ਰਸੂਲਾਂ ਦੇ ਕਰਤੱਬ Chapter 3 PANIRV Bible Verse Images

ਰਸੂਲਾਂ ਦੇ ਕਰਤੱਬ 3 Bible Verse Pictures. Choose from a large collection of inspirational, motivational and encouraging Bible verses with pictures of nature. Download and share ਰਸੂਲਾਂ ਦੇ ਕਰਤੱਬ 3 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਰਸੂਲਾਂ ਦੇ ਕਰਤੱਬ 3:1 (PANIRV)
Square Portrait Landscape 4K UHD
ਪਤਰਸ ਅਤੇ ਯੂਹੰਨਾ ਤੀਜੇ ਪਹਿਰ ਪ੍ਰਾਰਥਨਾ ਕਰਨ ਦੇ ਲਈ ਹੈਕਲ ਨੂੰ ਜਾ ਰਹੇ ਸਨ।

ਰਸੂਲਾਂ ਦੇ ਕਰਤੱਬ 3:2 (PANIRV)
Square Portrait Landscape 4K UHD
ਅਤੇ ਲੋਕ ਇੱਕ ਜਮਾਂਦਰੂ ਲੰਗੜੇ ਨੂੰ ਚੁੱਕੀ ਲਈ ਆ ਰਹੇ ਸਨ, ਜਿਸ ਨੂੰ ਹਰ ਰੋਜ਼ ਹੈਕਲ ਦੇ ਦਰਵਾਜ਼ੇ ਕੋਲ ਜਿਹੜਾ ਸੋਹਣਾ ਅਖਵਾਉਂਦਾ ਹੈਂ, ਬਿਠਾ ਦਿੰਦੇ ਸਨ, ਕਿ ਉਹ ਹੈਕਲ ਵਿੱਚ ਜਾਣ ਵਾਲਿਆਂ ਤੋਂ ਭੀਖ ਮੰਗੇ।

ਰਸੂਲਾਂ ਦੇ ਕਰਤੱਬ 3:3 (PANIRV)
Square Portrait Landscape 4K UHD
ਜਦੋਂ ਉਹ ਨੇ ਪਤਰਸ ਅਤੇ ਯੂਹੰਨਾ ਨੂੰ ਹੈਕਲ ਵਿੱਚ ਜਾਂਦਿਆਂ ਵੇਖਿਆ ਤਾਂ ਉਨ੍ਹਾਂ ਤੋਂ ਭੀਖ ਮੰਗੀ।

ਰਸੂਲਾਂ ਦੇ ਕਰਤੱਬ 3:4 (PANIRV)
Square Portrait Landscape 4K UHD
ਪਤਰਸ ਅਤੇ ਯੂਹੰਨਾ ਨੇ ਉਹ ਨੂੰ ਧਿਆਨ ਨਾਲ ਵੇਖ ਕੇ ਆਖਿਆ ਕਿ ਸਾਡੇ ਵੱਲ ਵੇਖ

ਰਸੂਲਾਂ ਦੇ ਕਰਤੱਬ 3:5 (PANIRV)
Square Portrait Landscape 4K UHD
ਤਾਂ ਉਹ ਨੇ ਉਨ੍ਹਾਂ ਕੋਲੋਂ ਕੁਝ ਮਿਲਣ ਦੀ ਆਸ ਕਰਕੇ ਉਨ੍ਹਾਂ ਵੱਲ ਵੇਖਿਆ।

ਰਸੂਲਾਂ ਦੇ ਕਰਤੱਬ 3:6 (PANIRV)
Square Portrait Landscape 4K UHD
ਪਰ ਪਤਰਸ ਨੇ ਆਖਿਆ, ਸੋਨਾ ਤੇ ਚਾਂਦੀ ਮੇਰੇ ਕੋਲ ਹੈ ਨਹੀਂ, ਪਰ ਜੋ ਮੇਰੇ ਕੋਲ ਹੈ ਸੋ ਮੈਂ ਤੈਨੂੰ ਦਿੰਦਾ ਹਾਂ। ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਤੁਰ ਫਿਰ!

ਰਸੂਲਾਂ ਦੇ ਕਰਤੱਬ 3:7 (PANIRV)
Square Portrait Landscape 4K UHD
ਤਾਂ ਉਸ ਨੇ ਉਹ ਦਾ ਸੱਜਾ ਹੱਥ ਫੜ੍ਹ ਕੇ ਉਹ ਨੂੰ ਉੱਠਾਇਆ। ਓਸੇ ਵੇਲੇ ਉਹ ਦੇ ਪੈਰਾਂ ਅਤੇ ਗਿੱਟਿਆਂ ਵਿੱਚ ਜਾਨ ਆ ਗਈ।

ਰਸੂਲਾਂ ਦੇ ਕਰਤੱਬ 3:8 (PANIRV)
Square Portrait Landscape 4K UHD
ਅਤੇ ਉਹ ਉੱਠ ਖੜ੍ਹਾ ਹੋਇਆ ਅਤੇ ਤੁਰਨ ਲੱਗਾ, ਤੁਰਦਾ ਅਤੇ ਛਾਲਾਂ ਮਾਰਦਾ ਅਤੇ ਪਰਮੇਸ਼ੁਰ ਦੀ ਮਹਿਮਾ ਕਰਦਾ ਹੋਇਆ, ਉਨ੍ਹਾਂ ਨਾਲ ਹੈਕਲ ਵਿੱਚ ਗਿਆ।

ਰਸੂਲਾਂ ਦੇ ਕਰਤੱਬ 3:9 (PANIRV)
Square Portrait Landscape 4K UHD
ਸਭਨਾਂ ਲੋਕਾਂ ਨੇ ਉਹ ਨੂੰ ਤੁਰਦਾ ਅਤੇ ਪਰਮੇਸ਼ੁਰ ਦੀ ਮਹਿਮਾ ਕਰਦਾ ਵੇਖਿਆ।

ਰਸੂਲਾਂ ਦੇ ਕਰਤੱਬ 3:10 (PANIRV)
Square Portrait Landscape 4K UHD
ਅਤੇ ਉਸ ਨੂੰ ਪਛਾਣ ਲਿਆ ਕਿ ਇਹ ਉਹੀ ਹੈ ਜਿਹੜਾ ਹੈਕਲ ਦੇ ਸੋਹਣੇ ਦਰਵਾਜ਼ੇ ਤੇ ਭੀਖ ਮੰਗਣ ਲਈ ਬੈਠਦਾ ਹੁੰਦਾ ਸੀ, ਅਤੇ ਜੋ ਉਹ ਦੇ ਨਾਲ ਵਾਪਰਿਆ, ਉਹ ਬਹੁਤ ਹੈਰਾਨ ਤੇ ਅਚਰਜ਼ ਹੋਏ।

ਰਸੂਲਾਂ ਦੇ ਕਰਤੱਬ 3:11 (PANIRV)
Square Portrait Landscape 4K UHD
ਜਿਸ ਵੇਲੇ ਉਹ ਪਤਰਸ ਅਤੇ ਯੂਹੰਨਾ ਦੇ ਨਾਲ ਸੀ, ਸਾਰੇ ਲੋਕ ਬਹੁਤ ਹੈਰਾਨ ਹੋਏ, ਉਸ ਦਲਾਨ ਵਿੱਚ ਦੌੜੇ ਆਏ, ਜਿਹੜਾ ਸੁਲੇਮਾਨ ਦਾ ਸੀ,।

ਰਸੂਲਾਂ ਦੇ ਕਰਤੱਬ 3:12 (PANIRV)
Square Portrait Landscape 4K UHD
ਇਹ ਵੇਖ ਕੇ ਪਤਰਸ ਨੇ ਲੋਕਾਂ ਨੂੰ ਆਖਿਆ, ਹੇ ਇਸਰਾਏਲੀਓ ਮਨੁੱਖ ਬਾਰੇ ਤੁਸੀਂ ਕਿਉਂ ਹੈਰਾਨ ਹੁੰਦੇ ਹੋ ਅਤੇ ਸਾਡੇ ਵੱਲ ਇਸ ਤਰ੍ਹਾਂ ਕਿਉਂ ਵੇਖਦੇ ਹੋ, ਕਿ ਜਿਵੇਂ ਅਸੀਂ ਆਪਣੀ ਸ਼ਕਤੀ ਜਾਂ ਭਗਤੀ ਨਾਲ ਇਸ ਨੂੰ ਤੁਰਨ ਦੀ ਸਮਰੱਥਾ ਦਿੱਤੀ ਹੋਵੇ?

ਰਸੂਲਾਂ ਦੇ ਕਰਤੱਬ 3:13 (PANIRV)
Square Portrait Landscape 4K UHD
ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ, ਸਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਸੇਵਕ ਯਿਸੂ ਦੀ ਵਡਿਆਈ ਕੀਤੀ, ਜਿਸ ਨੂੰ ਤੁਸੀਂ ਫੜਵਾ ਦਿੱਤਾ ਅਤੇ ਪਿਲਾਤੁਸ ਦੇ ਸਾਹਮਣੇ ਯਿਸੂ ਤੋਂ ਇਨਕਾਰ ਕੀਤਾ ਜਦੋਂ ਉਸ ਨੇ ਉਹ ਨੂੰ ਛੱਡ ਦੇਣ ਦਾ ਵਿਚਾਰ ਕੀਤਾ ਸੀ।

ਰਸੂਲਾਂ ਦੇ ਕਰਤੱਬ 3:14 (PANIRV)
Square Portrait Landscape 4K UHD
ਪਰ ਤੁਸੀਂ ਉਸ ਪਵਿੱਤਰ ਅਤੇ ਧਰਮੀ ਦਾ ਇਨਕਾਰ ਕੀਤਾ ਅਤੇ ਇਹ ਮੰਗ ਕੀਤੀ ਕਿ ਤੁਹਾਡੇ ਲਈ ਖੂਨੀ ਛੱਡਿਆ ਜਾਵੇ।

ਰਸੂਲਾਂ ਦੇ ਕਰਤੱਬ 3:15 (PANIRV)
Square Portrait Landscape 4K UHD
ਅਤੇ ਜੀਵਨ ਦੇਣ ਵਾਲੇ ਨੂੰ ਮਾਰ ਸੁੱਟਿਆ, ਜਿਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਅਸੀਂ ਇਸ ਗੱਲ ਦੇ ਗਵਾਹ ਹਾਂ।

ਰਸੂਲਾਂ ਦੇ ਕਰਤੱਬ 3:16 (PANIRV)
Square Portrait Landscape 4K UHD
ਉਹ ਦੇ ਨਾਮ ਉੱਤੇ ਵਿਸ਼ਵਾਸ ਕਰਨ ਕਰਕੇ, ਉਹ ਦੇ ਨਾਮ ਹੀ ਨੇ ਇਸ ਮਨੁੱਖ ਨੂੰ ਜਿਸ ਨੂੰ ਤੁਸੀਂ ਵੇਖਦੇ ਅਤੇ ਜਾਣਦੇ ਹੋ ਚੰਗਾ ਕੀਤਾ। ਹਾਂ, ਉਸੇ ਵਿਸ਼ਵਾਸ ਨੇ ਜਿਹੜੀ ਉਹ ਦੇ ਰਾਹੀਂ ਹੈ, ਇਹ ਪੂਰੀ ਚੰਗਿਆਈ ਤੁਹਾਡੇ ਸਭਨਾਂ ਦੇ ਸਾਹਮਣੇ ਉਸ ਨੂੰ ਦਿੱਤੀ।

ਰਸੂਲਾਂ ਦੇ ਕਰਤੱਬ 3:17 (PANIRV)
Square Portrait Landscape 4K UHD
ਅਤੇ ਹੁਣ ਹੇ ਭਰਾਵੋ, ਮੈਂ ਜਾਣਦਾ ਹਾਂ ਜੋ ਤੁਸੀਂ ਨਾ ਜਾਣਦੇ ਹੋਏ ਅਜਿਹਾ ਕੀਤਾ ਜਿਵੇਂ ਤੁਹਾਡੇ ਅਧਿਕਾਰੀਆਂ ਨੇ ਵੀ ਕੀਤਾ ਸੀ।

ਰਸੂਲਾਂ ਦੇ ਕਰਤੱਬ 3:18 (PANIRV)
Square Portrait Landscape 4K UHD
ਪਰ ਜਿਨ੍ਹਾਂ ਗੱਲਾਂ ਦੀ ਪਰਮੇਸ਼ੁਰ ਨੇ ਸਭਨਾਂ ਨਬੀਆਂ ਦੀ ਜ਼ੁਬਾਨੀ ਪਹਿਲਾਂ ਹੀ ਖ਼ਬਰ ਦਿੱਤੀ ਸੀ, ਕਿ ਮੇਰਾ ਮਸੀਹ ਦੁੱਖ ਉੱਠਾਵੇਗਾ, ਇਸ ਕਰਕੇ ਉਸ ਨੇ ਇਸ ਨੂੰ ਪੂਰਾ ਕੀਤਾ।

ਰਸੂਲਾਂ ਦੇ ਕਰਤੱਬ 3:19 (PANIRV)
Square Portrait Landscape 4K UHD
ਇਸ ਲਈ ਤੋਬਾ ਕਰੋ ਅਤੇ ਮੁੜੋ, ਕਿ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੂ ਦੇ ਹਜ਼ੂਰੋਂ ਸੁੱਖ ਦੇ ਦਿਨ ਆਉਣ।

ਰਸੂਲਾਂ ਦੇ ਕਰਤੱਬ 3:20 (PANIRV)
Square Portrait Landscape 4K UHD
ਅਤੇ ਉਹ ਮਸੀਹ ਨੂੰ ਜਿਹੜਾ ਤੁਹਾਡੇ ਲਈ ਠਹਿਰਾਇਆ ਹੋਇਆ ਹੈ, ਯਿਸੂ ਨੂੰ ਭੇਜ ਦੇਵੇ।

ਰਸੂਲਾਂ ਦੇ ਕਰਤੱਬ 3:21 (PANIRV)
Square Portrait Landscape 4K UHD
ਜ਼ਰੂਰ ਹੈ, ਜੋ ਉਹ ਸਵਰਗ ਵਿੱਚ ਰਹੇ, ਜਦੋਂ ਤੱਕ ਸਾਰੀਆਂ ਚੀਜ਼ਾਂ ਦੇ ਸੁਧਾਰੇ ਜਾਣ ਦਾ ਸਮਾਂ ਨਾ ਆਵੇ ਜਿਨ੍ਹਾਂ ਦੇ ਵਿਖੇ ਪਰਮੇਸ਼ੁਰ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ੁਬਾਨੀ ਸ਼ੁਰੂ ਤੋਂ ਹੀ ਆਖਿਆ ਸੀ।

ਰਸੂਲਾਂ ਦੇ ਕਰਤੱਬ 3:22 (PANIRV)
Square Portrait Landscape 4K UHD
ਮੂਸਾ ਨੇ ਤਾਂ ਆਖਿਆ, ਪ੍ਰਭੂ ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ। ਜੋ ਕੁਝ ਉਹ ਤੁਹਾਨੂੰ ਆਖੇ, ਤੁਸੀਂ ਉਸ ਦੀ ਸੁਣਿਓ।

ਰਸੂਲਾਂ ਦੇ ਕਰਤੱਬ 3:23 (PANIRV)
Square Portrait Landscape 4K UHD
ਅਤੇ ਅਜਿਹਾ ਹੋਵੇਗਾ ਕਿ ਹਰੇਕ ਮਨੁੱਖ ਜੋ ਉਸ ਨਬੀ ਦੀ ਨਾ ਸੁਣੇ, ਲੋਕਾਂ ਵਿੱਚੋਂ ਨਾਸ ਕੀਤਾ ਜਾਵੇ।

ਰਸੂਲਾਂ ਦੇ ਕਰਤੱਬ 3:24 (PANIRV)
Square Portrait Landscape 4K UHD
ਅਤੇ ਸਾਰੇ ਨਬੀਆਂ ਨੇ ਸਮੂਏਲ ਤੋਂ ਅਤੇ ਉਨ੍ਹਾਂ ਤੋਂ ਜਿਹੜੇ ਉਹ ਦੇ ਮਗਰੋਂ ਹੋਏ, ਜਿੰਨਿਆਂ ਨੇ ਬਚਨ ਕੀਤਾ, ਉਨ੍ਹਾਂ ਨੇ ਵੀ ਇਨ੍ਹਾਂ ਹੀ ਦਿਨਾਂ ਦੀ ਖ਼ਬਰ ਦਿੱਤੀ।

ਰਸੂਲਾਂ ਦੇ ਕਰਤੱਬ 3:25 (PANIRV)
Square Portrait Landscape 4K UHD
ਤੁਸੀਂ ਨਬੀਆਂ ਦੇ ਅਤੇ ਉਸ ਨੇਮ ਦੇ ਪੁੱਤਰ ਹੋ ਜਿਸ ਨੂੰ ਪਰਮੇਸ਼ੁਰ ਨੇ ਤੁਹਾਡੇ ਬਾਪ ਦਾਦਿਆਂ ਨਾਲ ਕੀਤਾ ਸੀ, ਜਦੋਂ ਅਬਰਾਹਾਮ ਨੂੰ ਆਖਿਆ ਕਿ, ਤੇਰੀ ਅੰਸ ਵਿੱਚ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ।

ਰਸੂਲਾਂ ਦੇ ਕਰਤੱਬ 3:26 (PANIRV)
Square Portrait Landscape 4K UHD
ਪਰਮੇਸ਼ੁਰ ਨੇ ਆਪਣੇ ਸੇਵਕ ਨੂੰ ਖੜ੍ਹਾ ਕਰਕੇ ਪਹਿਲਾਂ ਤੁਹਾਡੇ ਕੋਲ ਭੇਜਿਆ ਕਿ ਤੁਹਾਡੇ ਵਿੱਚੋਂ ਹਰੇਕ ਨੂੰ ਉਹ ਦੀਆਂ ਬੁਰਿਆਈਆਂ ਤੋਂ ਹਟਾ ਕੇ ਤੁਹਾਨੂੰ ਬਰਕਤ ਦੇਵੇ।

Available Bible Translations

American Standard Version
Acts 3 (ASV) »
King James Version
Acts 3 (KJV) »
GOD’S WORD® (GW)
Acts 3 (GW) »
Berean Bible
Acts 3 (BSB) »
World English Bible
Acts 3 (WEB) »
Louis Segond 1910
Actes 3 (LSG) »
इंडियन रिवाइज्ड वर्जन - हिंदी
प्रेरितों के काम 3 (HINIRV) »
ভারতীয় সংশোধিত সংস্করণ - বাংলা
पশিষ্যচরিত 3 (BENIRV) »
இந்தியன் ரீவைஸ்டு வேர்ஷன் - தமிழ்
அப்போஸ்தலருடைய நடபடிகள் 3 (TAMIRV) »
इंडियन रिवाइज्ड वर्जन - मराठी
प्रेषितांचीं कृत्यें 3 (MARIRV) »
ఇండియన్ రేవిజ్డ్ వెర్షన్ - తెలుగు
అపొస్తలుల కార్యములు 3 (TELIRV) »
ઇન્ડિયન રિવાયઝ્ડ વર્ઝન - ગુજરાતી
પ્રેરિતોનાં ક્રત્યો 3 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಅಪೊಸ್ತಲರ ಕೃತ್ಯಗಳು 3 (KANIRV) »
الكتاب المقدس باللغة العربية، فان دايك
أَعْمَالُ ٱلرُّسُلِ 3 (AVD) »
תנ ך עברי מודרני
מעשי השליחים 3 (HEB) »
Bíblia Sagrada Português
Atos 3 (BSL) »
Kinh Thánh: Tiếng Việt
Công Vụ Các Sứ đồ 3 (VIE) »
Reina Valera Antigua
Hechos 3 (RVA) »
La Sacra Bibbia
Atti 3 (RIV) »
圣 经 简体中文和合本
使 徒 行 传 3 (CUVS) »
聖 經 繁體中文和合本
使 徒 行 傳 3 (CUVT) »
Библия на русском
Деяния 3 (RUSV) »
Українська Біблія
Дії 3 (UKR) »
Szent Biblia - Magyar
Apostolok 3 (KAR) »
Българска Библия
Деяния 3 (BULG) »
聖書 日本語
使徒行伝 3 (JPN) »
De Heilige Schrift
Handelingen 3 (NLD) »

ਰਸੂਲਾਂ ਦੇ ਕਰਤੱਬ (PANIRV) Chapter Selection

PANIRV Book Selection List