ਰਸੂਲਾਂ ਦੇ ਕਰਤੱਬ Chapter 26 PANIRV Bible Verse Images

ਰਸੂਲਾਂ ਦੇ ਕਰਤੱਬ 26 Bible Verse Pictures. Choose from a large collection of inspirational, motivational and encouraging Bible verses with pictures of nature. Download and share ਰਸੂਲਾਂ ਦੇ ਕਰਤੱਬ 26 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਰਸੂਲਾਂ ਦੇ ਕਰਤੱਬ 26:1 (PANIRV)
Square Portrait Landscape 4K UHD
ਅਗ੍ਰਿੱਪਾ ਨੇ ਪੌਲੁਸ ਨੂੰ ਆਖਿਆ, ਤੈਨੂੰ ਆਪਣੇ ਹੱਕ ਵਿੱਚ ਬੋਲਣ ਦੀ ਆਗਿਆ ਹੈ। ਤਦ ਪੌਲੁਸ ਬਾਂਹ ਕੱਢ ਕੇ ਆਪਣੀ ਸਫ਼ਾਈ ਵਿੱਚ ਇਹ ਕਹਿਣ ਲੱਗਾ,

ਰਸੂਲਾਂ ਦੇ ਕਰਤੱਬ 26:2 (PANIRV)
Square Portrait Landscape 4K UHD
ਹੇ ਰਾਜਾ ਅਗ੍ਰਿੱਪਾ, ਮੈਂ ਆਪਣੇ ਆਪ ਨੂੰ ਧੰਨ ਸਮਝਦਾ ਹਾਂ ਕਿ ਜਿਨ੍ਹਾਂ ਗੱਲਾਂ ਦਾ ਯਹੂਦੀ ਮੇਰੇ ਉੱਤੇ ਦੋਸ਼ ਲਾਉਂਦੇ ਹਨ ਉਨ੍ਹਾਂ ਸਭਨਾਂ ਦੀ ਅੱਜ ਤੁਹਾਡੇ ਅੱਗੇ ਮੈਂ ਸਫ਼ਾਈ ਦਿੰਦਾ ਹਾਂ।

ਰਸੂਲਾਂ ਦੇ ਕਰਤੱਬ 26:3 (PANIRV)
Square Portrait Landscape 4K UHD
ਖ਼ਾਸ ਕਰਕੇ ਇਸ ਲਈ ਜੋ ਤੁਸੀਂ ਯਹੂਦੀਆਂ ਦੀਆਂ ਸਾਰੀਆਂ ਚਾਲਾਂ ਅਤੇ ਝਗੜਿਆਂ ਤੋਂ ਚੰਗੀ ਤਰ੍ਹਾਂ ਵਾਕਿਫ਼ ਹੋ। ਸੋ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ, ਧੀਰਜ ਨਾਲ ਮੇਰੀ ਗੱਲ ਸੁਣੋ।

ਰਸੂਲਾਂ ਦੇ ਕਰਤੱਬ 26:4 (PANIRV)
Square Portrait Landscape 4K UHD
ਸਾਰੇ ਯਹੂਦੀ ਜਵਾਨੀ ਤੋਂ ਮੇਰੀ ਚਾਲ ਨੂੰ ਜਾਣਦੇ ਹਨ, ਜਿਹੜੀ ਮੁੱਢੋਂ ਆਪਣੀ ਕੌਮ ਵਿੱਚ ਅਤੇ ਯਰੂਸ਼ਲਮ ਵਿੱਚ ਸੀ।

ਰਸੂਲਾਂ ਦੇ ਕਰਤੱਬ 26:5 (PANIRV)
Square Portrait Landscape 4K UHD
ਸੋ ਜੇ ਉਹ ਗਵਾਹੀ ਦੇਣੀ ਚਾਹੁਣ ਤਾਂ ਮੁੱਢੋਂ ਮੈਨੂੰ ਜਾਣਦੇ ਹਨ ਕਿ ਸਾਡੇ ਧਰਮ ਦੇ ਸਭ ਤੋਂ ਕਠੋਰ ਪੰਥ ਦੇ ਅਨੁਸਾਰ ਮੈਂ ਫ਼ਰੀਸੀ ਚਾਲ ਚੱਲਿਆ।

ਰਸੂਲਾਂ ਦੇ ਕਰਤੱਬ 26:6 (PANIRV)
Square Portrait Landscape 4K UHD
ਅਤੇ ਹੁਣ ਮੈਂ ਉਸ ਵਾਇਦੇ ਦੀ ਆਸ ਦੇ ਕਾਰਨ ਜਿਹੜਾ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨਾਲ ਕੀਤਾ ਸੀ ਅਦਾਲਤ ਵਿੱਚ ਖੜ੍ਹਾ ਹਾਂ।

ਰਸੂਲਾਂ ਦੇ ਕਰਤੱਬ 26:7 (PANIRV)
Square Portrait Landscape 4K UHD
ਉਸੇ ਵਾਇਦੇ ਨੂੰ ਪ੍ਰਾਪਤ ਕਰਨ ਦੀ ਆਸ ਉੱਤੇ ਸਾਡੇ ਬਾਰਾਂ ਗੋਤ ਦਿਨ ਰਾਤ ਵੱਡੇ ਯਤਨ ਨਾਲ ਪਰਮੇਸ਼ੁਰ ਦੀ ਬੰਦਗੀ ਕਰਦੇ ਹਨ। ਹੇ ਰਾਜਾ, ਇਸੇ ਆਸ ਦੇ ਬਦਲੇ ਯਹੂਦੀ ਮੇਰੇ ਉੱਤੇ ਦੋਸ਼ ਲਾਉਂਦੇ ਹਨ!

ਰਸੂਲਾਂ ਦੇ ਕਰਤੱਬ 26:8 (PANIRV)
Square Portrait Landscape 4K UHD
ਇਸ ਗੱਲ ਨੂੰ ਕਿਉਂ ਅਸੰਭਵ ਮੰਨਦੇ ਹੋ ਕਿ ਪਰਮੇਸ਼ੁਰ ਮੁਰਦਿਆਂ ਨੂੰ ਜਿਉਂਦਾ ਕਰੇ?

ਰਸੂਲਾਂ ਦੇ ਕਰਤੱਬ 26:9 (PANIRV)
Square Portrait Landscape 4K UHD
ਮੈਂ ਤਾਂ ਆਪਣੇ ਮਨ ਵਿੱਚ ਸਮਝਿਆ ਕਿ ਯਿਸੂ ਨਾਸਰੀ ਦੇ ਨਾਮ ਦੇ ਵਿਰੁੱਧ ਮੈਨੂੰ ਬਹੁਤ ਕੁਝ ਕਰਨਾ ਚਾਹੀਦਾ ਹੈ।

ਰਸੂਲਾਂ ਦੇ ਕਰਤੱਬ 26:10 (PANIRV)
Square Portrait Landscape 4K UHD
ਸੋ ਇਹੋ ਮੈਂ ਯਰੂਸ਼ਲਮ ਵਿੱਚ ਕੀਤਾ, ਅਤੇ ਮੁੱਖ ਜਾਜਕਾਂ ਕੋਲੋਂ ਅਧਿਕਾਰ ਪਾ ਕੇ ਬਹੁਤ ਸੰਤਾਂ ਨੂੰ ਕੈਦਖ਼ਾਨਿਆਂ ਵਿੱਚ ਬੰਦ ਕੀਤਾ ਅਤੇ ਜਦੋਂ ਉਹ ਮਾਰੇ ਜਾਂਦੇ ਸਨ ਤਾਂ ਮੈਂ ਉਹਨਾਂ ਦੇ ਵਿਰੁੱਧ ਸਹਿਮਤ ਹੁੰਦਾ ਸੀ।

ਰਸੂਲਾਂ ਦੇ ਕਰਤੱਬ 26:11 (PANIRV)
Square Portrait Landscape 4K UHD
ਮੈਂ ਹਰੇਕ ਪ੍ਰਾਰਥਨਾ ਘਰ ਵਿੱਚ ਉਨ੍ਹਾਂ ਨੂੰ ਬਹੁਤ ਵਾਰੀ ਸਜ਼ਾ ਦੇ ਕੇ ਯਿਸੂ ਦੇ ਵਿਰੁੱਧ ਗਲਤ ਬੋਲਣ ਦੇ ਲਈ ਉਨ੍ਹਾਂ ਨੂੰ ਤੰਗ ਕੀਤਾ, ਸਗੋਂ ਉਨ੍ਹਾਂ ਦੇ ਵਿਰੋਧ ਵਿੱਚ ਅੱਤ ਸ਼ੁਦਾਈ ਹੋ ਕੇ ਮੈਂ ਪਰਦੇਸ ਦੇ ਨਗਰਾਂ ਤੱਕ ਵੀ ਉਨ੍ਹਾਂ ਨੂੰ ਸਤਾਉਂਦਾ ਸੀ।

ਰਸੂਲਾਂ ਦੇ ਕਰਤੱਬ 26:12 (PANIRV)
Square Portrait Landscape 4K UHD
ਜਦੋਂ ਮੈਂ ਮੁੱਖ ਜਾਜਕਾਂ ਤੋਂ ਅਧਿਕਾਰ ਅਤੇ ਆਗਿਆ ਪਾ ਕੇ ਇਸ ਗੱਲ ਲਈ ਦੰਮਿਸ਼ਕ ਨੂੰ ਜਾ ਰਿਹਾ ਸੀ।

ਰਸੂਲਾਂ ਦੇ ਕਰਤੱਬ 26:13 (PANIRV)
Square Portrait Landscape 4K UHD
ਤਾਂ ਹੇ ਰਾਜਾ, ਦੁਪਹਿਰ ਦੇ ਵੇਲੇ ਮੈਂ ਰਾਹ ਵਿੱਚ ਅਕਾਸ਼ ਤੋਂ ਇੱਕ ਜੋਤ ਸੂਰਜ ਨਾਲੋਂ ਵੀ ਵੱਧ ਚਮਕਦਾਰ ਆਪਣੇ ਅਤੇ ਆਪਣਿਆਂ ਸਾਥੀਆਂ ਦੇ ਚੁਫ਼ੇਰੇ ਚਮਕਦੀ ਵੇਖੀ।

ਰਸੂਲਾਂ ਦੇ ਕਰਤੱਬ 26:14 (PANIRV)
Square Portrait Landscape 4K UHD
ਅਤੇ ਜਦੋਂ ਅਸੀਂ ਸਭ ਧਰਤੀ ਉੱਤੇ ਡਿੱਗ ਪਏ ਤਾਂ ਮੈਂ ਇੱਕ ਅਵਾਜ਼ ਸੁਣੀ ਜੋ ਇਬਰਾਨੀ ਭਾਸ਼ਾ ਵਿੱਚ ਮੈਨੂੰ ਇਸ ਤਰ੍ਹਾਂ ਆਖਦੀ ਸੀ ਕਿ ਹੇ ਸੌਲੁਸ ਹੇ ਸੌਲੁਸ, ਤੂੰ ਮੈਨੂੰ ਕਿਉਂ ਸਤਾਉਂਦਾ ਹੈਂ? ਮੇਖਾਂ ਲੱਗੀ ਸੋਟੀ ਉੱਤੇ ਲੱਤ ਮਾਰਨੀ ਤੇਰੇ ਲਈ ਔਖੀ ਹੈ!

ਰਸੂਲਾਂ ਦੇ ਕਰਤੱਬ 26:15 (PANIRV)
Square Portrait Landscape 4K UHD
ਤਾਂ ਮੈਂ ਆਖਿਆ, ਪ੍ਰਭੂ ਜੀ, ਤੁਸੀਂ ਕੌਣ ਹੋ? ਪ੍ਰਭੂ ਬੋਲਿਆ, ਮੈਂ ਯਿਸੂ ਹਾਂ ਜਿਸ ਨੂੰ ਤੂੰ ਸਤਾਉਂਦਾ ਹੈਂ।

ਰਸੂਲਾਂ ਦੇ ਕਰਤੱਬ 26:16 (PANIRV)
Square Portrait Landscape 4K UHD
ਪਰ ਉੱਠ ਅਤੇ ਆਪਣੇ ਪੈਰਾਂ ਉੱਤੇ ਖੜ੍ਹਾ ਹੋ ਕਿਉਂ ਜੋ ਮੈਂ ਤੈਨੂੰ ਇਸ ਲਈ ਦਰਸ਼ਣ ਦਿੱਤਾ ਹੈ, ਕਿ ਉਨ੍ਹਾਂ ਗੱਲਾਂ ਦਾ ਜਿਨ੍ਹਾਂ ਵਿੱਚ ਤੂੰ ਮੈਨੂੰ ਵੇਖਿਆ ਅਤੇ ਜਿਨ੍ਹਾਂ ਵਿੱਚ ਮੈਂ ਤੈਨੂੰ ਵਿਖਾਈ ਦੇਵਾਂਗਾ, ਤੈਨੂੰ ਸੇਵਕ ਅਤੇ ਗਵਾਹ ਠਹਿਰਾਵਾਂ।

ਰਸੂਲਾਂ ਦੇ ਕਰਤੱਬ 26:17 (PANIRV)
Square Portrait Landscape 4K UHD
ਮੈਂ ਤੈਨੂੰ ਇਸ ਕੌਮ ਅਤੇ ਪਰਾਈਆਂ ਕੌਮਾਂ ਤੋਂ ਬਚਾਵਾਂਗਾ, ਜਿਨ੍ਹਾਂ ਦੇ ਕੋਲ ਮੈਂ ਤੈਨੂੰ ਭੇਜਦਾ ਹਾਂ।

ਰਸੂਲਾਂ ਦੇ ਕਰਤੱਬ 26:18 (PANIRV)
Square Portrait Landscape 4K UHD
ਤਾਂ ਜੋ ਤੂੰ ਉਨ੍ਹਾਂ ਦੀਆਂ ਅੱਖਾਂ ਨੂੰ ਖੋਲ੍ਹ ਦੇਵੇਂ ਕਿ ਉਹ ਹਨੇਰੇ ਤੋਂ ਚਾਨਣ ਦੀ ਵੱਲ ਅਤੇ ਸ਼ੈਤਾਨ ਤੋਂ ਪਰਮੇਸ਼ੁਰ ਦੀ ਵੱਲ ਮੁੜਨ ਤਾਂ ਕਿ ਉਹ ਪਾਪਾਂ ਦੀ ਮਾਫ਼ੀ ਪ੍ਰਾਪਤ ਕਰਨ ਅਤੇ ਉਨ੍ਹਾਂ ਨਾਲ ਅਧਿਕਾਰ ਪਾਉਣ ਜੋ ਮੇਰੇ ਉੱਤੇ ਵਿਸ਼ਵਾਸ ਕਰ ਕੇ ਪਵਿੱਤਰ ਹੋਏ ਹਨ।

ਰਸੂਲਾਂ ਦੇ ਕਰਤੱਬ 26:19 (PANIRV)
Square Portrait Landscape 4K UHD
ਸੋ ਹੇ ਰਾਜਾ ਅਗ੍ਰਿੱਪਾ, ਮੈਂ ਉਸ ਸਵਰਗੀ ਦਰਸ਼ਣ ਤੋਂ ਬੇਮੁੱਖ ਨਾ ਹੋਇਆ।

ਰਸੂਲਾਂ ਦੇ ਕਰਤੱਬ 26:20 (PANIRV)
Square Portrait Landscape 4K UHD
ਸਗੋਂ ਪਹਿਲਾਂ ਦੰਮਿਸ਼ਕ ਦੇ ਰਹਿਣ ਵਾਲਿਆਂ ਨੂੰ, ਫਿਰ ਯਰੂਸ਼ਲਮ, ਸਾਰੇ ਯਹੂਦਿਯਾ ਦੇਸ ਵਿੱਚ ਅਤੇ ਪਰਾਈਆਂ ਕੌਮਾਂ ਨੂੰ ਵੀ ਉਪਦੇਸ਼ ਕੀਤਾ ਕਿ ਤੋਬਾ ਕਰੋ ਅਤੇ ਪਰਮੇਸ਼ੁਰ ਦੀ ਵੱਲ ਮੁੜੋ ਅਤੇ ਤੋਬਾ ਦੇ ਯੋਗ ਕੰਮ ਕਰੋ।

ਰਸੂਲਾਂ ਦੇ ਕਰਤੱਬ 26:21 (PANIRV)
Square Portrait Landscape 4K UHD
ਇਨ੍ਹਾਂ ਹੀ ਗੱਲਾਂ ਕਰਕੇ ਯਹੂਦੀਆਂ ਨੇ ਮੈਨੂੰ ਹੈਕਲ ਵਿੱਚ ਫੜ ਲਿਆ ਅਤੇ ਮੈਨੂੰ ਮਾਰ ਸੁੱਟਣ ਦੀ ਕੋਸ਼ਿਸ਼ ਕੀਤੀ।

ਰਸੂਲਾਂ ਦੇ ਕਰਤੱਬ 26:22 (PANIRV)
Square Portrait Landscape 4K UHD
ਸੋ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਅੱਜ ਤੱਕ ਖੜ੍ਹਾ ਹਾਂ ਅਤੇ ਹਰੇਕ ਛੋਟੇ ਵੱਡੇ ਦੇ ਅੱਗੇ ਗਵਾਹੀ ਦਿੰਦਾ ਹਾਂ, ਜਿਹੜੀਆਂ ਗੱਲਾਂ ਨਬੀਆਂ ਨੇ ਅਤੇ ਮੂਸਾ ਨੇ ਆਖੀਆਂ ਸਨ ਕਿ ਇਹ ਹੋਣਗੀਆਂ, ਉਨ੍ਹਾਂ ਤੋਂ ਬਿਨ੍ਹਾਂ ਮੈਂ ਹੋਰ ਕੁਝ ਨਹੀਂ ਕਹਿੰਦਾ

ਰਸੂਲਾਂ ਦੇ ਕਰਤੱਬ 26:23 (PANIRV)
Square Portrait Landscape 4K UHD
ਇਹ ਜ਼ਰੂਰੀ ਹੈ ਜੋ ਮਸੀਹ ਦੁੱਖ ਝੱਲੇ ਅਤੇ ਮੁਰਦਿਆਂ ਦੇ ਜੀ ਉੱਠਣ ਵਾਲਿਆਂ ਵਿੱਚੋਂ ਪਹਿਲਾ ਹੋ ਕੇ, ਇਸ ਕੌਮ ਅਤੇ ਪਰਾਈਆਂ ਕੌਮਾਂ ਨੂੰ ਵੀ ਚਾਨਣ ਦਾ ਪਰਚਾਰ ਕਰੇ।

ਰਸੂਲਾਂ ਦੇ ਕਰਤੱਬ 26:24 (PANIRV)
Square Portrait Landscape 4K UHD
ਜਦੋਂ ਉਹ ਆਪਣੀ ਇਹ ਸਫ਼ਾਈ ਦੇ ਰਿਹਾ ਸੀ ਤਾਂ ਫ਼ੇਸਤੁਸ ਨੇ ਉੱਚੀ ਅਵਾਜ਼ ਨਾਲ ਆਖਿਆ, ਹੇ ਪੌਲੁਸ, ਤੂੰ ਪਾਗਲ ਹੈਂ, ਬਹੁਤ ਜਿਆਦਾ ਵਿੱਦਿਆ ਨੇ ਤੈਨੂੰ ਪਾਗਲ ਕਰ ਦਿੱਤਾ ਹੈ।

ਰਸੂਲਾਂ ਦੇ ਕਰਤੱਬ 26:25 (PANIRV)
Square Portrait Landscape 4K UHD
ਪੌਲੁਸ ਨੇ ਆਖਿਆ, ਹੇ ਫ਼ੇਸਤੁਸ ਬਹਾਦੁਰ, ਮੈਂ ਪਾਗਲ ਨਹੀਂ ਸਗੋਂ ਸਚਿਆਈ ਅਤੇ ਸਮਝ ਦੀਆਂ ਗੱਲਾਂ ਕਰਦਾ ਹਾਂ।

ਰਸੂਲਾਂ ਦੇ ਕਰਤੱਬ 26:26 (PANIRV)
Square Portrait Landscape 4K UHD
ਕਿਉਂਕਿ ਰਾਜਾ, ਜਿਸ ਦੇ ਸਾਹਮਣੇ ਮੈਂ ਬਿਨ੍ਹਾਂ ਡਰ ਤੋਂ ਬੋਲਦਾ ਹਾਂ ਇਨ੍ਹਾਂ ਗੱਲਾਂ ਨੂੰ ਜਾਣਦਾ ਹੈ, ਕਿਉਂਕਿ ਮੈਨੂੰ ਵਿਸ਼ਵਾਸ ਹੈ ਕਿ ਇਨ੍ਹਾਂ ਵਿੱਚੋਂ ਕੋਈ ਗੱਲ ਉਸ ਤੋਂ ਲੁੱਕੀ ਹੋਈ ਨਹੀਂ ਕਿਉਂਕਿ ਇਹ ਘਟਨਾ ਕੋਨੇ ਵਿੱਚ ਨਹੀਂ ਵਾਪਰੀ।

ਰਸੂਲਾਂ ਦੇ ਕਰਤੱਬ 26:27 (PANIRV)
Square Portrait Landscape 4K UHD
ਹੇ ਰਾਜਾ ਅਗ੍ਰਿੱਪਾ, ਕੀ ਤੁਸੀਂ ਨਬੀਆਂ ਤੇ ਵਿਸ਼ਵਾਸ ਕਰਦੇ ਹੋ? ਮੈਂ ਤਾਂ ਜਾਣਦਾ ਹਾਂ ਕਿ ਤੁਸੀਂ ਵਿਸ਼ਵਾਸ ਕਰਦੇ ਹੋ?

ਰਸੂਲਾਂ ਦੇ ਕਰਤੱਬ 26:28 (PANIRV)
Square Portrait Landscape 4K UHD
ਅਗ੍ਰਿੱਪਾ ਨੇ ਪੌਲੁਸ ਨੂੰ ਆਖਿਆ, ਤੈਨੂੰ ਆਸ ਹੋਵੇਗੀ ਕਿ ਮੈਨੂੰ ਥੋੜ੍ਹੇ ਸਮੇਂ ਵਿੱਚ ਮੈਨੂੰ ਮਸੀਹੀ ਕਰ ਲਵੇਂ!

ਰਸੂਲਾਂ ਦੇ ਕਰਤੱਬ 26:29 (PANIRV)
Square Portrait Landscape 4K UHD
ਪੌਲੁਸ ਬੋਲਿਆ, ਪਰਮੇਸ਼ੁਰ ਕਰੇ ਕਿ ਭਾਵੇਂ ਥੋੜ੍ਹੇ ਭਾਵੇਂ ਬਹੁਤ ਸਮੇਂ ਵਿੱਚ, ਕੇਵਲ ਤੁਸੀਂ ਹੀ ਨਹੀਂ ਪਰ ਉਹ ਸਭ ਵੀ ਜਿਹੜੇ ਅੱਜ ਦੇ ਦਿਨ ਮੇਰੀ ਸੁਣਦੇ ਹਨ, ਇਨ੍ਹਾਂ ਬੰਧਨਾਂ ਤੋਂ ਬਿਨ੍ਹਾਂ ਇਹੋ ਜਿਹੇ ਹੋ ਜਾਣ ਜਿਹੋ ਜਿਹਾ ਮੈਂ ਹਾਂ!

ਰਸੂਲਾਂ ਦੇ ਕਰਤੱਬ 26:30 (PANIRV)
Square Portrait Landscape 4K UHD
ਤਦ ਰਾਜਾ, ਹਾਕਮ, ਬਰਨੀਕੇ ਅਤੇ ਉਹ ਜਿਹੜੇ ਉਨ੍ਹਾਂ ਦੇ ਨਾਲ ਬੈਠੇ ਸਨ ਉੱਠ ਖੜੇ ਹੋਏ

ਰਸੂਲਾਂ ਦੇ ਕਰਤੱਬ 26:31 (PANIRV)
Square Portrait Landscape 4K UHD
ਅਤੇ ਅਲੱਗ ਜਾ ਕੇ ਆਪਸ ਵਿੱਚ ਗੱਲਾਂ ਕਰ ਕੇ ਕਹਿਣ ਲੱਗੇ ਜੋ ਇਹ ਮਨੁੱਖ ਤਾਂ ਮਾਰੇ ਜਾਣ ਜਾਂ ਕੈਦ ਹੋਣ ਦੇ ਲਾਇਕ ਕੁਝ ਨਹੀਂ ਕਰਦਾ।

ਰਸੂਲਾਂ ਦੇ ਕਰਤੱਬ 26:32 (PANIRV)
Square Portrait Landscape 4K UHD
ਉਪਰੰਤ ਅਗ੍ਰਿੱਪਾ ਨੇ ਫ਼ੇਸਤੁਸ ਨੂੰ ਆਖਿਆ, ਕਿ ਜੇ ਇਹ ਮਨੁੱਖ ਕੈਸਰ ਦੀ ਦੁਹਾਈ ਨਾ ਦਿੰਦਾ ਤਾਂ ਛੁੱਟ ਸਕਦਾ ਸੀ।

Available Bible Translations

American Standard Version
Acts 26 (ASV) »
King James Version
Acts 26 (KJV) »
GOD’S WORD® (GW)
Acts 26 (GW) »
Berean Bible
Acts 26 (BSB) »
World English Bible
Acts 26 (WEB) »
Louis Segond 1910
Actes 26 (LSG) »
इंडियन रिवाइज्ड वर्जन - हिंदी
प्रेरितों के काम 26 (HINIRV) »
ভারতীয় সংশোধিত সংস্করণ - বাংলা
पশিষ্যচরিত 26 (BENIRV) »
இந்தியன் ரீவைஸ்டு வேர்ஷன் - தமிழ்
அப்போஸ்தலருடைய நடபடிகள் 26 (TAMIRV) »
इंडियन रिवाइज्ड वर्जन - मराठी
प्रेषितांचीं कृत्यें 26 (MARIRV) »
ఇండియన్ రేవిజ్డ్ వెర్షన్ - తెలుగు
అపొస్తలుల కార్యములు 26 (TELIRV) »
ઇન્ડિયન રિવાયઝ્ડ વર્ઝન - ગુજરાતી
પ્રેરિતોનાં ક્રત્યો 26 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಅಪೊಸ್ತಲರ ಕೃತ್ಯಗಳು 26 (KANIRV) »
الكتاب المقدس باللغة العربية، فان دايك
أَعْمَالُ ٱلرُّسُلِ 26 (AVD) »
תנ ך עברי מודרני
מעשי השליחים 26 (HEB) »
Bíblia Sagrada Português
Atos 26 (BSL) »
Kinh Thánh: Tiếng Việt
Công Vụ Các Sứ đồ 26 (VIE) »
Reina Valera Antigua
Hechos 26 (RVA) »
La Sacra Bibbia
Atti 26 (RIV) »
圣 经 简体中文和合本
使 徒 行 传 26 (CUVS) »
聖 經 繁體中文和合本
使 徒 行 傳 26 (CUVT) »
Библия на русском
Деяния 26 (RUSV) »
Українська Біблія
Дії 26 (UKR) »
Szent Biblia - Magyar
Apostolok 26 (KAR) »
Българска Библия
Деяния 26 (BULG) »
De Heilige Schrift
Handelingen 26 (NLD) »

ਰਸੂਲਾਂ ਦੇ ਕਰਤੱਬ (PANIRV) Chapter Selection

PANIRV Book Selection List