ਰਸੂਲਾਂ ਦੇ ਕਰਤੱਬ Chapter 5 PANIRV Bible Verse Images

ਰਸੂਲਾਂ ਦੇ ਕਰਤੱਬ 5 Bible Verse Pictures. Choose from a large collection of inspirational, motivational and encouraging Bible verses with pictures of nature. Download and share ਰਸੂਲਾਂ ਦੇ ਕਰਤੱਬ 5 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਰਸੂਲਾਂ ਦੇ ਕਰਤੱਬ 5:1 (PANIRV)
Square Portrait Landscape 4K UHD
ਹਨਾਨਿਯਾ ਨਾਮ ਦੇ ਇੱਕ ਮਨੁੱਖ ਨੇ ਆਪਣੀ ਪਤਨੀ ਸਫ਼ੀਰਾ ਨਾਲ ਮਿਲ ਕੇ ਜ਼ਮੀਨ ਨੂੰ ਵੇਚਿਆ।

ਰਸੂਲਾਂ ਦੇ ਕਰਤੱਬ 5:2 (PANIRV)
Square Portrait Landscape 4K UHD
ਅਤੇ ਉਹ ਦੇ ਮੁੱਲ ਵਿੱਚੋਂ ਕੁਝ ਆਪਣੇ ਕੋਲ ਰੱਖ ਲਿਆ, ਉਹ ਦੀ ਪਤਨੀ ਵੀ ਇਹ ਜਾਣਦੀ ਸੀ ਅਤੇ ਉਸ ਵਿੱਚੋਂ ਕੁਝ ਲਿਆ ਕੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੱਤਾ।

ਰਸੂਲਾਂ ਦੇ ਕਰਤੱਬ 5:3 (PANIRV)
Square Portrait Landscape 4K UHD
ਤਦ ਪਤਰਸ ਨੇ ਆਖਿਆ, ਹਨਾਨਿਯਾ, ਸ਼ੈਤਾਨ ਨੇ ਤੇਰੇ ਮਨ ਵਿੱਚ ਕਿਉਂ ਪਾਇਆ ਜੋ ਤੂੰ ਪਵਿੱਤਰ ਆਤਮਾ ਨਾਲ ਝੂਠ ਬੋਲੇਂ ਅਤੇ ਉਸ ਖੇਤ ਦੇ ਮੁੱਲ ਵਿੱਚੋਂ ਕੁਝ ਰੱਖ ਛੱਡੇਂ?

ਰਸੂਲਾਂ ਦੇ ਕਰਤੱਬ 5:4 (PANIRV)
Square Portrait Landscape 4K UHD
ਜਦ ਤੱਕ ਉਹ ਜਾਇਦਾਦ ਵੇਚੀ ਨਾ ਗਈ ਸੀ, ਕੀ ਤੇਰੇ ਵੱਸ ਵਿੱਚ ਨਹੀਂ ਸੀ? ਤੂੰ ਇਹ ਗੱਲ ਆਪਣੇ ਮਨ ਵਿੱਚ ਕਿਉਂ ਸੋਚੀ? ਤੂੰ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਝੂਠ ਬੋਲਿਆ ਹੈ।

ਰਸੂਲਾਂ ਦੇ ਕਰਤੱਬ 5:5 (PANIRV)
Square Portrait Landscape 4K UHD
ਹਨਾਨਿਯਾ ਇਹ ਗੱਲਾਂ ਸੁਣਦਿਆਂ ਹੀ ਡਿੱਗ ਗਿਆ ਅਤੇ ਉਹ ਨੇ ਪ੍ਰਾਣ ਛੱਡ ਦਿੱਤੇ ਅਤੇ ਜਿਨ੍ਹਾਂ ਨੇ ਵੀ ਸੁਣਿਆ ਉਨ੍ਹਾਂ ਸਭਨਾਂ ਉੱਤੇ ਵੱਡਾ ਡਰ ਛਾ ਗਿਆ।

ਰਸੂਲਾਂ ਦੇ ਕਰਤੱਬ 5:6 (PANIRV)
Square Portrait Landscape 4K UHD
ਅਤੇ ਜਵਾਨਾਂ ਨੇ ਉੱਠ ਕੇ ਉਸ ਨੂੰ ਕਫ਼ਨ ਪਹਿਨਾਇਆ ਅਤੇ ਬਾਹਰ ਲੈ ਜਾ ਕੇ ਦੱਬ ਦਿੱਤਾ।

ਰਸੂਲਾਂ ਦੇ ਕਰਤੱਬ 5:7 (PANIRV)
Square Portrait Landscape 4K UHD
ਇਹ ਘਟਨਾ ਤੋਂ ਅਣਜਾਣ, ਉਹ ਦੀ ਪਤਨੀ ਲੱਗਭਗ ਤਿੰਨ ਘੰਟਿਆਂ ਦੇ ਬਾਅਦ ਅੰਦਰ ਆਈ।

ਰਸੂਲਾਂ ਦੇ ਕਰਤੱਬ 5:8 (PANIRV)
Square Portrait Landscape 4K UHD
ਤਦ ਪਤਰਸ ਨੇ ਉਹ ਨੂੰ ਆਖਿਆ, ਕੀ ਤੁਸੀਂ ਉਹ ਖੇਤ ਐਨੇ ਵਿੱਚ ਹੀ ਵੇਚਿਆ ਹੈ? ਉਹ ਬੋਲੀ, ਹਾਂ ਐਨੇ ਨੂੰ ਹੀ ਵੇਚਿਆ ਹੈ।

ਰਸੂਲਾਂ ਦੇ ਕਰਤੱਬ 5:9 (PANIRV)
Square Portrait Landscape 4K UHD
ਤਦ ਪਤਰਸ ਨੇ ਉਹ ਨੂੰ ਕਿਹਾ, ਤੁਸੀਂ ਕਿਉਂ ਪ੍ਰਭੂ ਦੇ ਆਤਮਾ ਦੇ ਪਰਤਾਉਣ ਲਈ ਏਕਾ ਕੀਤਾ? ਵੇਖ ਤੇਰੇ ਪਤੀ ਦੇ ਦੱਬਣ ਵਾਲਿਆਂ ਦੇ ਪੈਰ ਦਰਵਾਜ਼ੇ ਉੱਤੇ ਹਨ ਅਤੇ ਉਹ ਤੈਨੂੰ ਵੀ ਬਾਹਰ ਲੈ ਜਾਣਗੇ!

ਰਸੂਲਾਂ ਦੇ ਕਰਤੱਬ 5:10 (PANIRV)
Square Portrait Landscape 4K UHD
ਉਹ ਉਸੇ ਵੇਲੇ ਉਸ ਦੇ ਪੈਰਾਂ ਕੋਲ ਡਿੱਗ ਪਈ ਅਤੇ ਪ੍ਰਾਣ ਛੱਡ ਦਿੱਤੇ। ਤਦ ਉਨ੍ਹਾਂ ਜਵਾਨਾਂ ਨੇ ਅੰਦਰ ਜਾ ਕੇ ਉਹ ਨੂੰ ਮਰੀ ਹੋਈ ਵੇਖਿਆ, ਅਤੇ ਬਾਹਰ ਲੈ ਜਾ ਕੇ ਉਹ ਦੇ ਪਤੀ ਦੇ ਕੋਲ ਦੱਬ ਦਿੱਤਾ।

ਰਸੂਲਾਂ ਦੇ ਕਰਤੱਬ 5:11 (PANIRV)
Square Portrait Landscape 4K UHD
ਤਦ ਸਾਰੀ ਕਲੀਸਿਯਾ ਅਤੇ ਜਿਨ੍ਹਾਂ ਇਹ ਗੱਲਾਂ ਸੁਣੀਆਂ ਉਨ੍ਹਾਂ ਸਭਨਾਂ ਨੂੰ ਬਹੁਤ ਡਰ ਲੱਗਾ।

ਰਸੂਲਾਂ ਦੇ ਕਰਤੱਬ 5:12 (PANIRV)
Square Portrait Landscape 4K UHD
ਰਸੂਲਾਂ ਦੇ ਹੱਥੋਂ ਬਹੁਤ ਸਾਰੇ ਨਿਸ਼ਾਨ ਅਤੇ ਅਚਰਜ਼ ਕੰਮ ਲੋਕਾਂ ਵਿੱਚ ਹੋ ਰਹੇ ਸਨ, ਅਤੇ ਉਹ ਸਭ ਇੱਕ ਮਨ ਹੋ ਕੇ ਸੁਲੇਮਾਨ ਦੇ ਦਲਾਨ ਵਿੱਚ ਇਕੱਠੇ ਹੁੰਦੇ ਸਨ।

ਰਸੂਲਾਂ ਦੇ ਕਰਤੱਬ 5:13 (PANIRV)
Square Portrait Landscape 4K UHD
ਹੋਰਨਾਂ ਵਿੱਚੋਂ ਕਿਸੇ ਦਾ ਹੌਂਸਲਾ ਨਹੀਂ ਹੁੰਦਾ ਸੀ, ਜੋ ਉਨ੍ਹਾਂ ਦੀ ਸੰਗਤ ਕਰਨ ਫਿਰ ਵੀ ਲੋਕ ਉਨ੍ਹਾਂ ਦੀ ਵਡਿਆਈ ਕਰਦੇ ਸਨ।

ਰਸੂਲਾਂ ਦੇ ਕਰਤੱਬ 5:14 (PANIRV)
Square Portrait Landscape 4K UHD
ਅਤੇ ਹੋਰ ਵਿਸ਼ਵਾਸ ਕਰਨ ਵਾਲੇ ਮਨੁੱਖਾਂ ਅਤੇ ਔਰਤਾਂ ਦੀਆਂ ਟੋਲੀਆਂ ਦੀਆਂ ਟੋਲੀਆਂ ਪ੍ਰਭੂ ਨਾਲ ਮਿਲਦੀਆਂ ਜਾਂਦੀਆਂ ਸਨ।

ਰਸੂਲਾਂ ਦੇ ਕਰਤੱਬ 5:15 (PANIRV)
Square Portrait Landscape 4K UHD
ਐਥੋਂ ਤੱਕ ਜੋ ਲੋਕ ਰੋਗੀਆਂ ਨੂੰ ਬਾਹਰ ਚੌਕਾਂ ਅਤੇ ਸੜਕਾਂ ਵਿੱਚ ਲਿਆਉਂਦੇ ਅਤੇ ਉਨ੍ਹਾਂ ਨੂੰ ਮੰਜੀਆਂ ਉੱਤੇ ਪਾ ਦਿੰਦੇ ਸਨ, ਇਸ ਲਈ ਕਿ ਜਦੋਂ ਪਤਰਸ ਆਵੇ ਤਦ ਹੋਰ ਨਹੀਂ ਤਾਂ ਉਹ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ।

ਰਸੂਲਾਂ ਦੇ ਕਰਤੱਬ 5:16 (PANIRV)
Square Portrait Landscape 4K UHD
ਅਤੇ ਯਰੂਸ਼ਲਮ ਦੇ ਆਲੇ-ਦੁਆਲੇ ਦੇ ਨਗਰਾਂ ਵਿੱਚੋਂ ਵੀ ਬਹੁਤ ਸਾਰੇ ਰੋਗੀਆਂ ਨੂੰ ਅਤੇ ਜਿਹੜੇ ਅਸ਼ੁੱਧ ਆਤਮਾਵਾਂ ਦੇ ਸਤਾਏ ਹੋਏ ਸਨ ਇਕੱਠੇ ਹੁੰਦੇ ਅਤੇ ਉਹ ਸਾਰੇ ਚੰਗੇ ਕੀਤੇ ਜਾਂਦੇ ਸਨ।

ਰਸੂਲਾਂ ਦੇ ਕਰਤੱਬ 5:17 (PANIRV)
Square Portrait Landscape 4K UHD
ਤਦ ਪ੍ਰਧਾਨ ਜਾਜਕ ਅਤੇ ਉਹ ਦੇ ਸਾਥੀ ਵੀ ਸਭ ਜੋ ਸਦੂਕੀ ਪੰਥ ਦੇ ਸਨ ਉੱਠੇ ਅਤੇ ਉਹ ਸਭ ਵਿਰੋਧ ਨਾਲ ਭਰ ਗਏ।

ਰਸੂਲਾਂ ਦੇ ਕਰਤੱਬ 5:18 (PANIRV)
Square Portrait Landscape 4K UHD
ਅਤੇ ਉਹਨਾਂ ਨੇ ਰਸੂਲਾਂ ਨੂੰ ਫੜ੍ਹ ਕੇ ਉਹਨਾਂ ਨੂੰ ਹਵਾਲਾਤ ਵਿੱਚ ਪਾ ਦਿੱਤਾ।

ਰਸੂਲਾਂ ਦੇ ਕਰਤੱਬ 5:19 (PANIRV)
Square Portrait Landscape 4K UHD
ਪਰ ਰਾਤ ਨੂੰ ਪ੍ਰਭੂ ਦੇ ਇੱਕ ਦੂਤ ਨੇ ਉਸ ਹਵਾਲਾਤ ਦੇ ਦਰਵਾਜ਼ੇ ਨੂੰ ਖੋਲ੍ਹ ਦਿੱਤਾ ਅਤੇ ਉਹਨਾਂ ਨੂੰ ਬਾਹਰ ਕੱਢ ਕੇ ਆਖਿਆ,

ਰਸੂਲਾਂ ਦੇ ਕਰਤੱਬ 5:20 (PANIRV)
Square Portrait Landscape 4K UHD
ਜਾਓ ਹੈਕਲ ਵਿੱਚ ਖੜ੍ਹੇ ਹੋ ਕੇ ਇਸ ਜੀਵਨ ਦੀਆਂ ਸਾਰੀਆਂ ਗੱਲਾਂ ਲੋਕਾਂ ਨੂੰ ਸੁਣਾਓ।

ਰਸੂਲਾਂ ਦੇ ਕਰਤੱਬ 5:21 (PANIRV)
Square Portrait Landscape 4K UHD
ਇਹ ਸੁਣ ਕੇ ਉਹ ਤੜਕੇ ਹੈਕਲ ਵਿੱਚ ਗਏ ਅਤੇ ਉਪਦੇਸ਼ ਦੇਣ ਲੱਗੇ। ਜਦੋਂ ਪ੍ਰਧਾਨ ਜਾਜਕ ਅਤੇ ਉਹ ਦੇ ਨਾਲ ਦੇ ਸਾਥੀ ਆਏ ਤਾਂ ਮਹਾਂ ਸਭਾ ਅਤੇ ਇਸਰਾਏਲੀਆਂ ਦੀ ਸਾਰੀ ਪੰਚਾਇਤ ਨੂੰ ਇਕੱਠਾ ਕੀਤਾ ਅਤੇ ਕੈਦਖ਼ਾਨੇ ਵਿੱਚੋਂ ਉਹਨਾਂ ਨੂੰ ਲੈ ਆਉਣ ਲਈ ਕਿਹਾ।

ਰਸੂਲਾਂ ਦੇ ਕਰਤੱਬ 5:22 (PANIRV)
Square Portrait Landscape 4K UHD
ਪਰ ਜਦੋਂ ਸਿਪਾਹੀ ਆਏ ਤਾਂ ਉਹਨਾਂ ਨੂੰ ਹਵਾਲਾਤ ਵਿੱਚ ਨਾ ਦੇਖਿਆ ਅਤੇ ਉਹ ਮੁੜ ਗਏ।

ਰਸੂਲਾਂ ਦੇ ਕਰਤੱਬ 5:23 (PANIRV)
Square Portrait Landscape 4K UHD
ਅਤੇ ਉਹਨਾਂ ਨੇ ਖ਼ਬਰ ਦਿੱਤੀ ਕਿ ਅਸੀਂ ਤਾਂ ਹਵਾਲਾਤ ਨੂੰ ਵੱਡੀ ਚੌਕਸੀ ਨਾਲ ਬੰਦ ਕੀਤਾ ਹੋਇਆ ਅਤੇ ਪਹਿਰੇ ਵਾਲਿਆਂ ਨੂੰ ਫਾਟਕਾਂ ਉੱਤੇ ਖੜੇ ਹੋਏ ਵੇਖਿਆ ਪਰ ਜਦੋਂ ਅਸੀਂ ਅੰਦਰ ਗਏ ਤਾਂ ਕਿਸੇ ਨੂੰ ਨਾ ਵੇਖਿਆ।

ਰਸੂਲਾਂ ਦੇ ਕਰਤੱਬ 5:24 (PANIRV)
Square Portrait Landscape 4K UHD
ਜਦੋਂ ਹੈਕਲ ਦੇ ਅਧਿਕਾਰੀ ਅਤੇ ਮੁੱਖ ਜਾਜਕਾਂ ਨੇ ਇਹ ਗੱਲਾਂ ਸੁਣੀਆਂ ਤਾਂ ਇਨ੍ਹਾਂ ਕਰਕੇ ਦੁਬਧਾ ਵਿੱਚ ਪਏ ਕਿ ਹੁਣ ਕੀ ਹੋਵੇਗਾ?

ਰਸੂਲਾਂ ਦੇ ਕਰਤੱਬ 5:25 (PANIRV)
Square Portrait Landscape 4K UHD
ਤਦ ਕਿਸੇ ਆ ਕੇ ਉਨ੍ਹਾਂ ਨੂੰ ਖ਼ਬਰ ਦਿੱਤੀ, ਕਿ ਵੇਖੋ, ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਹਵਾਲਾਤ ਵਿੱਚ ਪਾ ਦਿੱਤਾ ਸੀ, ਉਹ ਹੈਕਲ ਵਿੱਚ ਖੜੇ ਲੋਕਾਂ ਨੂੰ ਉਪਦੇਸ਼ ਦੇ ਰਹੇ ਹਨ!

ਰਸੂਲਾਂ ਦੇ ਕਰਤੱਬ 5:26 (PANIRV)
Square Portrait Landscape 4K UHD
ਤਦ ਉਹ ਸਰਦਾਰ ਸਿਪਾਹੀਆਂ ਨਾਲ ਜਾ ਕੇ, ਉਹਨਾਂ ਨੂੰ ਲਿਆਇਆ ਪਰ ਧੱਕੇ ਨਾਲ ਨਹੀਂ ਕਿਉਂ ਜੋ ਉਹ ਲੋਕਾਂ ਤੋਂ ਡਰਦੇ ਸਨ ਕਿ ਉਹ ਸਾਨੂੰ ਪੱਥਰ ਨਾ ਮਾਰਨ।

ਰਸੂਲਾਂ ਦੇ ਕਰਤੱਬ 5:27 (PANIRV)
Square Portrait Landscape 4K UHD
ਅਤੇ ਉਹਨਾਂ ਨੂੰ ਲਿਆ ਕੇ ਮਹਾਂ ਸਭਾ ਵਿੱਚ ਖੜੇ ਕੀਤਾ। ਤਦ ਪ੍ਰਧਾਨ ਜਾਜਕ ਨੇ ਉਹਨਾਂ ਨੂੰ ਪੁੱਛਿਆ।

ਰਸੂਲਾਂ ਦੇ ਕਰਤੱਬ 5:28 (PANIRV)
Square Portrait Landscape 4K UHD
ਅਸੀਂ ਤਾਂ ਤੁਹਾਨੂੰ ਹੁਕਮ ਕੀਤਾ ਸੀ ਜੋ ਇਸ ਨਾਮ ਦਾ ਉਪਦੇਸ਼ ਨਾ ਦੇਣਾ, ਫਿਰ ਵੀ ਵੇਖੋ, ਤੁਸੀਂ ਯਰੂਸ਼ਲਮ ਨੂੰ ਆਪਣੀ ਸਿੱਖਿਆ ਨਾਲ ਭਰ ਦਿੱਤਾ, ਨਾਲੇ ਇਹ ਚਾਹੁੰਦੇ ਹੋ, ਕਿ ਇਸ ਮਨੁੱਖ ਦਾ ਖੂਨ ਸਾਡੇ ਉੱਤੇ ਆ ਜਾਵੇ।

ਰਸੂਲਾਂ ਦੇ ਕਰਤੱਬ 5:29 (PANIRV)
Square Portrait Landscape 4K UHD
ਤਦ ਪਤਰਸ ਅਤੇ ਰਸੂਲਾਂ ਨੇ ਉੱਤਰ ਦਿੱਤਾ ਕਿ ਮਨੁੱਖਾਂ ਦੇ ਹੁਕਮਾਂ ਨਾਲੋਂ ਪਰਮੇਸ਼ੁਰ ਦੀ ਆਗਿਆ ਦਾ ਮੰਨਣਾ ਜ਼ਰੂਰੀ ਹੈ।

ਰਸੂਲਾਂ ਦੇ ਕਰਤੱਬ 5:30 (PANIRV)
Square Portrait Landscape 4K UHD
ਸਾਡੇ ਬਾਪ ਦਾਦਿਆਂ ਦੇ ਪਰਮੇਸ਼ੁਰ ਨੇ ਯਿਸੂ ਨੂੰ ਜਿਉਂਦਾ ਕੀਤਾ, ਜਿਸ ਨੂੰ ਤੁਸੀਂ ਸਲੀਬ ਉੱਤੇ ਲਟਕਾ ਕੇ ਮਾਰ ਦਿੱਤਾ ਸੀ।

ਰਸੂਲਾਂ ਦੇ ਕਰਤੱਬ 5:31 (PANIRV)
Square Portrait Landscape 4K UHD
ਉਸੇ ਨੂੰ ਪਰਮੇਸ਼ੁਰ ਨੇ ਆਪਣੇ ਸੱਜੇ ਹੱਥ ਨਾਲ ਅੱਤ ਉੱਚਾ ਕਰ ਕੇ ਪ੍ਰਭੂ ਅਤੇ ਮੁਕਤੀਦਾਤਾ ਠਹਿਰਾਇਆ ਤਾਂ ਜੋ ਉਹ ਇਸਰਾਏਲ ਨੂੰ ਤੋਬਾ ਅਤੇ ਪਾਪਾਂ ਦੀ ਮਾਫ਼ੀ ਬਖ਼ਸ਼ੇ।

ਰਸੂਲਾਂ ਦੇ ਕਰਤੱਬ 5:32 (PANIRV)
Square Portrait Landscape 4K UHD
ਅਸੀਂ ਇਹਨਾਂ ਗੱਲਾਂ ਦੇ ਗਵਾਹ ਹਾਂ ਅਤੇ ਪਵਿੱਤਰ ਆਤਮਾ ਵੀ ਜੋ ਪਰਮੇਸ਼ੁਰ ਨੇ ਆਪਣੇ ਮੰਨਣ ਵਾਲਿਆਂ ਨੂੰ ਬਖ਼ਸ਼ਿਆ ਹੈ।

ਰਸੂਲਾਂ ਦੇ ਕਰਤੱਬ 5:33 (PANIRV)
Square Portrait Landscape 4K UHD
ਇਹ ਸੁਣ ਕੇ ਉਹ ਗੁੱਸੇ ਨਾਲ ਭਰ ਗਏ ਅਤੇ ਉਹਨਾਂ ਨੂੰ ਮਾਰਨ ਦੀ ਯੋਜਨਾ ਬਣਾਈ।

ਰਸੂਲਾਂ ਦੇ ਕਰਤੱਬ 5:34 (PANIRV)
Square Portrait Landscape 4K UHD
ਪਰ ਗਮਲੀਏਲ ਨਾਮ ਦੇ ਇੱਕ ਫ਼ਰੀਸੀ ਜੋ ਉਪਦੇਸ਼ਕ ਸੀ ਅਤੇ ਸਭ ਲੋਕਾਂ ਵਿੱਚ ਆਦਰਯੋਗ ਸੀ ਮਹਾਂ ਸਭਾ ਵਿੱਚ ਉੱਠ ਕੇ ਹੁਕਮ ਕੀਤਾ ਕਿ ਇਨ੍ਹਾਂ ਮਨੁੱਖਾਂ ਨੂੰ ਥੋੜ੍ਹੇ ਸਮੇਂ ਲਈ ਬਾਹਰ ਕੱਢ ਦਿਓ

ਰਸੂਲਾਂ ਦੇ ਕਰਤੱਬ 5:35 (PANIRV)
Square Portrait Landscape 4K UHD
ਤਾਂ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਹੇ ਇਸਰਾਏਲੀ ਲੋਕੋ, ਖ਼ਬਰਦਾਰ ਰਹੋ, ਜੋ ਤੁਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰਨਾ ਚਾਹੁੰਦੇ ਹੋ।

ਰਸੂਲਾਂ ਦੇ ਕਰਤੱਬ 5:36 (PANIRV)
Square Portrait Landscape 4K UHD
ਕਿਉਂ ਜੋ ਇਨ੍ਹਾਂ ਦਿਨਾਂ ਤੋਂ ਅੱਗੇ ਥੇਉਦਾਸ ਉੱਠਿਆ ਅਤੇ ਕਹਿਣ ਲੱਗਾ ਕਿ ਮੈਂ ਕੁਝ ਹਾਂ ਅਤੇ ਗਿਣਤੀ ਵਿੱਚ ਚਾਰ ਸੌ ਆਦਮੀ ਉਹ ਦੇ ਨਾਲ ਮਿਲ ਗਏ ਅਤੇ ਉਹ ਮਾਰਿਆ ਗਿਆ ਅਤੇ ਸਭ ਜੋ ਉਹ ਨੂੰ ਮੰਨਦੇ ਸਨ, ਖਿੱਲਰ ਗਏ ਅਤੇ ਬੇ ਠਿਕਾਣੇ ਹੋ ਗਏ।

ਰਸੂਲਾਂ ਦੇ ਕਰਤੱਬ 5:37 (PANIRV)
Square Portrait Landscape 4K UHD
ਉਹ ਦੇ ਬਾਅਦ ਮਰਦੁਮਸ਼ੁਮਾਰੀ ਦੇ ਦਿਨਾਂ ਵਿੱਚ ਗਲੀਲ ਦਾ ਰਹਿਣ ਵਾਲਾ ਯਹੂਦਾ ਉੱਠਿਆ ਅਤੇ ਲੋਕਾਂ ਨੂੰ ਆਪਣੇ ਮਗਰ ਲਾ ਲਿਆ। ਉਹ ਦਾ ਵੀ ਨਾਸ ਹੋਇਆ ਅਤੇ ਜਿੰਨੇ ਉਹ ਨੂੰ ਮੰਨਦੇ ਸਨ, ਸਾਰੇ ਖਿੱਲਰ ਗਏ।

ਰਸੂਲਾਂ ਦੇ ਕਰਤੱਬ 5:38 (PANIRV)
Square Portrait Landscape 4K UHD
ਅਤੇ ਹੁਣ ਮੈਂ ਤੁਹਾਨੂੰ ਆਖਦਾ ਹਾਂ ਕਿ ਇਨ੍ਹਾਂ ਮਨੁੱਖਾਂ ਤੋਂ ਦੂਰ ਹੋਵੋ ਅਤੇ ਇਨ੍ਹਾਂ ਨੂੰ ਜਾਣ ਦਿਓ ਕਿਉਂਕਿ ਜੇ ਇਹ ਯੋਜਨਾ ਆਦਮੀਆਂ ਦੀ ਵੱਲੋਂ ਹੈ ਤਾਂ ਨਸ਼ਟ ਹੋ ਜਾਵੇਗੀ।

ਰਸੂਲਾਂ ਦੇ ਕਰਤੱਬ 5:39 (PANIRV)
Square Portrait Landscape 4K UHD
ਪਰ ਜੇ ਪਰਮੇਸ਼ੁਰ ਵੱਲੋਂ ਹੈ ਤਾਂ ਤੁਸੀਂ ਉਨ੍ਹਾਂ ਨੂੰ ਨਸ਼ਟ ਨਹੀਂ ਕਰ ਸਕਦੇ ਕਿ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਪਰਮੇਸ਼ੁਰ ਨਾਲ ਵੀ ਲੜਨ ਵਾਲੇ ਠਹਿਰੋਂ।

ਰਸੂਲਾਂ ਦੇ ਕਰਤੱਬ 5:40 (PANIRV)
Square Portrait Landscape 4K UHD
ਉਨ੍ਹਾਂ ਨੇ ਉਹ ਦੀ ਮਨ ਲਈ ਅਤੇ ਜਦੋਂ ਰਸੂਲਾਂ ਨੂੰ ਕੋਲ ਸੱਦਿਆ ਤੇ ਮਾਰ ਕੁੱਟ ਕੇ ਉਹਨਾਂ ਨੂੰ ਆਗਿਆ ਕੀਤੀ ਜੋ ਯਿਸੂ ਦੇ ਨਾਮ ਦਾ ਚਰਚਾ ਨਾ ਕਰਨਾ, ਫਿਰ ਉਹਨਾਂ ਨੂੰ ਛੱਡ ਦਿੱਤਾ।

ਰਸੂਲਾਂ ਦੇ ਕਰਤੱਬ 5:41 (PANIRV)
Square Portrait Landscape 4K UHD
ਉਹ ਇਸ ਗੱਲ ਤੋਂ ਅਨੰਦ ਕਰਦੇ ਹੋਏ ਜੋ ਅਸੀਂ ਉਸ ਨਾਮ ਦੇ ਕਾਰਨ ਬੇਪਤ ਹੋਣ ਦੇ ਯੋਗ ਗਿਣੇ ਗਏ ਮਹਾਂ ਸਭਾ ਦੇ ਸਾਹਮਣਿਓਂ ਚਲੇ ਗਏ।

ਰਸੂਲਾਂ ਦੇ ਕਰਤੱਬ 5:42 (PANIRV)
Square Portrait Landscape 4K UHD
ਅਤੇ ਉਹ ਹਰ ਰੋਜ਼ ਹੈਕਲ ਵਿੱਚ ਅਤੇ ਘਰਾਂ ਵਿੱਚ ਉਪਦੇਸ਼ ਕਰਨ ਅਤੇ ਇਹ ਖੁਸ਼ਖਬਰੀ ਸੁਣਾਉਣ ਤੋਂ ਨਾ ਹਟੇ ਕਿ ਯਿਸੂ ਹੀ ਮਸੀਹ ਹੈ!

Available Bible Translations

American Standard Version (ASV)
Acts 5 (ASV) »
King James Version (KJV)
Acts 5 (KJV) »
GOD’S WORD® (GW)
Acts 5 (GW) »
Berean Bible (BSB)
Acts 5 (BSB) »
World English Bible (WEB)
Acts 5 (WEB) »
French Bible (LSG)
Actes 5 (LSG) »
German Bible (LUTH1912)
Apostelgeschichte 5 (LUTH1912) »
Portuguese Bible (BSL)
Atos 5 (BSL) »
Spanish Bible (RVA)
Hechos 5 (RVA) »
Italian Bible (RIV)
Atti 5 (RIV) »
Chinese Simplified (CUVS)
使 徒 行 传 5 (CUVS) »
Chinese Traditional (CUVT)
使 徒 行 傳 5 (CUVT) »
Albanian Bible (ALB)
Veprat e Apostujve 5 (ALB) »
Russian Bible (RUSV)
Деяния 5 (RUSV) »
Ukrainian Bible (UKR)
Дії 5 (UKR) »
Hungarian Bible (KAR)
Apostolok 5 (KAR) »
Bulgarian Bible (BULG)
Деяния 5 (BULG) »
Japanese Bible (JPN)
使徒行伝 5 (JPN) »

ਰਸੂਲਾਂ ਦੇ ਕਰਤੱਬ (PANIRV) Chapter Selection

PANIRV Book Selection List