ਰਸੂਲਾਂ ਦੇ ਕਰਤੱਬ Chapter 28 PANIRV Bible Verse Images

ਰਸੂਲਾਂ ਦੇ ਕਰਤੱਬ 28 Bible Verse Pictures. Choose from a large collection of inspirational, motivational and encouraging Bible verses with pictures of nature. Download and share ਰਸੂਲਾਂ ਦੇ ਕਰਤੱਬ 28 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਰਸੂਲਾਂ ਦੇ ਕਰਤੱਬ 28:1 (PANIRV)
Square Portrait Landscape 4K UHD
ਜਦੋਂ ਅਸੀਂ ਬਚ ਨਿੱਕਲੇ ਤਾਂ ਅਸੀਂ ਪਤਾ ਕੀਤਾ ਜੋ ਇਸ ਟਾਪੂ ਦਾ ਨਾਮ ਮਾਲਟਾ ਹੈ।

ਰਸੂਲਾਂ ਦੇ ਕਰਤੱਬ 28:2 (PANIRV)
Square Portrait Landscape 4K UHD
ਉੱਥੋਂ ਦੇ ਵਾਸੀਆਂ ਨੇ ਸਾਡੇ ਉੱਤੇ ਵਿਸ਼ੇਸ਼ ਦਯਾ ਕੀਤੀ ਕਿ ਉਨ੍ਹਾਂ ਉਸ ਵੇਲੇ ਅੱਗ ਬਾਲ ਕੇ ਸਾਨੂੰ ਸਾਰਿਆਂ ਨੂੰ ਕੋਲ ਬੁਲਾ ਲਿਆ ਕਿਉਂਕਿ ਮੀਂਹ ਦੀ ਝੜੀ ਦੇ ਕਾਰਨ ਠੰਡ ਸੀ!

ਰਸੂਲਾਂ ਦੇ ਕਰਤੱਬ 28:3 (PANIRV)
Square Portrait Landscape 4K UHD
ਅਤੇ ਜਦੋਂ ਪੌਲੁਸ ਨੇ ਬਹੁਤ ਸਾਰੀਆਂ ਲੱਕੜੀਆਂ ਇਕੱਠੀਆਂ ਕਰਕੇ ਅੱਗ ਉੱਤੇ ਪਾਈਆਂ, ਤਾਂ ਇੱਕ ਸੱਪ ਗਰਮੀ ਨਾਲ ਨਿੱਕਲ ਆਇਆ ਅਤੇ ਉਹ ਦੇ ਹੱਥ ਨੂੰ ਚਿੰਬੜ ਗਿਆ!

ਰਸੂਲਾਂ ਦੇ ਕਰਤੱਬ 28:4 (PANIRV)
Square Portrait Landscape 4K UHD
ਤਾਂ ਉੱਥੋਂ ਦੇ ਵਾਸੀ, ਉਸ ਕੀੜੇ ਨੂੰ ਉਹ ਦੇ ਹੱਥ ਨਾਲ ਲਮਕਿਆ ਹੋਇਆ ਵੇਖ ਕੇ ਆਪਸ ਵਿੱਚ ਕਹਿਣ ਲੱਗੇ, ਕਿ ਇਹ ਮਨੁੱਖ ਖੂਨੀ ਹੈ ਕਿ ਭਾਵੇਂ ਇਹ ਸਮੁੰਦਰ ਵਿੱਚੋਂ ਬਚ ਗਿਆ ਪਰ ਨਿਆਂ ਇਹ ਨੂੰ ਜਿਉਂਦਾ ਨਹੀਂ ਛੱਡਦਾ!

ਰਸੂਲਾਂ ਦੇ ਕਰਤੱਬ 28:5 (PANIRV)
Square Portrait Landscape 4K UHD
ਤਦ ਉਹ ਨੇ ਉਸ ਕੀੜੇ ਨੂੰ ਅੱਗ ਵਿੱਚ ਝਟਕ ਦਿੱਤਾ ਅਤੇ ਕੁਝ ਨੁਕਸਾਨ ਨਾ ਹੋਇਆ!

ਰਸੂਲਾਂ ਦੇ ਕਰਤੱਬ 28:6 (PANIRV)
Square Portrait Landscape 4K UHD
ਪਰ ਉਹ ਉਡੀਕਦੇ ਰਹੇ ਕਿ ਉਹ ਹੁਣੇ ਸੁੱਜ ਜਾਵੇਗਾ ਜਾਂ ਅਚਾਨਕ ਮਰ ਕੇ ਡਿੱਗ ਪਵੇਗਾ ਪਰ ਜਦੋਂ ਉਨ੍ਹਾਂ ਬਹੁਤ ਸਮਾਂ ਉਡੀਕ ਕਰਕੇ ਵੇਖਿਆ ਜੋ ਉਹ ਦਾ ਕੁਝ ਨਹੀਂ ਵਿਗੜਿਆ, ਤਾਂ ਉਨ੍ਹਾਂ ਦੇ ਮਨ ਵਿੱਚ ਹੋਰ ਵਿਚਾਰ ਆਇਆ ਅਤੇ ਕਹਿਣ ਲੱਗੇ ਇਹ ਤਾਂ ਕੋਈ ਦੇਵਤਾ ਹੈ!

ਰਸੂਲਾਂ ਦੇ ਕਰਤੱਬ 28:7 (PANIRV)
Square Portrait Landscape 4K UHD
ਉਸ ਥਾਂ ਦੇ ਨੇੜੇ, ਉਸ ਟਾਪੂ ਦੇ ਅਧਿਕਾਰੀ ਪੁਬਲਿਯੁਸ ਦੀ ਜ਼ਮੀਨ ਸੀ। ਸੋ ਉਹ ਨੇ ਸਾਨੂੰ ਘਰ ਲੈ ਜਾ ਕੇ ਬਹੁਤ ਪਿਆਰ ਨਾਲ ਤਿੰਨਾਂ ਦਿਨਾਂ ਤੱਕ ਸਾਡੀ ਸੇਵਾ ਕੀਤੀ!

ਰਸੂਲਾਂ ਦੇ ਕਰਤੱਬ 28:8 (PANIRV)
Square Portrait Landscape 4K UHD
ਤਾਂ ਇਸ ਤਰ੍ਹਾਂ ਹੋਇਆ ਜੋ ਪੁਬਲਿਯੁਸ ਦਾ ਪਿਤਾ ਬੁਖ਼ਾਰ ਅਤੇ ਮਰੋੜਾਂ ਨਾਲ ਬਿਮਾਰ ਪਿਆ ਸੀ, ਸੋ ਪੌਲੁਸ ਨੇ ਉਸ ਕੋਲ ਅੰਦਰ ਜਾ ਕੇ ਪ੍ਰਾਰਥਨਾ ਕੀਤੀ ਅਤੇ ਉਸ ਉੱਤੇ ਹੱਥ ਰੱਖ ਕੇ ਉਸ ਨੂੰ ਚੰਗਾ ਕਰ ਦਿੱਤਾ!

ਰਸੂਲਾਂ ਦੇ ਕਰਤੱਬ 28:9 (PANIRV)
Square Portrait Landscape 4K UHD
ਇਸ ਘਟਨਾ ਤੋਂ ਬਾਅਦ ਬਾਕੀ ਦੇ ਲੋਕ ਵੀ ਜਿਹੜੇ ਉਸ ਟਾਪੂ ਵਿੱਚ ਰੋਗੀ ਸਨ ਆਏ ਅਤੇ ਚੰਗੇ ਕੀਤੇ ਗਏ!

ਰਸੂਲਾਂ ਦੇ ਕਰਤੱਬ 28:10 (PANIRV)
Square Portrait Landscape 4K UHD
ਤਾਂ ਉਨ੍ਹਾਂ ਨੇ ਸਾਡਾ ਬਹੁਤ ਆਦਰ ਕੀਤਾ ਅਤੇ ਜਦੋਂ ਅਸੀਂ ਤੁਰਨ ਲੱਗੇ ਤਾਂ ਜਿਹੜੀਆਂ ਚੀਜ਼ਾਂ ਦੀ ਸਾਨੂੰ ਲੋੜ ਸੀ ਜਹਾਜ਼ ਉੱਤੇ ਲੱਦ ਦਿੱਤੀਆਂ l

ਰਸੂਲਾਂ ਦੇ ਕਰਤੱਬ 28:11 (PANIRV)
Square Portrait Landscape 4K UHD
ਤਿੰਨਾਂ ਮਹੀਨਿਆਂ ਤੋਂ ਬਾਅਦ ਅਸੀਂ ਸਿਕੰਦਰਿਯਾ ਦੇ ਇੱਕ ਜਹਾਜ਼ ਤੇ ਚੜ੍ਹ ਕੇ ਤੁਰ ਪਏ ਜਿਹ ਦਾ ਨਾਮ ਦੇਉਸਕੂਰੀ ਸੀ ਅਤੇ ਉਹ ਨੇ ਸਾਰਾ ਸਿਆਲ ਇਸ ਟਾਪੂ ਵਿੱਚ ਕੱਟਿਆ ਸੀ!

ਰਸੂਲਾਂ ਦੇ ਕਰਤੱਬ 28:12 (PANIRV)
Square Portrait Landscape 4K UHD
ਅਤੇ ਸੈਰਾਕੁਸ ਵਿੱਚ ਉਤਰ ਕੇ ਤਿੰਨ ਦਿਨ ਰਹੇ!

ਰਸੂਲਾਂ ਦੇ ਕਰਤੱਬ 28:13 (PANIRV)
Square Portrait Landscape 4K UHD
ਫੇਰ ਉੱਥੋਂ ਘੁੰਮ ਕੇ ਰੇਗਿਯੁਨ ਵਿੱਚ ਆਏ ਅਤੇ ਇੱਕ ਦਿਨ ਤੋਂ ਬਾਅਦ ਜਦੋਂ ਦੱਖਣ ਦੀ ਪੌਣ ਵਗੀ ਤਾਂ ਅਸੀਂ ਦੂਜੇ ਦਿਨ ਪਤਿਯੁਲੇ ਵਿੱਚ ਪਹੁੰਚੇ।

ਰਸੂਲਾਂ ਦੇ ਕਰਤੱਬ 28:14 (PANIRV)
Square Portrait Landscape 4K UHD
ਉੱਥੇ ਸਾਨੂੰ ਭਾਈ ਮਿਲੇ ਜਿੰਨਾਂ ਸਾਡੀ ਮਿੰਨਤ ਕੀਤੀ ਕਿ ਇੱਕ ਹਫ਼ਤਾ ਸਾਡੇ ਕੋਲ ਰਹੋ, ਅਤੇ ਇਸੇ ਤਰ੍ਹਾਂ ਅਸੀਂ ਰੋਮ ਨੂੰ ਆਏ!

ਰਸੂਲਾਂ ਦੇ ਕਰਤੱਬ 28:15 (PANIRV)
Square Portrait Landscape 4K UHD
ਉੱਥੋਂ ਭਾਈ ਲੋਕ ਸਾਡੀ ਖ਼ਬਰ ਸੁਣ ਕੇ ਅੱਪੀਫੋਰੁਮ ਅਤੇ ਤ੍ਰੈ ਸਰਾਵਾਂ ਤੱਕ ਸਾਨੂੰ ਮਿਲਣ ਲਈ ਆਏ! ਤਾਂ ਪੌਲੁਸ ਨੇ ਉਨ੍ਹਾਂ ਨੂੰ ਵੇਖ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਤਸੱਲੀ ਪਾਈ l

ਰਸੂਲਾਂ ਦੇ ਕਰਤੱਬ 28:16 (PANIRV)
Square Portrait Landscape 4K UHD
ਜਦੋਂ ਅਸੀਂ ਰੋਮ ਵਿੱਚ ਪਹੁੰਚੇ ਤਾਂ ਪੌਲੁਸ ਨੂੰ ਉਸ ਸਿਪਾਹੀ ਨਾਲ ਜਿਹੜਾ ਉਸ ਦੀ ਰਾਖੀ ਕਰਦਾ ਸੀ ਅਲੱਗ ਰਹਿਣ ਦੀ ਆਗਿਆ ਹੋਈ l

ਰਸੂਲਾਂ ਦੇ ਕਰਤੱਬ 28:17 (PANIRV)
Square Portrait Landscape 4K UHD
ਤਾਂ ਇਸ ਤਰ੍ਹਾਂ ਹੋਇਆ ਜੋ ਤਿੰਨਾਂ ਦਿਨਾਂ ਤੋਂ ਬਾਅਦ ਉਹ ਨੇ ਯਹੂਦੀਆਂ ਦੇ ਆਗੂਆਂ ਨੂੰ ਇਕੱਠੇ ਬੁਲਾ ਲਿਆ ਅਤੇ ਜਦੋਂ ਉਹ ਇਕੱਠੇ ਹੋਏ ਤਾਂ ਉਨ੍ਹਾਂ ਨੂੰ ਆਖਿਆ, ਹੇ ਭਰਾਵੋ, ਭਾਵੇਂ ਮੈਂ ਆਪਣੀ ਕੌਮ ਦੇ ਅਤੇ ਵੱਡਿਆਂ ਦੀਆਂ ਰੀਤਾਂ ਦੇ ਉਲਟ ਕੁਝ ਨਹੀਂ ਕੀਤਾ ਪਰ ਤਾਂ ਵੀ ਕੈਦੀ ਹੋ ਕੇ ਯਰੂਸ਼ਲਮ ਤੋਂ ਰੋਮੀਆਂ ਦੇ ਹਵਾਲੇ ਕੀਤਾ ਗਿਆ ਹਾਂ!

ਰਸੂਲਾਂ ਦੇ ਕਰਤੱਬ 28:18 (PANIRV)
Square Portrait Landscape 4K UHD
ਅਤੇ ਉਨ੍ਹਾਂ ਮੇਰੀ ਜਾਂਚ ਕਰ ਕੇ, ਮੈਨੂੰ ਛੱਡ ਦੇਣ ਚਾਹਿਆ ਕਿਉਂਕਿ ਮੇਰੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਾ ਸੀ!

ਰਸੂਲਾਂ ਦੇ ਕਰਤੱਬ 28:19 (PANIRV)
Square Portrait Landscape 4K UHD
ਪਰ ਜਦੋਂ ਯਹੂਦੀ ਇਹ ਦੇ ਵਿਰੁੱਧ ਬੋਲਣ ਲੱਗੇ ਤਾਂ ਮੈਂ ਮਜ਼ਬੂਰ ਹੋ ਕੇ ਕੈਸਰ ਦੀ ਦੁਹਾਈ ਦਿੱਤੀ, ਪਰ ਇਸ ਲਈ ਨਹੀਂ ਜੋ ਮੈਂ ਆਪਣੀ ਕੌਮ ਉੱਤੇ ਕਿਸੇ ਗੱਲ ਵਿੱਚ ਦੋਸ਼ ਲਾਉਣਾ ਸੀ!

ਰਸੂਲਾਂ ਦੇ ਕਰਤੱਬ 28:20 (PANIRV)
Square Portrait Landscape 4K UHD
ਸੋ ਇਸੇ ਕਰਕੇ ਮੈਂ ਤੁਹਾਡੀ ਮਿੰਨਤ ਕੀਤੀ ਜੋ ਮੈਨੂੰ ਮਿਲੋ ਅਤੇ ਗੱਲਬਾਤ ਕਰੋ, ਕਿਉਂ ਜੋ ਮੈਂ ਇਸਰਾਏਲ ਦੀ ਆਸ ਦੇ ਬਦਲੇ ਇਸ ਸੰਗਲ ਨਾਲ ਜਕੜਿਆ ਹੋਇਆ ਹਾਂ!

ਰਸੂਲਾਂ ਦੇ ਕਰਤੱਬ 28:21 (PANIRV)
Square Portrait Landscape 4K UHD
ਉਨ੍ਹਾਂ ਉਸ ਨੂੰ ਆਖਿਆ, ਕਿ ਨਾ ਸਾਨੂੰ ਯਹੂਦਿਯਾ ਤੋਂ ਤੇਰੇ ਬਾਰੇ ਕੋਈ ਚਿੱਠੀ ਆਈ, ਨਾ ਭਰਾਵਾਂ ਵਿੱਚੋਂ ਕਿਸੇ ਨੇ ਆ ਕੇ ਤੇਰੀ ਖ਼ਬਰ ਦਿੱਤੀ ਅਤੇ ਨਾ ਤੇਰੀ ਕੁਝ ਬੁਰਾਈ ਦੱਸੀਂ!

ਰਸੂਲਾਂ ਦੇ ਕਰਤੱਬ 28:22 (PANIRV)
Square Portrait Landscape 4K UHD
ਪਰ ਅਸੀਂ ਇਹੋ ਚੰਗਾ ਸਮਝਦੇ ਹਾਂ ਕਿ ਤੇਰੇ ਕੋਲੋਂ ਹੀ ਸੁਣੀਏ ਜੋ ਤੂੰ ਕੀ ਮੰਨਦਾ ਹੈਂ, ਕਿਉਂ ਜੋ ਸਾਨੂੰ ਪਤਾ ਹੈ ਕਿ ਹਰ ਸਥਾਨ ਤੇ ਇਸ ਪੰਥ ਨੂੰ ਬੁਰਾ ਆਖਦੇ ਹਨ l

ਰਸੂਲਾਂ ਦੇ ਕਰਤੱਬ 28:23 (PANIRV)
Square Portrait Landscape 4K UHD
ਜਦੋਂ ਉਨ੍ਹਾਂ ਨੇ ਉਹ ਦੇ ਲਈ ਇੱਕ ਦਿਨ ਠਹਿਰਾਇਆ, ਤਦ ਬਹੁਤ ਸਾਰੇ ਉਹ ਦੇ ਡੇਰੇ ਉੱਤੇ ਉਸ ਕੋਲ ਆਏ ਅਤੇ ਉਹ ਪਰਮੇਸ਼ੁਰ ਦੇ ਰਾਜ ਉੱਤੇ ਗਵਾਹੀ ਦੇ ਕੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਵਿੱਚੋਂ ਯਿਸੂ ਦੇ ਹੱਕ ਵਿੱਚ ਸਬੂਤ ਲੈ ਕੇ ਸਵੇਰ ਤੋਂ ਲੈ ਕੇ ਸ਼ਾਮ ਤੱਕ ਉਨ੍ਹਾਂ ਨੂੰ ਉਪਦੇਸ਼ ਕਰਦਾ ਰਿਹਾ!

ਰਸੂਲਾਂ ਦੇ ਕਰਤੱਬ 28:24 (PANIRV)
Square Portrait Landscape 4K UHD
ਤਾਂ ਕਈਆਂ ਨੇ ਉਹ ਗੱਲਾਂ ਮੰਨ ਲਈਆਂ ਜਿਹੜੀਆਂ ਸੁਣਾਈਆਂ ਗਈਆਂ ਸਨ ਅਤੇ ਕਈਆਂ ਨੇ ਵਿਸ਼ਵਾਸ ਨਾ ਕੀਤਾ!

ਰਸੂਲਾਂ ਦੇ ਕਰਤੱਬ 28:25 (PANIRV)
Square Portrait Landscape 4K UHD
ਜਦੋਂ ਉਹ ਆਪਸ ਵਿੱਚ ਇੱਕ ਜ਼ਬਾਨ ਨਾ ਹੋਏ ਤਾਂ ਪੌਲੁਸ ਦੇ ਇਹ ਇੱਕ ਗੱਲ ਕਹਿੰਦੇ ਹੀ ਉਹ ਚੱਲੇ ਗਏ ਕਿ ਪਵਿੱਤਰ ਆਤਮਾ ਨੇ ਤੁਹਾਡੇ ਵੱਡਿਆਂ ਨੂੰ ਯਸਾਯਾਹ ਨਬੀ ਦੀ ਜ਼ਬਾਨੀ ਠੀਕ ਆਖਿਆ ਸੀ,

ਰਸੂਲਾਂ ਦੇ ਕਰਤੱਬ 28:26 (PANIRV)
Square Portrait Landscape 4K UHD
ਇਸ ਪਰਜਾ ਦੇ ਕੋਲ ਜਾ ਅਤੇ ਆਖ, ਤੁਸੀਂ ਕੰਨਾਂ ਨਾਲ ਸੁਣੋਗੇ ਪਰ ਨਾ ਸਮਝੋਂਗੇ; ਅਤੇ ਵੇਖਦੇ ਹੋਏ ਵੇਖੋਗੇ ਪਰ ਬੁਝੋਗੇ ਨਾ,

ਰਸੂਲਾਂ ਦੇ ਕਰਤੱਬ 28:27 (PANIRV)
Square Portrait Landscape 4K UHD
ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਉਹ ਕੰਨਾਂ ਨਾਲ ਉੱਚਾ ਸੁਣਦੇ ਹਨ, ਇਹਨਾਂ ਨੇ ਆਪਣੀਆਂ ਅੱਖਾਂ ਬੰਦ ਲਈਆਂ ਹਨ, ਕਿਤੇ ਉਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂ l

ਰਸੂਲਾਂ ਦੇ ਕਰਤੱਬ 28:28 (PANIRV)
Square Portrait Landscape 4K UHD
ਸੋ ਇਹ ਜਾਣੋ ਕਿ ਪਰਮੇਸ਼ੁਰ ਦੀ ਇਹ ਮੁਕਤੀ ਪਰਾਈਆਂ ਕੌਮਾਂ ਦੇ ਕੋਲ ਭੇਜੀ ਗਈ ਹੈ ਅਤੇ ਉਹ ਸੁਣ ਵੀ ਲੈਣਗੀਆਂ l

ਰਸੂਲਾਂ ਦੇ ਕਰਤੱਬ 28:29 (PANIRV)
Square Portrait Landscape 4K UHD
ਜਦੋਂ ਉਹ ਇਹ ਗੱਲਾਂ ਕਹਿ ਚੁੱਕਿਆ ਤਾਂ ਯਹੂਦੀ ਝਗੜਾ ਕਰਦੇ ਹੋਏ ਉੱਥੋਂ ਚਲੇ ਗਏ

ਰਸੂਲਾਂ ਦੇ ਕਰਤੱਬ 28:30 (PANIRV)
Square Portrait Landscape 4K UHD
ਤਾਂ ਉਹ ਪੂਰੇ ਦੋ ਸਾਲ ਆਪਣੇ ਕਿਰਾਏ ਦੇ ਘਰ ਵਿੱਚ ਰਿਹਾ ਅਤੇ ਉਨ੍ਹਾਂ ਸਭਨਾਂ ਦੀ ਸੇਵਾ ਟਹਿਲ ਕਰਦਾ ਰਿਹਾ, ਜੋ ਉਹ ਦੇ ਕੋਲ ਆਉਂਦੇ ਸਨ!

ਰਸੂਲਾਂ ਦੇ ਕਰਤੱਬ 28:31 (PANIRV)
Square Portrait Landscape 4K UHD
ਅਤੇ ਬਿਨ੍ਹਾਂ ਰੋਕ-ਟੋਕ ਅੱਤ ਦਲੇਰੀ ਨਾਲ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰਦਾ ਅਤੇ ਪ੍ਰਭੂ ਯਿਸੂ ਮਸੀਹ ਦੇ ਵਿਖੇ ਉਪਦੇਸ਼ ਦਿੰਦਾ ਰਿਹਾ!

Available Bible Translations

American Standard Version (ASV)
Acts 28 (ASV) »
King James Version (KJV)
Acts 28 (KJV) »
GOD’S WORD® (GW)
Acts 28 (GW) »
Berean Bible (BSB)
Acts 28 (BSB) »
World English Bible (WEB)
Acts 28 (WEB) »
French Bible (LSG)
Actes 28 (LSG) »
Portuguese Bible (BSL)
Atos 28 (BSL) »
Spanish Bible (RVA)
Hechos 28 (RVA) »
Italian Bible (RIV)
Atti 28 (RIV) »
Chinese Simplified (CUVS)
使 徒 行 传 28 (CUVS) »
Chinese Traditional (CUVT)
使 徒 行 傳 28 (CUVT) »
Russian Bible (RUSV)
Деяния 28 (RUSV) »
Ukrainian Bible (UKR)
Дії 28 (UKR) »
Hungarian Bible (KAR)
Apostolok 28 (KAR) »
Bulgarian Bible (BULG)
Деяния 28 (BULG) »
Japanese Bible (JPN)
使徒行伝 28 (JPN) »

ਰਸੂਲਾਂ ਦੇ ਕਰਤੱਬ (PANIRV) Chapter Selection

PANIRV Book Selection List