਇਹੋ ਜਿਹੀ ਕੋਈ ਬੁਰੀ ਗੱਲ ਉਹ ਦੇ ਬਾਰੇ ਆਖੀ ਜਿਹੀ ਮੈਂ ਸਮਝਦਾ ਸੀ।

ਰਸੂਲਾਂ ਦੇ ਕਰਤੱਬ 25:19 (PANIRV)
Square Portrait Landscape 4K UHD
ਪਰ ਉਹ ਆਪਣੀ ਦੇਵਪੂਜਾ ਬਾਰੇ ਅਤੇ ਕਿਸੇ ਯਿਸੂ ਦੇ ਵਿਖੇ ਜੋ ਮਰ ਚੁੱਕਿਆ ਪਰ ਪੌਲੁਸ ਆਖਦਾ ਕਿ ਉਹ ਤਾਂ ਜਿਉਂਦਾ ਹੈ ਉਸ ਨਾਲ ਝਗੜਾ ਕਰਦੇ ਸਨ।

ਰਸੂਲਾਂ ਦੇ ਕਰਤੱਬ 25:20 (PANIRV)
Square Portrait Landscape 4K UHD
ਜਦੋਂ ਮੈਂ ਦੁਬਧਾ ਵਿੱਚ ਪਿਆ ਕਿ ਇਨ੍ਹਾਂ ਗੱਲਾਂ ਦਾ ਕਿਵੇਂ ਨਿਬੇੜਾ ਕਰਾਂ ਤਾਂ ਮੈਂ ਪੁੱਛਿਆ, ਤੂੰ ਯਰੂਸ਼ਲਮ ਵਿੱਚ ਜਾਣ ਲਈ ਸਹਿਮਤ ਹੈਂ ਜੋ ਉੱਥੇ ਇਨ੍ਹਾਂ ਗੱਲਾਂ ਦੇ ਬਾਰੇ ਤੇਰਾ ਨਿਆਂ ਹੋਵੇ?

ਰਸੂਲਾਂ ਦੇ ਕਰਤੱਬ 25:21 (PANIRV)
Square Portrait Landscape 4K UHD
ਪਰ ਜਦੋਂ ਪੌਲੁਸ ਨੇ ਦੁਹਾਈ ਦਿੱਤੀ ਜੋ ਮੇਰਾ ਨਿਆਂ ਪਾਤਸ਼ਾਹ ਦੀ ਅਦਾਲਤ ਉੱਤੇ ਰਹਿਣ ਦਿਓ ਤਾਂ ਮੈਂ ਹੁਕਮ ਦਿੱਤਾ ਜੋ ਉਹ ਨਜ਼ਰਬੰਦ ਰਹੇ ਜਦੋਂ ਤੱਕ ਮੈਂ ਉਹ ਨੂੰ ਕੈਸਰ ਕੋਲ ਨਾ ਭੇਜਾਂ।

ਰਸੂਲਾਂ ਦੇ ਕਰਤੱਬ 25:22 (PANIRV)
Square Portrait Landscape 4K UHD
ਉਪਰੰਤ ਅਗ੍ਰਿੱਪਾ ਨੇ ਫ਼ੇਸਤੁਸ ਨੂੰ ਕਿਹਾ ਕਿ ਮੈਂ ਆਪ ਵੀ ਉਸ ਮਨੁੱਖ ਨੂੰ ਸੁਣਨਾ ਚਾਹੁੰਦਾ ਹਾਂ। ਉਹ ਬੋਲਿਆ, ਤੂੰ ਕੱਲ ਉਹ ਦੀ ਸੁਣ ਲਵੀਂ।

ਰਸੂਲਾਂ ਦੇ ਕਰਤੱਬ 25:23 (PANIRV)
Square Portrait Landscape 4K UHD
ਸੋ ਦੂਜੇ ਦਿਨ ਜਦੋਂ ਅਗ੍ਰਿੱਪਾ ਅਤੇ ਬਰਨੀਕੇ ਵੱਡੀ ਧੂਮ-ਧਾਮ ਨਾਲ ਆਏ ਅਤੇ ਫੌਜ ਦੇ ਸਰਦਾਰਾਂ ਅਤੇ ਸ਼ਹਿਰ ਦੇ ਉੱਤਮ ਲੋਕਾਂ ਨਾਲ ਕਚਿਹਰੀ ਵਿੱਚ ਜਾ ਵੜੇ ਤਾਂ ਫ਼ੇਸਤੁਸ ਦੇ ਹੁਕਮ ਨਾਲ ਪੌਲੁਸ ਨੂੰ ਲਿਆਏ।

ਰਸੂਲਾਂ ਦੇ ਕਰਤੱਬ 25:24 (PANIRV)
Square Portrait Landscape 4K UHD
ਤਦ ਫ਼ੇਸਤੁਸ ਨੇ ਆਖਿਆ, ਹੇ ਰਾਜਾ ਅਗ੍ਰਿੱਪਾ ਅਤੇ ਸਭ ਲੋਕੋ ਜਿਹੜੇ ਇੱਥੇ ਸਾਡੇ ਨਾਲ ਹਾਜ਼ਰ ਹੋ, ਤੁਸੀਂ ਇਸ ਮਨੁੱਖ ਨੂੰ ਵੇਖਦੇ ਹੋ ਜਿਹ ਦੇ ਕਾਰਨ ਯਹੂਦੀਆਂ ਦੇ ਸਾਰੇ ਲੋਕ ਯਰੂਸ਼ਲਮ ਵਿੱਚ ਅਤੇ ਇੱਥੇ ਵੀ ਮੇਰੇ ਪਿੱਛੇ ਪਏ ਅਤੇ ਇਹ ਰੌਲ਼ਾ ਪਾਉਂਦੇ ਸਨ ਜੋ ਇਹ ਦਾ ਅੱਗੇ ਨੂੰ ਜਿਉਂਦਾ ਰਹਿਣਾ ਹੀ ਯੋਗ ਨਹੀਂ।

ਰਸੂਲਾਂ ਦੇ ਕਰਤੱਬ 25:25 (PANIRV)
Square Portrait Landscape 4K UHD
ਪਰ ਮੈਂ ਜਾਣ ਲਿਆ ਜੋ ਉਹ ਨੇ ਕਤਲ ਦੇ ਲਾਇਕ ਕੁਝ ਨਹੀਂ ਕੀਤਾ ਅਤੇ ਜਦੋਂ ਉਸ ਨੇ ਆਪ ਪਾਤਸ਼ਾਹ ਦੀ ਦੁਹਾਈ ਦਿੱਤੀ ਤਦ ਮੈਂ ਫੈਸਲਾ ਕੀਤਾ ਜੋ ਉਹ ਨੂੰ ਭੇਜ ਦਿਆਂ।

ਰਸੂਲਾਂ ਦੇ ਕਰਤੱਬ 25:26 (PANIRV)
Square Portrait Landscape 4K UHD
ਪਰ ਮੈਨੂੰ ਉਹ ਦੇ ਵਿਖੇ ਕੋਈ ਠੀਕ ਗੱਲ ਨਹੀਂ ਦਿੱਸਦੀ ਜੋ ਆਪਣੇ ਮਾਲਕ ਨੂੰ ਲਿਖਾਂ ਇਸ ਲਈ ਮੈਂ ਉਹ ਨੂੰ ਤੁਹਾਡੇ ਅੱਗੇ ਖ਼ਾਸ ਕਰਕੇ, ਹੇ ਰਾਜਾ ਅਗ੍ਰਿੱਪਾ, ਤੇਰੇ ਅੱਗੇ ਹਾਜ਼ਰ ਕੀਤਾ ਹੈ ਜੋ ਜਾਂਚ-ਪੜਤਾਲ ਤੋਂ ਬਾਅਦ ਮੈਂ ਕੁਝ ਲਿਖ ਸਕਾਂ।

ਰਸੂਲਾਂ ਦੇ ਕਰਤੱਬ 25:27 (PANIRV)
Square Portrait Landscape 4K UHD
ਕਿਉਂ ਜੋ ਮੈਨੂੰ ਇਹ ਗੱਲ ਸਿਆਣੀ ਨਹੀਂ ਲੱਗਦੀ ਕਿ ਇੱਕ ਕੈਦੀ ਭੇਜਾਂ ਅਤੇ ਨਾਲ ਹੀ ਨਾ ਦੱਸਾਂ ਜੋ ਕੀ ਦੋਸ਼ ਉਹ ਦੇ ਉੱਤੇ ਲਾਏ ਗਏ ਹਨ।

Available Bible Translations

American Standard Version
Acts 25 (ASV) »
King James Version
Acts 25 (KJV) »
GOD’S WORD® (GW)
Acts 25 (GW) »
Berean Bible
Acts 25 (BSB) »
World English Bible
Acts 25 (WEB) »
Louis Segond 1910
Actes 25 (LSG) »
इंडियन रिवाइज्ड वर्जन - हिंदी
प्रेरितों के काम 25 (HINIRV) »
ভারতীয় সংশোধিত সংস্করণ - বাংলা
पশিষ্যচরিত 25 (BENIRV) »
இந்தியன் ரீவைஸ்டு வேர்ஷன் - தமிழ்
அப்போஸ்தலருடைய நடபடிகள் 25 (TAMIRV) »
इंडियन रिवाइज्ड वर्जन - मराठी
प्रेषितांचीं कृत्यें 25 (MARIRV) »
ఇండియన్ రేవిజ్డ్ వెర్షన్ - తెలుగు
అపొస్తలుల కార్యములు 25 (TELIRV) »
ઇન્ડિયન રિવાયઝ્ડ વર્ઝન - ગુજરાતી
પ્રેરિતોનાં ક્રત્યો 25 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಅಪೊಸ್ತಲರ ಕೃತ್ಯಗಳು 25 (KANIRV) »
الكتاب المقدس باللغة العربية، فان دايك
أَعْمَالُ ٱلرُّسُلِ 25 (AVD) »
תנ ך עברי מודרני
מעשי השליחים 25 (HEB) »
Bíblia Sagrada Português
Atos 25 (BSL) »
Kinh Thánh: Tiếng Việt
Công Vụ Các Sứ đồ 25 (VIE) »
Reina Valera Antigua
Hechos 25 (RVA) »
La Sacra Bibbia
Atti 25 (RIV) »
圣 经 简体中文和合本
使 徒 行 传 25 (CUVS) »
聖 經 繁體中文和合本
使 徒 行 傳 25 (CUVT) »
Библия на русском
Деяния 25 (RUSV) »
Українська Біблія
Дії 25 (UKR) »
Szent Biblia - Magyar
Apostolok 25 (KAR) »
Българска Библия
Деяния 25 (BULG) »
De Heilige Schrift
Handelingen 25 (NLD) »

ਰਸੂਲਾਂ ਦੇ ਕਰਤੱਬ (PANIRV) Chapter Selection

PANIRV Book Selection List