ਰਸੂਲਾਂ ਦੇ ਕਰਤੱਬ Chapter 4 PANIRV Bible Verse Images

ਰਸੂਲਾਂ ਦੇ ਕਰਤੱਬ 4 Bible Verse Pictures. Choose from a large collection of inspirational, motivational and encouraging Bible verses with pictures of nature. Download and share ਰਸੂਲਾਂ ਦੇ ਕਰਤੱਬ 4 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਰਸੂਲਾਂ ਦੇ ਕਰਤੱਬ 4:1 (PANIRV)
Square Portrait Landscape 4K UHD
ਜਦੋਂ ਉਹ ਲੋਕਾਂ ਦੇ ਨਾਲ ਗੱਲਾਂ ਕਰ ਰਹੇ ਸਨ ਤਾਂ ਜਾਜਕ, ਹੈਕਲ ਦੇ ਅਧਿਕਾਰੀ ਅਤੇ ਸਦੂਕੀ ਉਹਨਾਂ ਉੱਤੇ ਚੜ੍ਹ ਆਏ।

ਰਸੂਲਾਂ ਦੇ ਕਰਤੱਬ 4:2 (PANIRV)
Square Portrait Landscape 4K UHD
ਕਿਉਂ ਜੋ ਉਹ ਇਸ ਗੱਲ ਤੋਂ ਗੁੱਸੇ ਹੋ ਗਏ ਸਨ ਜੋ ਉਹ ਲੋਕਾਂ ਨੂੰ ਸਿਖਾਉਂਦੇ ਅਤੇ ਯਿਸੂ ਦਾ ਪਰਮਾਣ ਦੇ ਕੇ ਮੁਰਦਿਆਂ ਦੇ ਜੀ ਉੱਠਣ ਦਾ ਉਪਦੇਸ਼ ਦਿੰਦੇ ਸਨ।

ਰਸੂਲਾਂ ਦੇ ਕਰਤੱਬ 4:3 (PANIRV)
Square Portrait Landscape 4K UHD
ਅਤੇ ਉਹਨਾਂ ਨੇ ਉਹਨਾਂ ਨੂੰ ਫੜ੍ਹ ਕੇ ਦੂਜੇ ਦਿਨ ਤੱਕ ਹਵਾਲਾਤ ਵਿੱਚ ਰੱਖਿਆ, ਕਿਉਂ ਜੋ ਹੁਣ ਸ਼ਾਮ ਪੈ ਗਈ ਸੀ।

ਰਸੂਲਾਂ ਦੇ ਕਰਤੱਬ 4:4 (PANIRV)
Square Portrait Landscape 4K UHD
ਫਿਰ ਵੀ ਉਹਨਾਂ ਵਿੱਚੋਂ ਜਿਹਨਾਂ ਨੇ ਬਚਨ ਸੁਣਿਆ, ਬਹੁਤਿਆਂ ਨੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਮਨੁੱਖਾਂ ਦੀ ਗਿਣਤੀ ਲੱਗਭਗ ਪੰਜ ਹਜ਼ਾਰ ਹੋ ਗਈ।

ਰਸੂਲਾਂ ਦੇ ਕਰਤੱਬ 4:5 (PANIRV)
Square Portrait Landscape 4K UHD
ਦੂਜੇ ਦਿਨ ਇਸ ਤਰ੍ਹਾਂ ਹੋਇਆ ਕਿ ਉਨ੍ਹਾਂ ਦੇ ਅਧਿਕਾਰੀ, ਬਜ਼ੁਰਗ ਅਤੇ ਉਪਦੇਸ਼ਕ ਯਰੂਸ਼ਲਮ ਵਿੱਚ ਇਕੱਠੇ ਹੋਏ।

ਰਸੂਲਾਂ ਦੇ ਕਰਤੱਬ 4:6 (PANIRV)
Square Portrait Landscape 4K UHD
ਅੰਨਾਸ ਪ੍ਰਧਾਨ ਜਾਜਕ, ਕਯਾਫ਼ਾ, ਯੂਹੰਨਾ, ਸਿਕੰਦਰ ਅਤੇ ਪ੍ਰਧਾਨ ਜਾਜਕ ਦੇ ਘਰਾਣੇ ਦੇ ਸਾਰੇ ਲੋਕ ਵੀ ਉੱਥੇ ਸਨ।

ਰਸੂਲਾਂ ਦੇ ਕਰਤੱਬ 4:7 (PANIRV)
Square Portrait Landscape 4K UHD
ਫਿਰ ਉਹਨਾਂ ਨੂੰ ਵਿਚਾਲੇ ਖੜ੍ਹਾ ਕਰਕੇ ਪੁੱਛਿਆ, ਤੁਸੀਂ ਕਿਹੜੀ ਸਮਰੱਥਾ ਜਾਂ ਕਿਹੜੇ ਨਾਮ ਨਾਲ ਇਹ ਕੀਤਾ?

ਰਸੂਲਾਂ ਦੇ ਕਰਤੱਬ 4:8 (PANIRV)
Square Portrait Landscape 4K UHD
ਤਦ ਪਤਰਸ ਨੇ ਪਵਿੱਤਰ ਆਤਮਾ ਨਾਲ ਭਰ ਕੇ ਉਨ੍ਹਾਂ ਨੂੰ ਆਖਿਆ, ਹੇ ਕੌਮ ਦੇ ਅਧਿਕਾਰੀਓ ਅਤੇ ਬਜ਼ੁਰਗੋ,

ਰਸੂਲਾਂ ਦੇ ਕਰਤੱਬ 4:9 (PANIRV)
Square Portrait Landscape 4K UHD
ਜੇ ਅੱਜ ਸਾਡੇ ਕੋਲੋਂ ਇਸ ਚੰਗੇ ਕੰਮ ਦੇ ਬਾਰੇ ਪੁੱਛਦੇ ਹੋ, ਜਿਹੜਾ ਇੱਕ ਬਲਹੀਨ ਮਨੁੱਖ ਨਾਲ ਹੋਇਆ ਕਿ ਉਹ ਕਿਸ ਤਰ੍ਹਾਂ ਚੰਗਾ ਕੀਤਾ ਗਿਆ ਹੈ।

ਰਸੂਲਾਂ ਦੇ ਕਰਤੱਬ 4:10 (PANIRV)
Square Portrait Landscape 4K UHD
ਤਾਂ ਤੁਹਾਨੂੰ ਸਭਨਾਂ ਨੂੰ ਅਤੇ ਇਸਰਾਏਲ ਦੇ ਸਾਰਿਆਂ ਲੋਕਾਂ ਨੂੰ ਪਤਾ ਹੋਵੇ ਕਿ ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਜਿਸ ਨੂੰ ਤੁਸੀਂ ਸਲੀਬ ਉੱਤੇ ਚੜ੍ਹਾਇਆ ਅਤੇ ਉਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਉਸ ਤੋਂ ਇਹ ਮਨੁੱਖ ਤੁਹਾਡੇ ਸਾਹਮਣੇ ਚੰਗਾ ਭਲਾ ਖੜ੍ਹਾ ਹੈ।

ਰਸੂਲਾਂ ਦੇ ਕਰਤੱਬ 4:11 (PANIRV)
Square Portrait Landscape 4K UHD
ਇਹ ਉਹ ਪੱਥਰ ਹੈ ਜਿਹ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਜਿਹੜਾ ਕੋਨੇ ਦਾ ਪੱਥਰ ਹੋ ਗਿਆ।

ਰਸੂਲਾਂ ਦੇ ਕਰਤੱਬ 4:12 (PANIRV)
Square Portrait Landscape 4K UHD
ਅਤੇ ਕਿਸੇ ਦੂਜੇ ਤੋਂ ਮੁਕਤੀ ਨਹੀਂ ਕਿਉਂ ਜੋ ਅਕਾਸ਼ ਦੇ ਹੇਠਾਂ ਮਨੁੱਖਾਂ ਵਿੱਚ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ, ਜਿਸ ਤੋਂ ਅਸੀਂ ਬਚਾਏ ਜਾ ਸਕਦੇ ਹਾਂ।

ਰਸੂਲਾਂ ਦੇ ਕਰਤੱਬ 4:13 (PANIRV)
Square Portrait Landscape 4K UHD
ਜਦੋਂ ਉਨ੍ਹਾਂ ਨੇ ਪਤਰਸ ਅਤੇ ਯੂਹੰਨਾ ਦੀ ਦਲੇਰੀ ਨੂੰ ਵੇਖਿਆ ਅਤੇ ਅਚਰਜ਼ ਮੰਨਿਆ ਕਿ ਉਹ ਵਿਦਵਾਨ ਨਹੀਂ ਸਗੋਂ ਆਮ ਲੋਕ ਹੀ ਹਨ। ਫੇਰ ਉਹਨਾਂ ਨੂੰ ਪਛਾਣਿਆ, ਕਿ ਇਹ ਦੋਨੋ ਯਿਸੂ ਦੇ ਨਾਲ ਰਹੇ ਸਨ।

ਰਸੂਲਾਂ ਦੇ ਕਰਤੱਬ 4:14 (PANIRV)
Square Portrait Landscape 4K UHD
ਅਤੇ ਉਸ ਮਨੁੱਖ ਨੂੰ ਜਿਹੜਾ ਚੰਗਾ ਹੋਇਆ ਸੀ ਉਹਨਾਂ ਦੇ ਵੱਲ ਖੜ੍ਹਾ ਵੇਖ ਕੇ ਇਹ ਦੇ ਵਿਰੁੱਧ ਵਿੱਚ ਕੁਝ ਨਾਮ ਕਹਿ ਸਕੇ।

ਰਸੂਲਾਂ ਦੇ ਕਰਤੱਬ 4:15 (PANIRV)
Square Portrait Landscape 4K UHD
ਪਰ ਉਹਨਾਂ ਨੂੰ ਪ੍ਰਾਰਥਨਾ ਘਰ ਤੋਂ ਬਾਹਰ ਜਾਣ ਦਾ ਹੁਕਮ ਦੇ ਕੇ, ਉਹ ਆਪਸ ਵਿੱਚ ਯੋਜਨਾਂ ਬਣਾਉਣ ਲੱਗੇ।

ਰਸੂਲਾਂ ਦੇ ਕਰਤੱਬ 4:16 (PANIRV)
Square Portrait Landscape 4K UHD
ਅਤੇ ਕਿਹਾ ਕਿ ਅਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰੀਏ? ਕਿਉਂਕਿ ਇਹ ਜੋ ਉਹਨਾਂ ਤੋਂ ਇੱਕ ਪੱਕਾ ਅਚਰਜ਼ ਕੰਮ ਹੋਇਆ ਹੈ ਯਰੂਸ਼ਲਮ ਦੇ ਸਾਰੇ ਰਹਿਣ ਵਾਲਿਆਂ ਤੇ ਇਹ ਪਰਗਟ ਹੋਇਆ ਅਤੇ ਇਸ ਤੋਂ ਅਸੀਂ ਇਨਕਾਰ ਨਹੀਂ ਕਰ ਸਕਦੇ।

ਰਸੂਲਾਂ ਦੇ ਕਰਤੱਬ 4:17 (PANIRV)
Square Portrait Landscape 4K UHD
ਆਓ, ਅਸੀਂ ਉਹਨਾਂ ਨੂੰ ਦਬਕਾਈਏ ਜੋ ਇਸ ਨਾਮ ਦਾ ਫੇਰ ਕਿਸੇ ਮਨੁੱਖ ਨਾਲ ਚਰਚਾ ਨਾ ਕਰਨ, ਤਾਂ ਜੋ ਇਹ ਗੱਲ ਲੋਕਾਂ ਵਿੱਚ ਹੋਰ ਨਾ ਫੈਲ ਜਾਏ।

ਰਸੂਲਾਂ ਦੇ ਕਰਤੱਬ 4:18 (PANIRV)
Square Portrait Landscape 4K UHD
ਤਦ ਉਹਨਾਂ ਨੇ ਉਹਨਾਂ ਨੂੰ ਕੋਲ ਸੱਦ ਕੇ ਆਗਿਆ ਦਿੱਤੀ ਕਿ ਯਿਸੂ ਦਾ ਨਾਮ ਲੈ ਕੇ, ਨਾ ਕੋਈ ਚਰਚਾ ਕਰਨੀ ਅਤੇ ਨਾ ਹੀ ਸਿੱਖਿਆ ਦੇਣੀ।

ਰਸੂਲਾਂ ਦੇ ਕਰਤੱਬ 4:19 (PANIRV)
Square Portrait Landscape 4K UHD
ਪਰ ਪਤਰਸ ਅਤੇ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਫ਼ੈਸਲਾ ਕਰੋ, ਕੀ ਪਰਮੇਸ਼ੁਰ ਦੇ ਅੱਗੇ ਇਹ ਯੋਗ ਹੈ ਕਿ ਅਸੀਂ ਪਰਮੇਸ਼ੁਰ ਨਾਲੋਂ ਤੁਹਾਡੀ ਵੱਧ ਸੁਣੀਏ?।

ਰਸੂਲਾਂ ਦੇ ਕਰਤੱਬ 4:20 (PANIRV)
Square Portrait Landscape 4K UHD
ਕਿਉਂਕਿ ਇਹ ਸਾਡੇ ਕੋਲੋਂ ਨਹੀਂ ਹੋ ਸਕਦਾ ਕਿ, ਜਿਹੜੀਆਂ ਗੱਲਾਂ ਅਸੀਂ ਵੇਖੀਆਂ ਅਤੇ ਸੁਣੀਆਂ ਉਹ ਨਾ ਆਖੀਏ।

ਰਸੂਲਾਂ ਦੇ ਕਰਤੱਬ 4:21 (PANIRV)
Square Portrait Landscape 4K UHD
ਤਦ ਉਨ੍ਹਾਂ ਨੇ ਉਹਨਾਂ ਨੂੰ ਹੋਰ ਜਿਆਦਾ ਦਬਕਾ ਕੇ ਛੱਡ ਦਿੱਤਾ, ਕਿਉਂਕਿ ਲੋਕਾਂ ਦੇ ਕਾਰਨ ਉਹਨਾਂ ਉੱਤੇ ਸਜ਼ਾ ਲਾਉਣ ਦਾ ਕੋਈ ਕਾਰਨ ਨਾਮ ਮਿਲਿਆ, ਇਸ ਲਈ ਕਿ ਜੋ ਕੁਝ ਹੋਇਆ ਸੀ ਉਹ ਦੇ ਕਾਰਨ ਸਭ ਲੋਕ ਪਰਮੇਸ਼ੁਰ ਦੀ ਵਡਿਆਈ ਕਰਦੇ ਸਨ।

ਰਸੂਲਾਂ ਦੇ ਕਰਤੱਬ 4:22 (PANIRV)
Square Portrait Landscape 4K UHD
ਕਿਉਂ ਜੋ ਉਹ ਮਨੁੱਖ ਜਿਸ ਨੂੰ ਉਹਨਾਂ ਨੇ ਚੰਗਾ ਕੀਤਾ ਸੀ ਉਹ ਚਾਲ੍ਹੀ ਸਾਲ ਤੋਂ ਜਿਆਦਾ ਉਮਰ ਦਾ ਸੀ।

ਰਸੂਲਾਂ ਦੇ ਕਰਤੱਬ 4:23 (PANIRV)
Square Portrait Landscape 4K UHD
ਫਿਰ ਜਦੋਂ ਉਹਨਾਂ ਨੂੰ ਛੱਡ ਦਿੱਤਾ ਤਾਂ, ਉਹ ਆਪਣੇ ਸਾਥੀਆਂ ਕੋਲ ਗਏ ਅਤੇ ਜੋ ਕੁਝ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਨੇ ਉਹਨਾਂ ਨੂੰ ਆਖਿਆ ਸੀ, ਦੱਸ ਦਿੱਤਾ।

ਰਸੂਲਾਂ ਦੇ ਕਰਤੱਬ 4:24 (PANIRV)
Square Portrait Landscape 4K UHD
ਜਦੋਂ ਉਨ੍ਹਾਂ ਨੇ ਇਹ ਸੁਣਿਆ ਤਦ ਉਹਨਾਂ ਨੇ ਇੱਕ ਮਨ ਹੋ ਕੇ ਉੱਚੀ ਅਵਾਜ਼ ਨਾਲ ਪਰਮੇਸ਼ੁਰ ਨੂੰ ਆਖਿਆ, ਹੇ ਪਰਮੇਸ਼ੁਰ, ਤੁਸੀਂ ਹੀ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ, ਰਚਿਆ।

ਰਸੂਲਾਂ ਦੇ ਕਰਤੱਬ 4:25 (PANIRV)
Square Portrait Landscape 4K UHD
ਤੁਸੀਂ ਪਵਿੱਤਰ ਆਤਮਾ ਦੇ ਰਾਹੀਂ ਸਾਡੇ ਪੁਰਖੇ ਆਪਣੇ ਸੇਵਕ ਦਾਊਦ ਦੀ ਜੁਬਾਨੀ ਆਖਿਆ, “ਕੌਮਾਂ ਕਿਉਂ ਡੰਡ ਪਾਈ ਹੈ, ਅਤੇ ਉੱਮਤਾਂ ਨੇ ਵਿਅਰਥ ਸੋਚਾਂ ਕਿਉਂ ਸੋਚੀਆਂ ਹਨ?”

ਰਸੂਲਾਂ ਦੇ ਕਰਤੱਬ 4:26 (PANIRV)
Square Portrait Landscape 4K UHD
ਪ੍ਰਭੂ ਅਤੇ ਉਹ ਦੇ ਮਸਹ ਕੀਤੇ ਹੋਏ ਦੇ ਵਿਰੁੱਧ, ਧਰਤੀ ਦੇ ਰਾਜੇ ਅਤੇ ਹਾਕਮ ਉੱਠ ਖੜੇ ਹੋਏ,।

ਰਸੂਲਾਂ ਦੇ ਕਰਤੱਬ 4:27 (PANIRV)
Square Portrait Landscape 4K UHD
ਕਿਉਂਕਿ ਸੱਚ-ਮੁੱਚ ਇਸ ਸ਼ਹਿਰ ਵਿੱਚ ਤੇਰੇ ਪਵਿੱਤਰ ਸੇਵਕ ਯਿਸੂ ਦੇ ਵਿਰੁੱਧ ਜਿਸ ਨੂੰ ਤੁਸੀਂ ਮਸਹ ਕੀਤਾ ਹੇਰੋਦੇਸ ਅਤੇ ਪੁੰਤਿਯੁਸ ਪਿਲਾਤੁਸ ਪਰਾਈਆਂ ਕੌਮਾਂ ਅਤੇ ਇਸਰਾਏਲ ਦੇ ਲੋਕਾਂ ਨਾਲ ਇਕੱਠੇ ਹੋਏ।

ਰਸੂਲਾਂ ਦੇ ਕਰਤੱਬ 4:28 (PANIRV)
Square Portrait Landscape 4K UHD
ਇਸ ਲਈ ਕਿ ਜੋ ਕੁਝ ਤੇਰੀ ਸ਼ਕਤੀ ਅਤੇ ਤੇਰੀ ਯੋਜਨਾ ਵਿੱਚ ਪਹਿਲਾਂ ਹੀ ਠਹਿਰਾਇਆ ਗਿਆ ਸੀ, ਉਹੀ ਕਰੇ।

ਰਸੂਲਾਂ ਦੇ ਕਰਤੱਬ 4:29 (PANIRV)
Square Portrait Landscape 4K UHD
ਅਤੇ ਹੁਣ ਹੇ, ਪ੍ਰਭੂ ਉਹਨਾਂ ਦੀਆਂ ਧਮਕੀਆਂ ਨੂੰ ਵੇਖ ਅਤੇ ਆਪਣੇ ਦਾਸਾਂ ਨੂੰ ਇਹ ਸ਼ਕਤੀ ਦੇ, ਕਿ ਤੇਰਾ ਬਚਨ ਬਿਨ੍ਹਾਂ ਡਰੇ ਸੁਣਾਉਣ।

ਰਸੂਲਾਂ ਦੇ ਕਰਤੱਬ 4:30 (PANIRV)
Square Portrait Landscape 4K UHD
ਜਦੋਂ ਤੁਸੀਂ ਆਪਣਾ ਹੱਥ ਚੰਗਾ ਕਰਨ ਲਈ ਵਧਾਓ, ਤਾਂ ਤੇਰੇ ਪਵਿੱਤਰ ਸੇਵਕ ਯਿਸੂ ਦੇ ਨਾਮ ਵਿੱਚ ਨਿਸ਼ਾਨ ਅਤੇ ਅਚਰਜ਼ ਕੰਮ ਹੋਣ।

ਰਸੂਲਾਂ ਦੇ ਕਰਤੱਬ 4:31 (PANIRV)
Square Portrait Landscape 4K UHD
ਜਦੋਂ ਉਹ ਬੇਨਤੀ ਕਰ ਹਟੇ ਤਾਂ, ਉਹ ਥਾਂ ਜਿੱਥੇ ਉਹ ਇਕੱਠੇ ਹੋਏ ਸਨ, ਹਿੱਲ ਗਿਆ ਅਤੇ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਪਰਮੇਸ਼ੁਰ ਦਾ ਬਚਨ ਬਿਨ੍ਹਾਂ ਡਰੇ ਸੁਣਾਉਣ ਲੱਗੇ।

ਰਸੂਲਾਂ ਦੇ ਕਰਤੱਬ 4:32 (PANIRV)
Square Portrait Landscape 4K UHD
ਵਿਸ਼ਵਾਸ ਕਰਨ ਵਾਲਿਆਂ ਦੀ ਮੰਡਲੀ ਇੱਕ ਮਨ ਅਤੇ ਇੱਕ ਜਾਨ ਸੀ ਅਤੇ ਕਿਸੇ ਨੇ ਆਪਣੀ ਜਾਇਦਾਦ ਵਿੱਚੋਂ ਕਿਸੇ ਚੀਜ਼ ਨੂੰ ਆਪਣੀ ਨਹੀਂ ਆਖਿਆ ਪਰ ਉਹ ਸਾਰੀਆਂ ਵਸਤਾਂ ਵਿੱਚ ਸਾਂਝੀਦਾਰ ਸਨ।

ਰਸੂਲਾਂ ਦੇ ਕਰਤੱਬ 4:33 (PANIRV)
Square Portrait Landscape 4K UHD
ਅਤੇ ਰਸੂਲ ਵੱਡੀ ਸਮਰੱਥਾ ਨਾਲ ਪ੍ਰਭੂ ਯਿਸੂ ਦੇ ਜੀ ਉੱਠਣ ਦੀ ਗਵਾਹੀ ਦਿੰਦੇ ਸਨ ਅਤੇ ਉਨ੍ਹਾਂ ਸਭਨਾਂ ਉੱਤੇ ਵੱਡੀ ਕਿਰਪਾ ਸੀ।

ਰਸੂਲਾਂ ਦੇ ਕਰਤੱਬ 4:34 (PANIRV)
Square Portrait Landscape 4K UHD
ਉਨ੍ਹਾਂ ਵਿੱਚੋਂ ਕੋਈ ਵੀ ਗਰੀਬ ਨਹੀਂ ਸੀ ਇਸ ਲਈ ਕਿ ਜਿਹੜੇ ਜ਼ਮੀਨਾਂ ਅਤੇ ਘਰਾਂ ਦੇ ਮਾਲਕ ਸਨ ਉਹ ਉਨ੍ਹਾਂ ਨੂੰ ਵੇਚ ਕੇ ਵਿਕੀਆਂ ਹੋਈਆਂ ਵਸਤਾਂ ਦਾ ਮੁੱਲ ਲਿਆਉਂਦੇ।

ਰਸੂਲਾਂ ਦੇ ਕਰਤੱਬ 4:35 (PANIRV)
Square Portrait Landscape 4K UHD
ਅਤੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੰਦੇ ਸਨ ਅਤੇ ਹਰੇਕ ਨੂੰ ਉਹ ਦੀ ਲੋੜ ਅਨੁਸਾਰ ਵੰਡ ਦਿੰਦੇ ਸਨ।

ਰਸੂਲਾਂ ਦੇ ਕਰਤੱਬ 4:36 (PANIRV)
Square Portrait Landscape 4K UHD
ਯੂਸੁਫ਼ ਜਿਸ ਦਾ ਰਸੂਲਾਂ ਨੇ ਬਰਨਬਾਸ ਅਰਥਾਤ ਸ਼ਾਂਤੀ ਦਾ ਪੁੱਤਰ ਨਾਮ ਰੱਖਿਆ ਸੀ ਜਿਹੜਾ ਇੱਕ ਲੇਵੀ ਅਤੇ ਕੁਪਰੁਸ ਦਾ ਰਹਿਣ ਵਾਲਾ ਸੀ।

ਰਸੂਲਾਂ ਦੇ ਕਰਤੱਬ 4:37 (PANIRV)
Square Portrait Landscape 4K UHD
ਉਹ ਦੇ ਕੋਲ ਆਪਣੀ ਜ਼ਮੀਨ ਸੀ ਉਸ ਨੇ ਉਹ ਨੂੰ ਵੇਚ ਕੇ ਮੁੱਲ ਦਾ ਰੁਪਿਆ ਲਿਆਂਦਾ ਅਤੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੱਤਾ।

Available Bible Translations

American Standard Version (ASV)
Acts 4 (ASV) »
King James Version (KJV)
Acts 4 (KJV) »
GOD’S WORD® (GW)
Acts 4 (GW) »
Berean Bible (BSB)
Acts 4 (BSB) »
World English Bible (WEB)
Acts 4 (WEB) »
French Bible (LSG)
Actes 4 (LSG) »
German Bible (LUTH1912)
Apostelgeschichte 4 (LUTH1912) »
Portuguese Bible (BSL)
Atos 4 (BSL) »
Spanish Bible (RVA)
Hechos 4 (RVA) »
Italian Bible (RIV)
Atti 4 (RIV) »
Chinese Simplified (CUVS)
使 徒 行 传 4 (CUVS) »
Chinese Traditional (CUVT)
使 徒 行 傳 4 (CUVT) »
Albanian Bible (ALB)
Veprat e Apostujve 4 (ALB) »
Russian Bible (RUSV)
Деяния 4 (RUSV) »
Ukrainian Bible (UKR)
Дії 4 (UKR) »
Hungarian Bible (KAR)
Apostolok 4 (KAR) »
Bulgarian Bible (BULG)
Деяния 4 (BULG) »
Japanese Bible (JPN)
使徒行伝 4 (JPN) »

ਰਸੂਲਾਂ ਦੇ ਕਰਤੱਬ (PANIRV) Chapter Selection

PANIRV Book Selection List